< 2 Tarihi 35 >

1 Yosiya ya yi Bikin Ƙetarewa ga Ubangiji a Urushalima, aka kuma yanka ɗan ragon Bikin Ƙetarewa a ranar goma sha huɗu ga wata na farko.
ਯੋਸ਼ੀਯਾਹ ਨੇ ਯਰੂਸ਼ਲਮ ਵਿੱਚ ਯਹੋਵਾਹ ਲਈ ਪਸਾਹ ਕੀਤੀ ਅਤੇ ਉਨ੍ਹਾਂ ਨੇ ਪਹਿਲੇ ਮਹੀਨੇ ਦੀ ਚੌਧਵੀਂ ਤਾਰੀਖ਼ ਨੂੰ ਪਸਾਹ ਕੱਟਿਆ।
2 Ya zaɓi firistoci su yi aikinsu, sai ya ƙarfafa su su yi aikin da kyau a hidimar haikalin Ubangiji.
ਉਸ ਨੇ ਜਾਜਕਾਂ ਨੂੰ ਉਨ੍ਹਾਂ ਦੀ ਜ਼ਿੰਮੇਵਾਰੀ ਉੱਤੇ ਖੜ੍ਹਾ ਕੀਤਾ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਭਵਨ ਦੀ ਸੇਵਾ ਲਈ ਤਕੜਾ ਕੀਤਾ
3 Ya ce wa Lawiyawa waɗanda suke koyar da dukan Isra’ila da kuma waɗanda aka tsarkake wa Ubangiji. “Ku sa akwatin alkawari mai tsarki a cikin haikalin da Solomon ɗan Dawuda sarkin Isra’ila ya gina. Ba za a riƙa ɗaukansa a kafaɗa ba. Yanzu ku bauta wa Ubangiji Allahnku da kuma mutanensa Isra’ila.
ਅਤੇ ਉਸ ਨੇ ਲੇਵੀਆਂ ਨੂੰ ਜਿਹੜੇ ਯਹੋਵਾਹ ਲਈ ਪਵਿੱਤਰ ਹੋ ਕੇ ਸਾਰੇ ਇਸਰਾਏਲ ਨੂੰ ਸਿੱਖਿਆ ਦਿੰਦੇ ਸਨ ਕਿ ਪਵਿੱਤਰ ਸੰਦੂਕ ਨੂੰ ਉਸ ਭਵਨ ਵਿੱਚ ਜਿਸ ਨੂੰ ਦਾਊਦ ਦੇ ਪੁੱਤਰ ਸੁਲੇਮਾਨ ਇਸਰਾਏਲ ਦੇ ਪਾਤਸ਼ਾਹ ਨੇ ਬਣਾਇਆ ਹੈ ਰੱਖੋ ਤਾਂ ਅੱਗੇ ਨੂੰ ਤੁਹਾਡਿਆਂ ਮੋਢਿਆਂ ਉੱਤੇ ਕੋਈ ਭਾਰ ਨਹੀਂ ਹੋਵੇਗਾ। ਸੋ ਹੁਣ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਅਤੇ ਉਸ ਦੀ ਪਰਜਾ ਇਸਰਾਏਲ ਦੀ ਸੇਵਾ ਕਰੋ।
4 Ku shirya kanku iyali-iyali a sassanku, bisa ga umarnan da Dawuda sarkin Isra’ila da kuma ɗansa Solomon suka rubuta.
ਆਪਣੇ ਪੁਰਖਿਆਂ ਦੇ ਘਰਾਣਿਆਂ ਅਤੇ ਆਪਣੀਆਂ ਵਾਰੀਆਂ ਅਨੁਸਾਰ ਜਿਵੇਂ ਇਸਰਾਏਲ ਦੇ ਪਾਤਸ਼ਾਹ ਦਾਊਦ ਨੂੰ ਲਿਖਿਆ ਹੈ ਅਤੇ ਉਸ ਦੇ ਪੁੱਤਰ ਸੁਲੇਮਾਨ ਨੇ ਲਿਖਿਆ ਹੈ ਆਪਣੇ ਆਪ ਨੂੰ ਤਿਆਰ ਕਰ ਲਵੋ
5 “Ku tsaya a tsattsarkan wuri, bisa ga ƙungiyoyin gidajen kakannin’yan’uwanku, waɗanda su ba firistoci ba ne. Kowanne ya sami kashi daga cikin gidan Lawiyawa.
ਅਤੇ ਤੁਸੀਂ ਪਵਿੱਤਰ ਸਥਾਨ ਵਿੱਚ ਪੁਰਖਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਅਤੇ ਆਪਣੇ ਭਰਾਵਾਂ ਆਮ ਲੋਕਾਂ ਦੇ ਅਨੁਸਾਰ ਖੜ੍ਹੇ ਹੋਵੋ ਅਤੇ ਲੇਵੀਆਂ ਦੇ ਪੁਰਖਿਆਂ ਦੇ ਘਰਾਣੇ ਦਾ ਹਿੱਸਾ ਹਰੇਕ ਲਈ ਹੋਵੇ
6 Ku yanka ragunan Bikin Ƙetarewa, ku tsarkake kanku, ku kuma shirya raguna domin’yan’uwanku, kuna yin abin da Ubangiji ya umarta ta wurin Musa.”
ਅਤੇ ਪਸਾਹ ਨੂੰ ਵੱਢੋ ਅਤੇ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਯਹੋਵਾਹ ਦੇ ਵਾਕ ਅਨੁਸਾਰ ਜੋ ਮੂਸਾ ਦੇ ਰਾਹੀਂ ਆਇਆ ਸੀ ਆਪਣੇ ਭਰਾਵਾਂ ਨੂੰ ਪੂਰਾ ਕਰਨ ਲਈ ਤਿਆਰ ਕਰੋ।
7 Yosiya ya tanada wa dukan mutanen da ba firistoci ba ne waɗanda suke a wurin, tumaki da awaki dubu talatin don a yanka saboda hadayun Bikin Ƙetarewa, ya kuma ba su shanu dubu uku. Dukan dabbobin kuwa daga garken sarki ne.
ਯੋਸ਼ੀਯਾਹ ਨੇ ਆਮ ਲੋਕਾਂ ਲਈ ਜਿੰਨੇ ਉੱਥੇ ਸਨ ਇੱਜੜ ਵਿੱਚੋਂ ਛੱਤਰੇ ਲੇਲੇ ਪਸਾਹ ਲਈ ਦਿੱਤੇ ਜਿਹੜੇ ਗਿਣਤੀ ਵਿੱਚ ਤੀਹ ਹਜ਼ਾਰ ਸਨ ਅਤੇ ਤਿੰਨ ਹਜ਼ਾਰ ਵਹਿੜੇ। ਇਹ ਸਾਰੇ ਸ਼ਾਹੀ ਮਾਲ ਵਿੱਚੋਂ ਸਨ।
8 Fadawansa su ma suka ba da taimako da yardar rai ga mutane da kuma firistoci da Lawiyawa. Hilkiya, Zakariya da Yehiyel masu aiki a haikalin Allah, suka ba firistoci hadayun Bikin Ƙetarewa dubu biyu da ɗari shida da kuma shanu ɗari uku.
ਉਸ ਦੇ ਸਰਦਾਰਾਂ ਨੇ ਖੁਸ਼ੀ ਦੇ ਚੜ੍ਹਾਵੇ ਲੋਕਾਂ ਲਈ ਅਤੇ ਜਾਜਕਾਂ ਅਤੇ ਲੇਵੀਆਂ ਲਈ ਦਿੱਤੇ ਅਤੇ ਹਿਲਕੀਯਾਹ ਅਤੇ ਜ਼ਕਰਯਾਹ ਅਤੇ ਯਹੀਏਲ ਨੇ ਜਿਹੜੇ ਪਰਮੇਸ਼ੁਰ ਦੇ ਭਵਨ ਦੇ ਹਾਕਮ ਸਨ ਜਾਜਕਾਂ ਨੂੰ ਪਸਾਹ ਲਈ ਦੋ ਹਜ਼ਾਰ ਛੇ ਸੌ ਭੇਡਾਂ ਬੱਕਰੀਆਂ ਅਤੇ ਤਿੰਨ ਸੌ ਵਹਿੜੇ ਦਿੱਤੇ
9 Haka kuma Konaniya tare da Shemahiya da Netanel, ɗan’uwansa, da Hashabiya, Yehiyel da Yozabad, shugabannin Lawiyawa, suka tanadar da hadayun Bikin Ƙetarewa dubu biyar da kuma bijimai ɗari biyar domin Lawiyawa.
ਅਤੇ ਕਾਨਨਯਾਹ, ਸ਼ਮਅਯਾਹ ਅਤੇ ਨਥਨਏਲ, ਉਸ ਦੇ ਭਰਾ ਅਤੇ ਹਸ਼ਬਯਾਹ ਅਤੇ ਯਹੀਏਲ ਅਤੇ ਯੋਜ਼ਾਬਾਦ ਲੇਵੀਆਂ ਦੇ ਸਰਦਾਰਾਂ ਨੇ ਪਸਾਹ ਲਈ ਲੇਵੀਆਂ ਨੂੰ ਪੰਜ ਹਜ਼ਾਰ ਭੇਡਾਂ ਬੱਕਰੀਆਂ ਅਤੇ ਪੰਜ ਸੌ ਵਹਿੜੇ ਦਿੱਤੇ।
10 Sa’ad da aka shirya kome don Bikin Ƙetarewar, sai Firistoci tare da Lawiyawa suka tsaya wurin tsayawarsu bisa ga umarnin sarki.
੧੦ਸੋ ਉਪਾਸਨਾ ਦਾ ਕੰਮ ਪੂਰਾ ਹੋਇਆ, ਤਾਂ ਜਾਜਕ ਆਪਣੇ ਥਾਂ ਅਤੇ ਲੇਵੀ ਆਪਣੀ-ਆਪਣੀ ਵਾਰੀ ਉੱਤੇ ਪਾਤਸ਼ਾਹ ਦੇ ਹੁਕਮ ਅਨੁਸਾਰ ਖੜ੍ਹੇ ਹੋ ਗਏ।
11 Aka yanka ragunan Bikin Ƙetarewa, firistoci kuma suka yayyafa jinin da aka ba su, yayinda Lawiyawa suna fiɗan dabbobi.
੧੧ਉਨ੍ਹਾਂ ਨੇ ਪਸਾਹ ਨੂੰ ਕੱਟਿਆ ਅਤੇ ਜਾਜਕਾਂ ਨੇ ਉਨ੍ਹਾਂ ਦੇ ਹੱਥੋਂ ਲਹੂ ਲੈ ਕੇ ਛਿੜਕਿਆ ਅਤੇ ਲੇਵੀਆਂ ਨੇ ਖੱਲਾਂ ਲਾਹੀਆਂ
12 Suka keɓe hadayun ƙonawa don su ba da su ga ƙungiyoyin iyalan mutane don su miƙa ga Ubangiji, yadda yake a rubuce a Littafin Musa. Suka yi haka da shanun.
੧੨ਤਾਂ ਉਹ ਹੋਮ ਬਲੀਆਂ ਨੂੰ ਲੈ ਗਏ ਅਤੇ ਆਮ ਲੋਕਾਂ ਦੇ ਪੁਰਖਿਆਂ ਦੇ ਘਰਾਣਿਆਂ ਦੀ ਵੰਡ ਅਨੁਸਾਰ ਯਹੋਵਾਹ ਦੇ ਹਜ਼ੂਰ ਭੇਟ ਚੜ੍ਹਾਉਣ ਲਈ ਉਨ੍ਹਾਂ ਨੂੰ ਦਿੱਤਾ ਜਿਵੇਂ ਮੂਸਾ ਦੀ ਪੋਥੀ ਵਿੱਚ ਲਿਖਿਆ ਹੋਇਆ ਹੈ ਅਤੇ ਇਸੇ ਤਰ੍ਹਾਂ ਹੀ ਉਨ੍ਹਾਂ ਨੇ ਵਹਿੜਿਆਂ ਨਾਲ ਕੀਤਾ।
13 Suka gasa dabbobin Bikin Ƙetarewa a bisa wuta yadda aka tsara, suka dafa hadayu masu tsarki a tukwane, da manyan tukwane, da kuma kwanoni, suka raba su nan da nan ga dukan mutane.
੧੩ਉਨ੍ਹਾਂ ਨੇ ਪਸਾਹ ਨੂੰ ਬਿਧੀ ਦੇ ਅਨੁਸਾਰ ਅੱਗ ਉੱਤੇ ਭੁੰਨਿਆ ਅਤੇ ਪਵਿੱਤਰ ਭੇਟਾਂ ਉਨ੍ਹਾਂ ਨੇ ਦੇਗਾਂ, ਤਉੜੀਆਂ ਅਤੇ ਕੜਾਹੀਆਂ ਵਿੱਚ ਪਕਾਈਆਂ ਅਤੇ ਉਨ੍ਹਾਂ ਨੂੰ ਆਮ ਲੋਕਾਂ ਤੱਕ ਛੇਤੀ ਨਾਲ ਪਹੁੰਚਾ ਦਿੱਤਾ।
14 Bayan wannan, suka shirya wa kansu da kuma wa firistoci, saboda firistoci, zuriyar Haruna, suna miƙa hadayun ƙonawa da sashen kitse daga safe har dare. Saboda haka Lawiyawa suka shirya wa kansu da kuma wa firistocin daga zuriyar Haruna.
੧੪ਇਸ ਦੇ ਮਗਰੋਂ ਉਨ੍ਹਾਂ ਨੇ ਆਪਣੇ ਲਈ ਅਤੇ ਜਾਜਕਾਂ ਲਈ ਤਿਆਰ ਕੀਤਾ ਕਿਉਂ ਜੋ ਹਾਰੂਨ ਦੀ ਵੰਸ਼ ਦੇ ਜਾਜਕ ਹੋਮ ਬਲੀਆਂ ਅਤੇ ਚਰਬੀ ਚੜ੍ਹਾਉਣ ਲਈ ਰਾਤ ਤੱਕ ਲੱਗੇ ਰਹੇ ਸੋ ਲੇਵੀਆਂ ਨੇ ਆਪਣੇ ਲਈ ਅਤੇ ਹਾਰੂਨ ਦੀ ਵੰਸ਼ ਦੇ ਜਾਜਕਾਂ ਲਈ ਤਿਆਰ ਕੀਤਾ,
15 Mawaƙa zuriyar Asaf, suna a wuraren da Dawuda, Asaf, Heman da Yedutun mai duba na sarki suka tsara. Bai zama lalle matsaran ƙofofi a kowace ƙofa su bar wuraren aikinsu ba, domin’yan’uwansu Lawiyawa sun yi shiri dominsu.
੧੫ਅਤੇ ਆਸਾਫ਼ ਦੀ ਵੰਸ਼ ਦੇ ਗਵੱਯੇ ਦਾਊਦ ਅਤੇ ਆਸਾਫ਼ ਅਤੇ ਹੇਮਾਨ ਅਤੇ ਪਾਤਸ਼ਾਹ ਦੇ ਗੈਬਦਾਨ ਯਦੂਥੂਨ ਦੇ ਹੁਕਮ ਅਨੁਸਾਰ ਆਪਣੀ-ਆਪਣੀ ਥਾਂ ਉੱਤੇ ਖੜ੍ਹੇ ਸਨ ਅਤੇ ਹਰ ਫਾਟਕ ਉੱਤੇ ਦਰਬਾਨ ਸਨ ਅਤੇ ਉਨ੍ਹਾਂ ਨੂੰ ਆਪਣੀ ਟਹਿਲ ਸੇਵਾ ਤੋਂ ਅੱਡ ਹੋਣਾ ਨਾ ਪਿਆ ਕਿਉਂ ਜੋ ਉਨ੍ਹਾਂ ਦੇ ਭਰਾਵਾਂ ਲੇਵੀਆਂ ਨੇ ਉਨ੍ਹਾਂ ਲਈ ਤਿਆਰ ਕੀਤਾ।
16 Ta haka fa aka yi dukan hidimar Ubangiji a wannan rana, domin su kiyaye Bikin Ƙetarewa, domin kuma su miƙa hadayu na ƙonawa a bisa bagaden Ubangiji, yadda sarki Yosiya ya umarta.
੧੬ਸੋ ਉਸ ਦਿਨ ਯੋਸ਼ੀਯਾਹ ਪਾਤਸ਼ਾਹ ਦੇ ਹੁਕਮ ਅਨੁਸਾਰ ਪਸਾਹ ਕਰਨ ਲਈ ਅਤੇ ਯਹੋਵਾਹ ਦੀ ਜਗਵੇਦੀ ਉੱਤੇ ਹੋਮ ਬਲੀ ਚੜ੍ਹਾਉਣ ਲਈ ਯਹੋਵਾਹ ਦੀ ਉਪਾਸਨਾ ਦਾ ਸਾਰਾ ਕੰਮ ਪੂਰਾ ਕੀਤਾ ਗਿਆ।
17 Isra’ilawan da suka kasance a can suka yi Bikin Ƙetarewa a wannan rana, suka kuma kiyaye Bikin Burodi Marar Yisti kwana bakwai.
੧੭ਇਸਰਾਏਲੀਆਂ ਨੇ ਜਿਹੜੇ ਹਾਜ਼ਰ ਸਨ ਉਸ ਵੇਲੇ ਪਸਾਹ ਨੂੰ ਅਤੇ ਪਤੀਰੀ ਰੋਟੀ ਦੇ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ।
18 Ba a taɓa yin Bikin Ƙetarewa haka ba tun zamanin annabi Sama’ila; kuma babu sarkin Isra’ilan da ya taɓa yin irin Bikin Ƙetarewa kamar yadda Yosiya ya yi, tare da firistoci, Lawiyawa da kuma dukan Yahuda da Isra’ila, waɗanda suke can tare da mutanen Urushalima.
੧੮ਇਹੋ ਜਿਹੀ ਪਸਾਹ ਇਸਰਾਏਲ ਵਿੱਚ ਸਮੂਏਲ ਨਬੀ ਦੇ ਦਿਨਾਂ ਤੋਂ ਨਹੀਂ ਮਨਾਈ ਗਈ ਅਤੇ ਇਸਰਾਏਲ ਦੇ ਕਿਸੇ ਪਾਤਸ਼ਾਹ ਨੇ ਇਹੋ ਜਿਹੀ ਪਸਾਹ ਨਹੀਂ ਮਨਾਈ ਜਿਹੜੀ ਯੋਸ਼ੀਯਾਹ ਅਤੇ ਜਾਜਕਾਂ ਅਤੇ ਲੇਵੀਆਂ ਅਤੇ ਸਾਰੇ ਯਹੂਦਾਹ ਅਤੇ ਇਸਰਾਏਲ ਜਿਹੜੇ ਹਾਜ਼ਰ ਸਨ ਅਤੇ ਯਰੂਸ਼ਲਮ ਦੇ ਵਾਸੀਆਂ ਨੇ ਮਨਾਈ।
19 An yi wannan Bikin Ƙetarewa a shekara ta goma sha takwas ta mulkin Yosiya.
੧੯ਇਹ ਪਸਾਹ ਯੋਸ਼ੀਯਾਹ ਰਾਜਾ ਦੇ ਰਾਜ ਦੇ ਅਠਾਰਵੇਂ ਸਾਲ ਮਨਾਈ ਗਈ।
20 Bayan wannan duka, sa’ad da Yosiya ya shirya haikali, Neko sarkin Masar ya haura don yă yi yaƙi a Karkemish a Yuferites, sai Yosiya ya fita don yă fafata da shi a yaƙi.
੨੦ਇਸ ਸਾਰੇ ਦੇ ਮਗਰੋਂ ਜਦ ਯੋਸ਼ੀਯਾਹ ਭਵਨ ਨੂੰ ਪੂਰਾ ਕਰ ਚੁੱਕਿਆ ਤਾਂ ਮਿਸਰ ਦੇ ਰਾਜੇ ਨਕੋਹ ਨੇ ਕਰਕਮੀਸ਼ ਦੇ ਵਿਰੁੱਧ ਜੋ ਫ਼ਰਾਤ ਉੱਤੇ ਹੈ ਲੜਨ ਲਈ ਚੜ੍ਹਾਈ ਕੀਤੀ ਤਾਂ ਯੋਸ਼ੀਯਾਹ ਉਸ ਦਾ ਸਾਹਮਣਾ ਕਰਨ ਲਈ ਬਾਹਰ ਨਿੱਕਲਿਆ।
21 Amma Neko ya aiki’yan saƙo ga Yosiya, yana cewa, “Me ya gama ni da kai, ya Sarkin Yahuda? Ban zo in yi yaƙi da kai ba. Na zo ne in yi yaƙi da gidan da yake gāba da ni! Ka ƙyale ni! Allah ne ya riga ya faɗa mini in hanzarta. Kada ka yi gāba da Allah, wanda yake tare da ni, don kada yă hallaka ka.”
੨੧ਪਰ ਉਸ ਨੇ ਉਹ ਦੇ ਕੋਲ ਦੂਤਾਂ ਦੇ ਰਾਹੀਂ ਸੰਦੇਸ਼ ਭੇਜਿਆ ਕਿ ਹੇ ਯਹੂਦਾਹ ਦੇ ਪਾਤਸ਼ਾਹ, ਤੇਰੇ ਨਾਲ ਮੇਰਾ ਕੀ ਕੰਮ? ਮੈਂ ਅੱਜ ਦੇ ਦਿਨ ਤੇਰੇ ਉੱਤੇ ਨਹੀਂ, ਸਗੋਂ ਇੱਕ ਹੋਰ ਘਰਾਣੇ ਉੱਤੇ ਚੜ੍ਹਾਈ ਕਰ ਰਿਹਾ ਹਾਂ ਅਤੇ ਪਰਮੇਸ਼ੁਰ ਨੇ ਮੈਨੂੰ ਛੇਤੀ ਕਰਨ ਦਾ ਹੁਕਮ ਦਿੱਤਾ ਹੈ, ਸੋ ਤੂੰ ਪਰਮੇਸ਼ੁਰ ਦੇ ਵਿਰੁੱਧ ਜਿਹੜਾ ਮੇਰੇ ਅੰਗ-ਸੰਗ ਹੈ ਟਾਕਰਾ ਨਾ ਕਰ ਮਤੇ ਉਹ ਤੈਨੂੰ ਮਾਰ ਸੁੱਟੇ
22 Yosiya fa, bai juya daga gare shi ba, amma ya ɓad da kama don yă yi yaƙin. Bai saurari abin da Neko ya faɗa bisa ga umarnin Allah ba, amma ya tafi ya yaƙe shi a filin Megiddo.
੨੨ਪਰ ਤਾਂ ਵੀ ਯੋਸ਼ੀਯਾਹ ਨੇ ਉਸ ਵੱਲੋਂ ਮੂੰਹ ਨਾ ਮੋੜਿਆ ਸਗੋਂ ਉਹ ਦੇ ਨਾਲ ਲੜਨ ਲਈ ਆਪਣਾ ਭੇਸ ਬਦਲਿਆ ਅਤੇ ਨਕੋਹ ਦੀ ਗੱਲ ਜਿਹੜੀ ਪਰਮੇਸ਼ੁਰ ਦੇ ਮੂੰਹੋਂ ਨਿੱਕਲੀ ਸੀ ਨਾ ਸੁਣੀ ਸਗੋਂ ਲੜਾਈ ਲਈ ਮਗਿੱਦੋ ਦੀ ਵਾਦੀ ਵਿੱਚ ਗਿਆ
23 Maharba suka harbi Yosiya, sai ya ce wa hafsoshinsa, “Ku ɗauke ni ku fita da ni daga nan; gama an yi mini mummunan rauni.”
੨੩ਤਾਂ ਤੀਰ-ਅੰਦਾਜ਼ਾਂ ਨੇ ਯੋਸ਼ੀਯਾਹ ਪਾਤਸ਼ਾਹ ਨੂੰ ਤੀਰ ਮਾਰਿਆ ਤਾਂ ਪਾਤਸ਼ਾਹ ਨੇ ਆਪਣੇ ਨੌਕਰਾਂ ਨੂੰ ਆਖਿਆ ਕਿ ਮੈਨੂੰ ਕੱਢ ਲੈ ਚੱਲੋ ਕਿਉਂ ਜੋ ਮੈਂ ਵੱਡਾ ਫੱਟੜ ਹੋ ਗਿਆ ਹਾਂ
24 Saboda haka suka ɗauke shi a keken yaƙin, suka fitar da shi, suka sa shi a wata keken yaƙin da yake da shi, suka kawo shi Urushalima, inda ya mutu. Aka binne shi a makabartar kakanninsa, sai dukan Yahuda da Urushalima suka yi makoki dominsa.
੨੪ਸੋ ਉਸ ਦੇ ਨੌਕਰਾਂ ਨੇ ਉਸ ਨੂੰ ਰਥ ਤੋਂ ਲਾਹ ਕੇ ਉਸ ਦੇ ਦੂਜੇ ਰਥ ਵਿੱਚ ਚੜ੍ਹਾਇਆ ਅਤੇ ਉਹ ਨੂੰ ਯਰੂਸ਼ਲਮ ਨੂੰ ਲੈ ਗਏ ਜਿੱਥੇ ਉਹ ਮਰ ਗਿਆ ਅਤੇ ਆਪਣੇ ਪੁਰਖਿਆਂ ਦੀਆਂ ਕਬਰਾਂ ਵਿੱਚ ਦੱਬਿਆ ਗਿਆ। ਤਾਂ ਸਾਰੇ ਯਹੂਦਾਹ ਅਤੇ ਯਰੂਸ਼ਲਮ ਨੇ ਯੋਸ਼ੀਯਾਹ ਲਈ ਦੇ ਸੋਗ ਕੀਤਾ।
25 Annabin Irmiya ya tsara waƙoƙin makoki domin Yosiya, wanda har wa yau mawaƙa maza da mata suke rera game da Yosiya. Suka sa waɗannan su zama al’ada a Isra’ila, suna kuma a rubuce cikin Littafin Makoki.
੨੫ਯਿਰਮਿਯਾਹ ਨੇ ਯੋਸ਼ੀਯਾਹ ਉੱਤੇ ਵੈਣ ਪਾਏ ਅਤੇ ਰਾਗੀ ਅਤੇ ਰਾਗਣਾਂ ਸਾਰੇ ਆਪਣੇ ਸੋਗ ਦੇ ਗਾਉਣ ਵਿੱਚ ਅੱਜ ਦੇ ਦਿਨ ਤੱਕ ਯੋਸ਼ੀਯਾਹ ਦਾ ਨਾਮ ਲੈਂਦੇ ਹਨ ਅਤੇ ਉਨ੍ਹਾਂ ਨੇ ਇਸਰਾਏਲ ਵਿੱਚ ਇਸ ਨੂੰ ਇੱਕ ਦਸਤੂਰ ਬਣਾ ਲਿਆ ਹੈ ਅਤੇ ਵੇਖੋ, ਉਹ ਸਿਆਪਿਆਂ ਦੀ ਪੋਥੀ ਵਿੱਚ ਲਿਖੀਆਂ ਹਨ
26 Sauran ayyukan mulkin Yosiya da kuma kyawawan abubuwan da ya yi, bisa ga abin da aka rubuta a Dokar Ubangiji,
੨੬ਅਤੇ ਯੋਸ਼ੀਯਾਹ ਦੇ ਬਾਕੀ ਕੰਮ ਅਤੇ ਉਸ ਦੀ ਦਯਾ ਉਸ ਦੇ ਅਨੁਸਾਰ ਜੋ ਯਹੋਵਾਹ ਦੀ ਬਿਵਸਥਾ ਵਿੱਚ ਲਿਖਿਆ ਹੈ
27 dukan ayyukan, daga farko har zuwa ƙarshe, suna a rubuce cikin littafin sarakunan Isra’ila da na Yahuda.
੨੭ਅਤੇ ਉਸ ਦੀਆਂ ਗੱਲਾਂ ਆਦ ਤੋਂ ਅੰਤ ਤੱਕ, ਵੇਖੋ, ਉਹ ਇਸਰਾਏਲ ਅਤੇ ਯਹੂਦਾਹ ਦੇ ਪਾਤਸ਼ਾਹਾਂ ਦੀ ਪੋਥੀ ਉੱਤੇ ਲਿਖੀਆਂ ਹਨ ।

< 2 Tarihi 35 >