< યહોશુઆ 4 >

1 જયારે બધા લોકો યર્દન પાર કરી રહ્યા ત્યારે યહોવાહે યહોશુઆને કહ્યું,
ਜਦ ਸਾਰੀ ਕੌਮ ਯਰਦਨ ਦੇ ਪਾਰ ਲੰਘ ਚੁੱਕੀ, ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ
2 “તમે તમારે માટે દરેક કુળમાંથી એક માણસ પ્રમાણે બાર માણસ પસંદ કરો.
ਕਿ ਲੋਕਾਂ ਵਿੱਚੋਂ ਆਪਣੇ ਲਈ ਬਾਰਾਂ ਮਨੁੱਖ ਚੁਣ ਲਵੋ, ਹਰੇਕ ਗੋਤ ਵਿੱਚੋਂ ਇੱਕ ਮਨੁੱਖ
3 અને તેઓને આજ્ઞા આપો કે, જ્યાં યાજકો કોરી જમીન પર ઊભા છે ત્યાંથી એટલે યર્દનની મધ્યેથી તેઓ બાર પથ્થર ઉપાડી લે, એ પથ્થર તેઓ પોતાની સાથે પેલી બાજુ લઈ જાય અને આજે જ્યાં તમે રાત્રિમુકામ કરો ત્યાં તેઓને મૂકો.”
ਅਤੇ ਉਹਨਾਂ ਨੂੰ ਹੁਕਮ ਦਿਓ ਕਿ ਤੁਸੀਂ ਯਰਦਨ ਦੇ ਵਿੱਚਕਾਰੋਂ ਉੱਥੋਂ ਜਿੱਥੇ ਜਾਜਕ ਪੱਕੇ ਪੈਰੀਂ ਖਲੋਤੇ ਰਹੇ ਸਨ ਆਪਣੇ ਲਈ ਬਾਰਾਂ ਪੱਥਰ ਚੁੱਕ ਲਵੋ ਅਤੇ ਉਹਨਾਂ ਨੂੰ ਆਪਣੇ ਨਾਲ ਲੈ ਜਾ ਕੇ ਉਸ ਜਗ੍ਹਾ ਵਿੱਚ ਰੱਖੋ ਜਿੱਥੇ ਅੱਜ ਦਿਨ ਰਾਤ ਵਸੇਰਾ ਕਰਨਾ ਹੈ।
4 પછી યહોશુઆએ જેઓને ઇઝરાયલના, દરેક કુળમાંથી એકને પસંદ કર્યા હતા તે બાર માણસને બોલાવ્યા.
ਤਦ ਯਹੋਸ਼ੁਆ ਨੇ ਉਹਨਾਂ ਬਾਰਾਂ ਮਨੁੱਖਾਂ ਨੂੰ ਸੱਦਿਆ ਜਿਨ੍ਹਾਂ ਨੂੰ ਉਸਨੇ ਇਸਰਾਏਲੀਆਂ ਵਿੱਚੋਂ ਇੱਕ-ਇੱਕ ਮਨੁੱਖ ਹਰ ਇੱਕ ਗੋਤ ਪਿੱਛੇ ਤਿਆਰ ਕੀਤਾ ਸੀ।
5 યહોશુઆએ તેઓને કહ્યું, “તમારા યહોવાહ, પ્રભુના કરારકોશની આગળ યર્દન નદીની મધ્યમાં જાઓ, તમારામાંનો દરેક પોતાના ખભા પર ઇઝરાયલના લોકોના કુળની સંખ્યા પ્રમાણે એક એક પથ્થર ઊંચકી લો.
ਯਹੋਸ਼ੁਆ ਨੇ ਉਹਨਾਂ ਨੂੰ ਆਖਿਆ, ਯਹੋਵਾਹ ਆਪਣੇ ਪਰਮੇਸ਼ੁਰ ਦੇ ਸੰਦੂਕ ਦੇ ਅੱਗੇ ਯਰਦਨ ਦੇ ਵਿੱਚ ਦੀ ਲੰਘ ਜਾਓ ਅਤੇ ਤੁਹਾਡੇ ਵਿੱਚੋਂ ਹਰ ਮਨੁੱਖ ਇਸਰਾਏਲੀਆਂ ਦੇ ਗੋਤਾਂ ਦੇ ਅਨੁਸਾਰ ਇੱਕ-ਇੱਕ ਪੱਥਰ ਆਪਣੇ ਮੋਢਿਆਂ ਉੱਤੇ ਚੁੱਕ ਲਵੇ।
6 જયારે આવનાર દિવસોમાં તમારાં બાળકો પૂછે કે, આ પથ્થરોનો અર્થ શો છે? ત્યારે તમારી વચમાં તમારા માટે આ નિશાનીરૂપ થશે.
ਇਸ ਲਈ ਤੁਹਾਡੇ ਵਿੱਚ ਇੱਕ ਨਿਸ਼ਾਨੀ ਹੋਵੇ ਜਦ ਤੁਹਾਡੀ ਸੰਤਾਨ ਆਉਣ ਵਾਲੇ ਸਮੇਂ ਪੁੱਛੇ ਕਿ ਇਹਨਾਂ ਪੱਥਰਾਂ ਦਾ ਕੀ ਮਤਲਬ ਹੈ?
7 પછી તમે તેઓને કહેશો કે, ‘યહોવાહનાં કરારકોશની આગળ યર્દનના પાણીના ભાગ થઈ ગયા હતા. જયારે તે યર્દન પાર ઊતરતો હતો ત્યારે યર્દનના પાણીના ભાગ થઈ ગયા. એ પથ્થરો ઇઝરાયલના લોકોના સ્મરણાર્થે હંમેશા રહેશે.”
ਤਦ ਤੁਸੀਂ ਉਹਨਾਂ ਨੂੰ ਆਖਣਾ ਕਿ ਯਹੋਵਾਹ ਦੇ ਨੇਮ ਦੇ ਸੰਦੂਕ ਦੇ ਅੱਗੇ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ ਸਨ! ਜਦ ਉਹ ਯਰਦਨ ਤੋਂ ਪਾਰ ਲੰਘਿਆ ਤਾਂ ਯਰਦਨ ਦੇ ਪਾਣੀ ਵੱਖੋ-ਵੱਖ ਹੋ ਗਏ, ਇਸ ਲਈ ਇਹ ਪੱਥਰ ਸਦਾ ਲਈ ਇਸਰਾਏਲੀਆਂ ਲਈ ਯਾਦਗਾਰੀ ਲਈ ਹੋਣਗੇ।
8 ઇઝરાયલના લોકોને યહોશુઆએ જે પ્રમાણે આજ્ઞા આપી હતી તે પ્રમાણે કર્યું અને યહોવાહે યહોશુઆને જે પ્રમાણે કહ્યું હતું તેમ, તેઓએ યર્દનની મધ્યેથી બાર પથ્થર લીધાં અને તેઓએ ઇઝરાયલના લોકોના કુળની સંખ્યા પ્રમાણે ગોઠવ્યા. તેઓએ તેને ઊંચકીને તે જગ્યા કે જ્યાં તેઓ રાત વિતાવવાના હતા ત્યાં મૂક્યા.
ਉਸ ਤੋਂ ਬਾਅਦ ਜਿਵੇਂ ਯਹੋਸ਼ੁਆ ਨੇ ਹੁਕਮ ਦਿੱਤਾ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ ਅਤੇ ਜਿਵੇਂ ਯਹੋਵਾਹ ਯਹੋਸ਼ੁਆ ਨਾਲ ਬੋਲਿਆ ਸੀ ਉਹਨਾਂ ਨੇ ਇਸਰਾਏਲੀਆਂ ਦੇ ਗੋਤਾਂ ਦੀ ਗਿਣਤੀ ਅਨੁਸਾਰ ਯਰਦਨ ਦੇ ਵਿੱਚੋਂ ਬਾਰਾਂ ਪੱਥਰ ਚੁੱਕ ਲਏ ਅਤੇ ਉਹਨਾਂ ਨੂੰ ਆਪਣੇ ਨਾਲ ਲੈ ਗਏ ਅਤੇ ਉਹਨਾਂ ਨੂੰ ਉੱਥੇ ਰੱਖ ਦਿੱਤਾ।
9 પછી યહોશુઆએ યર્દનની મધ્યમાં, જ્યાં યાજકો કરારકોશ ઊંચકીને ઊભા રહ્યા હતા તે સ્થળે બાર પથ્થર સ્થાપિત કર્યા. અને તે યાદગીરી આજ સુધી ત્યાં છે.
ਯਹੋਸ਼ੁਆ ਨੇ ਯਰਦਨ ਦੇ ਵਿੱਚ ਜਿੱਥੇ ਜਾਜਕਾਂ ਦੇ ਪੈਰ ਟਿਕੇ ਸਨ ਜਿਹੜੇ ਨੇਮ ਦੇ ਸੰਦੂਕ ਨੂੰ ਚੁੱਕਦੇ ਸਨ ਬਾਰਾਂ ਪੱਥਰ ਖੜੇ ਕੀਤੇ ਅਤੇ ਉਹ ਅੱਜ ਦੇ ਦਿਨ ਤੱਕ ਉੱਥੇ ਹਨ।
10 ૧૦ જે આજ્ઞા મૂસાએ યહોશુઆને આપી હતી અને જે આજ્ઞા યહોવાહે યહોશુઆને આપી હતી તેનું સંપૂર્ણ પાલન થાય ત્યાં સુધી યાજકો યર્દનની મધ્યમાં કરારકોશ ઊંચકીને ઊભા રહ્યા. લોકો ઉતાવળ કરીને પાર ઊતરી ગયા.
੧੦ਕਿਉਂ ਜੋ ਉਹ ਜਾਜਕ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਦੇ ਵਿੱਚਕਾਰ ਖੜੇ ਰਹੇ ਜਦ ਤੱਕ ਸਭ ਕੁਝ ਪੂਰਾ ਨਾ ਹੋ ਗਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਲੋਕਾਂ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਅਰਥਾਤ ਉਹਨਾਂ ਸਾਰਿਆਂ ਹੁਕਮਾਂ ਅਨੁਸਾਰ ਜਿਹੜੇ ਮੂਸਾ ਨੇ ਯਹੋਸ਼ੁਆ ਨੂੰ ਦਿੱਤੇ ਸਨ ਤਾਂ ਲੋਕਾਂ ਨੇ ਛੇਤੀ ਕੀਤੀ ਅਤੇ ਪਾਰ ਲੰਘ ਗਏ।
11 ૧૧ જયારે બધા લોકો પાર ઊતર્યા પછી યહોવાહનો કરારકોશ અને યાજકો લોકોના દેખતાં પાર ઊતર્યા.
੧੧ਇਸ ਤਰ੍ਹਾਂ ਹੋਇਆ ਕਿ ਜਦ ਸਾਰੇ ਲੋਕ ਪਾਰ ਲੰਘ ਚੁੱਕੇ ਤਦ ਯਹੋਵਾਹ ਦਾ ਸੰਦੂਕ ਅਤੇ ਜਾਜਕ ਲੋਕਾਂ ਦੇ ਸਾਹਮਣੇ ਪਾਰ ਲੰਘੇ।
12 ૧૨ રુબેનીનું કુળ, ગાદનું કુળ અને મનાશ્શાનું અર્ધ કુળ, મૂસાના ફરમાવ્યા પ્રમાણે, શસ્ત્ર સજીને સૈન્યના રૂપમાં ઇઝરાયલના લોકોની આગળ ગયા.
੧੨ਫਿਰ ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਅੱਗੋਂ ਦੀ ਸ਼ਸਤਰ ਧਾਰੀ ਹੋ ਕੇ ਮੂਸਾ ਦੇ ਆਖਣ ਅਨੁਸਾਰ ਪਾਰ ਲੰਘੇ।
13 ૧૩ લગભગ ચાળીસ હજાર માણસો યહોવાહની આગળ યરીખોના મેદાન પર યુદ્ધ માટે સજ્જ થયા.
੧੩ਤਦ ਚਾਲ੍ਹੀ ਕੁ ਹਜ਼ਾਰ ਯਹੋਵਾਹ ਦੇ ਸਨਮੁਖ ਯੁੱਧ ਲਈ ਸ਼ਸਤਰ ਧਾਰੀ ਹੋ ਕੇ ਯਰੀਹੋ ਦੇ ਮੈਦਾਨ ਵਿੱਚ ਲੜਾਈ ਲਈ ਪਾਰ ਲੰਘੇ।
14 ૧૪ તે જ દિવસે યહોવાહ યહોશુઆને સર્વ ઇઝરાયલની નજરમાં મોટો મનાવ્યો, જેમ તેઓ મૂસાનો આદર કરતા હતા, તેમ તેઓએ તેના સર્વ દિવસોમાં તેનો આદર કર્યો.
੧੪ਉਸ ਦਿਨ ਯਹੋਵਾਹ ਨੇ ਸਾਰੇ ਇਸਰਾਏਲੀਆਂ ਦੇ ਸਾਹਮਣੇ ਯਹੋਸ਼ੁਆ ਨੂੰ ਵਡਿਆਈ ਦਿੱਤੀ ਤਾਂ ਜਿਵੇਂ ਉਹ ਮੂਸਾ ਕੋਲੋਂ ਉਸ ਦੀ ਸਾਰੀ ਉਮਰ ਤੱਕ ਡਰਦੇ ਰਹੇ ਸਨ ਤਿਵੇਂ ਉਸ ਦੇ ਕੋਲੋਂ ਵੀ ਡਰਦੇ ਸਨ।
15 ૧૫ પછી યહોવાહે યહોશુઆને કહ્યું,
੧੫ਤਦ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,
16 ૧૬ “કરારકોશ ઊંચકનાર યાજકોને યર્દનમાંથી બહાર આવવાની આજ્ઞા આપ.”
੧੬ਉਹਨਾਂ ਜਾਜਕਾਂ ਨੂੰ ਜਿਹੜੇ ਸਾਖੀ ਦੇ ਸੰਦੂਕ ਨੂੰ ਚੁੱਕਦੇ ਹਨ ਹੁਕਮ ਕਰ ਕਿ ਉਹ ਯਰਦਨ ਤੋਂ ਬਾਹਰ ਆਉਣ।
17 ૧૭ તેથી યહોશુઆએ યાજકોને આજ્ઞા કરી, “યર્દનમાંથી બહાર આવો.”
੧੭ਉਸ ਤੋਂ ਬਾਅਦ ਯਹੋਸ਼ੁਆ ਨੇ ਜਾਜਕਾਂ ਨੂੰ ਹੁਕਮ ਦਿੱਤਾ ਕਿ ਯਰਦਨ ਤੋਂ ਬਾਹਰ ਆਓ।
18 ૧૮ યાજકો યહોવાહનાં કરારકોશને ઊંચકીને યર્દનમાંથી બહાર આવ્યા. યાજકોના પગ કોરી જમીન પર પડ્યા ત્યાર પછી યર્દનનું પાણી તેની અસલ જગ્યાએ પાછું આવ્યું અને તે અગાઉની માફક કિનારે ભરપૂર થઈને વહેવા લાગ્યું.
੧੮ਤਦ ਇਸ ਤਰ੍ਹਾਂ ਹੋਇਆ ਕਿ ਜਦ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਵਿੱਚੋਂ ਬਾਹਰ ਆਏ ਅਤੇ ਜਦ ਉਹਨਾਂ ਜਾਜਕਾਂ ਦੇ ਪੈਰਾਂ ਦੀਆਂ ਤਲੀਆਂ ਸੁੱਕੀ ਧਰਤੀ ਉੱਤੇ ਟਿਕੀਆਂ ਤਾਂ ਯਰਦਨ ਦੇ ਪਾਣੀ ਆਪਣੇ ਥਾਂ ਉੱਤੇ ਮੁੜ ਆਏ ਅਤੇ ਅੱਗੇ ਵਾਂਗੂੰ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਗਏ।
19 ૧૯ લોકો પહેલા મહિનાને દસમે દિવસે યર્દનમાંથી બહાર આવ્યા, તેઓએ યરીખોની પૂર્વ દિશાએ ગિલ્ગાલમાં મુકામ કર્યો.
੧੯ਤਦ ਲੋਕ ਪਹਿਲੇ ਮਹੀਨੇ ਦੀ ਦਸਵੀਂ ਤਾਰੀਖ਼ ਨੂੰ ਯਰਦਨ ਤੋਂ ਉੱਤੇ ਆਏ ਅਤੇ ਯਰੀਹੋ ਦੀ ਚੜ੍ਹਦੀ ਹੱਦ ਉੱਤੇ ਗਿਲਗਾਲ ਵਿੱਚ ਡੇਰੇ ਲਾਏ।
20 ૨૦ જે બાર પથ્થર તેઓ યર્દનમાંથી બહાર લાવ્યા હતા, તેને યહોશુઆએ ગિલ્ગાલમાં સ્થાપિત કર્યા.
੨੦ਯਹੋਸ਼ੁਆ ਨੇ ਉਹਨਾਂ ਬਾਰਾਂ ਪੱਥਰਾਂ ਨੂੰ ਜਿਨ੍ਹਾਂ ਨੂੰ ਯਰਦਨ ਵਿੱਚੋਂ ਚੁੱਕ ਲਿਆਏ ਸਨ ਗਿਲਗਾਲ ਵਿੱਚ ਖੜ੍ਹਾ ਕੀਤਾ।
21 ૨૧ અને તેણે ઇઝરાયલના લોકોને કહ્યું, “આવનાર સમયમાં જયારે તમારા વંશજો પોતાના પિતાને પૂછે કે, ‘આ પથ્થરો શું દર્શાવે છે?’
੨੧ਤਦ ਉਸ ਨੇ ਇਸਰਾਏਲੀਆਂ ਨੂੰ ਆਖਿਆ ਕਿ ਜਦ ਤੁਹਾਡੇ ਬਾਲਕ ਆਉਣ ਵਾਲੇ ਸਮੇਂ ਵਿੱਚ ਆਪਣਿਆਂ ਪਿਤਾਵਾਂ ਕੋਲੋਂ ਪੁੱਛਣ ਕਿ ਇਹ ਪੱਥਰ ਇੱਥੇ ਕਿਉਂ ਹਨ।
22 ૨૨ ત્યારે ‘તમારાં બાળકોને કહેજો કે ત્યાં ઇઝરાયલે કોરી ભૂમિ પર ચાલીને યર્દન પાર કરી હતી.’
੨੨ਤਦ ਤੁਸੀਂ ਆਪਣੇ ਬਾਲਕਾਂ ਨੂੰ ਸਮਝਾਇਓ ਕਿ ਇਸਰਾਏਲ ਇਸ ਯਰਦਨ ਤੋਂ ਸੁੱਕੀ ਭੂਮੀ ਉੱਤੇ ਪਾਰ ਲੰਘਿਆ ਸੀ।
23 ૨૩ વળી તેમને કહેજો કે જેમ આપણા યહોવાહ પ્રભુએ સૂફ સમુદ્રને કર્યું, એટલે અમે પાર ઊતરી રહ્યા ત્યાં સુધી તેમણે તેને અમારી આગળ સૂકવી નાખ્યો હતો, તેમ આપણા યહોવાહ પ્રભુએ અમે યર્દનની પાર ઊતરી રહ્યા ત્યાં સુધી અમારી આગળ તેના પાણી સૂકવી નાખ્યાં હતાં.
੨੩ਕਿਉਂ ਜੋ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੱਕ ਤੁਸੀਂ ਪਾਰ ਨਾ ਲੰਘ ਚੁੱਕੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਲਾਲ ਸਮੁੰਦਰ ਨੂੰ ਕੀਤਾ ਸੀ ਜਦ ਤੱਕ ਅਸੀਂ ਪਾਰ ਨਾ ਲੰਘੇ।
24 ૨૪ યહોવાહે આ એટલા માટે કર્યું કે પૃથ્વીના સર્વ લોકો જાણે કે યહોવાહ સર્વસમર્થ પ્રભુ છે, અને તમે હંમેશા યહોવાહ તમારા પ્રભુની આરાધના કરો.”
੨੪ਇਸ ਲਈ ਕਿ ਧਰਤੀ ਦੇ ਸਾਰੇ ਲੋਕ ਯਹੋਵਾਹ ਦੇ ਹੱਥ ਨੂੰ ਜਾਣਨ ਕਿ ਉਹ ਬਲਵੰਤ ਹੈ ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਤੋਂ ਸਦਾ ਤੱਕ ਡਰਦੇ ਰਿਹਾ ਕਰੋ।

< યહોશુઆ 4 >