< એસ્તેર 9 >
1 ૧ હવે બારમા મહિને એટલે કે અદાર મહિનાના, તેરમા દિવસે રાજાનો હુકમ અમલમાં આવવાનો હતો, તે દિવસે તો યહૂદીઓના શત્રુઓને તેઓ ઉપર સત્તા મેળવાની આશા હતી. પણ તેથી ઉલટું એવું બન્યું કે યહૂદીઓએ જ પોતાના વેરીઓ પર સત્તા મેળવી.
੧ਹੁਣ ਅਦਾਰ ਨਾਮਕ ਬਾਰ੍ਹਵੇਂ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ, ਜਦ ਰਾਜਾ ਦੇ ਹੁਕਮ ਅਤੇ ਨਿਯਮ ਉੱਤੇ ਕੰਮ ਕਰਨ ਦਾ ਸਮਾਂ ਨਜ਼ਦੀਕ ਆਇਆ, ਤਾਂ ਯਹੂਦੀਆਂ ਦੇ ਵੈਰੀਆਂ ਨੂੰ ਆਸ ਸੀ ਕਿ ਉਹ ਉਹਨਾਂ ਨੂੰ ਦਬਾ ਲੈਣਗੇ, ਪਰ ਹੋਇਆ ਇਸ ਦੇ ਉਲਟ ਅਤੇ ਯਹੂਦੀਆਂ ਨੇ ਉਨ੍ਹਾਂ ਤੋਂ ਨਫ਼ਰਤ ਕਰਨ ਵਾਲਿਆਂ ਨੂੰ ਦਬਾ ਲਿਆ।
2 ૨ તે દિવસે અહાશ્વેરોશ રાજાના સર્વ પ્રાંતોમાં યહૂદીઓ પોતપોતાનાં નગરોમાં એકત્ર થયા, જેથી તેઓનું નુકસાન કરવાની જે લોકો કોશિશ કરતા હતા, તેઓના પર તેઓ હુમલો કરે. પણ તેઓની વિરુદ્ધ કોઈ ઊભું રહી શક્યું નહિ કારણ કે તે સર્વ લોકોને તેઓનો ભય લાગ્યો હતો.
੨ਉਸ ਦਿਨ ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ ਯਹੂਦੀ ਆਪੋ-ਆਪਣਿਆਂ ਸ਼ਹਿਰਾਂ ਵਿੱਚ ਇਕੱਠੇ ਹੋਏ, ਤਾਂ ਕਿ ਜੋ ਉਨ੍ਹਾਂ ਦਾ ਨਾਸ ਕਰਨਾ ਚਾਹੁੰਦੇ ਸਨ, ਉਨ੍ਹਾਂ ਉੱਤੇ ਹਮਲਾ ਕਰਨ। ਕੋਈ ਵੀ ਮਨੁੱਖ ਉਨ੍ਹਾਂ ਦਾ ਸਾਹਮਣਾ ਨਾ ਕਰ ਸਕਿਆ ਕਿਉਂਕਿ ਉਨ੍ਹਾਂ ਦਾ ਭੈਅ ਸਾਰੀਆਂ ਜਾਤੀਆਂ ਉੱਤੇ ਛਾ ਗਿਆ ਸੀ।
3 ૩ અને પ્રાંતોના બધા અમલદારો, સૂબાઓ, રાજ્યપાલો, અને રાજાના વહીવટકર્તાઓએ યહૂદીઓને મદદ કરી; કારણ કે તેઓ બધા હવે મોર્દખાયથી બીતા હતા.
੩ਸਗੋਂ ਸੂਬਿਆਂ ਦੇ ਸਾਰੇ ਹਾਕਮਾਂ ਅਤੇ ਅਧਿਕਾਰੀਆਂ ਅਤੇ ਪ੍ਰਧਾਨਾਂ ਅਤੇ ਰਾਜਾ ਦੇ ਕਰਮਚਾਰੀਆਂ ਨੇ ਯਹੂਦੀਆਂ ਦੀ ਸਹਾਇਤਾ ਕੀਤੀ, ਕਿਉਂਕਿ ਮਾਰਦਕਈ ਦਾ ਭੈਅ ਉਨ੍ਹਾਂ ਉੱਤੇ ਛਾ ਗਿਆ ਸੀ।
4 ૪ મોર્દખાય રાજાના મહેલમાં ઉચ્ચ પદ પર નિમાયેલો હતો. એની કીર્તિ સર્વ પ્રાંતોમાં પ્રસરી ગઈ હતી. તેની સત્તા દિવસે દિવસે વધતી ગઈ.
੪ਮਾਰਦਕਈ ਸ਼ਾਹੀ ਮਹਿਲ ਵਿੱਚ ਬਹੁਤ ਹੀ ਆਦਰਯੋਗ ਸੀ ਅਤੇ ਉਹ ਸਾਰਿਆਂ ਸੂਬਿਆਂ ਵਿੱਚ ਪ੍ਰਸਿੱਧ ਹੋ ਗਿਆ, ਸਗੋਂ ਮਾਰਦਕਈ ਦੀ ਪ੍ਰਸਿੱਧੀ ਵੱਧਦੀ ਹੀ ਗਈ।
5 ૫ યહૂદીઓએ પોતાના સર્વ શત્રુઓનો તલવારથી સંહાર કરીને તેઓનો નાશ કર્યો અને પોતાના વિરોધીઓ સાથે તેઓએ પોતાની મરજીમાં આવે તેવું વર્તન કર્યુ.
੫ਇਸ ਤਰ੍ਹਾਂ ਯਹੂਦੀਆਂ ਨੇ ਆਪਣੇ ਸਾਰੇ ਵੈਰੀਆਂ ਨੂੰ ਤਲਵਾਰ ਦੀ ਧਾਰ ਨਾਲ ਮਾਰ ਕੇ ਨਾਸ ਕਰ ਦਿੱਤਾ, ਮਿਟਾ ਦਿੱਤਾ ਅਤੇ ਆਪਣੇ ਸਾਰੇ ਵੈਰੀਆਂ ਨਾਲ ਆਪਣੀ ਇੱਛਾ ਅਨੁਸਾਰ ਵਰਤਾਉ ਕੀਤਾ।
6 ૬ સૂસાના મહેલમાં યહૂદીઓએ પાંચસો માણસોને મારીને તેઓનો નાશ કર્યો.
੬ਸ਼ੂਸ਼ਨ ਦੇ ਮਹਿਲ ਵਿੱਚ ਯਹੂਦੀਆਂ ਨੇ ਪੰਜ ਸੌ ਮਨੁੱਖਾਂ ਨੂੰ ਮਾਰ ਕੇ ਨਾਸ ਕਰ ਦਿੱਤਾ।
7 ૭ વળી તેઓએ પાર્શાન્દાથાને, દાલ્ફોનને, આસ્પાથાને,
੭ਉਨ੍ਹਾਂ ਨੇ ਪਰਸ਼ਨਦਾਥਾ, ਦਿਲਫੋਨ, ਅਸਪਾਥਾ,
8 ૮ પોરાથાને, અદાલ્યાને, અરિદાથાને,
੮ਪੋਰਾਥਾ, ਅਦਲਯਾ, ਅਰੀਦਾਥਾ,
9 ૯ પાર્માશતાને, અરિસાયને, અરિદાયને તથા વાઈઝાથાને,
੯ਪਰਮਸ਼ਤਾ, ਅਰੀਸਈ, ਅਰੀਦਈ ਅਤੇ ਵੀਜ਼ਾਥਾ
10 ૧૦ એટલે યહૂદીઓના શત્રુ હામ્મદાથાના પુત્ર હામાનનો દસે પુત્રોને મારી નાખ્યા; પણ લૂંટ પર તેઓએ હાથ નાખ્યો નહિ.
੧੦ਅਰਥਾਤ ਹਮਦਾਥਾ ਦੇ ਪੁੱਤਰ ਹਾਮਾਨ ਦੇ ਦਸੇ ਪੁੱਤਰਾਂ ਨੂੰ, ਜੋ ਯਹੂਦੀਆਂ ਦਾ ਵੈਰੀ ਸੀ, ਕਤਲ ਕੀਤਾ ਪਰ ਉਨ੍ਹਾਂ ਦੇ ਮਾਲ ਧਨ ਨੂੰ ਹੱਥ ਨਾ ਲਾਇਆ।
11 ૧૧ સૂસામાં મારી નાખવામાં આવેલા માણસોની સંખ્યા તે જ દિવસે રાજાને જાહેર કરવામાં આવી.
੧੧ਉਸੇ ਦਿਨ ਜਿਹੜੇ ਸ਼ੂਸ਼ਨ ਦੇ ਮਹਿਲ ਵਿੱਚ ਮਾਰੇ ਗਏ ਸਨ, ਉਨ੍ਹਾਂ ਦੀ ਗਿਣਤੀ ਰਾਜਾ ਨੂੰ ਦੱਸੀ ਗਈ।
12 ૧૨ રાજાએ એસ્તેર રાણીને કહ્યું, “સૂસાના મહેલમાં યહૂદીઓએ પાંચસો માણસો અને હામાનના દસ પુત્રોને મારી નાખ્યા છે, તો પછી તેઓએ રાજ્યના બીજા પ્રાંતોમાં કોણ જાણે શું કર્યું હશે? હવે તારી શી અરજ છે? તે પ્રમાણે તને બક્ષવામાં આવશે. તારી બીજી શી વિનંતી છે? તે પણ મંજૂર થશે.”
੧੨ਤਦ ਰਾਜਾ ਨੇ ਰਾਣੀ ਅਸਤਰ ਨੂੰ ਕਿਹਾ, “ਸ਼ੂਸ਼ਨ ਦੇ ਮਹਿਲ ਵਿੱਚ ਹੀ ਯਹੂਦੀਆਂ ਨੇ ਪੰਜ ਸੌ ਮਨੁੱਖ ਅਤੇ ਹਾਮਾਨ ਦੇ ਦਸੇ ਪੁੱਤਰਾਂ ਨੂੰ ਵੀ ਮਾਰ ਕੇ ਨਾਸ ਕਰ ਦਿੱਤਾ ਹੈ, ਤਾਂ ਫਿਰ ਰਾਜ ਦੇ ਬਾਕੀ ਸੂਬਿਆਂ ਵਿੱਚ ਉਨ੍ਹਾਂ ਨੇ ਕੀ ਕੁਝ ਨਾ ਕੀਤਾ ਹੋਵੇਗਾ! ਹੁਣ ਤੇਰੀ ਹੋਰ ਕੀ ਬੇਨਤੀ ਹੈ? ਉਹ ਵੀ ਪੂਰੀ ਕੀਤੀ ਜਾਵੇਗੀ।”
13 ૧૩ ત્યારે એસ્તેરે તેને કહ્યું કે, “જો રાજા આપની મરજી હોય તો સૂસામાં જે યહૂદીઓ છે તેઓને આજના હુકમ પ્રમાણે કાલે કરવા દેવું જોઈએ અને હામાનના દસે પુત્રોને ફાંસીએ લટકાવવા જોઈએ.”
੧੩ਤਦ ਅਸਤਰ ਨੇ ਕਿਹਾ, “ਜੇਕਰ ਰਾਜਾ ਨੂੰ ਸਵੀਕਾਰ ਹੋਵੇ ਤਾਂ ਸ਼ੂਸ਼ਨ ਵਿੱਚ ਰਹਿਣ ਵਾਲੇ ਯਹੂਦੀਆਂ ਨੂੰ ਅੱਜ ਦੀ ਤਰ੍ਹਾਂ ਕੱਲ ਵੀ ਕਰਨ ਦਾ ਹੁਕਮ ਦਿੱਤਾ ਜਾਵੇ, ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾਏ ਜਾਣ!”
14 ૧૪ રાજાએ તે પ્રમાણે કરવાની આજ્ઞા આપી અને સૂસામાં એવો હુકમ જાહેર કરવામાં આવ્યો. અને હામાનના દશે પુત્રોને તેઓએ ફાંસી પર લટકાવ્યા.
੧੪ਤਾਂ ਰਾਜਾ ਨੇ ਹੁਕਮ ਦਿੱਤਾ, “ਇਸੇ ਤਰ੍ਹਾਂ ਹੀ ਕੀਤਾ ਜਾਵੇ।” ਇਹ ਹੁਕਮ ਸ਼ੂਸ਼ਨ ਵਿੱਚ ਦਿੱਤਾ ਗਿਆ ਅਤੇ ਹਾਮਾਨ ਦੇ ਦਸੇ ਪੁੱਤਰ ਫਾਂਸੀ ਦੇ ਕੇ ਲਟਕਾ ਦਿੱਤੇ ਗਏ।
15 ૧૫ સૂસામાંના યહૂદીઓ અદાર મહિનાને ચૌદમે દિવસે પણ એકત્ર થયા. તેઓએ સૂસામાં ત્રણસો માણસોને મારી નાખ્યા. પણ લૂંટ પર તેઓએ હાથ નાખ્યો નહિ.
੧੫ਅਤੇ ਉਨ੍ਹਾਂ ਯਹੂਦੀਆਂ ਨੇ ਜਿਹੜੇ ਸ਼ੂਸ਼ਨ ਵਿੱਚ ਸਨ, ਅਦਾਰ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਵੀ ਇਕੱਠੇ ਹੋ ਕੇ ਸ਼ੂਸ਼ਨ ਵਿੱਚ ਤਿੰਨ ਸੌ ਮਨੁੱਖਾਂ ਨੂੰ ਮਾਰ ਦਿੱਤਾ, ਪਰ ਉਨ੍ਹਾਂ ਦੇ ਮਾਲ ਧਨ ਨੂੰ ਹੱਥ ਨਾ ਲਾਇਆ।
16 ૧૬ રાજાના પ્રાંતોમાં વસતા બાકીના યહૂદીઓ પણ પોતાનો બચાવ કરવા અને શત્રુઓથી છુટકારો મેળવવા માટે ભેગા થયા. પોતાના શત્રુઓ પર તેઓએ વેર વાળ્યું. તેઓએ પંચોતેર હજારને મારી નાખ્યા. પણ લૂંટફાટ ચલાવી નહિ.
੧੬ਅਤੇ ਰਾਜ ਦੇ ਹੋਰ ਸੂਬਿਆਂ ਵਿੱਚ ਵੀ ਯਹੂਦੀ ਇਕੱਠੇ ਹੋਏ ਅਤੇ ਆਪਣੀਆਂ ਜਾਨਾਂ ਬਚਾਉਣ ਲਈ ਖੜ੍ਹੇ ਹੋ ਗਏ, ਅਤੇ ਆਪਣੇ ਵੈਰੀਆਂ ਵਿੱਚੋਂ ਪੰਝੱਤਰ ਹਜ਼ਾਰ ਨੂੰ ਮਾਰ ਕੇ ਆਪਣੇ ਵੈਰੀਆਂ ਤੋਂ ਅਰਾਮ ਪਾਇਆ ਪਰ ਲੁੱਟ ਦੇ ਮਾਲ ਨੂੰ ਹੱਥ ਨਾ ਲਾਇਆ।
17 ૧૭ અદાર મહિનાના તેરમા દિવસે એવું બન્યું: ચૌદમે દિવસે તેઓએ વિશ્રાંતી લીધી. અને તેને મિજબાનીના તથા આનંદના દિવસ તરીકે ઊજવ્યો.
੧੭ਅਜਿਹਾ ਉਨ੍ਹਾਂ ਨੇ ਅਦਾਰ ਮਹੀਨੇ ਦੀ ਤੇਰ੍ਹਵੀਂ ਤਾਰੀਖ਼ ਨੂੰ ਕੀਤਾ, ਅਤੇ ਚੌਧਵੀਂ ਤਾਰੀਖ਼ ਨੂੰ ਉਨ੍ਹਾਂ ਨੇ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ।
18 ૧૮ પણ સૂસામાંના યહૂદીઓ અદાર મહિનાના તેરમા તથા તેના ચૌદમા દિવસે એકત્ર થયા. પંદરમીએ તેઓએ આરામ ભોગવીને તેને મિજબાનીના તથા આનંદના દિવસ તરીકે ઊજવ્યો.
੧੮ਪਰ ਉਹ ਯਹੂਦੀ ਜਿਹੜੇ ਸ਼ੂਸ਼ਨ ਵਿੱਚ ਸਨ, ਉਹ ਅਦਾਰ ਮਹੀਨੇ ਦੀ ਤੇਰ੍ਹਵੀਂ ਅਤੇ ਚੌਧਵੀਂ ਤਾਰੀਖ਼ ਨੂੰ ਇਕੱਠੇ ਹੋਏ ਅਤੇ ਉਸੇ ਮਹੀਨੇ ਦੀ ਪੰਦਰਵੀਂ ਤਾਰੀਖ਼ ਨੂੰ ਅਰਾਮ ਕੀਤਾ ਅਤੇ ਉਸ ਦਿਨ ਨੂੰ ਦਾਵਤ ਅਤੇ ਅਨੰਦ ਕਰਨ ਦਾ ਦਿਨ ਠਹਿਰਾਇਆ।
19 ૧૯ આ કારણથી જે ગ્રામ્ય યહૂદીઓ કોટ વિનાનાં ગામોમાં રહે છે, તેઓ અદાર મહીનાના ચૌદમા દિવસને ઉત્સવના દિવસ તરીકે અને એકબીજાને ભેટો મોકલવાના દિવસ તરીકે ઊજવે છે.
੧੯ਇਸ ਲਈ ਪਿੰਡਾਂ ਦੇ ਯਹੂਦੀ ਜਿਹੜੇ ਬਿਨ੍ਹਾਂ ਸ਼ਹਿਰਪਨਾਹ ਵਾਲੇ ਪਿੰਡਾਂ ਵਿੱਚ ਰਹਿੰਦੇ ਹਨ, ਉਹ ਅਦਾਰ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਅਨੰਦ ਅਤੇ ਖੁਸ਼ੀ ਅਤੇ ਦਾਵਤ ਅਤੇ ਇੱਕ ਦੂਸਰੇ ਨੂੰ ਸੁਗਾਤਾਂ ਭੇਜਣ ਦਾ ਦਿਨ ਕਰਕੇ ਮੰਨਦੇ ਹਨ।
20 ૨૦ મોર્દખાયે અહાશ્વેરોશ રાજાના નજીકના તેમ જ દૂરના પ્રાંતોના સર્વ યહૂદીઓ પર પત્રો મોકલ્યા.
੨੦ਮਾਰਦਕਈ ਨੇ ਇਨ੍ਹਾਂ ਗੱਲਾਂ ਨੂੰ ਵਿਸਥਾਰ ਨਾਲ ਲਿਖ ਕੇ, ਰਾਜਾ ਅਹਸ਼ਵੇਰੋਸ਼ ਦੇ ਸਾਰੇ ਸੂਬਿਆਂ ਵਿੱਚ, ਭਾਵੇਂ ਨਜ਼ਦੀਕ ਅਤੇ ਭਾਵੇਂ ਦੂਰ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਚਿੱਠੀਆਂ ਭੇਜੀਆਂ,
21 ૨૧ તેણે જણાવ્યું કે, અદાર મહિનાને ચૌદમે અને પંદરમે દિવસે તમારે વરસોવરસ તહેવાર ઊજવવા.
੨੧ਤਾਂ ਜੋ ਇਸ ਗੱਲ ਨੂੰ ਕਾਇਮ ਕਰੇ ਕਿ ਉਹ ਅਦਾਰ ਮਹੀਨੇ ਦੇ ਚੌਧਵੇਂ ਅਤੇ ਪੰਦਰਵੇਂ ਦਿਨ ਨੂੰ ਹਰ ਸਾਲ ਮਨਾਇਆ ਕਰਨ।
22 ૨૨ કેમ કે તે દિવસોમાં યહૂદીઓને તેઓના શત્રુઓ તરફથી નિરાંત મળી હતી. અને તે મહિનો તેઓને માટે દુઃખને બદલે આનંદનો તથા શોકને બદલે હર્ષનો થઈ ગયો હતો. તમારે તે દિવસોને મિજબાનીના, આનંદના, એકબીજાને ભેટ આપવાના તથા ગરીબોને દાન આપવાના દિવસો ગણવા.
੨੨ਕਿਉਂਕਿ ਇਹ ਹੀ ਉਹ ਦਿਨ ਸਨ, ਜਿਨ੍ਹਾਂ ਵਿੱਚ ਯਹੂਦੀਆਂ ਨੂੰ ਆਪਣਿਆਂ ਵੈਰੀਆਂ ਤੋਂ ਅਰਾਮ ਮਿਲਿਆ, ਅਤੇ ਇਸ ਮਹੀਨੇ ਵਿੱਚ ਉਨ੍ਹਾਂ ਦਾ ਗ਼ਮ ਅਨੰਦ ਵਿੱਚ ਅਤੇ ਰੋਣਾ-ਪਿੱਟਣਾ ਖੁਸ਼ੀ ਦੇ ਦਿਨ ਵਿੱਚ ਬਦਲ ਗਿਆ। ਇਸ ਲਈ ਉਹ ਇਸ ਦਿਨ ਨੂੰ ਦਾਵਤ, ਅਨੰਦ, ਅਤੇ ਇੱਕ ਦੂਜੇ ਨੂੰ ਸੁਗਾਤਾਂ ਭੇਜਣ ਦਾ ਦਿਨ ਅਤੇ ਗਰੀਬਾਂ ਨੂੰ ਦਾਨ ਦੇਣ ਦਾ ਦਿਨ ਕਰਕੇ ਮਨਾਉਣ।
23 ૨૩ તેઓએ પોતે જે કરવા માંડ્યું હતું તથા મોર્દખાયે તેઓ ઉપર જે લખ્યું હતું તે પ્રમાણે કરવાનું યહૂદીઓએ સ્વીકાર્યું.
੨੩ਅਤੇ ਜਿਵੇਂ ਯਹੂਦੀਆਂ ਨੇ ਇਸ ਦਿਨ ਨੂੰ ਮਨਾਉਣਾ ਸ਼ੁਰੂ ਕੀਤਾ ਸੀ ਅਤੇ ਜਿਵੇਂ ਮਾਰਦਕਈ ਨੇ ਉਨ੍ਹਾਂ ਨੂੰ ਲਿਖਿਆ ਸੀ, ਉਸੇ ਤਰ੍ਹਾਂ ਹੀ ਇਸ ਰੀਤ ਨੂੰ ਮਨਾਉਣਾ ਸਵੀਕਾਰ ਕਰ ਲਿਆ,
24 ૨૪ કેમ કે સર્વ યહૂદીઓના શત્રુ અગાગી હામ્મદાથાના પુત્ર હામાને યહૂદીઓનો નાશ કરવાની પેરવી કરી હતી. અને તેઓનો સંહાર કરીને તેઓનો વિનાશ કરવા માટે ચિઠ્ઠીઓ એટલે “પૂર” નાખી હતી.
੨੪ਕਿਉਂਕਿ ਅਗਾਗੀ ਹਮਦਾਥਾ ਦਾ ਪੁੱਤਰ ਹਾਮਾਨ ਜੋ ਸਾਰੇ ਯਹੂਦੀਆਂ ਦਾ ਵੈਰੀ ਸੀ, ਉਸਨੇ ਯਹੂਦੀਆਂ ਦਾ ਨਾਸ ਕਰਨ ਦੀ ਯੋਜਨਾ ਬਣਾਈ ਸੀ ਅਤੇ ਇਸ ਲਈ “ਪੂਰ” ਅਰਥਾਤ ਪਰਚੀਆਂ ਪਾਈਆਂ ਸਨ, ਤਾਂ ਜੋ ਉਨ੍ਹਾਂ ਨੂੰ ਦੁੱਖ ਦੇਵੇ ਅਤੇ ਮਿਟਾ ਦੇਵੇ।
25 ૨૫ પરંતુ જ્યારે તે વાતની રાજાને ખબર પડી, ત્યારે તેણે પોતાના પત્રો દ્વારા આજ્ઞા કરી કે, હામાને જે દુષ્ટ યોજના યહૂદીઓ વિરુદ્ધ યોજી હતી તેનો તેના કુટુંબીઓ જ ભોગ બને અને હામાનને તેના સંતાનો સાથે ફાંસીએ લટકાવવો જોઈએ.
੨੫ਪਰ ਜਦ ਇਹ ਮਾਮਲਾ ਰਾਜਾ ਦੇ ਸਾਹਮਣੇ ਆਇਆ ਤਾਂ ਉਸ ਨੇ ਹੁਕਮਨਾਮੇ ਲਿਖਵਾ ਕੇ ਹੁਕਮ ਜਾਰੀ ਕੀਤਾ ਕਿ ਜੋ ਦੁਸ਼ਟ ਯੋਜਨਾ ਹਾਮਾਨ ਨੇ ਯਹੂਦੀਆਂ ਦੇ ਵਿਰੁੱਧ ਬਣਾਈ ਸੀ, ਉਹ ਉਲਟਾ ਉਸ ਦੇ ਹੀ ਸਿਰ ਉੱਤੇ ਹੀ ਪਵੇ, ਤਦ ਉਹ ਅਤੇ ਉਸ ਦੇ ਪੁੱਤਰ ਫਾਂਸੀ ਦੇ ਕੇ ਲਟਕਾਏ ਗਏ।
26 ૨૬ આ કારણથી તેઓએ એ દિવસોનું ‘પૂર’ ઉપરથી પૂરીમ નામ પાડ્યું છે. એથી એ પત્રના સર્વ વચનોને લીધે તથા આ બાબત વિષે જે તેઓએ જોયું હતું તથા તેઓ પર જે આવી પડ્યું હતું,
੨੬ਇਸੇ ਕਰਕੇ ਉਨ੍ਹਾਂ ਨੇ “ਪੂਰ” ਸ਼ਬਦ ਤੋਂ ਇਨ੍ਹਾਂ ਦਿਨਾਂ ਦਾ ਨਾਮ ਪੂਰੀਮ ਰੱਖਿਆ। ਇਸ ਚਿੱਠੀ ਦੀਆਂ ਸਾਰੀਆਂ ਗੱਲਾਂ ਦੇ ਕਾਰਨ, ਅਤੇ ਉਸ ਸਭ ਦੇ ਕਾਰਨ ਜੋ ਉਨ੍ਹਾਂ ਨੇ ਵੇਖਿਆ ਸੀ ਅਤੇ ਜੋ ਕੁਝ ਉਨ੍ਹਾਂ ਨਾਲ ਬੀਤਿਆ ਸੀ,
27 ૨૭ તેને લીધે યહૂદીઓએ પોતાના તરફથી, પોતાના વંશજો તરફથી અને યહૂદીધર્મ પાળનારાઓ તરફથી પ્રતિવર્ષ આ બે દિવસો લેખ પ્રમાણે ઠરાવેલ સમયે અને મોર્દખાયની સૂચના મુજબ અચૂક ઊજવવાનું માન્ય રાખ્યું.
੨੭ਯਹੂਦੀਆਂ ਨੇ ਆਪਣੇ ਲਈ, ਆਪਣੇ ਬੱਚਿਆਂ ਲਈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਨ੍ਹਾਂ ਦੇ ਨਾਲ ਮਿਲ ਗਏ ਸਨ, ਇਹ ਗੱਲ ਪੱਕੀ ਕਰਕੇ ਸਵੀਕਾਰ ਕਰ ਲਈ ਤਾਂ ਜੋ ਇਹ ਅਟੱਲ ਹੋ ਜਾਵੇ ਕਿ ਉਹ ਇਹਨਾਂ ਦੋਹਾਂ ਦਿਨਾਂ ਨੂੰ ਆਪਣੀ ਲਿਖਤ ਦੇ ਅਨੁਸਾਰ ਠਹਿਰਾਏ ਹੋਏ ਸਮੇਂ ਉੱਤੇ ਹਰ ਸਾਲ ਮਨਾਉਣਗੇ।
28 ૨૮ એ દિવસોને વંશપરંપરાગત પ્રત્યેક કુટુંબમાં, પ્રત્યેક પ્રાંતમાં, તથા પ્રત્યેક નગરમાં ઊજવ્યાં, જેથી એ પૂરીમના દિવસો યહૂદીઓ દ્વારા ઊજવવાનું બંધ ન થાય. અને તેઓના વંશજોમાંથી તેઓનો નાશ તથા વિસ્મરણ ન થાય.
੨੮ਅਤੇ ਇਹ ਦਿਨ ਪੀੜ੍ਹੀਓਂ ਪੀੜ੍ਹੀ, ਹਰੇਕ ਘਰਾਣੇ, ਹਰੇਕ ਸੂਬੇ, ਅਤੇ ਹਰੇਕ ਸ਼ਹਿਰ ਵਿੱਚ ਯਾਦ ਰੱਖ ਕੇ ਮਨਾਏ ਜਾਣਗੇ ਅਤੇ ਪੂਰੀਮ ਦੇ ਇਹ ਦਿਨ ਯਹੂਦੀਆਂ ਵਿੱਚੋਂ ਕਦੇ ਵੀ ਨਾ ਮਿੱਟਣਗੇ ਅਤੇ ਨਾ ਹੀ ਉਨ੍ਹਾਂ ਦੀ ਯਾਦ ਉਹਨਾਂ ਦੇ ਵੰਸ਼ ਵਿੱਚੋਂ ਕਦੀ ਜਾਵੇਗੀ।
29 ૨૯ ત્યાર બાદ પૂરીમ વિષે આ બીજો પત્ર મંજૂર થાય માટે અબિહાઈલની પુત્રી એસ્તેર રાણીએ અને યહૂદી મોર્દખાયે સંપૂર્ણ અધિકારથી પત્ર લખ્યો.
੨੯ਤਾਂ ਅਬੀਹੈਲ ਦੀ ਧੀ ਰਾਣੀ ਅਸਤਰ ਅਤੇ ਮਾਰਦਕਈ ਯਹੂਦੀ ਨੇ ਪੂਰੀਮ ਦੇ ਵਿਖੇ ਇਹ ਦੂਸਰੀ ਚਿੱਠੀ ਪੂਰੇ ਅਧਿਕਾਰ ਨਾਲ ਲਿਖੀ।
30 ૩૦ મોર્દખાયે અહાશ્વેરોશના રાજ્યના એકસો સત્તાવીસ પ્રાંતોમાંના સર્વ યહૂદીઓને સત્ય અને સલામતીના પ્રમાણભૂત પત્રો મોકલ્યા.
੩੦ਅਤੇ ਇਸ ਦੀਆਂ ਨਕਲਾਂ ਮਾਰਦਕਈ ਨੇ ਰਾਜਾ ਅਹਸ਼ਵੇਰੋਸ਼ ਦੇ ਰਾਜ ਦੇ ਇੱਕ ਸੌ ਸਤਾਈ ਸੂਬਿਆਂ ਵਿੱਚ ਰਹਿਣ ਵਾਲੇ ਸਾਰੇ ਯਹੂਦੀਆਂ ਨੂੰ ਭੇਜੀਆਂ, ਜਿਨ੍ਹਾਂ ਵਿੱਚ ਸ਼ਾਂਤੀ ਅਤੇ ਸਚਿਆਈ ਦੀਆਂ ਗੱਲਾਂ ਲਿਖੀਆਂ ਸਨ,
31 ૩૧ તે પત્રો એ જાણવા માટે મોકલવામાં આવ્યા હતા કે પૂરીમના દિવસો યહૂદી મોર્દખાય અને એસ્તેર રાણીએ આપેલા આદેશ પ્રમાણે અને જેમ તેઓએ પોતાને માટે તથા પોતાના સંતાનોને માટે ઉપવાસની તથા પોતાના વિલાપની બાબતમાં ઠરાવ કર્યો હતો, તે પ્રમાણે ઠરાવેલ સમયે પાળવાનો નિયમ કાયમ કરવામાં આવે.
੩੧ਤਾਂ ਜੋ ਪੂਰੀਮ ਦੇ ਇਹਨਾਂ ਦਿਨਾਂ ਨੂੰ ਉਨ੍ਹਾਂ ਦੇ ਠਹਿਰਾਏ ਹੋਏ ਸਮੇਂ ਤੇ ਅਤੇ ਜਿਵੇਂ ਮਾਰਦਕਈ ਯਹੂਦੀ ਅਤੇ ਰਾਣੀ ਅਸਤਰ ਨੇ ਹੁਕਮ ਦਿੱਤਾ ਸੀ ਅਤੇ ਜਿਵੇਂ ਯਹੂਦੀਆਂ ਨੇ ਆਪਣੇ ਲਈ ਤੇ ਆਪਣੇ ਬੱਚਿਆਂ ਲਈ ਪੱਕਾ ਕਰਕੇ ਇਸ ਨੂੰ ਕਾਇਮ ਕਰ ਲਿਆ ਸੀ, ਉਸੇ ਅਨੁਸਾਰ ਵਰਤ ਰੱਖਣ ਅਤੇ ਵਿਰਲਾਪ ਕੀਤੇ ਜਾਣ।
32 ૩૨ એસ્તેરની આજ્ઞાથી પૂરીમની આ બાબતો કાયમ કરવામાં આવી. અને પુસ્તકમાં તેની નોંધ કરવામાં આવી.
੩੨ਪੂਰੀਮ ਦੇ ਵਿਖੇ ਇਹ ਨਿਯਮ ਅਸਤਰ ਦੇ ਹੁਕਮ ਅਨੁਸਾਰ ਪੱਕੇ ਕੀਤੇ ਗਏ, ਅਤੇ ਇਹ ਗੱਲਾਂ ਪੁਸਤਕ ਵਿੱਚ ਲਿਖੀਆਂ ਗਈਆਂ।