< Kolòs 4 >
1 Mèt yo, bay esklav nou yo sa ki jis e rezonab, epi konnen ke nou osi gen yon Mèt nan syèl la.
੧ਹੇ ਮਾਲਕੋ, ਤੁਸੀਂ ਆਪਣਿਆਂ ਨੌਕਰਾਂ ਨਾਲ ਇਹੋ ਜਿਹਾ ਵਰਤਾਵਾ ਕਰੋ ਜਿਹੜਾ ਠੀਕ ਅਤੇ ਨਿਆਈਂ ਹੈ ਕਿਉਂ ਜੋ ਤੁਸੀਂ ਜਾਣਦੇ ਹੋ ਕਿ ਸਵਰਗ ਵਿੱਚ ਤੁਹਾਡਾ ਵੀ ਇੱਕ ਮਾਲਕ ਹੈ।
2 Konsakre nou menm a lapriyè. Rete vijilan nan li avèk yon atitid remèsiman.
੨ਲਗਾਤਾਰ ਪ੍ਰਾਰਥਨਾ ਕਰਦੇ ਰਹੋ ਅਤੇ ਧੰਨਵਾਦ ਕਰਦਿਆਂ ਹੋਇਆਂ ਉਸ ਵਿੱਚ ਬਣੇ ਰਹੋ।
3 Priye an menm tan pou nou menm osi, pou Bondye kapab ouvri pou nou yon pòt pou pawòl la, pou nou kapab pwoklame mistè a Kris la, akoz se pou li menm, mwen menm osi gen tan anprizone,
੩ਨਾਲੇ ਸਾਡੇ ਲਈ ਵੀ ਪ੍ਰਾਰਥਨਾ ਕਰੋ ਕਿ ਪਰਮੇਸ਼ੁਰ ਸਾਡੇ ਲਈ ਬਾਣੀ ਦਾ ਬੂਹਾ ਖੋਲ੍ਹੇ ਤਾਂ ਜੋ ਅਸੀਂ ਮਸੀਹ ਦੇ ਭੇਤ ਦਾ ਵਰਨਣ ਕਰੀਏ ਜਿਸ ਦੇ ਕਾਰਨ ਮੈਂ ਕੈਦ ਵਿੱਚ ਹਾਂ ।
4 pou m kapab fè li klè nan fason ke m ta dwe pale a.
੪ਕਿ ਜਿਵੇਂ ਮੈਨੂੰ ਵਰਨਣ ਕਰਨਾ ਯੋਗ ਹੈ ਉਸੇ ਤਰ੍ਹਾਂ ਹੀ ਉਸ ਨੂੰ ਪਰਗਟ ਕਰਾਂ।
5 Kondwi tèt nou avèk sajès anvè moun deyò yo, pou fè plis ke posib avèk tan an.
੫ਤੁਸੀਂ ਸਮੇਂ ਨੂੰ ਲਾਭਦਾਇਕ ਜਾਣ ਕੇ ਬਾਹਰਲਿਆਂ ਦੇ ਅੱਗੇ ਹੋਸ਼ ਨਾਲ ਚੱਲੋ।
6 Ke pawòl nou yo toujou ranpli ak gras, kòmsi yo te asizonnen avèk sèl, pou nou kapab konnen jan pou nou reponn a chak moun.
੬ਤੁਹਾਡੀ ਗੱਲਬਾਤ ਹਮੇਸ਼ਾਂ ਕਿਰਪਾ ਵਾਲੀ ਅਤੇ ਸਲੂਣੀ ਹੋਵੇ ਤਾਂ ਜੋ ਤੁਸੀਂ ਜਾਣੋ ਕਿ ਹਰੇਕ ਨੂੰ ਕਿਵੇਂ ਉੱਤਰ ਦੇਣਾ ਚਾਹੀਦਾ ਹੈ।
7 Pou tout afè mwen yo, Tychique, frè byeneme, sèvitè fidèl ak sèvitè-atache parèy m nan Senyè a, va pote enfòmasyon bannou.
੭ਤੁਖਿਕੁਸ ਜਿਹੜਾ ਪ੍ਰਭੂ ਵਿੱਚ ਪਿਆਰਾ ਭਾਈ ਅਤੇ ਜ਼ਿੰਮੇਵਾਰ ਸੇਵਕ ਅਤੇ ਮੇਰੇ ਨਾਲ ਦਾ ਦਾਸ ਹੈ ਮੇਰਾ ਸਾਰਾ ਹਾਲ ਤੁਹਾਨੂੰ ਦੱਸੇਗਾ।
8 Paske mwen gen tan voye li kote nou eksprè pou rezon sa a, pou nou kapab konnen sikonstans nou yo e pou li kapab ankouraje kè nou.
੮ਅਤੇ ਮੈਂ ਉਹ ਨੂੰ ਇਸੇ ਲਈ ਤੁਹਾਡੇ ਕੋਲ ਭੇਜਿਆ ਹੈ ਜੋ ਤੁਸੀਂ ਸਾਡਾ ਹਾਲ ਜਾਣ ਲਵੋ ਅਤੇ ਉਹ ਤੁਹਾਡਿਆਂ ਦਿਲਾਂ ਨੂੰ ਤਸੱਲੀ ਦੇਵੇ।
9 Epi avèk li Onésime, frè byeneme e fidèl nou an, ki se youn nan nou. Yo va enfòme nou sou tout sitiyasyon an isit la.
੯ਮੈਂ ਉਹ ਦੇ ਨਾਲ ਉਨੇਸਿਮੁਸ ਨੂੰ ਭੇਜਿਆ ਜਿਹੜਾ ਵਿਸ਼ਵਾਸਯੋਗ ਅਤੇ ਪਿਆਰਾ ਭਰਾ ਅਤੇ ਤੁਹਾਡੇ ਵਿੱਚੋਂ ਹੀ ਹੈ। ਉਹ ਐਥੋਂ ਦੀਆਂ ਸਾਰੀਆਂ ਗੱਲਾਂ ਤੁਹਾਨੂੰ ਦੱਸਣਗੇ।
10 Aristarque, prizonye parèy a mwen an, voye salitasyon bannou; ak Marc, kouzen a Barnabas la, (se sou li, nou te resevwa enstriksyon yo; si li vin kote nou, resevwa l byen).
੧੦ਅਰਿਸਤਰਖੁਸ ਜੋ ਮੇਰੇ ਨਾਲ ਕੈਦ ਹੈ, ਨਾਲੇ ਮਰਕੁਸ ਜਿਹੜਾ ਬਰਨਬਾਸ ਦਾ ਭਰਾ ਹੈ ਜਿਸ ਦੇ ਬਾਰੇ ਤੁਹਾਨੂੰ ਹੁਕਮ ਮਿਲਿਆ ਸੀ ਜੋ ਉਹ ਤੁਹਾਡੇ ਕੋਲ ਆਵੇ ਤਾਂ ਤੁਸੀਂ ਉਹ ਦਾ ਆਦਰ ਮਾਣ ਕਰਨਾ।
11 Anplis, Jésus ke yo rele Justus la. Sa yo se sèl ouvriye pou wayòm Bondye ki sòti nan sikonsizyon an, e yo te ankouraje mwen anpil.
੧੧ਅਤੇ ਯਿਸੂ ਜਿਸ ਨੂੰ ਯੂਸਤੁਸ ਕਰਕੇ ਸੱਦੀਦਾ ਹੈ ਇਹ ਜਿਹੜੇ ਸੁੰਨਤੀਆਂ ਵਿੱਚੋਂ ਹਨ ਤੁਹਾਡਾ ਹਾਲ ਚਾਲ ਪੁੱਛਦੇ ਹਨ। ਪਰਮੇਸ਼ੁਰ ਦੇ ਰਾਜ ਲਈ ਨਿਰੇ ਇਹੋ ਮੇਰੇ ਸਹਿਕਰਮੀ ਹਨ ਅਤੇ ਇਨ੍ਹਾਂ ਤੋਂ ਮੈਨੂੰ ਤਸੱਲੀ ਹੋਈ ਹੈ।
12 Épaphras, ki se youn nan nou, yon sèvitè-atache nèt a Jésus Kri, voye salitasyon bannou. Li ap toujou batay rèd pou nou nan priyè li yo, pou nou kapab kanpe konplè e byen asire nan tout volonte Bondye a.
੧੨ਇਪਫ਼ਰਾਸ ਮਸੀਹ ਯਿਸੂ ਦਾ ਦਾਸ ਜਿਹੜਾ ਤੁਹਾਡੇ ਵਿੱਚੋਂ ਹੈ ਤੁਹਾਡਾ ਹਾਲ ਚਾਲ ਪੁੱਛਦਾ ਹੈ ਅਤੇ ਉਹ ਆਪਣੀਆਂ ਪ੍ਰਾਰਥਨਾਂ ਵਿੱਚ ਸਦਾ ਤੁਹਾਡੇ ਲਈ ਵੱਡਾ ਯਤਨ ਕਰਦਾ ਹੈ ਕਿ ਤੁਸੀਂ ਪਰਮੇਸ਼ੁਰ ਦੀ ਸਾਰੀ ਇੱਛਾ ਵਿੱਚ ਸਿੱਧ ਅਤੇ ਪੱਕੇ ਹੋ ਕੇ ਟਿਕੇ ਰਹੋ।
13 Paske mwen fè temwayaj li, ke li gen yon gwo sousi pou nou ak pou sila ki Laodicée ak Hiérapolis yo.
੧੩ਕਿਉਂ ਜੋ ਮੈਂ ਉਹ ਦੀ ਗਵਾਹੀ ਦਿੰਦਾ ਹਾਂ ਕਿ ਉਹ ਤੁਹਾਡੇ ਅਤੇ ਉਨ੍ਹਾਂ ਦੇ ਲਈ ਜਿਹੜੇ ਲਾਉਦਿਕੀਆ ਅਤੇ ਹੀਏਰਪੁਲਿਸ ਵਿੱਚ ਰਹਿੰਦੇ ਹਨ, ਬਹੁਤ ਮਿਹਨਤ ਕਰਦਾ ਹੈ।
14 Luc, doktè byeneme a, voye salitasyon li bannou, e Démas tou.
੧੪ਲੂਕਾ ਪਿਆਰਾ ਵੈਦ ਅਤੇ ਦੇਮਾਸ ਤੁਹਾਡਾ ਹਾਲ ਚਾਲ ਪੁੱਛਦੇ ਹਨ।
15 Salye frè ki Laodicée yo e osi Nymphas ak legliz ki lakay li a.
੧੫ਤੁਸੀਂ ਉਨ੍ਹਾਂ ਭਾਈਆਂ ਨੂੰ ਜਿਹੜੇ ਲਾਉਦਿਕੀਆ ਵਿੱਚ ਰਹਿੰਦੇ ਹਨ ਅਤੇ ਨੁਮਫ਼ਾਸ ਨੂੰ ਅਤੇ ਉਸ ਕਲੀਸਿਯਾ ਨੂੰ ਜੋ ਉਹ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖੋ।
16 Lè lèt sa a li pami nou, kite yo li l osi nan legliz Lawodiseyen yo; e nou menm, pou pati pa nou li lèt mwen an k ap vini soti Laodicée a.
੧੬ਅਤੇ ਜਦ ਇਹ ਚਿੱਠੀ ਤੁਹਾਡੇ ਵਿੱਚ ਪੜ੍ਹੀ ਗਈ ਹੋਵੇ ਤਾਂ ਇਉਂ ਕਰੋ ਕਿ ਇਹ ਲਾਉਦਿਕੀਆ ਦੀ ਕਲੀਸਿਯਾ ਵਿੱਚ ਵੀ ਪੜ੍ਹੀ ਜਾਵੇ ਅਤੇ ਜਿਹੜੀ ਚਿੱਠੀ ਲਾਉਦਿਕੀਆ ਤੋਂ ਆਵੇ ਉਹ ਤੁਸੀਂ ਵੀ ਪੜ੍ਹੋ।
17 Epi di Archippe, “Byen okipe èv ke nou te resevwa nan Senyè a, pou nou kapab akonpli li”.
੧੭ਅਤੇ ਅਰਖਿੱਪੁਸ ਨੂੰ ਆਖਣਾ ਕਿ ਜਿਹੜੀ ਸੇਵਕਾਈ ਤੈਨੂੰ ਪ੍ਰਭੂ ਵਿੱਚ ਪ੍ਰਾਪਤ ਹੋਈ ਹੈ ਤੂੰ ਉਸ ਨੂੰ ਸਾਵਧਾਨੀ ਨਾਲ ਪੂਰਾ ਕਰੀਂ।
18 Mwen, Paul, mwen ekri salitasyon sa a avèk pwòp men mwen. Sonje chenn mwen yo. Ke lagras avèk nou.
੧੮ਮੇਰਾ ਪੌਲੁਸ ਦਾ ਆਪਣੇ ਹੱਥ ਦਾ ਲਿਖਿਆ ਹੋਇਆ ਸਲਾਮ। ਤੁਸੀਂ ਮੇਰੇ ਬੰਧਨਾਂ ਨੂੰ ਯਾਦ ਰੱਖਣਾ। ਤੁਹਾਡੇ ਉੱਤੇ ਕਿਰਪਾ ਹੁੰਦੀ ਰਹੇ।