< નીતિવચનો 12 >

1 જે કોઈ માણસ શિખામણ ચાહે છે તે વિદ્યા પણ ચાહે છે, પણ જે વ્યક્તિ ઠપકાને ધિક્કારે છે તે પશુ જેવો છે.
ਉਹ ਗਿਆਨ ਨਾਲ ਪ੍ਰੀਤ ਰੱਖਦਾ ਹੈ, ਪਰ ਜੋ ਤਾੜਨਾ ਨੂੰ ਬੁਰਾ ਜਾਣਦਾ ਹੈ ਉਹ ਪਸ਼ੂ ਵਰਗਾ ਹੈ।
2 સારો માણસ યહોવાહની કૃપા મેળવે છે, પણ કુયુક્તિખોર માણસને તે દોષપાત્ર ઠેરવશે.
ਭਲੇ ਮਨੁੱਖ ਤੋਂ ਯਹੋਵਾਹ ਪਰਸੰਨ ਹੁੰਦਾ ਹੈ, ਪਰ ਬੁਰੀਆਂ ਜੁਗਤਾਂ ਬਣਾਉਣ ਵਾਲੇ ਨੂੰ ਉਹ ਦੋਸ਼ੀ ਠਹਿਰਾਉਂਦਾ ਹੈ।
3 માણસ દુષ્ટતાથી સ્થિર થશે નહિ, પણ નેકીવાનની જડ કદી ઉખેડવામાં આવશે નહિ.
ਦੁਸ਼ਟਤਾ ਨਾਲ ਕੋਈ ਮਨੁੱਖ ਸਥਿਰ ਨਹੀਂ ਹੁੰਦਾ, ਪਰ ਧਰਮੀਆਂ ਦੀ ਜੜ੍ਹ ਕਦੀ ਪੁੱਟੀ ਨਾ ਜਾਵੇਗੀ।
4 સદગુણી સ્ત્રી તેના પતિને મુગટરૂપ છે, પણ નિર્લજ્જ સ્ત્રી તેનાં હાડકાને સડારૂપ છે.
ਨੇਕ ਇਸਤਰੀ ਆਪਣੇ ਪਤੀ ਦਾ ਮੁਕਟ ਹੈ, ਪਰ ਖੱਜਲ ਕਰਨ ਵਾਲੀ ਉਹ ਦੀ ਹੱਡੀਆਂ ਦਾ ਸਾੜਾ ਹੈ।
5 નેકીવાનના વિચાર ભલા હોય છે, પણ દુષ્ટોની સલાહ કપટભરી હોય છે.
ਧਰਮੀਆਂ ਦੀਆਂ ਯੋਜਨਾਵਾਂ ਤਾਂ ਨਿਆਂ ਵਾਲੀਆਂ ਹੁੰਦੀਆਂ ਹਨ, ਪਰ ਦੁਸ਼ਟਾਂ ਦੀਆਂ ਜੁਗਤਾਂ ਛਲ ਦੀਆਂ ਹੁੰਦੀਆਂ ਹਨ।
6 દુષ્ટની વાણી રક્તપાત કરવા વિષે હોય છે, પણ પ્રામાણિક માણસનું મુખ તેને બચાવશે.
ਦੁਸ਼ਟਾਂ ਦੀਆਂ ਗੱਲਾਂ ਖ਼ੂਨ ਕਰਨ ਲਈ ਘਾਤ ਲਾਉਣ ਦੇ ਵਿਖੇ ਹੁੰਦੀਆਂ ਹਨ, ਪਰ ਸਚਿਆਰਾਂ ਦੇ ਬੋਲ ਉਹਨਾਂ ਨੂੰ ਛੁਡਾ ਲੈਂਦੇ ਹਨ।
7 દુષ્ટો ઉથલી પડે છે અને હતા નહતા થઈ જાય છે, પણ સદાચારીનું ઘર કાયમ ટકી રહે છે.
ਦੁਸ਼ਟ ਪਟਕੇ ਜਾਂਦੇ ਹਨ ਅਤੇ ਉਹ ਰਹਿੰਦੇ ਹੀ ਨਹੀਂ, ਪਰ ਧਰਮੀਆਂ ਦਾ ਘਰ ਸਥਿਰ ਰਹੇਗਾ।
8 માણસ પોતાના ડહાપણ પ્રમાણે પ્રસંશા પામે છે, પણ જેનું હૃદય દુષ્ટ છે તે તુચ્છ ગણાશે.
ਮਨੁੱਖ ਦੀ ਪ੍ਰਸੰਸਾ ਉਸ ਦੀ ਬੁੱਧ ਦੇ ਅਨੁਸਾਰ ਹੁੰਦੀ ਹੈ, ਪਰ ਪੁੱਠੀ ਸੋਚ ਵਾਲਾ ਮਨੁੱਖ ਤੁੱਛ ਸਮਝਿਆ ਜਾਂਦਾ ਹੈ।
9 જેને અન્નની અછત હોય અને પોતાને માનવંતો માનતો હોય તેના કરતાં જે નિમ્ન ગણાતો હોય પણ તેને ચાકર હોય તો તે શ્રેષ્ઠ છે.
ਜੋ ਰੋਟੀਓਂ ਵੀ ਤੰਗ ਹੈ ਅਤੇ ਵਡਿਆਈ ਮਾਰਦਾ ਹੈ, ਉਸ ਨਾਲੋਂ ਉਹ ਛੋਟਾ ਮਨੁੱਖ ਚੰਗਾ ਹੈ, ਜਿਸ ਦੇ ਕੋਲ ਦਾਸ ਹੈ।
10 ૧૦ ભલો માણસ પોતાના પશુના જીવની સંભાળ રાખે છે, પણ દુષ્ટ માણસની દયા ક્રૂરતા સમાન હોય છે.
੧੦ਧਰਮੀ ਆਪਣੇ ਪਸ਼ੂ ਦੇ ਪ੍ਰਾਣਾਂ ਦੀ ਵੀ ਸੁੱਧ ਰੱਖਦਾ ਹੈ, ਪਰ ਦੁਸ਼ਟ ਦੀ ਦਯਾ ਵੀ ਨਿਰਦਈ ਹੀ ਹੁੰਦੀ ਹੈ।
11 ૧૧ પોતાની જમીન ખેડનારને પુષ્કળ અન્ન મળશે; પણ નકામી વાતો પાછળ દોડનાર મૂર્ખ છે.
੧੧ਜਿਹੜਾ ਆਪਣੇ ਖੇਤ ਨੂੰ ਦੱਬ ਕੇ ਵਾਹੁੰਦਾ ਹੈ, ਉਹ ਰੱਜ ਕੇ ਖਾਵੇਗਾ, ਪਰ ਜੋ ਨਿਕੰਮੀਆਂ ਗੱਲਾਂ ਦਾ ਪਿੱਛਾ ਕਰਦਾ ਹੈ ਉਹ ਨਿਰਬੁੱਧ ਹੈ।
12 ૧૨ દુષ્ટ માણસો ભૂંડાની લૂંટ લેવા ઇચ્છે છે, પણ સદાચારીનાં મૂળ તો ફળદ્રુપ છે.
੧੨ਦੁਸ਼ਟ ਬੁਰਿਆਰਾਂ ਦੇ ਮਾਲ ਲਈ ਲੋਚਦਾ ਹੈ, ਪਰ ਧਰਮੀਆਂ ਦੀ ਜੜ੍ਹ ਫਲਦੀ ਹੈ।
13 ૧૩ દુષ્ટ માણસના હોઠોનાં ઉલ્લંઘનો તેઓને પોતાને માટે ફાંદો છે, પણ સદાચારીઓ સંકટમાંથી છૂટા થશે.
੧੩ਬੁਰਿਆਰ ਆਪਣੀਆਂ ਗੱਲਾਂ ਦੇ ਅਪਰਾਧ ਨਾਲ ਫਸ ਜਾਂਦਾ ਹੈ, ਪਰ ਧਰਮੀ ਦੁੱਖ ਤੋਂ ਬਚ ਨਿੱਕਲਦਾ ਹੈ।
14 ૧૪ માણસ પોતે બોલેલા શબ્દોથી સંતોષ પામશે અને તેને તેના કામનો બદલો પાછો મળશે.
੧੪ਆਦਮੀ ਆਪਣੇ ਬਚਨਾਂ ਦੇ ਫਲ ਦੇ ਕਾਰਨ ਭਲਿਆਈ ਨਾਲ ਤ੍ਰਿਪਤ ਹੁੰਦਾ ਹੈ ਅਤੇ ਜਿਹੀ ਕਿਸੇ ਦੀ ਕਰਨੀ ਤੇਹੀ ਉਸੇ ਦੀ ਭਰਨੀ ਹੁੰਦੀ ਹੈ।
15 ૧૫ મૂર્ખનો માર્ગ તેની પોતાની નજરમાં સાચો છે, પણ જ્ઞાની માણસ સારી સલાહ પર લક્ષ આપે છે.
੧੫ਮੂਰਖ ਦੀ ਚਾਲ ਉਹ ਦੀ ਆਪਣੀ ਨਿਗਾਹ ਵਿੱਚ ਚੰਗੀ ਹੁੰਦੀ ਹੈ, ਪਰ ਬੁੱਧਵਾਨ ਸਲਾਹ ਨੂੰ ਮੰਨ ਲੈਂਦਾ ਹੈ।
16 ૧૬ મૂર્ખ પોતાનો ગુસ્સો તરત પ્રગટ કરી દે છે, પણ ડાહ્યો માણસ અપમાન ગળી જાય છે.
੧੬ਮੂਰਖ ਦਾ ਗੁੱਸਾ ਝੱਟ ਪ੍ਰਗਟ ਹੋ ਜਾਂਦਾ ਹੈ, ਪਰ ਸਿਆਣਾ ਨਿਰਾਦਰ ਨੂੰ ਅਣਦੇਖਿਆ ਕਰ ਦਿੰਦਾ ਹੈ।
17 ૧૭ સત્ય ઉચ્ચારનાર નેકી પ્રગટ કરે છે, પણ જૂઠો સાક્ષી છેતરપિંડી કરે છે.
੧੭ਜਿਹੜਾ ਸੱਚੀ ਗਵਾਹੀ ਦਿੰਦਾ ਹੈ ਉਹ ਸੱਚ ਬੋਲਦਾ ਹੈ, ਪਰ ਝੂਠਾ ਗਵਾਹ ਛਲ ਨੂੰ ਪ੍ਰਗਟ ਕਰਦਾ ਹੈ।
18 ૧૮ અવિચારી વાણી તલવારની જેમ ઘા કરે છે પણ જ્ઞાની માણસની જીભના શબ્દો આરોગ્યરૂપ છે.
੧੮ਬਿਨ੍ਹਾਂ ਸੋਚੇ ਬੋਲਣ ਵਾਲੇ ਦੀਆਂ ਗੱਲਾਂ ਤਲਵਾਰ ਵਾਂਗੂੰ ਵਿੰਨ੍ਹਦੀਆਂ ਹਨ, ਪਰ ਬੁੱਧਵਾਨ ਦੇ ਬਚਨ ਚੰਗਾ ਕਰ ਦਿੰਦੇ ਹਨ।
19 ૧૯ જે હોઠ સત્ય બોલે છે તેઓ શાશ્વત રહે છે અને જૂઠા બોલી જીભ ક્ષણિક રહે છે.
੧੯ਸਚਿਆਈ ਸਦਾ ਬਣੀ ਰਹੇਗੀ, ਪਰ ਝੂਠ ਪਲ ਭਰ ਦਾ ਹੁੰਦਾ ਹੈ।
20 ૨૦ જેઓ ખરાબ યોજનાઓ કરે છે તેઓનાં મન કપટી છે, પણ શાંતિની સલાહ આપનાર સુખ પામે છે.
੨੦ਬੁਰੀਆਂ ਜੁਗਤਾਂ ਕਰਨ ਵਾਲਿਆਂ ਦੇ ਮਨ ਵਿੱਚ ਛਲ ਹੁੰਦਾ ਹੈ, ਪਰ ਸ਼ਾਂਤੀ ਦੇ ਸਲਾਹਕਾਰਾਂ ਲਈ ਅਨੰਦ ਹੁੰਦਾ ਹੈ।
21 ૨૧ સદાચારીને કંઈ નુકશાન થશે નહિ, પરંતુ દુષ્ટો મુશ્કેલીઓથી ભરેલા હોય છે.
੨੧ਧਰਮੀ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਪਰ ਦੁਸ਼ਟ ਬਿਪਤਾ ਨਾਲ ਭਰੇ ਰਹਿੰਦੇ ਹਨ।
22 ૨૨ યહોવાહ જૂઠાને ધિક્કારે છે, પણ સત્યથી વર્તનારાઓ તેમને આનંદરૂપ છે.
੨੨ਝੂਠੇ ਬੁੱਲ੍ਹ ਯਹੋਵਾਹ ਲਈ ਘਿਣਾਉਣੇ ਹਨ, ਪਰ ਜੋ ਵਫ਼ਾਦਾਰ ਹਨ, ਉਹ ਉਹਨਾਂ ਨੂੰ ਪਸੰਦ ਕਰਦਾ ਹੈ।
23 ૨૩ ડાહ્યો પુરુષ ડહાપણને છુપાવે છે, પણ મૂર્ખ પોતાની મૂર્ખાઈ જાહેર કરે છે.
੨੩ਸਿਆਣਾ ਮਨੁੱਖ ਗਿਆਨ ਨੂੰ ਲੁਕਾਈ ਰੱਖਦਾ ਹੈ, ਪਰ ਮੂਰਖ ਦਾ ਦਿਲ ਮੂਰਖਤਾਈ ਦਾ ਪ੍ਰਚਾਰ ਕਰਦਾ ਹੈ।
24 ૨૪ ઉદ્યમીનો હાથ અધિકાર ભોગવશે, પરંતુ આળસુ માણસ પાસે મજૂરી કરાવવામાં આવશે.
੨੪ਉੱਦਮੀ ਲੋਕ ਉੱਚੇ ਕੀਤੇ ਜਾਣਗੇ, ਪਰ ਆਲਸੀ ਬੇਗਾਰੀ ਕਰਨ ਵਾਲਾ ਬਣੇਗਾ।
25 ૨૫ પોતાના મનની ચિંતાઓ માણસને ગમગીન બનાવે છે, પણ માયાળુ શબ્દો તેને ખુશ કરે છે.
੨੫ਮਨੁੱਖ ਦੇ ਦਿਲ ਦੀ ਚਿੰਤਾ ਉਹ ਨੂੰ ਝੁਕਾ ਦਿੰਦੀ ਹੈ, ਪਰ ਚੰਗਾ ਬਚਨ ਉਹ ਨੂੰ ਅਨੰਦ ਕਰ ਦਿੰਦਾ ਹੈ।
26 ૨૬ નેકીવાન માણસ પોતાના પડોશીને સાચો માર્ગ બતાવે છે, પણ દુષ્ટોનો માર્ગ તેને ગેરમાર્ગે દોરે છે.
੨੬ਧਰਮੀ ਆਪਣੇ ਗੁਆਂਢੀ ਨੂੰ ਸਹੀ ਰਾਹ ਦੱਸਦਾ ਹੈ, ਪਰ ਦੁਸ਼ਟ ਦੀ ਚਾਲ ਉਹ ਨੂੰ ਭਟਕਾ ਦਿੰਦੀ ਹੈ।
27 ૨૭ આળસુ માણસ પોતે કરેલો શિકાર રાંધતો નથી, પણ ઉદ્યમી માણસ થવું એ મહામૂલી સંપત્તિ મેળવવા જેવું છે.
੨੭ਆਲਸੀ ਮਨੁੱਖ ਸ਼ਿਕਾਰ ਕਰਕੇ ਉਹ ਨੂੰ ਭੁੰਨਦਾ ਵੀ ਨਹੀਂ, ਪਰ ਉੱਦਮੀ ਮਨੁੱਖ ਨੂੰ ਅਨਮੋਲ ਪਦਾਰਥ ਮਿਲਦੇ ਹਨ।
28 ૨૮ નેકીના માર્ગમાં જીવન છે. અને એ માર્ગમાં મરણ છે જ નહિ.
੨੮ਧਰਮ ਦੇ ਰਾਹ ਵਿੱਚ ਜੀਵਨ ਮਿਲਦਾ ਹੈ, ਅਤੇ ਉਹ ਦੇ ਮਾਰਗਾਂ ਵਿੱਚ ਮੌਤ ਦਾ ਪਤਾ ਵੀ ਨਹੀਂ।

< નીતિવચનો 12 >