< Mai Hadishi 3 >

1 Akwai lokaci domin kowane abu, da kuma lokaci domin kowane aiki a duniya.
ਹਰੇਕ ਕੰਮ ਦਾ ਇੱਕ ਸਮਾਂ ਹੈ ਅਤੇ ਹਰ ਮਨੋਰਥ ਦਾ ਜੋ ਅਕਾਸ਼ ਦੇ ਹੇਠ ਹੈ ਇੱਕ ਵੇਲਾ ਹੈ, -
2 Lokacin haihuwa da lokacin mutuwa, lokacin shuki da lokacin tumɓukewa.
ਇੱਕ ਜੰਮਣ ਦਾ ਵੇਲਾ ਹੈ ਅਤੇ ਇੱਕ ਮਰਨ ਦਾ ਵੇਲਾ ਹੈ, ਇੱਕ ਲਾਉਣ ਦਾ ਵੇਲਾ ਹੈ ਅਤੇ ਇੱਕ ਲਾਏ ਹੋਏ ਨੂੰ ਪੁੱਟਣ ਦਾ ਵੇਲਾ ਹੈ,
3 Lokacin kisa da lokacin warkarwa, lokacin rushewa da lokacin ginawa.
ਇੱਕ ਮਾਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਚੰਗੇ ਕਰਨ ਦਾ ਵੇਲਾ ਹੈ, ਇੱਕ ਢਾਉਣ ਦਾ ਵੇਲਾ ਹੈ ਅਤੇ ਇੱਕ ਉਸਾਰਨ ਦਾ ਵੇਲਾ ਹੈ,
4 Lokacin kuka da lokacin dariya, lokacin makoki da lokacin rawa.
ਇੱਕ ਰੋਣ ਦਾ ਵੇਲਾ ਹੈ ਅਤੇ ਇੱਕ ਹੱਸਣ ਦਾ ਵੇਲਾ ਹੈ, ਇੱਕ ਸੋਗ ਕਰਨ ਦਾ ਵੇਲਾ ਹੈ ਅਤੇ ਇੱਕ ਨੱਚਣ ਦਾ ਵੇਲਾ ਹੈ,
5 Lokacin warwatsa duwatsu da lokacin tara su, lokacin runguma da lokacin dainawa.
ਇੱਕ ਪੱਥਰ ਸੁੱਟਣ ਦਾ ਵੇਲਾ ਹੈ ਅਤੇ ਇੱਕ ਪੱਥਰ ਇਕੱਠੇ ਕਰਨ ਦਾ ਵੇਲਾ ਹੈ, ਇੱਕ ਗਲ਼ ਲੱਗਣ ਦਾ ਵੇਲਾ ਹੈ ਅਤੇ ਇੱਕ ਗਲ਼ ਲੱਗਣ ਤੋਂ ਦੂਰ ਰਹਿਣ ਦਾ ਵੇਲਾ ਹੈ,
6 Lokacin nema, da lokacin fid da zuciya, lokacin ajiyewa da lokacin zubarwa.
ਇੱਕ ਲੱਭਣ ਦਾ ਵੇਲਾ ਹੈ ਅਤੇ ਇੱਕ ਗੁਆਉਣ ਦਾ ਵੇਲਾ ਹੈ, ਇੱਕ ਸੰਭਾਲਣ ਦਾ ਵੇਲਾ ਹੈ ਅਤੇ ਇੱਕ ਸੁੱਟ ਦੇਣ ਦਾ ਵੇਲਾ ਹੈ,
7 Lokacin yagewa da lokacin ɗinkewa, lokacin yin shiru da lokacin magana.
ਇੱਕ ਪਾੜਨ ਦਾ ਵੇਲਾ ਹੈ ਅਤੇ ਇੱਕ ਸੀਉਣ ਦਾ ਵੇਲਾ ਹੈ, ਇੱਕ ਚੁੱਪ ਰਹਿਣ ਦਾ ਵੇਲਾ ਹੈ ਅਤੇ ਇੱਕ ਬੋਲਣ ਦਾ ਵੇਲਾ ਹੈ,
8 Lokacin ƙauna da lokacin ƙiyayya, lokacin yaƙi da lokacin salama.
ਇੱਕ ਪਿਆਰ ਕਰਨ ਦਾ ਵੇਲਾ ਹੈ ਅਤੇ ਇੱਕ ਵੈਰ ਕਰਨ ਦਾ ਵੇਲਾ ਹੈ, ਇੱਕ ਯੁੱਧ ਕਰਨ ਦਾ ਵੇਲਾ ਹੈ ਅਤੇ ਇੱਕ ਮੇਲ ਕਰਨ ਦਾ ਵੇਲਾ ਹੈ।
9 Wace riba ce ma’aikaci yake da ita saboda wahalarsa?
ਕੰਮ ਕਰਨ ਵਾਲੇ ਨੂੰ ਆਪਣੀ ਮਿਹਨਤ ਤੋਂ ਜੋ ਉਹ ਕਰਦਾ ਹੈ, ਕੀ ਲਾਭ ਹੈ?
10 Na ga nawayar da Allah ya ɗora a kan mutane.
੧੦ਮੈਂ ਉਸ ਕਸ਼ਟ ਨੂੰ ਵੇਖਿਆ ਹੈ, ਜੋ ਪਰਮੇਸ਼ੁਰ ਨੇ ਆਦਮ ਵੰਸ਼ ਨੂੰ ਦਿੱਤਾ ਕਿ ਉਹ ਉਸ ਦੇ ਵਿੱਚ ਰੁੱਝੇ ਰਹਿਣ।
11 Ya yi kowane abu da kyau a lokacinsa. Ya kuma sa matuƙa a zukatan mutane, duk da haka sun kāsa gane abin da Allah ya yi daga farko zuwa ƙarshe.
੧੧ਉਸ ਨੇ ਹਰੇਕ ਵਸਤੂ ਆਪੋ ਆਪਣੇ ਸਮੇਂ ਵਿੱਚ ਸੁੰਦਰ ਬਣਾਈ ਹੈ ਅਤੇ ਉਸ ਨੇ ਸਦੀਪਕਤਾ ਨੂੰ ਵੀ ਉਹਨਾਂ ਦੇ ਮਨ ਵਿੱਚ ਟਿਕਾ ਦਿੱਤਾ ਹੈ, ਤਾਂ ਵੀ ਇਨਸਾਨ ਉਸ ਕੰਮ ਨੂੰ ਜੋ ਪਰਮੇਸ਼ੁਰ ਆਦ ਤੋਂ ਲੈ ਕੇ ਅੰਤ ਤੱਕ ਕਰਦਾ ਹੈ, ਬੁੱਝ ਨਹੀਂ ਸਕਦਾ।
12 Na san ba abin da ya fi wa mutane kyau fiye da su ji daɗi su kuma yi alheri yayinda suke da rai.
੧੨ਮੈਂ ਸੱਚ ਜਾਣਦਾ ਹਾਂ ਕਿ ਉਹਨਾਂ ਦੇ ਲਈ ਇਸ ਨਾਲੋਂ ਵੱਧ ਹੋਰ ਕੁਝ ਚੰਗਾ ਨਹੀਂ ਕਿ ਉਹ ਅਨੰਦ ਹੋਣ ਅਤੇ ਆਪਣੇ ਜੀਉਂਦੇ ਜੀ ਭਲਿਆਈ ਕਰ ਲੈਣ
13 Cewa kowa yă ci, yă sha, yă kuma ji daɗi cikin dukan aikinsa, wannan kyautar Allah ce.
੧੩ਅਤੇ ਇਹ ਵੀ ਜੋ ਹਰੇਕ ਆਦਮੀ ਖਾਵੇ-ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਇਹ ਵੀ ਪਰਮੇਸ਼ੁਰ ਦੀ ਦਾਤ ਹੈ।
14 Na san cewa duk abin da Allah ya yi zai dawwama har abada; ba abin da za a ƙara ko a rage. Allah ya yi haka domin mutane su girmama shi.
੧੪ਮੈਂ ਜਾਣਦਾ ਹਾਂ ਕਿ ਜੋ ਕੁਝ ਪਰਮੇਸ਼ੁਰ ਕਰਦਾ ਹੈ, ਉਹ ਸਦਾ ਦੇ ਲਈ ਹੈ, ਨਾ ਉਸ ਦੇ ਵਿੱਚ ਕੋਈ ਵਾਧਾ ਹੋ ਸਕਦਾ ਹੈ ਅਤੇ ਨਾ ਉਸ ਵਿੱਚ ਕੋਈ ਘਾਟਾ ਹੋ ਸਕਦਾ ਹੈ ਅਤੇ ਪਰਮੇਸ਼ੁਰ ਇਹ ਇਸ ਲਈ ਕਰਦਾ ਹੈ ਕਿ ਲੋਕ ਉਸ ਤੋਂ ਡਰਦੇ ਰਹਿਣ।
15 Duk abin da yana nan ya taɓa kasancewa, kuma abin da zai kasance, ya taɓa kasancewa; Allah kuma zai nemi bayanin abubuwan da suka wuce.
੧੫ਜੋ ਕੁਝ ਹੋਇਆ ਸੀ, ਉਹ ਹੁਣ ਵੀ ਹੈ ਅਤੇ ਜੋ ਕੁਝ ਹੋਣ ਵਾਲਾ ਹੈ, ਉਹ ਪਹਿਲਾਂ ਵੀ ਹੋ ਚੁੱਕਾ ਹੈ ਅਤੇ ਪਰਮੇਸ਼ੁਰ ਬੀਤੇ ਹੋਏ ਦੀ ਫੇਰ ਭਾਲ ਕਰਦਾ ਹੈ।
16 Sai na ga wani abu kuma a duniya, a wurin shari’a, akwai mugunta a can, a wurin adalci, akwai mugunta a can.
੧੬ਫੇਰ ਮੈਂ ਸੂਰਜ ਦੇ ਹੇਠ ਵੇਖਿਆ ਕਿ ਨਿਆਂ ਦੇ ਥਾਂ ਤੇ ਦੁਸ਼ਟਤਾ ਹੁੰਦੀ ਹੈ ਅਤੇ ਧਰਮ ਦੇ ਥਾਂ ਤੇ ਵੀ ਦੁਸ਼ਟਤਾ ਹੁੰਦੀ ਹੈ।
17 Sai na yi tunani a zuciyata, “Allah zai shari’anta masu adalci da masu mugunta, gama za a kasance da lokaci domin kowane aiki, lokaci domin kowane abu.”
੧੭ਤਦ ਮੈਂ ਆਪਣੇ ਮਨ ਵਿੱਚ ਆਖਿਆ ਕਿ ਪਰਮੇਸ਼ੁਰ ਧਰਮੀਆਂ ਅਤੇ ਦੁਸ਼ਟਾਂ ਦਾ ਨਿਆਂ ਕਰੇਗਾ ਕਿਉਂ ਜੋ ਇੱਕ-ਇੱਕ ਗੱਲ ਦਾ ਅਤੇ ਇੱਕ-ਇੱਕ ਕੰਮ ਦਾ ਇੱਕ ਵੇਲਾ ਹੈ।
18 Na sāke yin tunani, “Game da mutane kam, Allah kan gwada su don su san cewa ba su fi dabba ba.
੧੮ਮੈਂ ਆਪਣੇ ਮਨ ਵਿੱਚ ਆਖਿਆ ਕਿ ਇਹ ਆਦਮ ਵੰਸ਼ੀਆਂ ਦੇ ਕਾਰਨ ਹੁੰਦਾ ਹੈ, ਤਾਂ ਜੋ ਪਰਮੇਸ਼ੁਰ ਉਹਨਾਂ ਨੂੰ ਜਾਂਚੇ ਅਤੇ ਉਹ ਵੇਖਣ ਕਿ ਉਹ ਆਪ ਪਸ਼ੂਆਂ ਵਰਗੇ ਹੀ ਹਨ।
19 Ƙaddarar mutum ɗaya take da ta dabba; ƙaddara ɗaya ce take jiransu biyu. Yadda ɗayan yake mutuwa, haka ma ɗayan. Dukansu numfashinsu iri ɗaya ne; mutum bai fi dabba ba. Kowane abu ba shi da amfani.
੧੯ਕਿਉਂਕਿ ਜੋ ਕੁਝ ਆਦਮ ਵੰਸ਼ ਉੱਤੇ ਬੀਤਦਾ ਹੈ, ਉਹ ਹੀ ਪਸ਼ੂ ਉੱਤੇ ਵੀ ਬੀਤਦਾ ਹੈ, ਦੋਹਾਂ ਉੱਤੇ ਇੱਕੋ ਜਿਹੀ ਹੀ ਬੀਤਦੀ ਹੈ, - ਜਿਵੇਂ ਇਹ ਮਰਦਾ ਹੈ, ਉਸੇ ਤਰ੍ਹਾਂ ਹੀ ਉਹ ਵੀ ਮਰਦਾ ਹੈ, ਹਾਂ, ਸਭਨਾਂ ਵਿੱਚ ਇੱਕੋ ਜਿਹਾ ਸਾਹ ਹੈ ਅਤੇ ਮਨੁੱਖ ਪਸ਼ੂ ਨਾਲੋਂ ਕੁਝ ਉੱਤਮ ਨਹੀਂ ਹੈ। ਹਾਂ, ਸਭ ਵਿਅਰਥ ਹੀ ਹੈ!
20 Duka wuri ɗaya za su tafi; gama duka daga turɓaya suka fito, kuma ga turɓaya duka za su koma.
੨੦ਸਾਰਿਆਂ ਦੇ ਸਾਰੇ ਇੱਕੋ ਥਾਂ ਜਾਂਦੇ ਹਨ, ਸਭ ਦੇ ਸਭ ਮਿੱਟੀ ਦੇ ਵਿੱਚ ਜਾ ਰਲਦੇ ਹਨ।
21 Wa ya tabbatar cewa ruhun mutum yakan tashi sama sa’an nan na dabba yă sauka ƙasa?”
੨੧ਕੌਣ ਜਾਣਦਾ ਹੈ ਕਿ ਆਦਮ ਵੰਸ਼ੀ ਦਾ ਆਤਮਾ ਉੱਪਰ ਵੱਲ ਚੜ੍ਹਦਾ ਹੈ ਅਤੇ ਪਸ਼ੂਆਂ ਦਾ ਆਤਮਾ ਧਰਤੀ ਵੱਲ ਹੇਠਾਂ ਉੱਤਰਦਾ ਹੈ?
22 Saboda haka na ga babu abin da ya fi kyau wa mutum fiye da yă more wahalar aikinsa, domin wannan ne rabonsa. Gama wa zai kawo shi yă ga abin da zai faru a bayansa?
੨੨ਇਸ ਲਈ ਮੈਂ ਵੇਖਿਆ ਕਿ ਮਨੁੱਖ ਦੇ ਲਈ ਇਸ ਨਾਲੋਂ ਚੰਗੀ ਹੋਰ ਕੋਈ ਗੱਲ ਨਹੀਂ ਕਿ ਉਹ ਆਪਣੇ ਕੰਮ-ਧੰਦੇ ਵਿੱਚ ਅਨੰਦ ਰਿਹਾ ਕਰੇ, ਕਿਉਂ ਜੋ ਉਸ ਦਾ ਭਾਗ ਇਹੋ ਹੈ, ਕਿਉਂਕਿ ਜੋ ਕੁਝ ਉਹ ਦੇ ਬਾਅਦ ਹੋਵੇਗਾ ਉਸ ਨੂੰ ਵੇਖਣ ਲਈ ਨੂੰ ਕੌਣ ਉਹ ਨੂੰ ਮੋੜ ਲਿਆਵੇਗਾ?

< Mai Hadishi 3 >