< હઝકિયેલ 16 >

1 યહોવાહનું વચન મારી પાસે આવ્યું અને કહ્યું,
ਫੇਰ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
2 “હે મનુષ્યપુત્ર, યરુશાલેમને તેનાં તિરસ્કારપાત્ર કૃત્યો વિષે જણાવ.
ਹੇ ਮਨੁੱਖ ਦੇ ਪੁੱਤਰ, ਯਰੂਸ਼ਲਮ ਨੂੰ ਉਹ ਦੇ ਘਿਣਾਉਣੇ ਕੰਮਾਂ ਦੇ ਬਾਰੇ ਦੱਸ
3 તેને કહે કે, ‘પ્રભુ યહોવાહ યરુશાલેમ નગરીને આમ કહે છે: “તારી ઉત્પત્તિ તથા તારો જન્મ કનાનીઓના દેશમાં થયેલાં છે; તારા પિતા અમોરી અને મા હિત્તી હતી.
ਅਤੇ ਤੂੰ ਆਖ, ਪ੍ਰਭੂ ਯਹੋਵਾਹ ਯਰੂਸ਼ਲਮ ਨੂੰ ਇਸ ਤਰ੍ਹਾਂ ਕਹਿੰਦਾ ਹੈ ਕਿ ਤੇਰੀ ਜਨਮ ਭੂਮੀ ਕਨਾਨ ਦੀ ਧਰਤੀ ਸੀ। ਤੇਰਾ ਪਿਤਾ ਅਮੋਰੀ ਸੀ ਅਤੇ ਤੇਰੀ ਮਾਤਾ ਹਿੱਤੀ ਸੀ।
4 તારો જન્મ જે દિવસે થયો તારી માએ તારી નાળ કાપી ન હતી, કે તને પાણીથી શુદ્ધ કરી ન હતી કે તને મીઠું લગાડ્યું ન હતું, કે તને વસ્ત્રોમાં લપેટી ન હતી.
ਤੇਰਾ ਜਨਮ ਇਸ ਤਰ੍ਹਾਂ ਹੋਇਆ ਕਿ ਜਿਸ ਦਿਨ ਤੂੰ ਜਨਮ ਲਿਆ ਨਾ ਤੇਰਾ ਨਾੜੂ ਕੱਟਿਆ ਗਿਆ, ਨਾ ਤੈਨੂੰ ਪਾਣੀ ਨਾਲ ਨਵ੍ਹਾ ਕੇ ਸਾਫ਼ ਕੀਤਾ ਗਿਆ, ਨਾ ਤੇਰੇ ਉੱਤੇ ਲੂਣ ਮਲਿਆ ਗਿਆ ਅਤੇ ਤੂੰ ਪੋਤੜਿਆਂ ਵਿੱਚ ਲਪੇਟੀ ਨਾ ਗਈ।
5 આમાંનુ કોઈ પણ કામ કરવાની કોઈએ તારા પર કૃપાદ્રષ્ટિ કરી નહિ. જે દિવસે તારો જન્મ થયો તે દિવસે તને ખેતરોમાં નાખી દેવામાં આવી હતી. તું તિરસ્કૃત હતી.
ਕਿਸੇ ਅੱਖ ਨੇ ਤੇਰੇ ਤੇ ਤਰਸ ਨਾ ਕੀਤਾ ਅਤੇ ਮਿਹਰਬਾਨੀ ਨਾ ਕੀਤੀ, ਤਾਂ ਜੋ ਇਹਨਾਂ ਕੰਮਾਂ ਵਿੱਚੋਂ ਤੇਰੇ ਲਈ ਇੱਕ ਵੀ ਕੰਮ ਕੀਤਾ ਜਾਂਦਾ, ਸਗੋਂ ਤੂੰ ਆਪਣੇ ਜਨਮ ਦੇ ਦਿਨ ਬਾਹਰ ਮੈਦਾਨ ਵਿੱਚ ਸੁੱਟ ਦਿੱਤੀ ਗਈ, ਕਿਉਂ ਜੋ ਤੇਰੇ ਤੋਂ ਘਿਰਣਾ ਕਰਦੇ ਸਨ।
6 પણ હું ત્યાંથી પસાર થયો અને મેં તને તારા રક્તમાં આળોટતી જોઈ; ત્યારે મેં તને કહ્યું, તારા રક્તમાં પડેલી તું, ‘જીવ!’
ਜਦੋਂ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਤੇਰੇ ਲਹੂ ਵਿੱਚ ਲਿੱਬੜਿਆ ਹੋਇਆ ਵੇਖਿਆ ਅਤੇ ਮੈਂ ਤੈਨੂੰ ਆਖਿਆ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ! ਹਾਂ ਮੈਂ ਤੈਨੂੰ ਹੀ ਕਿਹਾ ਕਿ ਤੂੰ ਜੋ ਲਹੂ ਵਿੱਚ ਲਿਬੜੀ ਹੋਈ ਹੈਂ, ਜੀਉਂਦੀ ਰਹਿ!
7 મેં તને ખેતરમાં ઊગેલા છોડની જેમ ઉછેરી. અને તું વૃદ્ધિ પામીને મોટી થઈ, તેં સૌદર્ય સંપાદન કર્યું, તારાં સ્તન ઉપસી આવ્યાં અને તારા વાળ પણ વધ્યા; તેમ છતાં તું નિર્વસ્ત્રાવસ્થામાં હતી.
ਮੈਂ ਤੈਨੂੰ ਖੇਤ ਦੇ ਪੌਦਿਆਂ ਵਾਂਗੂੰ ਵਧਾਇਆ, ਇਸ ਲਈ ਤੂੰ ਵਧੀ ਅਤੇ ਮੁਟਿਆਰ ਹੋਈ ਅਤੇ ਸੁੰਦਰ ਜੋਬਨ ਵਾਲੀ ਬਣੀ, ਤੇਰੀਆਂ ਛਾਤੀਆਂ ਸੁਡੌਲ ਹੋ ਗਈਆਂ ਅਤੇ ਤੇਰੇ ਵਾਲ਼ ਵਧੇ, ਪਰ ਤੂੰ ਨੰਗੀ ਧੜੰਗੀ ਸੀ।
8 ફરી તારી પાસેથી હું પસાર થયો ત્યારે મેં તને જોઈ, તારી ઉંમર પ્રેમ કરવા યોગ્ય હતી, તેથી મેં મારો ઝભ્ભો તારા પર પસારીને તારી નિર્વસ્ત્રા ઢાંકી. મેં તારી આગળ સમ ખાધા અને તારી સાથે કરાર કર્યો,” “તું મારી થઈ. આમ પ્રભુ યહોવાહ કહે છે.
ਫੇਰ ਜਦ ਮੈਂ ਤੇਰੇ ਕੋਲੋਂ ਲੰਘਿਆ ਅਤੇ ਤੈਨੂੰ ਵੇਖਿਆ, ਤਾਂ ਵੇਖੋ, ਤੇਰੇ ਲਈ ਪ੍ਰੇਮ ਦਾ ਸਮਾਂ ਆ ਗਿਆ ਸੀ। ਇਸ ਲਈ ਮੈਂ ਆਪਣਾ ਕੱਪੜਾ ਤੇਰੇ ਉੱਤੇ ਪਾਇਆ ਅਤੇ ਤੇਰੇ ਨੰਗੇਜ਼ ਨੂੰ ਢੱਕਿਆ, ਹਾਂ, ਸਹੁੰ ਖਾ ਕੇ ਤੇਰੇ ਨਾਲ ਨੇਮ ਬੰਨ੍ਹਿਆ ਅਤੇ ਤੂੰ ਮੇਰੀ ਹੋ ਗਈ, ਪ੍ਰਭੂ ਯਹੋਵਾਹ ਦਾ ਵਾਕ ਹੈ।
9 મેં તને પાણીથી નવડાવી અને તારા પરથી તારું લોહી ધોઈ નાખ્યું, મેં તને તેલ લગાવ્યું.
ਫੇਰ ਮੈਂ ਤੈਨੂੰ ਪਾਣੀ ਨਾਲ ਨਹਿਲਾ ਕੇ ਤੇਰੇ ਉੱਤੋਂ ਲਹੂ ਨੂੰ ਪੂਰੀ ਤਰ੍ਹਾਂ ਦੇ ਨਾਲ ਧੋ ਸੁੱਟਿਆ ਅਤੇ ਤੇਰੇ ਉੱਪਰ ਤੇਲ ਮਲਿਆ।
10 ૧૦ વળી મેં તને ભરતકામનાં વસ્ત્રો તથા તારા પગમાં ચામડાનાં ચંપલ પહેરાવ્યાં. મેં તારી કમરે શણનો કમરબંધ બાંધ્યો અને તને રેશમી વસ્ત્રો પહેરાવ્યાં.
੧੦ਮੈਂ ਤੈਨੂੰ ਕਸੀਦਾਕਾਰੀ ਵਾਲੇ ਕੱਪੜੇ ਪਵਾਏ ਅਤੇ ਚਮੜੇ ਦੀ ਜੁੱਤੀ ਪਵਾਈ, ਵਧੀਆ ਕਤਾਨ ਦੀ ਤੇਰੀ ਪੇਟੀ ਬਣਵਾਈ ਅਤੇ ਤੈਨੂੰ ਰੇਸ਼ਮ ਨਾਲ ਢੱਕਿਆ।
11 ૧૧ મેં તને કિંમતી આભૂષણોથી શણગારી હાથે બંગડીઓ પહેરાવી અને તારા ગળામાં હાર પહેરાવ્યો.
੧੧ਮੈਂ ਤੈਨੂੰ ਗਹਿਣਿਆਂ ਨਾਲ ਸਜਾਇਆ, ਤੇਰੇ ਹੱਥਾਂ ਵਿੱਚ ਕੜੇ ਪਾਏ ਅਤੇ ਤੇਰੇ ਗਲ਼ ਵਿੱਚ ਹਾਰ ਪਾਇਆ।
12 ૧૨ નાકમાં વાળી અને કાનમાં બુટ્ટી પહેરાવી અને માથે સુંદર મુગટ મૂક્યો.
੧੨ਮੈਂ ਤੇਰੇ ਨੱਕ ਵਿੱਚ ਨੱਥ ਪਾਈ, ਤੇਰੇ ਕੰਨਾਂ ਵਿੱਚ ਵਾਲੀਆਂ ਪਾਈਆਂ ਅਤੇ ਇੱਕ ਸੁੰਦਰ ਤਾਜ ਤੇਰੇ ਸਿਰ ਉੱਤੇ ਰੱਖਿਆ।
13 ૧૩ સોનાચાંદીથી તને શણગારી તને શણ, રેશમ તથા ભરતકામનાં વસ્ત્રો પહેરાવ્યાં; તેં ઉત્તમ લોટ, મધ તથા તેલ ખાધાં, તું વધારે સુંદર લાગતી હતી, તું રાણી થઈ.
੧੩ਤੂੰ ਸੋਨੇ, ਚਾਂਦੀ ਨਾਲ ਸੁੰਦਰ ਬਣ ਗਈ ਅਤੇ ਤੇਰੇ ਕੱਪੜੇ ਕਤਾਨੀ, ਰੇਸ਼ਮੀ ਅਤੇ ਕਸੀਦਾਕਾਰੀ ਦੇ ਸਨ ਅਤੇ ਤੂੰ ਮੈਦਾ, ਸ਼ਹਿਦ ਤੇ ਤੇਲ ਖਾਂਦੀ ਸੀ। ਤੂੰ ਬਹੁਤ ਸੁੰਦਰ ਸੀ ਅਤੇ ਤੂੰ ਰਾਣੀ ਬਣ ਗਈ।
14 ૧૪ તારી સુંદરતાને કારણે તારી કીર્તિ સર્વ પ્રજાઓમાં ફેલાઈ ગઈ છે, કેમ કે યહોવાહ કહે છે કે, જે મારા પ્રતાપથી મેં તને વેષ્ટિત કરી હતી, તેથી કરીને તારું સૌદર્ય પરિપૂર્ણ થયું હતું.
੧੪ਤੇਰੀ ਸੁੰਦਰਤਾ ਦੀ ਚਰਚਾ ਕੌਮਾਂ ਵਿੱਚ ਹੋ ਗਈ ਹੈ ਕਿ ਤੂੰ ਮੇਰੇ ਉਸ ਪਰਤਾਪ ਨਾਲ ਜੋ ਮੈਂ ਤੈਨੂੰ ਬਖ਼ਸ਼ਿਆ ਸੀ, ਸੰਪੂਰਨ ਹੋ ਗਈ, ਪ੍ਰਭੂ ਯਹੋਵਾਹ ਦਾ ਵਾਕ ਹੈ।
15 ૧૫ “પણ તેં તારી પોતાની સુંદરતા પર ભરોસો કર્યો છે, તારી કીર્તિને લીધે વ્યભિચારી સ્ત્રી થઈ, તેં પાસે થઈને જનાર દરેકની સાથે વ્યભિચાર કર્યો.
੧੫ਪਰ ਤੂੰ ਆਪਣੀ ਸੁੰਦਰਤਾ ਤੇ ਭਰੋਸਾ ਕੀਤਾ ਅਤੇ ਆਪਣੀ ਮਸ਼ਹੂਰੀ ਕਰਕੇ ਵਿਭਚਾਰ ਕਰਨ ਲੱਗੀ। ਹਰੇਕ ਦੇ ਨਾਲ ਜਿਹੜਾ ਤੇਰੇ ਨੇੜਿਓਂ ਲੰਘਿਆ, ਉਸੇ ਨਾਲ ਤੂੰ ਵਿਭਚਾਰ ਕਰਕੇ ਤੂੰ ਉਸੇ ਦੀ ਹੀ ਬਣ ਗਈ।
16 ૧૬ તેં તારા વસ્ત્રોમાંથી લઈને અલગ અલગ રંગના વસ્ત્રોથી પોતાને માટે ઉચ્ચસ્થાનો બનાવ્યાં, ત્યાં વ્યભિચાર કર્યો. એવું કદી થયું ન હતું અને થશે પણ નહિ.
੧੬ਤੂੰ ਆਪਣੇ ਕੱਪੜੇ ਲੈ ਕੇ ਅਤੇ ਕਈ ਪ੍ਰਕਾਰ ਦੇ ਰੰਗਾਂ ਨਾਲ ਉੱਚੇ ਸਥਾਨਾਂ ਨੂੰ ਸਜਾਇਆ ਅਤੇ ਉਹਨਾਂ ਉੱਚੇ ਸਥਾਨਾਂ ਉੱਤੇ ਅਜਿਹੇ ਵਿਭਚਾਰ ਕੀਤੇ, ਜੋ ਨਾ ਕਦੀ ਹੋਏ ਤੇ ਨਾ ਹੋਣਗੇ।
17 ૧૭ મારાં સોનાચાંદીનાં તારાં જે ઘરેણાં મેં તને આપ્યાં હતાં, તે લઈને તેં પોતાને માટે પૂતળાં બનાવ્યાં, તેની સાથે વ્યભિચાર કર્યો.
੧੭ਤੂੰ ਮੇਰੇ ਸੋਨੇ, ਚਾਂਦੀ ਦੇ ਕੀਮਤੀ ਗਹਿਣਿਆਂ ਤੋਂ ਜੋ ਮੈਂ ਤੈਨੂੰ ਦਿੱਤੇ ਸਨ, ਆਪਣੇ ਲਈ ਮਰਦਾਂ ਦੀਆਂ ਮੂਰਤੀਆਂ ਬਣਾਈਆਂ ਅਤੇ ਉਹਨਾਂ ਨਾਲ ਵਿਭਚਾਰ ਕੀਤਾ।
18 ૧૮ તેં તારા ભરતકામનાં વસ્ત્રો લઈને તેઓને ઓઢાડ્યાં, મારું તેલ તથા મારો ધૂપ તેઓને ચઢાવ્યાં.
੧੮ਕਸੀਦਾਕਾਰੀ ਦੇ ਕੱਪੜੇ ਉਹਨਾਂ ਨੂੰ ਪਵਾਏ ਅਤੇ ਮੇਰਾ ਤੇਲ ਅਤੇ ਧੂਫ਼ ਉਹਨਾਂ ਦੇ ਸਾਹਮਣੇ ਰੱਖਿਆ।
19 ૧૯ અને મારા ઉત્તમ લોટની રોટલી, મધ તથા તેલ જે તને ખાવા આપ્યાં હતાં, તે તેં સુવાસિત સુવાસને સારુ તેઓને ચઢાવી દીધાં. એમ જ થયું!” એવું પ્રભુ યહોવાહ કહે છે.
੧੯ਮੇਰੀ ਰੋਟੀ ਜੋ ਮੈਂ ਤੈਨੂੰ ਦਿੱਤੀ ਅਰਥਾਤ ਮੈਦਾ, ਤੇਲ ਤੇ ਸ਼ਹਿਦ ਜੋ ਮੈਂ ਤੈਨੂੰ ਖੁਆਉਂਦਾ ਸੀ, ਤੂੰ ਉਹਨਾਂ ਦੇ ਸਾਹਮਣੇ ਸੁਗੰਧੀ ਦੇ ਲਈ ਰੱਖਿਆ, ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਇਸੇ ਤਰ੍ਹਾਂ ਹੀ ਹੋਇਆ ਹੈ।
20 ૨૦ “વળી મેં તને જે દીકરા-દીકરીઓના દાન આપ્યાં તેઓને લઈને તેં તેઓને બલિદાન તરીકે આપ્યાં. શું તારો આ વ્યભિચાર તને નાની વાત લાગે છે? એટલું જ શું તારે માટે પૂરતું નહોતું,
੨੦ਤੂੰ ਆਪਣੇ ਪੁੱਤਰਾਂ ਅਤੇ ਧੀਆਂ ਨੂੰ ਜਿਹਨਾਂ ਨੂੰ ਤੂੰ ਮੇਰੇ ਲਈ ਜਨਮ ਦਿੱਤਾ ਸੀ, ਲੈ ਕੇ ਉਹਨਾਂ ਅੱਗੇ ਬਲੀਦਾਨ ਕੀਤਾ, ਤਾਂ ਜੋ ਉਹ ਉਹਨਾਂ ਨੂੰ ਖਾ ਜਾਣ! ਕੀ ਤੇਰੀ ਜ਼ਨਾਹਕਾਰੀ ਕੋਈ ਨਿੱਕੀ ਗੱਲ ਸੀ?
21 ૨૧ તેં મારાં બાળકોને તેઓને માટે અગ્નિમાં બલિદાન કરીને મારી નાખ્યાં.
੨੧ਕਿ ਤੂੰ ਮੇਰੇ ਪੁੱਤਰਾਂ ਨੂੰ ਵੀ ਵੱਢਿਆ ਅਤੇ ਉਹਨਾਂ ਨੂੰ ਅੱਗ ਦੇ ਵਿੱਚੋਂ ਦੀ ਲੰਘਾਉਣ ਲਈ ਦਿੱਤਾ।
22 ૨૨ તારાં સર્વ ધિક્કારપાત્ર કૃત્યો તથા વ્યભિચાર કરતી વખતે તારી જુવાનીના દિવસો વિષે વિચાર કર્યો નહિ, તારા બાળપણમાં તું નગ્ન અને રક્તમાં આળોટતી હતી તેં તે દિવસોનું સ્મરણ કર્યું નહિ.
੨੨ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਵਿੱਚ ਅਤੇ ਵਿਭਚਾਰ ਕਰਦੇ ਹੋਏ, ਆਪਣੇ ਬਚਪਨ ਦੇ ਦਿਨਾਂ ਨੂੰ ਕਦੇ ਵੀ ਯਾਦ ਨਾ ਕੀਤਾ, ਜਦੋਂ ਤੂੰ ਨੰਗੀ ਧੜੰਗੀ ਤੇ ਆਪਣੇ ਲਹੂ ਵਿੱਚ ਲਿੱਬੜੀ ਹੋਈ ਸੀ।
23 ૨૩ “માટે, તારી સર્વ દુષ્ટતાને કારણે, પ્રભુ યહોવાહ આમ કહે છે, અફસોસ, તને અફસોસ!”
੨੩ਇਸ ਤਰ੍ਹਾਂ ਹੋਇਆ ਕਿ ਇਹਨਾਂ ਸਾਰੀਆਂ ਬੁਰਿਆਈਆਂ ਤੋਂ ਬਾਅਦ - ਤੇਰੇ ਉੱਤੇ ਹਾਏ ਹਾਏ! - ਪ੍ਰਭੂ ਯਹੋਵਾਹ ਦਾ ਵਾਕ ਹੈ
24 ૨૪ તેં તારા પોતાને માટે ઘૂમટ બંધાવ્યો છે, દરેક જગ્યાએ ભક્તિસ્થાનો બનાવ્યા છે.
੨੪ਕਿ ਤੂੰ ਆਪਣੇ ਲਈ ਗੁੰਬਦ ਬਣਾਇਆ ਅਤੇ ਹਰੇਕ ਚੌਂਕ ਵਿੱਚ ਉੱਚਾ ਸਥਾਨ ਤਿਆਰ ਕੀਤਾ।
25 ૨૫ તેં રસ્તાના દરેક મથક આગળ સભાસ્થાનો બંધાવ્યા છે, પોતાની સુંદરતાને કંટાળો આવે એવું તેં કરી નાખ્યું છે, કેમ કે તેં પાસે થઈને જનાર દરેકની આગળ પોતાના પગ ખુલ્લા કરીને વ્યભિચાર કર્યો છે.
੨੫ਤੂੰ ਰਾਹ ਦੇ ਹਰ ਖੂੰਜੇ ਉੱਤੇ ਆਪਣਾ ਉੱਚਾ ਸਥਾਨ ਬਣਾਇਆ ਅਤੇ ਆਪਣੀ ਸੁੰਦਰਤਾ ਨੂੰ ਘਿਰਣਾ ਯੋਗ ਕੀਤਾ, ਅਤੇ ਹਰੇਕ ਲੰਘਣ ਵਾਲੇ ਰਾਹੀ ਦੇ ਅੱਗੇ ਤੂੰ ਆਪਣੇ ਪੈਰ ਖਿਲਾਰੇ ਅਤੇ ਆਪਣੇ ਵਿਭਚਾਰ ਨੂੰ ਵਧਾਇਆ।
26 ૨૬ તેં પુષ્કળ વિલાસી ઇચ્છાવાળા મિસરવાસીઓ સાથે વ્યભિચાર કર્યો છે, તેં મને ગુસ્સે કરવા ઘણો બધો વ્યભિચાર કર્યો છે.
੨੬ਤੂੰ ਆਪਣੇ ਗੁਆਂਢੀ ਮਿਸਰੀਆਂ ਦੇ ਨਾਲ ਜੋ ਮੋਟੇ ਡਾਢੇ ਸਨ ਵਿਭਚਾਰ ਕੀਤਾ ਅਤੇ ਆਪਣੇ ਬਹੁਤੇ ਵਿਭਚਾਰ ਕਰਕੇ ਮੈਨੂੰ ਕ੍ਰੋਧਿਤ ਕੀਤਾ।
27 ૨૭ તેથી જો, હું તારી સામે મારો હાથ લંબાવીશ અને તારો ખોરાક ઓછો કરી નાખીશ. હું તારું જીવન તારા શત્રુઓના હાથમાં સોંપી દઈશ. પલિસ્તીઓની પુત્રીઓ તારાં શરમજનક કાર્યોથી શરમાઈ ગઈ છે.
੨੭ਇਸ ਲਈ ਵੇਖ! ਮੈਂ ਤੇਰੇ ਉੱਤੇ ਹੱਥ ਚੁੱਕਿਆ ਅਤੇ ਤੇਰੇ ਭੋਜਨ ਨੂੰ ਘੱਟ ਕਰ ਦਿੱਤਾ। ਤੈਨੂੰ ਤੇਰੀਆਂ ਦੁਸ਼ਮਣ ਫ਼ਲਿਸਤੀਆਂ ਦੀਆਂ ਧੀਆਂ ਦੇ ਅਧੀਨ ਕਰ ਦਿੱਤਾ ਜਿਹੜੀਆਂ, ਤੇਰੇ ਲੁੱਚਪੁਣੇ ਤੋਂ ਸ਼ਰਮਿੰਦਿਆਂ ਹੁੰਦੀਆਂ ਹਨ।
28 ૨૮ તને સંતોષ ન થતાં તેં આશ્શૂરના લોકોની સાથે પણ વ્યભિચાર કર્યો છે. તેઓની સાથે વ્યભિચાર કર્યો છતાંય તું સંતોષ પામી નહિ.
੨੮ਫੇਰ ਅੱਸ਼ੂਰੀਆਂ ਨਾਲ ਵਿਭਚਾਰ ਕੀਤਾ ਕਿਉਂ ਜੋ ਤੂੰ ਰੱਜਦੀ ਨਹੀਂ ਸੀ, ਹਾਂ, ਤੂੰ ਉਹਨਾਂ ਨਾਲ ਵੀ ਵਿਭਚਾਰ ਕੀਤਾ, ਪਰ ਤੂੰ ਨਾ ਰੱਜੀ।
29 ૨૯ વળી તેં કનાન દેશથી માંડીને ખાલદી દેશ સુધી તારો વ્યભિચાર વધારી દીધો તેમ છતાં તને તૃપ્તિ થઈ નહિ.
੨੯ਤੂੰ ਕਸਦੀਆਂ ਦੇ ਦੇਸ ਤੱਕ ਆਪਣੇ ਵਿਭਚਾਰ ਨੂੰ ਖਿਲਾਰਿਆ ਪਰ ਇਸ ਨਾਲ ਵੀ ਤੂੰ ਨਾ ਰੱਜੀ।
30 ૩૦ “તું આવાં બધાં કાર્યો એટલે સ્વચ્છંદી વ્યભિચારી સ્ત્રીનાં કાર્યો કરે છે માટે તારું હૃદય નબળું પડ્યું છે? “એવું પ્રભુ યહોવાહ કહે છે.
੩੦ਪ੍ਰਭੂ ਯਹੋਵਾਹ ਦਾ ਵਾਕ ਹੈ ਕਿ ਤੇਰਾ ਮਨ ਕਿੰਨ੍ਹਾਂ ਨਿਰਬਲ ਹੈ ਕਿ ਤੂੰ ਇਹ ਸਭ ਕੁਝ ਕਰਦੀ ਹੈਂ, ਜੋ ਇੱਕ ਬੇਸ਼ਰਮ ਅਤੇ ਵੇਸਵਾ ਦਾ ਕੰਮ ਹੈ।
31 ૩૧ તું તારો ઘૂમટ દરેક શેરીને મથકે બાંધે છે અને દરેક જગ્યાએ તું તારાં મંદિરો બાંધે છે, તું ખરેખર ગણિકા નથી, કેમ કે તું તારા કામના પૈસા લેવાનું ધિક્કારે છે.
੩੧ਇਸ ਲਈ ਕਿ ਤੂੰ ਹਰੇਕ ਸੜਕ ਦੇ ਸਿਰੇ ਤੇ ਆਪਣਾ ਗੁੰਬਦ ਬਣਾਉਂਦੀ ਹੈਂ ਅਤੇ ਹਰੇਕ ਚੌਂਕ ਵਿੱਚ ਆਪਣਾ ਉੱਚਾ ਸਥਾਨ ਤਿਆਰ ਕਰਦੀ ਹੈ, ਤੂੰ ਅਸਲ ਵਿੱਚ ਇੱਕ ਵੇਸਵਾ ਨਹੀਂ ਹੈਂ, ਕਿਉਂ ਜੋ ਆਪਣੇ ਕੰਮ ਲਈ ਖਰਚਾ ਨਹੀਂ ਲੈਂਦੀ।
32 ૩૨ તું વ્યભિચારી સ્ત્રી, તું તારા પતિને બદલે પરદેશીઓનો અંગીકાર કરનારી.
੩੨ਤੂੰ ਵਿਭਚਾਰਨ ਇਸਰਤੀ ਹੈਂ, ਜਿਹੜੀ ਆਪਣੇ ਪਤੀ ਦੇ ਥਾਂ ਓਪਰੇ ਨੂੰ ਕਬੂਲ ਕਰਦੀ ਹੈ!
33 ૩૩ લોકો દરેક ગણિકાઓને પૈસા આપે છે, પણ તું તારું વેતન તારા પ્રેમીઓને તથા જેઓ ચારેબાજુથી તારી સાથે વ્યભિચાર કરવાને આવે છે તેઓને લાંચ તરીકે આપે છે.
੩੩ਲੋਕ ਸਾਰੀਆਂ ਵੇਸਵਾਵਾਂ ਨੂੰ ਤੋਹਫ਼ੇ ਦਿੰਦੇ ਹਨ, ਪਰ ਤੂੰ ਆਪਣੇ ਮਿੱਤਰਾਂ ਨੂੰ ਤੋਹਫ਼ੇ ਅਤੇ ਰਿਸ਼ਵਤ ਦਿੰਦੀ ਹੈਂ, ਤਾਂ ਜੋ ਉਹ ਚੁਫ਼ੇਰਿਓਂ ਤੇਰੇ ਕੋਲ ਆਉਣ ਅਤੇ ਤੇਰੇ ਨਾਲ ਵਿਭਚਾਰ ਕਰਨ।
34 ૩૪ તેથી તારી અને બીજી ગણિકાઓ વચ્ચે તફાવત છે, કેમ કે કોઈ તારી સાથે સૂવાને તારી પાછળ આવતું નથી, પણ તું તેઓને વેતન આપે છે, કોઈ તને આપતું નથી.”
੩੪ਤੂੰ ਵਿਭਚਾਰ ਵਿੱਚ ਹੋਰਨਾਂ ਔਰਤਾਂ ਦੇ ਵਾਂਗੂੰ ਨਹੀਂ, ਕਿਉਂ ਜੋ ਵਿਭਚਾਰ ਦੇ ਲਈ ਤੇਰੇ ਪਿੱਛੇ ਕੋਈ ਨਹੀਂ ਆਉਂਦਾ, ਤੂੰ ਪੈਸੇ ਨਹੀਂ ਲੈਂਦੀ ਸਗੋਂ ਆਪ ਦਿੰਦੀ ਹੈਂ, ਸੋ ਤੂੰ ਓਪਰੀ ਹੈਂ!
35 ૩૫ તેથી હે ગણિકા, યહોવાહનું વચન સાંભળ.
੩੫ਇਸ ਲਈ ਹੇ ਵਿਭਚਾਰਨ! ਤੂੰ ਯਹੋਵਾਹ ਦਾ ਬਚਨ ਸੁਣ
36 ૩૬ પ્રભુ યહોવાહ એવું કહે છે: “તારી મલિનતા રેડવામાં આવી અને તારા પ્રેમીઓ સાથેના વ્યભિચારથી તારી નિર્વસ્ત્રતા ઉઘાડી થઈ છે તેને કારણે તથા તારાં બધા ધિક્કારપાત્ર કૃત્યોની બધી મૂર્તિઓને લીધે અને તારાં અર્પણ કરેલાં બાળકોના લોહીને લીધે;
੩੬ਪ੍ਰਭੂ ਯਹੋਵਾਹ ਇਸ ਤਰ੍ਹਾਂ ਆਖਦਾ ਹੈ, ਕਿਉਂਕਿ ਤੂੰ ਆਪਣੀ ਲਾਲਸਾ ਨੂੰ ਵਧਾਇਆ ਅਤੇ ਆਪਣਾ ਨੰਗੇਜ਼ ਆਪਣੇ ਵਿਭਚਾਰ ਦੇ ਕਾਰਨ, ਤੂੰ ਆਪਣੇ ਯਾਰਾਂ ਅੱਗੇ ਖੋਲ੍ਹ ਦਿੱਤਾ ਅਤੇ ਆਪਣੀਆਂ ਸਾਰੀਆਂ ਘਿਣਾਉਣੀਆਂ ਮੂਰਤਾਂ ਦੇ ਕਾਰਨ ਅਤੇ ਤੇਰੇ ਬੱਚਿਆਂ ਦੇ ਲਹੂ ਦੇ ਕਾਰਨ ਜੋ ਤੂੰ ਉਹਨਾਂ ਦੇ ਅੱਗੇ ਚੜ੍ਹਾਇਆ,
37 ૩૭ જો, હું તારા પ્રેમીઓને-જેઓને તું મળી હતી તેઓને, જે બધાઓને તું પ્રેમ કરતી હતી, જે બધાને તું ધિક્કારતી હતી તેઓને પણ હું ભેગા કરીશ, તેઓને હું ચારેબાજુથી ભેગા કરીશ. તેઓની આગળ તને ઉઘાડી કરીશ, જેથી તેઓ તારું સર્વ ઉઘાડુંપણું જુએ.
੩੭ਇਸ ਲਈ ਵੇਖ, ਮੈਂ ਤੇਰੇ ਸਾਰੇ ਯਾਰਾਂ ਨੂੰ ਜਿਹਨਾਂ ਨਾਲ ਤੂੰ ਸੰਬੰਧ ਬਣਾਏ, ਉਹਨਾਂ ਸਾਰਿਆਂ ਨੂੰ ਜਿਹਨਾਂ ਨੂੰ ਤੂੰ ਪਿਆਰ ਕਰਦੀ ਸੀ ਅਤੇ ਉਹਨਾਂ ਸਾਰਿਆਂ ਨਾਲ ਜਿਹਨਾਂ ਨਾਲ ਤੂੰ ਵੈਰ ਰੱਖਦੀ ਸੀ, ਇਕੱਠਿਆਂ ਕਰਾਂਗਾ, ਮੈਂ ਉਹਨਾਂ ਨੂੰ ਚਾਰੇ ਪਾਸੇ ਤੋਂ ਤੇਰੀ ਵਿਰੋਧਤਾ ਲਈ ਇਕੱਠਿਆਂ ਕਰਾਂਗਾ। ਉਹਨਾਂ ਦੇ ਸਾਹਮਣੇ ਤੇਰਾ ਪੜਦਾ ਖੋਲ੍ਹਾਂਗਾ, ਤਾਂ ਜੋ ਉਹ ਤੇਰੇ ਸਾਰੇ ਨੰਗੇਜ਼ ਨੂੰ ਵੇਖਣ।
38 ૩૮ ખૂની તથા વ્યભિચારી સ્ત્રીને જે પ્રમાણે શિક્ષા થાય છે તેવી શિક્ષા હું તને કરીશ. હું તારા પર મારો ક્રોધ તથા આવેશ ઉતારીશ.
੩੮ਮੈਂ ਤੇਰਾ ਨਿਆਂ ਕਰਾਂਗਾ, ਜਿਵੇਂ ਵਿਭਚਾਰਨ ਔਰਤ ਦਾ ਅਤੇ ਲਹੂ ਵਗਦੀ ਔਰਤ ਦਾ ਨਿਆਂ ਕੀਤਾ ਜਾਂਦਾ ਹੈ ਅਤੇ ਮੈਂ ਕਹਿਰ ਅਤੇ ਅਣਖ ਦਾ ਲਹੂ ਤੇਰੇ ਉੱਤੇ ਲਿਆਵਾਂਗਾ।
39 ૩૯ હું તને તેઓના હાથમાં આપી દઈશ જેથી તેઓ તારો ઘૂમટ પાડી નાખશે અને તારાં મંદિરો તોડી નાખશે, તેઓ તારાં વસ્ત્ર તારા શરીર પરથી ઉતારી લેશે. તારાં સુંદર ઘરેણાં લઈ લેશે; તેઓ તને નિર્વસ્ત્ર તથા ઉઘાડી મૂકી જશે.
੩੯ਮੈਂ ਤੈਨੂੰ ਉਹਨਾਂ ਦੇ ਹੱਥ ਵਿੱਚ ਦਿਆਂਗਾ, ਉਹ ਤੇਰਾ ਗੁੰਬਦ ਢਾਹ ਸੁੱਟਣਗੇ, ਤੇਰੇ ਉੱਚੇ ਸਥਾਨ ਤੋੜ ਦੇਣਗੇ ਅਤੇ ਤੇਰੇ ਕੱਪੜੇ ਲਾਹ ਲੈਣਗੇ, ਨਾਲੇ ਤੇਰੇ ਕੀਮਤੀ ਗਹਿਣੇ ਖੋਹ ਲੈਣਗੇ ਅਤੇ ਤੈਨੂੰ ਨੰਗੀ ਧੜੰਗੀ ਕਰਕੇ ਛੱਡ ਜਾਣਗੇ।
40 ૪૦ તેઓ તારી સામે ટોળું લાવશે અને તને પથ્થરે મારશે અને પોતાની તલવારથી તને કાપી નાખશે.
੪੦ਉਹ ਤੇਰੇ ਵਿਰੁੱਧ ਇੱਕ ਭੀੜ ਚੜ੍ਹਾ ਲਿਆਉਣਗੇ, ਤੈਨੂੰ ਪੱਥਰਾਂ ਨਾਲ ਮਾਰ ਸੁੱਟਣਗੇ ਅਤੇ ਆਪਣੀਆਂ ਤਲਵਾਰਾਂ ਨਾਲ ਤੈਨੂੰ ਵਿੰਨ੍ਹ ਸੁੱਟਣਗੇ।
41 ૪૧ તેઓ તારાં મકાનો બાળી મૂકશે અને ઘણી સ્ત્રીઓના દેખતાં તને સજા કરશે. આમ, હું તારા વ્યભિચારનો અંત લાવીશ અને ત્યાર પછી તું કોઈને કંઈ પણ વેતન આપશે નહિ.
੪੧ਉਹ ਤੇਰੇ ਘਰਾਂ ਨੂੰ ਅੱਗ ਨਾਲ ਫੂਕ ਦੇਣਗੇ, ਬਹੁਤ ਸਾਰੀਆਂ ਔਰਤਾਂ ਦੀ ਨਿਗਾਹ ਵਿੱਚ ਤੈਨੂੰ ਸਜ਼ਾ ਦੇਣਗੇ, ਮੈਂ ਤੈਨੂੰ ਵਿਭਚਾਰ ਤੋਂ ਰੋਕ ਦਿਆਂਗਾ ਅਤੇ ਤੂੰ ਫੇਰ ਕਿਸੇ ਹੋਰ ਨੂੰ ਖਰਚੀ ਨਾ ਦੇਵੇਂਗੀ।
42 ૪૨ ત્યારે હું તારા પરનો મારો રોષ શાંત કરીશ; મારો ગુસ્સો શમી જશે, કેમ કે મને સંતોષ થશે અને ત્યાર પછી હું ગુસ્સો કરીશ નહિ.
੪੨ਤਦ ਮੇਰਾ ਕਹਿਰ ਤੇਰੇ ਉੱਤੋਂ ਸ਼ਾਂਤ ਹੋ ਜਾਵੇਗਾ ਅਤੇ ਮੇਰਾ ਕ੍ਰੋਧ ਤੇਰੇ ਉੱਤੋਂ ਹੱਟ ਜਾਵੇਗਾ, ਮੈਂ ਸ਼ਾਂਤੀ ਪਾਵਾਂਗਾ ਅਤੇ ਫੇਰ ਕ੍ਰੋਧ ਨਹੀਂ ਕਰਾਂਗਾ।
43 ૪૩ પણ તેં તારી જુવાનીના દિવસો યાદ ન કરતાં, આ બધી બાબતોથી મને ગુસ્સો ચડાવ્યો છે-જો, હું તને તારાં કૃત્યો માટે સજા કરીશ” એવું પ્રભુ યહોવાહ કહે છે, “તારાં ધિક્કારપાત્ર કૃત્યો ઉપરાંત શું તેં આ દુષ્ટ કામ નથી કર્યું?
੪੩ਕਿਉਂ ਜੋ ਤੂੰ ਆਪਣੀ ਜੁਆਨੀ ਦੇ ਦਿਨਾਂ ਨੂੰ ਯਾਦ ਨਾ ਕੀਤਾ ਅਤੇ ਇਹਨਾਂ ਸਾਰੀਆਂ ਗੱਲਾਂ ਨਾਲ ਮੈਨੂੰ ਕ੍ਰੋਧਿਤ ਕੀਤਾ, ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਵੇਖ, ਮੈਂ ਤੇਰੇ ਕੁਰਾਹੇ ਪੈਣ ਦਾ ਫਲ ਤੈਨੂੰ ਦਿਆਂਗਾ ਅਤੇ ਤੂੰ ਅੱਗੇ ਲਈ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਲੁੱਚਪੁਣੇ ਨਾਲ ਕਰਦੀ ਹੀ ਨਾ ਜਾਵੇਂਗੀ।
44 ૪૪ જો, કહેવતોનો ઉપયોગ કરનાર દરેક તારે માટે આ કહેવત કહેશે, જેવી મા તેવી દીકરી.
੪੪ਵੇਖ, ਸਾਰੇ ਕਹਾਉਤਾਂ ਆਖਣ ਵਾਲੇ ਤੇਰੇ ਵਿਰੁੱਧ ਇਹ ਕਹਾਵਤ ਆਖਣਗੇ ਕਿ “ਜਿਹੀ ਮਾਂ ਤੇਹੀ ਧੀ।”
45 ૪૫ તું તારી માની દીકરી છે. જેણે પોતાના પતિને તથા પોતાના સંતાનોને ધિક્કાર્યાં હતાં. તું તારી બહેનોની બહેન છે, જેઓએ પોતાના પતિને તથા સંતાનોને ધિક્કાર્યાં હતાં. તારી મા હિત્તી તથા પિતા અમોરી હતા.
੪੫ਤੂੰ ਆਪਣੀ ਉਸ ਮਾਂ ਦੀ ਧੀ ਹੈਂ, ਜਿਹੜੀ ਆਪਣੇ ਪਤੀ ਅਤੇ ਆਪਣੇ ਬੱਚਿਆਂ ਤੋਂ ਘਿਣ ਕਰਦੀ ਸੀ ਅਤੇ ਤੂੰ ਆਪਣੀਆਂ ਉਹਨਾਂ ਭੈਣਾਂ ਦੀ ਭੈਣ ਹੈਂ, ਜਿਹੜੀਆਂ ਆਪਣੇ ਪਤੀਆਂ ਅਤੇ ਬੱਚਿਆਂ ਤੋਂ ਘਿਣ ਕਰਦੀਆਂ ਸਨ, ਤੇਰੀ ਮਾਂ ਹਿੱਤੀ ਅਤੇ ਤੇਰਾ ਪਿਓ ਅਮੋਰੀ ਸੀ।
46 ૪૬ તારી મોટી બહેન સમરુન હતી, જે પોતાની દીકરીઓ સાથે તારી ઉત્તર બાજુએ રહે છે, તારી દક્ષિણબાજુ રહેનારી તારી નાની બહેન તે સદોમ તથા તેની દીકરીઓ છે.
੪੬ਤੇਰੀ ਵੱਡੀ ਭੈਣ ਸਾਮਰਿਯਾ ਹੈ, ਜੋ ਤੇਰੇ ਖੱਬੇ ਪਾਸੇ ਵੱਸਦੀ ਹੈ, ਉਹ ਅਤੇ ਉਹ ਦੀਆਂ ਧੀਆਂ, ਅਤੇ ਤੇਰੀ ਛੋਟੀ ਭੈਣ ਜੋ ਤੇਰੇ ਸੱਜੇ ਪਾਸੇ ਵੱਸਦੀ ਹੈ, ਸਦੂਮ ਅਤੇ ਉਸ ਦੀਆਂ ਧੀਆਂ ਹਨ।
47 ૪૭ તેઓને પગલે ચાલીને તથા તેઓનાં જેવાં ધિક્કારપાત્ર કૃત્યો કરીને તું તૃપ્ત થઈ નથી; તે નાની બાબત હોય તેમ સમજીને તું તારા સર્વ માર્ગોમાં તેઓના કરતાં વધારે ભ્રષ્ટ થઈ છે.
੪੭ਪਰ ਤੂੰ ਕੇਵਲ ਉਹਨਾਂ ਦੇ ਰਾਹਾਂ ਉੱਤੇ ਨਹੀਂ ਤੁਰ੍ਹੀ ਅਤੇ ਕੇਵਲ ਉਹਨਾਂ ਵਰਗੇ ਘਿਣਾਉਣੇ ਕੰਮ ਨਹੀਂ ਕੀਤੇ, ਜਾਣੋ ਇਹ ਤਾਂ ਇੱਕ ਨਿੱਕੀ ਜਿਹੀ ਗੱਲ ਸੀ, ਸਗੋਂ ਤੂੰ ਉਹਨਾਂ ਨਾਲੋਂ ਆਪਣਿਆਂ ਸਾਰਿਆਂ ਮਾਰਗਾਂ ਵਿੱਚ ਬਹੁਤ ਭੈੜੀ ਨਿੱਕਲੀ।
48 ૪૮ પ્રભુ યહોવાહ કહે છે કે, મારા જીવના સમ” સદોમ તથા તેની દીકરીઓએ, તારી તથા તારી દીકરીઓના જેટલું દુષ્ટ કાર્ય કર્યું નથી.
੪੮ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਕਿ ਤੇਰੀ ਭੈਣ ਸਦੂਮ ਨੇ ਇਸ ਤਰ੍ਹਾਂ ਨਹੀਂ ਕੀਤਾ, ਨਾ ਉਹ ਨੇ, ਨਾ ਉਹਨਾਂ ਦੀਆਂ ਧੀਆਂ ਨੇ, ਜਿਹਾ ਤੂੰ ਅਤੇ ਤੇਰੀਆਂ ਧੀਆਂ ਨੇ ਕੀਤਾ ਹੈ।
49 ૪૯ જો, તારી બહેન સદોમનાં પાપ આ પ્રમાણે હતાં: અભિમાન, આળસ તથા અન્નની પુષ્કળતા તથા જાહોજલાલીને લીધે તે તથા તેની દીકરીઓ અભિમાની થઈ ગઈ હતી. વળી તેઓ ગરીબોને કે દુ: ખીઓને કદી મદદ કરતી નહોતી.
੪੯ਵੇਖ, ਤੇਰੀ ਭੈਣ ਸਦੂਮ ਦਾ ਅਪਰਾਧ ਇਹ ਸੀ ਕਿ ਉਹ ਆਪਣੀਆਂ ਧੀਆਂ ਸਮੇਤ ਘਮੰਡ ਕਰਦੀ, ਬੇਪਰਵਾਹ ਸੀ ਅਤੇ ਬਿਨਾਂ ਚਿੰਤਾ ਤੋਂ ਰਹਿੰਦੀ ਸੀ, ਪਰ ਉਹਨਾਂ ਨੇ ਗ਼ਰੀਬ ਤੇ ਲੋੜਵੰਦ ਨੂੰ ਸਹਾਰਾ ਨਾ ਦਿੱਤਾ।
50 ૫૦ તે અભિમાની હતી અને મારી આગળ ધિક્કારપાત્ર કૃત્યો કરતી હતી, તેથી મને યોગ્ય લાગ્યું તે પ્રમાણે મેં તેઓને દૂર કરી.
੫੦ਉਹ ਹੰਕਾਰਨਾਂ ਸਨ ਅਤੇ ਉਹਨਾਂ ਨੇ ਮੇਰੇ ਸਾਹਮਣੇ ਘਿਣਾਉਣੇ ਕੰਮ ਕੀਤੇ, ਇਸ ਲਈ ਜਦੋਂ ਮੈਂ ਵੇਖਿਆ ਤਾਂ ਉਹਨਾਂ ਨੂੰ ਦੂਰ ਕਰ ਦਿੱਤਾ।
51 ૫૧ સમરુને તો તારાથી પ્રમાણમાં અડધા પાપ પણ કર્યા નથી; પણ તેં તેઓએ કર્યાં તેના કરતાં વધારે ધિક્કારપાત્ર કૃત્યો કર્યાં છે, જે સર્વ ધિક્કારપાત્ર કૃત્યો તેં કર્યા છે તેના કરતાં તેં તારી બહેનોને સારી બતાવી છે.
੫੧ਸਾਮਰਿਯਾ ਨੇ ਤੇਰੇ ਨਾਲੋਂ ਅੱਧੇ ਪਾਪ ਵੀ ਨਹੀਂ ਕੀਤੇ, ਪਰ ਤੂੰ ਉਹਨਾਂ ਦੇ ਨਾਲੋਂ ਬਹੁਤ ਘਿਣਾਉਣੇ ਕੰਮ ਕੀਤੇ ਹਨ, ਇਸ ਲਈ ਤੇਰੇ ਨਾਲੋਂ ਤੇਰੀਆਂ ਭੈਣਾਂ ਨਿਰਦੋਸ਼ੀ ਹਨ।
52 ૫૨ તેં બતાવ્યું છે કે તારી બહેનો તારા કરતાં ઉત્તમ છે, તેથી તું લજ્જિત થા; કેમ કે તેં તારા પાપના લીધે તેઓના કરતાં વધારે ધિક્કારપાત્ર કૃત્યો કર્યા છે. તારી બહેનો તારા કરતાં ઉત્તમ છે. તું, લજ્જિત થા, આ પ્રમાણે તેં બતાવ્યું છે કે તારા કરતાં તારી બહેનો ઉત્તમ છે.
੫੨ਇਸ ਲਈ ਤੂੰ ਆਪ ਜੋ ਆਪਣੀਆਂ ਭੈਣਾਂ ਨੂੰ ਦੋਸ਼ਣਾਂ ਦੱਸਦੀ ਹੈਂ, ਇਹਨਾਂ ਪਾਪਾਂ ਦੇ ਕਾਰਨ ਜੋ ਤੂੰ ਕੀਤੇ, ਜੋ ਉਹਨਾਂ ਦੇ ਪਾਪਾਂ ਨਾਲੋਂ ਬਹੁਤ ਘਿਣਾਉਣੇ ਹਨ, ਤੂੰ ਸ਼ਰਮਿੰਦੀ ਹੋ। ਉਹ ਤੇਰੇ ਨਾਲੋਂ ਧਰਮੀ ਹਨ, ਇਸ ਲਈ ਤੂੰ ਸ਼ਰਮਿੰਦੀ ਹੋ ਅਤੇ ਸ਼ਰਮ ਕਰ ਕਿਉਂ ਜੋ ਤੇਰੀਆਂ ਭੈਣਾਂ ਤੇਰੇ ਨਾਲੋਂ ਧਰਮੀ ਜਾਪਦੀਆਂ ਹਨ।
53 ૫૩ હું સદોમ તથા તેની દીકરીઓની, સમરુન તથા તેની દીકરીઓની આબાદી તેઓને પાછી આપીશ. તારી આબાદી તને પાછી આપીશ.
੫੩ਮੈਂ ਉਹਨਾਂ ਦੀ ਗੁਲਾਮੀ ਨੂੰ ਖ਼ਤਮ ਕਰ ਦਿਆਂਗਾ ਅਰਥਾਤ ਸਦੂਮ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ, ਸਾਮਰਿਯਾ ਅਤੇ ਉਸ ਦੀਆਂ ਧੀਆਂ ਦੀ ਗੁਲਾਮੀ ਨੂੰ ਅਤੇ ਉਹਨਾਂ ਦੇ ਵਿੱਚ ਤੇਰੇ ਗੁਲਾਮਾਂ ਦੀ ਗੁਲਾਮੀ ਨੂੰ,
54 ૫૪ આને કારણે તું લજ્જિત થશે, તેં જે જે કર્યું છે, જેથી તું તેઓને દિલાસારૂપ થઈ છે. તે સર્વને લીધે તું અપમાનિત થશે.
੫੪ਤਾਂ ਜੋ ਤੂੰ ਆਪਣੀ ਨਮੋਸ਼ੀ ਆਪ ਚੁੱਕੇ ਅਤੇ ਆਪਣੇ ਸਾਰੇ ਕੰਮਾਂ ਤੋਂ ਸ਼ਰਮਿੰਦੀ ਹੋਵੇ, ਕਿਉਂ ਜੋ ਇਹ ਉਹਨਾਂ ਲਈ ਤਸੱਲੀ ਦਾ ਕਾਰਨ ਹੋਵੇਗਾ।
55 ૫૫ તારી બહેનો સદોમ તથા તેની દીકરીઓ પોતાની અગાઉની સ્થિતિમાં પાછી આવશે, સમરુન તથા તેની દીકરીઓ પણ અગાઉની સ્થિતિમાં પાછી આવશે. તેમ જ તું તથા તારી દીકરીઓ પણ અગાઉની સ્થિતિમાં પાછાં આવશો.
੫੫ਤੇਰੀਆਂ ਭੈਣਾਂ ਸਦੂਮ ਅਤੇ ਸਾਮਰਿਯਾ ਆਪਣੀਆਂ-ਆਪਣੀਆਂ ਧੀਆਂ ਸਮੇਤ ਮੁੜ ਪਹਿਲੀ ਹਾਲਤ ਤੇ ਆ ਜਾਣਗੀਆਂ, ਤੂੰ ਅਤੇ ਤੇਰੀਆਂ ਧੀਆਂ ਮੁੜ ਆਪਣੀ ਪਹਿਲੀ ਹਾਲਤ ਤੇ ਆ ਜਾਣਗੀਆਂ।
56 ૫૬ તારા ઘમંડના દિવસોમાં તેં તારી બહેન સદોમ નું નામ તારા મુખેથી લીધું ન હતું,
੫੬ਤੂੰ ਆਪਣੇ ਘਮੰਡ ਦੇ ਦਿਨਾਂ ਵਿੱਚ ਆਪਣੀ ਭੈਣ ਸਦੂਮ ਦਾ ਨਾਮ ਆਪਣੇ ਮੂੰਹ ਨਾਲ ਨਹੀਂ ਲੈਂਦੀ ਸੀ।
57 ૫૭ પણ હવે અરામની દીકરીઓ અને પલિસ્તીઓની દીકરીઓ જેઓ ચારેબાજુ તને ધિક્કારે છે, તેઓએ તારું અપમાન કર્યું ત્યારે તારી દુષ્ટતા પ્રગટ થઈ છે.
੫੭ਜਦ ਤੱਕ ਤੇਰੀ ਬੁਰਾਈ ਪਰਗਟ ਨਹੀਂ ਹੋਈ, ਜਦੋਂ ਅਰਾਮ ਦੀਆਂ ਧੀਆਂ ਨੇ ਅਤੇ ਉਹਨਾਂ ਸਾਰੀਆਂ ਨੇ ਜੋ ਉਹਨਾਂ ਦੇ ਆਲੇ-ਦੁਆਲੇ ਸਨ ਤੈਨੂੰ ਨਫ਼ਰਤ ਕੀਤੀ ਅਤੇ ਫ਼ਲਿਸਤੀਆਂ ਦੀਆਂ ਧੀਆਂ ਨੇ ਚਾਰੇ ਪਾਸਿਓਂ ਤੋਂ ਤੈਨੂੰ ਬੁਰਾ ਆਖਿਆ।
58 ૫૮ તું તારાં શરમજનક કાર્યો તથા તારાં ધિક્કારપાત્ર કાર્યોની ફળ ભોગવે છે એવું પ્રભુ યહોવાહ કહે છે.
੫੮ਯਹੋਵਾਹ ਦਾ ਵਾਕ ਹੈ, ਤੂੰ ਆਪਣੇ ਲੁੱਚਪੁਣੇ ਨੂੰ ਅਤੇ ਘਿਰਣਾ ਜੋਗ ਕੰਮਾਂ ਨੂੰ ਚੁੱਕਿਆ ਹੈ।
59 ૫૯ પ્રભુ યહોવાહ કહે છે, “તેં કરાર તોડીને સમનો તિરસ્કાર કર્યો છે, માટે હું તને શિક્ષા કરીશ.
੫੯ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਮੈਂ ਤੇਰੇ ਨਾਲ ਇਹੋ ਜਿਹਾ ਵਰਤਾਓ ਕਰਾਂਗਾ ਜਿਹੋ ਜਿਹੇ ਕੰਮ ਤੂੰ ਕੀਤੇ, ਇਸ ਲਈ ਕਿ ਤੂੰ ਨੇਮ ਦੇ ਤੋੜਨ ਵਿੱਚ ਸਹੁੰ ਨੂੰ ਤੁੱਛ ਸਮਝਿਆ,
60 ૬૦ પણ હું તારી જુવાનીમાં તારી સાથે કરેલો કરાર યાદ રાખીને, હું તારી સાથે સદાકાળનો કરાર સ્થાપીશ.
੬੦ਤਾਂ ਵੀ ਮੈਂ ਆਪਣੇ ਉਸ ਨੇਮ ਨੂੰ ਜੋ ਤੇਰੀ ਜੁਆਨੀ ਦੇ ਦਿਨਾਂ ਵਿੱਚ ਤੇਰੇ ਨਾਲ ਸੀ, ਚੇਤੇ ਰੱਖਾਂਗਾ ਅਤੇ ਸਦਾ ਦਾ ਨੇਮ ਤੇਰੇ ਨਾਲ ਕਾਇਮ ਕਰਾਂਗਾ।
61 ૬૧ જ્યારે તું તારા માર્ગો યાદ કરશે અને શરમાશે, ત્યારે તું તારી મોટી બહેન તથા તારી નાની બહેનનો સ્વીકાર કરશે.
੬੧ਜਦੋਂ ਤੂੰ ਆਪਣੀ ਛੋਟੀ ਤੇ ਵੱਡੀ ਭੈਣ ਨੂੰ ਆਪਣੇ ਨਾਲ ਮਿਲਾਵੇਂਗੀ, ਤਦ ਤੂੰ ਆਪਣੀਆਂ ਪਿੱਛਲੀਆਂ ਚਾਲਾਂ ਨੂੰ ਚੇਤੇ ਕਰਕੇ ਸ਼ਰਮਿੰਦੀ ਹੋਵੇਂਗੀ ਅਤੇ ਮੈਂ ਉਹਨਾਂ ਨੂੰ ਧੀਆਂ ਕਰਕੇ ਤੈਨੂੰ ਦਿਆਂਗਾ, ਪਰ ਇਹ ਤੇਰੇ ਨੇਮ ਦੇ ਅਨੁਸਾਰ ਨਹੀਂ ਹੈ।
62 ૬૨ હું તારી સાથે મારો કરાર સ્થાપીશ ત્યારે તું જાણશે કે હું યહોવાહ છું.
੬੨ਮੈਂ ਆਪਣਾ ਨੇਮ ਤੇਰੇ ਨਾਲ ਬੰਨ੍ਹਾਂਗਾ ਅਤੇ ਤੂੰ ਜਾਣੇਗੀ ਕਿ ਯਹੋਵਾਹ ਮੈਂ ਹਾਂ,
63 ૬૩ જ્યારે હું તને તારાં બધાં કૃત્યોની માફી આપીશ ત્યારે તને તે બધાં યાદ આવશે અને તું શરમના લીધે પોતાનું મુખ પણ ફરીથી નહિ ખોલે. “એવું પ્રભુ યહોવાહ કહે છે.”
੬੩ਤਾਂ ਜੋ ਤੂੰ ਚੇਤੇ ਕਰਕੇ ਸ਼ਰਮ ਕਰੇਂ ਅਤੇ ਸ਼ਰਮ ਦੇ ਮਾਰੇ ਫੇਰ ਕਦੇ ਆਪਣਾ ਮੂੰਹ ਨਾ ਖੋਲ੍ਹੇਂ, ਜਦੋਂ ਕਿ ਮੈਂ ਸਭੋ ਕੁਝ ਜੋ ਤੂੰ ਕੀਤਾ ਹੈ ਮਾਫ਼ ਕਰ ਦਿਆਂ, ਪ੍ਰਭੂ ਯਹੋਵਾਹ ਦਾ ਵਾਕ ਹੈ।

< હઝકિયેલ 16 >