< યશાયા 14 >

1 કેમ કે યહોવાહ યાકૂબ પર દયા કરશે; તે ફરીથી ઇઝરાયલને પસંદ કરશે અને તેઓને પોતાની ભૂમિમાં વસાવશે. વિદેશીઓ તેઓની સાથે જોડાશે અને તેઓ યાકૂબના સંતાનોની સાથે જોડાશે.
ਯਹੋਵਾਹ ਯਾਕੂਬ ਉੱਤੇ ਰਹਮ ਕਰੇਗਾ ਅਤੇ ਇਸਰਾਏਲ ਨੂੰ ਫੇਰ ਚੁਣੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀ ਭੂਮੀ ਉੱਤੇ ਵਸਾਵੇਗਾ ਅਤੇ ਓਪਰੇ ਉਨ੍ਹਾਂ ਨਾਲ ਮਿਲ ਜਾਣਗੇ ਅਤੇ ਉਹ ਯਾਕੂਬ ਦੇ ਘਰਾਣੇ ਨਾਲ ਜੁੜ ਜਾਣਗੇ।
2 લોકો તેઓને તેઓના વતનમાં પાછા લાવશે. પછી યહોવાહની ભૂમિમાં ઇઝરાયલીઓ તેઓને દાસ અને દાસી તરીકે રાખશે. તેઓ પોતાને બંદીવાન કરનારાઓને બંદીવાન કરી લેશે અને તેઓના પર જુલમ કરનારાઓ પર તેઓ અધિકાર ચલાવશે.
ਲੋਕ ਉਨ੍ਹਾਂ ਨੂੰ ਲੈ ਕੇ ਉਨ੍ਹਾਂ ਦੇ ਥਾਂ ਉੱਤੇ ਪਹੁੰਚਾ ਦੇਣਗੇ ਅਤੇ ਇਸਰਾਏਲ ਦਾ ਘਰਾਣਾ ਉਨ੍ਹਾਂ ਨੂੰ ਦਾਸ ਅਤੇ ਦਾਸੀਆਂ ਕਰ ਕੇ ਯਹੋਵਾਹ ਦੀ ਭੂਮੀ ਉੱਤੇ ਆਪਣੇ ਵੱਸ ਵਿੱਚ ਰੱਖੇਗਾ ਅਤੇ ਉਹ ਉਨ੍ਹਾਂ ਨੂੰ ਕੈਦੀ ਬਣਾਉਣਗੇ ਜਿਨ੍ਹਾਂ ਦੇ ਉਹ ਕੈਦੀ ਸਨ, ਅਤੇ ਆਪਣੇ ਦੁੱਖ ਦੇਣ ਵਾਲਿਆਂ ਉੱਤੇ ਰਾਜ ਕਰਨਗੇ।
3 યહોવાહ તને તારા કલેશથી તથા તારા સંતાપથી અને તમે જે સખત વૈતરું કર્યું છે તેમાંથી વિસામો આપશે.
ਜਿਸ ਦਿਨ ਯਹੋਵਾਹ ਤੈਨੂੰ ਤੇਰੀ ਪੀੜ ਤੋਂ ਅਤੇ ਤੇਰੀ ਤਕਲੀਫ਼ ਤੋਂ ਅਤੇ ਉਸ ਔਖੀ ਟਹਿਲ ਤੋਂ ਜਿਸ ਦੇ ਨਾਲ ਤੇਰੇ ਤੋਂ ਟਹਿਲ ਕਰਾਈ ਗਈ ਤੈਨੂੰ ਅਰਾਮ ਦੇਵੇ,
4 તે દિવસે તું બાબિલના રાજાને મહેણાં મારીને આ ગીત ગાશે, “જુલમીનો કેવો અંત આવ્યો છે, તેના ઉગ્ર ક્રોધનો કેવો અંત થયો છે!
ਤਾਂ ਤੂੰ ਬਾਬਲ ਦੇ ਰਾਜੇ ਦੇ ਵਿਰੁੱਧ ਇਹ ਬੋਲੀ ਮਾਰੀਂ ਅਤੇ ਆਖੀਂ - ਦੁੱਖ ਦੇਣ ਵਾਲਾ ਕਿਵੇਂ ਮੁੱਕ ਗਿਆ, ਅਤੇ ਸੁਨਹਿਰਾ ਸਥਾਨ ਕਿਵੇਂ ਨਖੁੱਟ ਗਿਆ!
5 યહોવાહે દુષ્ટની સોટી, અધિકારીઓની છડી તોડી છે,
ਯਹੋਵਾਹ ਨੇ ਦੁਸ਼ਟਾਂ ਦੀ ਲਾਠੀ, ਅਤੇ ਹਾਕਮਾਂ ਦਾ ਆੱਸਾ ਭੰਨ ਸੁੱਟਿਆ,
6 જે સોટી કોપમાં લોકોને નિરંતર મારતી અને ક્રોધમાં નિરંકુશ સતાવણીથી પ્રજાઓ પર અમલ કરતી તેને યહોવાહે ભાગી નાખી છે.
ਜਿਹੜਾ ਲੋਕਾਂ ਨੂੰ ਕਹਿਰ ਨਾਲ ਮਾਰਦਾ ਰਹਿੰਦਾ ਸੀ, ਜਿਹੜਾ ਕੌਮਾਂ ਉੱਤੇ ਕ੍ਰੋਧ ਨਾਲ ਰਾਜ ਕਰਦਾ ਸੀ, ਅਤੇ ਬਿਨ੍ਹਾਂ ਰੋਕ-ਟੋਕ ਸਤਾਉਂਦਾ ਸੀ।
7 આખી પૃથ્વી વિશ્રામ પામીને શાંત થયેલી છે; તેઓ ગીતો ગાઈને હર્ષનાદ કરવા માંડે છે.
ਸਾਰੀ ਧਰਤੀ ਚੈਨ ਅਤੇ ਅਰਾਮ ਕਰਦੀ ਹੈ, ਉਹ ਖੁੱਲ੍ਹ ਕੇ ਜੈਕਾਰੇ ਗਜਾਉਂਦੇ ਹਨ।
8 હા, લબાનોનનાં દેવદાર અને એરેજવૃક્ષો તારે લીધે આનંદ કરે છે; તેઓ કહે છે, ‘તું પડ્યો ત્યારથી કોઈ કઠિયારો અમારા ઉપર ચઢી આવ્યો નથી.’
ਸਰੂ ਵੀ ਤੇਰੇ ਉੱਤੇ ਅਨੰਦ ਕਰਦੇ ਹਨ, ਲਬਾਨੋਨ ਦੇ ਦਿਆਰ ਵੀ, - ਜਦੋਂ ਦਾ ਤੂੰ ਡਿੱਗਿਆ, ਸਾਡੇ ਉੱਤੇ ਵੱਢਣ ਵਾਲਾ ਕੋਈ ਨਹੀਂ ਆਇਆ।
9 જ્યારે તું ઊંડાણમાં જાય ત્યારે શેઓલ તને ત્યાં મળવાને આતુર થઈ રહ્યું છે. તે તારે લીધે પૃથ્વીના સર્વ રાજાઓને તથા મૂએલાઓના આત્માઓને જાગૃત કરે છે, વિદેશીઓના સર્વ રાજાઓને તેમના રાજ્યાસન પરથી ઉતાર્યા છે. (Sheol h7585)
ਹੇਠੋਂ ਪਤਾਲ ਤੇਰੇ ਲਈ ਹਿੱਲ ਪਿਆ ਹੈ, ਕਿ ਤੇਰੇ ਆਉਣ ਦਾ ਸੁਆਗਤ ਕਰੇ, ਉਹ ਤੇਰੇ ਲਈ ਮੁਰਦਿਆਂ ਨੂੰ, ਅਰਥਾਤ ਧਰਤੀ ਦੇ ਸਾਰੇ ਆਗੂਆਂ ਨੂੰ ਜਗਾਉਂਦਾ ਹੈ। ਉਹ ਨੇ ਕੌਮਾਂ ਦੇ ਸਾਰੇ ਰਾਜਿਆਂ ਨੂੰ ਉਨ੍ਹਾਂ ਦੇ ਸਿੰਘਾਸਣਾਂ ਤੋਂ ਖੜ੍ਹਾ ਕਰ ਦਿੱਤਾ ਹੈ। (Sheol h7585)
10 ૧૦ તેઓ સર્વ બોલી ઊઠશે અને તને કહેશે, ‘તું પણ અમારા જેવો નબળો થયો છે, તું અમારા સરખો થયો છે.
੧੦ਉਹ ਸਾਰੇ ਤੈਨੂੰ ਉੱਤਰ ਦੇਣਗੇ ਅਤੇ ਆਖਣਗੇ, ਤੂੰ ਵੀ ਸਾਡੇ ਵਾਂਗੂੰ ਨਿਰਬਲ ਕੀਤਾ ਗਿਆ ਹੈਂ! ਤੂੰ ਸਾਡੇ ਵਾਂਗੂੰ ਹੋ ਗਿਆ ਹੈਂ!
11 ૧૧ તારા વૈભવને તથા તારા ગૌરવ માટે વાગતી વીણાના અવાજને શેઓલ સુધી ઉતારવામાં આવ્યા છે. તારી નીચે અળસિયાં પાથરેલાં છે અને કૃમિ તને ઢાંકે છે.’ (Sheol h7585)
੧੧ਤੇਰੀ ਚਮਕ-ਦਮਕ ਅਤੇ ਤੇਰੀਆਂ ਬਰਬਤਾਂ ਦੀ ਅਵਾਜ਼ ਪਤਾਲ ਵਿੱਚ ਲਾਹੀ ਗਈ, ਕੀੜੇ ਤੇਰੇ ਹੇਠ ਵਿਛਾਏ ਗਏ, ਅਤੇ ਕਿਰਮ ਹੀ ਤੇਰਾ ਓੜ੍ਹਨਾ ਹਨ। (Sheol h7585)
12 ૧૨ હે તેજસ્વી તારા, પ્રભાતના પુત્ર, તું ઊંચે આકાશમાંથી કેમ પડ્યો છે! બીજી પ્રજાઓ પર જય પામનાર, તને કેમ કાપી નાખીને જમીનદોસ્ત કરવામાં આવ્યો છે!
੧੨ਤੂੰ ਅਕਾਸ਼ ਤੋਂ ਕਿਵੇਂ ਡਿੱਗ ਪਿਆ, ਹੇ ਦਿਨ ਦੇ ਤਾਰੇ, ਫਜ਼ਰ ਦੇ ਪੁੱਤਰ! ਤੂੰ ਕਿਵੇਂ ਧਰਤੀ ਤੱਕ ਵੱਢਿਆ ਗਿਆ, ਹੇ ਕੌਮਾਂ ਦੇ ਢਾਉਣ ਵਾਲੇ!
13 ૧૩ તેં તારા હૃદયમાં કહ્યું હતું, ‘હું આકાશમાં ઊંચે ચઢીશ અને ઈશ્વરના તારાઓ કરતાં પણ મારું સિંહાસન ઊંચું રાખીશ અને હું છેક ઉત્તરના છેડાના, સભાના પર્વત પર બેસીશ;
੧੩ਤੂੰ ਆਪਣੇ ਦਿਲ ਵਿੱਚ ਆਖਿਆ ਕਿ ਮੈਂ ਅਕਾਸ਼ ਉੱਤੇ ਚੜ੍ਹ ਜਾਂਵਾਂਗਾ, ਪਰਮੇਸ਼ੁਰ ਦੇ ਤਾਰਿਆਂ ਤੋਂ ਉਤਾਹਾਂ, ਮੈਂ ਆਪਣਾ ਸਿੰਘਾਸਣ ਉੱਚਾ ਕਰਾਂਗਾ, ਅਤੇ ਮੈਂ ਮੰਡਲੀ ਦੇ ਪਰਬਤ ਉੱਤੇ ਉੱਤਰ ਦੀਆਂ ਹੱਦਾਂ ਵਿੱਚ ਬੈਠਾਂਗਾ।
14 ૧૪ હું સર્વથી ઊંચાં વાદળો પર ચઢી જઈશ; અને હું પોતાને પરાત્પર ઈશ્વર સમાન કરીશ.’
੧੪ਮੈਂ ਬੱਦਲਾਂ ਦੀਆਂ ਉੱਚਿਆਈਆਂ ਤੇ ਚੜ੍ਹ ਜਾਂਵਾਂਗਾ, ਮੈਂ ਆਪ ਨੂੰ ਅੱਤ ਮਹਾਨ ਜਿਹਾ ਬਣਾਵਾਂਗਾ!
15 ૧૫ તે છતાં તને શેઓલ સુધી નીચે, અધોલોકના તળિયે પાડવામાં આવ્યો છે! (Sheol h7585)
੧੫ਪਰ ਤੂੰ ਪਤਾਲ ਤੱਕ, ਸਗੋਂ ਟੋਏ ਦੀ ਡੁੰਘਿਆਈ ਤੱਕ ਹੇਠਾਂ ਲਾਹਿਆ ਜਾਵੇਂਗਾ। (Sheol h7585)
16 ૧૬ જ્યારે તેઓ તને જોશે તને નિહાળશે; તેઓ તારા વિશે વિચાર કરશે. તેઓ કહેશે કે ‘શું આ એ જ માણસ છે, જેણે પૃથ્વીને થથરાવી હતી, જેણે રાજ્યોને ડોલાવ્યાં હતાં,
੧੬ਤੇਰੇ ਵੇਖਣ ਵਾਲੇ ਤੇਰੀ ਵੱਲ ਤੱਕਣਗੇ, ਉਹ ਤੇਰੇ ਉੱਤੇ ਗੌਰ ਕਰਨਗੇ, ਭਲਾ, ਇਹ ਉਹ ਮਨੁੱਖ ਹੈ ਜਿਸ ਨੇ ਧਰਤੀ ਨੂੰ ਕਾਂਬਾ ਲਾ ਦਿੱਤਾ, ਅਤੇ ਰਾਜਾਂ ਨੂੰ ਹਿਲਾ ਦਿੱਤਾ?
17 ૧૭ જેણે જગતને અરણ્ય જેવું કર્યું હતું, જેણે તેમનાં નગરો પાયમાલ કરી નાખ્યાં હતાં, જેણે પોતાના બંદીવાનોને છૂટા કરીને ઘરે જવા ન દીધા, તે શું આ છે?’
੧੭ਜਿਸ ਨੇ ਜਗਤ ਉਜਾੜ ਜਿਹਾ ਕਰ ਦਿੱਤਾ, ਅਤੇ ਉਸ ਦੇ ਸ਼ਹਿਰ ਢਾਹ ਸੁੱਟੇ? ਜਿਸ ਨੇ ਆਪਣੇ ਕੈਦੀਆਂ ਨੂੰ ਘਰੀਂ ਨਾ ਜਾਣ ਦਿੱਤਾ?
18 ૧૮ સર્વ દેશોના રાજાઓ, તેઓ સર્વ, મહિમામાં, પોતપોતાની કબરમાં સૂતેલા છે.
੧੮ਕੌਮਾਂ ਦੇ ਸਾਰੇ ਰਾਜੇ, ਹਾਂ, ਸਾਰਿਆਂ ਦੇ ਸਾਰੇ, ਸ਼ਾਨ ਨਾਲ ਲੇਟਦੇ ਹਨ, ਹਰੇਕ ਆਪਣੀ ਸਮਾਧ ਵਿੱਚ।
19 ૧૯ પરંતુ જેઓને તલવારથી વીંધીને મારી નાખવામાં આવ્યા છે, જેઓ ખાડાના પથ્થરોમાં ઊતરી જનારા છે, તેઓથી વેષ્ટિત થઈને તુચ્છ ડાળીની જેમ તને તારી પોતાની કબરથી દૂર ફેંકી દેવામાં આવ્યો છે.
੧੯ਪਰ ਤੂੰ ਘਿਣਾਉਣੀ ਟਹਿਣੀ ਵਾਂਗੂੰ ਆਪਣੀ ਕਬਰ ਤੋਂ ਪਰੇ ਸੁੱਟਿਆ ਗਿਆ, ਤੂੰ ਵੱਢਿਆਂ ਹੋਇਆਂ ਦੀਆਂ ਲੋਥਾਂ ਨਾਲ ਘਿਰਿਆ ਹੋਇਆ ਹੈ, ਜਿਹੜੇ ਤਲਵਾਰ ਨਾਲ ਵਿੰਨ੍ਹੇ ਗਏ, ਜਿਹੜੇ ਟੋਏ ਦੇ ਪੱਥਰਾਂ ਕੋਲ ਹੇਠਾਂ ਲਾਹੇ ਗਏ, ਉਸ ਲੋਥ ਵਾਂਗੂੰ ਜਿਹੜੀ ਮਿੱਧੀ ਗਈ ਹੋਵੇ।
20 ૨૦ તું ખૂંદાયેલા મૃતદેહ જેવો છે, તને તેઓની સાથે દાટવામાં આવશે નહિ, કારણ કે તેં જ તારા દેશનો નાશ કર્યો છે. તેં જ તારા પોતાના લોકની કતલ કરી છે દુર્જનોનાં સંતાનના નામ ફરી કોઈ લેશે નહિ.”
੨੦ਤੂੰ ਉਨ੍ਹਾਂ ਨਾਲ ਕਫ਼ਨ ਦਫ਼ਨ ਵਿੱਚ ਨਾ ਰਲੇਂਗਾ, ਤੂੰ ਜੋ ਆਪਣੇ ਦੇਸ ਨੂੰ ਵਿਰਾਨ ਕੀਤਾ, ਤੂੰ ਜੋ ਆਪਣੇ ਲੋਕਾਂ ਨੂੰ ਵੱਢ ਸੁੱਟਿਆ! ਕੁਕਰਮੀਆਂ ਦੇ ਵੰਸ਼ ਦਾ ਨਾਮ ਕਦੀ ਨਹੀਂ ਪੁਕਾਰਿਆ ਜਾਵੇਗਾ।
21 ૨૧ તેઓના પિતૃઓના અન્યાયને લીધે તેઓના દીકરાઓને સંહાર માટે તૈયાર કરો, રખેને તેઓ ઊઠે અને પૃથ્વીનું વતન પામે, તથા જગતને નગરોથી ભરી દે.
੨੧ਉਨ੍ਹਾਂ ਦੇ ਪੁਰਖਿਆਂ ਦੀ ਬਦੀ ਦੇ ਕਾਰਨ, ਉਹ ਦੇ ਪੁੱਤਰਾਂ ਦੇ ਵੱਢੇ ਜਾਣ ਦੀ ਤਿਆਰੀ ਕਰੋ, ਕਿਤੇ ਅਜਿਹਾ ਨਾ ਹੋਵੇ ਕਿ ਉਹ ਉੱਠ ਕੇ ਦੇਸ ਉੱਤੇ ਕਬਜ਼ਾ ਕਰ ਲੈਣ, ਅਤੇ ਜਗਤ ਨੂੰ ਸ਼ਹਿਰਾਂ ਨਾਲ ਭਰ ਦੇਣ।
22 ૨૨ સૈન્યોના યહોવાહ કહે છે, “હું તેઓની સામે ઊઠીશ.” “બાબિલમાંથી તેઓનું નામ તથા શેષ સંતાનોને કાપી નાખીશ,” યહોવાહનું વચન એવું છે.
੨੨ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਨ੍ਹਾਂ ਦੇ ਵਿਰੁੱਧ ਉੱਠਾਂਗਾ, ਅਤੇ ਬਾਬਲ ਦਾ ਨਾਮ ਅਤੇ ਨਿਸ਼ਾਨ ਮਿਟਾ ਦਿਆਂਗਾ ਅਤੇ ਉਹ ਦੇ ਪੁੱਤਰ-ਪੋਤਰੇ ਨਸ਼ਟ ਕਰ ਦਿਆਂਗਾ, ਇਹ ਯਹੋਵਾਹ ਦਾ ਵਾਕ ਹੈ।
23 ૨૩ “હું તેને પણ ઘુવડોનું વતન તથા પાણીનાં ખાબોચિયાં જેવું કરી દઈશ અને હું વિનાશના ઝાડુથી તેને સાફ કરી નાખીશ.” આ સૈન્યોના યહોવાહનું વચન છે.
੨੩ਮੈਂ ਉਹ ਨੂੰ ਕੰਡੈਲੇ ਦੀ ਮੀਰਾਸ, ਅਤੇ ਪਾਣੀ ਦੀਆਂ ਢਾਬਾਂ ਠਹਿਰਾਵਾਂਗਾ, ਅਤੇ ਮੈਂ ਉਹ ਨੂੰ ਤਬਾਹੀ ਦੇ ਝਾੜੂ ਨਾਲ ਹੂੰਝ ਸੁੱਟਾਂਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ।
24 ૨૪ સૈન્યોના યહોવાહે શપથ લીધા છે, “નિશ્ચિત, જે પ્રમાણે મેં ધારણા કરી છે, તે પ્રમાણે નક્કી થશે; અને મેં જે ઠરાવ કર્યો છે તે કાયમ રહેશે:
੨੪ਸੈਨਾਂ ਦੇ ਯਹੋਵਾਹ ਨੇ ਸਹੁੰ ਖਾਧੀ, ਕਿ ਨਿਸੰਗ ਜਿਵੇਂ ਮੈਂ ਠਾਣਿਆ, ਤਿਵੇਂ ਹੋ ਜਾਵੇਗਾ, ਅਤੇ ਜਿਵੇਂ ਮੈਂ ਯੋਜਨਾ ਬਣਾਈ, ਤਿਵੇਂ ਉਹ ਕਾਇਮ ਰਹੇਗੀ,
25 ૨૫ એટલે મારા દેશમાં હું આશ્શૂરનાં ટુકડેટુકડા કરીશ અને મારા પર્વતો પર હું તેને પગ નીચે ખૂંદી નાખીશ. ત્યારે તેની ઝૂંસરી તેઓ પરથી ઊતરી જશે અને તેનો ભાર તેઓના ખભા પરથી ઊતરી જશે.”
੨੫ਜੋ ਮੈਂ ਅੱਸ਼ੂਰ ਨੂੰ ਆਪਣੇ ਦੇਸ ਵਿੱਚ ਪੀਹ ਸੁੱਟਾਂਗਾ, ਅਤੇ ਆਪਣੇ ਪਰਬਤ ਉੱਤੇ ਉਹ ਨੂੰ ਲਤਾੜਾਂਗਾ, ਉਹ ਦਾ ਜੂਲਾ ਉਹਨਾਂ ਉੱਤੋਂ ਲਹਿ ਜਾਵੇਗਾ, ਅਤੇ ਉਹ ਦਾ ਭਾਰ ਉਹਨਾਂ ਦੇ ਮੋਢਿਆਂ ਤੋਂ ਹਟ ਜਾਵੇਗਾ।
26 ૨૬ જે સંકલ્પ આખી પૃથ્વી વિષે કરેલો છે તે એ છે અને જે હાથ સર્વ દેશો સામે ઉગામેલો છે તે એ છે.
੨੬ਇਹ ਉਹ ਯੋਜਨਾ ਹੈ ਜਿਹੜੀ ਸਾਰੀ ਧਰਤੀ ਲਈ ਮਿੱਥੀ ਗਈ ਹੈ, ਅਤੇ ਇਹ ਉਹ ਹੱਥ ਹੈ ਜਿਹੜਾ ਸਾਰੀਆਂ ਕੌਮਾਂ ਉੱਤੇ ਚੁੱਕਿਆ ਹੋਇਆ ਹੈ।
27 ૨૭ કેમ કે સૈન્યોના યહોવાહે જે યોજના કરી છે; તેમને કોણ રોકશે? તેમનો હાથ ઉગામેલો છે, તેને કોણ પાછો ફેરવશે?
੨੭ਸੈਨਾਂ ਦੇ ਯਹੋਵਾਹ ਨੇ ਤਾਂ ਠਾਣ ਲਿਆ ਹੈ, ਸੋ ਕੌਣ ਰੱਦ ਕਰੇਗਾ? ਉਹ ਦਾ ਹੱਥ ਚੁੱਕਿਆ ਹੋਇਆ ਹੈ, ਸੋ ਕੌਣ ਉਹ ਨੂੰ ਰੋਕੇਗਾ?
28 ૨૮ આહાઝ રાજા મરણ પામ્યો તે વર્ષે આ જાહેરાત કરવામાં આવી:
੨੮ਆਹਾਜ਼ ਰਾਜੇ ਦੀ ਮੌਤ ਦੇ ਸਾਲ ਇਹ ਅਗੰਮ ਵਾਕ ਹੋਇਆ,
29 ૨૯ હે સર્વ પલિસ્તીઓ, જે છડીએ તમને માર્યા તે ભાંગી ગઈ છે, એ માટે હરખાશો નહિ. કેમ કે સાપના મૂળમાંથી નાગ નીકળશે અને તેમાંથી ઊડતા સાપ પેદા થશે.
੨੯ਹੇ ਫ਼ਲਿਸਤੀਓ, ਤੁਸੀਂ ਇਸ ਲਈ ਅਨੰਦ ਨਾ ਹੋਵੋ, ਕਿ ਤੁਹਾਨੂੰ ਮਾਰਨ ਵਾਲਾ ਡੰਡਾ ਭੰਨਿਆ ਗਿਆ ਹੈ, ਕਿਉਂ ਜੋ ਨਾਗ ਦੀ ਜੜ੍ਹੋਂ ਫਨੀਅਰ ਸੱਪ ਨਿੱਕਲੇਗਾ, ਅਤੇ ਉਹ ਦਾ ਫਲ ਇੱਕ ਉੱਡਣ ਵਾਲਾ ਸੱਪ ਹੋਵੇਗਾ।
30 ૩૦ ગરીબોના પ્રથમજનિત ખાશે અને જરૂરતમંદો સુરક્ષામાં સૂઈ જશે. હું તારા મૂળને દુકાળથી મારી નાખીશ અને તારા સર્વ બચેલાની કતલ કરવામાં આવશે.
੩੦ਤਦ ਗਰੀਬਾਂ ਦੀ ਸੰਤਾਨ ਭੋਜਨ ਖਾਵੇਗੀ ਅਤੇ ਕੰਗਾਲ ਚੈਨ ਨਾਲ ਲੇਟਣਗੇ, ਪਰ ਮੈਂ ਤੁਹਾਡੀ ਜੜ੍ਹ ਕਾਲ ਨਾਲ ਮਾਰ ਦਿਆਂਗਾ, ਅਤੇ ਤੇਰੇ ਬਚੇ ਹੋਏ ਵੱਢੇ ਜਾਣਗੇ।
31 ૩૧ વિલાપ કર, હે પલિસ્તી દેશ; વિલાપ કર, હે નગર તું પીગળી જા. કેમ કે ઉત્તર તરફથી ધુમાડાનાં વાદળ આવે છે અને તેમના સૈન્યમાં કોઈ પાછળ રહી જનાર નથી.
੩੧ਹੇ ਫਾਟਕ, ਧਾਹਾਂ ਮਾਰ! ਹੇ ਸ਼ਹਿਰ, ਦੁਹਾਈ ਦੇ! ਹੇ ਫ਼ਲਿਸਤ, ਤੂੰ ਸਾਰੇ ਦਾ ਸਾਰਾ ਪਿਘਲ ਜਾ! ਕਿਉਂ ਜੋ ਉੱਤਰ ਵੱਲੋਂ ਇੱਕ ਧੂੰਆਂ ਆਉਂਦਾ ਹੈ, ਅਤੇ ਉਹ ਦੀਆਂ ਕਤਾਰਾਂ ਵਿੱਚ ਕੋਈ ਢਿੱਲਾ-ਮੱਠਾ ਨਹੀਂ।
32 ૩૨ તો દેશના સંદેશવાહકોને કેવો ઉત્તર આપવો? તે આ કે, યહોવાહે સિયોનનો પાયો નાખેલો છે અને તેમના લોકોમાંના જેઓ દીન છે તેઓ તેમાં આશ્રય લઈ શકે છે.
੩੨ਉਹ ਕੌਮ ਦੇ ਦੂਤਾਂ ਨੂੰ ਕੀ ਉੱਤਰ ਦੇਵੇਗਾ? ਇਹ ਕਿ ਯਹੋਵਾਹ ਨੇ ਸੀਯੋਨ ਦੀ ਨੀਂਹ ਰੱਖੀ ਹੈ, ਅਤੇ ਉਹ ਦੇ ਵਿੱਚ ਪਰਜਾ ਦੇ ਦੁਖਿਆਰੇ ਪਨਾਹ ਲੈਣਗੇ।

< યશાયા 14 >