< Hosiya 2 >
1 “Ka ce da’yan’uwanka maza, ‘Mutanena,’ ka kuma ce da’yan’uwanka mata, ‘Ƙaunatacciyata.’
੧ਆਪਣੇ ਭਰਾਵਾਂ ਨੂੰ “ਮੇਰੇ ਲੋਕ” ਅਤੇ ਆਪਣੀਆਂ ਭੈਣਾਂ ਨੂੰ “ਰਹਿਮ ਦੀਆਂ ਭਾਗਣਾਂ” ਆਖੋ।
2 “Ka tsawata wa mahaifiyarka, ka tsawata mata, gama ita ba matata ba ce, ni kuma ba mijinta ba ne. Ku roƙe ta tă daina karuwancinta da kuma rashin aminci a tsakanin nononta.
੨ਆਪਣੀ ਮਾਂ ਦੇ ਨਾਲ ਝਗੜਾ ਕਰੋ! ਉਹ ਤਾਂ ਮੇਰੀ ਪਤਨੀ ਨਹੀਂ ਹੈ ਅਤੇ ਨਾ ਮੈਂ ਉਹ ਦਾ ਪਤੀ ਹਾਂ। ਉਹ ਆਪਣੇ ਵਿਭਚਾਰ ਨੂੰ ਆਪਣੇ ਅੱਗਿਓਂ ਅਤੇ ਆਪਣੀ ਬੇਵਫ਼ਾਈ ਨੂੰ ਆਪਣੀਆਂ ਛਾਤੀਆਂ ਵਿੱਚੋਂ ਦੂਰ ਕਰੇ!
3 In ba haka ba zai tuɓe ta tsirara in bar ta kamar yadda take a ranar da aka haife ta; zan sa ta zama kamar hamada, in mayar da ita busasshiyar ƙasar, in kashe ta da ƙishirwa.
੩ਕਿਤੇ ਇਸ ਤਰ੍ਹਾਂ ਨਾ ਹੋਵੇ ਕਿ ਮੈਂ ਉਹ ਨੂੰ ਨੰਗੀ ਕਰ ਦੇਵਾਂ, ਜਿਵੇਂ ਉਹ ਆਪਣੇ ਜਨਮ ਦੇ ਦਿਨ ਸੀ ਉਸੇ ਤਰ੍ਹਾਂ ਫਿਰ ਕਰ ਦਿਆਂ, ਉਹ ਨੂੰ ਉਜਾੜ ਵਾਂਗੂੰ ਬਣਾ ਦਿਆਂ, ਉਹ ਨੂੰ ਇੱਕ ਸੁੱਕੀ ਧਰਤੀ ਵਾਂਗੂੰ ਠਹਿਰਾ ਦਿਆਂ ਅਤੇ ਉਹ ਨੂੰ ਪਿਆਸ ਨਾਲ ਮਾਰ ਦਿਆਂ।
4 Ba zan nuna wa’ya’yanta ƙaunata ba, domin su’ya’yan zina ne.
੪ਮੈਂ ਉਹ ਦੇ ਬੱਚਿਆਂ ਉੱਤੇ ਰਹਿਮ ਨਾ ਕਰਾਂਗਾ, ਕਿਉਂ ਜੋ ਉਹ ਵਿਭਚਾਰ ਦੇ ਬੱਚੇ ਹਨ।
5 Mahaifiyarsu ta yi rashin aminci ta kuma ɗauki cikinsu ta wurin yi abin kunya. Ta ce, ‘Zan bi kwartayena, waɗanda suke ba ni abinci da ruwa, ulu nawa da lilina, mai nawa da kuma abin sha na.’
੫ਉਹਨਾਂ ਦੀ ਮਾਂ ਨੇ ਵਿਭਚਾਰ ਕੀਤਾ ਹੈ, ਉਹਨਾਂ ਨੂੰ ਜਨਮ ਦੇਣ ਵਾਲੀ ਨੇ ਸ਼ਰਮ ਦਾ ਕੰਮ ਕੀਤਾ, ਕਿਉਂ ਜੋ ਉਹ ਨੇ ਆਖਿਆ, ਮੈਂ ਆਪਣੇ ਪ੍ਰੇਮੀਆਂ ਦੇ ਮਗਰ ਜਾਂਵਾਂਗੀ, ਜਿਹੜੇ ਮੈਨੂੰ ਮੇਰੀ ਰੋਟੀ ਅਤੇ ਪਾਣੀ ਦਿੰਦੇ ਹਨ, ਮੇਰੀ ਉੱਨ, ਮੇਰੀ ਕਤਾਨ, ਮੇਰਾ ਤੇਲ ਅਤੇ ਮੇਰਾ ਸ਼ਰਬਤ ਵੀ!
6 Saboda haka zai tare hanyarta da ƙaya; zan yi mata katanga don kada tă sami hanya.
੬ਇਸ ਲਈ ਵੇਖ, ਮੈਂ ਤੇਰਾ ਰਾਹ ਕੰਡਿਆਂ ਨਾਲ ਬੰਦ ਕਰ ਦਿਆਂਗਾ, ਮੈਂ ਉਹ ਦੇ ਅੱਗੇ ਕੰਧ ਬਣਾ ਦਿਆਂਗਾ ਤਾਂ ਕਿ ਉਸ ਨੂੰ ਆਪਣਾ ਰਾਹ ਨਾ ਮਿਲੇ।
7 Za tă bi kwartayenta amma ba za tă kama su ba; za tă neme su amma ba za tă same su ba. Sa’an nan za tă ce, ‘Zan koma ga mijina na fari, gama dā ya fi mini yadda nake a yanzu.’
੭ਉਹ ਆਪਣਿਆਂ ਪ੍ਰੇਮੀਆਂ ਦੇ ਪਿੱਛੇ ਜਾਵੇਗੀ, ਪਰ ਉਹ ਉਹਨਾਂ ਨੂੰ ਨਾ ਪਾਵੇਗੀ, ਉਹ ਉਹਨਾਂ ਨੂੰ ਭਾਲੇਗੀ ਪਰ ਪਾਵੇਗੀ ਨਾ, ਤਾਂ ਉਹ ਆਖੇਗੀ, ਮੈਂ ਜਾਂਵਾਂਗੀ, ਅਤੇ ਆਪਣੇ ਪਹਿਲੇ ਪਤੀ ਵੱਲ ਮੁੜਾਂਗੀ, ਕਿਉਂ ਜੋ ਮੇਰਾ ਪਹਿਲਾ ਹਾਲ ਹੁਣ ਨਾਲੋਂ ਚੰਗਾ ਸੀ।
8 Ba ta yarda cewa ni ne wanda ya ba ta hatsi, sabon ruwan inabi da mai ba, wanda ya jibge mata azurfa da zinariya, waɗanda suka yi amfani wa Ba’al ba.
੮ਉਹ ਨੇ ਨਾ ਜਾਣਿਆ ਕਿ ਮੈਂ ਹੀ ਉਹ ਨੂੰ ਅੰਨ, ਨਵੀਂ ਮੈਅ ਅਤੇ ਤੇਲ ਦਿੰਦਾ ਸੀ, ਅਤੇ ਉਹ ਨੂੰ ਚਾਂਦੀ ਸੋਨਾ ਵਾਫ਼ਰ ਦਿੰਦਾ ਰਿਹਾ, ਜਿਹੜਾ ਉਹਨਾਂ ਨੇ ਬਆਲ ਲਈ ਵਰਤਿਆ!
9 “Saboda haka zan ƙwace hatsina sa’ad da ya nuna, da sabon ruwan inabina sa’ad da ya ƙosa. Zan karɓe ulu nawa da lilina, da take niyya ta rufe tsiraicinta.
੯ਇਸ ਲਈ ਮੈਂ ਮੁੜ ਕੇ ਸਮੇਂ ਉੱਤੇ ਆਪਣਾ ਅੰਨ ਲੈ ਲਵਾਂਗਾ, ਅਤੇ ਨਵੀਂ ਮੈਅ ਵੀ ਉਸ ਦੀ ਰੁੱਤ ਸਿਰ, ਮੈਂ ਆਪਣੀ ਉੱਨ ਅਤੇ ਆਪਣੀ ਕਤਾਨ ਚੁੱਕ ਲਵਾਂਗਾ, ਜੋ ਉਹ ਦੇ ਨੰਗੇਜ਼ ਨੂੰ ਢੱਕਣ ਲਈ ਸੀ।
10 Saboda haka yanzu zan buɗe tsiraicinta a idanun kwartayenta; ba wani da zai ƙwace ta daga hannuwana.
੧੦ਹੁਣ ਮੈਂ ਉਹ ਦੀ ਵਾਸ਼ਨਾ ਨੂੰ ਉਹ ਦੇ ਪ੍ਰੇਮੀਆਂ ਦੇ ਸਾਹਮਣੇ ਖੋਲ੍ਹ ਦਿਆਂਗਾ, ਅਤੇ ਕੋਈ ਉਹ ਨੂੰ ਮੇਰੇ ਹੱਥੋਂ ਛੁਡਾਵੇਗਾ ਨਾ!
11 Zan tsayar da dukan bukukkuwarta, bukukkuwarta na shekara-shekara, da kuma kiyaye bikin Sababbin Wata nata, kwanakin Asabbacinta, dukan ƙayyadaddun bukukkuwarta.
੧੧ਮੈਂ ਉਹ ਦੀ ਸਾਰੀ ਖੁਸ਼ੀ ਨੂੰ ਖ਼ਤਮ ਕਰ ਦਿਆਂਗਾ, ਉਹ ਦੇ ਪਰਬ, ਉਹ ਦੀਆਂ ਅਮੱਸਿਆ, ਉਹ ਦੇ ਸਬਤ, ਅਤੇ ਉਹ ਦੇ ਸਭ ਠਹਿਰਾਏ ਹੋਏ ਪਰਬ।
12 Zan lalatar da inabinta da kuma itatuwan ɓaurenta, waɗanda take cewa su ne abin da kwartayenta suka biya; zan mayar da su kurmi, namun jeji kuwa za su ci su.
੧੨ਮੈਂ ਉਹ ਦੀਆਂ ਅੰਗੂਰੀ ਵੇਲਾਂ ਅਤੇ ਹੰਜ਼ੀਰਾਂ ਨੂੰ ਵਿਰਾਨ ਕਰਾਂਗਾ, ਜਿਨ੍ਹਾਂ ਦੇ ਬਾਰੇ ਉਸ ਨੇ ਆਖਿਆ, ਇਹ ਮੇਰੀ ਖਰਚੀ ਹੈ, ਜਿਹ ਨੂੰ ਮੇਰੇ ਪ੍ਰੇਮੀਆਂ ਨੇ ਮੈਨੂੰ ਦਿੱਤਾ ਹੈ। ਮੈਂ ਉਨ੍ਹਾਂ ਨੂੰ ਜੰਗਲ ਬਣਾ ਦਿਆਂਗਾ, ਅਤੇ ਜੰਗਲੀ ਜਾਨਵਰ ਉਨ੍ਹਾਂ ਨੂੰ ਖਾਣਗੇ।
13 Zan hukunta ta saboda kwanakin da ta ƙone turare wa Ba’al; ta yi wa kanta ado da zobai da duwatsu masu daraja, ta bi kwartayenta, amma ta manta da ni,” in ji Ubangiji.
੧੩ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ, ਅਤੇ ਬਾਲ਼ੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।
14 “Saboda haka yanzu zan rarrashe ta; zan bishe ta zuwa hamada in kuma yi mata magana a hankali.
੧੪ਇਸ ਲਈ ਵੇਖ, ਮੈਂ ਉਹ ਨੂੰ ਮੋਹ ਲਵਾਂਗਾ, ਅਤੇ ਉਹ ਨੂੰ ਉਜਾੜ ਵਿੱਚ ਲੈ ਜਾਂਵਾਂਗਾ, ਅਤੇ ਮੈਂ ਉਹ ਦੇ ਨਾਲ ਦਿਲ ਲੱਗੀ ਦੀਆਂ ਗੱਲਾਂ ਕਰਾਂਗਾ।
15 A can zan mayar mata da gonakin inabinta, zan kuma sa Kwarin Akor yă zama ƙofar bege. A can za tă rera kamar a kwanakin ƙuruciyarta, kamar a lokacin da ta fita daga Masar.
੧੫ਮੈਂ ਉਹ ਨੂੰ ਉੱਥੋਂ ਦੇ ਬਾਗ਼ ਦਿਆਂਗਾ, ਨਾਲੇ ਆਕੋਰ ਦੀ ਘਾਟੀ ਵੀ ਆਸ ਦੇ ਦਰਵਾਜ਼ੇ ਲਈ। ਉੱਥੇ ਉਹ ਉਸੇ ਤਰ੍ਹਾਂ ਉੱਤਰ ਦੇਵੇਗੀ, ਜਿਵੇਂ ਆਪਣੀ ਜੁਆਨੀ ਦੇ ਦਿਨ ਵਿੱਚ ਦਿੰਦੀ ਸੀ, ਅਤੇ ਜਿਵੇਂ ਉਸ ਸਮੇਂ ਜਦ ਉਹ ਮਿਸਰ ਦੇਸ ਤੋਂ ਉਤਾਹਾਂ ਆਈ।
16 “A waccan rana,” in ji Ubangiji, “za ki ce da ni ‘mijina’; ba za ki ƙara ce ni ‘maigidana’ ba.
੧੬ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਤੂੰ ਮੈਨੂੰ “ਮੇਰਾ ਪਤੀ” ਆਖੇਗੀ, ਅਤੇ ਫੇਰ ਮੈਨੂੰ “ਮੇਰਾ ਬਆਲ” ਨਾ ਆਖੇਗੀ।
17 Zan cire sunayen Ba’al daga leɓunanta; ba za a ƙara kira sunayensu ba.
੧੭ਮੈਂ ਤਾਂ ਉਹ ਦੇ ਮੂੰਹੋਂ ਬਆਲਾਂ ਦੇ ਨਾਮ ਦੂਰ ਕਰਾਂਗਾ, ਅਤੇ ਉਹ ਫੇਰ ਆਪਣੇ ਨਾਮ ਦੇ ਨਾਲ ਯਾਦ ਨਾ ਕੀਤੇ ਜਾਣਗੇ।
18 A waccan rana zan yi alkawari dominsu da namun jeji da kuma tsuntsayen sararin sama da dukan halittu masu rarrafe a ƙasa. Baka da takobi da yaƙi zan sa su ƙare a ƙasar, domin duk su zauna lafiya.
੧੮ਮੈਂ ਉਸ ਦਿਨ ਜੰਗਲੀ ਜਾਨਵਰਾਂ, ਅਕਾਸ਼ ਦੇ ਪੰਛੀਆਂ ਅਤੇ ਜ਼ਮੀਨ ਦੇ ਘਿੱਸਰਨ ਵਾਲਿਆਂ ਨਾਲ ਉਹਨਾਂ ਲਈ ਇੱਕ ਨੇਮ ਬੰਨ੍ਹਾਂਗਾ, ਅਤੇ ਮੈਂ ਧਣੁੱਖ, ਤਲਵਾਰ ਅਤੇ ਯੁੱਧ ਨੂੰ ਦੇਸ ਵਿੱਚੋਂ ਭੰਨ ਸੁੱਟਾਂਗਾ, ਅਤੇ ਮੈਂ ਉਹਨਾਂ ਨੂੰ ਚੈਨ ਨਾਲ ਲੇਟਣ ਦਿਆਂਗਾ।
19 Zan ɗaura aure da ke har abada; zan ɗaura aure da yake cikin adalci da gaskiya, cikin ƙauna da jinƙai.
੧੯ਮੈਂ ਤੈਨੂੰ ਸਦਾ ਲਈ ਆਪਣੀ ਦੁਲਹਨ ਬਣਾ ਲਵਾਂਗਾ, ਹਾਂ, ਧਰਮ, ਇਨਸਾਫ਼, ਦਯਾ ਅਤੇ ਰਹਿਮ ਨਾਲ ਮੈਂ ਤੈਨੂੰ ਆਪਣੀ ਦੁਲਹਨ ਬਣਾਵਾਂਗਾ,
20 Zan ɗaura aure da yake cikin aminci za ki kuwa yarda cewa ni ne Ubangiji.
੨੦ਮੈਂ ਤੈਨੂੰ ਵਫ਼ਾਦਾਰੀ ਨਾਲ ਆਪਣੀ ਦੁਲਹਨ ਬਣਾਵਾਂਗਾ, ਅਤੇ ਤੂੰ ਯਹੋਵਾਹ ਨੂੰ ਜਾਣੇਂਗੀ।
21 “A waccan rana zan amsa,” in ji Ubangiji, “zan amsa wa sararin sama, za su kuwa amsa wa ƙasa;
੨੧ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ, ਯਹੋਵਾਹ ਦਾ ਵਾਕ ਹੈ, ਮੈਂ ਅਕਾਸ਼ਾਂ ਨੂੰ ਉੱਤਰ ਦਿਆਂਗਾ, ਅਤੇ ਉਹ ਧਰਤੀ ਨੂੰ ਉੱਤਰ ਦੇਣਗੇ।
22 ƙasa kuma za tă amsa wa hatsi, sabon ruwan inabi da kuma mai, su kuma za su amsa wa Yezireyel.
੨੨ਧਰਤੀ ਅੰਨ, ਨਵੀਂ ਮੈਅ ਅਤੇ ਤੇਲ ਨੂੰ ਉੱਤਰ ਦੇਵੇਗੀ, ਅਤੇ ਉਹ ਯਿਜ਼ਰਏਲ ਨੂੰ ਉੱਤਰ ਦੇਣਗੇ।
23 Zan dasa ta wa kaina a ƙasar; zan shuka ƙaunata ga wanda na ce ‘Ba ƙaunatacciyata ba.’ Zan faɗa wa waɗanda a ce ‘Ba mutanena ba,’ ‘Ku mutanena ne’; za su kuwa ce, ‘Kai ne Allahna.’”
੨੩ਮੈਂ ਉਹ ਨੂੰ ਆਪਣੇ ਲਈ ਧਰਤੀ ਵਿੱਚ ਬੀਜਾਂਗਾ, ਮੈਂ ਲੋ-ਰੁਹਾਮਾਹ ਉੱਤੇ ਰਹਿਮ ਕਰਾਂਗਾ, ਅਤੇ ਲੋ-ਅੰਮੀ ਨੂੰ ਆਖਾਂਗਾ ਕਿ ਤੂੰ ਮੇਰੀ ਪਰਜਾ ਹੈਂ, ਅਤੇ ਉਹ ਆਖੇਗਾ, ਮੇਰੇ ਪਰਮੇਸ਼ੁਰ!