< Maimaitawar Shari’a 11 >

1 To, sai ku ƙaunaci Ubangiji Allahnku, kullum ku kuma kiyaye abubuwan da yake bukata, ku kiyaye ƙa’idodinsa, dokokinsa da kuma umarnansu.
ਇਸ ਲਈ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੀਆਂ ਬਿਧੀਆਂ, ਕਨੂੰਨਾਂ, ਹੁਕਮਾਂ ਅਤੇ ਨਿਰਦੇਸ਼ਾਂ ਦੀ ਸਦਾ ਲਈ ਪਾਲਨਾ ਕਰੋ।
2 Ku tuna a yau, cewa’ya’yanku ba su ne suka gani suka kuma ɗanɗana horon Ubangiji Allahnku ba; ba su suka gani girmansa, hannunsa mai ƙarfi, hannunsa mai iko;
ਅੱਜ ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਪੁੱਤਰਾਂ ਨਾਲ ਨਹੀਂ ਬੋਲਦਾ, ਜਿਨ੍ਹਾਂ ਨੇ ਨਾ ਤਾਂ ਕੁਝ ਜਾਣਿਆ ਅਤੇ ਨਾ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਤਾੜ, ਉਸ ਦੀ ਮਹਾਨਤਾ, ਉਸ ਦਾ ਸ਼ਕਤੀ ਵਾਲਾ ਹੱਥ ਅਤੇ ਉਸ ਦੀ ਲੰਮੀ ਬਾਂਹ ਨੂੰ ਵੇਖਿਆ ਹੈ,
3 alamun da ya aikata da abubuwan da ya yi a cikin Masar, ga Fir’auna sarkin Masar da kuma ga dukan ƙasarsa ba;
ਨਾਲ ਹੀ ਉਸ ਦੇ ਨਿਸ਼ਾਨ ਅਤੇ ਉਸ ਦੇ ਕੰਮ ਜਿਹੜੇ ਉਸ ਨੇ ਮਿਸਰ ਵਿੱਚ ਉੱਥੋਂ ਦੇ ਰਾਜੇ ਫ਼ਿਰਊਨ ਅਤੇ ਉਸ ਦੇ ਦੇਸ਼ ਨਾਲ ਕੀਤੇ
4 ba su suka gani abin da ya yi wa mayaƙan Masar, da dawakansu da keken yaƙinsu, yadda ya sha kansu da ruwan Jan Teku yayinda suke bin ku, da yadda Ubangiji ya hallaka su ƙaƙaf ba.
ਅਤੇ ਉਸ ਨੇ ਮਿਸਰ ਦੀ ਫ਼ੌਜ, ਉਨ੍ਹਾਂ ਦੇ ਘੋੜਿਆਂ ਅਤੇ ਉਨ੍ਹਾਂ ਦੇ ਰਥਾਂ ਨਾਲ ਕੀ ਕੀਤਾ, ਜਦ ਉਹ ਤੁਹਾਡਾ ਪਿੱਛਾ ਕਰਦੇ ਸਨ, ਉਸ ਨੇ ਲਾਲ ਸਮੁੰਦਰ ਦਾ ਪਾਣੀ ਉਨ੍ਹਾਂ ਦੇ ਉੱਤੋਂ ਦੀ ਵਗਾਇਆ, ਅਤੇ ਕਿਵੇਂ ਯਹੋਵਾਹ ਨੇ ਉਨ੍ਹਾਂ ਦਾ ਨਾਸ ਕੀਤਾ ਕਿ ਅੱਜ ਤੱਕ ਉਨ੍ਹਾਂ ਦਾ ਪਤਾ ਨਹੀਂ।
5 Ba’ya’yanku ba ne suka gani abin da ya yi dominku a hamada har sai da kuka kai wannan wuri ba,
ਤੁਹਾਡੇ ਇਸ ਸਥਾਨ ਵਿੱਚ ਪਹੁੰਚਣ ਤੱਕ ਉਸ ਨੇ ਤੁਹਾਡੇ ਲਈ ਉਜਾੜ ਵਿੱਚ ਕੀ-ਕੀ ਕੀਤਾ,
6 ba su ba ne suka gani abin da ya yi ga Datan da Abiram,’ya’yan Eliyab mutumin Ruben, sa’ad da ƙasa ta buɗe bakinta a tsakiyar dukan Isra’ila ta haɗiye su tare da gidajensu, tentunansu da kowane abu mai rai da yake nasu ba.
ਅਤੇ ਉਸ ਨੇ ਰਊਬੇਨੀ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨਾਲ ਕੀ-ਕੀ ਕੀਤਾ, ਜਦ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਨ੍ਹਾਂ ਨੂੰ, ਉਨ੍ਹਾਂ ਦੇ ਘਰਾਣਿਆਂ ਨੂੰ, ਉਨ੍ਹਾਂ ਦੇ ਤੰਬੂਆਂ ਅਤੇ ਉਨ੍ਹਾਂ ਦੇ ਸਾਰੇ ਜੀਵ-ਜੰਤੂਆਂ ਨੂੰ ਅਤੇ ਉਨ੍ਹਾਂ ਨੂੰ ਜਿਹੜੇ ਉਨ੍ਹਾਂ ਦੀ ਪੈਰਵਈ ਕਰਦੇ ਸਨ, ਸਾਰੇ ਇਸਰਾਏਲੀਆਂ ਵਿੱਚੋਂ ਨਿਗਲ ਲਿਆ,
7 Amma idanunku ne suka ga dukan waɗannan manyan abubuwan da Ubangiji ya yi.
ਪਰੰਤੂ ਤੁਹਾਡੀਆਂ ਅੱਖਾਂ ਨੇ ਯਹੋਵਾਹ ਦੇ ਕੀਤੇ ਹੋਏ ਇੰਨ੍ਹਾਂ ਸਾਰੇ ਵੱਡੇ-ਵੱਡੇ ਕੰਮਾਂ ਨੂੰ ਵੇਖਿਆ ਹੈ।
8 Saboda haka sai ku kiyaye dukan umarnan da nake ba ku a yau, don ku sami ƙarfin da za ku shiga, ku kuma karɓi ƙasar da kuke haye Urdun ku mallaka,
ਇਸ ਲਈ ਤੁਸੀਂ ਇਹ ਸਾਰੇ ਹੁਕਮ ਮੰਨੋ, ਜਿਹੜੇ ਮੈਂ ਤੁਹਾਨੂੰ ਅੱਜ ਦਿੰਦਾ ਹਾਂ, ਤਾਂ ਜੋ ਤੁਸੀਂ ਤਕੜੇ ਹੋਵੇ ਅਤੇ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ, ਜਿਸ ਦੇ ਅਧਿਕਾਰੀ ਹੋਣ ਲਈ ਤੁਸੀਂ ਪਾਰ ਜਾਂਦੇ ਹੋ,
9 domin kuma ku yi tsawon rai a ƙasar da Ubangiji ya rantse wa kakanninku zai ba su da zuriyarsu, ƙasa mai zub da madara da zuma.
ਅਤੇ ਤੁਸੀਂ ਉਸ ਦੇਸ਼ ਵਿੱਚ ਬਹੁਤ ਦਿਨਾਂ ਤੱਕ ਰਹਿ ਸਕੋ, ਜਿਸ ਦੀ ਯਹੋਵਾਹ ਨੇ ਤੁਹਾਡੇ ਪੁਰਖਿਆਂ ਨਾਲ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਵੰਸ਼ ਨੂੰ ਦੇਣ ਦੀ ਸਹੁੰ ਖਾਧੀ ਸੀ, ਜਿਸ ਦੇਸ਼ ਵਿੱਚ ਦੁੱਧ ਅਤੇ ਸ਼ਹਿਦ ਵਗਦਾ ਹੈ।
10 Ƙasar da kuke shiga, ku karɓa, ba kamar ƙasar Masar ba ce, inda kuka fito, inda kuka shuka iri, ku yi ta zuwa kuna banruwa kamar lambu.
੧੦ਕਿਉਂ ਜੋ ਉਹ ਦੇਸ਼ ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾਂਦੇ ਹੋ, ਮਿਸਰ ਦੇਸ਼ ਵਰਗਾ ਨਹੀਂ ਹੈ ਜਿੱਥੋਂ ਤੁਸੀਂ ਨਿੱਕਲੇ ਹੋ, ਜਿੱਥੇ ਤੁਸੀਂ ਆਪਣੇ ਬੀਜ ਬੀਜਦੇ ਸੀ ਅਤੇ ਸਾਗ ਪੱਤ ਦੀ ਕਿਆਰੀ ਵਾਂਗੂੰ ਆਪਣੇ ਪੈਰ ਨਾਲ ਨਾਲੀਆਂ ਬਣਾ ਕੇ ਪਾਣੀ ਦਿੰਦੇ ਸੀ।
11 Amma ƙasar da kuke haye Urdun ku mallaki, ƙasa ce ta duwatsu da kwaruruka wadda ruwan sama ne yake jiƙe ta.
੧੧ਪਰ ਜਿਸ ਦੇਸ਼ ਉੱਤੇ ਅਧਿਕਾਰ ਕਰਨ ਤੁਸੀਂ ਪਾਰ ਜਾਂਦੇ ਹੋ, ਉਹ ਪਹਾੜਾਂ ਅਤੇ ਵਾਦੀਆਂ ਦਾ ਦੇਸ਼ ਹੈ ਜੋ ਅਕਾਸ਼ ਦੀ ਵਰਖਾ ਦਾ ਪਾਣੀ ਪੀਂਦੀਆਂ ਹਨ।
12 Ƙasa ce da Ubangiji Allahnku yake lura da ita; idanun Ubangiji Allahnku yana a kai daga farkon shekara har zuwa ƙarshenta.
੧੨ਉਹ ਇੱਕ ਅਜਿਹੀ ਧਰਤੀ ਹੈ, ਜਿਸ ਦਾ ਯਹੋਵਾਹ ਤੁਹਾਡਾ ਪਰਮੇਸ਼ੁਰ ਧਿਆਨ ਰੱਖਦਾ ਹੈ ਅਤੇ ਯਹੋਵਾਹ ਤੁਹਾਡੇ ਪਰਮੇਸ਼ੁਰ ਦੀ ਨਜ਼ਰ ਉਸ ਉੱਤੇ ਸਾਲ ਦੇ ਅਰੰਭ ਤੋਂ ਲੈ ਕੇ ਸਾਲ ਦੇ ਅੰਤ ਤੱਕ ਲੱਗੀ ਰਹਿੰਦੀ ਹੈ।
13 Saboda haka in kun yi biyayya ga umarnan da nake ba ku a yau cikin aminci, kuna ƙaunaci Ubangiji Allahnku, kuna kuma bauta masa da dukan zuciyarku da kuma dukan ranku,
੧੩ਅਜਿਹਾ ਹੋਵੇਗਾ ਕਿ ਜੇਕਰ ਤੁਸੀਂ ਮਨ ਲਾ ਕੇ ਮੇਰੇ ਹੁਕਮਾਂ ਨੂੰ ਸੁਣੋਗੇ, ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਆਪਣੇ ਸਾਰੇ ਮਨ ਅਤੇ ਆਪਣੀ ਸਾਰੀ ਜਾਨ ਨਾਲ ਉਸ ਦੀ ਸੇਵਾ ਕਰੋ,
14 sai in aika da ruwan sama a ƙasarku a lokacinsa, ruwan saman bazara da kuma na kaka, don ku tattara hatsinku, sabon inabinku da kuma manku.
੧੪ਤਦ ਮੈਂ ਤੁਹਾਡੀ ਧਰਤੀ ਉੱਤੇ ਸਮੇਂ ਸਿਰ ਵਰਖਾ ਵਰ੍ਹਾਵਾਂਗਾ ਅਰਥਾਤ ਪਹਿਲੀ ਅਤੇ ਆਖਰੀ ਵਰਖਾ ਤਾਂ ਜੋ ਤੁਸੀਂ ਆਪਣਾ ਅੰਨ, ਨਵੀਂ ਮਧ ਅਤੇ ਤੇਲ ਇਕੱਠਾ ਕਰ ਸਕੋ।
15 Zan tanadar da ciyawa a filaye don shanunku, za ku ci, ku kuma ƙoshi.
੧੫ਅਤੇ ਮੈਂ ਤੁਹਾਡੇ ਖੇਤਾਂ ਵਿੱਚ ਤੁਹਾਡੇ ਪਸ਼ੂਆਂ ਲਈ ਘਾਹ ਦੇਵਾਂਗਾ ਅਤੇ ਤੁਸੀਂ ਰੱਜ ਕੇ ਖਾਓਗੇ।
16 Ku yi hankali, kada a ruɗe ku har ku bauta wa alloli, ku kuma yi musu sujada,
੧੬ਚੌਕਸ ਰਹੋ, ਕਿਤੇ ਅਜਿਹਾ ਨਾ ਹੋਵੇ ਕਿ ਤੁਹਾਡੇ ਮਨ ਭਟਕ ਜਾਣ ਅਤੇ ਤੁਸੀਂ ਕੁਰਾਹੇ ਪੈ ਕੇ ਦੂਜੇ ਦੇਵਤਿਆਂ ਦੀ ਪੂਜਾ ਕਰਨ ਲੱਗੋ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋ
17 don kada fushin Ubangiji yă ƙuna a kanku, yă rufe sammai, ku rasa ruwa, ƙasa kuma ta kāsa ba da amfaninta, da haka za ku murmutu nan da nan a kyakkyawar ƙasar da Ubangiji yake ba ku.
੧੭ਅਤੇ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇ ਅਤੇ ਉਹ ਅਕਾਸ਼ ਨੂੰ ਅਜਿਹਾ ਬੰਦ ਕਰੇ ਕਿ ਵਰਖਾ ਨਾ ਹੋਵੇ ਅਤੇ ਜ਼ਮੀਨ ਆਪਣਾ ਫਲ ਨਾ ਦੇਵੇ, ਅਤੇ ਤੁਸੀਂ ਉਸ ਚੰਗੇ ਦੇਸ਼ ਤੋਂ ਜਿਹੜਾ ਯਹੋਵਾਹ ਤੁਹਾਨੂੰ ਦਿੰਦਾ ਹੈ, ਛੇਤੀ ਨਾਲ ਨਾਸ ਹੋ ਜਾਓਗੇ।
18 Saboda haka, sai ku riƙe waɗannan kalmomina gam a zukatanku da ranku; ku ɗaura su kamar alama a hannuwanku, da goshinku.
੧੮ਇਸ ਲਈ ਤੁਸੀਂ ਮੇਰੀਆਂ ਇਨ੍ਹਾਂ ਗੱਲਾਂ ਨੂੰ ਆਪਣੇ ਦਿਲਾਂ ਅਤੇ ਜਾਨਾਂ ਵਿੱਚ ਰੱਖੋ ਅਤੇ ਤੁਸੀਂ ਉਨ੍ਹਾਂ ਨੂੰ ਨਿਸ਼ਾਨ ਲਈ ਆਪਣੇ ਹੱਥ ਉੱਤੇ ਬੰਨ੍ਹਣਾ ਅਤੇ ਉਹ ਤੁਹਾਡੀਆਂ ਅੱਖਾਂ ਦੇ ਵਿਚਕਾਰ ਟਿੱਕੇ ਵਾਂਗੂੰ ਹੋਣ।
19 Ku koyar da su ga’ya’yanku, ku yi ta haddace su, sa’ad da kuke zaune a gida, da sa’ad da kuke tafiya, sa’ad da kuke kwance, da sa’ad da kuka tashi.
੧੯ਤੁਸੀਂ ਆਪਣੇ ਘਰ ਵਿੱਚ ਬੈਠਦਿਆਂ, ਰਾਹ ਵਿੱਚ ਤੁਰਦਿਆਂ, ਲੇਟਦਿਆਂ ਅਤੇ ਉੱਠਦਿਆਂ ਇਨ੍ਹਾਂ ਗੱਲਾਂ ਦੀ ਚਰਚਾ ਕਰ ਕੇ ਆਪਣੇ ਬੱਚਿਆਂ ਨੂੰ ਸਿਖਾਇਓ।
20 Ku rubuta su a kan madogaran ƙofofin gidajenku, da a kan ƙofofinku,
੨੦ਤੁਸੀਂ ਇਨ੍ਹਾਂ ਨੂੰ ਆਪਣੇ ਘਰਾਂ ਦੀਆਂ ਚੁਗਾਠਾਂ ਉੱਤੇ ਅਤੇ ਆਪਣੇ ਫਾਟਕਾਂ ਉੱਤੇ ਲਿਖਿਓ,
21 saboda kwanakinku da kwanakin’ya’yanku su yi tsawo a ƙasar da Ubangiji ya rantse zai ba wa kakanninku, muddin sama tana bisa duniya.
੨੧ਤਾਂ ਜੋ ਜਿਸ ਦੇਸ਼ ਨੂੰ ਯਹੋਵਾਹ ਨੇ ਤੁਹਾਡੇ ਪੁਰਖਿਆਂ ਨੂੰ ਦੇਣ ਦੀ ਸਹੁੰ ਖਾਧੀ ਸੀ, ਉਸ ਵਿੱਚ ਤੁਹਾਡੀ ਅਤੇ ਤੁਹਾਡੇ ਬੱਚਿਆਂ ਦੀ ਉਮਰ ਲੰਮੀ ਹੋਵੇ ਅਤੇ ਜਦ ਤੱਕ ਧਰਤੀ ਉੱਤੇ ਅਕਾਸ਼ ਬਣਿਆ ਰਹੇ ਤਦ ਤੱਕ ਉਹ ਵੀ ਬਣੇ ਰਹਿਣ।
22 In kuka lura, kuka kuma kiyaye dukan umarnai da nake ba ku, ku ƙaunaci Ubangiji Allahnku, ku yi tafiya a hanyoyinsa, ku kuma riƙe shi gam,
੨੨ਜੇਕਰ ਤੁਸੀਂ ਇਨ੍ਹਾਂ ਸਾਰੇ ਹੁਕਮਾਂ ਦੀ, ਜਿਹੜੇ ਮੈਂ ਤੁਹਾਨੂੰ ਦਿੰਦਾ ਹਾਂ, ਮਨ ਲਾ ਕੇ ਪਾਲਨਾ ਕਰੋ ਅਤੇ ਇਨ੍ਹਾਂ ਨੂੰ ਪੂਰਾ ਕਰੋ ਅਰਥਾਤ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪ੍ਰੇਮ ਰੱਖੋ ਅਤੇ ਉਸ ਦੇ ਸਾਰੇ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਨਾਲ ਲੱਗੇ ਰਹੋ,
23 Ubangiji zai kori dukan waɗannan al’ummai a gabanku, za ku kuma kore al’umman da suka fi ku yawa da ƙarfi.
੨੩ਤਾਂ ਯਹੋਵਾਹ ਇਨ੍ਹਾਂ ਸਾਰੀਆਂ ਕੌਮਾਂ ਨੂੰ ਤੁਹਾਡੇ ਅੱਗਿਓਂ ਕੱਢ ਦੇਵੇਗਾ ਅਤੇ ਤੁਸੀਂ ਸਾਰੀਆਂ ਕੌਮਾਂ ਉੱਤੇ ਜਿਹੜੀਆਂ ਤੁਹਾਡੇ ਨਾਲੋਂ ਵੱਡੀਆਂ ਅਤੇ ਬਲਵੰਤ ਹਨ, ਕਾਬੂ ਪਾ ਲਵੋਗੇ।
24 Duk inda tafin ƙafanku ya taka, zai zama naku; iyakarku zai kama daga hamadan Lebanon da kuma daga Kogin Yuferites zuwa Bahar Rum.
੨੪ਹਰੇਕ ਸਥਾਨ ਜਿਸ ਨੂੰ ਤੁਹਾਡੇ ਪੈਰਾਂ ਦੇ ਤਲੇ ਮਿੱਧਣਗੇ, ਉਹ ਤੁਹਾਡਾ ਹੋਵੇਗਾ ਅਰਥਾਤ ਉਜਾੜ ਤੋਂ ਲਬਾਨੋਨ ਤੱਕ ਅਤੇ ਦਰਿਆ ਫ਼ਰਾਤ ਤੋਂ ਪੱਛਮ ਦੇ ਸਮੁੰਦਰ ਤੱਕ ਤੁਹਾਡੀਆਂ ਹੱਦਾਂ ਹੋਣਗੀਆਂ।
25 Babu mutumin da zai iya tsayayya da ku. Ubangiji Allahnku, zai sa razana da tsoronku a dukan ƙasar, a duk inda kuka tafi, kamar yadda ya alkawarta muku.
੨੫ਕੋਈ ਮਨੁੱਖ ਤੁਹਾਡੇ ਅੱਗੇ ਠਹਿਰ ਨਾ ਸਕੇਗਾ ਕਿਉਂਕਿ ਜਿਵੇਂ ਉਸ ਨੇ ਤੁਹਾਨੂੰ ਬਚਨ ਦਿੱਤਾ ਹੈ, ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡਾ ਦਬਕਾ ਅਤੇ ਤੁਹਾਡਾ ਭੈਅ ਸਾਰੀ ਧਰਤੀ ਉੱਤੇ ਜਿੱਥੋਂ ਦੀ ਤੁਸੀਂ ਤੁਰੋਗੇ, ਪਾ ਦੇਵੇਗਾ।
26 Ga shi, a yau, ina sa a gabanku albarka da kuma la’ana,
੨੬ਵੇਖੋ, ਮੈਂ ਅੱਜ ਤੁਹਾਡੇ ਅੱਗੇ ਬਰਕਤ ਅਤੇ ਸਰਾਪ ਰੱਖਦਾ ਹਾਂ:
27 albarka in kun yi biyayya da umarnan Ubangiji Allahnku, da nake ba ku;
੨੭ਬਰਕਤ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਸੁਣੋਗੇ ਜਿਹੜੇ ਮੈਂ ਅੱਜ ਤੁਹਾਨੂੰ ਦਿੰਦਾ ਹਾਂ,
28 la’ana in ba ku yi biyayya da umarnan Ubangiji Allahnku, kuka kuma juya daga hanyar da na umarce ku, ta wurin bin waɗansu alloli, waɗanda ba ku sani ba.
੨੮ਸਰਾਪ, ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਨਾ ਸੁਣੋ ਪਰ ਉਸ ਮਾਰਗ ਤੋਂ ਕੁਰਾਹੇ ਪੈ ਜਾਓ, ਜਿਸ ਦਾ ਮੈਂ ਅੱਜ ਤੁਹਾਨੂੰ ਹੁਕਮ ਦਿੰਦਾ ਹਾਂ ਅਤੇ ਤੁਸੀਂ ਦੂਜੇ ਦੇਵਤਿਆਂ ਦੇ ਪਿੱਛੇ ਲੱਗ ਜਾਓ, ਜਿਨ੍ਹਾਂ ਨੂੰ ਤੁਸੀਂ ਨਹੀਂ ਜਾਣਦੇ।
29 Sa’ad da Ubangiji Allahnku ya kawo ku cikin ƙasar da za ku shiga ku ci gādonta, sai ku yi shelar albarkun nan a dutsen Gerizim, ku kuma yi na la’ana a dutsen Ebal.
੨੯ਅਜਿਹਾ ਹੋਵੇ ਕਿ ਜਦ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਉਸ ਦੇਸ਼ ਵਿੱਚ ਪਹੁੰਚਾ ਦੇਵੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਜਾ ਰਹੇ ਹੋ, ਤਾਂ ਤੁਸੀਂ ਬਰਕਤ ਗਰਿੱਜ਼ੀਮ ਪਰਬਤ ਉੱਤੋਂ ਅਤੇ ਸਰਾਪ ਏਬਾਲ ਪਰਬਤ ਉੱਤੋਂ ਦੇਇਓ।
30 Waɗannan duwatsu biyu suna a hayin Urdun, yamma da hanya a ƙasar Kan’aniyawa mazaunan Araba, kusa da Gilgal wajajen manyan itatuwan More.
੩੦ਕੀ ਉਹ ਯਰਦਨ ਪਾਰ ਉਸ ਰਾਹ ਦੇ ਪਿੱਛੇ ਨਹੀਂ ਹਨ, ਜਿੱਥੇ ਸੂਰਜ ਡੁੱਬਦਾ ਹੈ ਅਤੇ ਕਨਾਨੀਆਂ ਦੇ ਦੇਸ਼ ਵਿੱਚ ਜਿਹੜੇ ਅਰਾਬਾਹ ਵਿੱਚ ਗਿਲਗਾਲ ਦੇ ਅੱਗੇ ਮੋਰਹ ਦੇ ਬਲੂਤਾਂ ਕੋਲ ਵੱਸਦੇ ਹਨ?
31 Kuna gab da ƙetare Urdun fa, ku shiga, ku kuma mallaki ƙasar da Ubangiji Allahnku yake ba ku. Sa’ad da kuka karɓe ta, kuka kuma zauna a can,
੩੧ਕਿਉਂ ਜੋ ਤੁਸੀਂ ਯਰਦਨ ਪਾਰ ਲੰਘਣ ਵਾਲੇ ਹੋ ਤਾਂ ਜੋ ਤੁਸੀਂ ਜਾ ਕੇ ਉਸ ਦੇਸ਼ ਉੱਤੇ ਅਧਿਕਾਰ ਕਰ ਲਓ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ। ਤੁਸੀਂ ਉਸ ਉੱਤੇ ਅਧਿਕਾਰ ਕਰੋਗੇ ਅਤੇ ਉਸ ਵਿੱਚ ਵੱਸੋਗੇ,
32 ku tabbata kun yi biyayya da dukan ƙa’idodi, da kuma dokokin da nake sawa a gabanku a yau.
੩੨ਇਸ ਲਈ ਤੁਸੀਂ ਇਨ੍ਹਾਂ ਸਾਰੀਆਂ ਬਿਧੀਆਂ ਅਤੇ ਕਨੂੰਨਾਂ ਨੂੰ ਪੂਰਾ ਕਰਨ ਲਈ ਮੰਨੋ, ਜਿਹੜੇ ਮੈਂ ਅੱਜ ਤੁਹਾਡੇ ਅੱਗੇ ਰੱਖਦਾ ਹਾਂ।

< Maimaitawar Shari’a 11 >