< Farawa 45 >

1 Yusuf bai ƙara iya daurewa a gaban dukan masu yi masa hidima ba, sai ya yi kuka da ƙarfi ya ce, “Kowa yă tashi daga gabana!” Saboda haka ba kowa a wurin sa’ad da Yusuf ya sanar da kansa ga’yan’uwansa.
ਯੂਸੁਫ਼ ਆਪਣੇ ਆਪ ਨੂੰ ਉਨ੍ਹਾਂ ਸਾਰਿਆਂ ਦੇ ਸਾਹਮਣੇ ਜਿਹੜੇ ਉਸ ਦੇ ਕੋਲ ਖੜ੍ਹੇ ਸਨ, ਰੋਕ ਨਾ ਸਕਿਆ, ਇਸ ਲਈ ਉਸ ਨੇ ਉੱਚੀ ਅਵਾਜ਼ ਨਾਲ ਆਖਿਆ, ਮੇਰੇ ਕੋਲੋਂ ਹਰ ਮਨੁੱਖ ਨੂੰ ਬਾਹਰ ਕੱਢ ਦਿਓ ਅਤੇ ਜਦ ਕੋਈ ਮਨੁੱਖ ਉਸ ਦੇ ਕੋਲ ਖੜ੍ਹਾ ਨਾ ਰਿਹਾ ਤਦ ਯੂਸੁਫ਼ ਨੇ ਆਪਣੇ ਆਪ ਨੂੰ ਆਪਣੇ ਭਰਾਵਾਂ ਉੱਤੇ ਪਰਗਟ ਕਰ ਦਿੱਤਾ
2 Sai ya yi kuka da ƙarfi har Masarawa suka ji, har labarin ya kai gidan Fir’auna.
ਅਤੇ ਉੱਚੀ-ਉੱਚੀ ਰੋਇਆ ਤਾਂ ਮਿਸਰੀਆਂ ਨੇ ਸੁਣਿਆ ਅਤੇ ਫ਼ਿਰਊਨ ਦੇ ਘਰਾਣੇ ਨੂੰ ਵੀ ਇਸ ਗੱਲ ਦੀ ਖ਼ਬਰ ਹੋਈ।
3 Yusuf kuwa ya ce wa’yan’uwansa, “Ni ne Yusuf! Mahaifina yana nan da rai har yanzu?” Amma’yan’uwansa ba su iya amsa masa ba, gama sun firgita ƙwarai a gabansa.
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਯੂਸੁਫ਼ ਹਾਂ, ਕੀ ਮੇਰਾ ਪਿਤਾ ਅਜੇ ਜੀਉਂਦਾ ਹੈ? ਪਰ ਉਸ ਦੇ ਭਰਾ ਉਸ ਨੂੰ ਉੱਤਰ ਨਾ ਦੇ ਸਕੇ ਕਿਉਂ ਜੋ ਉਸ ਦੇ ਅੱਗੇ ਘਬਰਾ ਗਏ।
4 Sa’an nan Yusuf ya ce wa’yan’uwansa, “Ku zo kusa da ni.” Da suka yi haka, sai ya ce, “Ni ne ɗan’uwanku Yusuf, wannan da kuka sayar zuwa Masar!
ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੇਰੇ ਨੇੜੇ ਆਓ। ਤਦ ਓਹ ਉਸ ਦੇ ਨੇੜੇ ਆਏ ਅਤੇ ਉਸ ਨੇ ਆਖਿਆ, ਮੈਂ ਤੁਹਾਡਾ ਭਰਾ ਯੂਸੁਫ਼ ਹਾਂ ਜਿਸ ਨੂੰ ਤੁਸੀਂ ਮਿਸਰ ਆਉਣ ਵਾਲਿਆਂ ਦੇ ਹੱਥ ਵੇਚਿਆ ਸੀ।
5 Yanzu dai, kada ku damu, kada kuma ku yi fushi da kanku saboda kun sayar da ni a nan, gama Allah ya aiko ni gabanku ne don in ceci rayuka.
ਹੁਣ ਤੁਸੀਂ ਨਾ ਪਛਤਾਓ ਅਤੇ ਨਾ ਹੀ ਘਬਰਾਓ ਕਿ ਤੁਸੀਂ ਮੈਨੂੰ ਇੱਧਰ ਵੇਚ ਦਿੱਤਾ ਸੀ ਕਿਉਂਕਿ ਪਰਮੇਸ਼ੁਰ ਨੇ ਤੁਹਾਡੀਆਂ ਜਾਨਾਂ ਬਚਾਉਣ ਲਈ ਮੈਨੂੰ ਤੁਹਾਡੇ ਅੱਗੇ ਭੇਜ ਦਿੱਤਾ ਸੀ।
6 Ga shi shekaru biyu ke nan ake yunwa a ƙasar, kuma da sauran shekara biyar masu zuwa da ba za a yi noma ko girbi ba.
ਇਹਨਾਂ ਦੋ ਸਾਲਾਂ ਤੋਂ ਇਸ ਦੇਸ਼ ਵਿੱਚ ਕਾਲ ਹੈ ਅਤੇ ਹੁਣ ਪੰਜ ਸਾਲ ਹੋਰ ਹਨ, ਜਿਨ੍ਹਾਂ ਵਿੱਚ ਨਾ ਵਾਹੀ ਤੇ ਨਾ ਵਾਢੀ ਹੋਵੇਗੀ।
7 Amma Allah ya aiko ni gabanku ne don in adana muku raguwa a duniya, in kuma ceci rayukanku ta wurin ceto mai girma.
ਇਸ ਲਈ ਪਰਮੇਸ਼ੁਰ ਨੇ ਮੈਨੂੰ ਤੁਹਾਡੇ ਅੱਗੇ ਭੇਜਿਆ ਤਾਂ ਜੋ ਤੁਸੀਂ ਧਰਤੀ ਉੱਤੇ ਜੀਉਂਦੇ ਰਹੋ ਅਤੇ ਤੁਹਾਨੂੰ ਬਚਾ ਕੇ ਤੁਹਾਡੇ ਵੰਸ਼ ਨੂੰ ਜੀਉਂਦਾ ਰੱਖੇ।
8 “Saboda haka fa, ba ku ba ne kuka aiko ni nan, Allah ne. Ya mai da ni mahaifi ga Fir’auna, shugaban dukan gidansa da kuma mai mulkin dukan Masar.
ਹੁਣ ਤੁਸੀਂ ਨਹੀਂ ਸਗੋਂ ਪਰਮੇਸ਼ੁਰ ਨੇ ਮੈਨੂੰ ਇੱਥੇ ਭੇਜਿਆ ਹੈ ਅਤੇ ਉਸ ਨੇ ਮੈਨੂੰ ਫ਼ਿਰਊਨ ਲਈ ਪਿਤਾ ਵਰਗਾ ਅਤੇ ਉਸ ਦੇ ਸਾਰੇ ਘਰ ਦਾ ਸੁਆਮੀ ਅਤੇ ਮਿਸਰ ਦੇ ਸਾਰੇ ਦੇਸ਼ ਦਾ ਹਾਕਮ ਠਹਿਰਾਇਆ ਹੈ।
9 Yanzu sai ku gaggauta zuwa wurin mahaifina ku faɗa masa, ‘Abin da ɗanka Yusuf ya ce; Allah ya mai da ni shugaban dukan Masar. Gangaro wurina; kada ka jinkirta.
ਜਲਦੀ ਕਰੋ ਅਤੇ ਮੇਰੇ ਪਿਤਾ ਦੇ ਕੋਲ ਜਾਓ ਅਤੇ ਉਸ ਨੂੰ ਆਖੋ, ਤੇਰਾ ਪੁੱਤਰ ਯੂਸੁਫ਼ ਇਹ ਆਖਦਾ ਹੈ ਕਿ ਪਰਮੇਸ਼ੁਰ ਨੇ ਮੈਨੂੰ ਸਾਰੇ ਮਿਸਰ ਦੇਸ਼ ਦਾ ਮਾਲਕ ਬਣਾ ਦਿੱਤਾ ਹੈ। ਇਸ ਲਈ ਮੇਰੇ ਕੋਲ ਆ ਜਾਓ ਅਤੇ ਦੇਰੀ ਨਾ ਕਰੋ।
10 Za ka yi zama a yankin Goshen, ka kasance kusa da ni. Kai,’ya’yanka da kuma jikokinka, garkunanka da shanunka, da kuma dukan abin da kake da shi.
੧੦ਤੁਸੀਂ ਗੋਸ਼ਨ ਦੇਸ਼ ਵਿੱਚ ਵੱਸੋਗੇ ਅਤੇ ਮੇਰੇ ਨਜ਼ਦੀਕ ਰਹੋਗੇ, ਤੁਸੀਂ ਅਤੇ ਤੁਹਾਡੇ ਬਾਲ ਬੱਚੇ ਅਤੇ ਤੁਹਾਡੇ ਬੱਚਿਆਂ ਦੇ ਬੱਚੇ ਅਤੇ ਤੁਹਾਡੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਤੁਹਾਡਾ ਹੈ।
11 Zan tanada maka a nan, domin akwai saura shekaru biyar na yunwa masu zuwa. In ba haka ba, kai da gidanka da dukan mallakarka za ku zama gajiyayyu.’
੧੧ਉੱਥੇ ਮੈਂ ਤੁਹਾਡੀ ਪਾਲਣਾ ਕਰਾਂਗਾ ਕਿਉਂ ਜੋ ਅਜੇ ਕਾਲ ਦੇ ਪੰਜ ਸਾਲ ਹੋਰ ਹਨ, ਕਿਤੇ ਅਜਿਹਾ ਨਾ ਹੋਵੇ ਕਿ ਤੁਸੀਂ ਅਤੇ ਤੁਹਾਡਾ ਘਰਾਣਾ ਅਤੇ ਤੁਹਾਡੇ ਸਾਰੇ ਸੰਗੀ ਭੁੱਖ ਨਾਲ ਮਰ ਜਾਣ।
12 “Ku kanku kun gani, haka ma ɗan’uwana Benyamin, cewa tabbatacce ni ne nake magana da ku.
੧੨ਅਤੇ ਵੇਖੋ, ਤੁਹਾਡੀਆਂ ਅੱਖਾਂ ਅਤੇ ਮੇਰੇ ਭਰਾ ਬਿਨਯਾਮੀਨ ਦੀਆਂ ਅੱਖਾਂ ਵੇਖਦੀਆਂ ਹਨ ਕਿ ਇਹ ਮੈਂ ਹੀ ਹਾਂ ਜੋ ਤੁਹਾਡੇ ਨਾਲ ਬੋਲਦਾ ਹੈ।
13 Faɗa wa mahaifina game da dukan girman da aka ba ni a Masar, da kuma game da kome da kuka gani. Ku kuma kawo mahaifina a nan da sauri.”
੧੩ਤੁਸੀਂ ਮੇਰਾ ਸਾਰਾ ਪਰਤਾਪ ਜਿਹੜਾ ਮਿਸਰ ਵਿੱਚ ਹੈ, ਅਤੇ ਜੋ ਕੁਝ ਤੁਸੀਂ ਵੇਖਿਆ ਹੈ ਮੇਰੇ ਪਿਤਾ ਨੂੰ ਦੱਸਿਓ ਅਤੇ ਤੁਸੀਂ ਛੇਤੀ ਕਰੋ ਅਤੇ ਮੇਰੇ ਪਿਤਾ ਨੂੰ ਐਥੇ ਲੈ ਆਓ।
14 Sa’an nan ya rungume ɗan’uwansa Benyamin ya yi kuka, sai Benyamin ya rungume shi yana kuka.
੧੪ਤਦ ਉਹ ਆਪਣੇ ਭਰਾ ਬਿਨਯਾਮੀਨ ਦੇ ਗਲ਼ ਲੱਗ ਕੇ ਰੋਇਆ ਅਤੇ ਬਿਨਯਾਮੀਨ ਉਸ ਦੇ ਗਲ਼ ਲੱਗ ਕੇ ਰੋਇਆ।
15 Ya sumbaci dukan’yan’uwansa, ya kuma yi kuka a kansu. Bayan haka sai’yan’uwansa suka yi masa magana.
੧੫ਫਿਰ ਉਸ ਆਪਣੇ ਸਾਰਿਆਂ ਭਰਾਵਾਂ ਨੂੰ ਚੁੰਮਿਆ ਅਤੇ ਉਨ੍ਹਾਂ ਨਾਲ ਰੋਇਆ ਅਤੇ ਇਸ ਤੋਂ ਬਾਅਦ ਉਸ ਦੇ ਭਰਾਵਾਂ ਨੇ ਉਹ ਦੇ ਨਾਲ ਗੱਲਾਂ ਕੀਤੀਆਂ।
16 Sa’ad da labarin ya kai fadan Fir’auna cewa’yan’uwan Yusuf sun zo, sai Fir’auna da dukan hafsoshin suka ji daɗi.
੧੬ਇਹ ਖ਼ਬਰ ਫ਼ਿਰਊਨ ਦੇ ਘਰ ਸੁਣੀ ਗਈ ਕਿ ਯੂਸੁਫ਼ ਦੇ ਭਰਾ ਆਏ ਹਨ ਅਤੇ ਇਹ ਖ਼ਬਰ ਫ਼ਿਰਊਨ ਨੂੰ ਅਤੇ ਉਸ ਦੇ ਕਰਮਚਾਰੀਆਂ ਨੂੰ ਚੰਗੀ ਲੱਗੀ।
17 Fir’auna ya ce wa Yusuf, “Faɗa wa’yan’uwanka, ‘Yi wannan; ku jibge dabbobinku ku koma zuwa ƙasar Kan’ana,
੧੭ਇਸ ਲਈ ਫ਼ਿਰਊਨ ਨੇ ਯੂਸੁਫ਼ ਨੂੰ ਆਖਿਆ, ਆਪਣੇ ਭਰਾਵਾਂ ਨੂੰ ਆਖ ਕਿ ਇਹ ਕੰਮ ਕਰੋ: ਆਪਣੇ ਜਾਨਵਰ ਲੱਦੋ ਅਤੇ ਕਨਾਨ ਦੇ ਦੇਸ਼ ਨੂੰ ਜਾਓ,
18 Ku kawo mahaifinku da iyalanku zuwa wurina. Zan ba ku mafi kyau na ƙasar Masar, za ku kuwa ci moriyar ƙasar.’
੧੮ਅਤੇ ਆਪਣੇ ਪਿਤਾ ਅਤੇ ਆਪਣੇ ਘਰਾਣੇ ਨੂੰ ਲੈ ਕੇ ਮੇਰੇ ਕੋਲ ਆ ਜਾਓ ਅਤੇ ਮੈਂ ਤੁਹਾਨੂੰ ਮਿਸਰ ਦੇਸ਼ ਦੇ ਪਦਾਰਥ ਦੇਵਾਂਗਾ ਅਤੇ ਤੁਸੀਂ ਦੇਸ਼ ਦੀ ਚਿਕਨਾਈ ਖਾਓਗੇ।
19 “An kuma umarce ka, ka faɗa musu, ‘Ku yi wannan, ku ɗauki wagonu daga Masar domin’ya’yanku da matanku, ku ɗauki mahaifinku ku zo.
੧੯ਹੁਣ ਤੈਨੂੰ ਇਹ ਆਗਿਆ ਹੈ: ਤੁਸੀਂ ਇਹ ਕਰੋ ਕਿ ਮਿਸਰ ਦੇਸ਼ ਤੋਂ ਗੱਡੇ ਲੈ ਜਾਓ ਅਤੇ ਆਪਣੇ ਬਾਲ ਬੱਚੇ ਅਤੇ ਆਪਣੀਆਂ ਪਤਨੀਆਂ ਅਤੇ ਆਪਣੇ ਪਿਤਾ ਨੂੰ ਲੈ ਆਓ।
20 Kada ku damu da mallakarku, gama mafi kyau na Masar za su zama naku.’”
੨੦ਤੁਸੀਂ ਆਪਣੇ ਸਮਾਨ ਦਾ ਮੋਹ ਨਾ ਕਰਨਾ ਕਿਉਂ ਜੋ ਸਾਰੇ ਮਿਸਰ ਦੇਸ਼ ਦੇ ਪਦਾਰਥ ਤੁਹਾਡੇ ਹੀ ਹਨ।
21 Sai’ya’yan Isra’ila maza suka yi haka. Yusuf ya ba su wagonu kamar yadda Fir’auna ya umarta, ya kuma ba su guzuri don tafiyarsu.
੨੧ਇਸਰਾਏਲ ਦੇ ਪੁੱਤਰਾਂ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਯੂਸੁਫ਼ ਨੇ ਫ਼ਿਰਊਨ ਦੇ ਹੁਕਮ ਦੇ ਅਨੁਸਾਰ ਉਨ੍ਹਾਂ ਨੂੰ ਗੱਡੇ ਦਿੱਤੇ ਅਤੇ ਉਨ੍ਹਾਂ ਨੂੰ ਰਸਤੇ ਲਈ ਭੋਜਨ ਸਮੱਗਰੀ ਦਿੱਤੀ।
22 Ya ba da sababbin riguna ga kowannensu amma ga Benyamin ya ba shi shekel ɗari uku na azurfa da riguna kashi biyar.
੨੨ਉਸ ਨੇ ਉਨ੍ਹਾਂ ਸਾਰਿਆਂ ਨੂੰ ਇੱਕ-ਇੱਕ ਜੋੜਾ ਬਸਤਰ ਦਿੱਤਾ ਪਰ ਬਿਨਯਾਮੀਨ ਨੂੰ ਤਿੰਨ ਸੌ ਚਾਂਦੀ ਦੇ ਸਿੱਕੇ ਅਤੇ ਪੰਜ ਜੋੜੇ ਬਸਤਰ ਦਿੱਤੇ।
23 Ga kuma abin da ya aika wa mahaifinsa, jakuna goma da aka jibge da abubuwa mafi kyau na Masar, da jakuna mata guda goma ɗauke da hatsi da burodi da waɗansu tanade-tanade don tafiyarsa.
੨੩ਉਸ ਨੇ ਆਪਣੇ ਪਿਤਾ ਨੂੰ ਜੋ ਕੁਝ ਭੇਜਿਆ ਉਹ ਇਹ ਹੈ ਅਰਥਾਤ ਮਿਸਰ ਦੇ ਚੰਗੇ ਪਦਾਰਥਾਂ ਦੇ ਲੱਦੇ ਹੋਏ ਦਸ ਗਧੇ ਅਤੇ ਅੰਨ-ਦਾਣੇ ਅਤੇ ਆਪਣੇ ਪਿਤਾ ਦੇ ਰਸਤੇ ਲਈ ਹੋਰ ਭੋਜਨ-ਸਮੱਗਰੀ ਦੀਆਂ ਲੱਦੀਆਂ ਹੋਈਆਂ ਦਸ ਗਧੀਆਂ।
24 Sa’an nan ya sallami’yan’uwansa, yayinda suke barin wurin ya ce musu, “Kada ku yi faɗa a hanya!”
੨੪ਤਦ ਉਸ ਨੇ ਆਪਣੇ ਭਰਾਵਾਂ ਨੂੰ ਵਿਦਿਆ ਕੀਤਾ ਅਤੇ ਓਹ ਚਲੇ ਗਏ ਅਤੇ ਉਸ ਨੇ ਉਨ੍ਹਾਂ ਨੂੰ ਆਖਿਆ, ਕਿਤੇ ਰਸਤੇ ਵਿੱਚ ਝਗੜਾ ਨਾ ਕਰਿਓ।
25 Saboda haka suka haura, suka fita daga Masar, suka zo wurin maihaifinsu Yaƙub a ƙasar Kan’ana.
੨੫ਸੋ ਓਹ ਮਿਸਰ ਤੋਂ ਵਾਪਿਸ ਆਏ ਅਤੇ ਕਨਾਨ ਦੇਸ਼ ਵਿੱਚ ਆਪਣੇ ਪਿਤਾ ਯਾਕੂਬ ਦੇ ਕੋਲ ਪਹੁੰਚੇ।
26 Suka faɗa masa, “Yusuf yana da rai! Gaskiya, shi ne mai mulkin dukan Masar.” Gaban Yaƙub ya fāɗi, domin bai gaskata su ba.
੨੬ਅਤੇ ਉਸ ਨੂੰ ਦੱਸਿਆ ਕਿ ਯੂਸੁਫ਼ ਅਜੇ ਜੀਉਂਦਾ ਹੈ ਅਤੇ ਉਹ ਮਿਸਰ ਦੇ ਸਾਰੇ ਦੇਸ਼ ਉੱਤੇ ਰਾਜ ਕਰਦਾ ਹੈ, ਤਾਂ ਯਾਕੂਬ ਦਾ ਦਿਲ ਬੈਠ ਗਿਆ ਕਿਉਂ ਜੋ ਉਸ ਨੇ ਉਨ੍ਹਾਂ ਦੀ ਗੱਲ ਦਾ ਭਰੋਸਾ ਨਾ ਕੀਤਾ।
27 Amma sa’ad da suka faɗa masa kome da Yusuf ya faɗa musu, da kuma sa’ad da ya ga wagonun da Yusuf ya aika don a ɗauke shi a kai da shi can, sai ya farfaɗo, ya dawo cikin hankalinsa.
੨੭ਫੇਰ ਉਨ੍ਹਾਂ ਨੇ ਯੂਸੁਫ਼ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਸ ਨੇ ਉਨ੍ਹਾਂ ਨੂੰ ਆਖੀਆਂ ਸਨ, ਉਸ ਨੂੰ ਦੱਸੀਆਂ। ਜਦ ਉਸ ਨੇ ਉਹ ਗੱਡੇ ਜਿਹੜੇ ਯੂਸੁਫ਼ ਨੇ ਉਹ ਦੇ ਲਿਆਉਣ ਲਈ ਭੇਜੇ ਸਨ ਵੇਖੇ ਤਾਂ ਉਨ੍ਹਾਂ ਦੇ ਪਿਤਾ ਯਾਕੂਬ ਦੀ ਜਾਨ ਵਿੱਚ ਜਾਨ ਆਈ।
28 Sai Yaƙub ya ce, “Na yarda! Ɗana Yusuf yana da rai har yanzu. Zan tafi in gan shi kafin in mutu.”
੨੮ਤਦ ਇਸਰਾਏਲ ਨੇ ਆਖਿਆ, ਇਹੋ ਬਹੁਤ ਹੈ ਕਿ ਮੇਰਾ ਪੁੱਤਰ ਯੂਸੁਫ਼ ਅਜੇ ਜੀਉਂਦਾ ਹੈ। ਮੈਂ ਜਾਂਵਾਂਗਾ ਅਤੇ ਆਪਣੇ ਮਰਨ ਤੋਂ ਪਹਿਲਾਂ ਉਸ ਨੂੰ ਵੇਖਾਂਗਾ।

< Farawa 45 >