< 2 Sama’ila 17 >

1 Ahitofel ya ce wa Absalom, “Zan zaɓi mutum dubu goma sha biyu su fita a daren nan in fafari Dawuda.
ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਇਹ ਵੀ ਆਖਿਆ ਕਿ ਮੈਨੂੰ ਹੁਕਮ ਦਿਓ ਤਾਂ ਜੋ ਮੈਂ ਹੁਣ ਬਾਰਾਂ ਹਜ਼ਾਰ ਮਨੁੱਖ ਚੁਣ ਲਵਾਂ ਅਤੇ ਅੱਜ ਰਾਤ ਨੂੰ ਹੀ ਉੱਠ ਕੇ ਦਾਊਦ ਦਾ ਪਿੱਛਾ ਕਰਾਂਗਾ,
2 Zan fāɗa masa sa’ad da yake cikin gajiya da karayar zuciya. Zan firgita shi, mutanen da suke tare da shi kuwa za su gudu. Sarki ne kaɗai zan kashe
ਜਿਸ ਵੇਲੇ ਉਹ ਥੱਕਿਆ ਹੋਇਆ ਹੋਵੇ ਅਤੇ ਉਹ ਦੇ ਹੱਥ ਢਿੱਲੇ ਹੋਣ ਤਾਂ ਮੈਂ ਉਸ ਉੱਤੇ ਹਮਲਾ ਕਰਾਂਗਾ ਅਤੇ ਉਸ ਨੂੰ ਡਰਾਵਾਂਗਾ ਅਤੇ ਉਸ ਦੇ ਨਾਲ ਦੇ ਸਾਰੇ ਭੱਜ ਜਾਣਗੇ ਅਤੇ ਮੈਂ ਸਿਰਫ਼ ਰਾਜਾ ਨੂੰ ਹੀ ਮਾਰ ਲਵਾਂਗਾ।
3 in dawo da dukan mutanen a gare ka. Mutuwar wanda kake nema zai zama dawowar duka; dukan mutanen ba za su cutu ba.”
ਸਾਰੇ ਲੋਕਾਂ ਨੂੰ ਮੈਂ ਤੁਹਾਡੇ ਵੱਲ ਮੋੜ ਲਿਆਵਾਂਗਾ ਕਿਉਂ ਜੋ ਉਹ ਮਨੁੱਖ ਜਿਸ ਨੂੰ ਤੁਸੀਂ ਲੱਭਦੇ ਹੋ ਅਤੇ ਇਨ੍ਹਾਂ ਸਾਰੇ ਲੋਕਾਂ ਦਾ ਮੁੜਨਾ ਇੱਕੋ ਜਿਹਾ ਹੀ ਹੈ ਅਤੇ ਸਾਰੇ ਲੋਕ ਸੁੱਖ-ਸਾਂਦ ਨਾਲ ਰਹਿਣਗੇ।
4 Wannan shawara ta gamshi Absalom da dukan dattawan Isra’ila.
ਇਹ ਗੱਲ ਅਬਸ਼ਾਲੋਮ ਅਤੇ ਸਾਰੇ ਇਸਰਾਏਲੀ ਬਜ਼ੁਰਗਾਂ ਨੂੰ ਚੰਗੀ ਲੱਗੀ।
5 Amma Absalom ya ce, “A kira mini Hushai mutumin Arkitawan nan shi ma, mu ji abin da zai ce.”
ਉਸ ਵੇਲੇ ਅਬਸ਼ਾਲੋਮ ਨੇ ਆਖਿਆ, ਹੂਸ਼ਈ ਅਰਕੀ ਨੂੰ ਵੀ ਸੱਦ ਲਓ ਤਾਂ ਜੋ ਅਸੀਂ ਉਹ ਦੇ ਮੂੰਹੋਂ ਵੀ ਕੁਝ ਸੁਣੀਏ।
6 Da Hushai ya zo wurinsa, sai Absalom ya ce, “Ahitofel ya ba da wannan shawara. Mu yi abin da ya ce? In ba haka ba, sai ka ba mu ra’ayinka.”
ਜਦ ਹੂਸ਼ਈ ਅਬਸ਼ਾਲੋਮ ਦੇ ਸਾਹਮਣੇ ਆਇਆ ਤਾਂ ਅਬਸ਼ਾਲੋਮ ਨੇ ਉਹ ਨੂੰ ਆਖਿਆ ਕਿ ਅਹੀਥੋਫ਼ਲ ਇਹ ਸਲਾਹ ਦਿੰਦਾ ਹੈ, ਸੋ ਅਸੀਂ ਅਜਿਹਾ ਕਰੀਏ ਜਾਂ ਨਹੀਂ? ਤੂੰ ਕੀ ਆਖਦਾ ਹੈਂ?
7 Hushai ya ce wa Absalom, “Shawarar da Ahitofel ya bayar a wannan lokaci kam, ba ta da kyau.
ਤਦ ਹੂਸ਼ਈ ਨੇ ਅਬਸ਼ਾਲੋਮ ਨੂੰ ਆਖਿਆ, ਇਹ ਸਲਾਹ ਜੋ ਅਹੀਥੋਫ਼ਲ ਨੇ ਦਿੱਤੀ ਹੈ, ਇਸ ਵੇਲੇ ਚੰਗੀ ਨਹੀਂ ਹੈ।
8 Ka san mahaifinka da mutanensa mayaƙa ne, suna cikin fushi kamar mugun beyar da aka ƙwace mata’ya’ya. Ban da haka ma, mahaifinka gogagge ne a yaƙi; ba zai kwana da rundunar ba.
ਫਿਰ ਹੂਸ਼ਈ ਨੇ ਇਹ ਵੀ ਆਖਿਆ, ਤੁਸੀਂ ਆਪਣੇ ਪਿਤਾ ਅਤੇ ਉਹ ਦੇ ਮਨੁੱਖਾਂ ਨੂੰ ਜਾਣਦੇ ਹੋ ਕਿ ਉਹ ਕਿੰਨ੍ਹੇ ਵੱਡੇ ਸੂਰਮੇ ਹਨ ਅਤੇ ਇਸ ਵੇਲੇ ਉਹ ਆਪਣੇ ਜੀਆਂ ਵਿੱਚ ਉਸ ਰਿੱਛਣੀ ਵਾਂਗੂੰ ਕ੍ਰੋਧ ਵਿੱਚ ਹੋਣਗੇ ਜਿਸ ਦੇ ਬੱਚੇ ਉਜਾੜ ਵਿੱਚ ਖੋਹ ਲਏ ਗਏ ਹੋਣ। ਤੁਹਾਡਾ ਪਿਤਾ ਯੋਧਾ ਹੈ ਅਤੇ ਉਹ ਸਾਰੇ ਲੋਕਾਂ ਦੇ ਨਾਲ ਨਹੀਂ ਰਹੇਗਾ।
9 Kai, ko yanzu ma, ya riga ya ɓuya cikin kogo ko kuma a wani wuri. In har ya fara kai wa rundunarka hari duk wanda ya ji, zai ce, ‘An yi kaca-kaca da rundunar da suka bi Absalom.’
ਵੇਖੋ, ਜੋ ਉਹ ਹੁਣ ਕਿਸੇ ਖੋਹ ਵਿੱਚ ਜਾਂ ਕਿਸੇ ਹੋਰ ਸਥਾਨ ਥਾਂ ਵਿੱਚ ਲੁੱਕਿਆ ਹੋਵੇਗਾ ਅਤੇ ਜੇਕਰ ਪਹਿਲੇ ਹਮਲੇ ਵਿੱਚ ਹੀ ਇਨ੍ਹਾਂ ਲੋਕਾਂ ਵਿੱਚੋਂ ਕੁਝ ਮਾਰੇ ਜਾਣ ਤਾਂ ਸਾਰੇ ਸੁਣਨ ਵਾਲੇ ਇਹ ਆਖਣਗੇ ਕਿ ਅਬਸ਼ਾਲੋਮ ਦੇ ਲੋਕਾਂ ਵਿੱਚ ਵਾਢ ਪਾਈ ਗਈ।
10 Kai, ko jarumi mai zuciya kamar na zaki ma, zai narke don tsoro, gama dukan Isra’ila sun sani mahaifinka mayaƙi ne, sun kuma san cewa waɗanda suke tare da shi jarumawa ne.
੧੦ਇਸ ਕਾਰਨ ਉਹ ਵੀ ਜੋ ਸੂਰਮਾ ਹੈ ਅਤੇ ਜਿਸ ਦਾ ਮਨ ਸ਼ੇਰ ਦੇ ਮਨ ਵਰਗਾ ਹੈ ਉਸਦਾ ਵੀ ਹੌਂਸਲਾ ਟੁੱਟ ਜਾਵੇਗਾ, ਕਿਉਂ ਜੋ ਸਾਰਾ ਇਸਰਾਏਲ ਜਾਣਦਾ ਹੈ ਕਿ ਤੁਹਾਡਾ ਪਿਤਾ ਸੂਰਮਾ ਹੈ ਅਤੇ ਉਹ ਦੇ ਨਾਲ ਦੇ ਵੀ ਸਾਰੇ ਸੂਰਮੇ ਹਨ।
11 “Saboda haka ina ba ka shawara, bari a tara maka dukan Isra’ila, daga Dan zuwa Beyersheba da yawansu ya yi kamar yashin bakin teku, kai kanka ka jagorance su zuwa fagen fama.
੧੧ਇਸ ਲਈ ਮੈਂ ਇਹ ਸਲਾਹ ਦਿੰਦਾ ਹਾਂ ਕਿ ਸਾਰੇ ਇਸਰਾਏਲ ਵਿੱਚ ਦਾਨ ਤੋਂ ਲੈ ਕੇ ਬਏਰਸ਼ਬਾ ਤੱਕ ਐਨੇ ਲੋਕ ਤੁਹਾਡੇ ਨਾਲ ਇਕੱਠੇ ਹੋਣ ਜਿੰਨ੍ਹੀ ਸਮੁੰਦਰ ਦੇ ਕੰਢੇ ਉੱਤੇ ਰੇਤ ਹੁੰਦੀ ਹੈ, ਅਤੇ ਤੁਸੀਂ ਆਪ ਯੁੱਧ ਕਰਨ ਲਈ ਜਾਓ।
12 Sa’an nan za mu fāɗa masa duk inda yake, za mu fāɗa masa kamar yadda raɓa takan fāɗo a bisa ƙasa. Da shi da mutanensa babu ko ɗaya da za a bari da rai.
੧੨ਉਸ ਵੇਲੇ ਉਹ ਜਿੱਥੇ ਕਿਤੇ ਵੀ ਹੋਵੇ, ਅਸੀਂ ਉਸ ਨੂੰ ਟੱਕਰਾਂਗੇ ਅਤੇ ਤ੍ਰੇਲ ਦੀ ਤਰ੍ਹਾਂ ਜੋ ਧਰਤੀ ਉੱਤੇ ਡਿੱਗਦੀ ਹੈ, ਉਸ ਦੇ ਉੱਤੇ ਜਾ ਪਵਾਂਗੇ। ਤਦ ਉਹ ਅਤੇ ਉਨ੍ਹਾਂ ਸਾਰੇ ਲੋਕਾਂ ਵਿੱਚੋਂ ਜੋ ਉਸ ਦੇ ਨਾਲ ਹਨ, ਇੱਕ ਵੀ ਜੀਉਂਦਾ ਨਾ ਰਹੇਗਾ।
13 In ma ya janye zuwa cikin birni, sai dukan Isra’ila su kawo igiyoyi wa wannan birni, su ja shi zuwa kwari yă wargaje, yadda ba za a bar wani dutse a kan wani ba.”
੧੩ਜੇਕਰ ਉਹ ਕਿਸੇ ਸ਼ਹਿਰ ਵਿੱਚ ਵੜ ਗਿਆ ਹੋਵੇ ਤਾਂ ਸਾਰੇ ਇਸਰਾਏਲੀ ਰੱਸੀਆਂ ਲੈ ਕੇ ਉਸ ਸ਼ਹਿਰ ਨੂੰ ਚੜ੍ਹ ਜਾਣਗੇ ਅਤੇ ਅਸੀਂ ਉਹ ਨੂੰ ਨਦੀ ਵਿੱਚ ਅਜਿਹਾ ਖਿੱਚ ਲਿਆਵਾਂਗੇ, ਜੋ ਉੱਥੇ ਉੱਥੋਂ ਇੱਕ ਰੋੜਾ ਵੀ ਨਹੀਂ ਲੱਭੇਗਾ।
14 Absalom da dukan mutanen Isra’ila suka ce, “Shawarar Hushai mutumin Arkitawa ta fi ta Ahitofel kyau.” Gama Ubangiji ya ƙudura yă wofinta kyakkyawar shawarar Ahitofel, don yă jawo wa Absalom masifa.
੧੪ਤਦ ਅਬਸ਼ਾਲੋਮ ਅਤੇ ਸਾਰੇ ਇਸਰਾਏਲ ਦੇ ਮਨੁੱਖਾਂ ਨੇ ਆਖਿਆ, ਇਹ ਸਲਾਹ ਜੋ ਹੂਸ਼ਈ ਅਰਕੀ ਨੇ ਦਿੱਤੀ ਹੈ, ਅਹੀਥੋਫ਼ਲ ਦੀ ਸਲਾਹ ਨਾਲੋਂ ਚੰਗੀ ਹੈ। ਕਿਉਂ ਜੋ ਯਹੋਵਾਹ ਨੇ ਅਹੀਥੋਫ਼ਲ ਦੀ ਚੰਗੀ ਸਲਾਹ ਉਲਟਾਉਣਾ, ਪਹਿਲਾਂ ਹੀ ਠਾਣ ਲਿਆ ਸੀ ਤਾਂ ਜੋ ਯਹੋਵਾਹ ਅਬਸ਼ਾਲੋਮ ਉੱਤੇ ਬੁਰਿਆਈ ਪਾਵੇ।
15 Hushai ya ce wa Zadok da Abiyatar, firistoci, “Ahitofel ya ba wa Absalom da dattawan Isra’ila shawara su yi kaza da kaza, amma na ba su shawara su yi haka, su yi haka.
੧੫ਤਦ ਹੂਸ਼ਈ ਨੇ ਸਾਦੋਕ ਅਤੇ ਅਬਯਾਥਾਰ ਜਾਜਕਾਂ ਨੂੰ ਆਖਿਆ, ਅਹੀਥੋਫ਼ਲ ਨੇ ਅਬਸ਼ਾਲੋਮ ਨੂੰ ਅਤੇ ਇਸਰਾਏਲ ਦੇ ਬਜ਼ੁਰਗਾਂ ਨੂੰ ਇਸ ਤਰ੍ਹਾਂ ਸਲਾਹ ਦਿੱਤੀ ਹੈ,
16 Yanzu sai ku aika wa Dawuda saƙo nan da nan ku ce masa, ‘Kada ka kwana a mashigai cikin hamada; ka tabbata ka haye ba faci, in ba haka ba sarki da dukan mutanensa za su hallaka.’”
੧੬ਇਸ ਲੈ ਹੁਣ ਛੇਤੀ ਹੀ ਕਿਸੇ ਨੂੰ ਭੇਜ ਕੇ ਦਾਊਦ ਨੂੰ ਆਖੋ ਕਿ ਅੱਜ ਦੀ ਰਾਤ ਉਜਾੜ ਦੇ ਪੱਤਣ ਕੋਲ ਨਾ ਰਹੋ ਪਰ ਛੇਤੀ ਨਾਲ ਪਾਰ ਲੰਘ ਜਾਓ, ਅਜਿਹਾ ਨਾ ਹੋਵੇ ਕਿ ਰਾਜਾ ਤੇ ਉਹ ਦੇ ਨਾਲ ਦੇ ਸਭ ਲੋਕ ਨਿਗਲੇ ਜਾਣ।
17 Yonatan da Ahimawaz suna zaune a En Rogel. Wata baranya ce za tă je ta faɗa musu, su kuma su tafi su gaya wa Sarki Dawuda don suna tsoro kada a ga suna shiga birnin.
੧੭ਉਸ ਵੇਲੇ ਯੋਨਾਥਾਨ ਅਤੇ ਅਹੀਮਅਸ ਏਨ-ਰੋਗੇਲ ਵਿੱਚ ਰਹਿੰਦੇ ਸਨ ਤਾਂ ਜੋ ਉਨ੍ਹਾਂ ਦਾ ਆਉਣਾ-ਜਾਣਾ ਸ਼ਹਿਰ ਵਿੱਚ ਜਾਣਿਆ ਨਾ ਜਾਵੇ ਅਤੇ ਇੱਕ ਦਾਸੀ ਨੇ ਉਨ੍ਹਾਂ ਨੂੰ ਜਾ ਕੇ ਦੱਸਿਆ। ਤਦ ਉਹ ਗਏ ਅਤੇ ਦਾਊਦ ਰਾਜਾ ਨੂੰ ਖ਼ਬਰ ਦਿੱਤੀ।
18 Amma wani saurayi ya gan su, ya gaya wa Absalom. Sai dukansu biyu suka tashi da sauri suka shiga gidan wani mutum a Bahurim. Yana da rijiya a cikin gida, sai suka shiga cikinta.
੧੮ਫਿਰ ਵੀ ਇੱਕ ਜੁਆਨ ਨੇ ਉਨ੍ਹਾਂ ਨੂੰ ਵੇਖ ਕੇ ਅਬਸ਼ਾਲੋਮ ਨੂੰ ਜਾ ਕੇ ਦੱਸਿਆ, ਪਰ ਉਹ ਦੋਵੇਂ ਛੇਤੀ ਨਾਲ ਨਿੱਕਲ ਗਏ ਅਤੇ ਬਹੁਰੀਮ ਵਿੱਚ ਇੱਕ ਮਨੁੱਖ ਦੇ ਘਰ ਆਣ ਵੜੇ। ਉਸ ਦੇ ਵਿਹੜੇ ਵਿੱਚ ਇੱਕ ਖੂਹ ਸੀ, ਉਹ ਉਸ ਦੇ ਵਿੱਚ ਉਤਰ ਗਏ।
19 Matarsa mutumin kuwa ta kawo tabarma ta shimfiɗa a bakin rijiyar, sai ta kawo hatsi ta baza a kanta. Ba kuwa wanda ya san abin da ta yi.
੧੯ਅਤੇ ਉਸ ਦੀ ਪਤਨੀ ਨੇ ਇੱਕ ਕੱਪੜਾ ਲੈ ਕੇ ਖੂਹ ਦੇ ਮੂੰਹ ਉੱਤੇ ਪਾ ਦਿੱਤਾ ਅਤੇ ਉਸ ਉੱਤੇ ਦਲੀ ਹੋਈ ਕਣਕ ਪਾ ਦਿੱਤੀ, ਇਸ ਲਈ ਇਹ ਗੱਲ ਪਰਗਟ ਨਾ ਹੋਈ।
20 Da mutanen Absalom suka zo wurin matan a gidan, suka ce, “Ina Yonatan da Ahimawaz?” Matar ta ce, “Tuni, sun haye rafi.” Sai mutanen suka yi ta nemansu amma ba su ga kowa, sai suka koma Urushalima.
੨੦ਜਦ ਅਬਸ਼ਾਲੋਮ ਦੇ ਸੇਵਕ ਉਸ ਘਰ ਵਿੱਚ ਉਸ ਇਸਤਰੀ ਕੋਲ ਆਏ ਅਤੇ ਪੁੱਛਿਆ ਕਿ ਅਹੀਮਅਸ ਅਤੇ ਯੋਨਾਥਾਨ ਕਿੱਥੇ ਹਨ? ਤਦ ਉਸ ਇਸਤਰੀ ਨੇ ਉਨ੍ਹਾਂ ਨੂੰ ਆਖਿਆ, ਉਹ ਤਾਂ ਨਦੀਓਂ ਪਾਰ ਲੰਘ ਗਏ ਹੋਣਗੇ ਅਤੇ ਉਨ੍ਹਾਂ ਨੇ ਉਹਨਾਂ ਨੂੰ ਜਾ ਕੇ ਲੱਭਿਆ ਪਰ ਜਦ ਉਹ ਨਾ ਲੱਭੇ ਤਾਂ ਉਹ ਯਰੂਸ਼ਲਮ ਨੂੰ ਮੁੜ ਆਏ।
21 Bayan mutanen suka tafi, sai su biyun suka fito daga rijiyar suka je suka gaya wa Sarki Dawuda. Suka ce masa, “Maza ka ƙetare kogi; Ahitofel ya ba wa Absalom shawara a yi maka kaza da kaza.”
੨੧ਜਦ ਉਹ ਮੁੜ ਗਏ ਤਾਂ ਉਹ ਖੂਹ ਵਿੱਚੋਂ ਨਿੱਕਲ ਕੇ ਤੁਰ ਪਏ ਅਤੇ ਜਾ ਕੇ ਦਾਊਦ ਰਾਜਾ ਨੂੰ ਖ਼ਬਰ ਦਿੱਤੀ ਅਤੇ ਉਹਨਾਂ ਨੇ ਦਾਊਦ ਨੂੰ ਆਖਿਆ, ਉੱਠੋ ਛੇਤੀ ਪਾਰ ਲੰਘ ਜਾਓ, ਕਿਉਂ ਜੋ ਅਹੀਥੋਫ਼ਲ ਨੇ ਤੁਹਾਡੇ ਵਿਖੇ ਇਸ ਤਰ੍ਹਾਂ ਸਲਾਹ ਦਿੱਤੀ ਹੈ।
22 Saboda haka Dawuda da dukan mutanen da suke tare da shi suka tashi suka ƙetare Urdun. Kafin wayewar gari, babu wanda ya rage da bai haye ba.
੨੨ਤਦ ਦਾਊਦ ਅਤੇ ਉਸ ਦੇ ਨਾਲ ਦੇ ਸਾਰੇ ਲੋਕ ਉੱਠੇ ਅਤੇ ਯਰਦਨ ਤੋਂ ਪਾਰ ਲੰਘ ਗਏ। ਸਵੇਰ ਹੁੰਦਿਆਂ ਤੱਕ ਉਨ੍ਹਾਂ ਵਿੱਚੋਂ ਇੱਕ ਵੀ ਨਹੀਂ ਰਿਹਾ ਸੀ, ਜੋ ਯਰਦਨ ਤੋਂ ਪਾਰ ਨਾ ਲੰਘਿਆ ਹੋਵੇ।
23 Da Ahitofel ya ga ba a bi shawararsa ba, sai ya hau jakinsa ya koma gidansa a garinsu. Ya kintsa gidansa sa’an nan ya rataye kansa. Ta haka ya mutu, aka kuma binne shi a kabarin mahaifinsa.
੨੩ਜਦ ਅਹੀਥੋਫ਼ਲ ਨੇ ਵੇਖਿਆ ਕਿ ਮੇਰੀ ਸਲਾਹ ਅਨੁਸਾਰ ਕੰਮ ਨਹੀਂ ਕੀਤਾ ਗਿਆ ਤਾਂ ਉਸ ਨੇ ਆਪਣੇ ਗਧੇ ਉੱਤੇ ਕਾਠੀ ਪਾਈ ਅਤੇ ਉਸ ਉੱਤੇ ਬੈਠ ਕੇ ਆਪਣੇ ਸ਼ਹਿਰ ਵਿੱਚ ਘਰ ਨੂੰ ਗਿਆ ਅਤੇ ਆਪਣੇ ਘਰਾਣੇ ਨੂੰ ਸੰਭਾਲ ਕੇ ਆਪਣੇ ਆਪ ਨੂੰ ਫਾਹੇ ਲਾ ਲਿਆ ਅਤੇ ਮਰ ਗਿਆ ਅਤੇ ਆਪਣੇ ਪਿਤਾ ਦੀ ਕਬਰ ਵਿੱਚ ਦੱਬਿਆ ਗਿਆ।
24 Dawuda kuwa ya tafi Mahanayim. Absalom kuma ya ƙetare Urdun tare da dukan mutanen Isra’ila.
੨੪ਦਾਊਦ ਮਹਨਇਮ ਵਿੱਚ ਆਇਆ ਅਤੇ ਅਬਸ਼ਾਲੋਮ ਯਰਦਨ ਤੋਂ ਪਾਰ ਲੰਘ ਗਿਆ ਅਤੇ ਇਸਰਾਏਲ ਦੇ ਸਾਰੇ ਲੋਕ ਉਹ ਦੇ ਨਾਲ ਸਨ।
25 Absalom ya riga ya naɗa Amasa a kan sojoji a maimakon Yowab. Amasa kuwa ɗan wani mutum mai suna Itra ne, mutumin Ishmayel wanda ya auri Abigiyel,’yar Nahash,’yar’uwar Zeruhiya mahaifiyar Yowab.
੨੫ਅਬਸ਼ਾਲੋਮ ਨੇ ਯੋਆਬ ਦੇ ਸਥਾਨ ਤੇ ਅਮਾਸਾ ਨੂੰ ਸੈਨਾਪਤੀ ਬਣਾਇਆ। ਇਹ ਅਮਾਸਾ ਇੱਕ ਯਿਥਰਾ ਨਾਮ ਦੇ ਇਸਰਾਏਲੀ ਮਨੁੱਖ ਦਾ ਪੁੱਤਰ ਸੀ, ਉਸ ਨੇ ਨਾਹਾਸ਼ ਦੀ ਧੀ ਅਬੀਗੈਲ ਨਾਲ ਜੋ ਯੋਆਬ ਦੀ ਮਾਂ ਅਤੇ ਸਰੂਯਾਹ ਦੀ ਭੈਣ ਸੀ, ਸੰਗ ਕੀਤਾ ਸੀ।
26 Isra’ilawa da Absalom suka kafa sansani a ƙasar Gileyad.
੨੬ਇਸਰਾਏਲ ਅਤੇ ਅਬਸ਼ਾਲੋਮ ਨੇ ਗਿਲਆਦ ਦੇ ਦੇਸ਼ ਵਿੱਚ ਤੰਬੂ ਲਾਏ।
27 Sa’ad da Dawuda ya zo Mahanayim, sai Shobi ɗan Nahash daga Rabba ta Ammonawa, da Makir ɗan Ammiyel daga Lo Debar, da Barzillai mutumin Gileyad daga Rogelim
੨੭ਜਦ ਦਾਊਦ ਮਹਨਇਮ ਵਿੱਚ ਪਹੁੰਚਿਆ ਤਾਂ ਅਜਿਹਾ ਹੋਇਆ ਕਿ ਨਾਹਾਸ਼ ਦਾ ਪੁੱਤਰ ਸ਼ੋਬੀ ਅੰਮੋਨੀਆਂ ਦੇ ਰੱਬਾਹ ਤੋਂ ਅਤੇ ਅੰਮੀਏਲ ਦਾ ਪੁੱਤਰ ਮਾਕੀਰ ਲੋ-ਦੇਬਾਰ ਤੋਂ ਅਤੇ ਬਰਜ਼ਿੱਲਈ ਗਿਲਆਦੀ ਰੋਗਲੀਮ ਤੋਂ
28 suka kawo wa Dawuda da mutanensa tabarmai, da kwanoni, da kayayyakin da aka yi da yumɓu. Suka kuma kawo alkama da sha’ir, da gari, da soyayyen hatsi, da wake, da waken barewa,
੨੮ਮੰਜੇ, ਤਸਲੇ, ਮਿੱਟੀ ਦੇ ਭਾਂਡੇ, ਕਣਕ, ਜੌਂ, ਆਟਾ, ਭੁੰਨਿਆ ਹੋਇਆ ਅਨਾਜ, ਰਵਾਂਹ ਦੀਆਂ ਫਲੀਆਂ, ਮਸਰ, ਭੁੰਨੇ ਹੋਏ ਛੋਲੇ,
29 da zuma, da kindirmo, da tumaki, da cukun madarar shanu wa Dawuda da mutanensa su ci. Gama sun ce, “Mutanen suna jin yunwa, sun kuma gaji, ga ƙishirwa a hamada.”
੨੯ਸ਼ਹਿਦ, ਮੱਖਣ, ਭੇਡਾਂ ਅਤੇ ਗੋਕਾ ਪਨੀਰ ਦਾਊਦ ਅਤੇ ਉਹ ਦੇ ਨਾਲ ਦੇ ਲੋਕਾਂ ਦੇ ਖਾਣ ਲਈ ਲੈ ਆਏ, ਕਿਉਂ ਜੋ ਉਨ੍ਹਾਂ ਨੇ ਆਖਿਆ ਕਿ ਉਹ ਲੋਕ ਉਜਾੜ ਵਿੱਚ ਭੁੱਖੇ, ਥੱਕੇ ਹੋਏ ਅਤੇ ਤਿਹਾਏ ਹੋਣਗੇ।

< 2 Sama’ila 17 >