< Travay 14 >
1 Nan Icone yo te antre nan sinagòg a Jwif yo ansanm, e yo te pale nan yon jan ki te fè yon gran foul, ni Jwif, ni Grèk kwè.
੧ਇਕੋਨਿਯੁਮ ਵਿੱਚ ਇਸ ਤਰ੍ਹਾਂ ਹੋਇਆ ਕਿ ਉਹ ਯਹੂਦੀਆਂ ਦੇ ਪ੍ਰਾਰਥਨਾ ਘਰ ਵਿੱਚ ਗਏ ਅਤੇ ਅਜਿਹਾ ਬਚਨ ਸੁਣਾਇਆ ਜੋ ਯਹੂਦੀਆਂ ਅਤੇ ਯੂਨਾਨੀਆਂ ਵਿੱਚੋਂ ਬਹੁਤ ਲੋਕਾਂ ਨੇ ਵਿਸ਼ਵਾਸ ਕੀਤਾ।
2 Men Jwif ki pa t kwè yo te boulvèse lespri pèp etranje yo, e te vin fè yo vin egri kont frè fidèl yo.
੨ਪਰ ਉਨ੍ਹਾਂ ਯਹੂਦੀਆਂ ਨੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ, ਪਰਾਈਆਂ ਕੌਮਾਂ ਦੇ ਲੋਕਾਂ ਦੇ ਮਨਾਂ ਨੂੰ ਭਰਮਾ ਕੇ, ਭਰਾਵਾਂ ਦੀ ਵੱਲੋਂ ਬੁਰਾ ਪਵਾ ਦਿੱਤਾ।
3 Malgre sa, yo te rete la pou anpil tan, e t ap pale avèk kouraj. Yo te depann de Senyè a, ki t ap temwaye de pawòl lagras Li a, e te pèmèt ke sign ak mèvèy te vin fèt pa men pa yo.
੩ਉਹ ਬਹੁਤ ਦਿਨ ਉੱਥੇ ਠਹਿਰੇ ਅਤੇ ਪ੍ਰਭੂ ਦੇ ਆਸਰੇ, ਨਿਡਰ ਉਪਦੇਸ਼ ਕਰਦੇ ਰਹੇ ਅਤੇ ਉਹ ਉਨ੍ਹਾਂ ਦੇ ਹੱਥੀਂ ਨਿਸ਼ਾਨ ਅਤੇ ਅਚਰਜ਼ ਕੰਮ ਵਿਖਾ ਕੇ ਆਪਣੀ ਕਿਰਪਾ ਦੇ ਬਚਨ ਉੱਤੇ ਗਵਾਹੀ ਦਿੰਦਾ ਰਿਹਾ।
4 Men moun vil yo te divize. Kèk te pran pati a Jwif yo, e kèk vè apòt yo.
੪ਪਰ ਨਗਰ ਦੇ ਲੋਕਾਂ ਵਿੱਚ ਫੁੱਟ ਪੈ ਗਈ ਅਤੇ ਕੁਝ ਯਹੂਦੀਆਂ ਦੀ ਵੱਲ ਅਤੇ ਕੁਝ ਰਸੂਲਾਂ ਦੀ ਵੱਲ ਹੋ ਗਏ।
5 Lè Jwif yo avèk ofisye yo ansanm ak pèp etranje yo te tante maltrete yo, e te fè plan lapide yo,
੫ਜਦੋਂ ਪਰਾਈਆਂ ਕੌਮਾਂ ਦੇ ਲੋਕਾਂ ਅਤੇ ਯਹੂਦੀਆਂ ਨੇ ਆਪਣੇ ਅਧਿਕਾਰੀਆਂ ਦੇ ਨਾਲ ਉਨ੍ਹਾਂ ਦੀ ਬੇਇੱਜ਼ਤੀ ਅਤੇ ਪਥਰਾਉ ਕਰਨ ਨੂੰ ਹੱਲਾ ਕੀਤਾ।
6 yo te vin okouran de sa a, e te sove ale nan vil Lycaonie, Lystre, ak Derbe yo, ak tout rejyon ozanviwon an.
੬ਤਾਂ ਉਹ ਇਸ ਗੱਲ ਜਾਣ ਕੇ, ਲੁਕਾਉਨਿਯਾ ਨਗਰ ਲੁਸਤ੍ਰਾ, ਦਰਬੇ ਅਤੇ ਉਨ੍ਹਾਂ ਦੇ ਨੇੜੇ ਦੇ ਇਲਾਕੇ ਵਿੱਚ ਭੱਜ ਗਏ।
7 Epi la Yo te kontinye preche bòn nouvèl la.
੭ਤੇ ਉੱਥੇ ਖੁਸ਼ਖਬਰੀ ਸੁਣਾਉਂਦੇ ਰਹੇ।
8 Nan Lystre te chita yon sèten mesye, ki pa t gen fòs nan pye li. Li te bwate depi li sòti nan vant manman L, e li pa t janm te mache.
੮ਲੁਸਤ੍ਰਾ ਵਿੱਚ ਇੱਕ ਮਨੁੱਖ ਪੈਰਾਂ ਤੋਂ ਨਿਰਬਲ ਬੈਠਾ ਸੀ ਜਿਹੜਾ ਜਮਾਂਦਰੂ ਲੰਗੜਾ ਸੀ ਅਤੇ ਕਦੇ ਤੁਰਿਆ ਨਹੀਂ ਸੀ।
9 Mesye sa a t ap koute Paul pandan li t ap pale. Lè Paul te fikse zye l sou li, e te wè ke li te gen lafwa pou l ta geri,
੯ਉਸ ਨੇ ਪੌਲੁਸ ਨੂੰ ਗੱਲਾਂ ਕਰਦਾ ਸੁਣਿਆ ਅਤੇ ਇਸ ਨੇ ਉਹ ਦੀ ਵੱਲ ਧਿਆਨ ਕਰ ਕੇ ਵੇਖਿਆ ਕਿ ਇਹ ਦੇ ਵਿੱਚ ਚੰਗਾ ਹੋਣ ਦਾ ਵਿਸ਼ਵਾਸ ਹੈ।
10 li te di avèk yon vwa fò: “Kanpe dwat sou pye ou!” Konsa, li te vòltije kanpe, e te kòmanse mache.
੧੦ਤਾਂ ਉੱਚੀ ਅਵਾਜ਼ ਨਾਲ ਬੋਲਿਆ ਕਿ ਆਪਣੇ ਪੈਰਾਂ ਉੱਤੇ ਸਿੱਧਾ ਖੜ੍ਹਾ ਹੋ! ਤਦ ਉਹ ਉਸੇ ਵੇਲੇ ਖੜ੍ਹਾ ਹੋਇਆ ਅਤੇ ਤੁਰਨ ਲੱਗ ਪਿਆ।
11 Lè foul la te wè sa Paul te fè a, yo te leve vwa yo nan langaj Likaonyen an “Se dye yo ki vin sanble ak moun e ki desann vè nou.”
੧੧ਜਦੋਂ ਉਹਨਾਂ ਲੋਕਾਂ ਨੇ ਵੇਖਿਆ, ਜੋ ਕੁਝ ਪੌਲੁਸ ਨੇ ਕੀਤਾ ਸੀ, ਤਦ ਉਹ ਲੁਕਾਉਨਿਯਾ ਦੀ ਬੋਲੀ ਵਿੱਚ ਉੱਚੀ ਅਵਾਜ਼ ਨਾਲ ਆਖਣ ਲੱਗੇ ਕਿ ਦੇਵਤਾ ਮਨੁੱਖ ਦਾ ਰੂਪ ਧਾਰ ਕੇ ਸਾਡੇ ਕੋਲ ਉੱਤਰਿਆ ਹੈ!
12 Konsa, yo te rele Barnabas Jupiter, e Paul Mercure, akoz ke se te li menm ki te chèf pou pale.
੧੨ਅਤੇ ਉਨ੍ਹਾਂ ਨੇ ਬਰਨਬਾਸ ਦਾ ਨਾਮ ਜਿਓਸ ਅਤੇ ਪੌਲੁਸ ਦਾ ਨਾਮ ਹਰਮੇਸ ਰੱਖਿਆ, ਇਸ ਲਈ ਜੋ ਉਹ ਬਚਨ ਕਰਨ ਵਿੱਚ ਆਗੂ ਸੀ।
13 Alò, prèt Jupiter a, ki te gen tanp li fenk deyò vil la, te mennen towo bèf avèk kolye flè yo devan pòtay yo pou l te ofri sakrifis yo ansanm avèk foul la.
੧੩ਜਿਓਸ ਦਾ ਮੰਦਿਰ ਨਗਰ ਦੇ ਸਾਹਮਣੇ ਸੀ ਅਤੇ ਮੰਦਿਰ ਦਾ ਪੁਜਾਰੀ ਬਲ਼ਦ ਅਤੇ ਫੁੱਲਾਂ ਦੇ ਹਾਰ ਲੈ ਕੇ ਫਾਟਕਾਂ ਕੋਲ ਆ ਕੇ, ਇਹ ਚਾਹੁੰਦਾ ਸੀ ਕਿ ਲੋਕਾਂ ਦੇ ਨਾਲ ਮਿਲ ਕੇ ਬਲੀਦਾਨ ਕਰੇ।
14 Men lè apòt yo, Barnabas ak Paul te tande sa, yo te chire rad yo. Yo te kouri nan mitan foul la e t ap rele
੧੪ਪਰ ਜਦੋਂ ਬਰਨਬਾਸ ਅਤੇ ਪੌਲੁਸ ਰਸੂਲਾਂ ਨੇ ਇਹ ਸੁਣਿਆ, ਤਾਂ ਆਪਣੇ ਕੱਪੜੇ ਪਾੜੇ ਅਤੇ ਲੋਕਾਂ ਦੇ ਵਿੱਚੋਂ ਬਾਹਰ ਨੂੰ ਦੌੜੇ।
15 “Mesye yo, poukisa nou ap fè bagay sa yo? Nou menm tou se lòm, ki fèt menm jan ak nou. Nou pòte bòn nouvèl la a nou menm, pou nou kapab vire kite vye bagay sila yo pou vire vè Bondye vivan an ki te fè syèl la, tè a, lanmè a ak tout sa ki ladann.
੧੫ਅਤੇ ਇਹ ਕਹਿਣ ਲੱਗੇ ਕਿ ਹੇ ਪੁਰਖੋ, ਤੁਸੀਂ ਇਹ ਕੀ ਕਰਦੇ ਹੋ? ਅਸੀਂ ਵੀ ਤੁਹਾਡੇ ਵਾਂਗੂੰ ਦੁੱਖ-ਸੁੱਖ ਭੋਗਣ ਵਾਲੇ ਮਨੁੱਖ ਹਾਂ, ਅਤੇ ਤੁਹਾਨੂੰ ਇਹ ਖੁਸ਼ਖਬਰੀ ਦਾ ਉਪਦੇਸ਼ ਦਿੰਦੇ ਹਾਂ ਕਿ ਇਨ੍ਹਾਂ ਵਿਅਰਥ ਗੱਲਾਂ ਨੂੰ ਛੱਡ ਕੇ, ਜਿਉਂਦੇ ਪਰਮੇਸ਼ੁਰ ਦੀ ਵੱਲ ਮੁੜੋ ਜਿਸ ਨੇ ਅਕਾਸ਼, ਧਰਤੀ, ਸਮੁੰਦਰ ਅਤੇ ਸਭ ਕੁਝ ਜੋ ਉਨ੍ਹਾਂ ਦੇ ਵਿੱਚ ਹੈ ਬਣਾਇਆ।
16 Nan jenerasyon ki pase yo, Li te pèmèt tout nasyon yo fè pwòp chemen yo.
੧੬ਉਸ ਨੇ ਪਹਿਲੇ ਸਮਿਆਂ ਵਿੱਚ ਸਾਰੀਆਂ ਕੌਮਾਂ ਨੂੰ ਆਪੋ ਆਪਣੇ ਰਾਹ ਉੱਤੇ ਚੱਲਣ ਦਿੱਤਾ।
17 Men malgre sa Li pa t kite tèt Li menm san temwayaj. Li te fè sa ki bon e te bay nou lapli ki te sòti nan syèl la. Anplis Li te bay sezon ak fwi yo, ki te satisfè kè nou avèk manje, ak kè kontan.”
੧੭ਤਾਂ ਵੀ ਉਹ ਨੇ ਆਪ ਨੂੰ ਬਿਨ੍ਹਾਂ ਗਵਾਹੀ ਨਾ ਰੱਖਿਆ, ਇਸ ਲਈ ਜੋ ਉਹ ਨੇ ਭਲਾ ਕੀਤਾ ਅਤੇ ਅਕਾਸ਼ ਤੋਂ ਵਰਖਾ ਅਤੇ ਫਲ ਦੇਣ ਵਾਲੀਆਂ ਰੁੱਤਾਂ ਤੁਹਾਨੂੰ ਦੇ ਕੇ ਤੁਹਾਡਿਆਂ ਮਨਾਂ ਨੂੰ ਭੋਜਨ ਅਤੇ ਅਨੰਦ ਨਾਲ ਭਰਪੂਰ ਕੀਤਾ।
18 Malgre tout pawòl sa yo, se te avèk difikilte ke yo te anpeche foul la fè sakrifis a yo menm.
੧੮ਇਹ ਗੱਲਾਂ ਕਹਿ ਕੇ ਉਨ੍ਹਾਂ ਨੇ ਮੁਸ਼ਕਿਲ ਨਾਲ ਲੋਕਾਂ ਨੂੰ ਰੋਕਿਆ, ਕਿ ਉਨ੍ਹਾਂ ਦੇ ਲਈ ਬਲੀਦਾਨ ਨਾ ਕਰਨ।
19 Men Jwif ki te sòti Antioche ak Icone yo te vin parèt e te mennen foul la. Pou sa a, yo te lapide Paul avèk wòch e te rale l sòti nan vil la. Yo te konnen se mouri, li te mouri.
੧੯ਪਰੰਤੂ ਕਈ ਯਹੂਦੀ ਅੰਤਾਕਿਯਾ ਅਤੇ ਇਕੋਨਿਯੁਮ ਤੋਂ ਉੱਥੇ ਆਏ, ਲੋਕਾਂ ਨੂੰ ਭਰਮਾ ਕੇ ਪੌਲੁਸ ਉੱਤੇ ਪਥਰਾਉ ਕੀਤਾ ਅਤੇ ਇਹ ਸਮਝ ਕੇ ਉਹ ਮਰ ਗਿਆ ਹੈ ਉਹ ਨੂੰ ਘਸੀਟ ਕੇ ਨਗਰੋਂ ਬਾਹਰ ਲੈ ਗਏ।
20 Men pandan disip yo te kanpe antoure li, li te leve, e te antre nan vil la. Nan pwochen jou a, li te sòti avèk Barnabas pou rive Derbe.
੨੦ਪਰ ਜਦੋਂ ਚੇਲੇ ਉਹ ਦੇ ਚਾਰੇ ਪਾਸੇ ਇਕੱਠੇ ਹੋਏ ਤਾਂ ਉਹ ਉੱਠ ਕੇ ਨਗਰ ਵਿੱਚ ਆਇਆ ਅਤੇ ਅਗਲੇ ਦਿਨ ਬਰਨਬਾਸ ਦੇ ਨਾਲ ਦਰਬੇ ਨੂੰ ਚੱਲਿਆ ਗਿਆ।
21 Aprè yo te fin preche levanjil nan vil sa a, e te fè anpil disip, yo te retounen Lystre, Icone ak Antioche.
੨੧ਅਤੇ ਜਦੋਂ ਉਸ ਨਗਰ ਵਿੱਚ ਖੁਸ਼ਖਬਰੀ ਸੁਣਾ ਚੁੱਕੇ, ਅਤੇ ਬਹੁਤ ਸਾਰਿਆਂ ਨੂੰ ਚੇਲੇ ਬਣਾਇਆ ਤਾਂ ਲੁਸਤ੍ਰਾ, ਇਕੁਨਿਯੁਮ ਅਤੇ ਅੰਤਾਕਿਯਾ ਨੂੰ ਮੁੜੇ।
22 La yo t ap ranfòse nanm a disip yo. Yo t ap ankouraje yo pou kontinye nan lafwa, e te di: “Se ak anpil tribilasyon nou oblije antre nan Wayòm Bondye a.”
੨੨ਅਤੇ ਚੇਲਿਆਂ ਦੇ ਮਨਾਂ ਨੂੰ ਤਕੜੇ ਕਰਦੇ ਅਤੇ ਇਹ ਉਪਦੇਸ਼ ਦਿੰਦੇ ਸਨ ਕਿ ਵਿਸ਼ਵਾਸ ਵਿੱਚ ਬਣੇ ਰਹੋ ਅਤੇ ਕਿਹਾ ਕਿ ਅਸੀਂ ਬਹੁਤ ਮੁਸ਼ਕਲਾਂ ਨੂੰ ਸਹਿ ਕੇ ਪਰਮੇਸ਼ੁਰ ਦੇ ਰਾਜ ਵਿੱਚ ਵੜਨਾ ਹੈ।
23 Lè yo te fin nome ansyen yo nan chak legliz, priye ak jene, yo te plase yo nan men Senyè a, de Li menm ke yo te vin kwè a.
੨੩ਜਦੋਂ ਉਨ੍ਹਾਂ ਨੇ ਹਰੇਕ ਕਲੀਸਿਯਾ ਵਿੱਚ ਉਨ੍ਹਾਂ ਦੇ ਲਈ ਬਜ਼ੁਰਗ ਠਹਿਰਾਏ, ਅਤੇ ਵਰਤ ਰੱਖ ਕੇ ਪ੍ਰਾਰਥਨਾ ਕੀਤੀ ਤਾਂ ਉਹਨਾਂ ਨੂੰ ਪ੍ਰਭੂ ਦੇ ਹੱਥ ਸੌਂਪ ਦਿੱਤਾ, ਜਿਸ ਦੇ ਉੱਤੇ ਉਹਨਾਂ ਵਿਸ਼ਵਾਸ ਕੀਤਾ ਸੀ।
24 Konsa, yo te travèse Pisidie, pou rive Pamphylie.
੨੪ਤਾਂ ਉਹ ਪਿਸਿਦਿਯਾ ਵਿੱਚੋਂ ਦੀ ਲੰਘ ਕੇ ਪਮਫ਼ੁਲਿਯਾ ਵਿੱਚ ਆਏ।
25 Lè yo te fin pale pawòl la nan Perge, yo te desann Attalie.
੨੫ਅਤੇ ਪਰਗਾ ਵਿੱਚ ਬਚਨ ਸੁਣਾ ਕੇ ਅੱਤਲਿਯਾ ਨੂੰ ਆਏ।
26 Soti la yo te pran bato a vwal pou rive Antioche. Se te la menm yo te premyèman kòmande pa gras Bondye a pou zèv ke yo te fenk fin akonpli a.
੨੬ਉੱਥੋਂ ਜਹਾਜ਼ ਤੇ ਚੜ੍ਹ ਕੇ ਅੰਤਾਕਿਯਾ ਨੂੰ ਚੱਲੇ, ਜਿੱਥੋਂ ਉਹ ਉਸ ਕੰਮ ਦੇ ਲਈ ਜੋ ਉਨ੍ਹਾਂ ਨੇ ਹੁਣ ਪੂਰਾ ਕੀਤਾ, ਪਰਮੇਸ਼ੁਰ ਦੀ ਕਿਰਪਾ ਉੱਤੇ ਸੌਂਪੇ ਗਏ ਸਨ।
27 Yo te rive e reyini tout legliz la ansanm. Yo te komanse bay rapò a tout bagay ke Bondye te fè avèk yo, ak jan Li te louvri pòt lafwa a pèp etranje yo.
੨੭ਜਦੋਂ ਉਹ ਉੱਥੇ ਪਹੁੰਚੇ ਤਾਂ ਕਲੀਸਿਯਾ ਨੂੰ ਇਕੱਠੇ ਕਰ ਕੇ ਖ਼ਬਰ ਦਿੱਤੀ, ਪਰਮੇਸ਼ੁਰ ਨੇ ਸਾਡੇ ਨਾਲ ਹੋ ਕੇ ਕਿੰਨੇ ਵੱਡੇ-ਵੱਡੇ ਕੰਮ ਕੀਤੇ ਅਤੇ ਪਰਾਈਆਂ ਕੌਮਾਂ ਦੇ ਲਈ ਵਿਸ਼ਵਾਸ ਦਾ ਦਰਵਾਜ਼ਾ ਖੋਲ੍ਹਿਆ।
28 La yo te pase anpil tan avèk disip yo.
੨੮ਤਾਂ ਉਹ ਚੇਲਿਆਂ ਦੇ ਨਾਲ ਬਹੁਤ ਸਮੇਂ ਤੱਕ ਰਹੇ।