< લેવીય 1 >
1 ૧ યહોવાહે મૂસાને બોલાવીને મુલાકાતમંડપમાંથી તેની સાથે વાત કરી કે,
੧ਯਹੋਵਾਹ ਨੇ ਮੂਸਾ ਨੂੰ ਸੱਦਿਆ ਅਤੇ ਉਸ ਨੂੰ ਮੰਡਲੀ ਦੇ ਡੇਰੇ ਵਿੱਚੋਂ ਆਖਿਆ,
2 ૨ “તું ઇઝરાયલી લોકોને એમ કહે કે, ‘જ્યારે તમારામાંનો કોઈ માણસ યહોવાહને અર્પણ ચઢાવે ત્યારે તે અર્પણ તમારે પશુમાંનું, એટલે જાનવરમાંનું ખાસ કરીને ઘેટાંબકરાંમાંનું ચઢાવવું.
੨“ਇਸਰਾਏਲੀਆਂ ਨਾਲ ਗੱਲ ਕਰ ਅਤੇ ਉਨ੍ਹਾਂ ਨੂੰ ਆਖ ਕਿ ਜੇਕਰ ਤੁਹਾਡੇ ਵਿੱਚੋਂ ਕੋਈ ਮਨੁੱਖ ਯਹੋਵਾਹ ਦੇ ਅੱਗੇ ਭੇਟ ਲਿਆਵੇ ਤਾਂ ਤੁਸੀਂ ਪਸ਼ੂਆਂ ਵਿੱਚੋਂ ਅਰਥਾਤ ਵੱਗਾਂ ਅਤੇ ਇੱਜੜਾਂ ਵਿੱਚੋਂ ਆਪਣੀ ਭੇਟ ਲਿਆਉਣਾ।”
3 ૩ જો કોઈનું અર્પણ જાનવરના દહનીયાર્પણનું હોય, તો તે નર હોવું જોઈએ અને તે ખોડખાંપણ વગરનું હોવું જોઈએ. તેણે જાનવરને મુલાકાતમંડપના પ્રવેશદ્વાર આગળ ચઢાવવું, જેથી તે પોતે યહોવાહની આગળ માન્ય થાય.
੩“ਜੇਕਰ ਉਸ ਦੀ ਭੇਟ ਇੱਜੜ ਵਿੱਚੋਂ ਇੱਕ ਹੋਮ ਬਲੀ ਹੋਵੇ ਤਾਂ ਉਹ ਇੱਕ ਦੋਸ਼ ਰਹਿਤ ਨਰ ਯਹੋਵਾਹ ਦੇ ਅੱਗੇ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਚੜ੍ਹਾਵੇ ਤਾਂ ਜੋ ਉਹ ਯਹੋਵਾਹ ਨੂੰ ਸਵੀਕਾਰ ਹੋਵੇ।
4 ૪ જે વ્યક્તિ તે જાનવરને લઈને આવે તેણે પોતાનો હાથ તે દહનીયાર્પણના માથા પર મૂકવો એટલે પ્રાયશ્ચિત્ત કરવા તેનો સ્વીકાર કરવામાં આવશે.
੪ਉਹ ਆਪਣਾ ਹੱਥ ਉਸ ਹੋਮ ਬਲੀ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਹ ਉਸ ਦਾ ਪ੍ਰਾਸਚਿਤ ਕਰਨ ਲਈ ਉਸ ਦੇ ਵੱਲੋਂ ਸਵੀਕਾਰ ਕੀਤਾ ਜਾਵੇਗਾ।
5 ૫ પછી તે બળદને યહોવાહની સમક્ષ કાપે. યાજકો, એટલે હારુનના પુત્રો, તેના રક્તને લાવીને મુલાકાતમંડપના પ્રવેશદ્વાર આગળ આવેલી વેદીની ચારે બાજુએ છાંટે.
੫ਅਤੇ ਉਹ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਸ ਦਾ ਲਹੂ ਲੈ ਕੇ ਉਸ ਜਗਵੇਦੀ ਦੇ ਚੁਫ਼ੇਰੇ ਛਿੜਕਣ ਜੋ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਹੈ।
6 ૬ પછી દહનીયાર્પણનું ચામડું તે ઉતારે અને કાપીને તેના ટુકડા કરે.
੬ਉਹ ਉਸ ਹੋਮ ਬਲੀ ਦੇ ਪਸ਼ੂ ਦੀ ਖੱਲ ਉਧੇੜ ਲਵੇ ਅਤੇ ਉਸ ਨੂੰ ਟੁੱਕੜੇ-ਟੁੱਕੜੇ ਕਰੇ।
7 ૭ હારુન યાજકના પુત્રો વેદી પર અગ્નિ મૂકીને અગ્નિ પર લાકડાં ગોઠવે.
੭ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ ਜਗਵੇਦੀ ਦੇ ਉੱਤੇ ਅੱਗ ਧਰਨ ਅਤੇ ਅੱਗ ਦੇ ਉੱਤੇ ਲੱਕੜਾਂ ਚਿਣਨ।
8 ૮ યાજકો, એટલે હારુનના પુત્રો, તે ટુકડા, માથું તથા ચરબી, વેદી પરના બળતા લાકડાંનાં અગ્નિ પર ગોઠવે.
੮ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਉਹ ਸਿਰ ਅਤੇ ਚਰਬੀ ਸਮੇਤ ਪਸ਼ੂ ਦੇ ਟੁੱਕੜਿਆਂ ਨੂੰ ਲੱਕੜਾਂ ਦੇ ਉੱਤੇ ਜੋ ਉਸ ਜਗਵੇਦੀ ਦੀ ਅੱਗ ਉੱਤੇ ਹੈ, ਸੁਧਾਰ ਕੇ ਰੱਖਣ।
9 ૯ પણ જાનવરના આંતરિક ભાગો તથા પગ પાણીથી ધોઈ નાખે. પછી યાજક વેદી પર તે બધાનું અર્પણ કરે. તે દહનીયાર્પણ તરીકે વેદી પર મૂકવું અને એ યહોવાહને માટે સુવાસિત છે.
੯ਪਰ ਉਸ ਦੀਆਂ ਆਂਦਰਾਂ ਅਤੇ ਉਸ ਦੀਆਂ ਲੱਤਾਂ ਪਾਣੀ ਦੇ ਨਾਲ ਧੋ ਲੈਣ ਅਤੇ ਜਾਜਕ ਸਭ ਕੁਝ ਜਗਵੇਦੀ ਦੇ ਉੱਤੇ ਹੋਮ ਬਲੀ ਕਰਕੇ ਯਹੋਵਾਹ ਦੇ ਅੱਗੇ ਸੁਗੰਧਤਾ ਲਈ ਇੱਕ ਅੱਗ ਦੀ ਭੇਟ ਕਰਕੇ ਸਾੜੇ।”
10 ૧૦ જો દહનીયાર્પણને માટે તેનું અર્પણ ટોળામાંથી એટલે કે ઘેટાંબકરાંમાંથી હોય, તો તે ખોડખાંપણ વગરનો નર પશુ જ હોવો જોઈએ.
੧੦“ਅਤੇ ਜੇਕਰ ਉਸ ਦੀ ਭੇਟ ਇੱਜੜਾਂ ਵਿੱਚੋਂ ਹੋਵੇ ਅਰਥਾਤ ਭੇਡਾਂ ਜਾਂ ਬੱਕਰਿਆਂ ਦੀ ਹੋਮ ਬਲੀ ਤਾਂ ਉਹ ਇੱਕ ਦੋਸ਼ ਰਹਿਤ ਨਰ ਲਿਆਵੇ,
11 ૧૧ તે તેને વેદીની ઉત્તર બાજુએ યહોવાહની સમક્ષ કાપે. યાજકો, એટલે હારુનના પુત્રો, તેનું રક્ત વેદીની આગળ પાછળ અને ચારે બાજુએ છાંટે.
੧੧ਅਤੇ ਉਹ ਉਸ ਨੂੰ ਯਹੋਵਾਹ ਦੇ ਅੱਗੇ ਜਗਵੇਦੀ ਦੀ ਉੱਤਰ ਦਿਸ਼ਾ ਵੱਲ ਵੱਢੇ ਅਤੇ ਹਾਰੂਨ ਦੇ ਪੁੱਤਰ ਜੋ ਜਾਜਕ ਹਨ, ਜਗਵੇਦੀ ਦੇ ਚੁਫ਼ੇਰੇ ਉਸ ਦਾ ਲਹੂ ਛਿੜਕਣ।
12 ૧૨ તે તેને માથું તથા ચરબી સહિત કાપીને તેના ટુકડા કરે અને યાજક તેઓને વેદી પરના અગ્નિ પરનાં લાકડાં પર ગોઠવે.
੧੨ਉਹ ਉਸ ਨੂੰ ਟੁੱਕੜੇ-ਟੁੱਕੜੇ ਕਰੇ ਅਤੇ ਉਸ ਦੇ ਸਿਰ ਅਤੇ ਚਰਬੀ ਨੂੰ ਵੱਖਰਾ ਕਰੇ ਅਤੇ ਜਾਜਕ ਇਨ੍ਹਾਂ ਨੂੰ ਉਸ ਲੱਕੜ ਉੱਤੇ ਸੁਧਾਰ ਕੇ ਰੱਖਣ ਜੋ ਜਗਵੇਦੀ ਦੀ ਅੱਗ ਉੱਤੇ ਹੈ।
13 ૧૩ પણ આંતરિક ભાગો તથા પગને તે પાણીથી ધોઈ નાખે. પછી યાજક તે બધું અર્પીને વેદી પર તેનું અર્પણ કરે. તે યહોવાહને માટે સુવાસિત દહનીયાર્પણ એટલે હોમયજ્ઞ છે.
੧੩ਪਰ ਉਸ ਦੀਆਂ ਆਂਦਰਾਂ ਅਤੇ ਲੱਤਾਂ ਪਾਣੀ ਨਾਲ ਧੋਵੇ ਅਤੇ ਜਾਜਕ ਇਹ ਸਭ ਕੁਝ ਲਿਆ ਕੇ ਜਗਵੇਦੀ ਦੇ ਉੱਤੇ ਸਾੜੇ। ਇਹ ਯਹੋਵਾਹ ਦੇ ਲਈ ਹੋਮ ਬਲੀ ਅਤੇ ਸੁਗੰਧਤਾ ਲਈ ਅੱਗ ਦੀ ਇੱਕ ਭੇਟ ਹੈ।”
14 ૧૪ જો યહોવાહને માટે તેનું દહનીયાર્પણ પક્ષીઓનું હોય, તો તે હોલાનું કે કબૂતરનાં બચ્ચાંનું અર્પણ ચઢાવે.
੧੪“ਜੇਕਰ ਉਹ ਯਹੋਵਾਹ ਦੇ ਲਈ ਪੰਛੀਆਂ ਦੀ ਹੋਮ ਦੀ ਭੇਟ ਚੜ੍ਹਾਵੇ ਤਾਂ ਉਹ ਘੁੱਗੀਆਂ ਜਾਂ ਕਬੂਤਰਾਂ ਦੇ ਬੱਚਿਆਂ ਵਿੱਚੋਂ ਆਪਣੀ ਭੇਟ ਲਿਆਵੇ।
15 ૧૫ યાજક તેને વેદી આગળ લાવીને તેનું માથું મરડી નાખે અને વેદી પર તેનું દહન કરે. પછી તેનું રક્ત વેદીની એક બાજુએ રેડી દે.
੧੫ਅਤੇ ਜਾਜਕ ਉਸ ਨੂੰ ਜਗਵੇਦੀ ਕੋਲ ਲਿਆਵੇ ਅਤੇ ਉਸ ਦੀ ਗਰਦਨ ਮਰੋੜ ਕੇ ਸਿਰ ਨੂੰ ਧੜ ਤੋਂ ਅਲੱਗ ਕਰੇ ਉਸ ਨੂੰ ਜਗਵੇਦੀ ਉੱਤੇ ਸਾੜੇ ਅਤੇ ਉਸਦਾ ਲਹੂ ਜਗਵੇਦੀ ਦੇ ਇੱਕ ਪਾਸੇ ਡੋਲ੍ਹ ਦੇਵੇ।
16 ૧૬ તે તેની અન્નની કોથળી તેના મેલ સહિત કાઢી લઈને વેદીની પૂર્વ બાજુએ રાખ નાખવાની જગ્યાએ ફેંકી દે.
੧੬ਉਹ ਉਸ ਦੇ ਖੰਭਾਂ ਸਮੇਤ ਉਸ ਦੀ ਚੁੰਝ ਨੂੰ ਕੱਢ ਕੇ ਜਗਵੇਦੀ ਦੇ ਪੂਰਬ ਵੱਲ ਸੁਆਹ ਦੇ ਸਥਾਨ ਵਿੱਚ ਉਸ ਨੂੰ ਸੁੱਟ ਦੇਵੇ।
17 ૧૭ યાજક તે પક્ષીને બે પાંખો વચ્ચેથી ચીરે, પરંતુ તેના બે ભાગ જુદા થવા ન દે. પછી યાજક વેદી પરના અગ્નિ પરનાં લાકડાં પર તેનું દહન કરે. તે યહોવાહને માટે સુવાસિત દહનીયાર્પણ છે.
੧੭ਉਹ ਖੰਭਾਂ ਦੇ ਵਿੱਚੋਂ ਉਸ ਨੂੰ ਪਾੜੇ, ਪਰ ਉਸ ਨੂੰ ਵੱਖੋ-ਵੱਖ ਨਾ ਕਰੇ, ਫੇਰ ਜਾਜਕ ਉਹ ਨੂੰ ਉਸ ਲੱਕੜ ਦੀ ਅੱਗ ਉੱਤੇ ਰੱਖ ਕੇ ਸਾੜੇ ਜੋ ਜਗਵੇਦੀ ਦੇ ਉੱਤੇ ਹੈ। ਇਹ ਯਹੋਵਾਹ ਦੇ ਲਈ ਹੋਮ ਦੀ ਭੇਟ ਅਤੇ ਸੁਗੰਧਤਾ ਲਈ ਅੱਗ ਦੀ ਭੇਟ ਠਹਿਰੇ।”