< Deteronòm 14 >
1 “Nou se fis a SENYÈ a, Bondye nou an. Nou p ap blese kò nou, ni pase razwa sou fwon nou pou koz lanmò.
੧ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਪੁੱਤਰ ਹੋ। ਇਸ ਲਈ ਤੁਸੀਂ ਨਾ ਤਾਂ ਮੁਰਦਿਆਂ ਦੇ ਕਾਰਨ ਆਪਣੇ ਆਪ ਨੂੰ ਚੀਰਨਾ ਅਤੇ ਨਾ ਹੀ ਆਪਣੇ ਭਰਵੱਟਿਆਂ ਦਾ ਭੱਦਣ ਕਰਾਇਓ
2 Paske nou se yon pèp ki sen a SENYÈ a, Bondye nou an. SENYÈ a te chwazi ou kòm yon pèp pou pwòp posesyon pa Li, sòti nan tout pèp ki sou sifas tè a.
੨ਕਿਉਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਇੱਕ ਪਵਿੱਤਰ ਪਰਜਾ ਹੋ ਅਤੇ ਯਹੋਵਾਹ ਨੇ ਤੁਹਾਨੂੰ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚੋਂ ਆਪਣੀ ਨਿੱਜ-ਪਰਜਾ ਹੋਣ ਲਈ ਚੁਣ ਲਿਆ ਹੈ।
3 “Nou pa pou manje okenn bagay abominab.
੩ਤੁਸੀਂ ਕਿਸੇ ਘਿਣਾਉਣੀ ਚੀਜ਼ ਨੂੰ ਨਾ ਖਾਇਓ।
4 Sila yo se bèt ke nou kapab manje: bèf, mouton, kabrit,
੪ਜਿਨ੍ਹਾਂ ਪਸ਼ੂਆਂ ਨੂੰ ਤੁਸੀਂ ਖਾ ਸਕਦੇ ਹੋ, ਉਹ ਇਹ ਹਨ ਅਰਥਾਤ ਬਲ਼ਦ, ਭੇਡ, ਬੱਕਰੀ
5 Sèf, kabrit mawon, den, bèf mawon, boukten, antilòp, ak mouton mòn.
੫ਹਿਰਨ, ਚਿਕਾਰਾ, ਲਾਲ ਹਿਰਨ, ਜੰਗਲੀ ਬੱਕਰਾ, ਸਾਂਬਰ, ਜੰਗਲੀ ਸਾਨ੍ਹ ਅਤੇ ਪਹਾੜੀ ਭੇਡ।
6 Nenpòt bèt ak zago divize ki remonte manje li pami tout bèt yo, sila nou kapab manje.
੬ਪਸ਼ੂਆਂ ਵਿੱਚੋਂ ਹਰੇਕ ਪਸ਼ੂ ਜਿਸ ਦੇ ਖੁਰ ਪਾਟੇ ਹੋਏ ਹੋਣ ਅਰਥਾਤ ਖੁਰਾਂ ਦੇ ਦੋ ਵੱਖ-ਵੱਖ ਹਿੱਸੇ ਹੋਣ ਅਤੇ ਜੁਗਾਲੀ ਕਰਨ ਵਾਲਾ ਹੋਵੇ, ਉਹ ਤੁਸੀਂ ਖਾ ਸਕਦੇ ਹੋ।
7 “Sepandan, pami sila ki remonte manje yo, oswa sila ki divize zago an de yo: chamo, lapèn ak daman; akoz, malgre yo remonte manje, yo pa divize zago yo, yo pa pwòp pou nou.
੭ਫੇਰ ਵੀ ਤੁਸੀਂ ਇਨ੍ਹਾਂ ਪਸ਼ੂਆਂ ਵਿੱਚੋਂ ਨਾ ਖਾਇਓ ਭਾਵੇਂ ਇਹ ਜੁਗਾਲੀ ਕਰਦੇ ਹੋਣ ਜਾਂ ਇਨ੍ਹਾਂ ਦੇ ਖੁਰ ਪਾਟੇ ਹੋਣ ਅਰਥਾਤ ਊਠ, ਖਰਗੋਸ਼ ਅਤੇ ਪਹਾੜੀ ਖਰਗੋਸ਼, ਕਿਉਂ ਜੋ ਇਹ ਜੁਗਾਲੀ ਤਾਂ ਕਰਦੇ ਹਨ ਪਰ ਇਨ੍ਹਾਂ ਦੇ ਖੁਰ ਪਾਟੇ ਹੋਏ ਨਹੀਂ ਹੁੰਦੇ, ਇਹ ਤੁਹਾਡੇ ਲਈ ਅਸ਼ੁੱਧ ਹਨ,
8 Kochon, paske li divize zago a, men pa remonte manje, li pa pwòp pou nou. Nou pa pou manje anyen nan chè li, ni touche kò mouri yo.
੮ਸੂਰ, ਕਿਉਂਕਿ ਇਸ ਦੇ ਖੁਰ ਤਾਂ ਪਾਟੇ ਹੋਏ ਹਨ ਪਰ ਇਹ ਜੁਗਾਲੀ ਨਹੀਂ ਕਰਦਾ, ਇਹ ਤੁਹਾਡੇ ਲਈ ਅਸ਼ੁੱਧ ਹੈ, ਤੁਸੀਂ ਨਾ ਤਾਂ ਇਨ੍ਹਾਂ ਦਾ ਮਾਸ ਖਾਣਾ ਅਤੇ ਨਾ ਇਨ੍ਹਾਂ ਦੀ ਲੋਥ ਨੂੰ ਛੂਹਣਾ।
9 “Sila nou kapab manje nan tout sa ki nan dlo yo: Nou ka manje nenpòt sa ki gen zèl naje avèk kal,
੯ਜਿੰਨ੍ਹੇ ਜਲ-ਜੰਤੂ ਹਨ ਉਨ੍ਹਾਂ ਵਿੱਚੋਂ ਤੁਸੀਂ ਇਨ੍ਹਾਂ ਨੂੰ ਖਾ ਸਕਦੇ ਹੋ ਅਰਥਾਤ ਜਿਨ੍ਹਾਂ ਦੇ ਖੰਭ ਅਤੇ ਚਾਨੇ ਹੋਣ।
10 men okenn nan yo ki pa gen zèl naje avèk kal, nou pa pou manje yo; se pa pwòp pou nou.
੧੦ਪਰ ਜਿਨ੍ਹਾਂ ਦੇ ਖੰਭ ਅਤੇ ਚਾਨੇ ਨਾ ਹੋਣ, ਉਹ ਤੁਸੀਂ ਨਾ ਖਾਇਓ। ਉਹ ਤੁਹਾਡੇ ਲਈ ਅਸ਼ੁੱਧ ਹਨ।
11 “Nou kapab manje nenpòt zwazo ki pwòp.
੧੧ਸਾਰੇ ਪਵਿੱਤਰ ਪੰਛੀ ਤੁਸੀਂ ਖਾ ਸਕਦੇ ਹੋ।
12 Men sila ke nou pa pou manje yo: èg, lòfre ak malfini lanmè,
੧੨ਪਰ ਇਨ੍ਹਾਂ ਨੂੰ ਤੁਸੀਂ ਨਾ ਖਾਇਓ ਅਰਥਾਤ ਉਕਾਬ, ਗਿੱਧ, ਮੱਛੀ ਮਾਰ,
13 milan wouj, otou, votou ak tout kalite parèy yo,
੧੩ਇੱਲ, ਲਗੜ ਅਤੇ ਗਿਰਝ ਉਸ ਦੀ ਪ੍ਰਜਾਤੀ ਅਨੁਸਾਰ,
14 kòbo ak tout kalite parèy yo,
੧੪ਹਰ ਇੱਕ ਪ੍ਰਕਾਰ ਦੇ ਕਾਂ ਉਸ ਦੀ ਪ੍ਰਜਾਤੀ ਅਨੁਸਾਰ,
15 otrich, ibou, poul dlo, ak malfini avèk tout kalite parèy yo,
੧੫ਸ਼ੁਤਰਮੁਰਗ, ਬਿਲ ਬਤੌਰੀ, ਕੋਇਲ ਅਤੇ ਬਾਜ਼ ਉਸ ਦੀ ਪ੍ਰਜਾਤੀ ਅਨੁਸਾਰ,
16 koukou, frize, gwo kana mawon blan,
੧੬ਨਿੱਕਾ ਉੱਲੂ ਅਤੇ ਵੱਡਾ ਉੱਲੂ ਅਤੇ ਕੰਨਾਂ ਵਾਲੇ ਉੱਲੂ,
17 grangozye, plonjon, chwèt,
੧੭ਹਵਾਸਿਲ, ਗਿਰਝ, ਮਾਹੀ ਗੀਰ,
18 sigòy, krabye, ak kalite parèy yo, sèpantye, tchotcho ak chòv-souri.
੧੮ਲਮਢੀਂਗ ਅਤੇ ਬਗਲਾ ਉਸ ਦੀ ਪ੍ਰਜਾਤੀ ਅਨੁਸਾਰ, ਚੱਕੀ ਰਾਹ ਅਤੇ ਚਮਗਾਦੜ,
19 “Tout reptil avèk zèl pa pwòp pou nou. Yo pa pou manje.
੧੯ਅਤੇ ਸਾਰੇ ਘਿਸਰਨ ਵਾਲੇ ਪੰਖੇਰੂ, ਉਹ ਤੁਹਾਡੇ ਲਈ ਅਸ਼ੁੱਧ ਹਨ, ਉਹ ਨਾ ਖਾਧੇ ਜਾਣ।
20 Nou kapab manje nenpòt zwazo ki pwòp.
੨੦ਪਰ ਸਾਰੇ ਸ਼ੁੱਧ ਪੰਖੇਰੂ ਤੁਸੀਂ ਖਾ ਸਕਦੇ ਹੋ।
21 “Nou pa pou manje okenn bagay ki mouri pou kont li. Nou gen dwa bay li a etranje ki rete nan vil nou, pou li kab manje l, oswa nou kapab vann li a yon etranje; paske nou se yon pèp ki sen a SENYÈ a, Bondye nou an. Nou pa pou bouyi yon jenn ti kabrit ki nan lèt manman.
੨੧ਜੋ ਆਪਣੇ ਆਪ ਮਰ ਜਾਵੇ, ਉਸ ਨੂੰ ਤੁਸੀਂ ਨਾ ਖਾਇਓ। ਇਹ ਤੁਸੀਂ ਉਸ ਪਰਦੇਸੀ ਨੂੰ ਖਾਣ ਲਈ ਦੇ ਸਕਦੇ ਹੋ ਜਿਹੜਾ ਤੁਹਾਡੇ ਫਾਟਕ ਦੇ ਅੰਦਰ ਹੈ ਜਾਂ ਉਸ ਨੂੰ ਕਿਸੇ ਪਰਾਏ ਕੋਲ ਵੇਚ ਸਕਦੇ ਹੋ, ਪਰ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਇੱਕ ਪਵਿੱਤਰ ਪਰਜਾ ਹੋ। ਤੁਸੀਂ ਮੇਮਣੇ ਨੂੰ ਉਸ ਦੀ ਮਾਂ ਦੇ ਦੁੱਧ ਵਿੱਚ ਨਾ ਉਬਾਲਿਓ।
22 “Chak ane, nou va, anverite, bay ladim nan tout pwodwi a sila ke nou plante yo, ki sòti nan chan.
੨੨ਤੁਸੀਂ ਜ਼ਰੂਰ ਹੀ ਆਪਣੇ ਬੀਜ ਦੀ ਸਾਰੀ ਪੈਦਾਵਾਰ ਦਾ ਦਸਵੰਧ ਦਿਓ, ਜਿਹੜੀ ਖੇਤ ਵਿੱਚੋਂ ਸਾਲ ਦੇ ਸਾਲ ਨਿੱਕਲਦੀ ਹੈ।
23 Nou va manje nan prezans SENYÈ a, kote Li chwazi pou etabli non Li an, dim a sereyal nou, a diven nèf nou, a lwil nou, premye ne a twoupo nou ak bann mouton nou, pou nou kapab vin aprann krent SENYÈ a, Bondye nou an, jis pou tout tan.
੨੩ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਉਸ ਸਥਾਨ ਵਿੱਚ ਜਿਹੜਾ ਉਹ ਆਪਣਾ ਨਾਮ ਵਸਾਉਣ ਲਈ ਚੁਣੇਗਾ ਆਪਣੇ ਅੰਨ, ਆਪਣੀ ਨਵੀਂ ਮਧ ਅਤੇ ਆਪਣੇ ਤੇਲ ਦੇ ਦਸਵੰਧ ਨੂੰ ਅਤੇ ਆਪਣੇ ਇੱਜੜ ਤੇ ਆਪਣੇ ਚੌਣੇ ਦੇ ਪਹਿਲੌਠਿਆਂ ਨੂੰ ਖਾਇਓ, ਤਾਂ ਜੋ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਭੈਅ ਸਦਾ ਤੱਕ ਮੰਨਣਾ ਸਿੱਖੋ।
24 “Si distans lan tèlman gran pou nou, pou nou pa kapab pote yon dim, akoz kote SENYÈ Bondye nou an chwazi pou mete non Li an twò lwen nou, lè SENYÈ Bondye nou an, beni nou,
੨੪ਜੇਕਰ ਉਹ ਸਥਾਨ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਆਪਣਾ ਨਾਮ ਵਸਾਉਣ ਲਈ ਚੁਣੇਗਾ ਬਹੁਤ ਦੂਰ ਹੋਵੇ, ਅਤੇ ਉੱਥੋਂ ਦਾ ਰਾਹ ਤੁਹਾਡੇ ਲਈ ਅਜਿਹਾ ਲੰਮਾ ਹੋਵੇ ਕਿ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਬਰਕਤ ਨਾਲ ਮਿਲੀਆਂ ਵਸਤੂਆਂ ਉੱਥੇ ਲੈ ਕੇ ਜਾ ਨਾ ਸਕੋ,
25 alò, nou va twoke li pou lajan; epi mare lajan an nan men nou pou ale kote SENYÈ Bondye nou an, chwazi a.
੨੫ਤਾਂ ਤੁਸੀਂ ਉਹ ਨੂੰ ਚਾਂਦੀ ਨਾਲ ਬਦਲ ਕੇ, ਉਸ ਚਾਂਦੀ ਨੂੰ ਆਪਣੇ ਹੱਥ ਵਿੱਚ ਬੰਨ੍ਹ ਲਿਓ ਅਤੇ ਉਸ ਸਥਾਨ ਨੂੰ ਜਾਇਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਚੁਣੇਗਾ,
26 Nou kapab depanse lajan an pou nenpòt sa ke kè nou dezire: pou bèf kabwèt, oswa mouton, oswa diven, oswa bwason ki fò, oswa nenpòt sa kè nou dezire; epi la, nou va manje nan prezans SENYÈ a, Bondye nou an; epi rejwi nou menm avèk tout lakay nou.
੨੬ਤੁਸੀਂ ਉਸ ਚਾਂਦੀ ਨਾਲ ਗਾਂ-ਬਲ਼ਦ, ਭੇਡ, ਦਾਖਰਸ, ਮਧ ਜਾਂ ਕੋਈ ਵੀ ਵਸਤੂ ਜਿਸ ਲਈ ਤੁਹਾਡਾ ਜੀ ਲੋਚੇ, ਮੁੱਲ ਲੈ ਲਿਓ ਅਤੇ ਉਸ ਨੂੰ ਤੁਸੀਂ ਆਪਣੇ ਘਰਾਣੇ ਸਮੇਤ ਉੱਥੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਨਮੁਖ ਖਾਇਓ ਅਤੇ ਅਨੰਦ ਕਰਿਓ।
27 Osi, nou p ap neglije Levit ki nan vil nou an, paske li pa gen pati ni eritaj pami nou.
੨੭ਤੁਸੀਂ ਉਸ ਲੇਵੀ ਨੂੰ ਜਿਹੜਾ ਤੁਹਾਡੇ ਫਾਟਕਾਂ ਦੇ ਅੰਦਰ ਹੈ ਭੁੱਲ ਨਾ ਜਾਇਓ, ਕਿਉਂ ਜੋ ਉਸ ਦਾ ਤੁਹਾਡੇ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ।
28 “Nan fen chak twazyèm ane, nou va pote tout dim a sila nou pwodwi pou ane sa a, e nou va depoze li nan pwòp vil pa nou an.
੨੮ਹਰੇਕ ਤਿੰਨ ਸਾਲ ਦੇ ਅੰਤ ਵਿੱਚ ਤੁਸੀਂ ਤੀਜੇ ਸਾਲ ਦੀ ਆਪਣੀ ਪੈਦਾਵਾਰ ਦਾ ਸਾਰਾ ਦਸਵੰਧ ਲਿਆ ਕੇ ਆਪਣੇ ਫਾਟਕਾਂ ਦੇ ਅੰਦਰ ਰੱਖਿਓ,
29 Levit la, akoz li pa gen pati oswa eritaj pami nou, e etranje, òfelen, ak vèv ki nan vil nou yo, yo va manje e satisfè, jis pou SENYÈ a, Bondye nou an, beni nou nan tout travay ke men nou fè.
੨੯ਤਦ ਲੇਵੀ, ਜਿਸ ਦਾ ਤੁਹਾਡੇ ਨਾਲ ਕੋਈ ਭਾਗ ਜਾਂ ਵਿਰਾਸਤ ਨਹੀਂ ਹੈ ਅਤੇ ਪਰਦੇਸੀ, ਯਤੀਮ ਅਤੇ ਵਿਧਵਾ ਜੋ ਤੁਹਾਡੇ ਫਾਟਕਾਂ ਦੇ ਅੰਦਰ ਹੋਣ, ਆ ਕੇ ਖਾਣ ਅਤੇ ਰੱਜਣ, ਤਾਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਹੱਥਾਂ ਦੇ ਸਾਰੇ ਕੰਮਾਂ ਵਿੱਚ ਤੁਹਾਨੂੰ ਬਰਕਤ ਦੇਵੇ।