< Ishaya 58 >
1 “Ku yi ihu da ƙarfi, ba ƙaƙƙautawa. Ku tā da muryarku kamar busar ƙaho. Ku furta wa mutanena tawayensu da kuma ga gidan Yaƙub zunubansu.
੧ਸੰਘ ਅੱਡ ਕੇ ਪੁਕਾਰ, ਸਰਫ਼ਾ ਨਾ ਕਰ, ਤੁਰ੍ਹੀ ਵਾਂਗੂੰ ਆਪਣੀ ਅਵਾਜ਼ ਉੱਚੀ ਕਰ! ਮੇਰੀ ਪਰਜਾ ਨੂੰ ਉਹਨਾਂ ਦੇ ਅਪਰਾਧ, ਅਤੇ ਯਾਕੂਬ ਦੇ ਘਰਾਣੇ ਨੂੰ ਉਹਨਾਂ ਦੇ ਪਾਪ ਦੱਸ!
2 Gama kowace rana suna nemana; suna marmarin sanin hanyoyina, sai ka ce al’ummar da take yin abin da yake daidai ba ta kuma yashe umarnan Allahnta ba. Sun nemi shawarwaran da suke daidai daga gare ni suna kuma marmari Allah ya zo kusa da su.
੨ਉਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਜਾਣਨ ਦੀ ਅਜਿਹੀ ਇੱਛਾ ਰੱਖਦੇ ਹਨ ਜਾਣੋ ਉਹ ਅਜਿਹੀ ਧਰਮੀ ਕੌਮ ਹਨ, ਜਿਸ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮਨਾਮੇ ਨੂੰ ਨਹੀਂ ਤਿਆਗਿਆ, ਉਹ ਧਰਮ ਦੇ ਨਿਯਮ ਮੇਰੇ ਤੋਂ ਪੁੱਛਦੇ ਹਨ, ਉਹ ਪਰਮੇਸ਼ੁਰ ਦੇ ਨੇੜੇ ਆਉਣ ਵਿੱਚ ਖੁਸ਼ ਹੁੰਦੇ ਹਨ।
3 Suna cewa, ‘Don me muka yi azumi, ba ka kuma gani ba? Me ya sa muka ƙasƙantar da kanmu, ba ka kuma lura da wannan ba?’ “Duk da haka a ranar azuminku, kuna yi yadda kuka ga dama kuna kuma zaluntar dukan ma’aikata.
੩ਉਹ ਆਖਦੇ ਹਨ, ਕੀ ਕਾਰਨ ਹੈ ਕਿ ਅਸੀਂ ਵਰਤ ਰੱਖਿਆ ਪਰ ਤੂੰ ਵੇਖਦਾ ਨਹੀਂ? ਅਸੀਂ ਆਪਣੀਆਂ ਜਾਨਾਂ ਨੂੰ ਦੁੱਖ ਦਿੱਤਾ ਪਰ ਤੂੰ ਖ਼ਿਆਲ ਨਹੀਂ ਕਰਦਾ? ਵੇਖੋ, ਵਰਤ ਦੇ ਦਿਨ ਤੁਸੀਂ ਆਪਣੀ ਹੀ ਖੁਸ਼ੀ ਲੱਭਦੇ ਹੋ, ਅਤੇ ਆਪਣੇ ਸਾਰੇ ਕਾਮਿਆਂ ਨੂੰ ਧੱਕੀ ਫਿਰਦੇ ਹੋ।
4 Azuminku yakan ƙare a faɗa da kuma hargitsi, kuna ta naushin juna da mugayen naushe-naushe. Ba za ku iya azumi kamar yadda kuke yi a yau ku zaci za a ji muryarku can sama.
੪ਵੇਖੋ, ਤੁਸੀਂ ਝਗੜੇ-ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਜਿਹੋ ਜਿਹੇ ਵਰਤ ਤੁਸੀਂ ਰੱਖਦੇ ਹੋ ਉਸ ਨਾਲ ਤੁਹਾਡੀ ਅਵਾਜ਼ ਉਚਿਆਈ ਤੇ ਨਹੀਂ ਸੁਣੇਗੀ।
5 Irin azumin da na zaɓa ke nan, rana guda kawai don mutum ya ƙasƙantar da kansa? Sunkuyar da kanku kamar iwa kawai kuna kuma kwance a tsummoki da toka? Abin da kuke kira azumi ke nan rana yardajje ga Ubangiji?
੫ਭਲਾ, ਇਹ ਇਹੋ ਜਿਹਾ ਵਰਤ ਹੈ ਜਿਸ ਨੂੰ ਮੈਂ ਚੁਣਿਆ, ਅਰਥਾਤ ਇੱਕ ਦਿਨ ਜਿਸ ਦੇ ਵਿੱਚ ਮਨੁੱਖ ਆਪਣੇ ਆਪ ਨੂੰ ਦੀਨ ਕਰੇ? ਭਲਾ, ਸਿਰ ਨੂੰ ਕਾਨੇ ਵਾਂਗੂੰ ਝੁਕਾਉਣਾ, ਅਤੇ ਆਪਣੇ ਥੱਲੇ ਤੱਪੜ ਅਤੇ ਸੁਆਹ ਵਿਛਾਉਣਾ, ਭਲਾ, ਇਸ ਨੂੰ ਤੁਸੀਂ ਵਰਤ ਆਖੋਗੇ, ਇੱਕ ਦਿਨ ਜਿਹੜਾ ਯਹੋਵਾਹ ਨੂੰ ਭਾਵੇ?
6 “Irin azumin da na zaɓa shi ne, a kunce sarƙoƙin rashin adalci a kuma kunce igiyoyin karkiya, a’yantar da waɗanda ake zalunta a kuma kakkarye kowace karkiya?
੬ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲ੍ਹੋ, ਅਤੇ ਅਨ੍ਹੇਰ ਦੇ ਜੂਲੇ ਦੇ ਬੰਧਨਾਂ ਨੂੰ ਤੋੜੋ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹਰੇਕ ਜੂਲੇ ਨੂੰ ਭੰਨ ਸੁੱਟੋ?
7 Ba shi ne ku rarraba abincinku da mayunwata ku kuma tanada wa matalauta masu yawo mahalli, sa’ad da kuka ga wanda yake tsirara, ku yi masa sutura, kada kuma ku ba wa namanku da jininku baya?
੭ਕੀ ਇਹ ਨਹੀਂ ਕਿ ਤੁਸੀਂ ਆਪਣੀ ਰੋਟੀ ਭੁੱਖਿਆਂ ਨੂੰ ਵੰਡ ਦਿਓ, ਅਤੇ ਬੇ-ਘਰੇ ਭਟਕਣ ਵਾਲਿਆਂ ਨੂੰ ਆਪਣੇ ਘਰ ਲਿਆਓ? ਜਦ ਤੁਸੀਂ ਕਿਸੇ ਨੂੰ ਨੰਗੇ ਵੇਖੋ ਤਾਂ ਉਹ ਨੂੰ ਕੱਜੋ, ਅਤੇ ਆਪਣੇ ਸਾਥੀਆਂ ਤੋਂ ਆਪਣਾ ਮੂੰਹ ਨਾ ਲੁਕਾਓ?
8 Sa’an nan haskenku zai keto kamar ketowar alfijir, warkarwarku kuma zai bayyana nan da nan; sa’an nan adalcinku zai tafi a gabanku, ɗaukakar Ubangiji kuma zai tsare ku daga baya.
੮ਫੇਰ ਤੇਰਾ ਚਾਨਣ ਸਵੇਰ ਵਾਂਗੂੰ ਫੁੱਟ ਨਿੱਕਲੇਗਾ, ਅਤੇ ਤੇਰੀ ਤੰਦਰੁਸਤੀ ਛੇਤੀ ਪਰਗਟ ਹੋਵੇਗੀ। ਤੇਰਾ ਧਰਮ ਤੇਰੇ ਅੱਗੇ-ਅੱਗੇ ਚੱਲੇਗਾ, ਯਹੋਵਾਹ ਦਾ ਪਰਤਾਪ ਤੇਰੇ ਪਿੱਛੇ ਰਾਖ਼ਾ ਹੋਵੇਗਾ।
9 Sa’an nan za ku yi kira, Ubangiji kuma zai amsa; za ku yi kuka don neman taimako, zai kuwa ce ga ni nan. “In kuka kawar da karkiyar zalunci, kuka daina nuna wa juna yatsa da kuma faɗar mugayen maganganu,
੯ਜਦ ਤੂੰ ਪੁਕਾਰੇਂਗਾ ਤਦ ਯਹੋਵਾਹ ਉੱਤਰ ਦੇਵੇਗਾ, ਜਦ ਤੂੰ ਦੁਹਾਈ ਦੇਵੇਂਗਾ ਤਾਂ ਉਹ ਆਖੇਗਾ, ਮੈਂ ਇੱਥੇ ਹਾਂ। ਜੇ ਤੂੰ ਆਪਣੇ ਵਿੱਚੋਂ ਅਨ੍ਹੇਰ ਦਾ ਜੂਲਾ, ਉਂਗਲ ਚੁੱਕਣਾ ਅਤੇ ਦੁਰਬਚਨ ਬੋਲਣਾ ਦੂਰ ਕਰੇਂ,
10 in kuma kuka ɗauki lokaci kuka ƙosar da mayunwata kuka kuma biya bukatun waɗanda suke shan tsanani, sa’an nan ne haskenku zai haskaka cikin duhu darenku kuma zai zama kamar tsakar rana.
੧੦ਜੇ ਤੂੰ ਭੁੱਖੇ ਦੀ ਸਹਾਇਤਾ ਦਿਲ ਖੋਲ੍ਹ ਕੇ ਕਰੇਂ ਅਤੇ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰੇਂ, ਤਾਂ ਤੇਰਾ ਚਾਨਣ ਹਨੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਹਨ੍ਹੇਰਾ ਦੁਪਹਿਰ ਵਾਂਗੂੰ ਹੋਵੇਗਾ।
11 Ubangiji zai bishe ku kullum; zai biya muku bukatunku a ƙasa mai zafin rana ya kuma ƙarfafa ƙasusuwanku. Za ku zama kamar lambun da aka yi masa banruwa, kamar rafin da ruwansa ba ya ƙafewa.
੧੧ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਥਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗ਼ ਜਿਹਾ ਹੋਵੇਂਗਾ, ਅਤੇ ਉਸ ਸੁੰਬ ਜਿਹਾ ਜਿਹ ਦਾ ਪਾਣੀ ਮੁੱਕਦਾ ਨਹੀਂ।
12 Mutanenku za su sāke gina kufai na da su kuma daga tsofaffin harsashai; za a ce da ku Masu Gyaran Katangar da ta Rushe, Masu Farfaɗo da Tituna da kuma Wuraren zama.
੧੨ਤੇਰੇ ਲੋਕ ਪ੍ਰਾਚੀਨ ਖੰਡਰਾਂ ਨੂੰ ਉਸਾਰਨਗੇ, ਤੂੰ ਪਿਛਲੀਆਂ ਪੀੜ੍ਹੀਆਂ ਦੀਆਂ ਨੀਂਹਾਂ ਉੱਤੇ ਘਰ ਬਣਾਵੇਂਗਾ, ਅਤੇ ਤੂੰ “ਤੇੜ ਦੀ ਮੁਰੰਮਤ ਕਰਨ ਵਾਲਾ,” ਅਤੇ “ਵਸੇਬਿਆਂ ਦੇ ਰਾਹਾਂ ਦਾ ਸੁਧਾਰਕ” ਅਖਵਾਏਂਗਾ।
13 “In kun kiyaye ƙafafunku daga take Asabbaci da kuma daga aikata abin da kuka gan dama a ranata mai tsarki, in kuka kira Asabbaci ranar murna rana mai tsarki ta Ubangiji kuma mai bangirma, in kuka girmama ta ta wurin ƙin yin abin da kuka gan dama da kuma yin al’amuranku ko yin mugayen maganganu,
੧੩ਜੇ ਤੂੰ ਸਬਤ ਦੇ ਦਿਨ ਨੂੰ ਅਸ਼ੁੱਧ ਨਾ ਕਰੇਂ ਅਤੇ ਮੇਰੇ ਪਵਿੱਤਰ ਦਿਨ ਵਿੱਚ ਆਪਣੇ ਪੈਰਾਂ ਨੂੰ ਆਪਣੀ ਮਰਜ਼ੀ ਪੂਰੀ ਕਰਨ ਤੋਂ ਰੋਕੇਂ, ਜੇ ਤੂੰ ਸਬਤ ਦੇ ਦਿਨ ਅਰਥਾਤ ਮੇਰੇ ਪਵਿੱਤਰ ਦਿਨ ਨੂੰ ਯਹੋਵਾਹ ਦਾ ਪਵਿੱਤਰ ਦਿਨ ਮੰਨ ਕੇ ਆਦਰ ਕਰੇਂ ਅਤੇ ਆਪਣੀਆਂ ਚਾਲਾਂ ਉੱਤੇ ਨਾ ਚੱਲ ਕੇ, ਅਤੇ ਆਪਣੀ ਇੱਛਾ ਪੂਰੀ ਨਾ ਕਰ ਕੇ, ਨਾ ਆਪਣੀਆਂ ਹੀ ਗੱਲਾਂ ਕਰ ਕੇ ਉਹ ਨੂੰ ਆਦਰ ਦੇਵੇਂ,
14 sa’an nan za ku yi farin ciki a cikin Ubangiji, zan kuma sa ku a kan maɗaukaka ƙasashe ku kuma yi biki a gādon mahaifinku Yaƙub.” Ni Ubangiji ne na faɗa.
੧੪ਤਦ ਤੂੰ ਯਹੋਵਾਹ ਵਿੱਚ ਮਗਨ ਰਹੇਂਗਾ, ਅਤੇ ਮੈਂ ਤੈਨੂੰ ਧਰਤੀ ਦੀਆਂ ਉਚਿਆਈਆਂ ਉੱਤੇ ਚੜ੍ਹਾਵਾਂਗਾ, ਤੇਰੇ ਪਿਤਾ ਯਾਕੂਬ ਦੀ ਵਿਰਾਸਤ ਵਿੱਚੋਂ ਖੁਆਵਾਂਗਾ, ਕਿਉਂ ਜੋ ਇਹ ਯਹੋਵਾਹ ਦਾ ਮੁੱਖ ਵਾਕ ਹੈ।