< Fitowa 26 >

1 “Ka yi tabanakul da labule goma na lilin mai laushi a naɗe shi biyu, a saƙa labulen da ulu mai ruwan shuɗi, da ulu mai ruwan shunayya, da kuma ulu mai ruwan ja. Waɗannan labule za a yi musu zānen siffofin kerubobi, aikin gwani.
ਤੂੰ ਡੇਰੇ ਲਈ ਦਸ ਪਰਦੇ ਉਣੀ ਹੋਈ ਕਤਾਨ ਦੇ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਬਣਾਈਂ, ਕਰੂਬੀਆਂ ਨਾਲ ਤੂੰ ਕਾਰੀਗਰੀ ਦਾ ਕੰਮ ਬਣਾਈਂ।
2 Dukan labulen, girmansu zai zama kamu ashirin da takwas, fāɗinsu kuwa kamu huɗu. Labulen su zama daidai wa daida.
ਹਰ ਇੱਕ ਪਰਦੇ ਦੀ ਲੰਬਾਈ ਅਠਾਈ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਇੱਕੋ ਹੀ ਨਾਪ ਸਾਰਿਆਂ ਪਰਦਿਆਂ ਦਾ ਹੋਵੇ।
3 Ka haɗa labule biyar tare, ka yi haka kuma da suran biyar ɗin.
ਪੰਜ ਪਰਦੇ ਇੱਕ ਦੂਜੇ ਨਾਲ ਜੁੜੇ ਹੋਏ ਹੋਣ ਅਤੇ ਦੂਜੇ ਪੰਜ ਪਰਦੇ ਵੀ ਇੱਕ ਦੂਜੇ ਨਾਲ ਜੁੜੇ ਹੋਏ ਹੋਣ।
4 Ka sa wa labulen rammuka da ulu mai ruwan shuɗin a gefen ƙarshe na labule ɗaya, a kuma yi haka a ƙarshen gefe na ɗaya kuma.
ਅਤੇ ਤੂੰ ਨੀਲੇ ਰੰਗ ਦੇ ਬੀੜੇ ਹਰ ਇੱਕ ਪਰਦੇ ਦੀ ਸੰਜਾਫ਼ ਵਿੱਚ ਜੋੜ ਦੇ ਸਿਰੇ ਵੱਲ ਬਣਾਈਂ ਅਤੇ ਇਸ ਤਰ੍ਹਾਂ ਤੂੰ ਪਰਦੇ ਦੀ ਸੰਜਾਫ਼ ਦੇ ਦੂਜੇ ਬਾਹਰਲੇ ਜੋੜ ਦੇ ਸਿਰੇ ਉੱਤੇ ਬਣਾਈਂ।
5 Ka yi wa labulen rammuka hamsin a ɗayan labule, ka kuma yi haka a ƙarshe ɗayan labulen, rammukan su fuskanci juna.
ਪੰਜਾਹ ਬੀੜੇ ਤੂੰ ਪਹਿਲੇ ਪਰਦੇ ਵਿੱਚ ਅਤੇ ਪੰਜਾਹ ਬੀੜੇ ਤੂੰ ਉਸ ਸਿਰੇ ਵੱਲ ਜਿਹੜਾ ਦੂਜੇ ਜੋੜ ਵਿੱਚ ਹੈ ਬਣਾਈਂ। ਉਹ ਬੀੜੇ ਇੱਕ ਦੂਜੇ ਦੇ ਆਹਮੋ-ਸਾਹਮਣੇ ਹੋਣ।
6 Sa’an nan ka yi maɗauri hamsin na zinariya don amfanin ɗaura labulen a haɗe, domin tabanakul yă zama ɗaya.
ਅਤੇ ਤੂੰ ਪੰਜਾਹ ਕੁੰਡੀਆਂ ਸੋਨੇ ਦੀਆਂ ਬਣਾਈਂ ਅਤੇ ਪਰਦਿਆਂ ਨੂੰ ਇੱਕ ਦੂਜੇ ਨਾਲ ਕੁੰਡੀਆਂ ਨਾਲ ਜੋੜੀਂ ਤਾਂ ਜੋ ਇਸ ਤਰ੍ਹਾਂ ਡੇਰਾ ਇੱਕੋ ਜਿਹਾ ਹੋ ਜਾਵੇ।
7 “Ka yi labule goma sha ɗaya na gashin akuya da za ka rufe tabanakul.
ਤੂੰ ਪਸ਼ਮ ਦੇ ਗਿਆਰ੍ਹਾਂ ਪਰਦੇ ਡੇਰੇ ਦੇ ਤੰਬੂ ਲਈ ਬਣਾਈਂ।
8 Tsawon kowanne yă zama kamu talatin, fāɗinsa kuma yă zama kamu huɗu. Labulen za su zama daidai wa daida.
ਹਰ ਇੱਕ ਪਰਦੇ ਦੀ ਲੰਬਾਈ ਤੀਹ ਹੱਥ ਅਤੇ ਹਰ ਪਰਦੇ ਦੀ ਚੌੜਾਈ ਚਾਰ ਹੱਥ ਅਤੇ ਇਹ ਗਿਆਰ੍ਹਾਂ ਪਰਦੇ ਇੱਕੋ ਨਾਪ ਦੇ ਹੋਣ।
9 Ka haɗa labule biyar ka ɗinka. Haka kuma za ka yi da sauran shidan. Ka naɗe shida ɗin biyu, ka yi labulen ƙofar tentin da shi.
ਤੂੰ ਪੰਜ ਪਰਦੇ ਵੱਖਰੇ ਜੋੜੀਂ ਅਤੇ ਛੇ ਪਰਦੇ ਵੱਖਰੇ ਅਤੇ ਤੰਬੂ ਦੇ ਅਗਲੇ ਪਾਸੇ ਤੂੰ ਛੇਵਾਂ ਪੜਦਾ ਲਪੇਟੀਂ।
10 Ka yi rammuka hamsin a ƙarshen gefen kashi ɗaya na labulen, haka kuma a ƙarshen kashi ɗayan.
੧੦ਤੂੰ ਪੰਜਾਹ ਬੀੜੇ ਉਸ ਪਰਦੇ ਦੀ ਸੰਜਾਫ਼ ਵਿੱਚ ਜਿਹੜੀ ਜੋੜ ਦੇ ਸਿਰੇ ਉੱਤੇ ਹੈ ਅਤੇ ਪੰਜਾਹ ਬੀੜੇ ਦੂਜੇ ਜੋੜ ਦੇ ਪਰਦੇ ਦੀ ਸੰਜਾਫ਼ ਵਿੱਚ ਬਣਾਈਂ।
11 Sai ka kuma yi maɗauri hamsin da tagulla, ka ɗaura su a haɗe da tentin su zama ɗaya.
੧੧ਅਤੇ ਤੂੰ ਪੰਜਾਹ ਕੁੰਡੀਆਂ ਪਿੱਤਲ ਦੀਆਂ ਬਣਾਈਂ ਅਤੇ ਕੁੰਡੀਆਂ ਬੀੜਿਆਂ ਵਿੱਚ ਪਾ ਦੇਵੀਂ ਅਤੇ ਤੂੰ ਤੰਬੂ ਨੂੰ ਅਜਿਹਾ ਜੋੜੀਂ ਕਿ ਉਹ ਇੱਕ ਹੋ ਜਾਵੇ।
12 Ragowar rabin labulen da yake a bisa tenti kuma sai a bar shi yana lilo a bayan tabanakul.
੧੨ਅਤੇ ਤੰਬੂ ਦਾ ਪੜਦਾ ਜਿਹੜਾ ਬਾਕੀ ਰਹੇ ਅਰਥਾਤ ਉਹ ਅੱਧਾ ਪੜਦਾ ਜਿਹੜਾ ਬਾਕੀ ਹੈ ਉਹ ਡੇਰੇ ਦੇ ਪਿੱਛਲੇ ਪਾਸੇ ਵੱਲ ਲਮਕਦਾ ਰਹੇ।
13 Tsawon labulen tenti zai zama kamu ɗaya a kowane gefe, abin da ya rage kuma sai a bar shi ya yi ta lilo a kowane gefe don yă rufe tabanakul.
੧੩ਅਤੇ ਉਹ ਤੰਬੂ ਦੇ ਪਰਦੇ ਦੀ ਲੰਬਾਈ ਦਾ ਵਾਧਾ ਇਸ ਪਾਸੇ ਦਾ ਇੱਕ ਹੱਥ ਅਤੇ ਉਸ ਪਾਸੇ ਦਾ ਇੱਕ ਹੱਥ ਡੇਰੇ ਦੇ ਦੋਹਾਂ ਪਾਸਿਆਂ ਉੱਤੇ ਢੱਕਣ ਲਈ ਲਮਕਦੇ ਰਹਿਣਗੇ।
14 Ka yi abin rufe tentin da fatun raguna da aka rina ja, a kansa kuma ka rufe shi da fatun shanun teku.
੧੪ਅਤੇ ਤੂੰ ਤੰਬੂ ਲਈ ਛੱਤ੍ਰਿਆਂ ਦੀਆਂ ਲਾਲ ਰੰਗੀਆਂ ਹੋਈਆਂ ਖੱਲਾਂ ਦਾ ਢੱਕਣ ਅਤੇ ਉੱਪਰਲੇ ਲਈ ਸਮੁੰਦਰੀ ਜੀਵ ਦੀਆਂ ਖੱਲਾਂ ਦਾ ਢੱਕਣ ਬਣਾਈਂ।
15 “Ka yi tabanakul da katakon itacen ƙiryar da aka kakkafa a tsaye.
੧੫ਤੂੰ ਸ਼ਿੱਟੀਮ ਦੀ ਲੱਕੜੀ ਦੇ ਖੜਵੇਂ ਫੱਟੇ ਡੇਰੇ ਲਈ ਬਣਾਈਂ।
16 Tsawon kowane katako zai zama kamu goma, fāɗinsa kuma kamu ɗaya da rabi,
੧੬ਫੱਟੇ ਦੀ ਲੰਬਾਈ ਦਸ ਹੱਥ ਅਤੇ ਹਰ ਫੱਟੇ ਦੀ ਚੌੜਾਈ ਡੇਢ ਹੱਥ ਹੋਵੇ
17 ka kafa katakan suna duban juna. Ka yi da dukan katakan tabanakul haka.
੧੭ਅਤੇ ਹਰ ਫੱਟੇ ਵਿੱਚ ਦੋ ਚੂਲਾਂ ਇੱਕ ਦੂਜੇ ਨੂੰ ਜੋੜਨ ਲਈ ਹੋਣ ਇਸ ਤਰ੍ਹਾਂ ਤੂੰ ਡੇਰੇ ਦੇ ਸਾਰੇ ਫੱਟੇ ਬਣਾਈਂ।
18 Ka shirya katakai ashirin a gefen kudu na tabanakul,
੧੮ਸੋ ਤੂੰ ਡੇਰੇ ਦੇ ਦੱਖਣ ਵਾਲੇ ਪਾਸੇ ਲਈ ਵੀਹ ਫੱਟੇ ਬਣਾਈਂ
19 ka kuma yi rammuka arba’in da azurfar da za a sa wa katakan nan ashirin. Za a sa kawunan katakan da aka fiƙe a cikin rammukan.
੧੯ਅਤੇ ਤੂੰ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਉਨ੍ਹਾਂ ਦੀਆਂ ਵੀਹਾਂ ਫੱਟਿਆਂ ਦੇ ਹੇਠ ਬਣਾਈਂ ਅਰਥਾਤ ਇੱਕ ਫੱਟੇ ਹੇਠ ਦੋ ਚੀਥੀਆਂ ਉਹ ਦੀਆਂ ਦੋਹਾਂ ਚੂਲਾਂ ਲਈ ਬਣਾਈਂ ਅਤੇ ਦੂਜੇ ਫੱਟੇ ਹੇਠ ਦੋ ਚੀਥੀਆਂ ਉਸ ਦੀਆਂ ਦੋਹਾਂ ਚੂਲਾਂ ਲਈ।
20 Game da ɗayan gefen, gefen arewa na tabanakul, za ka kafa katakai ashirin,
੨੦ਅਤੇ ਡੇਰੇ ਦੇ ਦੂਜੇ ਪਾਸੇ ਲਈ ਉੱਤਰ ਵੱਲ ਵੀਹ ਫੱਟੇ
21 da rammukan azurfa arba’in, biyu a ƙarƙashin kowane katako.
੨੧ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਚਾਲ੍ਹੀ ਚੀਥੀਆਂ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਅਤੇ ਦੂਜੇ ਫੱਟੇ ਹੇਠ ਦੋ ਚੀਥੀਆਂ।
22 Ka kafa katakai shida don can ƙarshen katakan, wato, a wajen yamma na ƙarshen tabanakul,
੨੨ਪੱਛਮ ਵੱਲ ਡੇਰੇ ਦੇ ਸਿਰੇ ਤੇ ਛੇ ਫੱਟੇ ਬਣਾਈਂ।
23 ka kuma kafa katakai biyu a kusurwoyi can ƙarshe.
੨੩ਤੂੰ ਦੋ ਫੱਟੇ ਡੇਰੇ ਦੇ ਪਿਛਵਾੜੇ ਦੇ ਖੂੰਜਿਆਂ ਲਈ ਬਣਾਈਂ
24 Za a haɗa katakan nan a kusurwa daga ƙasa zuwa sama a daure su. Haka za a yi da katakan kusurwa na biyu.
੨੪ਤਾਂ ਜੋ ਉਹ ਹੇਠਾਂ ਦੋਹਰੀਆਂ ਹੋਣ ਅਤੇ ਉਹ ਇਸ ਪਰਕਾਰ ਆਪਣਿਆਂ ਸਿਰਿਆਂ ਤੱਕ ਇੱਕ ਕੜੇ ਨਾਲ ਸਾਬਤ ਰਹਿਣ। ਇਸ ਤਰ੍ਹਾਂ ਉਨ੍ਹਾਂ ਦੋਹਾਂ ਲਈ ਹੋਵੇ ਅਤੇ ਦੋਹਾਂ ਖੂੰਜਿਆਂ ਲਈ ਉਹ ਹੋਣ
25 Ta haka za a sami katakai takwas da rammukansu na azurfa guda goma sha shida, kowane katako yana da rammuka biyu.
੨੫ਅਤੇ ਉਹ ਅੱਠ ਫੱਟੇ ਹੋਣ ਅਤੇ ਉਨ੍ਹਾਂ ਦੀਆਂ ਚਾਂਦੀ ਦੀਆਂ ਸੋਲਾਂ ਚੀਥੀਆਂ ਹੋਣ ਅਰਥਾਤ ਹਰ ਇੱਕ ਫੱਟੇ ਹੇਠ ਦੋ ਚੀਥੀਆਂ ਅਤੇ ਦੂਜੇ ਫੱਟੇ ਹੇਠ ਵੀ ਦੋ ਚੀਥੀਆਂ।
26 “Ka kuma yi sanduna da itacen ƙirya. Sanduna biyar domin katakai na gefe ɗaya na tabanakul,
੨੬ਅਤੇ ਤੂੰ ਸ਼ਿੱਟੀਮ ਦੀ ਲੱਕੜੀ ਦੇ ਹੋੜੇ ਬਣਾਈਂ। ਡੇਰੇ ਦੇ ਇੱਕ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ।
27 biyar domin katakai wancan gefe, biyar kuma domin na gefe wajen yamma, can ƙarshen tabanakul.
੨੭ਅਤੇ ਡੇਰੇ ਦੇ ਦੂਜੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ ਅਤੇ ਡੇਰੇ ਦੇ ਪਿਛਵਾੜੇ ਦੇ ਲਹਿੰਦੇ ਪਾਸੇ ਦੇ ਫੱਟਿਆਂ ਲਈ ਪੰਜ ਹੋੜੇ
28 Sandan da yake tsakiyar katakan, zai bi daga wannan gefe zuwa ƙarshen wancan gefe.
੨੮ਅਤੇ ਵਿਚਲਾ ਹੋੜਾ ਫੱਟਿਆਂ ਦੇ ਵਿਚਕਾਰੋਂ ਆਰ-ਪਾਰ ਜਾਵੇਗਾ।
29 Ka dalaye dukan katakan da zinariya, ka kuma yi zoban zinariya don su riƙe sandunan. Ka kuma dalaye sandunan da zinariya.
੨੯ਅਤੇ ਤੂੰ ਫੱਟਿਆਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਹੋੜਿਆਂ ਦੇ ਥਾਵਾਂ ਲਈ ਸੋਨੇ ਦੇ ਕੜੇ ਬਣਾਈਂ ਅਤੇ ਹੋੜਿਆਂ ਨੂੰ ਸੋਨੇ ਨਾਲ ਮੜ੍ਹੀਂ।
30 “Ka yi tabanakul bisa ga fasalin da aka nuna maka a bisa dutsen.
੩੦ਤੂੰ ਡੇਰੇ ਨੂੰ ਉਸ ਨਮੂਨੇ ਉੱਤੇ ਖੜਾ ਕਰੀਂ ਜਿਹੜਾ ਤੈਨੂੰ ਪਰਬਤ ਉੱਤੇ ਵਿਖਾਇਆ ਸੀ।
31 “Ka yi labule mai ruwan shuɗi, shunayya da jan zare da kuma lallausan lilin da aka tuƙa, da zānen kerubobin da mai fasaha ya yi.
੩੧ਤੂੰ ਨੀਲੇ, ਬੈਂਗਣੀ, ਕਿਰਮਚੀ ਅਤੇ ਮਹੀਨ ਉਣੇ ਹੋਏ ਕਤਾਨ ਦਾ ਇੱਕ ਪਰਦਾ ਬਣਾਈਂ। ਉਹ ਕਾਰੀਗਰੀ ਦਾ ਕੰਮ ਹੋਵੇ ਅਤੇ ਕਰੂਬੀਆਂ ਨਾਲ ਬਣਾਇਆ ਜਾਵੇ।
32 Ka rataye shi a bisa dogayen sanduna huɗun nan na itacen ƙirya, waɗanda aka dalaye da zinariya, waɗanda suke tsaya a rammuka huɗu na azurfa.
੩੨ਤੂੰ ਉਸ ਨੂੰ ਸ਼ਿੱਟੀਮ ਦੀ ਲੱਕੜੀ ਦੀਆਂ ਸੋਨੇ ਨਾਲ ਮੜ੍ਹੀਆਂ ਹੋਈਆਂ ਚਾਰ ਥੰਮ੍ਹੀਆਂ ਉੱਤੇ ਲਮਕਾਵੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਉਹ ਚਾਂਦੀ ਦੀਆਂ ਚਾਰ ਚੀਥੀਆਂ ਉੱਤੇ ਹੋਣ।
33 Ka rataye labule daga maɗauri, ka sa akwatin alkawari a bayan labulen. Labulen zai raba Wurin Mai Tsarki da Wurin Mafi Tsarki.
੩੩ਤੂੰ ਪਰਦੇ ਨੂੰ ਕੁੰਡੀਆਂ ਦੇ ਹੇਠ ਲਮਕਾਵੀਂ ਅਤੇ ਤੂੰ ਉੱਥੇ ਉਸ ਪਰਦੇ ਦੇ ਅੰਦਰ ਸਾਖੀ ਦੇ ਸੰਦੂਕ ਨੂੰ ਲਿਆਵੀਂ ਅਤੇ ਇਹ ਪਰਦਾ ਤੁਹਾਡੇ ਲਈ ਪਵਿੱਤਰ ਸਥਾਨ ਨੂੰ ਅੱਤ ਪਵਿੱਤਰ ਸਥਾਨ ਤੋਂ ਵੱਖਰਾ ਕਰੇਗਾ।
34 Ka sa murfin kafara a bisa akwatin alkawari a Wuri Mafi Tsarki.
੩੪ਤੂੰ ਪ੍ਰਾਸਚਿਤ ਦਾ ਸਰਪੋਸ਼ ਸਾਖੀ ਦੇ ਸੰਦੂਕ ਉੱਤੇ ਅੱਤ ਪਵਿੱਤਰ ਸਥਾਨ ਵਿੱਚ ਰੱਖੀਂ।
35 Ka sa tebur a gaba labulen, a gefen arewa na tabanakul, ka kuma sa wurin ajiye fitilan ɗaura da shi, a wajen kudu.
੩੫ਤੂੰ ਮੇਜ਼ ਪਰਦੇ ਦੇ ਬਾਹਰ ਅਤੇ ਮੇਜ਼ ਦੇ ਸਾਹਮਣੇ ਸ਼ਮਾਦਾਨ ਡੇਰੇ ਦੇ ਦੱਖਣ ਦੇ ਪਾਸੇ ਵੱਲ ਰੱਖੀਂ ਅਤੇ ਮੇਜ਼ ਉੱਤਰ ਦੇ ਪਾਸੇ ਵੱਲ।
36 “Game da ƙofar shigar tenti kuwa, ka yi labule mai ruwan shuɗi, shunayya da jan zare na lallausan lilin da aka tuƙa, aikin gwani.
੩੬ਤੂੰ ਤੰਬੂ ਦੇ ਦਰਵਾਜ਼ੇ ਲਈ ਇੱਕ ਓਟ ਨੀਲੇ ਬੈਂਗਣੀ ਅਤੇ ਕਿਰਮਚੀ ਰੰਗ ਦੇ ਮਹੀਨ ਉਣੇ ਹੋਏ ਕਤਾਨ ਦੀ ਬਣਾਈਂ। ਇਹ ਕਸੀਦੇਕਾਰ ਦਾ ਕੰਮ ਹੋਵੇ।
37 Ka yi ƙugiyoyin zinariya domin wannan labule da katakai itacen ƙirya biyar, waɗanda aka dalaye da zinariya. Ka kuma yi zubi na tagulla biyar dominsu.
੩੭ਤੂੰ ਪਰਦੇ ਲਈ ਪੰਜ ਥੰਮ੍ਹੀਆਂ ਸ਼ਿੱਟੀਮ ਦੀਆਂ ਬਣਾਈਂ ਅਤੇ ਉਨ੍ਹਾਂ ਨੂੰ ਸੋਨੇ ਨਾਲ ਮੜ੍ਹੀਂ ਅਤੇ ਉਨ੍ਹਾਂ ਦੇ ਕੁੰਡੇ ਸੋਨੇ ਦੇ ਹੋਣ ਅਤੇ ਤੂੰ ਉਨ੍ਹਾਂ ਲਈ ਪੰਜ ਚੀਥੀਆਂ ਪਿੱਤਲ ਦੀਆਂ ਢਾਲੀਂ।

< Fitowa 26 >