< Maimaitawar Shari’a 5 >
1 Musa ya tattara dukan Isra’ila ya ce, Ku ji, ya Isra’ila, ƙa’idodi da dokokin da na furta a kunnuwanku a yau. Ku koye su, ku kuma tabbata kun bi su.
੧ਮੂਸਾ ਨੇ ਸਾਰੇ ਇਸਰਾਏਲ, ਨੂੰ ਬੁਲਾ ਕੇ ਆਖਿਆ, “ਹੇ ਇਸਰਾਏਲ, ਇਹਨਾਂ ਬਿਧੀਆਂ ਅਤੇ ਕਨੂੰਨਾਂ ਨੂੰ ਸੁਣੋ, ਜਿਹੜੇ ਮੈਂ ਅੱਜ, ਤੁਹਾਡੇ ਕੰਨਾਂ ਵਿੱਚ ਪਾਉਂਦਾ ਹਾਂ। ਇਹਨਾਂ ਨੂੰ ਸਿੱਖੋ ਅਤੇ ਇਹਨਾਂ ਨੂੰ ਪੂਰਾ ਕਰਨ ਲਈ ਮੰਨੋ।
2 Ubangiji Allahnmu ya yi alkawari da mu a Horeb.
੨ਯਹੋਵਾਹ ਸਾਡੇ ਪਰਮੇਸ਼ੁਰ ਨੇ ਹੋਰੇਬ ਵਿੱਚ ਸਾਡੇ ਨਾਲ ਨੇਮ ਬੰਨ੍ਹਿਆ,
3 Ba da kakanninmu ba ne Ubangiji ya yi wannan alkawari, amma da mu ne, da dukanmu waɗanda muke da rai a yau.
੩ਯਹੋਵਾਹ ਨੇ ਇਹ ਨੇਮ ਸਾਡੇ ਪੁਰਖਿਆਂ ਨਾਲ ਨਹੀਂ, ਪਰ ਸਾਡੇ ਨਾਲ ਬੰਨ੍ਹਿਆ, ਸਾਡੇ ਸਾਰਿਆਂ ਨਾਲ ਜਿਹੜੇ ਅੱਜ ਦੇ ਦਿਨ ਸਾਰੇ ਇੱਥੇ ਜੀਉਂਦੇ ਹਾਂ।
4 Ubangiji ya yi magana fuska da fuska da ku daga wuta a kan dutse.
੪ਯਹੋਵਾਹ ਅੱਗ ਦੇ ਵਿੱਚੋਂ ਦੀ ਪਰਬਤ ਉੱਤੋਂ ਤੁਹਾਡੇ ਨਾਲ ਆਹਮੋ-ਸਾਹਮਣੇ ਹੋ ਕੇ ਬੋਲਿਆ,
5 (A wannan lokaci na tsaya tsakanin Ubangiji da ku, don in furta muku maganar Ubangiji, domin kun ji tsoron wutar, ba ku kuwa hau dutsen ba.) Ya ce,
੫(ਉਸ ਸਮੇਂ ਮੈਂ ਯਹੋਵਾਹ ਦੇ ਅਤੇ ਤੁਹਾਡੇ ਵਿਚਕਾਰ ਖੜ੍ਹਾ ਹੋਇਆ ਤਾਂ ਜੋ ਤੁਹਾਨੂੰ ਯਹੋਵਾਹ ਦਾ ਬਚਨ ਦੱਸਾਂ, ਕਿਉਂ ਜੋ ਤੁਸੀਂ ਅੱਗ ਤੋਂ ਡਰਦੇ ਸੀ ਅਤੇ ਪਰਬਤ ਉੱਤੇ ਨਾ ਚੜ੍ਹੇ)।
6 “Ni ne Ubangiji Allahnka, wanda ya fitar da ku daga Masar, daga ƙasar bauta.
੬ਉਸ ਨੇ ਆਖਿਆ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜਿਹੜਾ ਤੈਨੂੰ ਮਿਸਰ ਦੇਸ਼ ਤੋਂ, ਅਰਥਾਤ ਗ਼ੁਲਾਮੀ ਦੇ ਘਰ ਤੋਂ ਕੱਢ ਲਿਆਇਆ ਹਾਂ।
7 “Ba za ka kasance da waɗansu alloli a gabana ba.
੭ਮੇਰੇ ਸਨਮੁਖ ਤੇਰੇ ਲਈ ਦੂਜੇ ਦੇਵਤੇ ਨਾ ਹੋਣ।
8 Ba za ka yi wa kanka gunki, ko wata siffar abin da take a sama a bisa, ko siffar abin da yake a duniya a ƙasa, ko siffar abin da yake a cikin ruwa a ƙarƙashin ƙasa ba.
੮ਤੂੰ ਆਪਣੇ ਲਈ ਘੜ੍ਹੀ ਹੋਈ ਮੂਰਤ ਨਾ ਬਣਾਈਂ, ਨਾ ਕਿਸੇ ਚੀਜ਼ ਦੀ ਸੂਰਤ ਜਿਹੜੀ ਉੱਪਰ ਅਕਾਸ਼ ਵਿੱਚ, ਹੇਠਾਂ ਧਰਤੀ ਉੱਤੇ, ਅਤੇ ਜਿਹੜੀ ਧਰਤੀ ਦੇ ਹੇਠਲੇ ਪਾਣੀਆਂ ਵਿੱਚ ਹੈ।
9 Ba za ka rusuna musu, ko ka yi musu sujada ba. Gama Ni, Ubangiji Allahnka, Allah ne mai kishi, nakan hukunta’ya’ya saboda zunuban iyaye har tsara ta uku da ta huɗu na waɗanda suka ƙi ni.
੯ਨਾ ਤੂੰ ਉਹਨਾਂ ਦੇ ਅੱਗੇ ਮੱਥਾ ਟੇਕ, ਨਾ ਉਹਨਾਂ ਦੀ ਪੂਜਾ ਕਰ ਕਿਉਂ ਜੋ ਮੈਂ ਯਹੋਵਾਹ ਤੇਰਾ ਪਰਮੇਸ਼ੁਰ ਅਣਖ ਵਾਲਾ ਪਰਮੇਸ਼ੁਰ ਹਾਂ, ਜਿਹੜਾ ਪੁਰਖਿਆਂ, ਦੀ ਬੁਰਿਆਈ ਨੂੰ ਬੱਚਿਆਂ ਉੱਤੇ, ਅਤੇ ਆਪਣੇ ਵੈਰੀਆਂ ਦੀ ਤੀਜੀ ਅਤੇ ਚੌਥੀ ਪੀੜ੍ਹੀ ਉੱਤੇ ਲਿਆਉਂਦਾ ਹਾਂ,
10 Amma nakan nuna ƙauna ga dubban tsararraki na waɗanda suke ƙaunata, suke kuma kiyaye dokokina.
੧੦ਪਰ ਜਿਹੜੇ ਮੇਰੇ ਨਾਲ ਪ੍ਰੇਮ ਰੱਖਦੇ ਹਨ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ, ਉਨ੍ਹਾਂ ਦੇ ਹਜ਼ਾਰਾਂ ਉੱਤੇ ਦਯਾ ਕਰਦਾ ਹਾਂ।
11 Ba za ka yi amfani da sunan Ubangiji Allahnka a banza ba, gama Ubangiji zai ba wa duk mai yin amfani da sunansa a banza laifi.
੧੧ਤੂੰ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਵਿਅਰਥ ਨਾ ਲੈ ਕਿਉਂਕਿ ਜੋ ਕੋਈ ਉਹ ਦਾ ਨਾਮ ਵਿਅਰਥ ਲੈਂਦਾ ਹੈ, ਯਹੋਵਾਹ ਉਸ ਨੂੰ ਨਿਰਦੋਸ਼ ਨਾ ਠਹਿਰਾਵੇਗਾ।
12 Ka kiyaye ranar Asabbaci ta wurin kiyaye ta da tsarki, yadda Ubangiji Allahnka ya umarce ka.
੧੨ਤੂੰ ਸਬਤ ਦੇ ਦਿਨ ਨੂੰ ਪਵਿੱਤਰ ਜਾਣ ਕੇ ਯਾਦ ਰੱਖ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ।
13 Kwanaki shida za ka yi aiki, ka kuma yi dukan aikinka,
੧੩ਛੇ ਦਿਨ ਤੂੰ ਮਿਹਨਤ ਕਰ ਅਤੇ ਆਪਣਾ ਸਾਰਾ ਕੰਮ-ਧੰਦਾ ਕਰ,
14 amma rana ta bakwai, Asabbaci ne ga Ubangiji Allahnka. A kanta ba za ka yi wani aiki ba, ko kai, ko ɗanka, ko’yarka, ko bawanka, ko baiwarka, ko saniyarka, ko jakinka, ko wani daga dabbobinka, ko baƙo a ƙofofinka, don bayinka maza da mata su ma su huta, kamar ka.
੧੪ਪਰ ਸੱਤਵਾਂ ਦਿਨ ਯਹੋਵਾਹ ਤੇਰੇ ਪਰਮੇਸ਼ੁਰ ਲਈ ਸਬਤ ਹੈ। ਉਸ ਦਿਨ ਵਿੱਚ ਤੂੰ ਕੋਈ ਕੰਮ-ਧੰਦਾ ਨਾ ਕਰ, ਨਾ ਤੂੰ, ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਬਲ਼ਦ, ਨਾ ਤੇਰਾ ਗਧਾ, ਨਾ ਤੇਰਾ ਕੋਈ ਪਸ਼ੂ, ਨਾ ਕੋਈ ਪਰਦੇਸੀ ਜਿਹੜਾ ਤੇਰੇ ਫਾਟਕਾਂ ਦੇ ਅੰਦਰ ਹੈ, ਜਿਸ ਨਾਲ ਤੇਰਾ ਦਾਸ ਅਤੇ ਤੇਰੀ ਦਾਸੀ ਵੀ ਤੇਰੇ ਵਾਂਗੂੰ ਅਰਾਮ ਕਰਨ।
15 Ka tuna fa, dā kai bawa ne a ƙasar Masar amma Ubangiji Allahnka ya fitar da kai daga can da iko da kuma ƙarfi. Saboda haka Ubangiji Allahnka ya umarce ka ka kiyaye ranar Asabbaci.
੧੫ਯਾਦ ਰੱਖ ਕਿ ਤੂੰ ਵੀ ਮਿਸਰ ਦੇਸ਼ ਵਿੱਚ ਗੁਲਾਮ ਸੀ ਅਤੇ ਯਹੋਵਾਹ ਤੇਰੇ ਪਰਮੇਸ਼ੁਰ ਨੇ ਬਲਵੰਤ ਹੱਥ ਅਤੇ ਪਸਾਰੀ ਹੋਈ ਬਾਂਹ ਨਾਲ ਤੈਨੂੰ ਕੱਢ ਲਿਆ, ਇਸ ਲਈ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਸਬਤ ਦੇ ਮੰਨਣ ਦਾ ਹੁਕਮ ਦਿੰਦਾ ਹੈ।
16 Ka ba da girma ga mahaifinka da mahaifiyarka, yadda Ubangiji Allahnka ya umarce ka, don ka yi tsawon rai, ka kuma sami zaman lafiya a ƙasar da Ubangiji Allahnka yake ba ka.
੧੬ਤੂੰ ਆਪਣੇ ਪਿਤਾ ਅਤੇ ਆਪਣੀ ਮਾਤਾ ਦਾ ਆਦਰ ਕਰ, ਜਿਵੇਂ ਯਹੋਵਾਹ ਤੇਰੇ ਪਰਮੇਸ਼ੁਰ ਨੇ ਤੈਨੂੰ ਹੁਕਮ ਦਿੱਤਾ ਸੀ, ਤਾਂ ਜੋ ਤੇਰੀ ਉਮਰ ਲੰਮੀ ਹੋਵੇ ਅਤੇ ਉਸ ਦੇਸ਼ ਵਿੱਚ ਜਿਹੜਾ ਯਹੋਵਾਹ ਤੇਰਾ ਪਰਮੇਸ਼ੁਰ ਤੈਨੂੰ ਦਿੰਦਾ ਹੈ, ਤੇਰਾ ਭਲਾ ਹੋਵੇ।
20 Kada ka ba da shaidar ƙarya a kan maƙwabcinka.
੨੦ਤੂੰ ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ।
21 Kada ka yi ƙyashin matar maƙwabcinka. Kada kuma ka yi sha’awar gidan maƙwabcinka, ko gonarsa, ko bayinsa maza da mata, ko saniyarka, ko jakinsa, ko dai wani abin da yake na maƙwabtanka.”
੨੧ਤੂੰ ਆਪਣੇ ਗੁਆਂਢੀ ਦੀ ਪਤਨੀ ਦੀ ਲਾਲਸਾ ਨਾ ਕਰ, ਤੂੰ ਆਪਣੇ ਗੁਆਂਢੀ ਦੇ ਘਰ ਦਾ ਲਾਲਚ ਨਾ ਕਰ, ਨਾ ਉਹ ਦੇ ਖੇਤ ਦਾ, ਨਾ ਉਹ ਦੇ ਦਾਸ ਦਾ, ਨਾ ਉਹ ਦੀ ਦਾਸੀ ਦਾ, ਨਾ ਉਹ ਦੇ ਬਲ਼ਦ ਦਾ, ਨਾ ਉਹ ਦੇ ਗਧੇ ਦਾ, ਅਤੇ ਨਾ ਹੀ ਆਪਣੇ ਗੁਆਂਢੀ ਦੀ ਕਿਸੇ ਚੀਜ਼ ਦਾ ਲਾਲਚ ਕਰ।
22 Waɗannan su ne dokokin da Ubangiji ya furta da babbar murya ga taronku gaba ɗaya, a can dutse ta tsakiyar wuta, girgije da kuma baƙin duhu; bai kuma ƙara kome ba. Sa’an nan ya rubuta su a kan alluna biyu na dutse, ya kuma ba ni su.
੨੨ਇਹੋ ਸਾਰੇ ਬਚਨ ਯਹੋਵਾਹ ਨੇ ਉਸ ਪਰਬਤ ਉੱਤੇ ਅੱਗ, ਬੱਦਲ ਅਤੇ ਕਾਲੀਆਂ ਘਟਾਂ ਦੇ ਵਿੱਚੋਂ ਦੀ ਹੋ ਕੇ ਤੁਹਾਡੀ ਸਾਰੀ ਸਭਾ ਨੂੰ ਵੱਡੀ ਅਵਾਜ਼ ਨਾਲ ਆਖੇ ਸਨ ਅਤੇ ਹੋਰ ਕੁਝ ਨਾ ਆਖਿਆ ਪਰ ਉਸ ਨੇ ਉਨ੍ਹਾਂ ਨੂੰ ਪੱਥਰ ਦੀਆਂ ਦੋ ਫੱਟੀਆਂ ਉੱਤੇ ਲਿਖ ਕੇ ਮੈਨੂੰ ਦੇ ਦਿੱਤਾ।
23 Sa’ad da kuka ji muryar daga duhu, yayinda dutsen yana cin wuta, dukan manyan kabilanku da dattawanku suka zo wurina.
੨੩ਤਦ ਅਜਿਹਾ ਹੋਇਆ ਕਿ ਜਦ ਤੁਸੀਂ ਉਸ ਅਵਾਜ਼ ਨੂੰ ਉਸ ਹਨੇਰੇ ਵਿੱਚੋਂ ਸੁਣਿਆ, ਜਦ ਪਰਬਤ ਅੱਗ ਨਾਲ ਬਲ ਰਿਹਾ ਸੀ, ਤਾਂ ਤੁਸੀਂ ਅਤੇ ਤੁਹਾਡੇ ਗੋਤਾਂ ਦੇ ਸਾਰੇ ਮੁਖੀਏ ਅਤੇ ਤੁਹਾਡੇ ਬਜ਼ੁਰਗ ਮੇਰੇ ਕੋਲ ਆਏ
24 Kuka kuma ce, “Ubangiji Allahnmu ya nuna mana ɗaukakarsa da zatinsa, mun kuma ji muryarsa a tsakiyar wutar. A yau mun ga cewa mutum zai iya rayu idan ma Allah ya yi magana da shi.
੨੪ਅਤੇ ਤੁਸੀਂ ਆਖਿਆ, ਵੇਖੋ ਯਹੋਵਾਹ ਸਾਡੇ ਪਰਮੇਸ਼ੁਰ ਨੇ ਆਪਣੀ ਮਹਿਮਾ ਅਤੇ ਵਡਿਆਈ ਸਾਡੇ ਉੱਤੇ ਪਰਗਟ ਕੀਤੀ ਹੈ ਅਤੇ ਅਸੀਂ ਉਸ ਦੀ ਅਵਾਜ਼ ਨੂੰ ਅੱਗ ਦੇ ਵਿੱਚੋਂ ਦੀ ਸੁਣਿਆ ਹੈ। ਅੱਜ ਦੇ ਦਿਨ ਅਸੀਂ ਵੇਖਿਆ ਹੈ ਕਿ ਪਰਮੇਸ਼ੁਰ ਮਨੁੱਖ ਨਾਲ ਗੱਲਾਂ ਕਰਦਾ ਹੈ ਅਤੇ ਮਨੁੱਖ ਜੀਉਂਦਾ ਰਹਿੰਦਾ ਹੈ।
25 Amma yanzu, don me za mu mutu? Wannan wuta mai girma za tă cinye mu, za mu kuwa mutu in muka ci gaba da jin muryar Ubangiji Allahnmu.
੨੫ਇਸ ਲਈ ਹੁਣ ਅਸੀਂ ਕਿਉਂ ਮਰੀਏ? ਕਿਉਂ ਜੋ ਇਹ ਵੱਡੀ ਅੱਗ ਸਾਨੂੰ ਭਸਮ ਕਰ ਦੇਵੇਗੀ, ਜੇਕਰ ਅਸੀਂ ਫੇਰ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਸੁਣੀਏ ਤਾਂ ਅਸੀਂ ਮਰ ਜਾਂਵਾਂਗੇ।
26 Gama wanda ɗan adam ne ya taɓa jin muryar Allah mai rai yana magana daga wuta, kamar yadda muka ji, ya kuma tsira?
੨੬ਕਿਉਂ ਜੋ ਸਾਰੇ ਪ੍ਰਾਣੀਆਂ ਵਿੱਚੋਂ ਕਿਹੜਾ ਹੈ, ਜਿਸ ਨੇ ਜੀਉਂਦੇ ਪਰਮੇਸ਼ੁਰ ਦੀ ਅਵਾਜ਼ ਅੱਗ ਦੇ ਵਿੱਚੋਂ ਦੀ ਬੋਲਦੇ ਹੋਏ ਸੁਣੀ ਹੋਵੇ, ਜਿਵੇਂ ਅਸੀਂ ਸੁਣੀ ਹੈ ਅਤੇ ਜੀਉਂਦਾ ਰਿਹਾ ਹੋਵੇ?
27 Kai, ka matsa kusa, ka saurara ga dukan abin da Ubangiji Allahnmu ya faɗa. Sa’an nan ka faɗa mana dukan abin da Ubangiji Allahnmu ya faɗa maka. Za mu saurara, mu kuma yi biyayya.”
੨੭ਤੂੰ ਨਜ਼ਦੀਕ ਜਾ ਅਤੇ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਆਖੇ ਸੁਣ ਅਤੇ ਫਿਰ ਜੋ ਕੁਝ ਯਹੋਵਾਹ ਸਾਡਾ ਪਰਮੇਸ਼ੁਰ ਤੈਨੂੰ ਆਖੇ ਉਹ ਸਾਨੂੰ ਦੱਸ ਅਤੇ ਅਸੀਂ ਸੁਣਾਂਗੇ ਅਤੇ ਮੰਨਾਂਗੇ।
28 Ubangiji ya ji ku, sa’ad da kuka yi magana da ni, sai Ubangiji ya ce mini, “Na ji abin da wannan mutane suka faɗa maka. Abin da suka faɗa daidai ne.
੨੮ਜਦ ਤੁਸੀਂ ਮੈਨੂੰ ਇਹ ਗੱਲਾਂ ਆਖਦੇ ਸੀ ਤਾਂ ਯਹੋਵਾਹ ਨੇ ਤੁਹਾਡੀਆਂ ਗੱਲਾਂ ਸੁਣੀਆਂ, ਤਦ ਯਹੋਵਾਹ ਨੇ ਮੈਨੂੰ ਆਖਿਆ, ਮੈਂ ਇਸ ਪਰਜਾ ਦੀਆਂ ਗੱਲਾਂ ਸੁਣੀਆਂ ਹਨ, ਜਿਹੜੀਆਂ ਉਹ ਤੈਨੂੰ ਆਖਦੇ ਹਨ। ਜੋ ਕੁਝ ਉਨ੍ਹਾਂ ਨੇ ਬੋਲਿਆ ਹੈ, ਉਹ ਠੀਕ ਹੈ।
29 Kash, da a ce zukatansu za su zama masu tsorona, su kuma kiyaye dukan dokokina kullum mana, saboda kome yă zama da lafiya gare su, da kuma’ya’yansu har abada!
੨੯ਭਲਾ ਹੁੰਦਾ ਜੇ ਉਨ੍ਹਾਂ ਵਿੱਚ ਅਜਿਹਾ ਹੀ ਮਨ ਹਮੇਸ਼ਾ ਹੁੰਦਾ ਕਿ ਉਹ ਮੈਥੋਂ ਡਰਦੇ ਅਤੇ ਸਦਾ ਮੇਰੇ ਹੁਕਮਾਂ ਨੂੰ ਮੰਨਦੇ, ਤਾਂ ਜੋ ਉਨ੍ਹਾਂ ਦਾ ਅਤੇ ਉਨ੍ਹਾਂ ਦੇ ਬੱਚਿਆਂ ਦਾ ਸਦਾ ਤੱਕ ਭਲਾ ਹੁੰਦਾ!
30 “Je, ka faɗa musu su koma tentunansu.
੩੦ਤੂੰ ਜਾ ਕੇ ਉਨ੍ਹਾਂ ਨੂੰ ਆਖ, “ਆਪਣੇ-ਆਪਣੇ ਤੰਬੂਆਂ ਨੂੰ ਮੁੜ ਜਾਓ।”
31 Kai kuwa ka tsaya a nan tare da ni saboda in ba ka umarnai, ƙa’idodi da kuma dokoki duka, da za ka koya musu don su bi a ƙasar da nake ba su, su mallaka.”
੩੧ਪਰ ਤੂੰ ਇੱਥੇ ਮੇਰੇ ਕੋਲ ਖੜ੍ਹਾ ਹੋ ਜਾ ਅਤੇ ਮੈਂ ਤੈਨੂੰ ਉਹ ਸਾਰਾ ਹੁਕਮਨਾਮਾ, ਬਿਧੀਆਂ ਅਤੇ ਕਨੂੰਨ ਦੱਸਾਂਗਾ, ਜਿਹੜੇ ਤੂੰ ਉਨ੍ਹਾਂ ਨੂੰ ਸਿਖਾਉਣੇ ਹਨ, ਤਾਂ ਜੋ ਉਹ ਉਨ੍ਹਾਂ ਨੂੰ ਉਸ ਦੇਸ਼ ਵਿੱਚ ਪੂਰਾ ਕਰਨ ਜਿਹੜਾ ਮੈਂ ਉਨ੍ਹਾਂ ਨੂੰ ਅਧਿਕਾਰ ਕਰਨ ਲਈ ਦਿੰਦਾ ਹਾਂ।
32 Sai ku yi hankali don ku yi abin da Ubangiji Allahnku ya umarce ku; kada ku juya dama ko hagu.
੩੨ਤੁਸੀਂ ਉਨ੍ਹਾਂ ਹੁਕਮਾਂ ਦੀ ਪਾਲਨਾ ਕਰਿਓ ਜਿਹੜੇ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੇ ਹਨ। ਤੁਸੀਂ ਨਾ ਤਾਂ ਸੱਜੇ ਮੁੜਿਓ ਨਾ ਹੀ ਖੱਬੇ।
33 Ku yi tafiya cikin dukan hanyar da Ubangiji Allahnku ya umarce ku, saboda ku zauna, ku yi nasara, ku kuma yi tsawon rai a ƙasar da za ku mallaka.
੩੩ਜਿਸ ਰਾਹ ਉੱਤੇ ਚੱਲਣ ਦਾ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਹੁਕਮ ਦਿੱਤਾ ਹੈ, ਉਸ ਸਾਰੇ ਰਾਹ ਚੱਲਦੇ ਰਹੋ ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਤੁਹਾਡਾ ਭਲਾ ਹੋਵੇ ਅਤੇ ਉਸ ਦੇਸ਼ ਵਿੱਚ ਜਿਸ ਨੂੰ ਅਧਿਕਾਰ ਵਿੱਚ ਲੈਣ ਲਈ ਤੁਸੀਂ ਜਾਂਦੇ ਹੋ, ਤੁਸੀਂ ਬਹੁਤ ਦਿਨਾਂ ਤੱਕ ਜੀਉਂਦੇ ਰਹੋ।