< Farawa 18 >
1 Ubangiji ya bayyana ga Ibrahim kusa da manyan itatuwan Mamre yayinda yake zaune a mashigin tentinsa da tsakar rana.
੧ਯਹੋਵਾਹ ਨੇ ਅਬਰਾਹਾਮ ਨੂੰ ਮਮਰੇ ਦੇ ਬਲੂਤਾਂ ਵਿੱਚ ਦਰਸ਼ਣ ਦਿੱਤਾ, ਜਦ ਉਹ ਆਪਣੇ ਤੰਬੂ ਦੇ ਦਰਵਾਜ਼ੇ ਵਿੱਚ ਦਿਨ ਦੀ ਧੁੱਪ ਵੇਲੇ ਬੈਠਾ ਹੋਇਆ ਸੀ।
2 Da Ibrahim ya ɗaga ido, sai ya ga mutum uku suna tsaye kusa da shi. Sa’ad da ya gan su, sai ya tashi nan da nan daga mashigin tentinsa, ya tarye su, ya rusuna har ƙasa.
੨ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ।
3 Ya ce, “Ranka yă daɗe, in na sami tagomashi daga gare ku kada ku wuce bawanku.
੩ਉਸ ਨੇ ਆਖਿਆ, ਹੇ ਪ੍ਰਭੂ! ਜੇ ਮੇਰੇ ਉੱਤੇ ਤੁਹਾਡੀ ਕਿਰਪਾ ਦੀ ਨਜ਼ਰ ਹੋਈ ਹੈ ਤਾਂ ਆਪਣੇ ਦਾਸ ਦੇ ਕੋਲੋਂ ਚਲੇ ਨਾ ਜਾਣਾ।
4 Bari a kawo ruwa ku wanke ƙafafunku, ku huta a ƙarƙashin wannan itace.
੪ਮੈਂ ਥੋੜ੍ਹਾ ਜਿਹਾ ਪਾਣੀ ਲਿਆਉਂਦਾ ਹਾਂ, ਤਾਂ ਜੋ ਤੁਸੀਂ ਆਪਣੇ ਪੈਰ ਧੋ ਕੇ ਰੁੱਖ ਹੇਠ ਆਰਾਮ ਕਰੋ।
5 Bari in samo muku wani abu ku ci don ku wartsake, sa’an nan ku ci gaba da tafiyarku; da yake kun biyo wurin bawanku.” Suka ce, “To, sai ka yi abin da ka ce.”
੫ਮੈਂ ਥੋੜ੍ਹੀ ਜਿਹੀ ਰੋਟੀ ਵੀ ਲਿਆਉਂਦਾ ਹਾਂ, ਜੋ ਤੁਸੀਂ ਆਪਣੇ ਮਨਾਂ ਨੂੰ ਤ੍ਰਿਪਤ ਕਰੋ। ਫੇਰ ਤੁਸੀਂ ਅੱਗੇ ਲੰਘ ਜਾਇਓ, ਕਿਉਂਕਿ ਤੁਸੀਂ ਇਸੇ ਲਈ ਆਪਣੇ ਦਾਸ ਕੋਲ ਆਏ ਹੋ। ਤਦ ਉਨ੍ਹਾਂ ਨੇ ਆਖਿਆ, ਜਿਵੇਂ ਤੂੰ ਕਿਹਾ ਹੈ ਉਸੇ ਤਰ੍ਹਾਂ ਹੀ ਕਰ।
6 Saboda haka Ibrahim ya ruga zuwa wurin Saratu a cikin tenti ya ce, “Yi sauri, ki shirya mudu uku na gari mai laushi, ki cuɗa shi, ki yi burodi.”
੬ਤਦ ਅਬਰਾਹਾਮ ਝੱਟ ਸਾਰਾਹ ਕੋਲ ਤੰਬੂ ਵਿੱਚ ਗਿਆ ਅਤੇ ਆਖਿਆ, ਜਲਦੀ ਕਰ ਅਤੇ ਤਿੰਨ ਮਾਪ ਮੈਦਾ ਗੁੰਨ੍ਹ ਕੇ ਰੋਟੀਆਂ ਪਕਾ
7 Sa’an nan Ibrahim ya yi gudu zuwa garkensa, ya zaɓi ɗan maraƙi ya ba wa bawansa, bawansa kuma ya yi sauri ya gyara shi.
੭ਅਤੇ ਅਬਰਾਹਾਮ ਨੱਸ ਕੇ ਚੌਣੇ ਵਿੱਚ ਗਿਆ ਅਤੇ ਇੱਕ ਚੰਗਾ ਅਤੇ ਨਰਮ ਵੱਛਾ ਲੈ ਕੇ ਇੱਕ ਸੇਵਕ ਨੂੰ ਦਿੱਤਾ ਅਤੇ ਉਸ ਨੇ ਛੇਤੀ ਨਾਲ ਉਹ ਨੂੰ ਤਿਆਰ ਕੀਤਾ।
8 Sa’an nan Ibrahim ya ɗauko dambu da madara da naman ɗan maraƙin da aka gyara, ya kawo a gabansu. Yayinda suke ci, ya tsaya a gindin itace kusa da su.
੮ਫੇਰ ਉਸ ਨੇ ਦਹੀਂ, ਦੁੱਧ ਅਤੇ ਉਹ ਵੱਛਾ ਜਿਸ ਨੂੰ ਉਸ ਨੇ ਤਿਆਰ ਕਰਵਾਇਆ ਸੀ, ਲੈ ਕੇ ਉਨ੍ਹਾਂ ਦੇ ਅੱਗੇ ਪਰੋਸ ਦਿੱਤਾ ਅਤੇ ਆਪ ਉਨ੍ਹਾਂ ਦੇ ਕੋਲ ਰੁੱਖ ਹੇਠ ਖੜ੍ਹਾ ਰਿਹਾ ਅਤੇ ਉਨ੍ਹਾਂ ਨੇ ਖਾਧਾ।
9 Sai suka ce masa, “Ina Saratu matarka?” Ibrahim ya ce, “Tana can cikin tenti.”
੯ਫੇਰ ਉਨ੍ਹਾਂ ਨੇ ਉਹ ਨੂੰ ਪੁੱਛਿਆ, ਤੇਰੀ ਪਤਨੀ ਸਾਰਾਹ ਕਿੱਥੇ ਹੈ? ਉਸ ਨੇ ਆਖਿਆ, ਉਹ ਤੰਬੂ ਵਿੱਚ ਹੈ।
10 Sa’an nan ɗayansu ya ce, “Lalle zan komo wurinka war haka shekara mai zuwa. Saratu matarka kuwa za tă haifi ɗa.” Saratu kuwa tana a bayansu tana ji daga mashigin tenti.
੧੦ਉਹਨਾਂ ਵਿੱਚੋਂ ਇੱਕ ਨੇ ਆਖਿਆ, ਮੈਂ ਜ਼ਰੂਰ ਬਸੰਤ ਦੀ ਰੁੱਤੇ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਵੇਖ ਤੇਰੀ ਪਤਨੀ ਸਾਰਾਹ ਇੱਕ ਪੁੱਤਰ ਨੂੰ ਜਨਮ ਦੇਵੇਗੀ ਅਤੇ ਸਾਰਾਹ ਤੰਬੂ ਦੇ ਬੂਹੇ ਵਿੱਚ ਜਿਹੜਾ ਉਹ ਦੇ ਪਿੱਛੇ ਸੀ, ਸੁਣ ਰਹੀ ਸੀ।
11 Ibrahim da Saratu dai sun riga sun tsufa sosai. Saratu kuma ta wuce shekarun haihuwa.
੧੧ਅਬਰਾਹਾਮ ਅਤੇ ਸਾਰਾਹ ਬੁੱਢੇ ਅਤੇ ਵੱਡੀ ਉਮਰ ਦੇ ਸਨ ਅਤੇ ਸਾਰਾਹ ਦੀ ਮਾਹਵਾਰੀ ਵੀ ਬੰਦ ਹੋ ਗਈ ਸੀ।
12 Saboda haka Saratu ta yi dariya da ta yi tunani a zuci tana cewa, “Bayan ƙarfina ya ƙare, maigidana kuma ya tsufa, yanzu zan sami wannan jin daɗi?”
੧੨ਤਦ ਸਾਰਾਹ ਆਪਣੇ ਮਨ ਵਿੱਚ ਹੱਸੀ ਤੇ ਆਖਿਆ ਕਿ ਜਦੋਂ ਮੈਂ ਬੁੱਢੀ ਹੋ ਗਈ ਹਾਂ ਅਤੇ ਮੇਰਾ ਸੁਆਮੀ ਵੀ ਬੁੱਢਾ ਹੈ, ਕੀ ਮੈਨੂੰ ਇਹ ਸੁੱਖ ਮਿਲੇਗਾ?
13 Sai Ubangiji ya ce wa Ibrahim, “Me ya ba Saratu dariya har da ta ce, ‘Har zan iya haifi ɗa duk ta tsufata yanzu?’
੧੩ਤਦ ਯਹੋਵਾਹ ਨੇ ਅਬਰਾਹਾਮ ਨੂੰ ਆਖਿਆ, ਸਾਰਾਹ ਕਿਉਂ ਇਹ ਆਖ ਕੇ ਹੱਸੀ ਕਿ ਜਦ ਮੈਂ ਬੁੱਢੀ ਹੋ ਗਈ ਹਾਂ ਤਾਂ, ਕੀ ਮੈਂ ਸੱਚ-ਮੁੱਚ ਪੁੱਤਰ ਨੂੰ ਜਨਮ ਦੇਵਾਂਗੀ? ਭਲਾ, ਯਹੋਵਾਹ ਲਈ ਕੋਈ ਗੱਲ ਔਖੀ ਹੈ?
14 Akwai abin zai gagari Ubangiji? Zan komo wurinka a ƙayyadadden lokacin nan shekara mai zuwa kuma Saratu za tă haifi ɗa.”
੧੪ਨਿਯੁਕਤ ਸਮੇਂ ਸਿਰ ਮੈਂ ਤੇਰੇ ਕੋਲ ਵਾਪਿਸ ਆਵਾਂਗਾ ਅਤੇ ਸਾਰਾਹ ਪੁੱਤਰ ਨੂੰ ਜਨਮ ਦੇਵੇਗੀ।
15 Saratu ta ji tsoro, don haka sai ta yi ƙarya ta ce, “Ban yi dariya ba.” Ya ce, “A’a, kin yi dariya.”
੧੫ਪਰ ਸਾਰਾਹ ਇਹ ਆਖ ਕੇ ਮੁੱਕਰ ਗਈ, ਕਿ ਮੈਂ ਨਹੀਂ ਹੱਸੀ ਕਿਉਂ ਜੋ ਉਹ ਡਰ ਗਈ ਪਰੰਤੂ ਉਸ ਨੇ ਆਖਿਆ, ਨਹੀਂ ਤੂੰ ਜ਼ਰੂਰ ਹੱਸੀ ਹੈਂ।
16 Sai mutanen suka tashi suka nufi Sodom, Ibrahim kuwa ya yi musu rakiya, ya yi bankwana da su.
੧੬ਤਦ ਉਨ੍ਹਾਂ ਮਨੁੱਖਾਂ ਨੇ ਉੱਥੋਂ ਉੱਠ ਕੇ ਸਦੂਮ ਵੱਲ ਵੇਖਿਆ ਅਤੇ ਅਬਰਾਹਾਮ ਉਨ੍ਹਾਂ ਨੂੰ ਰਾਹੇ ਪਾਉਣ ਲਈ ਨਾਲ ਤੁਰ ਪਿਆ।
17 Sai Ubangiji ya ce, “Zan ɓoye wa Ibrahim abin da nake shirin yi?
੧੭ਤਦ ਯਹੋਵਾਹ ਨੇ ਆਖਿਆ, ਮੈਂ ਅਬਰਾਹਾਮ ਤੋਂ ਉਹ ਜੋ ਮੈਂ ਕਰਨ ਵਾਲਾ ਹਾਂ ਕਿਉਂ ਲੁਕਾਵਾਂ?
18 Lalle Ibrahim zai zama al’umma mai girma da kuma mai iko, kuma ta wurinsa dukan al’umman duniya za su sami albarka.
੧੮ਅਬਰਾਹਾਮ ਇੱਕ ਵੱਡੀ ਅਤੇ ਬਲਵੰਤ ਕੌਮ ਹੋਵੇਗਾ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਤੋਂ ਬਰਕਤ ਪਾਉਣਗੀਆਂ।
19 Saboda na zaɓe shi don yă umarci’ya’yansa da iyalinsa a bayansa su kiyaye hanyoyin Ubangiji, ta wurin yin abin da yake daidai da kuma yin adalci, domin Ubangiji ya aikata abin da ya yi wa Ibrahim alkawari.”
੧੯ਕਿਉਂਕਿ ਮੈਂ ਜਾਣ ਲਿਆ ਹੈ ਕਿ ਉਹ ਆਪਣੇ ਪੁੱਤਰਾਂ ਅਤੇ ਘਰਾਣੇ ਨੂੰ ਜੋ ਉਸ ਤੋਂ ਬਾਅਦ ਵਿੱਚ ਰਹਿ ਜਾਣਗੇ, ਆਗਿਆ ਦੇਵੇਗਾ ਕਿ ਉਹ ਯਹੋਵਾਹ ਦੇ ਰਾਹ ਦੀ ਪਾਲਨਾ ਕਰਨ ਅਤੇ ਧਰਮ ਅਤੇ ਨਿਆਂ ਕਰਦੇ ਰਹਿਣ, ਤਾਂ ਕਿ ਜੋ ਕੁਝ ਯਹੋਵਾਹ ਨੇ ਅਬਰਾਹਾਮ ਦੇ ਵਿਖੇ ਬੋਲਿਆ ਹੈ ਉਸ ਨੂੰ ਪੂਰਾ ਕਰੇ।
20 Sa’an nan Ubangiji ya ce, “Kuka a kan Sodom da Gomorra ta yi yawa, zunubinsu kuma ya yi muni sosai,
੨੦ਫਿਰ ਯਹੋਵਾਹ ਨੇ ਆਖਿਆ, ਸਦੂਮ ਅਤੇ ਅਮੂਰਾਹ ਸ਼ਹਿਰ ਦਾ ਰੌਲ਼ਾ ਬਹੁਤ ਵੱਧ ਗਿਆ ਹੈ ਅਤੇ ਉਨ੍ਹਾਂ ਦਾ ਪਾਪ ਵੀ ਬਹੁਤ ਭਾਰੀ ਹੈ।
21 zan gangara in ga ko abin da suka yi ya yi muni kamar yadda kukan ya zo gare ni, zan bincike.”
੨੧ਇਸ ਲਈ ਮੈਂ ਉਤਰ ਕੇ ਵੇਖਾਂਗਾ ਕਿ ਉਨ੍ਹਾਂ ਨੇ ਉਸ ਰੌਲ਼ੇ ਅਨੁਸਾਰ ਜੋ ਮੇਰੇ ਕੋਲ ਆਇਆ ਹੈ, ਸਭ ਕੁਝ ਕੀਤਾ ਹੈ ਜਾਂ ਨਹੀਂ, ਜੇ ਉਹਨਾਂ ਨਹੀਂ ਕੀਤਾ ਹੈ ਤਾਂ ਮੈਂ ਜਾਣ ਜਾਂਵਾਂਗਾ।
22 Sai mutanen suka juya suka nufi wajen Sodom amma Ibrahim ya ci gaba da kasance a gaban Ubangiji.
੨੨ਤਦ ਓਹ ਮਨੁੱਖ ਉੱਥੋਂ ਮੁੜ ਕੇ ਸਦੂਮ ਵੱਲ ਤੁਰ ਪਏ, ਪਰ ਅਬਰਾਹਾਮ ਯਹੋਵਾਹ ਦੇ ਸਨਮੁਖ ਖੜ੍ਹਾ ਰਿਹਾ।
23 Sai Ibrahim ya matso wurinsa ya ce, “Za ka hallaka masu adalci tare da masu mugunta?
੨੩ਤਦ ਅਬਰਾਹਾਮ ਨੇ ਨੇੜੇ ਹੋ ਕੇ ਆਖਿਆ, ਕੀ ਤੂੰ ਸੱਚ-ਮੁੱਚ ਧਰਮੀ ਨੂੰ ਕੁਧਰਮੀ ਨਾਲ ਨਾਸ ਕਰੇਂਗਾ?
24 Me zai faru in akwai mutum hamshin masu adalci a cikin birnin? Ashe, za ka hallaka shi, ba za ka cece wurin saboda mutane hamsin nan masu adalcin da suke a cikinsa ba?
੨੪ਸ਼ਾਇਦ ਉਸ ਨਗਰ ਵਿੱਚ ਪੰਜਾਹ ਧਰਮੀ ਹੋਣ। ਕੀ ਤੂੰ ਜ਼ਰੂਰ ਉਸ ਥਾਂ ਨੂੰ ਮਿਟਾ ਦੇਵੇਂਗਾ ਅਤੇ ਉਨ੍ਹਾਂ ਪੰਜਾਹਾਂ ਧਰਮੀਆਂ ਦੇ ਕਾਰਨ ਜੋ ਉਸ ਵਿੱਚ ਹਨ, ਛੱਡ ਨਾ ਦੇਵੇਂਗਾ?
25 Tabbatacce ba za ka taɓa aikata irin wannan abu ba, ka kashe masu adalci tare da masu mugunta, ka ɗauka masu adalci da masu mugunta daidai? Tabbatacce ba za ka taɓa aikata irin wannan abu ba! Mai hukuncin dukan duniya ba zai aikata gaskiya ba?”
੨੫ਅਜਿਹਾ ਕਰਨਾ ਅਰਥਾਤ ਧਰਮੀ ਨੂੰ ਕੁਧਰਮੀ ਨਾਲ ਮਾਰਨਾ ਤੈਥੋਂ ਦੂਰ ਹੋਵੇ ਨਹੀਂ ਤਾਂ ਧਰਮੀ ਕੁਧਰਮੀ ਦੇ ਸਮਾਨ ਹੋ ਜਾਵੇਗਾ। ਅਜਿਹਾ ਕਰਨਾ ਤੇਰੇ ਤੋਂ ਦੂਰ ਹੋਵੇ।
26 Ubangiji ce, “In na sami mutum hamshin masu adalci a cikin birnin Sodom, zan bar dukan birnin saboda su.”
੨੬ਕੀ ਸਾਰੀ ਧਰਤੀ ਦਾ ਨਿਆਈਂ ਨਿਆਂ ਨਾ ਕਰੇਗਾ? ਯਹੋਵਾਹ ਨੇ ਆਖਿਆ, ਜੇ ਸਦੂਮ ਵਿੱਚ ਪੰਜਾਹ ਧਰਮੀ ਮੈਨੂੰ ਲੱਭਣ, ਤਾਂ ਮੈਂ ਸਾਰੇ ਨਗਰ ਨੂੰ ਉਨ੍ਹਾਂ ਦੇ ਕਾਰਨ ਛੱਡ ਦਿਆਂਗਾ।
27 Sai Ibrahim ya ƙara cewa, “Yanzu da na yi karambani har na yi magana da Ubangiji, ko da yake ni ba kome ba ne illa turɓaya da toka,
੨੭ਫੇਰ ਅਬਰਾਹਾਮ ਨੇ ਉੱਤਰ ਦੇ ਕੇ ਆਖਿਆ, ਵੇਖ, ਮੈਂ ਆਪਣੇ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ, ਭਾਵੇਂ ਮੈਂ ਧੂੜ ਅਤੇ ਮਿੱਟੀ ਹੀ ਹਾਂ।
28 in yawan masu adalci sun kāsa hamshin da mutum biyar fa? Za ka hallaka dukan birnin saboda rashin mutum biyar ɗin?” Ya ce, “In na sami mutum arba’in da biyar a wurin, ba zan hallaka shi ba.”
੨੮ਸ਼ਾਇਦ ਪੰਜਾਹ ਧਰਮੀਆਂ ਵਿੱਚੋਂ ਪੰਜ ਘੱਟ ਹੋਣ। ਕੀ ਉਨ੍ਹਾਂ ਪੰਜਾਂ ਦੇ ਕਾਰਨ ਤੂੰ ਸਾਰਾ ਨਗਰ ਨਸ਼ਟ ਕਰੇਂਗਾ? ਉਸ ਨੇ ਆਖਿਆ, ਜੇ ਉੱਥੇ ਮੈਨੂੰ ਪੈਂਤਾਲੀ ਲੱਭਣ ਤਾਂ ਵੀ ਮੈਂ ਉਸ ਨੂੰ ਨਸ਼ਟ ਨਹੀਂ ਕਰਾਂਗਾ।
29 Ya sāke cewa, “In mutum arba’in kaɗai aka samu a can fa?” Ya ce, “Saboda mutum arba’in ɗin, ba zan aikata ba.”
੨੯ਫੇਰ ਉਸ ਨੇ ਇੱਕ ਵਾਰੀ ਹੋਰ ਉਹ ਦੇ ਨਾਲ ਗੱਲ ਕਰਕੇ ਆਖਿਆ, ਸ਼ਾਇਦ ਉੱਥੇ ਚਾਲ੍ਹੀ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਚਾਲ੍ਹੀਆਂ ਦੇ ਕਾਰਨ ਇਹ ਨਹੀਂ ਕਰਾਂਗਾ।
30 Sai ya ce, “Kada Ubangiji ya yi fushi, amma bari in ƙara magana. A ce mutum talatin kaɗai aka samu a can fa?” Ya ce, “Ba zan aikata ba, in na sami mutum talatin a can.”
੩੦ਤਦ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਗੱਲ ਕਰਾਂ, ਸ਼ਾਇਦ ਉੱਥੇ ਤੀਹ ਲੱਭਣ। ਉਸ ਨੇ ਆਖਿਆ, ਜੇ ਉੱਥੇ ਤੀਹ ਮੈਨੂੰ ਲੱਭਣ ਤਾਂ ਵੀ ਮੈਂ ਇਹ ਨਹੀਂ ਕਰਾਂਗਾ।
31 Ibrahim ya ce, “Yanzu fa da na yi karambani har na yi magana da Ubangiji, in ashirin kaɗai aka samu a can fa?” Ya ce, “Saboda ashirin ɗin, ba zan hallaka shi ba.”
੩੧ਫੇਰ ਉਸ ਨੇ ਆਖਿਆ, ਵੇਖ ਮੈਂ ਪ੍ਰਭੂ ਨਾਲ ਗੱਲ ਕਰਨ ਦੀ ਦਲੇਰੀ ਕੀਤੀ ਹੈ। ਸ਼ਾਇਦ ਉੱਥੇ ਵੀਹ ਲੱਭਣ। ਉਸ ਨੇ ਆਖਿਆ, ਮੈਂ ਉਨ੍ਹਾਂ ਵੀਹਾਂ ਦੇ ਕਾਰਨ ਵੀ ਨਸ਼ਟ ਨਹੀਂ ਕਰਾਂਗਾ।
32 Sa’an nan Ibrahim ya ce, “Kada Ubangiji yă yi fushi, amma bari in ƙara magana sau ɗaya tak. In aka sami mutum goma kaɗai a can fa?” Ubangiji ya ce, “Saboda goma nan, ba zan hallaka shi ba.”
੩੨ਫੇਰ ਉਸ ਨੇ ਆਖਿਆ, ਪ੍ਰਭੂ ਕ੍ਰੋਧਵਾਨ ਨਾ ਹੋਵੇ ਤਾਂ ਮੈਂ ਇੱਕੋ ਹੀ ਵਾਰ ਫੇਰ ਗੱਲ ਕਰਾਂਗਾ। ਸ਼ਾਇਦ ਉੱਥੇ ਦਸ ਲੱਭਣ ਤਦ ਉਸ ਨੇ ਆਖਿਆ, ਮੈਂ ਉਨ੍ਹਾਂ ਦਸਾਂ ਦੇ ਕਾਰਨ ਨਗਰ ਨੂੰ ਨਸ਼ਟ ਨਹੀਂ ਕਰਾਂਗਾ।
33 Sa’ad da Ubangiji ya gama magana da Ibrahim, ya tafi, Ibrahim kuma ya koma gida.
੩੩ਜਦ ਯਹੋਵਾਹ ਅਬਰਾਹਾਮ ਨਾਲ ਗੱਲਾਂ ਕਰ ਚੁੱਕਿਆ ਤਦ ਉਹ ਚੱਲਿਆ ਗਿਆ ਅਤੇ ਅਬਰਾਹਾਮ ਆਪਣੀ ਥਾਂ ਨੂੰ ਮੁੜ ਗਿਆ।