< Ishaya 22 >

1 Abin da Allah ya faɗa game da Kwarin Wahayi. Mene ne ya dame ku a yanzu, da dukanku kuka hau kan rufin gidaje.
ਦਰਸ਼ਣ ਵਾਲੀ ਘਾਟੀ ਦੇ ਵਿਖੇ ਅਗੰਮ ਵਾਕ । ਹੁਣ ਤੈਨੂੰ ਕੀ ਹੋਇਆ, ਤੁਸੀਂ ਜੋ ਸਾਰਿਆਂ ਦੇ ਸਾਰੇ ਕੋਠਿਆਂ ਉੱਤੇ ਚੜ੍ਹ ਗਏ ਹੋ?
2 Ya kai gari cike da hayaniya, Ya ke birnin tashin hankali da alkarya mai murna? Mutanenki ba su mutu ta wurin takobi ba, ba kuwa za su mutu a yaƙi ba.
ਹੇ ਸ਼ੋਰ ਨਾਲ ਭਰੇ ਹੋਏ ਰੌਲ਼ੇ ਵਾਲੇ ਸ਼ਹਿਰ! ਹੇ ਅਨੰਦਮਈ ਨਗਰ! ਤੇਰੇ ਵੱਢੇ ਹੋਏ ਨਾ ਤਲਵਾਰ ਨਾਲ ਵੱਢੇ ਗਏ, ਨਾ ਜੰਗ ਵਿੱਚ ਮਾਰੇ ਗਏ!
3 Dukan shugabanninki sun gudu gaba ɗaya; an kama su ba tare da an yi amfani da baka ba. Dukanku da aka kama an kwashe ku ɗaurarru gaba ɗaya, kun gudu tun abokin gāba yana da nisa.
ਤੇਰੇ ਸਾਰੇ ਆਗੂ ਇਕੱਠੇ ਭੱਜ ਗਏ, ਉਹ ਤੀਰ-ਅੰਦਾਜ਼ਾਂ ਤੋਂ ਫੜ੍ਹੇ ਗਏ, ਜਿੰਨੇ ਲੱਭ ਪਏ ਉਹ ਇਕੱਠੇ ਬੰਦੀ ਬਣਾਏ ਗਏ, ਭਾਵੇਂ ਉਹ ਦੂਰੋਂ ਹੀ ਭੱਜ ਗਏ ਸਨ।
4 Saboda haka na ce, “Ƙyale ni kurum; bari in yi kuka mai zafi. Kada ka yi ƙoƙarin ta’azantar da ni a kan hallakar mutanena.”
ਇਸ ਲਈ ਮੈਂ ਆਖਿਆ, ਮੇਰੀ ਵੱਲ ਨਾ ਵੇਖੋ, ਮੈਂ ਫੁੱਟ-ਫੁੱਟ ਕੇ ਰੋਵਾਂਗਾ। ਮੇਰੀ ਪਰਜਾ ਦੀ ਧੀ ਦੀ ਬਰਬਾਦੀ ਉੱਤੇ, ਮੈਨੂੰ ਤਸੱਲੀ ਦੇਣ ਦਾ ਯਤਨ ਨਾ ਕਰੋ।
5 Ubangiji, Ubangiji Maɗaukaki, yana da ranar giggicewa da tattakewa da banrazana a cikin Kwarin Wahayi, ranar ragargazawar katanga da ta yin kuka ga duwatsu.
ਸੈਨਾਂ ਦੇ ਪ੍ਰਭੂ ਯਹੋਵਾਹ ਦਾ ਠਹਿਰਾਇਆ ਹੋਇਆ ਇੱਕ ਦਿਨ ਹੈ, ਦਰਸ਼ਣ ਵਾਲੀ ਘਾਟੀ ਵਿੱਚ ਰੌਲ਼ੇ ਅਤੇ ਲਤਾੜਨ ਅਤੇ ਗੜਬੜ ਦਾ ਦਿਨ, ਕੰਧਾਂ ਦਾ ਢੱਠਣਾ ਅਤੇ ਰੌਲ਼ਾ ਪਹਾੜਾਂ ਤੱਕ ਪਹੁੰਚਿਆ!
6 Elam ya ɗauki kwari da baka, tare da mahayan kekunan yaƙinta da dawakai; Kir ta buɗe garkuwoyi.
ਏਲਾਮ ਨੇ ਰਥਾਂ, ਆਦਮੀਆਂ ਅਤੇ ਘੋੜ ਚੜ੍ਹਿਆਂ ਨਾਲ ਤਰਕਸ਼ ਚੁੱਕਿਆ ਹੈ, ਅਤੇ ਕੀਰ ਨੇ ਢਾਲ਼ ਨੰਗੀ ਕੀਤੀ।
7 Kwarurukanku mafi kyau sun cika da kekunan yaƙi, an kuma tsai da mahayan dawakai a ƙofofin birni.
ਤੇਰੀਆਂ ਚੰਗੇਰੀਆਂ ਘਾਟੀਆਂ ਰਥਾਂ ਨਾਲ ਭਰੀਆਂ ਹੋਈਆਂ ਹਨ, ਅਤੇ ਘੋੜ ਚੜ੍ਹਿਆਂ ਨੇ ਫਾਟਕ ਦੇ ਅੱਗੇ ਕਤਾਰ ਬੰਨ੍ਹੀ ਹੋਈ ਹੈ।
8 An rurrushe kāriyar Yahuda, a ranan nan kuwa kun yi la’akari da makamai a cikin Fadan Kurmi;
ਉਸ ਨੇ ਯਹੂਦਾਹ ਦਾ ਪੜਦਾ ਲਾਹ ਸੁੱਟਿਆ ਹੈ। ਉਸ ਦਿਨ ਤੂੰ ਜੰਗਲ ਦੇ ਮਹਿਲ ਵਿੱਚ ਸ਼ਸਤਰਾਂ ਉੱਤੇ ਗੌਰ ਕੀਤਾ
9 kuka ga cewa Birnin Dawuda tana da wuraren kāriya masu yawa da suka tsattsage; kuka tattara ruwa a Tafkin Ƙasa.
ਅਤੇ ਤੁਸੀਂ ਦਾਊਦ ਦੇ ਸ਼ਹਿਰ ਦੀਆਂ ਤੇੜਾਂ ਵੇਖੀਆਂ ਕਿ ਉਹ ਬਹੁਤ ਸਨ ਅਤੇ ਤੁਸੀਂ ਹੇਠਲੇ ਤਲਾਬ ਦਾ ਪਾਣੀ ਇਕੱਠਾ ਕੀਤਾ।
10 Kuka ƙirga gine-gine a Urushalima kuka kuma rurrushe gidaje don ku ƙarfafa katanga.
੧੦ਤੁਸੀਂ ਯਰੂਸ਼ਲਮ ਦੇ ਘਰਾਂ ਦੀ ਗਿਣਤੀ ਕੀਤੀ ਅਤੇ ਘਰਾਂ ਨੂੰ ਢਾਹ ਸੁੱਟਿਆ ਤਾਂ ਜੋ ਸ਼ਹਿਰਪਨਾਹ ਨੂੰ ਪੱਕਾ ਕਰੋ।
11 Kuka gina matarar ruwa tsakanin katanga biyu saboda ruwan Tsohon Tafki, amma ba ku yi la’akari da Wannan da ya yi su ba, ko ku kula da Wannan da ya shirya shi tuntuni.
੧੧ਤੁਸੀਂ ਪੁਰਾਣੇ ਤਲਾਬ ਦੇ ਪਾਣੀ ਲਈ ਦੋਹਾਂ ਕੰਧਾਂ ਦੇ ਵਿਚਕਾਰ ਇੱਕ ਹੌਦ ਬਣਾਇਆ ਪਰ ਤੁਸੀਂ ਉਹ ਦੇ ਬਣਾਉਣ ਵਾਲੇ ਦਾ ਗੌਰ ਨਾ ਕੀਤਾ, ਜਿਸ ਨੇ ਪੁਰਾਣੇ ਸਮਿਆਂ ਤੋਂ ਉਸ ਨੂੰ ਠਹਿਰਾਇਆ ਸੀ, ਨਾ ਉਸ ਵੱਲ ਧਿਆਨ ਦਿੱਤਾ।
12 Ubangiji, Ubangiji Maɗaukaki ya kira ku a wannan rana don ku yi kuka ku yi ihu, don ku aske gashinku ku kuma sa tsummoki.
੧੨ਉਸ ਦਿਨ ਸੈਨਾਂ ਦੇ ਪ੍ਰਭੂ ਯਹੋਵਾਹ ਨੇ ਤੁਹਾਨੂੰ ਰੋਣ ਲਈ, ਸੋਗ ਕਰਨ, ਸਿਰ ਮੁਨਾਉਣ ਅਤੇ ਤੱਪੜ ਪਾਉਣ ਲਈ ਬੁਲਾਇਆ ਸੀ,
13 Amma duba, sai ga shi kuna farin ciki kuna kuma murna, kuna yankan shanu kuna kashe tumaki, kuna cin nama kuna kuma shan ruwan inabi! Kuna cewa, “Bari mu ci mu kuma sha, gama gobe za mu mutu!”
੧੩ਪਰ ਵੇਖੋ, ਖੁਸ਼ੀ ਅਤੇ ਅਨੰਦ ਮਨਾਇਆ ਗਿਆ, ਬਲ਼ਦਾਂ ਨੂੰ ਵੱਢਣਾ ਅਤੇ ਭੇਡਾਂ ਨੂੰ ਕੱਟਣਾ ਕੀਤਾ ਗਿਆ, ਮਾਸ ਖਾਧਾ ਗਿਆ ਅਤੇ ਮਧ ਪੀਤੀ ਗਈ, ਕਿਉਂ ਜੋ ਤੁਸੀਂ ਆਖਿਆ - ਅਸੀਂ ਖਾਈਏ ਪੀਵੀਏ, ਕਿਉਂ ਜੋ ਕੱਲ ਤਾਂ ਅਸੀਂ ਮਰਨਾ ਹੈ।
14 Ubangiji Maɗaukaki ya bayyana wannan a kunnena cewa, “Har ranar mutuwarka ba za a yi kafarar wannan zunubi ba,” in ji mai girma Ubangiji Maɗaukaki.
੧੪ਤਦ ਮੇਰੇ ਕੰਨ ਵਿੱਚ ਸੈਨਾਂ ਦੇ ਯਹੋਵਾਹ ਨੇ ਇਹ ਆਖਿਆ, ਤੁਹਾਡੇ ਮਰਨ ਤੱਕ ਵੀ ਤੁਹਾਡੀ ਇਸ ਬਦੀ ਦਾ ਪ੍ਰਾਸਚਿਤ ਨਾ ਹੋਵੇਗਾ, ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ।
15 Ga abin da Ubangiji, Ubangiji Maɗaukaki, ya faɗa, “Je, ka faɗa wa wannan mai hidima, Shebna, sarkin fada.
੧੫ਸੈਨਾਂ ਦਾ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇੱਕ ਭੰਡਾਰੀ ਕੋਲ ਅਰਥਾਤ ਸ਼ਬਨਾ ਕੋਲ ਜਾ, ਜਿਹੜਾ ਇਸ ਘਰ ਉੱਤੇ ਹੈ ਅਤੇ ਆਖ,
16 Mene ne kake yi a nan kuma wa ya ba ka izini ka haƙa kabari wa kanka a nan, kana fafe kabarinka a bisa kana sassaƙa wurin hutunka a dutse?
੧੬ਐਥੇ ਤੇਰੇ ਕੋਲ ਕੀ ਹੈ? ਅਤੇ ਐਥੇ ਤੇਰਾ ਕੌਣ ਹੈ? ਜੋ ਤੂੰ ਆਪਣੇ ਲਈ ਐਥੇ ਇੱਕ ਕਬਰ ਪੁੱਟੀ ਹੈ! ਉਚਿਆਈ ਤੇ ਉਹ ਆਪਣੀ ਕਬਰ ਪੁੱਟਦਾ, ਚੱਟਾਨ ਵਿੱਚ ਉਹ ਆਪਣੇ ਲਈ ਇੱਕ ਟਿਕਾਣਾ ਬਣਾਉਂਦਾ ਹੈ!
17 “Ka yi hankali, Ubangiji yana shirin ya kama ka da ƙarfi ya kuma ɗauke ka, ya kai mai ƙarfi.
੧੭ਵੇਖ, ਹੇ ਸੂਰਮੇ, ਯਹੋਵਾਹ ਤੈਨੂੰ ਘੁੱਟ ਕੇ ਫੜ੍ਹੇਗਾ ਅਤੇ ਵਗਾਹ ਕੇ ਸੁੱਟ ਦੇਵੇਗਾ!
18 Zai dunƙule ka kamar ƙwallo ya jefa ka a cikin ƙasa mai girma. A can za ka mutu a can kuma kekunan yaƙinka masu daraja za su kasance, abin kunya kake ga gidan maigidanka!
੧੮ਉਹ ਜ਼ੋਰ ਨਾਲ ਘੁਮਾ-ਘੁਮਾ ਕੇ ਤੈਨੂੰ ਖਿੱਦੋ ਵਾਂਗੂੰ ਖੁੱਲ੍ਹੇ ਦੇਸ ਵਿੱਚ ਸੁੱਟੇਗਾ, ਉੱਥੇ ਤੂੰ ਮਰੇਂਗਾ ਅਤੇ ਉੱਥੇ ਹੀ ਤੇਰੇ ਸ਼ਾਨਦਾਰ ਰਥ ਪਏ ਰਹਿਣਗੇ, ਹੇ ਤੂੰ ਜੋ ਆਪਣੇ ਮਾਲਕ ਦੇ ਘਰ ਦੀ ਸ਼ਰਮਿੰਦਗੀ ਦਾ ਕਾਰਨ ਹੈਂ!
19 Zan tumɓuke ka daga makaminka, za a kuma kore ka daga matsayinka.
੧੯ਮੈਂ ਤੈਨੂੰ ਤੇਰੇ ਅਹੁਦੇ ਤੋਂ ਹਟਾ ਦਿਆਂਗਾ ਅਤੇ ਤੂੰ ਆਪਣੇ ਥਾਂ ਤੋਂ ਲਾਹ ਸੁੱਟਿਆ ਜਾਵੇਂਗਾ।
20 “A wannan rana zan kira bawana, Eliyakim ɗan Hilkiya.
੨੦ਯਹੋਵਾਹ ਨੇ ਸ਼ਬਨਾ ਨੂੰ ਆਖਿਆ, ਉਸ ਦਿਨ ਅਜਿਹਾ ਹੋਵੇਗਾ ਕਿ ਮੈਂ ਆਪਣੇ ਦਾਸ ਹਿਲਕੀਯਾਹ ਦੇ ਪੁੱਤਰ ਅਲਯਾਕੀਮ ਨੂੰ ਬੁਲਾਵਾਂਗਾ
21 Zan rufe shi da rigarka in kuma yi masa ɗamara in miƙa masa ikonka. Zai zama mahaifi ga waɗanda suke zama a Urushalima da kuma gidan Yahuda.
੨੧ਅਤੇ ਮੈਂ ਤੇਰਾ ਚੋਗਾ ਉਸ ਤੇ ਪਾਵਾਂਗਾ ਅਤੇ ਤੇਰੀ ਪੇਟੀ ਨਾਲ ਉਸ ਦੀ ਕਮਰ ਕੱਸਾਂਗਾ ਅਤੇ ਤੇਰੀ ਹਕੂਮਤ ਉਸ ਦੇ ਹੱਥ ਵਿੱਚ ਦਿਆਂਗਾ ਅਤੇ ਉਹ ਯਰੂਸ਼ਲਮ ਦੇ ਵਾਸੀਆਂ ਦਾ ਅਤੇ ਯਹੂਦਾਹ ਦੇ ਘਰਾਣੇ ਦਾ ਪਿਤਾ ਹੋਵੇਗਾ।
22 Zan sa mabuɗin gidan Dawuda a kafaɗarsa; abin da ya buɗe ba mai rufewa, kuma abin da ya rufe ba mai buɗewa.
੨੨ਮੈਂ ਉਹ ਦੇ ਮੋਢੇ ਉੱਤੇ ਦਾਊਦ ਦੇ ਘਰ ਦੀ ਕੁੰਜੀ ਰੱਖਾਂਗਾ, ਜੋ ਉਹ ਖੋਲ੍ਹੇਗਾ, ਕੋਈ ਬੰਦ ਨਾ ਕਰ ਸਕੇਗਾ ਅਤੇ ਜੋ ਉਹ ਬੰਦ ਕਰੇਗਾ, ਕੋਈ ਖੋਲ੍ਹ ਨਾ ਸਕੇਗਾ।
23 Zan kafa shi kamar turke a tsayayyen wuri; zai zama mazaunin daraja domin gidan mahaifinsa.
੨੩ਮੈਂ ਉਹ ਨੂੰ ਕੀਲੇ ਵਾਂਗੂੰ ਪੱਕੇ ਥਾਂ ਵਿੱਚ ਠੋਕਾਂਗਾ ਅਤੇ ਉਹ ਆਪਣੇ ਪਿਤਾ ਦੇ ਘਰਾਣੇ ਲਈ ਇੱਕ ਤੇਜਵਾਨ ਸਿੰਘਾਸਣ ਹੋਵੇਗਾ।
24 Dukan ɗaukakar iyalinsa za tă rataya a kansa daga’ya’yansa da zuriyarsa har zuwa dukan ƙananan kayan aikinsa, wato, daga kwanoni har zuwa tuluna.
੨੪ਅਤੇ ਉਹ ਉਸ ਦੇ ਉੱਤੇ ਉਸ ਦੇ ਪਿਤਾ ਦੇ ਘਰਾਣੇ ਦਾ ਸਾਰਾ ਭਾਰ ਪਾ ਦੇਣਗੇ ਅਰਥਾਤ ਬਾਲ ਬੱਚੇ, ਸਾਰੇ ਛੋਟੇ ਭਾਂਡੇ ਕਟੋਰਿਆਂ ਤੋਂ ਲੈ ਕੇ ਸਾਰੀਆਂ ਗਾਗਰਾਂ ਤੱਕ।
25 “A ranan nan, in ji Ubangiji Maɗaukaki, turken da aka kafa a tsayayyen wuri zai sumɓule; za a sare shi ya fāɗi, za a kuma datse nauyin da yake rataya a kansa.” Ni Ubangiji na faɗa.
੨੫ਉਸ ਦਿਨ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਉਹ ਕੀਲਾ ਜਿਹੜਾ ਪੱਕੇ ਥਾਂ ਵਿੱਚ ਠੋਕਿਆ ਹੋਇਆ ਸੀ, ਉਖੜ ਜਾਵੇਗਾ ਅਤੇ ਉਹ ਵੱਢਿਆ ਜਾਵੇਗਾ ਅਤੇ ਡਿੱਗੇਗਾ ਅਤੇ ਉਹ ਬੋਝ ਜਿਹੜਾ ਉਸ ਉੱਤੇ ਹੈ, ਡਿੱਗ ਪਵੇਗਾ ਕਿਉਂ ਜੋ ਯਹੋਵਾਹ ਨੇ ਇਹ ਫ਼ਰਮਾਇਆ ਹੈ।

< Ishaya 22 >