< Travay 24 >
1 Apre senk jou wo prèt la Ananias te vin desann avèk kèk ansyen, avèk yon sèten avoka ki te rele Tertulle. Yo te pote chaj kont Paul yo bay gouvènè a.
੧ਪੰਜਾਂ ਦਿਨਾਂ ਬਾਅਦ, ਹਨਾਨਿਯਾਹ ਪ੍ਰਧਾਨ ਜਾਜਕ ਕਈ ਬਜ਼ੁਰਗਾਂ ਨਾਲ ਤਰਤੁੱਲੁਸ ਨਾਮ ਦੇ ਇੱਕ ਵਕੀਲ ਨੂੰ ਨਾਲ ਲੈ ਕੇ ਆਇਆ ਅਤੇ ਉਨ੍ਹਾਂ ਨੇ ਪੌਲੁਸ ਦੇ ਵਿਰੁੱਧ ਹਾਕਮ ਦੇ ਕੰਨ ਭਰੇ।
2 Apre Paul te fin konvoke, Tertulle te kòmanse akize l e te di a gouvènè a: “Akoz ke atravè ou menm, nou te rive gen anpil lapè, epi akoz vizyon ou menm, refòm ap fèt pou nasyon sila a,
੨ਅਤੇ ਜਦੋਂ ਉਹ ਬੁਲਾਇਆ ਗਿਆ ਤਾਂ ਤਰਤੁੱਲੁਸ ਇਹ ਕਹਿ ਕੇ ਉਸ ਉੱਤੇ ਦੋਸ਼ ਲਾਉਣ ਲੱਗਾ ਜੋ ਹੇ ਫ਼ੇਲਿਕਸ ਬਹਾਦੁਰ, ਇਸ ਲਈ ਜੋ ਅਸੀਂ ਤੁਹਾਡੇ ਕਾਰਨ ਵੱਡਾ ਸੁੱਖ ਭੋਗਦੇ ਹਾਂ ਅਤੇ ਤੁਹਾਡੀ ਸਿਆਣਪ ਨਾਲ ਇਸ ਕੌਮ ਦੇ ਬਹੁਤ ਸਾਰੇ ਕੰਮਾਂ ਦਾ ਸੁਧਾਰ ਕੀਤਾ ਜਾਂਦਾ ਹੈ।
3 nou rekonèt sa, nan chak aspè, e toupatou trè ekselan Félix, avèk tout rekonesans.
੩ਅਸੀਂ ਹਰ ਪਰਕਾਰ ਅਤੇ ਹਰੇਕ ਸਥਾਨ ਤੇ ਇਹ ਗੱਲ ਬਹੁਤ ਧੰਨਵਾਦ ਨਾਲ ਮੰਨ ਲੈਂਦੇ ਹਾਂ।
4 Men pou m pa fatige ou plis, mwen mande w pou pèmèt nou nan bonte ou, pou tande nou an brèf.
੪ਪਰ ਇਸ ਲਈ ਜੋ ਤੁਹਾਨੂੰ ਬਹੁਤ ਔਖਾ ਨਾ ਕਰਾਂ ਮੈਂ ਇਹ ਬੇਨਤੀ ਕਰਦਾ ਹਾਂ ਜੋ ਤੁਸੀਂ ਕਿਰਪਾ ਕਰ ਕੇ ਸਾਡੀਆਂ ਥੋੜੀਆਂ ਜਿਹੀਆਂ ਗੱਲਾਂ ਸੁਣ ਲਓ।
5 “Paske nou twouve nonm sila a yon vrè pès, e yon mesye ki soulve konfli pami tout Jwif yo nan tout mond lan, yon chèf de fil sèkt a Nazareyen yo.
੫ਕਿਉਂ ਜੋ ਅਸੀਂ ਇਸ ਮਨੁੱਖ ਨੂੰ ਇੱਕ ਮੁਸੀਬਤ ਖੜੀ ਕਰਨ ਵਾਲਾ ਅਤੇ ਸਾਰੀ ਦੁਨੀਆਂ ਦੇ ਸਭ ਯਹੂਦੀਆਂ ਵਿੱਚ ਫਸਾਦ ਪਾਉਣ ਵਾਲਾ ਵੇਖਿਆ ਅਤੇ ਉਹ ਨਾਸਰੀਆਂ ਦੇ ਪੰਥ ਦਾ ਆਗੂ ਹੈ।
6 Li te menm eseye souye tanp lan. Epi konsa, nou te arete li.
੬ਇਸ ਨੇ ਹੈਕਲ ਨੂੰ ਵੀ ਭਰਿਸ਼ਟ ਕਰਨ ਦਾ ਯਤਨ ਕੀਤਾ। ਸੋ ਅਸੀਂ ਇਹ ਨੂੰ ਫੜ ਵੀ ਲਿਆ।
7 Men Lysias, kòmandan an te parèt, epi avèk anpil vyolans, te rache li nan men nou.
੭ਅਤੇ ਤੁਸੀਂ ਆਪ ਜਾਂਚ ਕਰ ਕੇ ਉਨ੍ਹਾਂ ਸਾਰੀਆਂ ਗੱਲਾਂ ਦੇ ਬਾਰੇ ਪਤਾ ਕਰ ਸਕੋਗੇ ਜੋ ਅਸੀਂ ਇਹ ਦੇ ਉੱਤੇ ਦੋਸ਼ ਲਾਉਂਦੇ ਹਾਂ।
8 “Lè ou egzamine li pou kont ou konsènan tout bagay sila yo, ou kapab verifye bagay sou sila nou akize li yo.”
੮ਯਹੂਦੀਆਂ ਨੇ ਵੀ ਏਕਾ ਕਰ ਕੇ ਕਿਹਾ ਜੋ ਇਹ ਗੱਲਾਂ ਇਸੇ ਤਰ੍ਹਾਂ ਹਨ।
9 Jwif yo tou te vin jwenn nan atak la, e yo t ap sètifye ke tout bagay sila yo se te vrè.
੯ਬਾਕੀ ਯਹੂਦੀ ਵੀ ਸਹਿਮਤ ਹੋਏ ਅਤੇ ਆਖਿਆ ਕਿ ਜੋ ਗੱਲਾਂ ਤਰਤੁਮਸ ਨੇ ਆਖੀਆਂ ਸਨ, ਉਹ ਸੱਚ ਸਨ।
10 Lè gouvènè a te fè l sinyal pou l pale, Paul te reponn: “Byen konesan, ke depi anpil ane, ou se yon jij nan nasyon sila, se avèk jwa ke m ap fè defans mwen.
੧੦ਫ਼ੇਰ ਜਦੋਂ ਹਾਕਮ ਨੇ ਪੌਲੁਸ ਨੂੰ ਬੋਲਣ ਦਾ ਇਸ਼ਾਰਾ ਕੀਤਾ ਤਾਂ ਉਹ ਨੇ ਉੱਤਰ ਦਿੱਤਾ, ਮੈਨੂੰ ਪਤਾ ਹੈ ਜੋ ਤੁਸੀਂ ਬਹੁਤ ਸਾਲਾਂ ਤੋਂ ਇਸ ਕੌਮ ਦੇ ਹਾਕਮ ਹੋ ਇਸ ਲਈ ਮੈਂ ਹੌਂਸਲੇ ਨਾਲ ਆਪਣੀ ਸਫ਼ਾਈ ਦਿੰਦਾ ਹਾਂ।
11 Akoz ke ou kapab note ke pa plis ke nan douz jou pase mwen te monte Jérusalem pou m adore.
੧੧ਕਿਉਂਕਿ ਤੁਸੀਂ ਜਾਣ ਸਕਦੇ ਹੋ ਜੋ ਬਾਰਾਂ ਦਿਨਾਂ ਤੋਂ ਵੱਧ ਨਹੀਂ ਹੋਏ ਕਿ ਮੈਂ ਬੰਦਗੀ ਕਰਨ ਲਈ ਯਰੂਸ਼ਲਮ ਨੂੰ ਗਿਆ ਸੀ।
12 Ni nan tanp lan, ni nan sinagòg yo, ni nan vil la li menm, yo pa t janm twouve mwen nan diskisyon avèk okenn moun, ni koze okenn boulvèsman.
੧੨ਅਤੇ ਉਨ੍ਹਾਂ ਨੇ ਹੈਕਲ ਵਿੱਚ ਮੈਨੂੰ ਕਿਸੇ ਦੇ ਨਾਲ ਬਹਿਸ ਕਰਦੇ ਜਾਂ ਲੋਕਾਂ ਨੂੰ ਭੜਕਾਉਂਦੇ ਨਹੀਂ ਵੇਖਿਆ, ਨਾ ਤਾਂ ਪ੍ਰਾਰਥਨਾ ਘਰਾਂ ਵਿੱਚ, ਨਾ ਸ਼ਹਿਰ ਵਿੱਚ।
13 Ni yo pa kapab pwouve ou de chaj sou sila yo akize mwen koulye a.
੧੩ਅਤੇ ਨਾ ਉਨ੍ਹਾਂ ਗੱਲਾਂ ਨੂੰ ਜਿਨ੍ਹਾਂ ਦਾ ਹੁਣ ਮੇਰੇ ਉੱਤੇ ਦੋਸ਼ ਲਾਉਂਦੇ ਹਨ ਤੁਹਾਡੇ ਅੱਗੇ ਸਾਬਤ ਕਰ ਸਕਦੇ ਹਨ।
14 “Men sa mwen admèt a nou, ke selon Chemen an, ke yo rele yon sèkt, se vrè ke m sèvi Bondye a zansèt nou yo, e kwè tout bagay ki an akò avèk Lalwa a ak sa ki ekri nan pwofèt yo.
੧੪ਪਰ ਮੈਂ ਤੁਹਾਡੇ ਅੱਗੇ ਇਹ ਮੰਨ ਲੈਂਦਾ ਹਾਂ ਕਿ ਜਿਸ ਰਾਹ ਨੂੰ ਉਹ ਕੁਰਾਹ ਕਰਕੇ ਆਖਦੇ ਹਨ ਉਸੇ ਦੇ ਅਨੁਸਾਰ ਮੈਂ ਆਪਣੇ ਪਿਉ-ਦਾਦਿਆਂ ਦੇ ਪਰਮੇਸ਼ੁਰ ਦੀ ਬੰਦਗੀ ਕਰਦਾ ਹਾਂ ਅਤੇ ਸਾਰੀਆਂ ਗੱਲਾਂ ਨੂੰ ਮੰਨਦਾ ਹਾਂ ਜਿਹੜੀਆਂ ਬਿਵਸਥਾ ਨਾਲ ਮਿਲਦੀਆਂ ਹਨ ਅਤੇ ਜਿਹੜੀਆਂ ਨਬੀਆਂ ਵਿੱਚ ਲਿਖੀਆਂ ਹੋਈਆਂ ਹਨ।
15 Mwen posede yon esperans nan Bondye, ke moun sa yo osi konsidere presye, ke an verite, va gen yon rezirèksyon ni pou sila ki jis yo ak sila ki enjis yo.
੧੫ਅਤੇ ਪਰਮੇਸ਼ੁਰ ਤੋਂ ਇਹ ਆਸ ਰੱਖਦਾ ਹਾਂ ਜਿਸ ਦੀ ਇਹ ਆਪ ਵੀ ਉਡੀਕ ਕਰਦੇ ਹਨ ਕਿ ਭਾਵੇਂ ਧਰਮੀ, ਭਾਵੇਂ ਕੁਧਰਮੀ ਦੋਹਾਂ ਦਾ ਜੀ ਉੱਠਣਾ ਹੋਵੇਗਾ।
16 Akoz sa, mwen menm, tou, mwen fè tout sa ki posib pou toujou kenbe yon konsyans ki tout tan san repwòch devan Bondye, ak devan lèzòm.
੧੬ਮੈਂ ਆਪ ਵੀ ਇਸ ਵਿੱਚ ਯਤਨ ਕਰਦਾ ਹਾਂ ਜੋ ਪਰਮੇਸ਼ੁਰ ਅਤੇ ਮਨੁੱਖਾਂ ਦੇ ਸਾਹਮਣੇ ਕਦੇ ਮੇਰਾ ਮਨ ਮੈਨੂੰ ਦੋਸ਼ੀ ਨਾ ਠਹਿਰਾਵੇ।
17 “Alò, apre plizyè ane, mwen te vin pote yon don a nasyon mwen an e prezante ofrann m.
੧੭ਕਈ ਸਾਲਾਂ ਬਾਅਦ ਮੈਂ ਆਪਣੀ ਕੌਮ ਦੇ ਲਈ ਦਾਨ ਪਹੁੰਚਾਉਣ ਅਤੇ ਭੇਟ ਚੜ੍ਹਾਉਣ ਆਇਆ।
18 Nan sa a, yo te twouve mwen okipe nan tanp lan, deja pirifye, san okenn foul, ni konfli. Men te gen sèten Jwif ki sòti an Asie—
੧੮ਇਨ੍ਹਾਂ ਹੀ ਗੱਲਾਂ ਵਿੱਚ ਉਨ੍ਹਾਂ ਨੇ ਮੈਨੂੰ ਹੈਕਲ ਵਿੱਚ ਸ਼ੁੱਧ ਹੋਏ ਵੇਖਿਆ ਨਾ ਤਾਂ ਭੀੜ ਅਤੇ ਨਾ ਰੌਲ਼ੇ ਨਾਲ
19 ki ta dwe prezan devan ou pou fè akizasyon, si yo ta gen anyen kont mwen.
੧੯ਪਰ ਏਸ਼ੀਆ ਦੇ ਕਈ ਯਹੂਦੀ ਸਨ ਜਿਨ੍ਹਾਂ ਨੂੰ ਚਾਹੀਦਾ ਸੀ ਜੋ ਤੁਹਾਡੇ ਅੱਗੇ ਹਾਜ਼ਰ ਹੁੰਦੇ ਅਤੇ ਜੇ ਮੇਰੇ ਵਿਰੁੱਧ ਕੋਈ ਗੱਲ ਹੈ ਤਾਂ ਤੁਹਾਡੇ ਸਾਹਮਣੇ ਮੇਰੇ ਉੱਤੇ ਕੋਈ ਦੋਸ਼ ਲਗਾਉਂਦੇ।
20 Oubyen pito kite mesye sila yo, yo menm di ki move zak yo te twouve lè mwen te kanpe devan konsèy la,
੨੦ਜਾਂ ਇਹੋ ਆਪ ਕਹਿ ਦੇਣ ਕਿ ਉਨ੍ਹਾਂ ਨੇ ਜਦੋਂ ਮੈਂ ਸਭਾ ਦੇ ਅੱਗੇ ਖੜ੍ਹਾ ਸੀ, ਮੇਰੇ ਵਿੱਚ ਕੀ ਬੁਰਿਆਈ ਵੇਖੀ?
21 ot ke sèl pawòl sa a ke m te rele lè m te kanpe pami yo a: ‘Pou rezirèksyon a mò yo y ap jije mwen jodi a.’”
੨੧ਬਿਨ੍ਹਾਂ ਇਸ ਇੱਕ ਗੱਲ ਦੇ ਜਿਹੜੀ ਮੈਂ ਉਨ੍ਹਾਂ ਵਿੱਚ ਖੜੇ ਪੁਕਾਰ ਕੇ ਆਖੀ ਸੀ ਕਿ ਮੁਰਦਿਆਂ ਦੇ ਜੀ ਉੱਠਣ ਦੇ ਬਾਰੇ ਅੱਜ ਮੇਰੇ ਉੱਤੇ ਦੋਸ਼ ਲਾਇਆ ਜਾਂਦਾ ਹੈ।
22 Men Félix, ki te gen yon konesans pi egzakt de Chemen an, te repouse yo, e t ap di: “Lè Lysias kòmandan an vin desann, mwen va deside ka ou a”.
੨੨ਪਰ ਫ਼ੇਲਿਕਸ ਨੇ ਜਿਹੜਾ ਇਸ ਪੰਥ ਦੀਆਂ ਗੱਲਾਂ ਨੂੰ ਚੰਗੀ ਤਰ੍ਹਾਂ ਜਾਣਦਾ ਸੀ ਇਹ ਕਹਿ ਕੇ ਉਨ੍ਹਾਂ ਨੂੰ ਟਾਲ ਦਿੱਤਾ ਕਿ ਜਦੋਂ ਲੁਸਿਯਸ ਫੌਜ ਦਾ ਸਰਦਾਰ ਆਵੇਗਾ ਤਾਂ ਮੈਂ ਤੁਹਾਡੀਆਂ ਗੱਲਾਂ ਦਾ ਫੈਸਲਾ ਕਰਾਂਗਾ।
23 Answit Li te bay lòd a santenye a pou l retire l nan gadavi a, men avèk yon sèten libète, e pa anpeche okenn nan zanmi li yo sèvi li.
੨੩ਫੇਰ ਉਹ ਨੇ ਸੂਬੇਦਾਰ ਨੂੰ ਹੁਕਮ ਦਿੱਤਾ ਜੋ ਪੌਲੁਸ ਨੂੰ ਨਜ਼ਰਬੰਦ ਰੱਖ ਅਤੇ ਉਹ ਨੂੰ ਚੈਨ ਕਰਨ ਦੇ ਅਤੇ ਉਸ ਦੇ ਆਪਣਿਆਂ ਵਿੱਚੋਂ ਕਿਸੇ ਨੂੰ ਉਹ ਦੀ ਸੇਵਾ ਕਰਨ ਤੋਂ ਨਾ ਰੋਕ।
24 Men kèk jou pita, Félix te rive avèk Drusille, madanm li ki te yon Jwif, epi te voye rele Paul, pou koute li pale sou lafwa nan Jésus Kri a.
੨੪ਪਰ ਕਈ ਦਿਨਾਂ ਤੋਂ ਬਾਅਦ ਫ਼ੇਲਿਕਸ ਆਪਣੀ ਪਤਨੀ ਦਰੂਸਿੱਲਾ ਨਾਲ ਜਿਹੜੀ ਯਹੂਦਣ ਸੀ ਆਇਆ ਅਤੇ ਪੌਲੁਸ ਨੂੰ ਬੁਲਾ ਕੇ ਮਸੀਹ ਯਿਸੂ ਦੇ ਉੱਤੇ ਵਿਸ਼ਵਾਸ ਕਰਨ ਦੇ ਬਾਰੇ ਉਸ ਤੋਂ ਸੁਣਿਆ।
25 Men pandan li t ap diskite sou ladwati, tanperans, ak jijman ki gen pou vini an, Félix te vin pè. Li te di: “Pou moman sa a, ale. Lè m jwenn tan, m a konvoke ou.”
੨੫ਜਦੋਂ ਉਹ ਧਰਮ, ਸੰਜਮ ਅਤੇ ਹੋਣ ਵਾਲੀ ਅਦਾਲਤ ਦੇ ਬਾਰੇ ਬਚਨ ਸੁਣਾ ਰਿਹਾ ਸੀ ਤਾਂ ਫ਼ੇਲਿਕਸ ਡਰ ਗਿਆ ਅਤੇ ਉੱਤਰ ਦਿੱਤਾ ਕਿ ਹੁਣ ਤੂੰ ਜਾ, ਫਿਰ ਜਦੋਂ ਮੈਂ ਵਿਹਲਾ ਹੋਵਾਂਗਾ ਤਾਂ ਤੈਨੂੰ ਬੁਲਾਵਾਂਗਾ।
26 Nan menm tan an, tou, li t ap espere ke Paul ta bay li lajan pou lage l. Akoz sa, li te konn voye rele l souvan pou pale avè l.
੨੬ਅਤੇ ਇਹ ਵੀ ਆਸ ਰੱਖਦਾ ਸੀ ਕਿ ਪੌਲੁਸ ਮੈਨੂੰ ਕੁਝ ਪੈਸਾ ਦੇਵੇਗਾ। ਇਸੇ ਗੱਲੋਂ ਉਹ ਨੂੰ ਬਹੁਤ ਵਾਰੀ ਬੁਲਾ ਕੇ ਉਸ ਨਾਲ ਗੱਲਬਾਤ ਕਰਦਾ ਹੁੰਦਾ ਸੀ।
27 Men apre dezan te pase, Félix te ranplase pa Porcius Festus, e pou te jwenn favè ak Jwif yo, li te kite Paul anprizone.
੨੭ਅਤੇ ਜਦੋਂ ਦੋ ਸਾਲ ਪੂਰੇ ਹੋਏ, ਪੁਰਕਿਯੁਸ ਫ਼ੇਸਤੁਸ ਫ਼ੇਲਿਕਸ ਦੇ ਥਾਂ ਹਾਕਮ ਹੋ ਕੇ ਆਇਆ ਅਤੇ ਫ਼ੇਲਿਕਸ ਜੋ ਇਹ ਚਾਹੁੰਦਾ ਸੀ ਕਿ ਯਹੂਦੀਆਂ ਨੂੰ ਖੁਸ਼ ਕਰੇ ਪੌਲੁਸ ਨੂੰ ਕੈਦ ਵਿੱਚ ਹੀ ਛੱਡ ਗਿਆ।