< Ayyukan Manzanni 2 >

1 Da ranar Fentekos ta yi, dukansu suna tare wuri ɗaya.
ਜਦੋਂ ਪੰਤੇਕੁਸਤ ਦਾ ਦਿਨ ਆਇਆ, ਤਦ ਉਹ ਸਭ ਇੱਕ ਥਾਂ ਇਕੱਠੇ ਸਨ।
2 Ba zato ba tsammani sai aka ji motsi kamar ta babbar iska tana hurowa daga sama ta kuma cika dukan gidan da suke zaune.
ਅਤੇ ਅਚਾਨਕ ਅਕਾਸ਼ ਤੋਂ ਇੱਕ ਗੂੰਜ ਆਈ ਜਿਵੇਂ ਵੱਡੀ ਭਾਰੀ ਅਨ੍ਹੇਰੀ ਦੇ ਵਗਣ ਦੀ ਹੁੰਦੀ ਹੈ, ਅਤੇ ਉਸ ਨਾਲ ਸਾਰਾ ਘਰ ਜਿੱਥੇ ਉਹ ਬੈਠੇ ਸਨ, ਭਰ ਗਿਆ।
3 Suka ga wani abin da ya yi kama da harsunan wuta, suka rarrabu suna kuma sassauka a kan kowannensu.
ਅਤੇ ਉਨ੍ਹਾਂ ਨੂੰ ਅੱਗ ਜਿਹੀਆਂ ਜੀਭਾਂ ਵੱਖਰੀਆਂ ਹੁੰਦੀਆਂ ਵਿਖਾਈ ਦਿੱਤੀਆਂ ਅਤੇ ਉਹ ਉਨ੍ਹਾਂ ਵਿੱਚੋਂ ਹਰੇਕ ਉੱਤੇ ਠਹਿਰ ਗਈਆਂ।
4 Dukansu kuwa suka cika da Ruhu Mai Tsarki suka kuma fara magana da waɗansu harsuna yadda Ruhu ya sa suka iya.
ਤਦ ਉਹ ਸਾਰੇ ਪਵਿੱਤਰ ਆਤਮਾ ਨਾਲ ਭਰ ਗਏ ਅਤੇ ਅਲੱਗ-ਅਲੱਗ ਭਾਸ਼ਾ ਬੋਲਣ ਲੱਗ ਪਏ ਜਿਵੇਂ ਆਤਮਾ ਨੇ ਉਨ੍ਹਾਂ ਨੂੰ ਬੋਲਣ ਦੀ ਸ਼ਕਤੀ ਦਿੱਤੀ।
5 To, a Urushalima akwai Yahudawa masu tsoron Allah, daga kowace ƙasa a duniya.
ਯਹੂਦੀ ਯਰੂਸ਼ਲਮ ਵਿੱਚ ਰਹਿੰਦੇ ਸਨ, ਹਰੇਕ ਕੌਮ ਵਿੱਚੋਂ ਭਗਤ ਲੋਕ, ਜੋ ਅਕਾਸ਼ ਦੇ ਹੇਠ ਹੈ, ਉਸ ਜਗ੍ਹਾ ਇਕੱਠੇ ਹੋਏ ਸਨ।
6 Da suka ji wannan motsi, taro ya haɗu wuri ɗaya a ruɗe, domin kowannensu ya ji suna magana da yarensa.
ਸੋ ਜਦੋਂ ਇਹ ਅਵਾਜ਼ ਆਈ ਤਾਂ ਭੀੜ ਇਕੱਠੀ ਹੋ ਗਈ ਅਤੇ ਲੋਕ ਹੈਰਾਨ ਰਹਿ ਗਏ ਕਿਉਂ ਜੋ ਹਰੇਕ ਨੂੰ ਇਹ ਸੁਣਾਈ ਦਿੰਦਾ ਸੀ ਕਿ ਉਹ ਮੇਰੀ ਹੀ ਭਾਸ਼ਾ ਬੋਲ ਰਹੇ ਸਨ।
7 Cike da mamaki, suka yi tambaya suna cewa, “Ashe, duk waɗannan mutane masu magana ba Galiliyawa ba ne?
ਉਹ ਅਚਰਜ਼ ਰਹਿ ਗਏ ਅਤੇ ਹੈਰਾਨ ਹੋ ਕੇ ਕਹਿਣ ਲੱਗੇ, ਵੇਖੋ ਇਹ ਸਭ ਜਿਹੜੇ ਬੋਲਦੇ ਹਨ, ਕੀ ਗਲੀਲੀ ਨਹੀਂ?
8 To, yaya kowannenmu yana ji suna yarensa?
ਫੇਰ ਕਿਵੇਂ ਹਰੇਕ ਸਾਡੇ ਵਿੱਚੋਂ ਆਪੋ-ਆਪਣੀ ਜਨਮ ਭੂਮੀ ਦੀ ਭਾਸ਼ਾ ਸੁਣਦਾ ਹੈ?
9 Fartiyawa, Medes da Elamawa; mazaunan Mesofotamiya, Yahudiya da Kaffadokiya, Fontus da Asiya,
ਅਸੀਂ ਜਿਹੜੇ ਪਾਰਥੀ, ਮੇਦੀ, ਇਲਾਮੀ ਹਾਂ ਅਤੇ ਮੈਸੋਪਟਾਮਿਆ, ਯਹੂਦਿਯਾ, ਕੱਪਦੁਕਿਯਾ, ਪੁੰਤੁਸ, ਏਸ਼ੀਆ
10 Firjiya da Famfiliya, Masar da sassa Libiya kusa da Sairin; baƙi daga Roma
੧੦ਫ਼ਰੂਗਿਯਾ, ਪਮਫ਼ੁਲਿਯਾ, ਮਿਸਰ, ਲਿਬੀਆ ਦੇ ਉਸ ਹਿੱਸੇ ਦੇ ਰਹਿਣ ਵਾਲੇ ਹਾਂ ਜੋ ਕੁਰੇਨੇ ਦੇ ਨੇੜੇ ਹੈ ਅਤੇ ਜਿਹੜੇ ਰੋਮੀ ਮੁਸਾਫ਼ਰ ਕੀ ਯਹੂਦੀ, ਯਹੂਦੀ ਮਤ ਨੂੰ ਮੰਨਣ ਵਾਲੇ,
11 (Yahudawa da kuma waɗanda suka tuba suka shiga Yahudanci); Kiretawa da Larabawa, mun ji su suna shelar abubuwan banmamaki na Allah da yarenmu!”
੧੧ਕਰੇਤੀ ਅਤੇ ਅਰਬੀ ਹਾਂ ਉਨ੍ਹਾਂ ਨੂੰ ਆਪਣੀ-ਆਪਣੀ ਭਾਸ਼ਾ ਵਿੱਚ ਪਰਮੇਸ਼ੁਰ ਦੇ ਵੱਡੇ-ਵੱਡੇ ਕੰਮਾਂ ਦਾ ਚਰਚਾ ਕਰਦਿਆਂ ਸੁਣਦੇ ਹਾਂ!
12 A ruɗe kuma cike da mamaki, suka tambayi junansu cewa, “Mene ne wannan yake nufi?”
੧੨ਅਤੇ ਸਭ ਹੈਰਾਨ ਰਹਿ ਗਏ ਅਤੇ ਦੁਬਧਾ ਵਿੱਚ ਪੈ ਕੇ ਇੱਕ ਦੂਜੇ ਨੂੰ ਆਖਣ ਲੱਗੇ ਜੋ ਇਹ ਕੀ ਹੋਇਆ ਹੈ?
13 Duk da haka waɗansu suka yi musu ba’a suka ce, “Sun yi tatil da ruwan inabi ne.”
੧੩ਦੂਜਿਆਂ ਨੇ ਮਖ਼ੌਲ ਨਾਲ ਕਿਹਾ ਕਿ ਇਹ ਨਵੀਂ ਸ਼ਰਾਬ ਦੇ ਨਸ਼ੇ ਵਿੱਚ ਹਨ!
14 Sai Bitrus ya miƙe tsaye tare da Sha Ɗayan nan, ya ɗaga muryarsa ya yi wa taron jawabi ya ce, “’Yan’uwana Yahudawa da dukanku da kuke zama cikin Urushalima, bari in bayyana muku wannan, ku saurara da kyau ga abin da zan faɗa.
੧੪ਤਦ ਪਤਰਸ ਉਨ੍ਹਾਂ ਗਿਆਰ੍ਹਾਂ ਦੇ ਨਾਲ ਕੇ ਖੜ੍ਹੇ ਹੋ ਕੇ ਉੱਚੀ ਅਵਾਜ਼ ਨਾਲ ਆਖਣ ਲੱਗਾ ਕਿ ਹੇ ਯਹੂਦੀਓ ਅਤੇ ਯਰੂਸ਼ਲਮ ਦੇ ਸਭ ਰਹਿਣ ਵਾਲਿਓ ਇਹ ਜਾਣੋ ਅਤੇ ਕੰਨ ਲਾ ਮੇਰੀਆਂ ਗੱਲਾਂ ਸੁਣੋ!
15 Waɗannan mutane ba su bugu ba, kamar yadda kuka ɗauka. Yanzu ƙarfe tara na safe ne kawai!
੧੫ਕਿ ਇਹ ਜਿਵੇਂ ਤੁਸੀਂ ਸਮਝਦੇ ਹੋ ਨਸ਼ੇ ਵਿੱਚ ਨਹੀਂ ਹਨ ਕਿਉਂ ਜੋ ਅਜੇ ਤਾਂ ਦਿਨ ਹੀ ਚੜਿਆ ਹੈ।
16 A’a, ai, abin da aka yi magana ta bakin annabi Yowel ke nan cewa,
੧੬ਪਰ ਇਹ ਉਹ ਗੱਲ ਹੈ ਜੋ ਯੋਏਲ ਨਬੀ ਦੀ ਜੁਬਾਨੀ ਆਖੀ ਗਈ ਸੀ।
17 “Allah ya ce, ‘A kwanakin ƙarshe, zan zubo Ruhuna bisa dukan mutane.’Ya’yanku maza da mata za su yi annabci, samarinku za su ga wahayoyi, dattawanku kuma za su yi mafarkai.
੧੭ਪਰਮੇਸ਼ੁਰ ਆਖਦਾ ਹੈ ਕਿ ਅੰਤ ਦੇ ਦਿਨਾਂ ਵਿੱਚ ਐਉਂ ਹੋਵੇਗਾ, ਕਿ ਮੈਂ ਆਪਣਾ ਆਤਮਾ ਸਾਰੇ ਸਰੀਰਾਂ ਉੱਤੇ ਵਹਾ ਦਿਆਂਗਾ, ਅਤੇ ਤੁਹਾਡੇ ਪੁੱਤਰ ਅਤੇ ਤੁਹਾਡੀਆਂ ਧੀਆਂ ਭਵਿੱਖਬਾਣੀ ਕਰਨਗੇ, ਤੁਹਾਡੇ ਜੁਆਨ ਦਰਸ਼ਣ ਵੇਖਣਗੇ ਅਤੇ ਤੁਹਾਡੇ ਬਜ਼ੁਰਗ ਸੁਫ਼ਨੇ ਵੇਖਣਗੇ।
18 Kai, har ma a kan bayina, maza da mata, zan zubo Ruhuna a waɗancan kwanaki, za su kuwa yi annabci.
੧੮ਹਾਂ, ਮੈਂ ਆਪਣੇ ਦਾਸਾਂ ਅਤੇ ਆਪਣੀਆਂ ਦਾਸੀਆਂ ਉੱਤੇ ਉਨ੍ਹਾਂ ਦਿਨਾਂ ਵਿੱਚ ਆਪਣਾ ਆਤਮਾ ਵਹਾ ਦਿਆਂਗਾ, ਅਤੇ ਉਹ ਭਵਿੱਖਬਾਣੀਆਂ ਕਰਨਗੇ।
19 Zan nuna abubuwan banmamaki a sararin sama da alamu a nan ƙasa, jini da wuta da kuma hauhawan hayaƙi.
੧੯ਅਤੇ ਮੈਂ ਅਕਾਸ਼ ਵਿੱਚ ਅਚੰਭੇ, ਅਤੇ ਹੇਠਾਂ ਧਰਤੀ ਉੱਤੇ ਨਿਸ਼ਾਨ ਅਰਥਾਤ ਲਹੂ ਅਤੇ ਅੱਗ ਅਤੇ ਧੁੰਏਂ ਦੇ ਬੱਦਲ ਵਿਖਾਵਾਂਗਾ।
20 Za a mai da rana duhu, wata kuma ya zama jini, kafin zuwa rana mai girma da kuma ta ɗaukaka ta Ubangiji.
੨੦ਪ੍ਰਭੂ ਦੇ ਵੱਡੇ ਤੇ ਪ੍ਰਸਿੱਧ ਦਿਨ ਦੇ ਆਉਣ ਤੋਂ ਪਹਿਲਾਂ ਸੂਰਜ ਹਨ੍ਹੇਰਾ ਅਤੇ ਚੰਨ ਲਹੂ ਵਰਗਾ ਹੋ ਜਾਵੇਗਾ,
21 Kuma duk wanda ya kira bisa sunan Ubangiji zai sami ceto.’
੨੧ਅਤੇ ਅਜਿਹਾ ਹੋਵੇਗਾ ਕਿ ਹਰੇਕ ਜੋ ਪ੍ਰਭੂ ਦਾ ਨਾਮ ਪੁਕਾਰੇਗਾ ਉਹ ਬਚਾਇਆ ਜਾਵੇਗਾ।
22 “Mutanen Isra’ila, ku saurari wannan. Yesu Banazare shi ne mutumin da Allah ya tabbatar muku ta wurin mu’ujizai, ayyukan banmamaki, da kuma alamu, waɗanda Allah ya yi a cikinku ta wurinsa, kamar yadda ku kanku kuka sani.
੨੨ਹੇ ਇਸਰਾਏਲੀਓ ਇਹ ਗੱਲਾਂ ਸੁਣੋ ਕਿ ਯਿਸੂ ਨਾਸਰੀ ਇੱਕ ਮਨੁੱਖ ਸੀ, ਜਿਸ ਦੇ ਸੱਚ ਹੋਣ ਦਾ ਪ੍ਰਮਾਣ ਪਰਮੇਸ਼ੁਰ ਦੇ ਵੱਲੋਂ ਉਨ੍ਹਾਂ ਚਮਤਕਾਰਾਂ, ਅਚੰਭਿਆਂ ਅਤੇ ਨਿਸ਼ਾਨੀਆਂ ਨਾਲ ਤੁਹਾਨੂੰ ਦਿੱਤਾ ਗਿਆ, ਜੋ ਪਰਮੇਸ਼ੁਰ ਨੇ ਉਸ ਦੇ ਹੱਥੀਂ ਵਿਖਾਈਆਂ, ਜਿਸ ਤਰ੍ਹਾਂ ਤੁਸੀਂ ਆਪ ਜਾਣਦੇ ਹੋ।
23 An ba da wannan mutum gare ku bisa ga nufin Allah da kuma rigyasaninsa, ku kuma tare da taimakon mugayen mutane, kuka kashe shi ta wurin kafa shi a kan gicciye.
੨੩ਯਿਸੂ ਨੂੰ, ਜੋ ਪਰਮੇਸ਼ੁਰ ਦੀ ਠਹਿਰਾਈ ਹੋਈ ਯੋਜਨਾ ਅਤੇ ਅਗੰਮ ਗਿਆਨ ਦੇ ਅਨੁਸਾਰ ਤੁਹਾਡੇ ਹਵਾਲੇ ਕੀਤਾ ਗਿਆ, ਤੁਸੀਂ ਬੁਰਿਆਰਾਂ ਦੇ ਹੱਥੀਂ ਸਲੀਬ ਤੇ ਮਰਵਾ ਦਿੱਤਾ।
24 Amma Allah ya tashe shi daga matattu, ya’yantar da shi daga azabar mutuwa, don ba ya yiwuwa mutuwa ta riƙe shi.
੨੪ਜਿਸ ਨੂੰ ਪਰਮੇਸ਼ੁਰ ਨੇ ਮੌਤ ਦੀ ਪੀੜ੍ਹ ਦੇ ਬੰਧਨਾਂ ਨੂੰ ਖੋਲ੍ਹ ਕੇ, ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਕਿਉਂ ਜੋ ਇਹ ਅਣਹੋਣਾ ਸੀ ਕਿ ਉਹ ਮੌਤ ਦੇ ਵੱਸ ਵਿੱਚ ਰਹੇ।
25 Dawuda ya yi faɗi game da shi cewa, “‘Kullum ina ganin Ubangiji a gabana. Gama yana a hannuna na dama, ba zan jijjigu ba.
੨੫ਇਸ ਲਈ ਦਾਊਦ ਉਹ ਦੇ ਵਿਖੇ ਆਖਦਾ ਹੈ, ਮੈਂ ਪ੍ਰਭੂ ਨੂੰ ਆਪਣੇ ਅੱਗੇ ਸਦਾ ਵੇਖਿਆ, ਉਹ ਮੇਰੇ ਸੱਜੇ ਪਾਸੇ ਹੈ, ਇਸ ਲਈ ਮੈਂ ਨਾ ਡੋਲਾਂਗਾ।
26 Saboda haka, zuciyata na farin ciki, harshena kuma na murna, jikina kuma zai kasance da bege,
੨੬ਇਸ ਕਾਰਨ ਮੇਰਾ ਦਿਲ ਅਨੰਦ ਹੋਇਆ, ਅਤੇ ਮੇਰੀ ਜੀਭ ਖੁਸ਼ ਹੋਈ, ਹਾਂ, ਮੇਰਾ ਸਰੀਰ ਵੀ ਆਸ ਵਿੱਚ ਵੱਸੇਗਾ,
27 gama ba za ka bar ni cikin kabari ba, ba kuwa za ka yarda Mai Tsarkinka yă ruɓa ba. (Hadēs g86)
੨੭ਕਿਉਂਕਿ ਤੂੰ ਮੇਰੀ ਜਾਨ ਨੂੰ ਪਤਾਲ ਵਿੱਚ ਨਾ ਛੱਡੇਂਗਾ, ਨਾ ਆਪਣੇ ਪਵਿੱਤਰ ਪੁਰਖ ਨੂੰ ਸੜਨ ਦੇਵੇਂਗਾ। (Hadēs g86)
28 Ka sanar da ni hanyoyin rai, za ka cika ni da farin ciki a gabanka.’
੨੮ਤੂੰ ਮੈਨੂੰ ਜੀਵਨ ਦਾ ਰਾਹ ਦੱਸਿਆ ਹੈ, ਤੂੰ ਮੈਨੂੰ ਆਪਣੇ ਦਰਸ਼ਣ ਤੋਂ ਅਨੰਦ ਨਾਲ ਭਰ ਦੇਵੇਂਗਾ।
29 “’Yan’uwa, zan iya tabbatar muku gabagadi cewa kakanmu Dawuda ya mutu aka kuma binne shi, kabarinsa kuwa yana a nan har yă zuwa yau.
੨੯ਹੇ ਭਰਾਵੋ, ਮੈਂ ਘਰਾਣੇ ਦੇ ਸਰਦਾਰ ਦਾਊਦ ਦੇ ਵਿਖੇ ਤੁਹਾਨੂੰ ਵਿਸ਼ਵਾਸ ਨਾਲ ਕਹਿ ਸਕਦਾ ਹਾਂ ਕਿ ਉਹ ਮਰਿਆ ਤੇ ਦੱਬਿਆ ਗਿਆ ਅਤੇ ਉਹ ਦੀ ਕਬਰ ਅੱਜ ਤੱਕ ਸਾਡੇ ਵਿੱਚ ਹੈ।
30 Amma shi annabi ne ya kuma san abin da Allah ya yi masa alkawari da rantsuwa cewa zai ɗora ɗaya daga cikin zuriyarsa a kan gadon sarautarsa.
੩੦ਇਸ ਕਰਕੇ ਜੋ ਉਹ ਨਬੀ ਸੀ ਅਤੇ ਇਹ ਜਾਣਦਾ ਸੀ ਜੋ ਪਰਮੇਸ਼ੁਰ ਨੇ ਮੇਰੇ ਨਾਲ ਸਹੁੰ ਖਾਧੀ ਹੈ ਕਿ ਤੇਰੇ ਵੰਸ਼ ਵਿੱਚੋਂ ਇੱਕ ਨੂੰ ਮੈਂ ਤੇਰੀ ਰਾਜ ਗੱਦੀ ਉੱਤੇ ਬਿਠਾਵਾਂਗਾ।
31 Ganin abin da yake gaba, ya yi magana a kan tashin Kiristi daga matattu cewa, ba a bar shi a kabari ba, jikinsa kuma bai ruɓa ba. (Hadēs g86)
੩੧ਉਹ ਨੇ ਇਹ ਪਹਿਲਾਂ ਹੀ ਵੇਖ ਕੇ ਮਸੀਹ ਦੇ ਜੀ ਉੱਠਣ ਦੀ ਗੱਲ ਕੀਤੀ ਕਿ ਨਾ ਉਹ ਪਤਾਲ ਵਿੱਚ ਛੱਡਿਆ ਗਿਆ ਅਤੇ ਨਾ ਉਸ ਦਾ ਸਰੀਰ ਗਲਿਆ। (Hadēs g86)
32 Allah ya tashe wannan Yesu zuwa rai, mu kuwa duk shaidu ne ga wannan.
੩੨ਉਸ ਯਿਸੂ ਨੂੰ ਪਰਮੇਸ਼ੁਰ ਨੇ ਜਿਉਂਦਾ ਉੱਠਾਇਆ, ਜਿਸ ਦੇ ਅਸੀਂ ਸਭ ਗਵਾਹ ਹਾਂ।
33 An ɗaukaka shi zuwa ga hannun dama na Allah, ya karɓi alkawarin Ruhu Mai Tsarki daga Uba, ya kuma zubo abin da yanzu kuke gani kuke kuma ji.
੩੩ਉਹ ਪਰਮੇਸ਼ੁਰ ਦੇ ਸੱਜੇ ਹੱਥ ਅੱਤ ਉੱਚਾ ਹੋ ਕੇ, ਪਿਤਾ ਤੋਂ ਪਵਿੱਤਰ ਆਤਮਾ ਦਾ ਵਾਇਦਾ ਪਾ ਕੇ ਉਸ ਨੇ ਇਹ ਜੋ ਤੁਸੀਂ ਵੇਖਦੇ ਅਤੇ ਸੁਣਦੇ ਹੋ, ਤੁਹਾਡੇ ਉੱਤੇ, ਵਹਾ ਦਿੱਤਾ।
34 Gama Dawuda bai hau zuwa sama ba, duk da haka ya ce, “‘Ubangiji ya ce wa Ubangijina, “Zauna a hannun damana,
੩੪ਕਿਉਂ ਜੋ ਦਾਊਦ ਸਵਰਗ ਉੱਤੇ ਨਾ ਗਿਆ, ਪਰ ਉਹ ਕਹਿੰਦਾ ਹੈ, “ਪ੍ਰਭੂ ਨੇ ਮੇਰੇ ਪ੍ਰਭੂ ਨੂੰ ਆਖਿਆ, ਤੂੰ ਮੇਰੇ ਸੱਜੇ ਪਾਸੇ ਬੈਠ,
35 sai na sa abokan gābanka su zama matashin sawunka.”’
੩੫ਜਦੋਂ ਤੱਕ ਮੈਂ ਤੇਰੇ ਵੈਰੀਆਂ ਨੂੰ ਤੇਰੇ ਪੈਰ ਰੱਖਣ ਦੀ ਚੌਂਕੀ ਨਾ ਕਰ ਦੇਵਾਂ।”
36 “Saboda haka bari dukan Isra’ila su tabbatar da wannan. Allah ya mai da wannan Yesu, da kuka gicciye, Ubangiji da kuma Kiristi.”
੩੬ਇਸ ਲਈ ਇਸਰਾਏਲ ਦਾ ਸਾਰਾ ਘਰਾਣਾ ਇਹ ਗੱਲ ਪੱਕੀ ਜਾਣ ਲਵੇ ਕਿ ਪਰਮੇਸ਼ੁਰ ਨੇ ਉਸ ਨੂੰ ਪ੍ਰਭੂ ਅਤੇ ਮਸੀਹ ਦੋਨੋ ਹੀ ਠਹਿਰਾਇਆ, ਜਿਸ ਯਿਸੂ ਨੂੰ ਤੁਸੀਂ ਸਲੀਬ ਉੱਤੇ ਚੜਾਇਆ ਸੀ।
37 Sa’ad da mutane suka ji wannan, sai suka soku a zuci sai suka ce wa Bitrus da sauran manzanni, “’Yan’uwa, me za mu yi?”
੩੭ਜਦੋਂ ਉਨ੍ਹਾਂ ਨੇ ਇਹ ਸੁਣਿਆ ਤਾਂ ਉਨ੍ਹਾਂ ਦੇ ਦਿਲ ਵਿੰਨੇ ਗਏ ਅਤੇ ਉਹਨਾਂ ਨੇ ਪਤਰਸ ਅਤੇ ਬਾਕੀ ਦੇ ਰਸੂਲਾਂ ਨੂੰ ਕਿਹਾ, ਹੇ ਭਰਾਵੋ ਅਸੀਂ ਕੀ ਕਰੀਏ?
38 Bitrus ya amsa, “Ku tuba a kuma yi muku baftisma, kowannenku a cikin sunan Yesu Kiristi domin gafarar zunubanku. Za ku kuwa karɓi kyautar Ruhu Mai Tsarki.
੩੮ਤਦ ਪਤਰਸ ਨੇ ਉਨ੍ਹਾਂ ਨੂੰ ਆਖਿਆ, ਤੋਬਾ ਕਰੋ ਅਤੇ ਤੁਹਾਡੇ ਵਿੱਚੋਂ ਹਰੇਕ ਆਪਣੇ ਪਾਪਾਂ ਦੀ ਮਾਫ਼ੀ ਦੇ ਲਈ, ਯਿਸੂ ਮਸੀਹ ਦੇ ਨਾਮ ਉੱਤੇ ਬਪਤਿਸਮਾ ਲਵੇ ਤਦ ਤੁਸੀਂ ਪਵਿੱਤਰ ਆਤਮਾ ਦਾ ਵਰਦਾਨ ਪਾਂਓਗੇ।
39 Alkawarin dominku ne da’ya’yanku da kuma dukan waɗanda suke da nesa, domin dukan waɗanda Ubangiji Allahnmu zai kira.”
੩੯ਕਿਉਂਕਿ ਇਹ ਵਾਇਦਾ ਤੁਹਾਡੇ ਅਤੇ ਤੁਹਾਡੇ ਬਾਲਕਾਂ ਦੇ ਨਾਲ ਹੈ ਅਤੇ ਉਹਨਾਂ ਸਭਨਾਂ ਨਾਲ ਜਿਹੜੇ ਦੂਰ ਹਨ, ਜਿੰਨਿਆਂ ਨੂੰ ਪ੍ਰਭੂ ਸਾਡਾ ਪਰਮੇਸ਼ੁਰ ਆਪਣੇ ਕੋਲ ਬੁਲਾਵੇਗਾ।
40 Da waɗansu kalmomi masu yawa ya gargaɗe su; ya kuma roƙe su cewa, “Ku ceci kanku daga wannan lalataccen zamani.”
੪੦ਅਤੇ ਹੋਰ ਵੀ ਬਹੁਤੀਆਂ ਗੱਲਾਂ ਨਾਲ ਉਹ ਨੇ ਗਵਾਹੀ ਦਿੱਤੀ ਅਤੇ ਉਪਦੇਸ਼ ਕੀਤਾ ਕਿ ਆਪਣੇ ਆਪ ਨੂੰ ਇਸ ਕੱਬੀ ਪੀੜੀ ਤੋਂ ਬਚਾਓ।
41 Waɗanda suka yarda da saƙonsa kuwa aka yi musu baftisma, a ranar kuwa yawansu ya ƙaru da mutum kusan dubu uku.
੪੧ਜਿਨ੍ਹਾਂ ਲੋਕਾਂ ਨੇ ਉਹ ਦਾ ਬਚਨ ਖੁਸ਼ੀ ਨਾਲ ਮੰਨ ਲਿਆ, ਉਹਨਾਂ ਨੇ ਬਪਤਿਸਮਾ ਲਿਆ ਅਤੇ ਉਸੇ ਦਿਨ ਲੱਗਭਗ ਤਿੰਨ ਹਜ਼ਾਰ ਲੋਕ ਉਨ੍ਹਾਂ ਵਿੱਚ ਮਿਲ ਗਏ।
42 Suka ba da kansu ga koyarwar manzanni da kuma ga zumunci, ga gutsuttsura burodin da kuma ga addu’a.
੪੨ਅਤੇ ਉਹ ਲਗਾਤਾਰ ਰਸੂਲਾਂ ਦੀ ਸਿੱਖਿਆ ਲੈਣ ਵਿੱਚ, ਸੰਗਤੀ ਰੱਖਣ ਵਿੱਚ, ਰੋਟੀ ਤੋੜਨ ਅਤੇ ਪ੍ਰਾਰਥਨਾ ਕਰਨ ਵਿੱਚ ਲੱਗੇ ਰਹੇ।
43 Kowa ya cika da tsoro, manzannin kuwa suka aikata abubuwan banmamaki da alamu masu yawa.
੪੩ਸਭਨਾਂ ਲੋਕਾਂ ਉੱਤੇ ਡਰ ਛਾ ਗਿਆ ਅਤੇ ਬਹੁਤ ਸਾਰੇ ਅਚੰਭੇ ਤੇ ਨਿਸ਼ਾਨ ਰਸੂਲਾਂ ਦੇ ਰਾਹੀਂ ਪ੍ਰਗਟ ਹੋਏ।
44 Dukan masu bi suna tare, suna kuma mallakar kome tare.
੪੪ਅਤੇ ਜਿਨ੍ਹਾਂ ਨੇ ਵਿਸ਼ਵਾਸ ਨਹੀਂ ਕੀਤਾ ਸੀ ਉਹ ਸਭ ਇਕੱਠੇ ਰਹਿੰਦੇ ਸਨ ਅਤੇ ਸਾਰੀਆਂ ਵਸਤਾਂ ਵਿੱਚ ਸਾਂਝੇ ਭਾਈਵਾਲ ਸਨ।
45 Suka dinga sayar da ƙaddarorinsu da kayayyakinsu, suka ba wa kowa gwargwadon bukatarsa.
੪੫ਅਤੇ ਆਪਣੀ ਜਾਇਦਾਦ ਅਤੇ ਸਮਾਨ ਵੇਚ ਕੇ, ਜਿਸ ਤਰ੍ਹਾਂ ਕਿਸੇ ਨੂੰ ਲੋੜ ਹੁੰਦੀ ਸੀ, ਉਹਨਾਂ ਨੂੰ ਵੰਡ ਦਿੰਦੇ ਸਨ।
46 Kowace rana suka ci gaba da taruwa a filin haikali. Suka gutsuttsura burodi a gidajensu suna cin abinci tare da farin ciki da zuciya ɗaya,
੪੬ਅਤੇ ਹਰੇਕ ਦਿਨ ਇੱਕ ਮਨ ਹੋ ਕੇ ਹੈਕਲ ਵਿੱਚ ਲਗਾਤਾਰ ਇਕੱਠੇ ਹੁੰਦੇ ਅਤੇ ਘਰ-ਘਰ ਰੋਟੀ ਤੋੜਦੇ, ਉਹ ਖੁਸ਼ੀ ਅਤੇ ਸਿੱਧੇ ਮਨ ਨਾਲ ਭੋਜਨ ਛਕਦੇ ਸਨ।
47 suna yabon Allah suna kuma samun tagomashin dukan mutane. Ubangiji kuwa ya ƙara yawansu kowace rana na waɗanda suke samun ceto.
੪੭ਅਤੇ ਪਰਮੇਸ਼ੁਰ ਦੀ ਉਸਤਤ ਕਰਦੇ, ਅਤੇ ਸਭਨਾਂ ਲੋਕਾਂ ਨੂੰ ਪਿਆਰੇ ਸਨ ਅਤੇ ਪ੍ਰਭੂ ਹਰੇਕ ਦਿਨ ਉਹਨਾਂ ਨੂੰ ਜਿਹੜੇ ਬਚਾਏ ਜਾਂਦੇ ਸਨ ਉਨ੍ਹਾਂ ਵਿੱਚ ਮਿਲਾ ਦਿੰਦਾ ਸੀ।

< Ayyukan Manzanni 2 >