< Lik 17 >
1 Li te di a disip Li yo: “Li nesesè ke wòch k ap fè moun chite yo vin parèt, men malè a sila a ke atravè l sa rive!
੧ਯਿਸੂ ਨੇ ਆਪਣੇ ਚੇਲਿਆਂ ਨੂੰ ਆਖਿਆ, ਠੋਕਰਾਂ ਦਾ ਨਾ ਲੱਗਣਾ ਅਣਹੋਣਾ ਹੈ ਪਰ ਅਫ਼ਸੋਸ ਉਸ ਆਦਮੀ ਉੱਤੇ ਜਿਸ ਕਰਕੇ ਉਹ ਲੱਗਦੀਆਂ ਹਨ!
2 Li ta miyò pou li si yon wòch moulen te pann nan kou li, e te jete nan mitan lanmè, pase ke li ta fè youn nan pitit sa yo vin tonbe.
੨ਉਹ ਜੋ ਇਨ੍ਹਾਂ ਛੋਟਿਆਂ ਵਿੱਚੋਂ ਇੱਕ ਨੂੰ ਠੋਕਰ ਖੁਆਵੇ ਤਾਂ ਉਸ ਦੇ ਲਈ ਇਸ ਨਾਲੋਂ ਚੰਗਾ ਸੀ ਜੋ ਚੱਕੀ ਦਾ ਪੁੜ ਉਸ ਦੇ ਗਲ਼ ਵਿੱਚ ਬੰਨ੍ਹਿਆ ਜਾਂਦਾ ਅਤੇ ਉਹ ਸਮੁੰਦਰ ਵਿੱਚ ਸੁੱਟਿਆ ਜਾਂਦਾ।
3 “Fè atansyon! Si frè nou peche, reprimande l; e si li repanti, padone l.
੩ਸਾਵਧਾਨ ਰਹੋ! ਜੇ ਤੇਰਾ ਭਰਾ ਪਾਪ ਕਰੇ ਤਾਂ ਉਸ ਨੂੰ ਸਮਝਾ ਦੇ ਅਤੇ ਜੇ ਤੋਬਾ ਕਰੇ ਤਾਂ ਉਸ ਨੂੰ ਮਾਫ਼ ਕਰ।
4 Epi si li peche kont nousèt fwa pa jou, e retounen vè nou sèt fwa pou di ‘Mwen repanti’, padone l.”
੪ਜੇ ਉਹ ਇੱਕ ਦਿਨ ਵਿੱਚ ਸੱਤ ਵਾਰੀ ਤੇਰਾ ਪਾਪ ਕਰੇ ਅਤੇ ਸੱਤ ਵਾਰ ਤੇਰੇ ਕੋਲ ਆ ਕੇ ਕਹੇ, ਮੈਂ ਤੋਬਾ ਕਰਦਾ ਹਾਂ, ਤਾਂ ਉਸ ਨੂੰ ਮਾਫ਼ ਕਰ।
5 Alò, apòt yo te di: “Senyè, fè nou gen plis lafwa!”
੫ਤਦ ਰਸੂਲਾਂ ਨੇ ਪ੍ਰਭੂ ਨੂੰ ਕਿਹਾ, ਸਾਡਾ ਵਿਸ਼ਵਾਸ ਵਧਾਓ।
6 Senyè a te di: “Si nou te gen lafwa tankou yongrenn moutad, nou ta di a pye sikomò sila a, ‘Derasine ou e ale plante ou nan lanmè;’ konsa, li ta obeyi nou.
੬ਪਰ ਪ੍ਰਭੂ ਨੇ ਆਖਿਆ, ਜੇ ਤੁਹਾਡੇ ਵਿੱਚ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੁੰਦਾ ਤਾਂ ਤੁਸੀਂ ਇਸ ਤੂਤ ਦੇ ਰੁੱਖ ਨੂੰ ਕਹਿ ਦਿੰਦੇ ਜੋ ਉੱਖੜ ਜਾ ਅਤੇ ਸਮੁੰਦਰ ਵਿੱਚ ਲੱਗ ਜਾ ਤਾਂ ਉਹ ਤੁਹਾਡੀ ਮੰਨ ਲੈਂਦਾ।
7 “Men kilès nan nou, ki te gen yon esklav ki t ap laboure tè a, oswa k ap okipe mouton, ki va di li lè li vini soti nan chan an, vini koulye a pou chita manje?
੭ਤੁਹਾਡੇ ਵਿੱਚੋਂ ਕੌਣ ਹੈ ਜੇ ਉਸ ਦਾ ਨੌਕਰ ਹਲ ਵਾਹੁੰਦਾ ਜਾ ਭੇਡਾਂ ਚਾਰਦਾ ਹੋਵੇ ਅਤੇ ਜਿਸ ਵੇਲੇ ਉਹ ਖੇਤੋਂ ਵਾਪਸ ਆਵੇ ਤਾਂ ਉਸ ਨੂੰ ਆਖੇਗਾ ਕਿ ਛੇਤੀ ਆ ਕੇ ਖਾਣ ਨੂੰ ਬੈਠ?
8 Men èske li p ap di li: ‘Prepare yon bagay pou m manje; mete rad pwòp sou ou, e sèvi m pandan mwen ap manje ak bwè? E aprè, ou va manje e bwè’?
੮ਸਗੋਂ ਉਸ ਨੂੰ ਇਹ ਨਾ ਆਖੇਗਾ, ਕਿ ਕੁਝ ਖਾਣ ਨੂੰ ਤਿਆਰ ਕਰ ਜੋ ਮੈਂ ਖਾਵਾਂ ਅਤੇ ਲੱਕ ਬੰਨ੍ਹ ਕੇ ਮੇਰੀ ਸੇਵਾ ਕਰ ਜਦ ਤੱਕ ਮੈਂ ਖਾ ਪੀ ਨਾ ਲਵਾਂ ਅਤੇ ਇਸ ਦੇ ਬਾਅਦ ਤੂੰ ਖਾਵੀਂ ਪੀਵੀਂ?
9 Li p ap remèsye esklav la paske li te fè bagay ki te kòmande yo. Èske se pa vrè?
੯ਭਲਾ, ਉਹ ਉਸ ਨੌਕਰ ਦਾ ਅਹਿਸਾਨ ਮੰਨਦਾ ਹੈ ਇਸ ਲਈ ਜੋ ਉਸ ਦੇ ਹੁਕਮ ਅਨੁਸਾਰ ਕੰਮ ਕੀਤੇ?
10 “Konsa, nou menm tou lè nou fè tout bagay ke yo kòmande nou fè, nou di: ‘Nou se esklav ki pa dign; nou fè sèlman sa ke nou dwe fè.’”
੧੦ਇਸੇ ਤਰ੍ਹਾਂ ਤੁਸੀਂ ਵੀ ਉਨ੍ਹਾਂ ਸਾਰੇ ਕੰਮਾਂ ਦਾ ਜਿਨ੍ਹਾਂ ਦਾ ਤੁਹਾਨੂੰ ਹੁਕਮ ਦਿੱਤਾ ਗਿਆ ਸੀ ਪੂਰੇ ਕਰ ਚੁੱਕੋ ਤਾਂ ਕਹੋ ਕਿ ਅਸੀਂ ਨਿਕੰਮੇ ਬੰਦੇ ਹਾਂ ਜੋ ਕੁਝ ਸਾਨੂੰ ਕਰਨਾ ਉੱਚਿਤ ਸੀ ਅਸੀਂ ਉਹ ਹੀ ਕੀਤਾ।
11 Pandan Li te nan wout vè Jérusalem, Li t ap pase antre Samarie ak Galilée.
੧੧ਜਦ ਯਿਸੂ ਯਰੂਸ਼ਲਮ ਨੂੰ ਚੱਲਿਆ ਜਾਂਦਾ ਸੀ ਤਾਂ ਉਹ ਸਾਮਰਿਯਾ ਅਤੇ ਗਲੀਲ ਦੇ ਵਿੱਚੋਂ ਦੀ ਲੰਘਿਆ।
12 Pandan Li t ap antre nan yon sèten vilaj, dis lepre ki te kanpe a yon distans te rankontre L.
੧੨ਅਤੇ ਕਿਸੇ ਪਿੰਡ ਵਿੱਚ ਵੜਦਿਆਂ ਸਮੇਂ ਉਸ ਨੂੰ ਦਸ ਕੋੜ੍ਹੀ ਮਿਲੇ ਜਿਹੜੇ ਉਸ ਤੋਂ ਦੂਰ ਖੜੇ ਰਹੇ।
13 Yo te leve vwa yo e t ap di: “Jésus, Mèt, fè nou gras!”
੧੩ਅਤੇ ਉਨ੍ਹਾਂ ਨੇ ਉੱਚੀ ਅਵਾਜ਼ ਦੇ ਕੇ ਕਿਹਾ, ਹੇ ਯਿਸੂ ਮਹਾਰਾਜ, ਸਾਡੇ ਉੱਤੇ ਦਯਾ ਕਰ!
14 Lè Li te wè yo, Li te di yo: “Ale montre nou menm a prèt yo.” Pandan yo t ap prale, yo te vin pirifye.
੧੪ਤਦ ਯਿਸੂ ਨੇ ਵੇਖ ਕੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਆਪਣੇ ਆਪ ਨੂੰ ਜਾਜਕਾਂ ਨੂੰ ਵਿਖਾਓ, ਅਤੇ ਇਹ ਹੋਇਆ ਕਿ ਉਹ ਜਾਂਦੇ-ਜਾਂਦੇ ਹੀ ਸ਼ੁੱਧ ਹੋ ਗਏ।
15 Men youn nan yo, lè l wè ke li te geri, te vire retounen e te bay glwa a Bondye avèk yon vwa byen fò.
੧੫ਤਦ ਉਨ੍ਹਾਂ ਕੋੜ੍ਹੀਆਂ ਵਿੱਚੋਂ ਇੱਕ ਕੋੜ੍ਹੀ ਇਹ ਵੇਖ ਕੇ ਜੋ ਮੈਂ ਚੰਗਾ ਹੋਇਆ ਹਾਂ, ਵੱਡੀ ਅਵਾਜ਼ ਨਾਲ ਪਰਮੇਸ਼ੁਰ ਦੀ ਵਡਿਆਈ ਕਰਦਾ ਹੋਇਆ ਮੁੜ ਆਇਆ।
16 Li te tonbe sou figi li nan pye Jésus, e t ap bay Li remèsiman. Li te yon Samariten.
੧੬ਅਤੇ ਮੂੰਹ ਦੇ ਭਾਰ ਯਿਸੂ ਦੇ ਚਰਨਾਂ ਵਿੱਚ ਡਿੱਗ ਕੇ ਉਸ ਦਾ ਸ਼ੁਕਰ ਕੀਤਾ, ਅਤੇ ਉਹ ਸਾਮਰੀ ਸੀ।
17 Jésus te reponn e te di: “Se pa dis ki te pirifye? Men nèf yo—-kote yo ye?
੧੭ਯਿਸੂ ਨੇ ਉਸ ਨੂੰ ਪੁੱਛਿਆ ਕਿ ਭਲਾ, ਦਸੇ ਸ਼ੁੱਧ ਨਹੀਂ ਹੋਏ ਸਨ? ਤਾਂ ਬਾਕੀ ਨੌ ਕਿੱਥੇ ਹਨ?
18 Èske pa t gen youn ki te vire tounen poubay glwa a Bondye sof etranje sila a?”
੧੮ਇਸ ਇਕੱਲੇ ਨੂੰ ਛੱਡ ਹੋਰ ਕੋਈ ਨਾ ਮੁੜਿਆ ਜੋ ਮੁੜ ਕੇ ਪਰਮੇਸ਼ੁਰ ਦੀ ਵਡਿਆਈ ਕਰਦਾ?
19 Epi Li te di li: “Leve al fè wout ou. Lafwa ou geri ou.”
੧੯ਯਿਸੂ ਨੇ ਉਸ ਨੂੰ ਕਿਹਾ, ਉੱਠ ਕੇ ਚੱਲਿਆ ਜਾ, ਤੇਰੇ ਵਿਸ਼ਵਾਸ ਨੇ ਤੈਨੂੰ ਚੰਗਾ ਕੀਤਾ ਹੈ।
20 Alò, lè L te kesyone pa Farizyen yo sou kilè wayòm a Bondye a t ap vini, Li te reponn yo e te di: “Wayòm syèl la p ap vini avèk sign ak mirak pou nou kab wè;
੨੦ਜਦ ਫ਼ਰੀਸੀਆਂ ਨੇ ਯਿਸੂ ਨੂੰ ਪੁੱਛਿਆ ਕਿ ਪਰਮੇਸ਼ੁਰ ਦਾ ਰਾਜ ਕਦ ਆਵੇਗਾ? ਤਾਂ ਉਸ ਨੇ ਉਨ੍ਹਾਂ ਨੂੰ ਉੱਤਰ ਦਿੱਤਾ, ਪਰਮੇਸ਼ੁਰ ਦਾ ਰਾਜ ਪ੍ਰਗਟ ਰੂਪ ਵਿੱਚ ਨਹੀਂ ਆਉਂਦਾ।
21 ni yo p apdi: ‘Men li isit la!’ Oubyen ‘men li la!’ Paske, veye byen, wayòm syèl la nan mitan nou.”
੨੧ਅਤੇ ਲੋਕ ਇਹ ਨਾ ਕਹਿਣਗੇ ਕਿ ਵੇਖੋ ਇੱਥੇ ਜਾ ਉੱਥੇ ਹੈ, ਕਿਉਂਕਿ ਵੇਖੋ, ਪਰਮੇਸ਼ੁਰ ਦਾ ਰਾਜ ਤੁਹਾਡੇ ਵਿੱਚ ਹੈ।
22 Ankò Li te di a disip yo: “Jou yo ap vini lè nou va anvi wè youn nan jou Fis a Lòm yo, e nou p ap wè l.
੨੨ਉਸ ਨੇ ਚੇਲਿਆਂ ਨੂੰ ਆਖਿਆ, ਉਹ ਦਿਨ ਵੀ ਆਉਣਗੇ ਜਦ ਤੁਸੀਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚੋਂ ਇੱਕ ਦਿਨ ਨੂੰ ਵੇਖਣਾ ਚਾਹੋਗੇ ਪਰ ਨਾ ਵੇਖੋਗੇ।
23 Yo va di nou: ‘Gade la! Gade isit la!’ Pa ale, e pa kouri dèyè yo.
੨੩ਅਤੇ ਲੋਕ ਤੁਹਾਨੂੰ ਕਹਿਣਗੇ, ਵੇਖੋ, ਉਹ ਉੱਥੇ ਹੈ ਜਾਂ ਇੱਥੇ ਹੈ! ਤੁਸੀਂ ਨਾ ਜਾਣਾ ਅਤੇ ਉਨ੍ਹਾਂ ਮਗਰ ਨਾ ਲੱਗਣਾ।
24 “Paske menm jan ak loray, lè l fè ekleraj nan yon pati nan syèl la briye jis rive nan lòt pati syèl la, se konsa Fis a Lòm nan va ye nan jou Li a.
੨੪ਕਿਉਂਕਿ ਜਿਸ ਤਰ੍ਹਾਂ ਬਿਜਲੀ ਅਕਾਸ਼ ਦੇ ਹੇਠ ਇੱਕ ਪਾਸੇ ਲਿਸ਼ਕਦੀ ਹੈ ਅਤੇ ਅਕਾਸ਼ ਦੇ ਹੇਠ ਦੂਜੇ ਪਾਸੇ ਤੱਕ ਚਮਕਦੀ ਹੈ ਉਸੇ ਤਰ੍ਹਾਂ ਮਨੁੱਖ ਦਾ ਪੁੱਤਰ ਆਪਣੇ ਦਿਨ ਵਿੱਚ ਹੋਵੇਗਾ।
25 Men dabò, fòk li soufri anpil bagay e rejte pa jenerasyon sila a.
੨੫ਪਰ ਪਹਿਲਾਂ ਉਸ ਦੇ ਲਈ ਇਹ ਜ਼ਰੂਰੀ ਹੈ ਜੋ ਉਹ ਬਹੁਤ ਦੁੱਖ ਭੋਗੇ ਅਤੇ ਇਸ ਪੀੜ੍ਹੀ ਦੇ ਲੋਕ ਉਸ ਨੂੰ ਠੁਕਰਾਉਣ।
26 “Menm jan ke sa te rive nan tan Noé a, se konsa l ap ye nan jou Fis a Lòm yo.
੨੬ਅਤੇ ਜਿਸ ਤਰ੍ਹਾਂ ਨੂਹ ਨਬੀ ਦੇ ਦਿਨਾਂ ਵਿੱਚ ਹੋਇਆ ਸੀ, ਉਸੇ ਤਰ੍ਹਾਂ ਮਨੁੱਖ ਦੇ ਪੁੱਤਰ ਦੇ ਦਿਨਾਂ ਵਿੱਚ ਵੀ ਹੋਵੇਗਾ।
27 “Yo t ap manje, yo t ap bwè, yo t ap marye e bay nan maryaj jis rive jou ke Noé te antre nan lach la; konsa, delij la te parèt e te detwi yo tout.
੨੭ਜਿਸ ਦਿਨ ਤੱਕ ਨੂਹ ਨਬੀ ਕਿਸ਼ਤੀ ਉੱਤੇ ਨਾ ਚੜ੍ਹਿਆ, ਉਹ ਖਾਂਦੇ-ਪੀਂਦੇ ਸਨ, ਵਿਆਹ ਕਰਦੇ ਅਤੇ ਵਿਆਹੇ ਜਾਂਦੇ ਸਨ ਅਤੇ ਜਦ ਜਲ ਪਰਲੋ ਆਈ ਅਤੇ ਸਾਰਿਆਂ ਦਾ ਨਾਸ ਕੀਤਾ।
28 “Se te menm jan ke sa te rive nanjou Lot yo; yo t ap manje, yo t ap bwè, yo t ap achte, yo t ap vann, yo t ap plante, yo t ap bati.
੨੮ਅਤੇ ਜਿਸ ਤਰ੍ਹਾਂ ਲੂਤ ਦੇ ਦਿਨਾਂ ਵਿੱਚ ਹੋਇਆ ਸੀ, ਲੋਕ ਖਾਂਦੇ-ਪੀਂਦੇ, ਮੁੱਲ ਲੈਂਦੇ, ਵੇਚਦੇ, ਬੀਜਦੇ ਅਤੇ ਘਰ ਬਣਾਉਂਦੇ ਸਨ।
29 “Men nan jou ke Lot te sòti nan Sodome nan, dife avèk souf te tonbe tankou lapli e te detwi yo tout.
੨੯ਅਤੇ ਜਿਸ ਦਿਨ ਲੂਤ ਸਦੂਮ ਤੋਂ ਨਿੱਕਲਿਆ ਤਾਂ ਅਕਾਸ਼ ਤੋਂ ਅੱਗ ਅਤੇ ਗੰਧਕ ਬਰਸੀ ਅਤੇ ਸਭ ਦਾ ਨਾਸ ਕੀਤਾ।
30 “Li va menm jan nan jou ke Fis a Lòm nanap revele a.
੩੦ਇਸੇ ਤਰ੍ਹਾਂ ਉਸ ਦਿਨ ਵੀ ਹੋਵੇਗਾ ਜਦ ਮਨੁੱਖ ਦਾ ਪੁੱਤਰ ਪਰਗਟ ਹੋਵੇਗਾ।
31 Nan jou sa a, sila a kisou twati kay, e ki gen byen nan kay la, pa pou desann pou pran yo. Menm jan an, sila ki nan chan an pa pou vire tounen.
੩੧ਉਸ ਦਿਨ ਜਿਹੜਾ ਛੱਤ ਉੱਤੇ ਹੋਵੇ ਅਤੇ ਉਸ ਦਾ ਸਮਾਨ ਘਰ ਵਿੱਚ ਹੋਵੇ ਤਾਂ ਉਸ ਨੂੰ ਲੈਣ ਥੱਲੇ ਨਾ ਉੱਤਰੇ ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਵਾਪਸ ਨਾ ਮੁੜੇ।
੩੨ਲੂਤ ਦੀ ਪਤਨੀ ਨੂੰ ਯਾਦ ਰੱਖੋ।
33 “Nenpòt moun ki chache sove lavi li va pèdi li, e Nenpòt moun ki pèdi lavi li va konsève l.
੩੩ਜੋ ਆਪਣੀ ਜਾਨ ਬਚਾਉਣਾ ਚਾਹੁੰਦਾ ਹੈ ਉਹ ਉਸ ਨੂੰ ਗੁਆ ਬੈਠੇਗਾ ਪਰ ਜੋ ਉਸ ਨੂੰ ਗੁਆਵੇ ਸੋ ਉਸ ਨੂੰ ਜਿਉਂਦਿਆਂ ਰੱਖੇਗਾ।
34 “Mwen di nou ke nan nwit sa a, ap gen de moun nan yon sèl kabann; youn ap pran, e lòt la ap rete.
੩੪ਮੈਂ ਤੁਹਾਨੂੰ ਆਖਦਾ ਹਾਂ ਕਿ ਉਸ ਰਾਤ ਦੋ ਜਣੇ ਇੱਕ ਮੰਜੇ ਉੱਤੇ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।
35 Va gen de fanm k ap moulen nan menm kote a. Youn va pran, e lòt la va rete.
੩੫ਦੋ ਔਰਤਾਂ ਇਕੱਠੀਆਂ ਚੱਕੀ ਪੀਂਹਦੀਆਂ ਹੋਣਗੀਆਂ, ਇੱਕ ਲੈ ਲਈ ਜਾਵੇਗੀ ਅਤੇ ਦੂਜੀ ਛੱਡ ਦਿੱਤੀ ਜਾਵੇਗੀ।
36 De mesye va nan chan an. Youn ap pran, e lòt la va rete.”
੩੬ਦੋ ਜਣੇ ਖੇਤ ਵਿੱਚ ਹੋਣਗੇ, ਇੱਕ ਲੈ ਲਿਆ ਜਾਵੇਗਾ ਅਤੇ ਦੂਜਾ ਛੱਡ ਦਿੱਤਾ ਜਾਵੇਗਾ।
37 Konsa yo te reponn: “Ki kote, Senyè?” E Li te di yo: “Kotekadav la ye, se la votou yo va rasanble.”
੩੭ਤਦ ਉਨ੍ਹਾਂ ਨੇ ਉਸ ਨੂੰ ਪੁੱਛਿਆ, ਪ੍ਰਭੂ ਜੀ ਇਹ ਸਭ ਕਿੱਥੇ ਹੋਵੇਗਾ? ਯਿਸੂ ਨੇ ਉਨ੍ਹਾਂ ਨੂੰ ਕਿਹਾ, ਜਿੱਥੇ ਲੋਥ ਹੈ ਉੱਥੇ ਗਿਰਝਾਂ ਵੀ ਇਕੱਠੀਆਂ ਹੋਣਗੀਆਂ।