< Ezekiyel 44 >

1 Sai mutumin ya komo da ni zuwa ƙofar waje na wuri mai tsarki, wadda take fuskantar gabas, tana kuwa a rufe.
ਤਦ ਉਹ ਮਨੁੱਖ ਮੈਨੂੰ ਪਵਿੱਤਰ ਸਥਾਨ ਦੇ ਬਾਹਰਲੇ ਫਾਟਕ ਦੇ ਰਾਹ ਵਿੱਚੋਂ ਜਿਸ ਦਾ ਮੂੰਹ ਪੂਰਬ ਵੱਲ ਹੈ ਮੋੜ ਕੇ ਲਿਆਇਆ ਅਤੇ ਉਹ ਬੰਦ ਸੀ।
2 Ubangiji ya ce mini, “Wannan ƙofar za tă kasance a rufe. Ba za a buɗe ta ba; ba wanda zai shiga ta wurinta. Za tă kasance a rufe domin Ubangiji, Allah na Isra’ila, ya shiga ta wurinta.
ਯਹੋਵਾਹ ਨੇ ਮੈਨੂੰ ਆਖਿਆ ਕਿ ਇਹ ਫਾਟਕ ਬੰਦ ਰਹੇਗਾ ਅਤੇ ਖੋਲ੍ਹਿਆ ਨਹੀਂ ਜਾਵੇਗਾ, ਨਾ ਕੋਈ ਮਨੁੱਖ ਅੰਦਰ ਵੜੇਗਾ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਵਿੱਚੋਂ ਅੰਦਰ ਆਇਆ ਹੈ, ਇਸ ਲਈ ਇਹ ਬੰਦ ਰਹੇਗਾ।
3 Sarki kansa ne kaɗai zai zauna a hanyar shiga don yă ci a gaban Ubangiji. Zai shiga ta hanyar shirayin hanyar shiga yă kuma fita a wannan hanya.”
ਪਰ ਰਾਜਕੁਮਾਰ ਇਸ ਲਈ ਕਿ ਉਹ ਰਾਜਕੁਮਾਰ ਹੈ ਯਹੋਵਾਹ ਦੇ ਸਾਹਮਣੇ ਰੋਟੀ ਖਾਣ ਲਈ ਇਸ ਵਿੱਚ ਬੈਠੇਗਾ, ਉਹ ਇਹ ਫਾਟਕ ਦੀ ਡਿਉੜ੍ਹੀ ਦੇ ਰਾਹ ਅੰਦਰ ਆਵੇਗਾ ਅਤੇ ਇਸੇ ਰਾਹ ਵਿੱਚੋਂ ਬਾਹਰ ਜਾਵੇਗਾ।
4 Sa’an nan mutumin ya kawo ni ta hanyar ƙofar arewa zuwa gaban haikali. Na duba na kuma ga ɗaukakar Ubangiji tana cika haikalin Ubangiji, sai na fāɗi rubda ciki.
ਫੇਰ ਉਹ ਮੈਨੂੰ ਉੱਤਰੀ ਫਾਟਕ ਦੇ ਰਾਹ ਵਿੱਚੋਂ ਭਵਨ ਦੇ ਸਾਹਮਣੇ ਲਿਆਇਆ ਅਤੇ ਮੈਂ ਡਿੱਠਾ ਤਾਂ ਵੇਖੋ, ਯਹੋਵਾਹ ਦੇ ਪਰਤਾਪ ਨੇ ਯਹੋਵਾਹ ਦੇ ਭਵਨ ਨੂੰ ਭਰ ਦਿੱਤਾ ਅਤੇ ਮੈਂ ਮੂੰਹ ਭਾਰ ਡਿੱਗਿਆ।
5 Ubangiji ya ce mini, “Ɗan mutum, ka lura sosai, ka saurara sosai ka kuma mai da hankali ga kome da na faɗa maka game da dukan ƙa’idodi game da haikalin Ubangiji. Ka lura sosai da ƙofar shigar haikali da kuma dukan ƙofofin wuri mai tsarki.
ਯਹੋਵਾਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਆਪਣਾ ਦਿਲ ਲਾ ਅਤੇ ਆਪਣੀਆਂ ਅੱਖਾਂ ਨਾਲ ਵੇਖ ਅਤੇ ਜੋ ਕੁਝ ਯਹੋਵਾਹ ਦੇ ਭਵਨ ਦੀਆਂ ਸਾਰੀਆਂ ਬਿਧੀਆਂ ਅਤੇ ਉਸ ਦੀ ਸਾਰੀ ਬਿਵਸਥਾ ਲਈ, ਜੋ ਮੈਂ ਤੈਨੂੰ ਬੋਲਦਾ ਹਾਂ ਆਪਣੇ ਕੰਨਾਂ ਨਾਲ ਸੁਣ ਅਤੇ ਭਵਨ ਦੇ ਅੰਦਰ ਆਉਣ ਦੇ ਰਾਹ ਉੱਤੇ ਅਤੇ ਪਵਿੱਤਰ ਸਥਾਨ ਤੋਂ ਬਾਹਰ ਜਾਣ ਦੇ ਰਾਹ ਉੱਤੇ ਆਪਣਾ ਧਿਆਨ ਲਾ।
6 Faɗa wa’yan tawayen gidan Isra’ila, ‘Ga abin da Ubangiji Mai Iko Duka yana cewa ayyukan banƙyamarku sun isa haka, ya gidan Isra’ila!
ਤੂੰ ਇਸਰਾਏਲ ਦੇ ਘਰਾਣੇ ਦੇ ਆਕੀਆਂ ਨੂੰ ਆਖਣਾ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਹੇ ਇਸਰਾਏਲ ਦੇ ਘਰਾਣੇ, ਤੂੰ ਆਪਣੇ ਸਾਰੇ ਘਿਣਾਉਣੇ ਕੰਮਾਂ ਨੂੰ ਆਪਣੇ ਲਈ ਕਾਫ਼ੀ ਸਮਝੀਂ।
7 Ban da dukan sauran ayyukanku na banƙyama, kun kawo baƙi marasa kaciya a zuciya da jiki a wurina mai tsarki, kun kuma ƙazantar da haikalina yayinda kuke miƙa mini abinci, kitse da kuma jini, kun kuma karya alkawarina.
ਸੋ ਜਦ ਤੁਸੀਂ ਮੇਰੀ ਰੋਟੀ, ਚਰਬੀ ਅਤੇ ਲਹੂ ਚੜ੍ਹਾਉਂਦੇ ਹੋ, ਤਾਂ ਬੇਸੁੰਨਤੇ ਦਿਲ ਵਾਲੇ ਅਤੇ ਬੇਸੁੰਨਤੇ ਮਾਸ ਵਾਲੀ ਓਪਰੀ ਸੰਤਾਨ ਨੂੰ ਮੇਰੇ ਪਵਿੱਤਰ ਸਥਾਨ ਵਿੱਚ ਲਿਆਏ, ਤਾਂ ਜੋ ਉਹ ਮੇਰੇ ਭਵਨ ਨੂੰ ਵੀ ਪਲੀਤ ਕਰਨ ਅਤੇ ਉਹਨਾਂ ਨੇ ਤੁਹਾਡੇ ਸਾਰੇ ਘਿਣਾਉਣੇ ਕੰਮਾਂ ਦੇ ਕਾਰਨ ਮੇਰੇ ਨੇਮ ਨੂੰ ਤੋੜਿਆ।
8 A maimakon yin ayyukanku bisa ga abubuwana masu tsarki, kun sa waɗansu su lura da wurina mai tsarki.
ਤੁਸੀਂ ਮੇਰੀਆਂ ਪਵਿੱਤਰ ਚੀਜ਼ਾਂ ਦੀ ਰਾਖੀ ਨਾ ਕੀਤੀ ਸਗੋਂ ਤੁਸੀਂ ਓਪਰਿਆਂ ਨੂੰ ਆਪਣੀ ਵੱਲੋਂ ਮੇਰੇ ਪਵਿੱਤਰ ਸਥਾਨ ਦਾ ਰਾਖ਼ਾ ਥਾਪ ਦਿੱਤਾ।
9 Ga abin da Ubangiji Mai Iko Duka yana cewa ba baƙo marar kaciya a zuciya da jiki da zai shiga wurina mai tsarki, kai, har ma da baƙin da suke zama a cikin Isra’ila.
ਪ੍ਰਭੂ ਯਹੋਵਾਹ ਇਹ ਆਖਦਾ ਹੈ, ਸਾਰੀ ਓਪਰੀ ਸੰਤਾਨ ਵਿੱਚੋਂ ਜਿਹੜੇ ਓਪਰੀ ਸੰਤਾਨ ਦੇ ਇਸਰਾਏਲੀਆਂ ਦੇ ਵਿੱਚ ਹਨ, ਕੋਈ ਦਿਲ ਦਾ ਬੇਸੁੰਨਤਾ ਜਾਂ ਮਾਸ ਦਾ ਬੇਸੁੰਨਤਾ ਮੇਰੇ ਪਵਿੱਤਰ ਸਥਾਨ ਵਿੱਚ ਨਾ ਵੜੇਗਾ।
10 “‘Lawiyawan da suka yi nesa da ni sa’ad da Isra’ila suka kauce da kuma waɗanda suka karkata daga gare ni suka bi gumakansu, dole su ɗauki alhakin zunubinsu.
੧੦ਪਰ ਲੇਵੀ ਜੋ ਮੇਰੇ ਕੋਲੋਂ ਦੂਰ ਹੋ ਗਏ, ਜਦੋਂ ਇਸਰਾਏਲੀ ਕੁਰਾਹੇ ਪੈ ਗਏ, ਕਿਉਂ ਜੋ ਉਹ ਆਪਣੀ ਮੂਰਤੀਆਂ ਦੇ ਪਿੱਛੇ ਲੱਗ ਕੇ ਮੇਰੇ ਕੋਲੋਂ ਪਰੇ ਹਟੇ, ਉਹ ਆਪਣੀ ਬਦੀ ਨੂੰ ਚੁੱਕਣਗੇ।
11 Za su iya yin hidima a wurina mai tsarki, suna lura da ƙofofin haikali suna kuma hidima a cikinsu; za su iya yankan hadayun ƙonawa da sadaka don mutane su kuma tsaya a gaban mutane su yi musu hidima.
੧੧ਤਾਂ ਵੀ ਉਹ ਮੇਰੇ ਪਵਿੱਤਰ ਸਥਾਨ ਵਿੱਚ ਸੇਵਾਦਾਰ ਹੋਣਗੇ ਅਤੇ ਮੇਰੇ ਭਵਨ ਦੇ ਫਾਟਕਾਂ ਤੇ ਰਾਖੀ ਕਰਨਗੇ ਅਤੇ ਮੇਰੇ ਭਵਨ ਵਿੱਚ ਸੇਵਾ ਕਰਨਗੇ। ਉਹ ਲੋਕਾਂ ਦੇ ਲਈ ਹੋਮ ਦੀ ਭੇਟ ਅਤੇ ਬਲੀ ਨੂੰ ਕੱਟਣਗੇ ਅਤੇ ਉਹਨਾਂ ਦੇ ਸਾਹਮਣੇ ਉਹਨਾਂ ਦੀ ਸੇਵਾ ਦੇ ਲਈ ਖੜ੍ਹੇ ਰਹਿਣਗੇ।
12 Amma domin sun yi musu hidima a gaban gumakansu suka sa gidan Isra’ila ya yi zunubi, saboda haka na ɗaga hannu na rantse cewa dole su ɗauki alhakin zunubinsu, in ji Ubangiji Mai Iko Duka.
੧੨ਕਿਉਂ ਜੋ ਉਹਨਾਂ ਨੇ ਉਹਨਾਂ ਦੇ ਲਈ ਮੂਰਤੀਆਂ ਦੀ ਸੇਵਾ ਕੀਤੀ ਅਤੇ ਇਸਰਾਏਲ ਦੇ ਘਰਾਣੇ ਲਈ ਪਾਪਾਂ ਵਿੱਚ ਠੋਕਰ ਦਾ ਕਾਰਨ ਬਣੇ, ਇਸ ਲਈ ਮੈਂ ਉਹਨਾਂ ਉੱਤੇ ਆਪਣਾ ਹੱਥ ਚੁੱਕਿਆ ਅਤੇ ਉਹ ਆਪਣੀ ਬਦੀ ਨੂੰ ਚੁੱਕਣਗੇ, ਪ੍ਰਭੂ ਯਹੋਵਾਹ ਦਾ ਵਾਕ ਹੈ।
13 Ba za su yi kusa don su yi hidima kamar firistoci ko su zo kusa da abubuwana masu tsarki ko hadayuna mafi tsarki ba; dole su sha kunya saboda ayyukansu na banƙyama.
੧੩ਉਹ ਮੇਰੇ ਨੇੜੇ ਨਾ ਆ ਸਕਣਗੇ ਕਿ ਮੇਰੇ ਦਰਬਾਰ ਵਿੱਚ ਜਾਜਕ ਬਣਨ, ਨਾ ਉਹ ਮੇਰੀਆਂ ਪਵਿੱਤਰ ਵਸਤੂਆਂ ਦੇ ਨੇੜੇ ਆਉਣਗੇ ਅਰਥਾਤ ਅੱਤ ਪਵਿੱਤਰ ਵਸਤੂਆਂ ਦੇ ਕੋਲ ਸਗੋਂ ਉਹ ਆਪਣੀ ਨਮੋਸ਼ੀ ਉਠਾਉਣਗੇ ਅਤੇ ਆਪਣੇ ਘਿਣਾਉਣੇ ਕੰਮ ਜੋ ਉਹਨਾਂ ਕੀਤੇ।
14 Duk da haka zan sa su su lura da ayyukan haikali da kuma dukan ayyukan da za a yi a cikinsa.
੧੪ਤਾਂ ਵੀ ਮੈਂ ਉਹਨਾਂ ਨੂੰ ਭਵਨ ਦੀ ਰਾਖੀ ਲਈ ਅਤੇ ਉਸ ਦੀ ਸਾਰੀ ਸੇਵਾ ਲਈ ਅਤੇ ਉਸ ਸਾਰੇ ਕੰਮ ਲਈ ਜੋ ਉਸ ਵਿੱਚ ਕੀਤਾ ਜਾਵੇਗਾ ਰਾਖੇ ਥਾਪਾਂਗਾ।
15 “‘Amma firistoci, waɗanda suke Lawiyawa kuma zuriyar Zadok waɗanda suka yi aminci ta wurin yin ayyukansu a wurina mai tsarki sa’ad da Isra’ilawa suka kauce daga gare ni, su ne za su zo kusa don hidima a gabana; za su tsaya a gabana don miƙa hadayun kitse da jini, in ji Ubangiji Mai Iko Duka.
੧੫ਪਰ ਲੇਵੀ ਜਾਜਕ ਅਰਥਾਤ ਸਾਦੋਕ ਦੀ ਵੰਸ਼ ਜੋ ਮੇਰੇ ਪਵਿੱਤਰ ਸਥਾਨ ਦੀ ਰਾਖੀ ਕਰਦੇ ਸਨ, ਜਦੋਂ ਇਸਰਾਏਲੀ ਮੇਰੇ ਕੋਲੋਂ ਬੇਮੁੱਖ ਹੋ ਗਏ, ਤਾਂ ਮੇਰੀ ਸੇਵਾ ਲਈ ਮੇਰੇ ਨੇੜੇ ਆਉਣਗੇ ਅਤੇ ਮੇਰੇ ਸਨਮੁਖ ਖਲੋਤੇ ਰਹਿਣਗੇ, ਤਾਂ ਜੋ ਮੇਰੇ ਸਾਹਮਣੇ ਚਰਬੀ ਅਤੇ ਲਹੂ ਚੜ੍ਹਾਉਣ, ਪ੍ਰਭੂ ਯਹੋਵਾਹ ਦਾ ਵਾਕ ਹੈ।
16 Su ne kaɗai za su shiga wurina mai tsarki; su ne kaɗai za su zo kusa da teburina don yin hidima a gabana su kuma yi hidimata.
੧੬ਉਹ ਮੇਰੇ ਪਵਿੱਤਰ ਸਥਾਨ ਵਿੱਚ ਵੜਨਗੇ ਅਤੇ ਉਹੀ ਸੇਵਾ ਲਈ ਮੇਰੀ ਮੇਜ਼ ਦੇ ਨੇੜੇ ਆਉਣਗੇ, ਭਈ ਮੇਰੀ ਸੇਵਾ ਕਰਨ ਅਤੇ ਉਹ ਮੇਰੇ ਫਰਜ਼ ਦੀ ਪਾਲਣਾ ਕਰਨਗੇ।
17 “‘Sa’ad da suka shiga ƙofofin fili na can ciki, dole su sa tufafin lilin; kada su sa wani rigar da aka yi da ulu yayinda suke hidima a ƙofofin fili na can ciki da cikin haikali.
੧੭ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਉਹ ਅੰਦਰਲੇ ਵੇਹੜੇ ਦੇ ਫਾਟਕਾਂ ਵਿੱਚੋਂ ਅੰਦਰ ਵੜਨਗੇ, ਤਾਂ ਕਤਾਨੀ ਕੱਪੜੇ ਪਹਿਨੇ ਹੋਣਗੇ ਅਤੇ ਜਿੰਨਾਂ ਚਿਰ ਤੱਕ ਅੰਦਰਲੇ ਵੇਹੜੇ ਅਤੇ ਭਵਨ ਵਿੱਚ ਸੇਵਾ ਕਰਨਗੇ, ਕੋਈ ਊਨੀ ਕੱਪੜਾ ਨਾ ਪਹਿਨਣਗੇ।
18 Za su naɗa rawunan lilin a kawunansu, su kuma sa wandunan lilin. Kada su sa wani abin da zai sa su yi zuffa.
੧੮ਉਹ ਆਪਣੇ ਸਿਰਾਂ ਉੱਤੇ ਕਤਾਨੀ ਅਮਾਮੇ ਅਤੇ ਲੱਕ ਤੇ ਕਤਾਨੀ ਪਜਾਮੇ ਪਹਿਨਣਗੇ। ਜਿਹੜੀ ਵਸਤੂ ਪਸੀਨੇ ਦਾ ਕਾਰਨ ਹੋਵੇ ਆਪਣੇ ਲੱਕ ਤੇ ਨਾ ਬੰਨ੍ਹਣ।
19 Sa’ad da suka fita daga haikali zuwa fili na waje inda mutane suke, sai su tuɓe rigunan da suka yi hidima da su su bar su a tsarkakan ɗakuna, su sa waɗansu riguna, don kada su tsarkake mutane ta wurin rigunansu.
੧੯ਜਦੋਂ ਬਾਹਰਲੇ ਵੇਹੜੇ ਅਰਥਾਤ ਲੋਕਾਂ ਦੇ ਬਾਹਰਲੇ ਵੇਹੜੇ ਵਿੱਚ ਨਿੱਕਲ ਆਉਣ, ਤਾਂ ਆਪਣੇ ਸੇਵਾ ਸਮੇਂ ਦੇ ਲੀੜੇ ਲਾਹ ਕੇ ਪਵਿੱਤਰ ਕੋਠੜੀਆਂ ਵਿੱਚ ਰੱਖਣਗੇ ਅਤੇ ਦੂਜੇ ਲੀੜੇ ਪਾ ਲੈਣਗੇ, ਤਾਂ ਜੋ ਆਪਣੇ ਬਸਤਰਾਂ ਕਰਕੇ ਆਮ ਲੋਕਾਂ ਨੂੰ ਪਵਿੱਤਰ ਨਾ ਕਰਨ।
20 “‘Ba za su aske kawunansu ko su bar gashin kansu ya yi tsayi ba, amma sai su sausaye gashin kansu.
੨੦ਨਾ ਉਹ ਆਪਣਾ ਸਿਰ ਮੁਨਾਉਣਗੇ, ਨਾ ਵਾਲ਼ ਵਧਾਉਣਗੇ। ਉਹ ਕੇਵਲ ਆਪਣੇ ਸਿਰ ਦੇ ਵਾਲ਼ ਕਤਰਾਉਣਗੇ।
21 Kada firist ya sha ruwan inabi sa’ad da zai shiga fili na can ciki.
੨੧ਜਦੋਂ ਅੰਦਰਲੇ ਵੇਹੜੇ ਵਿੱਚ ਆਉਣ ਤਾਂ ਕੋਈ ਜਾਜਕ ਮੈ ਨਾ ਪੀਵੇ।
22 Kada su auri gwauruwa ko macen da aka sāke; za su auri budurwai ne kaɗai na Isra’ilawa ko gwaurayen firistoci.
੨੨ਉਹ ਵਿਧਵਾ ਜਾਂ ਛੁੱਟੜ ਔਰਤ ਨਾਲ ਵਿਆਹ ਨਾ ਕਰਨਗੇ, ਸਗੋਂ ਇਸਰਾਏਲ ਦੇ ਘਰਾਣੇ ਦੀ ਨਸਲ ਦੀਆਂ ਕੁਆਰੀਆਂ ਕੁੜੀਆਂ ਨਾਲ, ਜਾਂ ਉਸ ਵਿਧਵਾ ਨਾਲ ਜੋ ਕਿਸੇ ਜਾਜਕ ਦੀ ਵਿਧਵਾ ਹੋਵੇ ਵਿਆਹ ਕਰਾਉਣਗੇ।
23 Za su koyar da mutanena bambanci tsakanin tsarki da rashin tsarki su kuma nuna musu yadda za su bambanta marar tsarki da mai tsarki.
੨੩ਉਹ ਮੇਰੇ ਲੋਕਾਂ ਨੂੰ ਪਵਿੱਤਰ ਅਤੇ ਅਪਵਿੱਤਰ ਵਿੱਚ ਫ਼ਰਕ ਦੱਸਣਗੇ ਅਤੇ ਉਹਨਾਂ ਨੂੰ ਸ਼ੁੱਧ ਅਤੇ ਅਸ਼ੁੱਧ ਦੀ ਪਛਾਣ ਕਰਨਾ ਸਿਖਾਉਣਗੇ।
24 “‘A duk wani rashin jituwa, firistoci za su zama alƙalai su kuma yanke magana bisa ga farillaina. Za su kiyaye dokokina da ƙa’idodina a dukan ƙayyadaddun bukukkuwana, su kuma kiyaye Asabbataina da tsarki.
੨੪ਉਹ ਝਗੜਿਆਂ ਦੇ ਨਿਆਂ ਕਰਨ ਲਈ ਖਲੋਣਗੇ ਅਤੇ ਮੇਰੇ ਨਿਆਂਵਾਂ ਦੇ ਅਨੁਸਾਰ ਨਿਆਂ ਕਰਨਗੇ। ਉਹ ਮੇਰੀ ਬਿਵਸਥਾ ਦੀ ਤੇ ਮੇਰੀਆਂ ਬਿਧੀਆਂ ਦੀ ਅਤੇ ਮੇਰੇ ਸਾਰੇ ਠਹਿਰਾਏ ਹੋਏ ਪਰਬਾਂ ਦੀ ਤੇ ਮੇਰੇ ਪਵਿੱਤਰ ਸਬਤਾਂ ਦੀ ਪਾਲਣਾ ਕਰਨਗੇ।
25 “‘Firist ba zai ƙazantar da kansa ta wurin zuwa kusa da gawa ba; amma, in gawar mahaifinsa ko mahaifiyarsa, ko ɗansa ko’yarsa, ko ɗan’uwansa ko’yar’uwarsa ce, to, ba zai ƙazantar da kansa ba.
੨੫ਉਹ ਕਿਸੇ ਮੁਰਦੇ ਮਨੁੱਖ ਦੇ ਨੇੜੇ ਜਾ ਕੇ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਗੇ, ਪਰ ਕੇਵਲ ਪਿਤਾ, ਮਾਤਾ, ਪੁੱਤਰ, ਧੀ, ਭਰਾ ਜਾਂ ਭੈਣ ਜਿਹ ਦਾ ਮਨੁੱਖ ਨਾ ਹੋਵੇ, ਦੇ ਲਈ ਉਹ ਆਪਣੇ ਆਪ ਨੂੰ ਭਰਿਸ਼ਟ ਕਰਨ।
26 Bayan ya tsarkaka, dole yă jira har kwana bakwai.
੨੬ਉਹ ਉਸ ਦੇ ਪਾਕ ਹੋਣ ਦੇ ਮਗਰੋਂ ਉਹ ਦੇ ਲਈ ਹੋਰ ਸੱਤ ਦਿਨ ਗਿਣਨਗੇ।
27 A ranar da ya shiga fili na can ciki na wuri mai tsarki don hidima a wuri mai tsarki, zai miƙa hadaya don zunubi saboda kansa, in ji Ubangiji Mai Iko Duka.
੨੭ਜਿਸ ਦਿਨ ਉਹ ਪਵਿੱਤਰ ਸਥਾਨ ਦੇ ਅੰਦਰ, ਅੰਦਰਲੇ ਵਿਹੜੇ ਵਿੱਚ ਸੇਵਾ ਕਰਨ ਲਈ ਜਾਵੇ, ਤਾਂ ਆਪਣੇ ਲਈ ਪਾਪ ਬਲੀ ਚੜ੍ਹਾਵੇਗਾ, ਪ੍ਰਭੂ ਯਹੋਵਾਹ ਦਾ ਵਾਕ ਹੈ।
28 “‘Ni ne kaɗai zan zama abin gādon da firistoci za su kasance da shi. Kada ka ba su wani mallaka a Isra’ila; zan zama mallakarsu.
੨੮ਉਹਨਾਂ ਦੇ ਲਈ ਇੱਕ ਮਿਰਾਸ ਹੋਵੇਗੀ, ਮੈਂ ਹੀ ਉਹਨਾਂ ਦੀ ਮਿਰਾਸ ਹਾਂ, ਅਤੇ ਤੁਸੀਂ ਇਸਰਾਏਲ ਵਿੱਚ ਉਹਨਾਂ ਨੂੰ ਕੋਈ ਮਿਲਖ਼ ਨਾ ਦੇਣਾ, ਮੈਂ ਹੀ ਉਹਨਾਂ ਦੀ ਮਿਲਖ਼ ਹਾਂ।
29 Za su ci hadaya ta gari, hadaya don zunubi da hadaya don laifi; da kuma kowane keɓaɓɓen abu a Isra’ila da za a ba wa Ubangiji zai zama nasu.
੨੯ਉਹ ਮੈਦੇ ਦੀ ਭੇਟ, ਪਾਪ ਦੀ ਭੇਟ ਅਤੇ ਦੋਸ਼ ਦੀ ਭੇਟ ਖਾਣਗੇ ਅਤੇ ਹਰੇਕ ਵਸਤੂ ਜਿਹੜੀ ਇਸਰਾਏਲ ਵਿੱਚ ਅਰਪਣ ਕੀਤੀ ਜਾਵੇ, ਉਹਨਾਂ ਦੀ ਹੀ ਹੋਵੇਗੀ।
30 Mafi kyau na nunan farinku da kuma dukan kyautanku na musamman za su zama na firistoci. Za ku ba su rabo na fari na ɓarzajjen hatsinku saboda albarka ta kasance a gidanku.
੩੦ਸਾਰੀਆਂ ਚੀਜ਼ਾਂ ਦੇ ਪਹਿਲੇ ਫਲਾਂ ਦਾ ਪਹਿਲਾ ਹਿੱਸਾ ਅਤੇ ਤੁਹਾਡੀਆਂ ਸਾਰੀਆਂ ਚੁੱਕਣ ਵਾਲੀਆਂ ਭੇਟਾਂ ਵਿੱਚੋਂ ਹਰ ਚੀਜ਼ ਦੀ ਭੇਟ ਜਾਜਕ ਦੇ ਲਈ ਹੋਵੇਗੀ। ਤੁਸੀਂ ਆਪਣੇ ਪਹਿਲੇ ਗੁੰਨ੍ਹੇ ਹੋਏ ਆਟੇ ਵਿੱਚੋਂ ਜਾਜਕ ਨੂੰ ਦੇਣਾ, ਤਾਂ ਜੋ ਤੇਰੇ ਘਰ ਵਿੱਚ ਬਰਕਤ ਹੋਵੇ।
31 Firistoci ba za su ci mushen tsuntsu ko na dabba ba, ba kuwa za su ci waɗanda namun jeji suka kashe ba.
੩੧ਪਰ ਉਹ ਜਿਹੜਾ ਆਪ ਹੀ ਮਰ ਗਿਆ ਹੋਵੇ ਜਾਂ ਦਰਿੰਦਿਆਂ ਦਾ ਫਾੜਿਆ ਹੋਵੇ, ਕੀ ਪੰਛੀ, ਕੀ ਪਸ਼ੂ, ਜਾਜਕ ਉਹ ਨੂੰ ਨਾ ਖਾਣ।

< Ezekiyel 44 >