< 1 Sarakuna 13 >

1 Bisa ga umarnin Ubangiji, sai wani mutumin Allah ya zo daga Yahuda zuwa Betel, yayinda Yerobowam yake tsaye kusa da bagade don yă miƙa hadaya.
ਵੇਖੋ, ਪਰਮੇਸ਼ੁਰ ਦਾ ਇੱਕ ਬੰਦਾ ਯਹੋਵਾਹ ਦੇ ਬਚਨ ਅਨੁਸਾਰ ਯਹੂਦਾਹ ਤੋਂ ਬੈਤਏਲ ਵਿੱਚ ਆਇਆ ਅਤੇ ਯਾਰਾਬੁਆਮ ਧੂਪ ਧੁਖਾਉਣ ਲਈ ਜਗਵੇਦੀ ਦੇ ਕੋਲ ਖੜ੍ਹਾ ਸੀ।
2 Sai mutumin Allah ya tā da murya a kan bagade bisa ga umarnin Ubangiji ya ce, “Ya bagade, bagade! Ubangiji ya ce, ‘Za a haifi ɗa mai suna Yosiya wa gidan Dawuda. A kanka zai miƙa firistoci na masujadai kan tuddai masu miƙa hadayu a nan, za a kuma ƙone ƙasusuwan mutane a kanka.’”
ਉਹ ਯਹੋਵਾਹ ਦੇ ਬਚਨ ਨਾਲ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਬੋਲਿਆ ਅਤੇ ਆਖਿਆ, ਹੇ ਜਗਵੇਦੀ, ਹੇ ਜਗਵੇਦੀ! ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ ਕਿ ਵੇਖ, ਦਾਊਦ ਦੇ ਘਰਾਣੇ ਵਿੱਚੋਂ ਯੋਸ਼ੀਯਾਹ ਨਾਮੇ ਇੱਕ ਮੁੰਡਾ ਜੰਮੇਗਾ ਅਤੇ ਉਹ ਉੱਚਿਆਂ ਥਾਵਾਂ ਦੇ ਜਾਜਕਾਂ ਨੂੰ ਜੋ ਤੇਰੇ ਉੱਤੇ ਧੂਪ ਧੁਖਾਉਂਦੇ ਹਨ ਤੇਰੇ ਹੀ ਉੱਤੇ ਚੜ੍ਹਾਵੇਗਾ ਅਤੇ ਆਦਮੀਆਂ ਦੀਆਂ ਹੱਡੀਆਂ ਤੇਰੇ ਉੱਤੇ ਸਾੜੀਆਂ ਜਾਣਗੀਆਂ।
3 A wannan rana mutumin Allah ya ba da alama, “Ga alamar da Ubangiji ya furta. Wannan bagade zai tsage yă rabu kashi biyu, tokar da yake a kansa za tă zuba a ƙasa.”
ਅਤੇ ਉਸ ਨੇ ਉਸੇ ਦਿਨ ਇੱਕ ਨਿਸ਼ਾਨੀ ਦਿੱਤੀ ਕਿ ਉਹ ਨਿਸ਼ਾਨੀ ਜਿਹੜੀ ਯਹੋਵਾਹ ਬੋਲਿਆ ਹੈ ਇਹ ਹੈ ਕਿ ਵੇਖੋ ਜਗਵੇਦੀ ਪਾਟ ਜਾਵੇਗੀ ਅਤੇ ਉਹ ਸੁਆਹ ਜਿਹੜੀ ਉਹ ਦੇ ਉੱਤੇ ਹੋਵੇਗੀ ਢਿਲਕ ਜਾਵੇਗੀ।
4 Sa’ad da Yerobowam ya ji abin da mutumin Allah ya tā da murya ya faɗa game da bagaden Betel, sai ya miƙa hannunsa daga bagaden ya ce, “Ku kama shi!” Amma sai hannun da ya miƙa ya yanƙwane, har bai iya janye shi ba.
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਪਾਤਸ਼ਾਹ ਨੇ ਪਰਮੇਸ਼ੁਰ ਦੇ ਬੰਦੇ ਦਾ ਬਚਨ ਸੁਣਿਆ ਜੋ ਉਸ ਨੇ ਬੈਤਏਲ ਵਿੱਚ ਜਗਵੇਦੀ ਦੇ ਵਿਰੁੱਧ ਉੱਚੀ ਦਿੱਤੀ ਆਖਿਆ ਸੀ ਤਾਂ ਯਾਰਾਬੁਆਮ ਨੇ ਜਗਵੇਦੀ ਤੋਂ ਆਪਣੀ ਬਾਂਹ ਲੰਮੀ ਕਰਕੇ ਆਖਿਆ, ਇਸ ਨੂੰ ਫੜ ਲਓ ਤਾਂ ਉਸ ਦੀ ਉਹ ਬਾਂਹ ਜਿਹੜੀ ਲੰਮੀ ਕੀਤੀ ਸੀ ਸੁੱਕ ਗਈ ਸੋ ਉਹ ਉਸ ਨੂੰ ਆਪਣੀ ਵੱਲ ਖਿੱਚ ਨਾ ਸਕਿਆ।
5 Haka ma, bagaden ya rabu, tokarsa kuma ya zuba, bisa ga alamar da mutumin Allah ya bayar, ta wurin kalmar Ubangiji.
ਤਾਂ ਜਗਵੇਦੀ ਵੀ ਪਾਟ ਗਈ ਅਤੇ ਸੁਆਹ ਉਸ ਜਗਵੇਦੀ ਤੋਂ ਢਿਲਕ ਪਈ ਉਸ ਨਿਸ਼ਾਨੀ ਦੇ ਅਨੁਸਾਰ ਜੋ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਦੇ ਬਚਨ ਨਾਲ ਦਿੱਤੀ ਸੀ।
6 Sai sarki ya ce wa mutumin Allah, “Ka roƙi Ubangiji Allahnka, ka kuma yi addu’a domina don hannuna ya warke.” Saboda haka mutumin Allah ya yi roƙo ga Ubangiji, hannun sarki kuwa ya warke, ya kuma zama kamar yadda yake a dā.
ਤਾਂ ਪਾਤਸ਼ਾਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਉੱਤਰ ਵਿੱਚ ਆਖਿਆ ਕਿ ਹੁਣ ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦੇ ਅੱਗੇ ਅਰਦਾਸ ਕਰ ਅਤੇ ਮੇਰੇ ਲਈ ਬੇਨਤੀ ਕਰ ਕਿ ਮੇਰਾ ਹੱਥ ਫੇਰ ਮੇਰੇ ਲਈ ਚੰਗਾ ਕੀਤਾ ਜਾਵੇ ਤਾਂ ਉਸ ਪਰਮੇਸ਼ੁਰ ਦੇ ਬੰਦੇ ਨੇ ਯਹੋਵਾਹ ਅੱਗੇ ਅਰਦਾਸ ਕੀਤੀ ਅਤੇ ਪਾਤਸ਼ਾਹ ਦਾ ਹੱਥ ਉਹ ਦੇ ਲਈ ਚੰਗਾ ਕੀਤਾ ਗਿਆ ਅਤੇ ਅੱਗੇ ਵਰਗਾ ਹੋ ਗਿਆ।
7 Sai sarki ya ce wa mutumin Allah, “Zo gida tare da ni, ka sami wani abu ka ci, zan kuwa yi maka kyauta.”
ਤਾਂ ਪਾਤਸ਼ਾਹ ਉਸ ਪਰਮੇਸ਼ੁਰ ਦੇ ਬੰਦੇ ਨੂੰ ਬੋਲਿਆ ਕਿ ਮੇਰੇ ਨਾਲ ਮਹਿਲ ਨੂੰ ਚੱਲ ਅਤੇ ਭੋਜਣ ਕਰ ਅਤੇ ਮੈਂ ਤੈਨੂੰ ਦਾਨ ਦਿਆਂਗਾ।
8 Amma mutumin Allah ya amsa wa sarki, “Ko da za ka ba rabin mallakarka, ba zan tafi tare da kai ba, ba kuwa zan ci abinci, ko in sha ruwa a can ba.
ਪਰ ਉਸ ਪਰਮੇਸ਼ੁਰ ਦੇ ਬੰਦੇ ਨੇ ਪਾਤਸ਼ਾਹ ਨੂੰ ਆਖਿਆ, ਜੇ ਤੂੰ ਮੈਨੂੰ ਆਪਣਾ ਅੱਧਾ ਮਹਿਲ ਵੀ ਦੇ ਦੇਵੇਂ ਤਾਂ ਵੀ ਮੈਂ ਤੇਰੇ ਨਾਲ ਨਹੀਂ ਜਾਂਵਾਂਗਾ ਨਾ ਇੱਥੇ ਰੋਟੀ ਖਾਵਾਂਗਾ ਅਤੇ ਨਾ ਹੀ ਪਾਣੀ ਪੀਵਾਂਗਾ।
9 Gama an umarce ni ta wurin kalmar Ubangiji, aka ce, ‘Kada ka ci abinci, ko ka sha ruwa, ko ka koma ta hanyar da ka zo.’”
ਕਿਉਂ ਜੋ ਯਹੋਵਾਹ ਦੇ ਬਚਨ ਅਨੁਸਾਰ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਨਾ ਰੋਟੀ ਖਾਵੀਂ ਨਾ ਪਾਣੀ ਪੀਵੀਂ ਨਾ ਇਸੇ ਰਾਹ ਮੁੜੀਂ ਜਿਸ ਵਿੱਚੋਂ ਦੀ ਤੂੰ ਆਇਆ।
10 Saboda haka ya ɗauki wata hanya, bai kuwa koma ta hanyar da ya zo Betel ba.
੧੦ਸੋ ਉਹ ਦੂਜੇ ਰਾਹ ਥਾਣੀ ਮੁੜ ਗਿਆ ਉਸ ਰਾਹੋਂ ਨਹੀਂ ਜਿਸ ਥਾਣੀ ਉਹ ਬੈਤਏਲ ਨੂੰ ਆਇਆ ਸੀ।
11 To, fa, akwai wani tsohon annabi yana zama a Betel, wanda’ya’yansa suka zo suka faɗa masa dukan abin da mutumin Allah ya yi a can, a ranar. Suka kuma faɗa wa mahaifinsu abin da ya faɗa wa sarki.
੧੧ਬੈਤਏਲ ਵਿੱਚ ਇੱਕ ਬੁੱਢਾ ਨਬੀ ਵੱਸਦਾ ਸੀ। ਉਸ ਦੇ ਪੁੱਤਰਾਂ ਨੇ ਆਣ ਕੇ ਉਹ ਸਾਰੇ ਕੰਮ ਦੱਸੇ ਜਿਹੜੇ ਪਰਮੇਸ਼ੁਰ ਦੇ ਬੰਦੇ ਨੇ ਉਸ ਦਿਨ ਬੈਤਏਲ ਵਿੱਚ ਕੀਤੇ ਅਤੇ ਉਹ ਗੱਲਾਂ ਜੋ ਉਹ ਪਾਤਸ਼ਾਹ ਨੂੰ ਬੋਲਿਆ ਆਪਣੇ ਪਿਤਾ ਨੂੰ ਦੱਸੀਆਂ।
12 Mahaifinsu ya tambaye su ya ce, “Wace hanya ce ya bi?” Sai’ya’yansa suka nuna masa hanyar da mutumin Allah daga Yahuda ya bi.
੧੨ਤਾਂ ਉਨ੍ਹਾਂ ਦਾ ਪਿਤਾ ਉਨ੍ਹਾਂ ਨੂੰ ਬੋਲਿਆ, ਉਹ ਕਿਸ ਰਾਹ ਗਿਆ? ਕਿਉਂ ਜੋ ਉਸ ਦੇ ਪੁੱਤਰਾਂ ਨੇ ਵੇਖ ਲਿਆ ਸੀ ਕਿ ਉਹ ਪਰਮੇਸ਼ੁਰ ਦਾ ਬੰਦਾ ਜਿਹੜਾ ਯਹੂਦਾਹ ਤੋਂ ਆਇਆ ਸੀ ਕਿਹੜੇ ਰਾਹ ਗਿਆ।
13 Sai ya ce wa’ya’yansa, “Ku yi wa jakina shimfiɗa.” Da suka yi wa jakin shimfiɗa, sai ya hau.
੧੩ਤਾਂ ਉਸ ਆਪਣੇ ਪੁੱਤਰਾਂ ਨੂੰ ਆਖਿਆ, ਮੇਰੇ ਲਈ ਗਧੇ ਉੱਤੇ ਕਾਠੀ ਕੱਸ ਦਿਓ ਸੋ ਉਨ੍ਹਾਂ ਨੇ ਉਸ ਲਈ ਗਧੇ ਉੱਤੇ ਕਾਠੀ ਕੱਸ ਦਿੱਤੀ ਤਾਂ ਉਹ ਉਸ ਉੱਤੇ ਚੜ੍ਹ ਗਿਆ।
14 Ya bi bayan mutumin Allah. Ya same shi yana zama a ƙarƙashin itace oak, sai ya tambaye shi ya ce, “Kai ne mutumin Allah wanda ya zo daga Yahuda?” Ya amsa, “Ni ne.”
੧੪ਅਤੇ ਪਰਮੇਸ਼ੁਰ ਦੇ ਬੰਦੇ ਦੇ ਪਿੱਛੇ ਚੱਲ ਪਿਆ ਸੋ ਉਹ ਉਸ ਨੂੰ ਬਲੂਤ ਦੇ ਹੇਠ ਬੈਠਾ ਹੋਇਆ ਲੱਭਾ ਤਾਂ ਉਸ ਨੇ ਉਹ ਨੂੰ ਆਖਿਆ, ਕੀ ਤੂੰ ਉਹੋ ਪਰਮੇਸ਼ੁਰ ਦਾ ਬੰਦਾ ਹੈਂ ਜੋ ਯਹੂਦਾਹ ਤੋਂ ਆਇਆ ਹੈਂ? ਉਸ ਆਖਿਆ, ਮੈਂ ਹੀ ਹਾਂ।
15 Saboda haka annabin ya ce masa, “Zo gida tare da ni ka ci abinci.”
੧੫ਤਾਂ ਉਸ ਨੇ ਉਹ ਨੂੰ ਆਖਿਆ, ਮੇਰੇ ਨਾਲ ਘਰ ਨੂੰ ਚੱਲ ਅਤੇ ਰੋਟੀ ਖਾਹ।
16 Mutumin Allah ya ce, “Ba zan koma tare da kai ba, ko in ci abinci, ko in sha ruwa tare da kai a can ba.
੧੬ਪਰ ਉਸ ਆਖਿਆ, ਮੈਂ ਤੇਰੇ ਨਾਲ ਮੁੜ ਨਹੀਂ ਸਕਦਾ ਨਾ ਤੇਰੇ ਘਰ ਦੇ ਅੰਦਰ ਜਾ ਸਕਦਾ ਹਾਂ ਨਾ ਮੈਂ ਤੇਰੇ ਨਾਲ ਇੱਥੇ ਰੋਟੀ ਖਾਵਾਂਗਾ ਨਾ ਪਾਣੀ ਪੀਵਾਂਗਾ।
17 An faɗa mini ta wurin maganar Ubangiji, ‘Kada ka ci abinci, ko ka sha ruwa a can, ko ka koma ta hanyar da ka zo.’”
੧੭ਕਿਉਂ ਜੋ ਯਹੋਵਾਹ ਦੇ ਬਚਨ ਦੇ ਅਨੁਸਾਰ ਮੈਨੂੰ ਹੁਕਮ ਹੋਇਆ ਹੈ ਕਿ ਤੂੰ ਨਾ ਉੱਥੇ ਰੋਟੀ ਖਾਵੀਂ ਨਾ ਪਾਣੀ ਪੀਵੀਂ ਨਾ ਉਸ ਰਾਹ ਥਾਣੀ ਮੁੜੀ ਜਿੱਥੋਂ ਦੀ ਤੂੰ ਗਿਆ।
18 Sai annabin ya amsa, “Ni ma annabi ne, kamar ka. Kuma mala’ika ya ce mini ta wurin kalmar Ubangiji, ‘Dawo da shi zuwa gidanka saboda yă ci abinci, yă kuma sha ruwa.’” (Amma yana masa ƙarya ne.)
੧੮ਤਾਂ ਉਸ ਨੇ ਉਹ ਨੂੰ ਆਖਿਆ, ਮੈਂ ਵੀ ਤੇਰੇ ਜਿਹਾ ਇੱਕ ਨਬੀ ਹਾਂ ਅਤੇ ਯਹੋਵਾਹ ਦੇ ਬਚਨ ਨਾਲ ਇੱਕ ਦੂਤ ਮੈਨੂੰ ਬੋਲਿਆ ਕਿ ਤੂੰ ਉਹ ਨੂੰ ਆਪਣੇ ਘਰ ਮੋੜ ਲਿਆ ਕਿ ਉਹ ਤੇਰੇ ਘਰ ਰੋਟੀ ਖਾਵੇ ਅਤੇ ਪਾਣੀ ਪੀਵੇ ਪਰ ਉਸ ਨੇ ਉਹ ਦੇ ਨਾਲ ਝੂਠ ਮਾਰਿਆ।
19 Sai mutumin Allah ya koma tare da shi ya kuma ci ya sha a gidansa.
੧੯ਸੋ ਉਹ ਉਸ ਦੇ ਨਾਲ ਮੁੜ ਆਇਆ ਅਤੇ ਉਸ ਦੇ ਘਰ ਰੋਟੀ ਖਾਧੀ ਅਤੇ ਪਾਣੀ ਪੀਤਾ।
20 Yayinda suke zaune a teburi, sai maganar Ubangiji ta zo wa tsohon annabin da ya dawo da mutumin Allah.
੨੦ਤਾਂ ਇਸ ਤਰ੍ਹਾਂ ਹੋਇਆ ਜਦ ਉਹ ਮੇਜ਼ ਕੋਲ ਬੈਠ ਰਹੇ ਸਨ ਕਿ ਯਹੋਵਾਹ ਦਾ ਬਚਨ ਉਸ ਨਬੀ ਨੂੰ ਜਿਹੜਾ ਉਸ ਨੂੰ ਮੋੜ ਲਿਆਇਆ ਸੀ ਆਇਆ।
21 Sai tsohon annabin ya tā da murya wa mutumin Allah wanda ya zo daga Yahuda, “Ga abin da Ubangiji ya ce, ‘Ka ƙazantar da maganar Ubangiji, ba ka kuma kiyaye umarnin Ubangiji Allahnka ba.
੨੧ਤਾਂ ਉਹ ਨੇ ਉਸ ਪਰਮੇਸ਼ੁਰ ਦੇ ਬੰਦੇ ਨੂੰ ਜਿਹੜਾ ਯਹੂਦਾਹ ਤੋਂ ਆਇਆ ਸੀ ਉੱਚੀ ਦਿੱਤੀ ਆਖਿਆ ਕਿ ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, ਇਸ ਲਈ ਕਿ ਤੂੰ ਯਹੋਵਾਹ ਦੇ ਵਾਕ ਦੀ ਉਲੰਘਣਾ ਕੀਤੀ ਅਤੇ ਉਸ ਹੁਕਮ ਦੀ ਪਾਲਨਾ ਨਹੀਂ ਕੀਤੀ ਜਿਸ ਦਾ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ।
22 Ka dawo ka ci abinci, ka kuma sha ruwa a wurin da na faɗa maka kada ka ci, ko ka sha. Saboda haka ba za a binne jikinka a kabarin kakanninka ba.’”
੨੨ਸਗੋਂ ਤੂੰ ਮੁੜ ਆਇਆ ਅਤੇ ਉਸ ਥਾਂ ਜਿੱਥੋਂ ਯਹੋਵਾਹ ਨੇ ਤੈਨੂੰ ਆਖਿਆ ਸੀ ਕਿ ਨਾ ਰੋਟੀ ਖਾਵੀਂ ਅਤੇ ਨਾ ਪਾਣੀ ਪੀਵੀਂ ਤੂੰ ਰੋਟੀ ਵੀ ਖਾਧੀ ਅਤੇ ਪਾਣੀ ਵੀ ਪੀਤਾ ਸੋ ਤੇਰੀ ਲੋਥ ਤੇਰੇ ਪਿਓ ਦਾਦਿਆਂ ਦੀ ਕਬਰ ਵਿੱਚ ਨਾ ਜਾਏਗੀ।
23 Sa’ad da mutumin Allah ya gama ci da sha, sai annabin da ya dawo da shi ya yi wa jakin mutumin Allah shimfiɗa.
੨੩ਤਾਂ ਇਸ ਤਰ੍ਹਾਂ ਹੋਇਆ ਕਿ ਜਦ ਉਹ ਅੰਨ ਜਲ ਖਾ ਪੀ ਚੁੱਕਾ ਤਾਂ ਉਸ ਨੇ ਆਪਣੇ ਗਧੇ ਉੱਤੇ ਉਸ ਨਬੀ ਲਈ ਜਿਹ ਨੂੰ ਉਹ ਮੋੜ ਲਿਆਇਆ ਸੀ ਕਾਠੀ ਪਾਈ।
24 Yayinda yake kan hanyarsa, sai wani zaki ya sadu da shi ya kashe shi, aka kuma jefar da jikinsa a kan hanya, jakin da zakin suka tsaya kusa da gawar.
੨੪ਜਦ ਉਹ ਤੁਰਿਆ ਜਾਂਦਾ ਸੀ ਤਾਂ ਰਾਹ ਵਿੱਚ ਉਸ ਨੂੰ ਇੱਕ ਸ਼ੇਰ ਮਿਲਿਆ ਜਿਸ ਨੇ ਉਸ ਨੂੰ ਪਾੜ ਸੁੱਟਿਆ ਸੋ ਉਸ ਦੀ ਲੋਥ ਰਾਹ ਵਿੱਚ ਪਈ ਰਹੀ ਅਤੇ ਗਧਾ ਉਸ ਨੇ ਨੇੜੇ ਖੜ੍ਹਾ ਰਿਹਾ ਅਤੇ ਸ਼ੇਰ ਵੀ ਉਸ ਲੋਥ ਦੇ ਕੋਲ ਖੜ੍ਹਾ ਰਿਹਾ।
25 Waɗansu mutane masu wucewa suka ga an yar da gawar a can, zaki yana tsaye kusa da gawar, sai suka tafi suka ba da labarin a birni inda tsohon annabin nan yake zama.
੨੫ਤਾਂ ਵੇਖੋ ਕਿ ਮਨੁੱਖ ਉੱਥੋਂ ਦੀ ਲੰਘਦੇ ਸਨ ਅਤੇ ਉਨ੍ਹਾਂ ਨੇ ਵੇਖਿਆ ਕਿ ਲੋਥ ਰਾਹ ਵਿੱਚ ਡਿੱਗੀ ਪਈ ਹੈ ਅਤੇ ਸ਼ੇਰ ਲਾਸ਼ ਦੇ ਕੋਲ ਖੜ੍ਹਾ ਹੈ ਸੋ ਉਨ੍ਹਾਂ ਨੇ ਸ਼ਹਿਰ ਵਿੱਚ ਜਿੱਥੇ ਬੁੱਢਾ ਨਬੀ ਰਹਿੰਦਾ ਸੀ ਜਾ ਕੇ ਗੱਲ ਦੱਸੀ।
26 Sa’ad da annabin da ya dawo da mutumin Allah ya ji, sai ya ce, “Mutumin Allah ne, wanda ya ƙazantar da maganar Ubangiji. Ubangiji ya bashe shi ga zaki, wanda ya yayyage shi ya kuma kashe shi, kamar yadda maganar Ubangiji ta gargaɗe shi.”
੨੬ਅਤੇ ਉਸ ਨਬੀ ਨੇ ਜਿਹੜਾ ਉਸ ਨੂੰ ਰਾਹ ਵਿੱਚੋਂ ਮੋੜ ਲਿਆਇਆ ਸੀ ਸੁਣ ਕੇ ਆਖਿਆ ਕਿ ਇਹ ਉਹ ਪਰਮੇਸ਼ੁਰ ਦਾ ਬੰਦਾ ਸੀ ਜਿਸ ਯਹੋਵਾਹ ਦੇ ਬਚਨ ਦੀ ਉਲੰਘਣਾ ਕੀਤੀ ਇਸੇ ਲਈ ਯਹੋਵਾਹ ਨੇ ਉਸ ਨੂੰ ਸ਼ੇਰ ਦੇ ਹਵਾਲੇ ਕੀਤਾ ਜਿਸ ਉਸ ਨੂੰ ਪਾੜਿਆ ਅਤੇ ਮਾਰ ਸੁੱਟਿਆ। ਇਹ ਯਹੋਵਾਹ ਦੇ ਉਸ ਬਚਨ ਅਨੁਸਾਰ ਹੋਇਆ ਜੋ ਉਹ ਉਸ ਨੂੰ ਬੋਲਿਆ ਸੀ।
27 Sai annabin ya ce wa’ya’yansa, “Ku yi wa jakina shimfiɗa.” Sai suka yi.
੨੭ਤਾਂ ਉਹ ਆਪਣੇ ਪੁੱਤਰਾਂ ਨੂੰ ਬੋਲਿਆ ਕਿ ਮੇਰੇ ਲਈ ਗਧੇ ਉੱਤੇ ਕਾਠੀ ਪਾ ਦਿਓ ਤਾਂ ਉਨ੍ਹਾਂ ਨੇ ਪਾ ਦਿੱਤੀ।
28 Sai ya fita ya sami an jefar da gawar a hanya, jakin da zakin suna tsaye kusa da shi. Zakin bai ci gawar ko yă yayyage jakin ba.
੨੮ਤਾਂ ਉਹ ਗਿਆ ਅਤੇ ਉਸ ਦੀ ਲੋਥ ਰਾਹ ਵਿੱਚ ਡਿੱਗੀ ਪਈ ਲੱਭੀ ਅਤੇ ਗਧਾ ਤੇ ਸ਼ੇਰ ਲਾਸ਼ ਦੇ ਕੋਲ ਖੜ੍ਹੇ ਸਨ। ਸ਼ੇਰ ਨੇ ਨਾ ਲੋਥ ਖਾਧੀ ਅਤੇ ਨਾ ਗਧੇ ਨੂੰ ਪਾੜਿਆ।
29 Saboda haka annabin ya ɗauki gawar mutumin Allah, ya shimfiɗa shi a kan jaki, ya koma da shi cikin birninsa don yă yi makokinsa yă kuma binne shi.
੨੯ਤਾਂ ਉਸ ਨਬੀ ਨੇ ਪਰਮੇਸ਼ੁਰ ਦੇ ਬੰਦੇ ਦੀ ਲੋਥ ਨੂੰ ਚੁੱਕ ਲਿਆ ਅਤੇ ਉਸ ਨੂੰ ਗਧੇ ਉੱਤੇ ਰੱਖ ਕੇ ਮੋੜ ਲਿਆਇਆ ਅਤੇ ਉਹ ਬੁੱਢਾ ਨਬੀ ਉਸ ਦਾ ਸੋਗ ਕਰਨ ਨੂੰ ਅਤੇ ਦੱਬਣ ਨੂੰ ਸ਼ਹਿਰ ਨੂੰ ਆਇਆ।
30 Sai ya kwantar da gawar a kabarinsa, suka yi makoki a kansa, ya kuma ce, “Ayya, abokina!”
੩੦ਉਹ ਨੇ ਉਸ ਦੀ ਲੋਥ ਆਪਣੀ ਕਬਰ ਵਿੱਚ ਰੱਖ ਦਿੱਤੀ ਅਤੇ ਉਨ੍ਹਾਂ ਉਸ ਉੱਤੇ “ਹਾਏ ਓਏ ਮੇਰਿਆ ਭਰਾਵਾ” ਆਖ ਕੇ ਵਿਰਲਾਪ ਕੀਤਾ।
31 Bayan an binne shi, sai ya ce wa’ya’yansa, “Sa’ad da na mutu, ku binne ni a kabarin da aka binne mutumin Allah; ku kwantar da ƙasusuwana kusa da ƙasusuwansa.
੩੧ਤਾਂ ਇਸ ਤਰ੍ਹਾਂ ਹੋਇਆ ਕਿ ਉਸ ਨੂੰ ਦੱਬ ਚੁੱਕਣ ਦੇ ਪਿੱਛੋਂ ਉਹ ਨੇ ਆਪਣੇ ਪੁੱਤਰਾਂ ਨੂੰ ਆਖਿਆ ਕਿ ਜਦ ਮੈਂ ਮਰਾਂ ਤਾਂ ਮੈਨੂੰ ਉਸ ਕਬਰ ਵਿੱਚ ਦੱਬਣਾ ਜਿਸ ਵਿੱਚ ਪਰਮੇਸ਼ੁਰ ਦੇ ਬੰਦੇ ਨੂੰ ਦੱਬਿਆ ਹੈ ਅਤੇ ਮੇਰੀਆਂ ਹੱਡੀਆਂ ਉਸ ਦੀਆਂ ਹੱਡੀਆਂ ਦੇ ਨਾਲ-ਨਾਲ ਰੱਖਣੀਆਂ।
32 Gama annabcin da ya yi ta maganar Ubangiji gāba da bagaden da yake cikin Betel da kuma wuraren sujada a tuddan da suke a biranen Samariya, ba shakka zai cika.”
੩੨ਕਿਉਂ ਜੋ ਯਹੋਵਾਹ ਦਾ ਉਹ ਬਚਨ ਜੋ ਉਸ ਨੇ ਬੈਤਏਲ ਦੀ ਜਗਵੇਦੀ ਦੇ ਵਿਰੁੱਧ ਅਤੇ ਉਨ੍ਹਾਂ ਸਭਨਾਂ ਉੱਚਿਆਂ ਥਾਵਾਂ ਦੇ ਭਵਨਾਂ ਦੇ ਵਿਰੁੱਧ ਜੋ ਸਾਮਰਿਯਾ ਦੇ ਸ਼ਹਿਰਾਂ ਵਿੱਚ ਹਨ ਬੋਲਿਆ ਸੀ ਉਹ ਸੱਚ-ਮੁੱਚ ਪੂਰਾ ਹੋਵੇਗਾ।
33 Har ma bayan wannan, Yerobowam bai canja daga mugayen hanyoyinsa ba, amma ya ƙara naɗa firistoci domin masujadai da suke kan tuddai daga kowane irin mutane. Duk wanda ya so yă zama firist sai yă naɗa shi don aiki a masujadai da suke kan tuddai.
੩੩ਇਸ ਗੱਲ ਦੇ ਪਿੱਛੋਂ ਵੀ ਯਾਰਾਬੁਆਮ ਆਪਣੇ ਬੁਰੇ ਰਾਹ ਤੋਂ ਨਾ ਮੁੜਿਆ ਸਗੋਂ ਸਾਰੇ ਲੋਕਾਂ ਵਿੱਚੋਂ ਉੱਚੇ ਥਾਵਾਂ ਲਈ ਜਾਜਕ ਫੇਰ ਰੱਖ ਲਏ। ਜਿਸ ਕਿਸੇ ਨੂੰ ਚਾਹਿਆ ਉਸ ਨੇ ਉਹ ਨੂੰ ਥਾਪ ਦਿੱਤਾ ਤਾਂ ਜੋ ਉਹ ਉੱਚਿਆਂ ਥਾਵਾਂ ਦਾ ਜਾਜਕ ਬਣ ਜਾਵੇ।
34 Wannan ne zunubin gidan Yerobowam da ya kai ga fāɗuwarsa da kuma hallakarsa daga fuskar duniya.
੩੪ਇਸ ਗੱਲ ਤੋਂ ਇਹ ਯਾਰਾਬੁਆਮ ਦਾ ਪਾਪ ਹੋਇਆ ਜੋ ਉਸ ਦੇ ਮਿਟਾਉਣ ਅਤੇ ਧਰਤੀ ਤੋਂ ਨਾਸ ਹੋਣ ਦਾ ਕਾਰਨ ਬਣਿਆ।

< 1 Sarakuna 13 >