< Farawa 20 >

1 Daga Mamre, Ibrahim ya kama hanya ya nufi wajajen Negeb, ya zauna a tsakanin Kadesh da Shur. Ya zauna a Gerar na ɗan lokaci,
ਤਦ ਅਬਰਾਹਾਮ ਨੇ ਉੱਥੋਂ ਦੱਖਣ ਦੇਸ਼ ਵੱਲ ਕੂਚ ਕੀਤਾ ਅਤੇ ਕਾਦੇਸ਼ ਅਤੇ ਸ਼ੂਰ ਦੇ ਵਿਚਕਾਰ ਠਹਿਰਿਆ ਅਤੇ ਗਰਾਰ ਵਿੱਚ ਜਾ ਵੱਸਿਆ।
2 a can ne Ibrahim ya ce game da matarsa Saratu, “Ita’yar’uwata ce.” Sai Abimelek sarkin Gerar ya aiko a kawo masa Saratu.
ਅਬਰਾਹਾਮ ਨੇ ਆਪਣੀ ਪਤਨੀ ਸਾਰਾਹ ਦੇ ਵਿਖੇ ਆਖਿਆ, ਇਹ ਮੇਰੀ ਭੈਣ ਹੈ, ਇਸ ਲਈ ਗਰਾਰ ਦੇ ਰਾਜਾ ਅਬੀਮਲਕ ਨੇ ਆਦਮੀ ਭੇਜ ਕੇ ਸਾਰਾਹ ਨੂੰ ਬੁਲਾ ਲਿਆ।
3 Amma wata rana da dad dare Allah ya zo wa Abimelek a cikin mafarki ya ce masa, “Kai da matacce ɗaya kuke, saboda matar da ka ɗauka. Ita matar aure ce.”
ਪਰਮੇਸ਼ੁਰ ਨੇ ਅਬੀਮਲਕ ਕੋਲ ਰਾਤ ਦੇ ਸੁਫ਼ਨੇ ਵਿੱਚ ਆ ਕੇ ਉਸ ਨੂੰ ਆਖਿਆ, ਵੇਖ, ਤੂੰ ਇਸ ਇਸਤਰੀ ਦੇ ਕਾਰਨ ਜਿਸ ਨੂੰ ਤੂੰ ਲਿਆ ਹੈ, ਮਰਨ ਵਾਲਾ ਹੈਂ, ਕਿਉਂ ਜੋ ਉਹ ਵਿਆਹੀ ਹੋਈ ਹੈ।
4 Abimelek dai bai riga ya kusace ta ba tukuna, saboda haka ya ce, “Ya Ubangiji za ka hallaka al’umma marar laifi?
ਪਰ ਅਜੇ ਅਬੀਮਲਕ ਸਾਰਾਹ ਦੇ ਕੋਲ ਨਹੀਂ ਗਿਆ ਸੀ, ਇਸ ਲਈ ਉਸ ਨੇ ਆਖਿਆ, ਹੇ ਪ੍ਰਭੂ, ਕੀ ਤੂੰ ਇੱਕ ਧਰਮੀ ਕੌਮ ਨੂੰ ਵੀ ਮਾਰ ਸੁੱਟੇਂਗਾ?
5 Ba shi ne ya ce mini, ‘Ita’yar’uwata ba ce,’ ita ma ba tă ce, ‘Shi ɗan’uwana ba ne’? Na yi haka da kyakkyawan nufi da hannuwa masu tsabta.”
ਕੀ ਉਸ ਨੇ ਆਪ ਹੀ ਮੈਨੂੰ ਨਹੀਂ ਆਖਿਆ, ਇਹ ਮੇਰੀ ਭੈਣ ਹੈ? ਅਤੇ ਕੀ ਉਸ ਇਸਤਰੀ ਨੇ ਵੀ ਆਪ ਹੀ ਨਹੀਂ ਆਖਿਆ, ਉਹ ਮੇਰਾ ਭਰਾ ਹੈ? ਮੈਂ ਤਾਂ ਆਪਣੇ ਦਿਲ ਦੀ ਖਰਿਆਈ ਅਤੇ ਆਪਣੇ ਹੱਥਾਂ ਦੀ ਸਚਿਆਈ ਨਾਲ ਇਹ ਕੰਮ ਕੀਤਾ ਹੈ।
6 Sai Allah ya ce masa a cikin mafarki “I, na san ka yi wannan da kyakkyawan nufi, saboda haka ne na kiyaye ka daga yin mini zunubi. Shi ya sa ban bar ka ka taɓa ta ba.
ਪਰਮੇਸ਼ੁਰ ਨੇ ਸੁਫ਼ਨੇ ਵਿੱਚ ਉਹ ਨੂੰ ਆਖਿਆ, ਹਾਂ, ਮੈਂ ਜਾਣਦਾ ਹਾਂ ਕਿ ਤੂੰ ਆਪਣੇ ਦਿਲ ਦੀ ਖਰਿਆਈ ਨਾਲ ਇਹ ਕੰਮ ਕੀਤਾ ਹੈ ਇਸ ਕਾਰਨ ਮੈਂ ਵੀ ਤੈਨੂੰ ਆਪਣੇ ਵਿਰੁੱਧ ਪਾਪ ਕਰਨ ਤੋਂ ਰੋਕਿਆ ਹੈ ਅਤੇ ਮੈਂ ਤੈਨੂੰ ਉਸ ਨੂੰ ਹੱਥ ਲਾਉਣ ਨਹੀਂ ਦਿੱਤਾ।
7 Yanzu ka komar da matar mutumin, gama shi annabi ne, zai kuma yi maka addu’a, za ka kuwa rayu. In ba ka komar da ita ba fa, ka sani tabbatacce kai da dukan abin da yake naka za ku mutu.”
ਹੁਣ ਤੂੰ ਉਸ ਮਨੁੱਖ ਨੂੰ ਉਹ ਦੀ ਪਤਨੀ ਮੋੜ ਦੇ ਕਿਉਂ ਜੋ ਉਹ ਨਬੀ ਹੈ, ਉਹ ਤੇਰੇ ਲਈ ਬੇਨਤੀ ਕਰੇਗਾ ਅਤੇ ਤੂੰ ਜੀਉਂਦਾ ਰਹੇਂਗਾ ਪਰ ਜੇ ਤੂੰ ਉਸ ਨੂੰ ਨਾ ਮੋੜੇਂ ਤਾਂ ਜਾਣ ਲੈ ਕਿ ਤੂੰ ਅਤੇ ਤੇਰੇ ਸਾਰੇ ਲੋਕ ਜ਼ਰੂਰ ਮਰਨਗੇ।
8 Kashegari da sassafe, sai Abimelek ya tara dukan fadawansa, ya faɗa musu duk abin da ya faru, suka ji tsoro ƙwarai da gaske.
ਅਬੀਮਲਕ ਸਵੇਰੇ ਹੀ ਉੱਠਿਆ ਅਤੇ ਆਪਣੇ ਸਾਰੇ ਕਰਮਚਾਰੀਆਂ ਨੂੰ ਬੁਲਾ ਕੇ ਉਨ੍ਹਾਂ ਨੂੰ ਇਹ ਸਾਰੀਆਂ ਗੱਲਾਂ ਦੱਸੀਆਂ ਤਦ ਉਹ ਸਾਰੇ ਲੋਕ ਬਹੁਤ ਹੀ ਡਰ ਗਏ।
9 Sa’an nan Abimelek ya kira Ibrahim ciki ya ce, “Me ke nan ka yi mana? Ta wace hanya ce na yi maka laifi har da ka kawo irin wannan babban laifi a kaina da kuma masarautata? Ka yi mini abubuwan da bai kamata a yi ba.”
ਤਦ ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾ ਕੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਮੈਂ ਤੇਰਾ ਕੀ ਵਿਗਾੜਿਆ ਸੀ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਤੂੰ ਮੇਰੇ ਨਾਲ ਉਹ ਕੰਮ ਕੀਤਾ ਹੈ, ਜੋ ਤੈਨੂੰ ਨਹੀਂ ਕਰਨਾ ਚਾਹੀਦਾ ਸੀ।
10 Abimelek ya kuma ce wa Ibrahim, “Me ya sa ka yi wannan?”
੧੦ਫਿਰ ਅਬੀਮਲਕ ਨੇ ਅਬਰਾਹਾਮ ਨੂੰ ਪੁੱਛਿਆ, ਤੂੰ ਕੀ ਸੋਚ ਕੇ ਇਹ ਕੰਮ ਕੀਤਾ?
11 Ibrahim ya ce, “Na ce a raina, ‘Tabbatacce babu tsoron Allah a wannan wuri, za su kuwa kashe ni saboda matata.’
੧੧ਅਬਰਾਹਾਮ ਨੇ ਆਖਿਆ, ਮੈਂ ਸੋਚਿਆ ਕਿ ਜ਼ਰੂਰ ਹੀ ਇਸ ਸਥਾਨ ਵਿੱਚ ਪਰਮੇਸ਼ੁਰ ਦਾ ਕੋਈ ਡਰ ਨਹੀਂ ਹੋਵੇਗਾ, ਇਸ ਲਈ ਇਹ ਲੋਕ ਮੇਰੀ ਪਤਨੀ ਦੇ ਕਾਰਨ ਮੈਨੂੰ ਮਾਰ ਸੁੱਟਣਗੇ।
12 Ban da haka, tabbatacce ita’yar’uwata ce,’yar mahaifina, ko da yake ba daga uwata ba, ta kuma zama matata.
੧੨ਪਰ ਉਹ ਸੱਚ-ਮੁੱਚ ਮੇਰੀ ਭੈਣ ਹੈ, ਕਿਉਂ ਜੋ ਉਹ ਮੇਰੇ ਪਿਤਾ ਦੀ ਧੀ ਹੈ ਪਰ ਮੇਰੀ ਮਾਤਾ ਦੀ ਧੀ ਨਹੀਂ ਹੈ, ਫੇਰ ਉਹ ਮੇਰੀ ਪਤਨੀ ਹੋ ਗਈ।
13 Sa’ad da Allah ya sa na tashi daga gidan mahaifina na ce mata, ‘Wannan shi ne yadda za ki nuna mini ƙaunarki. Duk inda muka tafi, ki ce game da ni, “Shi ɗan’uwana ne.”’”
੧੩ਜਦ ਪਰਮੇਸ਼ੁਰ ਨੇ ਮੈਨੂੰ ਮੇਰੇ ਪਿਤਾ ਦਾ ਘਰ ਛੱਡਣ ਦਾ ਹੁਕਮ ਦਿੱਤਾ, ਤਦ ਮੈਂ ਉਸ ਨੂੰ ਕਿਹਾ, ਤੈਨੂੰ ਮੇਰੇ ਉੱਤੇ ਇਹ ਦਯਾ ਕਰਨੀ ਹੋਵੇਗੀ ਕਿ ਜਿੱਥੇ ਕਿਤੇ ਅਸੀਂ ਜਾਈਏ, ਉੱਥੇ ਤੂੰ ਮੇਰੇ ਵਿਖੇ ਆਖੀਂ ਕਿ ਇਹ ਮੇਰਾ ਭਰਾ ਹੈ।
14 Sai Abimelek ya kawo awaki da shanu da bayi maza da mata, ya ba wa Ibrahim, ya kuma komar da Saratu matarsa gare shi.
੧੪ਤਦ ਅਬੀਮਲਕ ਨੇ ਇੱਜੜ, ਪਸ਼ੂ ਅਤੇ ਦਾਸ-ਦਾਸੀਆਂ ਲੈ ਕੇ ਅਬਰਾਹਾਮ ਨੂੰ ਦਿੱਤੇ ਅਤੇ ਉਸ ਦੀ ਪਤਨੀ ਸਾਰਾਹ ਨੂੰ ਵੀ ਮੋੜ ਦਿੱਤਾ।
15 Abimelek ya kuma ce, “Ƙasata tana gabanka, ka zauna a duk inda kake so.”
੧੫ਅਬੀਮਲਕ ਨੇ ਆਖਿਆ, ਵੇਖ, ਮੇਰਾ ਦੇਸ਼ ਤੇਰੇ ਸਾਹਮਣੇ ਹੈ। ਜਿੱਥੇ ਤੈਨੂੰ ਚੰਗਾ ਲੱਗੇ, ਤੂੰ ਉੱਥੇ ਵੱਸ।
16 Ga Saratu kuwa ya ce, “Ina ba wa ɗan’uwanki shekel dubu na azurfa, shaida ce ta tabbatarwa a idanun dukan waɗanda suke tare da ke, da kuma a gaban kowa cewa ba ki da laifi.”
੧੬ਸਾਰਾਹ ਨੂੰ ਉਸ ਨੇ ਆਖਿਆ, ਵੇਖ, ਮੈਂ ਤੇਰੇ ਭਰਾ ਨੂੰ ਇੱਕ ਹਜ਼ਾਰ ਚਾਂਦੀ ਦੇ ਸਿੱਕੇ ਦਿੱਤੇ ਹਨ। ਵੇਖ, ਉਹ ਤੇਰੇ ਲਈ ਅਤੇ ਸਾਰਿਆਂ ਲਈ ਜੋ ਤੇਰੇ ਸੰਗ ਹਨ, ਅੱਖਾਂ ਦਾ ਪਰਦਾ ਹੋਣਗੇ ਅਤੇ ਸਾਰਿਆਂ ਦੇ ਸਾਹਮਣੇ ਤੂੰ ਸਹੀ ਸਾਬਤ ਹੋਵੇਂਗੀ।
17 Sai Ibrahim ya yi addu’a ga Allah, Allah kuma ya warkar da Abimelek, da matarsa da bayinsa mata domin su haihu,
੧੭ਤਦ ਅਬਰਾਹਾਮ ਨੇ ਪਰਮੇਸ਼ੁਰ ਦੇ ਅੱਗੇ ਪ੍ਰਾਰਥਨਾ ਕੀਤੀ, ਅਤੇ ਪਰਮੇਸ਼ੁਰ ਨੇ ਅਬੀਮਲਕ ਅਤੇ ਉਸ ਦੀ ਪਤਨੀ ਅਤੇ ਉਸ ਦੀਆਂ ਦਾਸੀਆਂ ਨੂੰ ਚੰਗਾ ਕਰ ਦਿੱਤਾ ਅਤੇ ਓਹ ਫੇਰ ਜਣਨ ਲੱਗ ਪਈਆਂ।
18 gama Ubangiji ya rufe kowace mahaifa a gidan Abimelek saboda Saratu, matar Ibrahim.
੧੮ਕਿਉਂਕਿ ਯਹੋਵਾਹ ਨੇ ਅਬਰਾਹਾਮ ਦੀ ਪਤਨੀ ਸਾਰਾਹ ਦੇ ਕਾਰਨ ਅਬੀਮਲਕ ਦੇ ਘਰਾਣੇ ਦੀ ਹਰੇਕ ਇਸਤਰੀ ਦੀ ਕੁੱਖ ਨੂੰ ਸਖ਼ਤੀ ਨਾਲ ਬੰਦ ਕਰ ਦਿੱਤਾ ਸੀ।

< Farawa 20 >