< Fitowa 10 >

1 Sai Ubangiji ya ce wa Musa, “Je wurin Fir’auna, gama na riga na taurare zuciyarsa da kuma zukatan fadawansa domin in aikata waɗannan mu’ujizai nawa a tsakiyarsu,
ਯਹੋਵਾਹ ਨੇ ਮੂਸਾ ਨੂੰ ਆਖਿਆ, ਫ਼ਿਰਊਨ ਕੋਲ ਜਾ ਕਿਉਂ ਜੋ ਮੈਂ ਉਸ ਦੇ ਮਨ ਨੂੰ ਅਤੇ ਉਸ ਦੇ ਟਹਿਲੂਆਂ ਦੇ ਮਨਾਂ ਨੂੰ ਭਾਰੀ ਹੋਣ ਦਿੱਤਾ ਹੈ ਤਾਂ ਜੋ ਮੈਂ ਆਪਣੇ ਇਹ ਨਿਸ਼ਾਨ ਉਨ੍ਹਾਂ ਦੇ ਵਿੱਚ ਵਿਖਾਵਾਂ।
2 don kuma ku gaya wa’ya’yanku da jikokinku yadda na tsananta wa Masarawa, da kuma yadda na aikata mu’ujizai a cikinsu, don ku sani ni ne Ubangiji.”
ਜੋ ਸਖ਼ਤੀ ਮੈਂ ਮਿਸਰ ਉੱਤੇ ਕੀਤੀ ਅਤੇ ਮੇਰੇ ਨਿਸ਼ਾਨ ਜਿਹੜੇ ਮੈਂ ਉਨ੍ਹਾਂ ਵਿੱਚ ਵਿਖਾਏ, ਤੂੰ ਆਪਣੇ ਪੁੱਤਰ ਅਤੇ ਆਪਣੇ ਪੋਤੇ ਦੇ ਕੰਨਾਂ ਵਿੱਚ ਪਾਇਆ ਕਰੇਂ, ਤਾਂ ਜੋ ਤੁਸੀਂ ਜਾਣੋ ਕਿ ਮੈਂ ਯਹੋਵਾਹ ਹਾਂ।
3 Sai Musa da Haruna suka tafi wurin Fir’auna suka ce masa, “Ga abin da Ubangiji, Allah na Ibraniyawa ya ce, ‘Har yaushe za ka ƙi ƙasƙantar da kanka a gabana? Ka bar mutanena su tafi domin su yi mini sujada.
ਸੋ ਮੂਸਾ ਅਤੇ ਹਾਰੂਨ ਨੇ ਫ਼ਿਰਊਨ ਦੇ ਕੋਲ ਜਾ ਕੇ ਉਸ ਨੂੰ ਆਖਿਆ, ਯਹੋਵਾਹ ਇਬਰਾਨੀਆਂ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ ਕਿ ਕਦ ਤੱਕ ਤੂੰ ਮੇਰੇ ਅੱਗੇ ਆਪਣੇ ਆਪ ਨੂੰ ਨੀਵਾਂ ਕਰਨ ਤੋਂ ਇਨਕਾਰ ਕਰਦਾ ਰਹੇਂਗਾ? ਮੇਰੀ ਪਰਜਾ ਨੂੰ ਜਾਣ ਦੇ ਤਾਂ ਜੋ ਉਹ ਮੇਰੀ ਉਪਾਸਨਾ ਕਰੇ।
4 In ka ƙi ka bari su tafi, gobe zan aiko da fāra a ƙasarka.
ਨਹੀਂ ਤਾਂ, ਜੇ ਤੂੰ ਮੇਰੀ ਪਰਜਾ ਨੂੰ ਭੇਜਣ ਤੋਂ ਮੁੱਕਰ ਜਾਵੇਂਗਾ ਤਾਂ ਵੇਖ ਮੈਂ ਭਲਕੇ ਤੇਰੀਆਂ ਹੱਦਾਂ ਵਿੱਚ ਟਿੱਡੀ ਦਲ ਲਿਆ ਰਿਹਾ ਹਾਂ।
5 Za su rufe fuskar ƙasar, har da ba za a iya ganin ƙasa ba. Za su cinye ɗan sauran abin da ya rage muku daga ɓarnar ƙanƙara, za su cinye dukan itatuwan da suke girma a gonakinku.
ਉਹ ਧਰਤੀ ਦੀ ਪਰਤ ਨੂੰ ਇਸ ਤਰ੍ਹਾਂ ਢੱਕ ਦੇਵੇਗੀ ਕਿ ਧਰਤੀ ਨੂੰ ਕੋਈ ਵੇਖ ਨਾ ਸਕੇਗਾ ਅਤੇ ਉਹ ਉਸ ਬਕੀਏ ਨੂੰ ਜਿਹੜਾ ਤੁਹਾਡੇ ਲਈ ਗੜਿਆਂ ਤੋਂ ਬਚ ਰਿਹਾ ਹੈ ਖਾ ਜਾਵੇਗੀ ਅਤੇ ਉਹ ਸਾਰਿਆਂ ਬਿਰਛਾਂ ਨੂੰ ਜਿਹੜੇ ਤੁਹਾਡੇ ਲਈ ਮੈਦਾਨ ਵਿੱਚ ਉੱਗੇ ਹਨ ਖਾ ਜਾਵੇਗੀ।
6 Za su cika gidajenka, da na fadawanka, da na dukan Masarawa, abin da iyayenka da kakanninka ba su taɓa gani ba, tun daga ranar da suka sami kansu a duniya, har yă zuwa yau.’” Sa’an nan Musa ya juya, ya rabu da Fir’auna.
ਅਤੇ ਤੇਰੇ ਘਰ ਤੇਰੇ ਸਾਰੇ ਟਹਿਲੂਆਂ ਦੇ ਘਰ ਅਤੇ ਸਾਰੇ ਮਿਸਰੀਆਂ ਦੇ ਘਰ ਭਰ ਦੇਵੇਗੀ ਇੱਥੋਂ ਤੱਕ ਕਿ ਨਾ ਤੇਰੇ ਪਿਤਾ ਨੇ ਨਾ ਤੇਰੇ ਦਾਦਿਆਂ ਨੇ ਜਿਸ ਦਿਨ ਤੋਂ ਉਹ ਜ਼ਮੀਨ ਉੱਤੇ ਹੋਏ ਅੱਜ ਦੇ ਦਿਨ ਤੱਕ ਵੇਖਿਆ। ਤਾਂ ਉਹ ਮੁੜ ਕੇ ਫ਼ਿਰਊਨ ਕੋਲੋਂ ਬਾਹਰ ਨਿੱਕਲ ਗਿਆ।
7 Fadawan Fir’auna suka ce masa, “Har yaushe mutumin nan zai zama mana tarko? Ka bar mutanen su tafi domin su yi wa Ubangiji Allahnsu sujada. Har yanzu ba ka san cewa Masar ta lalace ba?”
ਤਦ ਫ਼ਿਰਊਨ ਦੇ ਟਹਿਲੂਆਂ ਨੇ ਉਸ ਨੂੰ ਆਖਿਆ, ਇਹ ਮਨੁੱਖ ਕਦ ਤੱਕ ਸਾਡੇ ਲਈ ਇੱਕ ਫਾਹੀ ਹੋਵੇਗਾ? ਉਨ੍ਹਾਂ ਮਨੁੱਖਾਂ ਨੂੰ ਜਾਣ ਦਿਓ ਤਾਂ ਜੋ ਉਹ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰਨ। ਅਜੇ ਤੱਕ ਤੁਸੀਂ ਜਾਣਿਆ ਨਹੀਂ ਕਿ ਮਿਸਰ ਬਰਬਾਦ ਹੋ ਗਿਆ ਹੈ?
8 Sa’an nan aka dawo da Musa da Haruna wurin Fir’auna. Sai ya ce, “Ku tafi, ku yi wa Ubangiji Allahnku sujada. Amma wa da wa za su tafi?”
ਤਾਂ ਮੂਸਾ ਅਤੇ ਹਾਰੂਨ ਫ਼ਿਰਊਨ ਕੋਲ ਮੁੜ ਲਿਆਂਦੇ ਗਏ। ਉਸ ਨੇ ਉਨ੍ਹਾਂ ਨੂੰ ਆਖਿਆ, ਜਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਕਰੋ ਪਰ ਜਾਣ ਵਾਲੇ ਕਿਹੜੇ ਹਨ?
9 Musa ya amsa, “Za mu tafi tare da ƙanananmu, da tsofaffinmu, da’ya’yanmu maza da mata, da kuma garkunanmu na shanu da tumaki, gama dole ne mu yi bikin ga Ubangiji.”
ਮੂਸਾ ਆਖਿਆ, ਅਸੀਂ ਆਪਣੇ ਜਵਾਨਾਂ ਨਾਲ ਆਪਣੇ ਬਜ਼ੁਰਗਾਂ ਨਾਲ ਜਾਂਵਾਂਗੇ। ਅਸੀਂ ਆਪਣੇ ਪੁੱਤਰਾਂ ਨਾਲ ਆਪਣੀਆਂ ਧੀਆਂ ਨਾਲ ਆਪਣੇ ਇੱਜੜਾਂ ਨਾਲ ਆਪਣੇ ਵੱਗਾਂ ਨਾਲ ਜਾਂਵਾਂਗੇ ਕਿਉਂਕਿ ਸਾਡੇ ਲਈ ਯਹੋਵਾਹ ਦਾ ਪਰਬ ਹੈ।
10 Fir’auna ya ce, “Ubangiji ya taimaka bisa ga niyyarku, amma matanku da ƙanananku ba za su tafi ba! A fili yake kuna da niyyar mugunta.
੧੦ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, ਇਸ ਤਰ੍ਹਾਂ ਯਹੋਵਾਹ ਤੁਹਾਡੇ ਨਾਲ ਹੋਵੇ ਜਿਵੇਂ ਮੈਂ ਤੁਹਾਨੂੰ ਅਤੇ ਤੁਹਾਡੇ ਨਿਆਣਿਆਂ ਨੂੰ ਜਾਣ ਦਿੰਦਾ ਹਾਂ! ਵੇਖ ਲਓ ਬੁਰਿਆਈ ਤੁਹਾਡੇ ਅੱਗੇ ਹੈ।
11 Sam! Wannan ba zai taɓa yiwu ba, sai ko maza kaɗai su tafi su yi wa Ubangiji sujada, gama abin da kuke so ke nan.” Sa’an nan aka kori Musa da Haruna daga gaban Fir’auna.
੧੧ਇਸ ਤਰ੍ਹਾਂ ਨਹੀਂ ਪਰ ਤੁਸੀਂ ਮਨੁੱਖ ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ ਕਿਉਂ ਜੋ ਇਹੋ ਹੀ ਤੁਸੀਂ ਚਾਹੁੰਦੇ ਹੋ। ਸੋ ਉਹ ਫ਼ਿਰਊਨ ਦੇ ਅੱਗੋਂ ਧੱਕੇ ਗਏ।
12 Sai Ubangiji ya ce wa Musa, “Miƙa hannunka a bisa Masar domin fāra su sauko bisa ƙasar, su ci duk abin da yake girma a gonaki, duk abin da ƙanƙara ta rage.”
੧੨ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਮਿਸਰ ਦੀ ਧਰਤੀ ਉੱਤੇ ਸਲਾ ਲਈ ਪਸਾਰ ਤਾਂ ਜੋ ਉਹ ਮਿਸਰ ਦੀ ਧਰਤੀ ਉੱਤੇ ਆਵੇ ਅਤੇ ਉਹ ਧਰਤੀ ਦਾ ਸਾਰਾ ਸਾਗ ਪੱਤ ਜਿਹੜਾ ਗੜਿਆਂ ਤੋਂ ਬਚ ਰਿਹਾ ਹੈ ਚੱਟ ਜਾਵੇ।
13 Saboda haka Musa ya miƙa sandansa bisa Masar, Ubangiji kuwa ya sa iskar gabas ta hura a kan ƙasar dukan dare da kuma dukan yini. Da safe kuwa iskar ta kawo fāra;
੧੩ਮੂਸਾ ਨੇ ਆਪਣਾ ਢਾਂਗਾ ਮਿਸਰ ਦੀ ਧਰਤੀ ਉੱਤੇ ਲੰਮਾ ਕੀਤਾ ਤਾਂ ਯਹੋਵਾਹ ਨੇ ਉਸ ਸਾਰੇ ਦਿਨ ਅਤੇ ਸਾਰੀ ਰਾਤ ਉਸ ਧਰਤੀ ਉੱਤੇ ਪੁਰੇ ਦੀ ਹਵਾ ਵਗਾਈ। ਜਦ ਸਵੇਰਾ ਹੋਇਆ ਤਾਂ ਪੁਰੇ ਦੀ ਹਵਾ ਟਿੱਡੀ ਦਲ ਲੈ ਆਈ।
14 suka mamaye ƙasar duka, suka sauka a ko’ina a ƙasar. Ba a taɓa ganin annobar fāra haka ba, ba kuwa za a ƙara ganin fāra kamar haka ba.
੧੪ਅਤੇ ਟਿੱਡੀ ਦਲ ਸਾਰੇ ਮਿਸਰ ਦੇਸ ਉੱਤੇ ਚੜ੍ਹ ਆਇਆ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਉੱਤਰ ਪਿਆ ਅਤੇ ਐਨੀ ਭਾਰੀ ਸੀ ਕਿ ਇਸ ਤੋਂ ਅੱਗੇ ਕਦੀ ਅਜਿਹਾ ਟਿੱਡੀ ਦਲ ਨਹੀਂ ਆਇਆ ਸੀ ਅਤੇ ਨਾ ਇਸ ਦੇ ਪਿੱਛੋਂ ਫੇਰ ਕਦੀ ਆਵੇਗਾ।
15 Suka rufe ƙasar har ta zama baƙi. Suka cinye abin da ƙanƙara ta rage, kowane tsiron da yake girma a gonaki, da dukan’ya’yan itatuwa. Babu ɗanyen abin da ya ragu a kan itatuwa ko tsire-tsire a dukan ƙasar Masar.
੧੫ਸੋ ਉਸ ਸਾਰੀ ਧਰਤੀ ਦੀ ਪਰਤ ਢੱਕ ਲਈ ਕਿ ਧਰਤੀ ਉੱਤੇ ਹਨ੍ਹੇਰਾ ਹੋ ਗਿਆ। ਉਸ ਧਰਤੀ ਦਾ ਸਾਰਾ ਸਾਗ ਪੱਤ ਚੱਟ ਲਿਆ ਨਾਲੇ ਬਿਰਛਾਂ ਦਾ ਸਾਰਾ ਫਲ ਜਿਹੜਾ ਗੜਿਆਂ ਤੋਂ ਬਚ ਗਿਆ ਸੀ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਬਿਰਛਾਂ ਅਤੇ ਖੇਤ ਦੇ ਸਾਗ ਪੱਤ ਉੱਤੇ ਕੋਈ ਹਰਿਆਲੀ ਨਾ ਰਹੀ।
16 Fir’auna ya kira Musa da Haruna da gaggawa ya ce, “Na yi wa Ubangiji Allahnku zunubi, na kuma yi muku.
੧੬ਤਾਂ ਫ਼ਿਰਊਨ ਨੇ ਛੇਤੀ ਨਾਲ ਮੂਸਾ ਤੇ ਹਾਰੂਨ ਨੂੰ ਬੁਲਾ ਕੇ ਆਖਿਆ, ਮੈਂ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਅਤੇ ਤੁਹਾਡਾ ਪਾਪ ਕੀਤਾ ਹੈ।
17 Yanzu ku gafarta mini zunubina a wannan karo, ku kuma yi addu’a ga Ubangiji Allahnku yă ɗauke wannan muguwar annoba daga gare ni.”
੧੭ਹੁਣ ਤੂੰ ਮੇਰਾ ਪਾਪ ਨਿਰਾ ਐਤਕੀਂ ਦੀ ਵਾਰ ਮਾਫ਼ ਕਰ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਕੋਲ ਸਿਫ਼ਾਰਸ਼ ਕਰ ਕਿ ਉਹ ਕੇਵਲ ਇਸ ਮੌਤ ਨੂੰ ਮੇਰੇ ਕੋਲੋਂ ਹਟਾਵੇ।
18 Sai Musa ya bar Fir’auna ya kuma yi addu’a ga Ubangiji.
੧੮ਤਾਂ ਉਹ ਫ਼ਿਰਊਨ ਦੇ ਕੋਲੋਂ ਨਿੱਕਲ ਗਿਆ ਅਤੇ ਯਹੋਵਾਹ ਦੇ ਅੱਗੇ ਸਿਫ਼ਾਰਸ਼ ਕੀਤੀ।
19 Sai Ubangiji ya canja iska zuwa iska mai ƙarfi ta yamma wadda ta ɗibi fārar zuwa Jan Teku. Babu fāran da suka rage a wani wuri a Masar.
੧੯ਤਾਂ ਯਹੋਵਾਹ ਨੇ ਪੂਰਬ ਵੱਲੋਂ ਬਹੁਤ ਤੇਜ ਹਵਾ ਮੋੜੀ ਜਿਸ ਨੇ ਟਿੱਡੀ ਦਲ ਨੂੰ ਚੁੱਕ ਕੇ ਲਾਲ ਸਮੁੰਦਰ ਵਿੱਚ ਸੁੱਟ ਦਿੱਤਾ ਅਤੇ ਮਿਸਰ ਦੀਆਂ ਸਾਰੀਆਂ ਹੱਦਾਂ ਵਿੱਚ ਇੱਕ ਵੀ ਟਿੱਡੀ ਨਾ ਰਹੀ।
20 Amma Ubangiji ya taurare zuciyar Fir’auna, bai kuwa bar Isra’ilawa suka tafi ba.
੨੦ਪਰ ਯਹੋਵਾਹ ਨੇ ਫ਼ਿਰਊਨ ਦਾ ਮਨ ਕਠੋਰ ਹੋਣ ਦਿੱਤਾ ਅਤੇ ਉਸ ਨੇ ਇਸਰਾਏਲੀਆਂ ਨੂੰ ਜਾਣ ਨਾ ਦਿੱਤਾ।
21 Sa’an nan Ubangiji ya ce wa Musa, “Miƙa hannunka sama domin a yi duhu a bisa Masar, duhun da za a iya taɓawa.”
੨੧ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, ਆਪਣਾ ਹੱਥ ਅਕਾਸ਼ ਵੱਲ ਪਸਾਰ ਤਾਂ ਜੋ ਮਿਸਰ ਦੇਸ ਵਿੱਚ ਹਨ੍ਹੇਰਾ ਹੋ ਜਾਵੇ, ਅਜਿਹਾ ਹਨ੍ਹੇਰਾ ਜਿਹੜਾ ਟੋਹਿਆ ਜਾਵੇ।
22 Sai Musa ya miƙa hannunsa sama, aka kuma yi duhu baƙi ƙirin bisa dukan ƙasar Masar na kwana uku.
੨੨ਤਾਂ ਮੂਸਾ ਨੇ ਆਪਣਾ ਹੱਥ ਅਕਾਸ਼ ਵੱਲ ਪਸਾਰਿਆ ਅਤੇ ਮਿਸਰ ਦੇ ਸਾਰੇ ਦੇਸ ਵਿੱਚ ਤਿੰਨ ਦਿਨ ਹਨੇਰ ਘੁੱਪ ਰਿਹਾ।
23 Ba wanda ya iya gani wani ko yă bar wurinsa na kwana uku. Amma dukan Isra’ilawa sun kasance da haske a inda suke zama.
੨੩ਕਿਸੇ ਨੇ ਇੱਕ ਦੂਜੇ ਨੂੰ ਨਾ ਵੇਖਿਆ ਅਤੇ ਨਾ ਕੋਈ ਤਿੰਨ ਦਿਨ ਤੱਕ ਆਪਣੇ ਥਾਂ ਤੋਂ ਉੱਠਿਆ ਪਰ ਸਾਰੇ ਇਸਰਾਏਲੀਆਂ ਦੇ ਟਿਕਾਣਿਆਂ ਵਿੱਚ ਚਾਨਣਾ ਸੀ।
24 Sai Fir’auna ya aika aka kira Musa, ya kuma ce, “Ku tafi, ku yi wa Ubangiji sujada. Matanku da yaranku ma za su iya tafiya tare da ku; sai dai ku bar garkunanku na shanu da tumaki.”
੨੪ਤਦ ਫ਼ਿਰਊਨ ਨੇ ਮੂਸਾ ਨੂੰ ਸੱਦ ਕੇ ਆਖਿਆ, ਤੁਸੀਂ ਜਾਓ ਅਤੇ ਯਹੋਵਾਹ ਦੀ ਉਪਾਸਨਾ ਕਰੋ। ਕੇਵਲ ਤੁਹਾਡੇ ਇੱਜੜ ਅਤੇ ਤੁਹਾਡੇ ਵੱਗ ਰਹਿ ਜਾਣ ਅਤੇ ਤੁਹਾਡੇ ਨਿਆਣੇ ਵੀ ਨਾਲ ਜਾਣ।
25 Amma Musa ya ce, “Dole ka bari mu kasance da hadayu, da kuma hadayu na ƙonawa waɗanda za mu miƙa wa Ubangiji Allahnmu.
੨੫ਤਦ ਮੂਸਾ ਨੇ ਆਖਿਆ, ਤੁਸੀਂ ਆਪ ਸਾਡੇ ਹੱਥ ਵਿੱਚ ਬਲੀਆਂ ਅਤੇ ਹੋਮ ਦੀਆਂ ਭੇਟਾਂ ਦਿਓ ਤਾਂ ਜੋ ਅਸੀਂ ਯਹੋਵਾਹ ਆਪਣੇ ਪਰਮੇਸ਼ੁਰ ਲਈ ਚੜ੍ਹਾਈਏ।
26 Dole dabbobinmu ma su tafi tare da mu; ko kofato ma, ba za a bari a baya ba. A cikinsu ne za mu ɗibi abin da za mu yi wa Ubangiji Allahnmu sujada. Ba mu kuma san irin abin da za mu miƙa wa Ubangiji ba, sai mun kai can.”
੨੬ਸਾਡੇ ਪਸ਼ੂ ਵੀ ਸਾਡੇ ਨਾਲ ਜਾਣਗੇ, ਇੱਕ ਖੁਰ ਵੀ ਪਿੱਛੇ ਨਾ ਰਹੇਗਾ ਕਿਉਂ ਜੋ ਉਨ੍ਹਾਂ ਦੇ ਵਿੱਚੋਂ ਹੀ ਯਹੋਵਾਹ ਆਪਣੇ ਪਰਮੇਸ਼ੁਰ ਦੀ ਉਪਾਸਨਾ ਲਈ ਲਵਾਂਗੇ ਅਤੇ ਜਦ ਤੱਕ ਉੱਥੇ ਨਾ ਜਾਈਏ ਅਸੀਂ ਨਹੀਂ ਜਾਣਦੇ ਕਾਹਦੇ ਨਾਲ ਯਹੋਵਾਹ ਦੀ ਉਪਾਸਨਾ ਕਰਨੀ ਹੈ।
27 Amma Ubangiji ya taurare zuciyar Fir’auna, har bai yarda yă sake su ba.
੨੭ਪਰ ਯਹੋਵਾਹ ਨੇ ਫ਼ਿਰਊਨ ਦੇ ਮਨ ਨੂੰ ਕਠੋਰ ਹੋਣ ਦਿੱਤਾ। ਓਸ ਨੇ ਨਾ ਚਾਹਿਆ ਕਿ ਉਹ ਜਾਣ।
28 Fir’auna ya ce wa Musa, “Fita, ka ba ni wuri! Ka mai da hankali, kada ka ƙara bayyana a gabana, gama ran da ka sāke ganin fuskata, a ran nan za ka mutu.”
੨੮ਫ਼ਿਰਊਨ ਨੇ ਉਸ ਨੂੰ ਆਖਿਆ, ਮੇਰੇ ਕੋਲੋਂ ਨਿੱਕਲ ਜਾ ਅਤੇ ਧਿਆਨ ਰੱਖ ਤੂੰ ਫੇਰ ਕਦੀ ਮੇਰਾ ਮੂੰਹ ਨਾ ਵੇਖੀਂ ਕਿਉਂਕਿ ਜਿਸ ਦਿਨ ਤੂੰ ਮੇਰਾ ਮੂੰਹ ਵੇਖੇਂਗਾ ਤੂੰ ਮਰੇਂਗਾ।
29 Musa ya amsa, “Madalla, kamar yadda ka faɗa, ba zan ƙara bayyana a gabanka ba.”
੨੯ਤਦ ਮੂਸਾ ਨੇ ਆਖਿਆ, ਤੂੰ ਠੀਕ ਬੋਲਿਆ ਹੈਂ, ਮੈਂ ਫੇਰ ਕਦੀ ਤੇਰਾ ਮੂੰਹ ਨਾ ਵੇਖਾਂਗਾ।

< Fitowa 10 >