< Ezekiyel 8 >

1 A shekara ta shida, a wata shida a ranar ta biya, yayinda nake zaune a gidana dattawan Yahuda kuma suna zaune a gabana, hannun Ubangiji Mai Iko Duka ya zo a kaina a can.
ਛੇਵੇਂ ਸਾਲ ਦੇ ਛੇਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਮੈਂ ਆਪਣੇ ਘਰ ਵਿੱਚ ਬੈਠਾ ਸੀ ਅਤੇ ਯਹੂਦਾਹ ਦੇ ਬਜ਼ੁਰਗ ਮੇਰੇ ਅੱਗੇ ਬੈਠੇ ਸਨ ਕਿ ਉੱਥੇ ਪ੍ਰਭੂ ਯਹੋਵਾਹ ਦਾ ਹੱਥ ਮੇਰੇ ਉੱਤੇ ਆਇਆ।
2 Na duba, sai na ga siffa kamar na mutum. Daga kwankwaso zuwa ƙasa ya yi kamar wuta, kuma daga kwankwaso zuwa sama kamanninsa ya yi haske yana ƙyalli kamar ƙarfe mai haske.
ਮੈਂ ਵੇਖਿਆ ਤਾਂ ਵੇਖੋ, ਇੱਕ ਰੂਪ ਅੱਗ ਵਰਗਾ ਦਿਸਦਾ ਹੈ, ਉਸ ਦੇ ਲੱਕ ਤੋਂ ਹੇਠਾਂ ਤੱਕ ਅੱਗ ਅਤੇ ਉਸ ਦੇ ਲੱਕ ਤੋਂ ਉੱਪਰ ਤੱਕ ਚਾਨਣ ਦੀ ਚਮਕ ਦਿਖਾਈ ਦਿੱਤੀ, ਜਿਸ ਦਾ ਰੰਗ ਚਮਕਦੇ ਹੋਏ ਪਿੱਤਲ ਵਰਗਾ ਸੀ।
3 Ya miƙa abin da ya yi kamar hannu ya kama a gashin kaina. Ruhu ya ɗaga ni tsakanin sama da ƙasa, a cikin wahayoyi kuma Allah ya ɗauke ni zuwa Urushalima, zuwa ƙofa zuwa gabas na cikin fili, inda gunki mai tsokanar kishi yake tsaye.
ਉਸ ਨੇ ਇੱਕ ਹੱਥ ਵਧਾ ਕੇ ਮੇਰੇ ਸਿਰ ਦੇ ਵਾਲਾਂ ਤੋਂ ਮੈਨੂੰ ਫੜਿਆ, ਪਰਮੇਸ਼ੁਰ ਆਤਮਾ ਨੇ ਮੈਨੂੰ ਅਕਾਸ਼ ਅਤੇ ਧਰਤੀ ਦੇ ਵਿਚਾਲੇ ਉੱਚਾ ਕੀਤਾ, ਅਤੇ ਮੈਨੂੰ ਪਰਮੇਸ਼ੁਰ ਦੇ ਦਰਸ਼ਣ ਵਿੱਚ ਯਰੂਸ਼ਲਮ ਵਿੱਚ ਉੱਤਰ ਵੱਲ ਅੰਦਰਲੇ ਵੇਹੜੇ ਦੇ ਫਾਟਕ ਤੇ ਲੈ ਆਇਆ, ਜਿੱਥੇ ਉਸ ਮੂਰਤੀ ਦਾ ਟਿਕਾਣਾ ਸੀ ਜਿਹੜੀ ਅਣਖ ਭੜਕਾਉਂਦੀ ਸੀ।
4 A can gabana kuwa ga ɗaukakar Allah na Isra’ila, kamar a wahayin da na gani a fili.
ਵੇਖੋ, ਉੱਥੇ ਇਸਰਾਏਲ ਦੇ ਪਰਮੇਸ਼ੁਰ ਦਾ ਤੇਜ ਉਸੇ ਤਰ੍ਹਾਂ ਸੀ, ਜੋ ਦਰਸ਼ਣ ਮੈਂ ਉਸ ਮੈਦਾਨ ਵਿੱਚ ਵੇਖਿਆ ਸੀ।
5 Sai ya ce mini, “Ɗan mutum, duba waje arewa.” Sai na duba, a mashigin arewa na ƙofar bagaden kuwa na ga wannan gunki na tsokanar kishi.
ਤਦ ਉਹ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਆਪਣੀਆਂ ਅੱਖਾਂ ਉਤਰ ਵੱਲ ਚੁੱਕ। ਤਦ ਮੈਂ ਉਤਰ ਵੱਲ ਆਪਣੀਆਂ ਅੱਖਾਂ ਚੁੱਕੀਆਂ, ਤਾਂ ਵੇਖੋ, ਉਤਰ ਵੱਲ ਜਗਵੇਦੀ ਦੇ ਦਰਵਾਜ਼ੇ ਉੱਪਰ ਅਣਖ ਦੀ ਉਹੀ ਮੂਰਤੀ ਰਸਤੇ ਵਿੱਚ ਸੀ।
6 Ya kuma ce mini, “Ɗan mutum, ka ga abin da suke yi, abubuwan banƙyamar da gidan Isra’ila ke yi a nan, abubuwan da za su kore ni daga wuri mai tsarkina? Amma za ka ga abubuwan da suka ma fi banƙyama.”
ਉਸ ਨੇ ਮੈਨੂੰ ਕਿਹਾ, ਹੇ ਮਨੁੱਖ ਦੇ ਪੁੱਤਰ! ਤੂੰ ਉਹਨਾਂ ਦੇ ਕੰਮ ਵੇਖਦਾ ਹੈਂ ਅਰਥਾਤ ਵੱਡੇ-ਵੱਡੇ ਘਿਣਾਉਣੇ ਕੰਮ, ਜਿਹੜੇ ਇਸਰਾਏਲ ਦਾ ਘਰਾਣਾ ਇੱਥੇ ਕਰਦਾ ਹੈ, ਤਾਂ ਜੋ ਮੈਂ ਆਪਣੇ ਪਵਿੱਤਰ ਸਥਾਨ ਤੋਂ ਦੂਰ ਚਲਾ ਜਾਂਵਾਂ, ਪਰ ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ।
7 Sa’an nan ya kawo ni mashigin filin. Na duba, na kuma ga rami a bango.
ਤਦ ਉਹ ਮੈਨੂੰ ਵੇਹੜੇ ਦੇ ਦਰਵਾਜ਼ੇ ਤੇ ਲਿਆਇਆ, ਤਾਂ ਮੈਂ ਵੇਖਿਆ ਕਿ ਕੰਧ ਦੇ ਵਿੱਚ ਇੱਕ ਛੇਕ ਹੈ।
8 Ya ce mini, “Ɗan mutum, yanzu ka haƙa cikin bangon.” Da na haƙa cikin bangon sai na ga ƙofar shiga a can.
ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੰਧ ਨੂੰ ਤੋੜ ਅਤੇ ਜਦੋਂ ਮੈਂ ਕੰਧ ਨੂੰ ਤੋੜਿਆ, ਤਾਂ ਵੇਖੋ ਇੱਕ ਦਰਵਾਜ਼ਾ ਸੀ।
9 Sai ya ce mini, “Shiga ka ga mugaye da kuma abubuwa banƙyamar da suke yi a can.”
ਫੇਰ ਉਸ ਨੇ ਮੈਨੂੰ ਆਖਿਆ, ਅੰਦਰ ਜਾ ਅਤੇ ਵੇਖ ਕਿ ਕਿਸ ਤਰ੍ਹਾਂ ਦੇ ਘਿਣਾਉਣੇ ਕੰਮ ਉਹ ਇੱਥੇ ਕਰਦੇ ਹਨ!
10 Na kuwa shiga na duba, sai na ga zāne-zāne ko’ina a bangon na kowane irin abubuwa masu rarrafe da kuma dabbobi masu ƙazanta da dukan gumakan gidan Isra’ila.
੧੦ਤਦ ਮੈਂ ਅੰਦਰ ਜਾ ਕੇ ਦੇਖਿਆ ਤਾਂ ਵੇਖੋ, ਹਰ ਕਿਸਮ ਦੇ ਸਾਰੇ ਘਿੱਸਰਨ ਵਾਲੇ ਅਤੇ ਪਲੀਤ ਪਸ਼ੂਆਂ ਦੀਆਂ ਸਾਰੀਆਂ ਮੂਰਤਾਂ ਅਤੇ ਇਸਰਾਏਲ ਦੇ ਘਰਾਣੇ ਦੇ ਬੁੱਤ ਆਲੇ-ਦੁਆਲੇ ਦੀ ਕੰਧ ਉੱਤੇ ਬਣੇ ਹੋਏ ਹਨ।
11 A gabansu ga dattawa saba’in na gidan Isra’ila tsaye a cikinsu, Ya’azaniya ɗan Shafan kuwa yana tsaye a cikinsu. Kowa yana da farantin ƙona turare a hannunsa, tulin hayaƙin turare mai ƙanshi ya tunnuƙe zuwa sama.
੧੧ਇਸਰਾਏਲ ਦੇ ਘਰਾਣੇ ਦੇ ਸੱਤਰ ਬਜ਼ੁਰਗ ਉਹਨਾਂ ਅੱਗੇ ਖਲੋਤੇ ਹਨ ਅਤੇ ਸ਼ਾਫਾਨ ਦਾ ਪੁੱਤਰ ਯਅਜ਼ਨਯਾਹ ਉਹਨਾਂ ਦੇ ਵਿਚਕਾਰ ਖਲੋਤਾ ਹੈ। ਹਰੇਕ ਦੇ ਹੱਥ ਵਿੱਚ ਇੱਕ ਧੂਪਦਾਨ ਹੈ ਅਤੇ ਧੂਫ਼ ਦੇ ਬੱਦਲ ਦੀ ਸੁਗੰਧ ਉੱਠ ਰਹੀ ਹੈ।
12 Ya ce mini, “Ɗan mutum, ka ga abin da dattawan gidan Isra’ila suke yi a cikin duhu, kowa yana a ɗakin tsafin gunkinsa? Suna cewa, ‘Ubangiji ba ya ganinmu; Ubangiji ya yashe ƙasar.’”
੧੨ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੀ ਤੂੰ ਵੇਖਿਆ ਕਿ ਇਸਰਾਏਲ ਦੇ ਘਰਾਣੇ ਦੇ ਬਜ਼ੁਰਗ ਹਨ੍ਹੇਰੇ ਵਿੱਚ ਅਰਥਾਤ ਆਪਣੀ-ਆਪਣੀ ਚਿੱਤਰਕਾਰੀ ਵਾਲੀ ਕੋਠੜੀ ਵਿੱਚ ਕੀ ਕਰਦੇ ਹਨ? ਕਿਉਂ ਜੋ ਉਹ ਆਖਦੇ ਹਨ ਕਿ ਯਹੋਵਾਹ ਸਾਨੂੰ ਨਹੀਂ ਵੇਖਦਾ, ਯਹੋਵਾਹ ਨੇ ਦੇਸ ਨੂੰ ਛੱਡ ਦਿੱਤਾ ਹੈ।
13 Ya kuma ce, “Za ka gan su suna yin abubuwan da suka fi waɗannan banƙyama.”
੧੩ਉਸ ਨੇ ਮੈਨੂੰ ਇਹ ਵੀ ਕਿਹਾ, ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ, ਜੋ ਉਹ ਕਰਦੇ ਹਨ।
14 Sa’an nan ya kawo ni mashigin arewa na ƙofar gidan Ubangiji, sai na ga mata zaune a can, suna makokin Tammuz.
੧੪ਤਦ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਉੱਤਰੀ ਦਰਵਾਜ਼ੇ ਤੇ ਲੈ ਆਇਆ ਤਾਂ ਵੇਖੋ, ਉੱਥੇ ਔਰਤਾਂ ਬੈਠੀਆਂ ਤੰਮੂਜ ਨੂੰ ਰੋ ਰਹੀਆਂ ਹਨ।
15 Ya ce mini, “Ɗan mutum, ka ga wannan? Za ka ga abubuwan da suke masu banƙyama fiye da wannan.”
੧੫ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ! ਕੀ ਤੂੰ ਇਹ ਵੇਖਿਆ ਹੈ? ਤੂੰ ਇਹਨਾਂ ਤੋਂ ਵੀ ਵੱਡੇ ਘਿਣਾਉਣੇ ਕੰਮ ਵੇਖੇਂਗਾ।
16 Sa’an nan ya kawo ni cikin fili na cikin gidan Ubangiji, a can kuwa a ƙofar haikali, tsakanin shirayi da bagade, akwai kamar mutum ashirin da biyar. Suka ba haikalin Ubangiji baya suna fuskanta wajen gabas, suna rusuna wa rana a gabas.
੧੬ਫਿਰ ਉਹ ਮੈਨੂੰ ਯਹੋਵਾਹ ਦੇ ਭਵਨ ਦੇ ਅੰਦਰਲੇ ਵੇਹੜੇ ਵਿੱਚ ਲੈ ਗਿਆ, ਅਤੇ ਵੇਖੋ, ਯਹੋਵਾਹ ਦੀ ਹੈਕਲ ਦੇ ਦਰਵਾਜ਼ੇ ਉੱਤੇ ਡਿਉੜ੍ਹੀ ਅਤੇ ਜਗਵੇਦੀ ਦੇ ਵਿਚਕਾਰ ਲੱਗਭਗ ਪੱਚੀ ਮਨੁੱਖ ਸਨ, ਜਿਹਨਾਂ ਦੀ ਪਿੱਠ ਯਹੋਵਾਹ ਦੀ ਹੈਕਲ ਵੱਲ ਅਤੇ ਉਹਨਾਂ ਦੇ ਮੂੰਹ ਪੂਰਬ ਵੱਲ ਸਨ ਅਤੇ ਪੂਰਬ ਵੱਲ ਮੂੰਹ ਕਰ ਕੇ ਸੂਰਜ ਨੂੰ ਮੱਥਾ ਟੇਕ ਰਹੇ ਸਨ।
17 Ya ce mini, “Ka ga wannan, ɗan mutum? Ƙaramin abu ne gidan Yahuda su yi abubuwan banƙyamar da suke yi a nan? Dole ne su cika ƙasar da rikici su kuma ci gaba da tsokane ni in yi fushi? Dube su suna tsokanata!
੧੭ਤਦ ਉਸ ਨੇ ਮੈਨੂੰ ਆਖਿਆ, ਹੇ ਮਨੁੱਖ ਦੇ ਪੁੱਤਰ, ਕੀ ਤੂੰ ਇਹ ਵੇਖਿਆ ਹੈ? ਯਹੂਦਾਹ ਦੇ ਘਰਾਣੇ ਲਈ ਇਹ ਨਿੱਕੀ ਜਿਹੀ ਗੱਲ ਹੈ, ਕਿ ਉਹ ਅਜਿਹੇ ਘਿਣਾਉਣੇ ਕੰਮ ਕਰਨ ਜਿਹੜੇ ਇੱਥੇ ਕਰਦੇ ਹਨ, ਕਿਉਂ ਜੋ ਉਹਨਾਂ ਨੇ ਤਾਂ ਦੇਸ ਨੂੰ ਜ਼ੁਲਮ ਨਾਲ ਭਰ ਦਿੱਤਾ ਅਤੇ ਫਿਰ ਮੈਨੂੰ ਕ੍ਰੋਧ ਦਿਵਾਇਆ, ਅਤੇ ਵੇਖ, ਉਹ ਆਪਣੇ ਨੱਕ ਨਾਲ ਡਾਲੀਆਂ ਲਗਾਉਂਦੇ ਹਨ।
18 Saboda haka zan hukunta su cikin fushi; Ba zan dube su da tausayi ko kuwa in ƙyale su ba. Ko da yake suna ihu a kunnuwana, ba zan saurare su ba.”
੧੮ਇਸ ਲਈ ਮੈਂ ਵੀ ਕਹਿਰ ਨਾਲ ਵਰਤਾਓ ਕਰਾਂਗਾ, ਮੈਂ ਦਯਾ ਨਹੀਂ ਕਰਾਂਗਾ ਅਤੇ ਮੈਂ ਕਦੇ ਵੀ ਤਰਸ ਨਾ ਕਰਾਂਗਾ, ਅਤੇ ਭਾਵੇਂ ਉਹ ਚੀਕ-ਚੀਕ ਕੇ ਮੇਰੇ ਕੰਨਾਂ ਤੱਕ ਆਪਣੀ ਪੁਕਾਰ ਪਹੁੰਚਾਉਣ, ਤਾਂ ਵੀ ਉਹਨਾਂ ਦੀ ਨਹੀਂ ਸੁਣਾਂਗਾ।

< Ezekiyel 8 >