< Ishaya 21 >

1 Abin da Allah ya faɗa game da Hamada da take kusa da Teku. Kamar guguwa mai share cikin ƙasar kudu, mai hari ya zo daga hamada, daga ƙasar mai banrazana.
ਸਮੁੰਦਰ ਦੀ ਉਜਾੜ ਦੇ ਵਿਖੇ ਅਗੰਮ ਵਾਕ, - ਜਿਵੇਂ ਦੱਖਣ ਵਿੱਚ ਵਾਵਰੋਲੇ ਲੰਘਣ ਨੂੰ ਹਨ, ਉਸੇ ਤਰ੍ਹਾਂ ਉਹ ਉਜਾੜ ਤੋਂ, ਇੱਕ ਡਰਾਉਣੇ ਦੇਸ ਤੋਂ ਚਲਿਆ ਆਉਂਦਾ ਹੈ।
2 An nuna mini mugun wahayi, mai bashewa ya bashe, mai washewa ya washe. Elam, ki yi yaƙi! Mediya, ki yi kwanto! Zan kawo ƙarshen dukan nishe-nishen da ta jawo.
ਕਸ਼ਟ ਦੀਆਂ ਗੱਲਾਂ ਦਾ ਇੱਕ ਦਰਸ਼ਣ ਮੈਨੂੰ ਵਿਖਾਇਆ ਗਿਆ, - ਛਲੀਆ ਛਲਦਾ, ਲੁਟੇਰਾ ਲੁੱਟਦਾ! ਹੇ ਏਲਾਮ, ਚੜ੍ਹਾਈ ਕਰ! ਹੇ ਮਾਦਈ, ਘੇਰ ਲੈ! ਮੈਂ ਉਸ ਦਾ ਸਾਰਾ ਹੂੰਗਣਾ ਮੁਕਾ ਦਿੰਦਾ ਹਾਂ।
3 Game da wannan jikina yana ciwo, zafi ya kama ni, kamar na mace mai naƙuda; na razana game da abin da na ji, na yi mamakin abin da na gani.
ਇਸ ਲਈ ਮੇਰਾ ਲੱਕ ਦਰਦ ਨਾਲ ਭਰਿਆ ਹੈ, ਜਣਨ ਵਾਲੀ ਦੀਆਂ ਪੀੜਾਂ ਵਾਂਗੂੰ ਪੀੜਾਂ ਨੇ ਮੈਨੂੰ ਫੜ੍ਹ ਲਿਆ ਹੈ, ਮੈਂ ਅਜਿਹੀ ਬੇਚੈਨੀ ਵਿੱਚ ਹਾਂ ਕਿ ਮੈਂ ਸੁਣ ਨਹੀਂ ਸਕਦਾ, ਮੈਂ ਅਜਿਹਾ ਘਬਰਾ ਗਿਆ ਹਾਂ ਕਿ ਮੈਂ ਵੇਖ ਨਹੀਂ ਸਕਦਾ।
4 Gabana tana ta fāɗuwa, tsoro ya sa ina rawan jiki; hasken da nake marmari ya zo da razana gare ni.
ਮੇਰਾ ਦਿਲ ਧੜਕਦਾ ਹੈ, ਕੰਬਣੀ ਨੇ ਮੈਨੂੰ ਆ ਦੱਬਿਆ, ਜਿਸ ਸ਼ਾਮ ਨੂੰ ਮੈਂ ਲੋਚਦਾ ਸੀ, ਉਹ ਮੇਰੇ ਲਈ ਕਾਂਬਾ ਬਣ ਗਈ ਹੈ।
5 Sun shirya teburori, sun shimfiɗa dardumai, sun ci, sun sha! Tashi, ku hafsoshi, sa mai a garkuwoyi!
ਉਹ ਭੋਜਨ ਲਈ ਮੇਜ਼ ਲਾਉਂਦੇ ਹਨ, ਉਹ ਦਰੀਆਂ ਵਿਛਾਉਂਦੇ ਹਨ, ਉਹ ਖਾਂਦੇ-ਪੀਂਦੇ ਹਨ। ਹੇ ਹਾਕਮੋ, ਉੱਠੋ! ਢਾਲਾਂ ਨੂੰ ਤੇਲ ਮਲੋ!।
6 Ga abin da mai girma ya ce mini, “Tafi, ka sa mai tsaro ka kuma sa ya ba da rahoton abin da ya gani.
ਕਿਉਂਕਿ ਪ੍ਰਭੂ ਨੇ ਮੈਨੂੰ ਆਖਿਆ ਹੈ, ਜਾ, ਰਾਖ਼ਾ ਖੜ੍ਹਾ ਕਰ, ਜੋ ਕੁਝ ਉਹ ਵੇਖੇ ਉਹ ਦੱਸੇ।
7 Sa’ad da ya ga kekunan yaƙi tare da ƙungiyoyin dawakai, mahaya a kan jakuna, ko mahaya a kan raƙuma, to, fa ya zauna a faɗake, ya kintsa sosai.”
ਜਦ ਉਹ ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ, ਗਧਿਆਂ ਦੇ ਅਸਵਾਰ, ਊਠਾਂ ਦੇ ਅਸਵਾਰ ਵੇਖੇ, ਤਾਂ ਵੱਡੇ ਗੌਰ ਨਾਲ ਗੌਰ ਕਰੇ!
8 Mai tsaron kuma ya yi ihu, “Kowace rana, ranka yă daɗe, nakan tsaya a hasumiyar tsaro; kowane dare nakan tsaya a wurin aikina.
ਉਹ ਨੇ ਬੱਬਰ ਸ਼ੇਰ ਵਾਂਗੂੰ ਪੁਕਾਰਿਆ, ਹੇ ਪ੍ਰਭੂ, ਮੈਂ ਪਹਿਰੇ ਦੇ ਬੁਰਜ ਉੱਤੇ ਸਾਰਾ ਦਿਨ ਖੜ੍ਹਾ ਰਹਿੰਦਾ ਹਾਂ, ਅਤੇ ਰਾਤਾਂ ਦੀਆਂ ਰਾਤਾਂ ਆਪਣੇ ਪਹਿਰੇ ਉੱਤੇ ਟਿਕਿਆ ਰਹਿੰਦਾ ਹਾਂ।
9 Duba, ga wani mutum tafe a keken yaƙin tare da ƙungiyar dawakai. Ya kuma mayar da amsa, ‘Babilon ta fāɗi, ta fāɗi! Dukan siffofin allolinta kwance a ragargaje a ƙasa!’”
ਅਤੇ ਵੇਖੋ! ਅਸਵਾਰ, ਘੋੜ ਚੜ੍ਹਿਆਂ ਦੇ ਜੋੜੇ ਚਲੇ ਆਉਂਦੇ ਹਨ! ਉਹ ਨੇ ਉੱਤਰ ਦੇ ਕੇ ਆਖਿਆ, ਡਿੱਗ ਪਿਆ, ਬਾਬਲ ਡਿੱਗ ਪਿਆ! ਉਹ ਦੇ ਦੇਵਤਿਆਂ ਦੀਆਂ ਸਾਰੀਆਂ ਮੂਰਤੀਆਂ ਭੂੰਜੇ ਭੰਨੀਆਂ ਪਈਆਂ ਹਨ।
10 Ya mutanena, an ragargaje ku a masussuka, na faɗa muku abin da na ji daga Ubangiji Maɗaukaki, daga Allah na Isra’ila.
੧੦ਹੇ ਮੇਰੇ ਗਾਹ ਅਤੇ ਮੇਰੇ ਪਿੜ ਦੇ ਅੰਨ, ਜੋ ਕੁਝ ਮੈਂ ਇਸਰਾਏਲ ਦੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਤੋਂ ਸੁਣਿਆ ਹੈ, ਮੈਂ ਤੁਹਾਨੂੰ ਦੱਸ ਦਿੱਤਾ ਹੈ।
11 Abin da Allah ya faɗa game da Duma, Wani ya kira ni daga Seyir, “Mai tsaro, me ya rage a daren? Mai tsaro, me ya rage a daren?”
੧੧ਦੂਮਾਹ ਦੇ ਵਿਖੇ ਅਗੰਮ ਵਾਕ । ਸੇਈਰ ਤੋਂ ਕੋਈ ਮੈਨੂੰ ਪੁਕਾਰਦਾ ਹੈ, ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ? ਹੇ ਰਾਖੇ, ਰਾਤ ਦੀ ਕੀ ਖ਼ਬਰ ਹੈ?
12 Mai tsaro ya amsa, “Safiya ta gabato, haka kuma dare. In za ka yi tambaya, to, yi tambaya; sai ka sāke zuwa, ka tambaya.”
੧੨ਰਾਖੇ ਨੇ ਆਖਿਆ, ਸਵੇਰ ਆਉਂਦੀ ਹੈ, ਅਤੇ ਰਾਤ ਵੀ, ਜੇ ਤੁਸੀਂ ਪੁੱਛਣਾ ਚਾਹੁੰਦੇ ਹੋ ਤਾਂ ਪੁੱਛੋ, ਫੇਰ ਮੁੜ ਕੇ ਆਓ।
13 Abin da Allah ya faɗa game da Arabiya. Ku ayarin Dedanawa, ku da kuka sauka a jejin Arabiya,
੧੩ਅਰਬ ਦੇ ਵਿਰੁੱਧ ਅਗੰਮ ਵਾਕ, - ਹੇ ਦਦਾਨੀਆਂ ਦੇ ਕਾਫ਼ਲਿਓ, ਤੁਸੀਂ ਜੋ ਅਰਬ ਦੇ ਜੰਗਲਾਂ ਵਿੱਚ ਟਿਕਦੇ ਹੋ।
14 ku kawo ruwa don ƙishirwa; ku da kuke zama a Tema, ku kawo abinci don masu gudun hijira.
੧੪ਹੇ ਤੇਮਾ ਦੇਸ ਦੇ ਵਾਸੀਓ, ਤਿਹਾਏ ਦੇ ਪੀਣ ਲਈ ਪਾਣੀ ਲਿਆਓ, ਭਗੌੜੇ ਲਈ ਆਪਣੀ ਰੋਟੀ ਲੈ ਕੇ ਮਿਲੋ,
15 Sun gudu daga takobi, daga takobin da aka janye, daga bakan da aka tanƙware da kuma daga zafin yaƙi.
੧੫ਕਿਉਂ ਜੋ ਉਹ ਤਲਵਾਰ ਤੋਂ, ਸਗੋਂ ਧੂਹੀ ਹੋਈ ਤਲਵਾਰ ਤੋਂ ਅਤੇ ਝੁਕਾਈ ਹੋਈ ਧਣੁੱਖ ਤੋਂ, ਅਤੇ ਘਮਸਾਣ ਯੁੱਧ ਤੋਂ ਭੱਜੇ ਹਨ।
16 Ga abin da mai girma ya ce mini, “Cikin shekara ɗaya, kamar yadda bawan da aka bautar da shi bisa ga yarjejjeniya zai lissafta, dukan sojojin Kedar za su zo ga ƙarshe.
੧੬ਪ੍ਰਭੂ ਨੇ ਤਾਂ ਮੈਨੂੰ ਇਹ ਆਖਿਆ, ਮਜ਼ਦੂਰ ਦੇ ਸਾਲਾਂ ਦੇ ਅਨੁਸਾਰ ਇੱਕ ਸਾਲ ਵਿੱਚ, ਕੇਦਾਰ ਦਾ ਸਾਰਾ ਪਰਤਾਪ ਮੁੱਕ ਜਾਵੇਗਾ।
17 Waɗanda suka yi rai na maharba, jarumawan Kedar, za su zama kaɗan.” Ubangiji, Allah na Isra’ila, ya faɗa.
੧੭ਕੇਦਾਰੀਆਂ ਦੇ ਸੂਰਮੇ, ਤੀਰ-ਅੰਦਾਜ਼ਾਂ ਦਾ ਬਕੀਆ ਥੋੜ੍ਹਾ ਹੀ ਰਹਿ ਜਾਵੇਗਾ, ਕਿਉਂ ਜੋ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੇ ਇਹ ਫ਼ਰਮਾਇਆ ਹੈ।

< Ishaya 21 >