< 2 Wa 12 >
1 Nan setyèm ane Jéhu, Joas te vin wa a, e li te renye karantan Jérusalem. Non manman li te Tsibja nan Beer-Schéba.
੧ਯੇਹੂ ਦੇ ਸੱਤਵੇਂ ਸਾਲ ਯਹੋਆਸ਼ ਰਾਜ ਕਰਨ ਲੱਗਾ ਅਤੇ ਉਹ ਨੇ ਯਰੂਸ਼ਲਮ ਵਿੱਚ ਚਾਲ੍ਹੀ ਸਾਲ ਰਾਜ ਕੀਤਾ, ਉਹ ਦੀ ਮਾਤਾ ਦਾ ਨਾਮ ਸਿਬਯਾਹ ਸੀ, ਜੋ ਬਏਰਸ਼ਬਾ ਦੀ ਸੀ।
2 Joas te fè sa ki bon nan zye SENYÈ a pandan tout jou li yo depi Jehojada, prèt la, te enstwi li.
੨ਯਹੋਆਸ਼ ਆਪਣੀ ਸਾਰੀ ਉਮਰ ਜਦ ਤੱਕ ਯਹੋਯਾਦਾ ਜਾਜਕ ਉਹ ਨੂੰ ਸਿੱਖਿਆ ਦਿੰਦਾ ਰਿਹਾ, ਉਹ ਹੀ ਕੰਮ ਕਰਦਾ ਰਿਹਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ।
3 Sèlman, wo plas yo pa t retire. Pèp la te toujou fè sakrifis e te brile lansan sou wo plas yo.
੩ਤਦ ਵੀ ਉੱਚੇ ਥਾਂ ਉਨ੍ਹਾਂ ਨੇ ਨਾ ਢਾਹੇ। ਅਜੇ ਤੱਕ ਲੋਕ ਉੱਚਿਆਂ ਥਾਵਾਂ ਉੱਤੇ ਬਲੀ ਚੜ੍ਹਾਉਂਦੇ ਅਤੇ ਧੂਪ ਧੁਖਾਉਂਦੇ ਸਨ।
4 Alò, Joas te di a prèt yo: “Tout lajan de afè konsakre yo, ki pote antre nan kay SENYÈ a, nan lajan aktyèl la, lajan ranmase kòm devwa a chak mesye ak tout sa ke kè a yon moun ta pouse li pote lakay SENYÈ a;
੪ਯਹੋਆਸ਼ ਨੇ ਜਾਜਕਾਂ ਨੂੰ ਆਖਿਆ, ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਉਹ ਸਾਰਾ ਰੁਪਿਆ, ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਵੇ ਅਰਥਾਤ ਗਿਣਿਆ ਹੋਇਆ ਲੋਕਾਂ ਦਾ ਰੁਪਿਆ ਅਤੇ ਉਹ ਸਭ ਰੁਪਿਆ ਜੋ ਕੋਈ ਆਦਮੀ ਆਪਣੀ ਇੱਛਾ ਨਾਲ ਯਹੋਵਾਹ ਦੇ ਭਵਨ ਵਿੱਚ ਲਿਆਵੇ।
5 kite prèt yo pran li pou yo menm, yo chak nan men a moun yo konnen. Epi yo va sèvi li pou repare donmaj nan kay la, nenpòt kote yon donmaj ta twouve.”
੫ਜਾਜਕ ਆਪਣੇ ਪਹਿਚਾਣ ਵਾਲਿਆਂ ਕੋਲੋਂ ਲੈ ਲਿਆ ਕਰਨ ਅਤੇ ਜਿੱਥੇ ਕਿਤੇ ਯਹੋਵਾਹ ਦੇ ਭਵਨ ਵਿੱਚ ਟੁੱਟ-ਫੁੱਟ ਹੋਵੇ ਉਨ੍ਹਾਂ ਟੁੱਟਾਂ-ਫੁੱਟਾਂ ਦੀ ਮੁਰੰਮਤ ਕਰਨ।
6 Men li vin rive ke nan venn-twazan pouvwa a Wa Joas la, prèt yo pa t ankò repare donmaj kay la.
੬ਪਰ ਅਜਿਹਾ ਹੋਇਆ ਕਿ ਯਹੋਆਸ਼ ਦੇ ਰਾਜ ਦੇ ਤੇਈਵੇਂ ਸਾਲ ਤੱਕ ਜਾਜਕਾਂ ਨੇ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਨਾ ਕੀਤੀ।
7 Alò, Joas te rele Jehojada, prèt la ak lòt prèt yo, e li te pale yo konsa: “Poukisa ou pa repare donmaj kay la? Alò, pou koz sa a, pa pran kòb ankò nan men moun pa w yo, men pito livre li pou repare donmaj kay la.”
੭ਉਪਰੰਤ ਯਹੋਆਸ਼ ਰਾਜਾ ਨੇ ਯਹੋਯਾਦਾ ਜਾਜਕ ਅਤੇ ਦੂਜੇ ਜਾਜਕਾਂ ਨੂੰ ਸੱਦ ਕੇ ਉਹਨਾਂ ਨੂੰ ਆਖਿਆ, ਤੁਸੀਂ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਿਉਂ ਨਹੀਂ ਕਰਦੇ? ਇਸ ਲਈ ਆਪਣੇ ਜਾਣਨ ਵਾਲਿਆਂ ਕੋਲੋਂ ਹੁਣ ਰੁਪਿਆ ਨਾ ਲਵੋ ਪਰ ਭਵਨ ਦੀ ਟੁੱਟ-ਫੁੱਟ ਲਈ ਦੇਵੋ।
8 Pou sa, prèt yo te dakò pou yo pa t pran lajan nan men pèp la, ni fè reparasyon kay la.
੮ਇਸ ਲਈ ਜਾਜਕਾਂ ਨੇ ਮੰਨ ਲਿਆ ਕਿ ਨਾ ਤਾਂ ਅਸੀਂ ਲੋਕਾਂ ਕੋਲੋਂ ਚਾਂਦੀ ਲਵਾਂਗੇ, ਨਾ ਭਵਨ ਦੀ ਟੁੱਟ-ਫੁੱਟ ਦੀ ਮੁਰੰਮਤ ਕਰਾਂਗੇ।
9 Men Jehojada, prèt la te pran yon kès sere e te pèse yon twou nan tèt bwat la e te mete li akote lotèl la sou kote dwat kote moun antre nan kay SENYÈ a. Epi prèt ki te veye kote papòt la, te mete ladann tout lajan ki te mennen nan kay SENYÈ a.
੯ਤਦ ਯਹੋਯਾਦਾ ਜਾਜਕ ਨੇ ਇੱਕ ਸੰਦੂਕ ਲਿਆ, ਉਹ ਦੇ ਢੱਕਣ ਵਿੱਚ ਮੋਰੀ ਕੀਤੀ ਅਤੇ ਉਸ ਨੂੰ ਜਗਵੇਦੀ ਦੇ ਕੋਲ ਇਸ ਤਰ੍ਹਾਂ ਟਿਕਾਇਆ ਕਿ ਯਹੋਵਾਹ ਦੇ ਭਵਨ ਵਿੱਚ ਵੜਨ ਵਾਲੇ ਦੇ ਸੱਜੇ ਪਾਸੇ ਰਹੇ ਅਤੇ ਉਹ ਜਾਜਕ ਜੋ ਡਿਉੜ੍ਹੀ ਦੀ ਰਖਵਾਲੀ ਕਰਦੇ ਸਨ, ਉਹ ਸਾਰਾ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਂਦਾ ਸੀ, ਉਸ ਵਿੱਚ ਪਾ ਦਿੰਦੇ ਸਨ।
10 Lè yo te wè ke anpil lajan te nan kès la, grefye a wa a avèk wo prèt la te vin monte, te mare li nan sak yo e te konte lajan ki te twouve nan kay SENYÈ a.
੧੦ਜਦ ਉਹ ਵੇਖਦੇ ਸਨ ਕਿ ਸੰਦੂਕ ਵਿੱਚ ਬਹੁਤ ਰੁਪਿਆ ਹੋ ਗਿਆ ਹੈ ਤਦ ਰਾਜਾ ਦਾ ਪ੍ਰਧਾਨ ਅਤੇ ਮਹਾਂ ਜਾਜਕ ਉੱਥੇ ਆ ਕੇ ਉਸ ਰੁਪਏ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਮਿਲਦਾ ਸੀ, ਥੈਲੀਆਂ ਵਿੱਚ ਪਾ ਕੇ ਗਿਣ ਲੈਂਦੇ ਸਨ।
11 Yo te bay lajan ki te peze a, mete nan men a sila ki t ap fè travay yo, ki te responsab nan kay SENYÈ a. Konsa, yo menm te vèse bay li kòm pèyman a chapant avèk ouvriye ki t ap fè zèv travay la nan kay SENYÈ a.
੧੧ਤਦ ਉਹ ਉਸ ਰੁਪਏ ਨੂੰ ਜੋ ਤੋਲਿਆ ਹੁੰਦਾ ਸੀ, ਉਨ੍ਹਾਂ ਕੰਮ ਕਰਨ ਵਾਲਿਆਂ ਦੇ ਹੱਥ ਵਿੱਚ ਦੇ ਦਿੰਦੇ ਸਨ, ਜੋ ਯਹੋਵਾਹ ਦੇ ਭਵਨ ਦੀ ਦੇਖਭਾਲ ਕਰਦੇ ਸਨ ਅਤੇ ਉਹ ਤਰਖਾਣਾਂ ਦੇ ਉਸਾਰੀ ਕਰਨ ਵਾਲਿਆਂ ਨੂੰ ਜੋ ਯਹੋਵਾਹ ਦੇ ਭਵਨ ਦਾ ਕੰਮ ਕਰਦੇ ਸਨ,
12 Anplis yo te bay a mason yo avèk sila ki t ap taye wòch yo, pou achte gwo bwa avèk wòch taye pou repare donmaj kay SENYÈ a ak tout sa ki te dispoze pou reparasyon li an.
੧੨ਰਾਜ ਮਿਸਤਰੀਆਂ ਨੂੰ, ਪੱਥਰ ਕੱਟਣ ਵਾਲਿਆਂ ਨੂੰ ਅਤੇ ਯਹੋਵਾਹ ਦੇ ਭਵਨ ਦੀ ਟੁੱਟ ਫੁੱਟ ਦੀ ਮੁਰੰਮਤ ਦੇ ਲਈ ਲੱਕੜ ਤੇ ਕੱਟੇ ਹੋਏ ਪੱਥਰ ਮੁੱਲ ਲੈਣ ਲਈ ਸਭ ਕੁਝ ਲਈ ਜੋ ਭਵਨ ਦੀ ਮੁਰੰਮਤ ਦੇ ਲਈ ਆਉਂਦਾ ਸੀ ਦੇ ਦਿੰਦੇ ਸਨ।
13 Men yo pa t fè pou lakay SENYÈ a, anyen an ajan, tas yo, etennwa yo, bòl yo, twonpèt yo, ni veso an lò yo, ni veso an ajan yo avèk lajan ki te mennen antre lakay SENYÈ a;
੧੩ਪਰ ਜੋ ਰੁਪਿਆ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਂਦਾ ਸੀ, ਉਹ ਦੇ ਵਿੱਚੋਂ ਯਹੋਵਾਹ ਦੇ ਭਵਨ ਦੇ ਲਈ ਚਾਂਦੀ ਦੇ ਪਿਆਲੇ, ਗੁਲਤਰਾਸ਼, ਬਾਟੇ, ਤੁਰ੍ਹੀਆਂ, ਸੋਨੇ ਦੇ ਭਾਂਡੇ ਜਾਂ ਚਾਂਦੀ ਦੇ ਭਾਂਡੇ ਨਾ ਬਣਾਏ ਗਏ।
14 paske yo te bay lajan sa a a sila ki te fè travay yo, e avèk li yo te repare lakay SENYÈ a.
੧੪ਕਿਉਂ ਜੋ ਉਹ ਕਾਰੀਗਰਾਂ ਨੂੰ ਦਿੰਦੇ ਹੁੰਦੇ ਸਨ, ਉਨ੍ਹਾਂ ਨੇ ਉਸ ਨਾਲ ਯਹੋਵਾਹ ਦੇ ਭਵਨ ਦੀ ਮੁਰੰਮਤ ਕੀਤੀ।
15 Anplis, yo pa t egzije yon kontwòl kontab nan men mesye ke yo te mete lajan pou peye sila ki te fè travay yo, paske yo te fidèl.
੧੫ਜਿਨ੍ਹਾਂ ਆਦਮੀਆਂ ਦੇ ਹੱਥ ਵਿੱਚ ਉਹ ਕੰਮ ਕਰਨ ਵਾਲਿਆਂ ਨੂੰ ਦੇਣ ਲਈ ਰੁਪਿਆ ਦਿੰਦੇ ਸਨ, ਉਹਨਾਂ ਕੋਲੋਂ ਹਿਸਾਬ ਨਹੀਂ ਲੈਂਦੇ ਸਨ ਕਿਉਂ ਜੋ ਉਹ ਇਮਾਨਦਾਰੀ ਨਾਲ ਕੰਮ ਕਰਦੇ ਸਨ।
16 Lajan ofrann koupab la avèk lajan ofrann peche a pa t antre lakay SENYÈ a. Li te pou prèt yo.
੧੬ਦੋਸ਼ ਦੀਆਂ ਬਲੀਆਂ ਦਾ ਰੁਪਿਆ ਅਤੇ ਪਾਪ ਦੀਆਂ ਬਲੀਆਂ ਦਾ ਰੁਪਿਆ ਯਹੋਵਾਹ ਦੇ ਭਵਨ ਵਿੱਚ ਨਹੀਂ ਲਿਆਇਆ ਜਾਂਦਾ ਸੀ, ਉਹ ਜਾਜਕਾਂ ਦਾ ਹੁੰਦਾ ਸੀ।
17 Alò, Hazaël, wa Syrie a, te monte goumen kont Gath e te kaptire li. Konsa, Hazaël te mete figi li vè Jérusalem.
੧੭ਤਦ ਅਰਾਮ ਦੇ ਰਾਜਾ ਹਜ਼ਾਏਲ ਨੇ ਚੜ੍ਹਾਈ ਕੀਤੀ ਅਤੇ ਗਥ ਨਾਲ ਲੜ ਕੇ ਉਸ ਨੂੰ ਲੈ ਲਿਆ। ਤਦ ਹਜ਼ਾਏਲ ਨੇ ਯਰੂਸ਼ਲਮ ਵੱਲ ਮੂੰਹ ਮੋੜਿਆ ਕਿ ਉਹ ਦੇ ਉੱਤੇ ਵੀ ਚੜ੍ਹਾਈ ਕਰੇ।
18 Joas, wa Juda a, te pran tout bagay sen ke Josaphat, Joram, ak Achazia, zansèt li yo te konsakre yo ak afè sen pa li yo ak tout lò ki te twouve pami trezò lakay SENYÈ a e li te voye yo bay wa Hazaël, wa Syrie a. Epi Hazaël te kite Jérusalem.
੧੮ਇਸ ਲਈ ਯਹੂਦਾਹ ਦੇ ਰਾਜਾ ਯਹੋਆਸ਼ ਨੇ ਸਾਰੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਜਿਨ੍ਹਾਂ ਨੂੰ ਉਹ ਦੇ ਪੁਰਖਿਆਂ ਯਹੋਸ਼ਾਫ਼ਾਤ, ਯਹੋਰਾਮ ਅਤੇ ਅਹਜ਼ਯਾਹ ਯਹੂਦਾਹ ਦੇ ਰਾਜਿਆਂ ਨੇ ਪਵਿੱਤਰ ਕੀਤਾ ਸੀ, ਆਪਣੀਆਂ ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਅਤੇ ਜਿੰਨਾਂ ਸੋਨਾ ਯਹੋਵਾਹ ਦੇ ਭਵਨ ਦੇ ਖਜ਼ਾਨਿਆਂ ਵਿੱਚ ਅਤੇ ਰਾਜਾ ਦੇ ਮਹਿਲ ਵਿੱਚ ਮਿਲਿਆ ਉਹ ਲੈ ਕੇ ਅਰਾਮ ਦੇ ਰਾਜਾ ਹਜ਼ਾਏਲ ਨੂੰ ਭੇਜ ਦਿੱਤਾ ਤਦ ਉਹ ਯਰੂਸ਼ਲਮ ਵੱਲੋਂ ਚਲਾ ਗਿਆ।
19 Alò, tout lòt zèv a Joas yo avèk tout sa li te fè, èske yo pa ekri nan Liv Kwonik A Wa Juda yo?
੧੯ਯੋਆਸ਼ ਦੀ ਬਾਕੀ ਘਟਨਾ ਅਤੇ ਉਹ ਸਭ ਕੁਝ ਜੋ ਉਸ ਨੇ ਕੀਤਾ, ਕੀ ਉਹ ਯਹੂਦਾਹ ਦੇ ਰਾਜਿਆਂ ਦੀ ਇਤਿਹਾਸ ਦੀ ਪੋਥੀ ਵਿੱਚ ਲਿਖਿਆ ਹੋਇਆ ਨਹੀਂ ਹੈ?
20 Sèvitè li yo te leve fè yon konplo e te frape Joas lakay Millo a pandan li t ap desann kite Silla.
੨੦ਫਿਰ ਉਸ ਦੇ ਟਹਿਲੂਆਂ ਨੇ ਉੱਠ ਕੇ ਮਤਾ ਪਕਾਇਆ ਅਤੇ ਯੋਆਸ਼ ਨੂੰ ਮਿੱਲੋ ਦੇ ਘਰ ਵਿੱਚ ਜੋ ਸਿੱਲਾ ਦੀ ਢਲਾਣ ਉੱਤੇ ਹੈ ਮਾਰ ਛੱਡਿਆ।
21 Paske Jozabad, fis a Shomer a, avèk Yehozabad, fis a Schimeath a, sèvitè li yo, te frape li e li te mouri. Yo te antere li avèk zansèt li yo nan vil David la e Amatsia, fis li a, te devni wa nan plas li.
੨੧ਅਰਥਾਤ ਉਸ ਦੇ ਸੇਵਕ ਸ਼ਿਮਆਥ ਦੇ ਪੁੱਤਰ ਯੋਜਾਕਾਰ ਅਤੇ ਸ਼ੋਮੇਰ ਦੇ ਪੁੱਤਰ ਯਹੋਜ਼ਾਬਾਦ ਨੇ ਉਸ ਨੂੰ ਇਸ ਤਰ੍ਹਾਂ ਮਾਰਿਆ ਕਿ ਉਹ ਮਰ ਗਿਆ ਅਤੇ ਉਹ ਆਪਣੇ ਪੁਰਖਿਆਂ ਨਾਲ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਅਮਸਯਾਹ ਉਸ ਦੇ ਥਾਂ ਰਾਜ ਕਰਨ ਲੱਗਾ।