< Matye 17 >
1 Sis jou pita, Jésus te pran Pierre, Jacques ak frè li, Jean pou kont yo, e te mennen yo sou yon mòn byen wo.
੧ਯਿਸੂ ਛੇ ਦਿਨਾਂ ਤੋਂ ਬਾਅਦ ਪਤਰਸ, ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ।
2 Konsa, Li te transfòme la devan yo. Figi Li te klere tankou solèy la, e vètman li te vin blanch tankou limyè.
੨ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।
3 Epi konsa, gade, yo te wè Moïse ak Elie ki t ap pale avèk Li.
੩ਅਤੇ ਵੇਖੋ ਜੋ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਉਨ੍ਹਾਂ ਨੂੰ ਦਿਖਾਈ ਦਿੱਤੇ।
4 Pierre te di a Jésus: “Senyè, se bon pou nou isit la. Si Ou vle, m ap fè twa tabènak isit la; youn pou Ou, youn pou Moïse, e youn pou Elie.”
੪ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, ਪ੍ਰਭੂ ਜੀ ਸਾਡਾ ਇੱਥੇ ਰਹਿਣਾ ਚੰਗਾ ਹੈ। ਜੇ ਤੂੰ ਚਾਹੇਂ ਤਾਂ ਇੱਥੇ ਤਿੰਨ ਡੇਰੇ ਬਣਾਵਾਂ, ਇੱਕ ਤੇਰੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।
5 Pandan Li t ap pale, vwala, yon nwaj byen briyan te kouvri yo. E konsa, yon vwa sòti nan nwaj la e te di: “Sa se Fis byeneme Mwen an. Avèk Li, Mwen byen kontan. Koute Li!”
੫ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ!
6 Lè disip Li yo te tande sa, yo te tonbe sou figi yo byen sezi avèk laperèz.
੬ਅਤੇ ਚੇਲੇ ਇਹ ਸੁਣ ਕੇ ਮੂੰਹ ਦੇ ਭਾਰ ਡਿੱਗ ਪਏ ਅਤੇ ਬਹੁਤ ਡਰ ਗਏ।
7 Jésus te vin kote yo. Li te touche yo, e te di: “Leve, e pa pè.”
੭ਪਰ ਯਿਸੂ ਨੇ ਨੇੜੇ ਆ ਕੇ ਉਨ੍ਹਾਂ ਨੂੰ ਛੂਹਿਆ ਅਤੇ ਕਿਹਾ, ਉੱਠੋ ਅਤੇ ਨਾ ਡਰੋ।
8 Lè yo leve zye yo, yo pa t wè pèsòn sof ke Jésus ki te la pou kont Li.
੮ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇਕੱਲੇ ਯਿਸੂ ਨੂੰ ਦੇਖਿਆ।
9 Pandan yo t ap desann mòn nan, Jésus te kòmande yo: “Pa pale pèsòn afè vizyon sila a jiskaske Fis a Lòm nan fin leve soti nan lanmò.”
੯ਜਦੋਂ ਉਹ ਪਹਾੜ ਤੋਂ ਉਤਰ ਰਹੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਇਸ ਦਰਸ਼ਣ ਦੀ ਗੱਲ ਕਿਸੇ ਨੂੰ ਨਾ ਦੱਸਿਓ।
10 Epi disip Li yo te mande L: “E poukisa Skrib yo toujou di ke Elie oblije vini avan?”
੧੦ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਫੇਰ ਉਪਦੇਸ਼ਕ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?
11 Li te reponn yo: “Elie ap vini e l ap restore tout bagay.
੧੧ਉਸ ਨੇ ਉੱਤਰ ਦਿੱਤਾ ਕਿ ਸੱਚ-ਮੁੱਚ ਏਲੀਯਾਹ ਠੀਕ ਪਹਿਲਾਂ ਆਉਂਦਾ ਹੈ ਅਤੇ ਸਭ ਕੁਝ ਬਹਾਲ ਕਰੇਗਾ।
12 Men Mwen di nou ke Elie te vini deja, e yo pa t rekonèt li, men yo te fè avè l sa ke yo te pito. Menm jan an, Fis a Lòm nan ap soufri nan men yo.”
੧੨ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਦੇ ਹੱਥੋਂ ਦੁੱਖ ਪਾਵੇਗਾ।
13 Konsa, disip yo te vin konprann ke Li t ap pale de Jean Baptiste.
੧੩ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।
14 Lè yo rive bò kote foul la, yon mesye te vin tonbe sou jenou devan Li. Li te di L:
੧੪ਜਦ ਉਹ ਭੀੜ ਦੇ ਕੋਲ ਪਹੁੰਚੇ, ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ,
15 “Senyè, gen pitye pou fis mwen an. Li se yon epileptik; li byen malad. Souvan li tonbe nan dife a, e pafwa menm nan dlo.
੧੫ਪ੍ਰਭੂ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ।
16 Mwen te pote li bay disip Ou yo, men yo pa t kapab geri li.”
੧੬ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ।
17 Jésus te reponn. Li te di: “O jenerasyon enkredil e pèvès; pandan konbyen de tan M ap avèk nou? Pandan konbyen de tan M ap sipòte nou? Mennen li ban Mwen!”
੧੭ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ।
18 Jésus te reprimande lespri a. Dyab la te sòti sou li, epi jennonm nan te geri lapoula.
੧੮ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ।
19 Konsa, disip yo te vin kote Jésus an prive. Yo te mande L: “Poukisa nou menm pa t kapab chase l?”
੧੯ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?
20 Li te di yo: “Paske lafwa nou tèlman piti. Paske konsa Mwen di nou: Si nou gen lafwa gwosè yon grenn moutad, nou ap di a mòn sa a: ‘Deplase ou isit la, ale la,’epi l ap prale. Nanpwen anyen k ap enposib pou nou.
੨੦ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੇ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।
21 Men kalite sila a pa sòti sof ke pa lapriyè, avèk jèn.”
੨੧ਪਰ ਇਹ ਜਾਤੀ ਵਰਤ ਅਤੇ ਪ੍ਰਾਰਥਨਾ ਤੋਂ ਬਿਨ੍ਹਾਂ ਨਹੀਂ ਨਿੱਕਲਦੀ।
22 Pandan yo t ap rasanble Galilée, Jésus te di yo: “Fis a Lòm nan prèt pou livre nan men a lèzòm.
੨੨ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ।
23 Yo va touye Li, e Li va leve nan twazyèm jou a.” Yo te byen tris.
੨੩ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਜੀ ਉੱਠੇਗਾ। ਤਦ ਉਹ ਬਹੁਤ ਉਦਾਸ ਹੋਏ।
24 Lè yo te ale Capernaüm, sila ki te fè koleksyon taks drachma yo te vin Kote Pierre, Li te mande l: “Èske mèt ou a pa peye taks drachma?”
੨੪ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ।
25 Li te reponn: “Wi”. Lè Pierre te antre nan kay la, Jésus, akoz Li te konnen sa li t ap mande, te di: “Kisa ou panse, Simon? Nan men ki moun wa sou latè yo ranmase tarif ak enpo? Èske se nan men fis pa yo, oubyen èske se nan men moun yo pa rekonèt?”
੨੫ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ?
26 Lè li reponn: “Moun yo pa rekonèt”, Jésus te di l: “Konsa, fis yo egzante.
੨੬ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤਰ ਤਾਂ ਮਾਫ਼ ਹੋਏ।
27 Sepandan, pou nou pa ofanse yo, ale bò kote lanmè a; voye yon filè ladann e rale premye pwason ki vini an. Lè nou ouvri bouch li nou va wè yon statère (yon kòb Women). Pran li pote bay yo pou ou ak Mwen.”
੨੭ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।