< Lik 19 >

1 Li te antre Jéricho e t ap travèse.
ਯਿਸੂ ਯਰੀਹੋ ਦੇ ਵਿੱਚੋਂ ਦੀ ਨਿੱਕਲ ਰਿਹਾ ਸੀ।
2 La te gen yon mesye yo te rele Zachée. Li te chèf a kolektè kontribisyon yo, e li te rich.
ਵੇਖੋ ਜ਼ੱਕੀ ਨਾਮ ਦਾ ਇੱਕ ਆਦਮੀ ਸੀ, ਜਿਹੜਾ ਚੁੰਗੀ ਲੈਣ ਵਾਲਿਆਂ ਦਾ ਸਰਦਾਰ ਅਤੇ ਧਨਵਾਨ ਸੀ।
3 Zachée t ap fè efò pou ta kab wè kilès Jésus te ye, paske li te piti nan tay.
ਅਤੇ ਉਸ ਨੇ ਯਿਸੂ ਨੂੰ ਵੇਖਣ ਦਾ ਯਤਨ ਕੀਤਾ ਜੋ ਉਹ ਕੌਣ ਹੈ ਪਰ ਭੀੜ ਦੇ ਕਾਰਨ ਵੇਖ ਨਾ ਸਕਿਆ ਕਿਉਂ ਜੋ ਉਸ ਦਾ ਕੱਦ ਮਧਰਾ ਸੀ।
4 Donk li te kouri devan yo, e li te monte yon pyebwa ki relesikomò pou l ta kapab wè Li, paske Li te gen pou pase pa la.
ਸੋ ਉਹ ਅੱਗੇ ਦੌੜ ਕੇ ਇੱਕ ਗੁੱਲਰ ਦੇ ਰੁੱਖ ਉੱਤੇ ਚੜ੍ਹ ਗਿਆ ਜੋ ਯਿਸੂ ਨੂੰ ਵੇਖ ਸਕੇ ਕਿਉਂ ਜੋ ਉਸ ਨੇ ਉਸੇ ਰਸਤੇ ਲੰਘਣਾ ਸੀ।
5 Lè Jésus te rive nan lye a, Li te gade anlè, e te di: “Zachée, fè vit desann, paske jodi a fòk Mwen rete lakay ou.”
ਜਦ ਯਿਸੂ ਉਸ ਜਗਾ ਆਇਆ ਤਾਂ ਉੱਪਰ ਨਜ਼ਰ ਮਾਰ ਕੇ ਉਸ ਨੂੰ ਆਖਿਆ, ਹੇ ਜ਼ੱਕੀ ਛੇਤੀ ਨਾਲ ਉੱਤਰ ਆ ਕਿਉਂਕਿ ਅੱਜ ਮੈਂ ਤੇਰੇ ਹੀ ਘਰ ਠਹਿਰਣਾ ਹੈ।
6 Li te kouri desann, e te resevwa Li avèk jwa.
ਤਾਂ ਉਹ ਛੇਤੀ ਉੱਤਰ ਆਇਆ ਅਤੇ ਖੁਸ਼ੀ ਨਾਲ ਉਸ ਨੂੰ ਆਦਰ-ਸਤਿਕਾਰ ਨਾਲ ਘਰ ਲੈ ਗਿਆ।
7 Lè yo te wè sa, yo tout te kòmanse plenyen pou di: “Li vin rete lakay a yon pechè.”
ਤਾਂ ਸਭ ਵੇਖ ਕੇ ਕੁੜ੍ਹਨ ਲੱਗੇ ਅਤੇ ਬੋਲੇ ਜੋ ਉਹ ਇੱਕ ਪਾਪੀ ਆਦਮੀ ਦੇ ਘਰ ਜਾ ਠਹਿਰਿਆ ਹੈ।
8 Zachée te kanpe e te di a Senyè a: “Gade byen, Senyè, menm mwatye sa ke m posede, m ap bay a malere yo, e si m te twonpe nenpòt moun de nenpòt bagay, mwen va remèt kat fwa sa.”
ਤਦ ਜ਼ੱਕੀ ਨੇ ਖੜ੍ਹੇ ਹੋ ਕੇ ਪ੍ਰਭੂ ਨੂੰ ਕਿਹਾ, ਪ੍ਰਭੂ ਜੀ ਮੈਂ ਆਪਣੀ ਅੱਧੀ ਜਾਇਦਾਦ ਗਰੀਬਾਂ ਨੂੰ ਵੰਡ ਦਿੰਦਾ ਹਾਂ ਅਤੇ ਜੇ ਮੈਂ ਕਿਸੇ ਕੋਲੋਂ ਧੋਖੇ ਨਾਲ ਲਿਆ ਹੈ, ਤਾਂ ਚਾਰ ਗੁਣਾ ਮੋੜ ਦਿਆਂਗਾ।
9 Jésus te di li: “Jodi a delivrans gen tan vini nan kay sa a, paske li menm tou, se yon fis Abraham.
ਯਿਸੂ ਨੇ ਉਸ ਨੂੰ ਆਖਿਆ, ਅੱਜ ਇਸ ਘਰ ਵਿੱਚ ਮੁਕਤੀ ਆਈ ਹੈ, ਜੋ ਇਹ ਵੀ ਅਬਰਾਹਾਮ ਦਾ ਪੁੱਤਰ ਹੈ।
10 Paske Fis a Lòm nan vini pou chache e sove sa ki te pèdi.”
੧੦ਕਿਉਂ ਜੋ ਮਨੁੱਖ ਦਾ ਪੁੱਤਰ ਗੁਆਚੇ ਹੋਏ ਨੂੰ ਲੱਭਣ ਅਤੇ ਬਚਾਉਣ ਆਇਆ ਹੈ।
11 Pandan yo t ap koute bagay sa yo, Li te kontinye bay yon parabòl, akoz ke Li te toupre Jérusalem, e yo te sipoze ke wayòm a Bondye a t ap parèt imedyatman.
੧੧ਜਦ ਉਹ ਇਹ ਗੱਲਾਂ ਨੂੰ ਸੁਣਦੇ ਸਨ ਤਾਂ ਯਿਸੂ ਨੇ ਹੋਰ ਇੱਕ ਦ੍ਰਿਸ਼ਟਾਂਤ ਦਿੱਤਾ, ਇਸ ਲਈ ਜੋ ਉਹ ਯਰੂਸ਼ਲਮ ਦੇ ਨੇੜੇ ਸੀ ਅਤੇ ਉਹ ਸਮਝੇ ਸਨ ਕਿ ਪਰਮੇਸ਼ੁਰ ਦਾ ਰਾਜ ਹੁਣੇ ਪਰਗਟ ਹੋਣ ਵਾਲਾ ਹੈ।
12 Akoz sa a, Li te di: “Yon sèten prens te vwayaje nan yon peyi byen lwen pou resevwa yon wayòm pou li menm, e answit, pou li retounen.
੧੨ਉਸ ਨੇ ਆਖਿਆ ਕਿ ਇੱਕ ਅਮੀਰ ਦੂਰ ਦੇਸ ਨੂੰ ਗਿਆ, ਜੋ ਆਪਣੇ ਲਈ ਪਾਤਸ਼ਾਹੀ ਲੈ ਕੇ ਮੁੜ ਆਵੇ।
13 Konsa, li te rele dis nan esklav li yo, e te bay yo dis min, e te di yo: “Fè biznis avèk sa jiskaske Mwen retounen.
੧੩ਅਤੇ ਉਸ ਨੇ ਆਪਣੇ ਦਸ ਨੌਕਰਾਂ ਨੂੰ ਬੁਲਾ ਕੇ ਉਨ੍ਹਾਂ ਨੂੰ ਦਸ ਅਸ਼ਰਫ਼ੀਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਕਿਹਾ, ਜਦ ਤੱਕ ਮੈਂ ਨਾ ਆਵਾਂ ਤੁਸੀਂ ਇਨ੍ਹਾਂ ਰੁਪਿਆਂ ਨਾਲ ਵਪਾਰ ਕਰੋ।
14 “Men sitwayen li yo te rayi li, e yo te voye yon delegasyon dèyè l pou di: ‘Nou pa vle nonm sa renye sou nou.’
੧੪ਪਰ ਉਸ ਸ਼ਹਿਰ ਦੇ ਰਹਿਣ ਵਾਲੇ ਉਸ ਨਾਲ ਵੈਰ ਰੱਖਦੇ ਸਨ ਅਤੇ ਉਸ ਦੇ ਪਿੱਛੇ ਦਾਸਾਂ ਦੁਆਰਾ ਸੁਨੇਹਾ ਭੇਜਿਆ ਕਿ ਅਸੀਂ ਨਹੀਂ ਚਾਹੁੰਦੇ ਜੋ ਇਹ ਸਾਡੇ ਉੱਤੇ ਰਾਜ ਕਰੇ।
15 “Lè l te retounen, apre li te resevwa wayòm nan, li te kòmande ke esklav sa yo ke li te bay kòb la, vin kote l pou li ta kapab konnen ki biznis yo te reyisi fè.
੧੫ਇਹ ਹੋਇਆ ਕਿ ਜਦ ਉਹ ਪਾਤਸ਼ਾਹੀ ਲੈ ਕੇ ਮੁੜ ਆਇਆ ਤਾਂ ਉਹਨਾਂ ਨੌਕਰਾਂ ਨੂੰ ਜਿਨ੍ਹਾਂ ਨੂੰ ਉਸ ਨੇ ਰੁਪਏ ਦਿੱਤੇ ਸਨ ਬੁਲਾਵਾ ਭੇਜਿਆ ਤਾਂ ਜੋ ਪਤਾ ਕਰੇ ਜੋ ਉਨ੍ਹਾਂ ਨੇ ਵਪਾਰ ਵਿੱਚ ਕੀ ਕਮਾਇਆ ਹੈ।
16 “Premye a te parèt e te di: Mèt, min ou an fè dis min anplis.”
੧੬ਤਦ ਪਹਿਲੇ ਨੇ ਆਣ ਕੇ ਕਿਹਾ, ਸੁਆਮੀ ਜੀ, ਮੈਂ ਤੁਹਾਡੀ ਅਸ਼ਰਫ਼ੀ ਦੇ ਨਾਲ ਦਸ ਅਸ਼ਰਫ਼ੀਆਂ ਹੋਰ ਕਮਾਈਆਂ ਹਨ।
17 “Li te di li: ‘Trè byen fèt, bon esklav! Akoz ke ou fidèl nan yon ti bagay tou piti, vin pran otorite sou dis vil.’
੧੭ਤਾਂ ਉਸ ਨੇ ਦਾਸ ਨੂੰ ਆਖਿਆ, ਹੇ ਚੰਗੇ ਨੌਕਰ ਸ਼ਾਬਾਸ਼! ਇਸ ਲਈ ਜੋ ਤੂੰ ਬਹੁਤ ਥੋੜ੍ਹੇ ਵਿੱਚ ਇਮਾਨਦਾਰ ਨਿੱਕਲਿਆ, ਤੂੰ ਦਸਾਂ ਨਗਰਾਂ ਉੱਤੇ ਅਧਿਕਾਰ ਰੱਖ।
18 “Dezyèm nan te vini, e te di: ‘Min ou an Mèt, li fè senk min anplis.’
੧੮ਅਤੇ ਦੂਜੇ ਨੇ ਆਣ ਕੇ ਕਿਹਾ, ਸੁਆਮੀ ਜੀ, ਤੁਹਾਡੀ ਅਸ਼ਰਫ਼ੀ ਨਾਲ ਮੈਂ ਪੰਜ ਅਸ਼ਰਫ਼ੀਆਂ ਹੋਰ ਕਮਾਈਆਂ ਹਨ।
19 Li te di li osi: ‘E w ap vin responsab senk vil.’
੧੯ਤਾਂ ਉਸ ਨੇ ਦੂਜੇ ਦਾਸ ਨੂੰ ਵੀ ਆਖਿਆ ਕਿ ਤੂੰ ਵੀ ਪੰਜਾਂ ਨਗਰਾਂ ਉੱਤੇ ਅਧਿਕਾਰ ਰੱਖ।
20 “Yon lòt te vini e te di: ‘Mèt, men min ou an ke m te konsève nan yon mouchwa;
੨੦ਅਤੇ ਹੋਰ ਨੇ ਆਣ ਕੇ ਕਿਹਾ, ਸੁਆਮੀ ਜੀ ਵੇਖੋ, ਇਹ ਤੁਹਾਡੀ ਅਸ਼ਰਫ਼ੀ ਹੈ ਜਿਸ ਨੂੰ ਮੈਂ ਰੁਮਾਲ ਵਿੱਚ ਰੱਖ ਛੱਡਿਆ ਹੈ।
21 paske mwen te pè ou, akoz ke ou menm se yon moun trè egzijan. Ou ranmase sa ke ou pa t depoze, e rekòlte sa ke ou pa t simen.’
੨੧ਇਸ ਲਈ ਜੋ ਮੈਂ ਤੁਹਾਡੇ ਕੋਲੋਂ ਡਰਿਆ ਕਿਉਂ ਜੋ ਤੁਸੀਂ ਸਖ਼ਤ ਸੁਭਾਅ ਵਾਲੇ ਆਦਮੀ ਹੋ। ਜੋ ਤੁਸੀਂ ਨਹੀਂ ਰੱਖਿਆ ਉੱਥੋਂ ਚੁੱਕਦੇ ਹੋ ਅਤੇ ਜਿੱਥੇ ਨਹੀਂ ਬੀਜਿਆ ਉੱਥੋਂ ਵੱਢਦੇ ਹੋ।
22 “Li te di li: “Esklav mechan, pa pwòp pawòl ou, mwen va jije ou. Èske ou pa t konnen ke m se yon moun egzijan, ke m ranmase sa ke m pa t depoze, e rekòlte sa ke m pa t simen?
੨੨ਉਸ ਨੇ ਆਪਣੇ ਦਾਸ ਨੂੰ ਆਖਿਆ, ਹੇ ਦੁਸ਼ਟ ਨੌਕਰ! ਤੇਰੇ ਹੀ ਮੂੰਹੋਂ ਮੈਂ ਤੈਨੂੰ ਦੋਸ਼ੀ ਠਹਿਰਾਉਂਦਾ ਹਾਂ। ਤੂੰ ਮੈਨੂੰ ਜਾਣਿਆ ਜੋ ਮੈਂ ਸਖ਼ਤ ਸੁਭਾਅ ਵਾਲਾ ਆਦਮੀ ਹਾਂ ਅਤੇ ਜਿੱਥੇ ਮੈਂ ਨਹੀਂ ਰੱਖਿਆ ਉੱਥੋਂ ਮੈਂ ਚੁੱਕਦਾ ਹਾਂ ਅਤੇ ਜਿੱਥੇ ਮੈਂ ਨਹੀਂ ਬੀਜਿਆ ਉੱਥੋਂ ਮੈਂ ਵੱਢਦਾ ਹਾਂ।
23 ‘Alò, poukisa ou pa t mete kòb la labank, e lè m te vini, mwen ta twouve li avèk enterè?’
੨੩ਫੇਰ ਤੂੰ ਮੇਰੇ ਰੁਪਏ ਸ਼ਾਹੂਕਾਰ ਦੇ ਕੋਲ ਕਿਉਂ ਨਾ ਰੱਖੇ, ਜੋ ਮੈਂ ਆਣ ਕੇ ਉਨ੍ਹਾਂ ਨੂੰ ਵਿਆਜ ਸਮੇਤ ਵਸੂਲ ਕਰ ਲੈਂਦਾ?
24 “Answit li te di a sila ki te kanpe la yo, ‘Tou pran min li an, e bay li a sila ki gen dis la.’
੨੪ਅਤੇ ਉਸ ਨੇ ਉਨ੍ਹਾਂ ਨੌਕਰਾਂ ਨੂੰ ਜਿਹੜੇ ਕੋਲ ਖੜ੍ਹੇ ਸਨ ਆਖਿਆ, ਅਸ਼ਰਫ਼ੀ ਉਸ ਦੁਸ਼ਟ ਦਾਸ ਕੋਲੋਂ ਲੈ ਲਓ ਅਤੇ ਜਿਸ ਦੇ ਕੋਲ ਦਸ ਅਸ਼ਰਫ਼ੀਆਂ ਹਨ, ਉਸ ਨੂੰ ਦਿਉ।
25 “Men yo te di li: ‘Mèt, li gen dis deja.’
੨੫ਤਾਂ ਉਨ੍ਹਾਂ ਨੇ ਉਸ ਨੂੰ ਕਿਹਾ, ਸੁਆਮੀ ਜੀ ਉਸ ਦੇ ਕੋਲ ਦਸ ਅਸ਼ਰਫ਼ੀਆਂ ਹਨ।
26 “Mwen di nou ke a tout moun ki gen, plis y ap resevwa, men a sila a ki pa genyen an, menm sa ke li genyen an va pran nan men l.
੨੬ਮੈਂ ਤੁਹਾਨੂੰ ਆਖਦਾ ਹਾਂ ਕਿ ਜਿਸ ਕਿਸੇ ਕੋਲ ਕੁਝ ਹੈ ਉਸ ਨੂੰ ਹੋਰ ਦਿੱਤਾ ਜਾਵੇਗਾ ਪਰ ਜਿਸ ਦੇ ਕੋਲ ਨਹੀਂ ਹੈ ਉਸ ਕੋਲੋਂ ਜੋ ਹੈ ਉਹ ਵੀ ਲੈ ਲਿਆ ਜਾਵੇਗਾ।
27 “Men lènmi M sa yo ki pa t vle M renye sou yo a, mennen yo isit la, e touye yo nan prezans mwen.”
੨੭ਮੇਰੇ ਇਨ੍ਹਾਂ ਵੈਰੀਆਂ ਨੂੰ ਜਿਹੜੇ ਨਹੀਂ ਚਾਹੁੰਦੇ ਸਨ ਕਿ ਮੈਂ ਉਨ੍ਹਾਂ ਉੱਤੇ ਰਾਜ ਕਰਾਂ ਇੱਥੇ ਲਿਆਓ ਅਤੇ ਮੇਰੇ ਸਾਹਮਣੇ ਮਾਰ ਸੁੱਟੋ!
28 Lè L fin pale bagay sa yo, Li te pran devan pou monte vè Jérusalem.
੨੮ਇਹ ਗੱਲਾਂ ਕਰ ਕੇ ਯਿਸੂ ਯਰੂਸ਼ਲਮ ਨੂੰ ਜਾਂਦਿਆਂ ਹੋਇਆਂ ਅੱਗੇ-ਅੱਗੇ ਤੁਰਿਆ ਜਾਂਦਾ ਸੀ।
29 Lè L te pwoche Bethphagé ak Béthanie, toupre mòn ki rele Mòn Oliv la, Li te voye de nan disip Li yo devan.
੨੯ਅਤੇ ਇਹ ਹੋਇਆ ਕਿ ਜਦ ਉਹ ਉਸ ਪਹਾੜ ਕੋਲ ਜਿਹੜਾ ਜ਼ੈਤੂਨ ਅਖਵਾਉਂਦਾ ਹੈ, ਬੈਤਫ਼ਗਾ ਅਤੇ ਬੈਤਅਨੀਆ ਦੇ ਨੇੜੇ ਪਹੁੰਚਿਆ ਤਾਂ ਉਸ ਨੇ ਚੇਲਿਆਂ ਵਿੱਚੋਂ ਦੋ ਨੂੰ ਇਹ ਕਹਿ ਕੇ ਭੇਜਿਆ
30 Li te di: “Ale nan vil anfas ou a. La, pandan nou ap antre, nou va twouve yon jenn bourik, sou li, moun poko monte menm. Demare l, mennen l vin isit la.
੩੦ਕਿ ਸਾਹਮਣੇ ਪਿੰਡ ਨੂੰ ਜਾਓ ਅਤੇ ਉੱਥੇ ਪਹੁੰਚ ਕੇ ਤੁਸੀਂ ਇੱਕ ਗਧੀ ਦਾ ਬੱਚਾ ਬੰਨ੍ਹਿਆ ਹੋਇਆ ਵੇਖੋਗੇ ਜਿਸ ਦੇ ਉੱਤੇ ਕਦੇ ਕੋਈ ਸਵਾਰ ਨਹੀਂ ਹੋਇਆ, ਉਸ ਨੂੰ ਖੋਲ੍ਹ ਲਿਆਓ।
31 Si Nenpòt moun mande nou poukisa nou ap demare li, se konsa nou va reponn: ‘Senyè a gen bezwen li.’”
੩੧ਅਤੇ ਜੇ ਕੋਈ ਤੁਹਾਨੂੰ ਪੁੱਛੇ ਕਿ ਤੁਸੀਂ ਇਸ ਨੂੰ ਕਿਉਂ ਖੋਲ੍ਹਦੇ ਹੋ? ਤਾਂ ਇਹ ਆਖਣਾ ਜੋ ਪ੍ਰਭੂ ਨੂੰ ਇਸ ਦੀ ਲੋੜ ਹੈ।
32 Donk sila ki te voye yo te ale, e yo te twouve li jan ke li te di yo a.
੩੨ਸੋ ਜਿਹੜੇ ਭੇਜੇ ਗਏ ਸਨ ਉਨ੍ਹਾਂ ਨੇ ਉਸ ਪਿੰਡ ਵਿੱਚ ਜਾ ਕੇ ਜਿਸ ਤਰ੍ਹਾਂ ਉਨ੍ਹਾਂ ਨੂੰ ਕਿਹਾ ਸੀ ਉਸੇ ਤਰ੍ਹਾਂ ਵੇਖਿਆ।
33 Pandan yo t ap demare jenn bourik la, mèt li te mande yo: “Poukisa nou ap demare jenn bourik la?”
੩੩ਅਤੇ ਜਦ ਉਸ ਗਧੀ ਦੇ ਬੱਚੇ ਨੂੰ ਖੋਲ੍ਹਦੇ ਸਨ, ਤਾਂ ਉਸ ਦੇ ਮਾਲਕਾਂ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਬੱਚੇ ਨੂੰ ਕਿਉਂ ਖੋਲ੍ਹਦੇ ਹੋ?
34 Yo te di: “Senyè a gen bezwen li.”
੩੪ਫੇਰ ਉਨ੍ਹਾਂ ਨੇ ਉੱਤਰ ਦਿੱਤਾ ਕਿ ਪ੍ਰਭੂ ਨੂੰ ਇਸ ਦੀ ਲੋੜ ਹੈ।
35 Yo te mennen l kote Jésus, epi yo te voye rad pa yo sou bourik la, e te mete Jésus sou li.
੩੫ਉਹ ਉਸ ਨੂੰ ਯਿਸੂ ਦੇ ਕੋਲ ਲਿਆਏ ਅਤੇ ਆਪਣੇ ਕੱਪੜੇ ਗਧੀ ਦੇ ਬੱਚੇ ਤੇ ਪਾ ਕੇ ਯਿਸੂ ਨੂੰ ਉਸ ਉੱਪਰ ਬਿਠਾ ਦਿੱਤਾ।
36 Pandan li t ap prale, yo t ap ouvri rad yo sou wout la.
੩੬ਜਿਸ ਸਮੇਂ ਉਹ ਅੱਗੇ ਵਧਿਆ ਜਾਂਦਾ ਸੀ ਤਾਂ ਲੋਕੀ ਆਪਣੇ ਕੱਪੜੇ ਉਸ ਦੀ ਰਾਹ ਵਿੱਚ ਵਿਛਾਉਂਦੇ ਸਨ।
37 Lè L t ap pwoche toupre kote pou desann Mòn Oliv la, tout foul disip yo te kòmanse louwe Bondye avèk jwa e avèk yon gran vwa, pou tout mirak ke yo te wè yo.
੩੭ਅਤੇ ਜਦ ਉਹ ਜ਼ੈਤੂਨ ਦੀ ਉਤਰਾਈ ਤੇ ਪਹੁੰਚਿਆ ਤਾਂ ਚੇਲਿਆਂ ਦੀ ਸਾਰੀ ਟੋਲੀ ਅਨੰਦ ਨਾਲ ਭਰ ਕੇ ਉਨ੍ਹਾਂ ਸਭ ਚਮਤਕਾਰਾਂ ਦੇ ਲਈ ਜੋ ਉਨ੍ਹਾਂ ਨੇ ਵੇਖੇ ਸਨ, ਉੱਚੀ ਅਵਾਜ਼ ਨਾਲ ਇਹ ਕਹਿ ਕੇ ਪਰਮੇਸ਼ੁਰ ਦੀ ਉਸਤਤ ਕਰਨ ਲੱਗੀ
38 Yo t ap rele: “Beni se Wa a ki vini nan non Senyè a! Lapè nan syèl la, avèk glwa nan trè wo a!”
੩੮ਕਿ ਮੁਬਾਰਕ ਉਹ ਪਾਤਸ਼ਾਹ ਜਿਹੜਾ ਪ੍ਰਭੂ ਦੇ ਨਾਮ ਉੱਤੇ ਆਉਂਦਾ ਹੈ! ਸਵਰਗ ਵਿੱਚ ਸ਼ਾਂਤੀ ਅਤੇ ਅਕਾਸ਼ ਵਿੱਚ ਵਡਿਆਈ ਹੋਵੇ!
39 Kèk nan Farizyen yo ki te nan foul la, te di Li: “Mèt, reprimande disip ou yo!”
੩੯ਤਦ ਭੀੜ ਵਿੱਚ ਕਿੰਨਿਆਂ ਫ਼ਰੀਸੀਆਂ ਨੇ ਉਸ ਨੂੰ ਕਿਹਾ, ਗੁਰੂ ਜੀ ਆਪਣਿਆਂ ਚੇਲਿਆਂ ਨੂੰ ਚੁੱਪ ਕਰਾ!
40 Men Li te reponn e te di: “Mwen di nou, si sila yo rete an silans, menm wòch yo va pran rele.”
੪੦ਯਿਸੂ ਨੇ ਉੱਤਰ ਦਿੱਤਾ, ਮੈਂ ਤੁਹਾਨੂੰ ਆਖਦਾ ਹਾਂ ਕਿ ਜੇ ਇਹ ਚੁੱਪ ਕਰ ਜਾਣ ਤਾਂ ਪੱਥਰ ਬੋਲ ਉੱਠਣਗੇ!
41 Lè l te pwoche Jérusalem Li te wè vil la e Li te komanse kriye sou li.
੪੧ਜਦ ਉਹ ਨੇੜੇ ਆਇਆ ਤਾਂ ਸ਼ਹਿਰ ਨੂੰ ਵੇਖ ਕੇ ਉਸ ਉੱਤੇ ਰੋਇਆ
42 Li t ap di: “Si ou te konnen nan jou sa, menm ou menm, bagay ki konn fè lapè! Men koulye a, bagay sa yo kache de zye ou.
੪੨ਅਤੇ ਆਖਿਆ, ਕਾਸ਼ ਕਿ ਤੂੰ ਅੱਜ ਸ਼ਾਂਤੀ ਦੀਆਂ ਗੱਲਾਂ ਨੂੰ ਜਾਣਦਾ, ਪਰ ਹੁਣ ਉਹ ਤੇਰੀਆਂ ਅੱਖਾਂ ਤੋਂ ਲੁੱਕੀਆਂ ਹੋਈਆਂ ਹਨ।
43 “Paske jou yo ap vini sou ou lè lènmi ou yo va fè monte yon barikad devan ou, antoure ou, e kwense nou ladann tout kote.
੪੩ਕਿਉਂਕਿ ਉਹ ਦਿਨ ਤੇਰੇ ਉੱਤੇ ਆਉਣਗੇ ਜਦ ਤੇਰੇ ਵੈਰੀ ਤੇਰੇ ਵਿਰੁੱਧ ਮੋਰਚਾ ਬੰਨ੍ਹਣਗੇ ਅਤੇ ਤੈਨੂੰ ਘੇਰ ਲੈਣਗੇ ਅਤੇ ਚਾਰੋਂ ਪਾਸੋਂ ਤੈਨੂੰ ਦੱਬਣਗੇ,
44 Konsa, yo va raze ou a nivo latè avèk zanfan ou tout ladann. Ni yo p ap kite nan ou menm yon wòch sou yon lòt, akoz ke ou pa t rekonèt lè ou te vizite a.”
੪੪ਅਤੇ ਤੇਰੇ ਬੱਚਿਆਂ ਸਮੇਤ ਜੋ ਤੇਰੇ ਵਿੱਚ ਹਨ ਤੈਨੂੰ ਧਰਤੀ ਉੱਤੇ ਪਟਕਾ ਦੇਣਗੇ ਅਤੇ ਤੇਰੇ ਵਿੱਚ ਪੱਥਰ ਉੱਤੇ ਪੱਥਰ ਨਾ ਛੱਡਣਗੇ, ਕਿਉਂ ਜੋ ਤੂੰ ਆਪਣੀ ਭਲਾਈ ਦੇ ਮੌਕੇ ਨੂੰ ਨਾ ਜਾਣਿਆ।
45 Jésus te antre nan tanp lan e te kòmanse pouse mete deyò sila ki t ap vann yo,
੪੫ਫਿਰ ਉਹ ਹੈਕਲ ਵਿੱਚ ਜਾ ਕੇ ਉਨ੍ਹਾਂ ਨੂੰ ਜਿਹੜੇ ਵੇਚਦੇ ਸਨ ਬਾਹਰ ਕੱਢਣ ਲੱਗਾ।
46 Li te di yo: “Li ekri. ‘Lakay Mwen va yon kay lapriyè, men nou fè l vin yon kav vòlè.’”
੪੬ਉਨ੍ਹਾਂ ਨੂੰ ਆਖਿਆ ਕਿ ਲਿਖਿਆ ਹੈ ਕਿ ਮੇਰਾ ਘਰ ਪ੍ਰਾਰਥਨਾ ਦਾ ਘਰ ਸਦਾਵੇਗਾ ਪਰ ਤੁਸੀਂ ਉਸ ਨੂੰ ਡਾਕੂਆਂ ਦਾ ਅੱਡਾ ਬਣਾ ਦਿੱਤਾ ਹੈ।
47 Chak jou Li t ap enstwi nan tanp lan, men chèf prèt ak skrib yo avèk direktè yo pami pèp la t ap eseye detwi Li.
੪੭ਉਹ ਹੈਕਲ ਵਿੱਚ ਹਰ ਰੋਜ਼ ਉਪਦੇਸ਼ ਕਰਦਾ ਸੀ, ਪਰ ਮੁੱਖ ਜਾਜਕ ਅਤੇ ਉਪਦੇਸ਼ਕ ਅਤੇ ਲੋਕਾਂ ਦੇ ਸਰਦਾਰ ਉਸ ਦਾ ਨਾਸ ਕਰਨ ਦੀ ਖੋਜ ਵਿੱਚ ਸਨ।
48 Men yo pa t kab twouve anyen ke yo ta kab fè, paske tout pèp la t ap akwoche sou chak pawòl Li te pale.
੪੮ਪਰ ਇਹ ਕਰਨ ਦਾ ਕੋਈ ਤਰੀਕਾ ਨਾ ਲੱਭਿਆ ਕਿਉਂ ਜੋ ਸਭ ਲੋਕ ਉਸ ਦੀ ਸੁਣਨ ਵਿੱਚ ਲੀਨ ਸਨ।

< Lik 19 >