< Ezayi 8 >
1 SENYÈ a te di mwen, pran pou ou yon gwo tablo, e ekri sou li an lèt òdinè: “rele non l ‘Maher-Schalal-Chasch-Baz’” (Vit se piyaj la e rapid se viktim nan),
੧ਯਹੋਵਾਹ ਨੇ ਮੈਨੂੰ ਆਖਿਆ, ਇੱਕ ਵੱਡੀ ਤਖ਼ਤੀ ਲੈ ਕੇ ਉਹ ਦੇ ਉੱਤੇ ਆਮ ਅੱਖਰਾਂ ਵਿੱਚ ਲਿਖ, “ਮਹੇਰ-ਸ਼ਲਾਲ-ਹਾਸ਼-ਬਜ਼ ਦੇ ਲਈ”
2 Epi Mwen va pran pou Mwen temwen fidèl pou fè temwayaj, Urie, prèt la ak Zacharie, fis a Bérékia a.
੨ਸੋ ਮੈਂ ਊਰਿੱਯਾਹ ਜਾਜਕ ਅਤੇ ਯਬਰਕਯਾਹ ਦੇ ਪੁੱਤਰ ਜ਼ਕਰਯਾਹ ਨੂੰ ਆਪਣੇ ਲਈ ਵਿਸ਼ਵਾਸਯੋਗ ਗਵਾਹ ਬਣਾਇਆ।
3 Pou sa, mwen te pwoche pwofetès la. Li te vin ansent e li te bay nesans a yon fis. Epi SENYÈ a te di mwen: “Bay li non Maher-Schalal-Chasch-Baz.
੩ਤਦ ਮੈਂ ਨਬੀਆ ਨਾਲ ਸੰਗ ਕੀਤਾ ਅਤੇ ਉਹ ਗਰਭਵਤੀ ਹੋਈ ਅਤੇ ਪੁੱਤਰ ਨੂੰ ਜਨਮ ਦਿੱਤਾ, ਤਦ ਯਹੋਵਾਹ ਨੇ ਮੈਨੂੰ ਆਖਿਆ, ਉਹ ਦਾ ਨਾਮ ਮਹੇਰ-ਸ਼ਲਾਲ-ਹਾਸ਼-ਬਜ਼ ਰੱਖ,
4 Paske avan tigason an konnen jan pou li kriye: ‘Papa mwen oswa manman mwen’, tout richès Damas ak piyaj Samarie yo va fin pote ale devan wa Assyrie a.”
੪ਕਿਉਂ ਜੋ ਇਸ ਤੋਂ ਪਹਿਲਾਂ ਕਿ ਉਹ ਮੁੰਡਾ “ਮੇਰਾ ਪਿਤਾ” ਜਾਂ “ਮੇਰੀ ਮਾਤਾ” ਕਹਿਣਾ ਸਿੱਖੇ, ਦੰਮਿਸ਼ਕ ਦਾ ਮਾਲ ਅਤੇ ਸਾਮਰਿਯਾ ਦੀ ਲੁੱਟ ਅੱਸ਼ੂਰ ਦੇ ਰਾਜੇ ਦੇ ਅੱਗੇ ਚੁਕਵਾਈ ਜਾਏਗੀ।
5 Ankò SENYÈ a te pale ak mwen. Li te di:
੫ਯਹੋਵਾਹ ਫੇਰ ਮੇਰੇ ਨਾਲ ਬੋਲਿਆ:
6 “Konsi moun sa yo fin rejte dlo Siloé k ap koule dous la pou rejwi nan Retsin ak fis Remalia a;
੬ਇਸ ਲਈ ਕਿ ਇਸ ਪਰਜਾ ਨੇ ਸ਼ੀਲੋਆਹ ਦੇ ਹੌਲੀ ਵਗਣ ਵਾਲੇ ਪਾਣੀ ਨੂੰ ਤਿਆਗ ਦਿੱਤਾ ਅਤੇ ਰਸੀਨ ਅਤੇ ਰਮਲਯਾਹ ਦੇ ਪੁੱਤਰ ਉੱਤੇ ਖੁਸ਼ ਹਨ।
7 alò, pou sa, men gade, SENYÈ a prè pou mennen sou yo dlo fò an gran kantite ki sòti nan rivyè Euphrate la, wa Assyrie ak tout glwa li. Dlo sa a va monte wo pou kite kanal li yo e vide sou tout rebò li yo.
੭ਇਸ ਲਈ ਵੇਖੋ, ਪ੍ਰਭੂ ਉਨ੍ਹਾਂ ਦੇ ਉੱਤੇ ਦਰਿਆ ਦੇ ਤੇਜ ਅਤੇ ਬਹੁਤੇ ਪਾਣੀ ਚੜ੍ਹਾਵੇਗਾ, ਅਰਥਾਤ ਅੱਸ਼ੂਰ ਦੇ ਰਾਜੇ ਨੂੰ ਉਹ ਦੀ ਸਾਰੀ ਸ਼ਾਨ ਨਾਲ ਅਤੇ ਉਹ ਆਪਣੇ ਸਾਰੇ ਨਾਲਿਆਂ ਉੱਤੇ ਚੜ੍ਹੇਗਾ ਅਤੇ ਆਪਣੇ ਸਾਰੇ ਕੰਢਿਆਂ ਦੇ ਉੱਤੋਂ ਦੀ ਵਗੇਗਾ।
8 Li va pase kouri nèt rive Juda. Li va debòde e pase sou li nèt jiskaske li rive menm nan kou li. Konsa, zèl ouvri li yo va ranpli lajè peyi ou a, O Emmanuel!
੮ਉਹ ਯਹੂਦਾਹ ਦੇ ਵਿੱਚੋਂ ਵੀ ਲੰਘੇਗਾ, ਉਹ ਹੜ੍ਹ ਬਣ ਕੇ ਵਗੇਗਾ ਅਤੇ ਗਰਦਨ ਤੱਕ ਚੜ੍ਹੇਗਾ ਅਤੇ ਹੇ ਇੰਮਾਨੂਏਲ, ਉਹ ਦੇ ਖੰਭਾਂ ਦਾ ਫੈਲਾਓ ਤੇਰੇ ਸਾਰੇ ਦੇਸ ਨੂੰ ਢੱਕ ਲਵੇਗਾ!
9 “Se pou fè bwi, o pèp yo, e vin kraze nèt! Bay zòrèy nou, tout peyi lwen yo. Mare senti nou, malgre n ap fin brize nèt! Abiye pou batay la, malgre n ap brize nèt.
੯ਹੇ ਜਾਤੀ ਜਾਤੀ ਦੇ ਲੋਕੋ! ਮਿਲ ਜਾਓ, ਪਰ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੁੱਕੜੇ-ਟੁੱਕੜੇ ਕੀਤੇ ਜਾਓਗੇ!
10 Fè yon plan, e sa ap bloke. Pale yon pawòl, e sa p ap dire. Paske Bondye avèk nou.”
੧੦ਆਪਸ ਵਿੱਚ ਸਲਾਹ ਕਰੋ ਪਰ ਉਹ ਅਸਫ਼ਲ ਹੋਵੇਗੀ, ਯੋਜਨਾ ਬਣਾਓ ਪਰ ਉਹ ਕਾਇਮ ਨਾ ਰਹੇਗੀ, ਕਿਉਂ ਜੋ ਪਰਮੇਸ਼ੁਰ ਸਾਡੇ ਨਾਲ ਹੈ।
11 Paske se konsa SENYÈ a te pale mwen ak gwo pouvwa e te pase m lòd pou m pa mache nan chemen a pèp sa a, epi te di:
੧੧ਇਸ ਤਰ੍ਹਾਂ ਯਹੋਵਾਹ ਨੇ ਆਪਣੇ ਤਕੜੇ ਹੱਥ ਨਾਲ ਮੈਨੂੰ ਫੜ੍ਹ ਕੇ, ਇਸ ਪਰਜਾ ਦੇ ਚਾਲ-ਚਲਣ ਤੋਂ ਮੈਨੂੰ ਇਹ ਆਖ ਕੇ ਖ਼ਬਰਦਾਰ ਕੀਤਾ
12 “Ou pa dwe di: ‘Konplo’ de tout sa ke pèp sa a rele ‘konplo’ a. Ou pa pou pè sa ke yo menm pè a, ni etone pa li.
੧੨ਕਿ ਉਹ ਸਭ ਕੁਝ ਜਿਸ ਨੂੰ ਇਹ ਪਰਜਾ ਸਾਜਿਸ਼ ਆਖੇ, ਤੁਸੀਂ ਉਸ ਨੂੰ ਸਾਜਿਸ਼ ਨਾ ਆਖਣਾ ਅਤੇ ਜਿਸ ਗੱਲ ਤੋਂ ਉਹ ਭੈਅ ਖਾਂਦੀ ਹੈ, ਤੁਸੀਂ ਉਸ ਤੋਂ ਭੈਅ ਨਾ ਖਾਇਓ, ਨਾ ਹੀ ਕੰਬੋ।
13 Se SENYÈ dèzame yo ke ou dwe gade kon sen. Se Li k ap vin lakrent ou. Se li k ap fè w etone.
੧੩ਸੈਨਾਂ ਦੇ ਯਹੋਵਾਹ ਨੂੰ ਹੀ ਪਵਿੱਤਰ ਮੰਨੋ ਅਤੇ ਉਸੇ ਤੋਂ ਡਰੋ ਅਤੇ ਉਸੇ ਦੇ ਸਾਹਮਣੇ ਕੰਬੋ।
14 Li va devni yon sanktiyè; men pou toulède kay Israël yo, L ap yon wòch pou fè nou bite, yon zatrap ak yon pèlen pou sila ki rete Jérusalem yo.
੧੪ਉਹ ਪਵਿੱਤਰ ਅਸਥਾਨ ਹੋਵੇਗਾ, ਪਰ ਇਸਰਾਏਲ ਦੇ ਯਹੂਦਾਹ ਦੇ ਘਰਾਣਿਆਂ ਲਈ ਠੋਕਰ ਦਾ ਪੱਥਰ ਅਤੇ ਠੇਡਾ ਖਾਣ ਦੀ ਚੱਟਾਨ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਫਾਹੀ ਅਤੇ ਫੰਦਾ ਹੋਵੇਗਾ।
15 Se anpil moun k ap bite sou yo, yo va tonbe e yo va kraze nèt. Yo menm va pran nan pyèj e va tonbe pou yo kenbe nèt.”
੧੫ਬਹੁਤੇ ਉਨ੍ਹਾਂ ਵਿੱਚ ਠੇਡੇ ਖਾਣਗੇ ਅਤੇ ਡਿੱਗਣਗੇ ਅਤੇ ਚੂਰ-ਚੂਰ ਹੋ ਜਾਣਗੇ ਅਤੇ ਫੰਦੇ ਵਿੱਚ ਫਸਣਗੇ ਅਤੇ ਫੜ੍ਹੇ ਜਾਣਗੇ।
16 Mare akò la. Sele lalwa pami disip mwen yo.
੧੬ਸਾਖੀ-ਨਾਮੇ ਨੂੰ ਬੰਦ ਕਰ, ਅਤੇ ਮੇਰੇ ਚੇਲਿਆਂ ਦੇ ਵਿਚਕਾਰ ਪਰਮੇਸ਼ੁਰ ਦੀ ਬਿਵਸਥਾ ਉੱਤੇ ਮੋਹਰ ਲਾ ਦੇ
17 Mwen va tann SENYÈ a ki kache figi Li kont kay Jacob la. Mwen va chache Li ak enpasyans.
੧੭ਅਤੇ ਮੈਂ ਯਹੋਵਾਹ ਲਈ ਠਹਿਰਾਂਗਾ, ਜਿਸ ਨੇ ਯਾਕੂਬ ਦੇ ਘਰਾਣੇ ਤੋਂ ਆਪਣਾ ਮੂੰਹ ਲੁਕਾ ਲਿਆ ਹੈ ਅਤੇ ਮੈਂ ਉਸੇ ਨੂੰ ਉਡੀਕਾਂਗਾ।
18 Gade byen, mwen menm ak pitit ke SENYÈ a te ban mwen yo se pou sign ak mèvèy an Israël ki sòti depi nan SENYÈ Dèzame yo, ki demere sou Mòn Sion.
੧੮ਵੇਖੋ, ਮੈਂ ਅਤੇ ਉਹ ਬੱਚੇ ਜਿਹੜੇ ਯਹੋਵਾਹ ਨੇ ਮੈਨੂੰ ਬਖ਼ਸ਼ੇ, ਇਸਰਾਏਲ ਵਿੱਚ ਸੈਨਾਂ ਦੇ ਯਹੋਵਾਹ ਵੱਲੋਂ ਜੋ ਸੀਯੋਨ ਪਰਬਤ ਉੱਤੇ ਵੱਸਦਾ ਹੈ, ਨਿਸ਼ਾਨ ਅਤੇ ਅਚੰਭੇ ਹਨ।
19 Lè y ap di nou: “Konsilte sila ki konn pale ak mò yo ak divinò ki yo menm pale ak ti souf e bougonnen;” èske yon pèp pa ta dwe konsilte Bondye pa yo? Èske yo ta dwe konsilte mò yo pou sila ki vivan yo?
੧੯ਜਦ ਲੋਕ ਤੁਹਾਨੂੰ ਆਖਣ ਕਿ ਆਓ ਭੂਤਾਂ ਨੂੰ ਕੱਢਣ ਵਾਲਿਆਂ ਜਾਂ ਜਿੰਨ੍ਹ ਤੋਂ ਪੁੱਛਾਂ ਲੈਣ ਵਾਲਿਆਂ ਤੋਂ ਪੁੱਛੋ, ਜਿਹੜੇ ਘੁਸਰ-ਮੁਸਰ ਅਤੇ ਬੁੜ-ਬੁੜ ਕਰਦੇ ਹਨ, ਤਦ ਤੁਸੀਂ ਇਹ ਉੱਤਰ ਦੇਣਾ - ਭਲਾ, ਲੋਕ ਆਪਣੇ ਪਰਮੇਸ਼ੁਰ ਨੂੰ ਨਾ ਪੁੱਛਣ? ਕੀ ਜੀਉਂਦਿਆਂ ਦੇ ਲਈ ਮੁਰਦਿਆਂ ਨੂੰ ਪੁੱਛਣਾ ਚਾਹੀਦਾ ਹੈ?
20 Vire kote lalwa ak akò la! Si yo pa pale selon pawòl sa a, se akoz ke yo pa gen granmaten k ap vini.
੨੦ਪਰਮੇਸ਼ੁਰ ਦੀ ਬਿਵਸਥਾ ਅਤੇ ਚੇਤਾਵਨੀ ਦੀਆਂ ਸਾਖੀਆਂ ਤੋਂ ਸਲਾਹ ਲਓ! ਜੇ ਉਹ ਇਸ ਬਚਨ ਅਨੁਸਾਰ ਨਾ ਆਖਣ ਤਾਂ ਸੱਚ-ਮੁੱਚ ਉਨ੍ਹਾਂ ਲਈ ਪਹੁ ਨਾ ਫਟੇਗੀ।
21 Yo va pase nan peyi a, plen gwo pwoblèm ak grangou nèt. Li va vin rive ke lè yo grangou, y ap vin anraje e modi wa yo ak Bondye pandan y ap gade anlè.
੨੧ਉਹ ਇਸ ਦੇਸ ਵਿੱਚੋਂ ਖੱਜਲ ਅਤੇ ਭੁੱਖੇ ਹੋ ਕੇ ਲੰਘਣਗੇ ਅਤੇ ਅਜਿਹਾ ਹੋਵੇਗਾ ਕਿ ਜਦ ਉਹ ਭੁੱਖੇ ਹੋਣਗੇ ਤਾਂ ਉਹ ਆਪਣੇ ਆਪ ਉੱਤੇ ਖਿਝਣਗੇ ਅਤੇ ਆਪਣੇ ਮੂੰਹ ਉਤਾਹਾਂ ਚੁੱਕ ਕੇ ਆਪਣੇ ਰਾਜੇ ਅਤੇ ਆਪਣੇ ਪਰਮੇਸ਼ੁਰ ਨੂੰ ਫਿਟਕਾਰਨਗੇ।
22 Epi konsa, y ap gade vè latè, gade byen, gwo twoub ak fènwa, dezolasyon ak gwo lapèn. Konsa, yo va chase ale nan tenèb.
੨੨ਤਦ ਉਹ ਧਰਤੀ ਵੱਲ ਤੱਕਣਗੇ ਅਤੇ ਵੇਖੋ! ਬਿਪਤਾ ਅਤੇ ਹਨ੍ਹੇਰਾ, ਕਸ਼ਟ ਦੀ ਧੁੰਦ ਵਿਖਾਈ ਦੇਵੇਗੀ! ਅਤੇ ਉਹ ਗੂੜ੍ਹੇ ਹਨੇਰੇ ਵਿੱਚ ਧੱਕੇ ਜਾਣਗੇ।