< Hosiya 13 >

1 Sa’ad da Efraim ya yi magana, mutane sun yi rawan jiki; an girmama shi a cikin Isra’ila. Amma sai ya zama mai laifi na yin wa Ba’al sujada, ya kuwa mutu.
ਜਦ ਇਫ਼ਰਾਈਮ ਬੋਲਦਾ ਸੀ, ਤਾਂ ਕਾਂਬਾ ਆ ਪੈਂਦਾ ਸੀ, ਉਹ ਇਸਰਾਏਲ ਵਿੱਚ ਉੱਚਾ ਕੀਤਾ ਗਿਆ, ਪਰ ਉਸ ਨੇ ਬਆਲ ਦੀ ਉਪਾਸਨਾ ਦੇ ਕਾਰਨ ਦੋਸ਼ ਕਮਾਇਆ ਅਤੇ ਮਰ ਗਿਆ।
2 Yanzu sai yin zunubi a kai a kai suke; suna yin gumaka wa kansu daga azurfansu, da wayo suna sarrafa siffofi, dukansu aikin masu aikin hannu ne. Ana magana waɗannan mutane cewa, “Suna miƙa hadayar mutum su kuma sumbaci gumakan maruƙa.”
ਹੁਣ ਉਹ ਪਾਪ ਉੱਤੇ ਪਾਪ ਕਰਦੇ ਹਨ, ਅਤੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਆਪਣੀ ਚਾਂਦੀ ਤੋਂ ਬਣਾਉਂਦੇ ਹਨ, ਆਪਣੀ ਸਮਝ ਦੇ ਅਨੁਸਾਰ ਬੁੱਤ, ਜਿਹੜੇ ਸਾਰੇ ਦੇ ਸਾਰੇ ਕਾਰੀਗਰਾਂ ਦਾ ਕੰਮ ਹਨ, ਉਹ ਉਨ੍ਹਾਂ ਦੇ ਬਾਰੇ ਆਖਦੇ ਹਨ, ਆਦਮੀ ਦੇ ਕੱਟਣ ਵਾਲੇ ਇਹਨਾਂ ਵੱਛਿਆਂ ਨੂੰ ਚੁੰਮਣ!
3 Saboda haka za su zama kamar hazon safiya, kamar raɓar safen da yakan kakkaɓe, kamar ƙaiƙayin da ake tankaɗe daga masussuka, kamar hayaƙin da yake fita daga taga.
ਇਸ ਲਈ ਉਹ ਸਵੇਰ ਦੇ ਬੱਦਲ ਵਾਂਗੂੰ ਹੋਣਗੇ, ਅਤੇ ਤ੍ਰੇਲ ਵਾਂਗੂੰ ਜਿਹੜੀ ਛੇਤੀ ਉੱਡ ਜਾਂਦੀ ਹੈ, ਤੂੜੀ ਵਾਂਗੂੰ ਜਿਹ ਨੂੰ ਵਾਵਰੋਲਾ ਪਿੜ ਵਿੱਚੋਂ ਉਡਾ ਲੈ ਜਾਂਦਾ ਹੈ, ਧੂੰਏਂ ਵਾਂਗੂੰ ਜਿਹੜਾ ਮੋਘ ਵਿੱਚੋਂ ਨਿੱਕਲਦਾ ਹੈ।
4 “Amma ni ne Ubangiji Allahnku, wanda ya fitar da ku daga Masar. Ba za ku yarda da wani Allah ba sai ni, ba wani Mai Ceto in ban da ni.
ਮੈਂ ਮਿਸਰ ਤੋਂ ਯਹੋਵਾਹ ਤੇਰਾ ਪਰਮੇਸ਼ੁਰ ਰਿਹਾ ਹਾਂ, ਤੂੰ ਮੇਰੇ ਤੋਂ ਛੁੱਟ ਕੋਈ ਪਰਮੇਸ਼ੁਰ ਨਾ ਜਾਣ, ਅਤੇ ਮੇਰੇ ਤੋਂ ਬਿਨ੍ਹਾਂ ਕੋਈ ਬਚਾਉਣ ਵਾਲਾ ਨਹੀਂ।
5 Na lura da ku a hamada, cikin ƙasar mai ƙunar zafi.
ਮੈਂ ਤੈਨੂੰ ਉਜਾੜ ਵਿੱਚ, ਔੜ ਦੀ ਧਰਤੀ ਵਿੱਚ ਜਾਣਿਆ ਸੀ।
6 Sa’ad da na ciyar da su sun ƙoshi; sa’ad da suka ƙoshi, sai suka fara taƙama; sai suka manta da ni.
ਉਹ ਆਪਣੀਆਂ ਚਾਰਗਾਹਾਂ ਦੇ ਅਨੁਸਾਰ ਰੱਜ ਗਏ, ਉਹ ਰੱਜ ਗਏ ਅਤੇ ਉਹਨਾਂ ਦਾ ਦਿਲ ਉੱਚਾ ਹੋ ਗਿਆ, ਇਸ ਲਈ ਉਹ ਮੈਨੂੰ ਭੁੱਲ ਗਏ।
7 Saboda haka zan hau kansu kamar zaki, zan ɓuya a bakin hanya kamar damisa.
ਸੋ ਮੈਂ ਉਹਨਾਂ ਲਈ ਬੱਬਰ ਸ਼ੇਰ ਵਰਗਾ ਹੋਵਾਂਗਾ, ਮੈਂ ਚੀਤੇ ਵਾਂਗੂੰ ਰਾਹ ਉੱਤੇ ਘਾਤ ਵਿੱਚ ਬੈਠਾਂਗਾ।
8 Kamar beyar da aka ƙwace mata’ya’yanta, zan fāɗa musu in ɓarke su. Kamar zaki zan cinye su; kamar naman jeji zan yayyage su.
ਮੈਂ ਰਿੱਛਣੀ ਵਾਂਗੂੰ ਜਿਹ ਦੇ ਬੱਚੇ ਗੁਆਚ ਗਏ ਹੋਣ ਉਹਨਾਂ ਦੇ ਦਿਲ ਦਾ ਪੜਦਾ ਪਾੜ ਸੁੱਟਾਂਗਾ, ਮੈਂ ਸ਼ੇਰਨੀ ਵਾਂਗੂੰ ਉੱਥੇ ਉਹਨਾਂ ਨੂੰ ਖਾ ਜਾਂਵਾਂਗਾ, ਰੜ ਦੇ ਦਰਿੰਦੇ ਉਹਨਾਂ ਨੂੰ ਨੋਚ ਲੈਣਗੇ।
9 “An hallaka ku, ya Isra’ila, domin kun tayar mini, kun tayar wa mai taimakonku.
ਹੇ ਇਸਰਾਏਲ, ਮੈਂ ਤੈਨੂੰ ਬਰਬਾਦੀ ਕਰਾਂਗਾ, ਤਦ ਕੌਣ ਤੈਨੂੰ ਬਚਾਵੇਗਾ।
10 Ina sarkinku, da zai cece ku? Ina masu mulkinku cikin dukan garuruwanku, waɗanda kuka ce, ‘Ba mu sarki da shugabanni’?
੧੦ਹੁਣ ਤੇਰਾ ਰਾਜਾ ਕਿੱਥੇ ਹੈ, ਕਿ ਉਹ ਤੈਨੂੰ ਤੇਰੇ ਸਾਰੇ ਸ਼ਹਿਰਾਂ ਵਿੱਚ ਬਚਾਵੇ? ਅਤੇ ਤੇਰੇ ਨਿਆਂਕਾਰ, ਜਿਨ੍ਹਾਂ ਦੇ ਬਾਰੇ ਤੂੰ ਆਖਿਆ, ਮੈਨੂੰ ਰਾਜਾ ਅਤੇ ਹਾਕਮ ਦੇ?
11 Saboda haka cikin fushina na ba ku sarki, kuma cikin hasalata na ɗauke shi.
੧੧ਮੈਂ ਤੈਨੂੰ ਆਪਣੇ ਕ੍ਰੋਧ ਵਿੱਚ ਰਾਜਾ ਦਿੱਤਾ, ਅਤੇ ਆਪਣੇ ਕਹਿਰ ਵਿੱਚ ਉਹ ਨੂੰ ਲੈ ਲਿਆ।
12 An yi ajiyar laifin Efraim, aka lissafta zunubansa.
੧੨ਇਫ਼ਰਾਈਮ ਦੀ ਬਦੀ ਬੰਨ੍ਹੀ ਹੋਈ ਹੈ, ਉਹ ਦਾ ਪਾਪ ਰੱਖਿਆ ਹੋਇਆ ਹੈ।
13 Naƙuda ta zo masa kamar a mace mai haihuwa, amma shi yaro ne marar hikima; sa’ad da lokaci ya kai, ba ya zuwa inda mahaifa ta buɗe.
੧੩ਜਣਨ ਦੀਆਂ ਪੀੜਾਂ ਉਹ ਦੇ ਉੱਤੇ ਆ ਪਈਆਂ ਹਨ, ਉਹ ਬੁੱਧਹੀਣ ਪੁੱਤਰ ਹੈ, ਕਿਉਂ ਜੋ ਉਹ ਵੇਲੇ ਸਿਰ ਕੁੱਖ ਦੇ ਮੂੰਹ ਅੱਗੇ ਨਹੀਂ ਆਉਂਦਾ।
14 “Zan fanshe su daga ikon kabari; zan cece su daga mutuwa. Ina annobanki, ya mutuwa? Ina hallakarka, ya kabari? “Ba zan ji tausayi ba, (Sheol h7585)
੧੪ਕੀ ਮੈਂ ਪਤਾਲ ਦੇ ਕਾਬੂ ਤੋਂ ਉਹਨਾਂ ਦੇ ਛੁਟਕਾਰੇ ਦਾ ਮੁੱਲ ਭਰਾਂਗਾ? ਕੀ ਮੈਂ ਮੌਤ ਤੋਂ ਉਹਨਾਂ ਦਾ ਛੁਟਕਾਰਾ ਦਿਆਂਗਾ? ਹੇ ਮੌਤ, ਤੇਰੀਆਂ ਬਵਾਂ ਕਿੱਥੇ ਹਨ? ਹੇ ਪਤਾਲ, ਤੇਰੀ ਤਬਾਹੀ ਕਿੱਥੇ ਹੈ? ਤਰਸ ਮੇਰੀਆਂ ਅੱਖਾਂ ਤੋਂ ਲੁਕਿਆ ਰਹੇਗਾ! (Sheol h7585)
15 ko da ma ya ci gaba cikin’yan’uwansa. Iskar gabas daga Ubangiji za tă zo, tana hurawa daga hamada; maɓulɓularsa za tă kafe rijiyarsa kuma ta bushe. Za a kwashi kaya masu daraja na ɗakin ajiyarsa ganima.
੧੫ਭਾਵੇਂ ਉਹ ਆਪਣੇ ਭਰਾਵਾਂ ਵਿੱਚ ਫਲਦਾਰ ਹੋਵੇ, ਤਾਂ ਵੀ ਪੂਰਬੀ ਹਵਾ, ਹਾਂ, ਯਹੋਵਾਹ ਦੀ ਪੌਣ ਉਜਾੜ ਤੋਂ ਆਵੇਗੀ, ਤਾਂ ਉਹ ਦਾ ਸੋਤਾ ਸੁੱਕ ਜਾਵੇਗਾ, ਅਤੇ ਉਹ ਦਾ ਚਸ਼ਮਾ ਖੁਸ਼ਕ ਹੋ ਜਾਵੇਗਾ, ਉਹ ਉਸ ਦੇ ਖ਼ਜ਼ਾਨੇ ਤੋਂ ਸਾਰੇ ਸੋਹਣੇ ਭਾਂਡੇ ਲੁੱਟ ਲਵੇਗੀ।
16 Dole mutanen Samariya su ɗauki laifinsu, domin sun tayar wa Allahnsu. Za a kashe su da takobi; za a fyaɗa ƙananansu da ƙasa, za a ɓarke matansu masu ciki.”
੧੬ਸਾਮਰਿਯਾ ਆਪਣਾ ਦੋਸ਼ ਚੁੱਕੇਗਾ, ਕਿਉਂ ਜੋ ਉਹ ਆਪਣੇ ਪਰਮੇਸ਼ੁਰ ਤੋਂ ਬਾਗੀ ਹੋ ਗਿਆ ਹੈ, ਉਹ ਤਲਵਾਰ ਨਾਲ ਡਿੱਗਣਗੇ, ਉਹਨਾਂ ਦੇ ਨਿਆਣੇ ਪਟਕਾ ਦਿੱਤੇ ਜਾਣਗੇ, ਅਤੇ ਉਹਨਾਂ ਦੀਆਂ ਗਰਭਵਤੀਆਂ ਚੀਰੀਆਂ ਜਾਣਗੀਆਂ!

< Hosiya 13 >