< Irmiya 31 >

1 “A lokacin nan, zan zama Allah na dukan kabilan Isra’ila, za su kuma zama mutanena,” in ji Ubangiji.
ਉਸ ਸਮੇਂ, ਯਹੋਵਾਹ ਦਾ ਵਾਕ ਹੈ, ਮੈਂ ਇਸਰਾਏਲ ਦੇ ਸਾਰਿਆਂ ਘਰਾਣਿਆਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ।
2 Ga abin da Ubangiji yana cewa, “Mutanen da suka tsere wa takobi za su sami tagomashi a hamada; zan zo don in ba da hutu ga Isra’ila.”
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਉਹ ਲੋਕ ਜਿਹੜੇ ਤਲਵਾਰ ਤੋਂ ਬਚ ਰਹੇ, ਉਹ ਉਜਾੜ ਵਿੱਚ ਕਿਰਪਾ ਦੇ ਭਾਗੀ ਹੋਏ, ਹਾਂ, ਇਸਰਾਏਲ, ਜਦ ਅਰਾਮ ਲਈ ਗਿਆ।
3 Ubangiji ya bayyana mana a dā, yana cewa, “Na ƙaunace ku da madawwamiyar ƙauna; na janye ku da ƙauna marar iyaka.
ਯਹੋਵਾਹ ਨੇ ਦੂਰੋਂ ਮੈਨੂੰ ਵਿਖਾਈ ਦਿੱਤੀ, ਮੈਂ ਤੇਰੇ ਨਾਲ ਸਦਾ ਦੇ ਪ੍ਰੇਮ ਨਾਲ ਪ੍ਰੇਮ ਕੀਤਾ, ਇਸ ਲਈ ਮੈਂ ਦਯਾ ਨਾਲ ਤੈਨੂੰ ਖਿੱਚਿਆ ਹੈ।
4 Zan sāke gina ki za ki kuwa sāke ginuwa, ya Budurwar Isra’ila. Za ki kuma ɗauki ganganki ki fita don ki yi rawa da masu farin ciki.
ਮੈਂ ਤੈਨੂੰ ਫਿਰ ਉਸਾਰਾਂਗਾ ਅਤੇ ਤੂੰ ਉਸਾਰੀ ਜਾਵੇਂਗੀ, ਹੇ ਇਸਰਾਏਲ ਦੀਏ ਕੁਆਰੀਏ, ਤੂੰ ਆਪਣੀਆਂ ਖੰਜ਼ਰੀਆਂ ਨਾਲ ਫੇਰ ਬਾਹਰ ਜਾਵੇਂਗੀ, ਅਤੇ ਹੱਸਣ ਵਾਲੀਆਂ ਦੇ ਨਾਚ ਵਿੱਚ ਬਾਹਰ ਨਿੱਕਲੇਂਗੀ
5 Za ki sāke dasa gonakin inabi a kan tussan Samariya; manoma za su yi shuka a kansu su kuma ji daɗin amfaninsu.
ਤੂੰ ਫਿਰ ਅੰਗੂਰਾਂ ਦਾ ਬਾਗ਼, ਸਾਮਰਿਯਾ ਦੇ ਪਰਬਤ ਵਿੱਚ ਲਾਵੇਂਗੀ, ਲਾਉਣ ਵਾਲੇ ਲਾਉਣਗੇ, ਅਤੇ ਉਹਨਾਂ ਦੇ ਫਲਾਂ ਦਾ ਭੋਗ ਲਾਉਣਗੇ।
6 Za a yi ranar da matsara za su tā da murya a kan tuddan Efraim su ce, ‘Ku zo, bari mu haura Sihiyona, zuwa wurin Ubangiji Allahnmu.’”
ਇੱਕ ਦਿਨ ਆਵੇਗਾ ਕਿ ਇਫ਼ਰਾਈਮ ਦੇ ਪਰਬਤ ਉੱਤੇ ਰਾਖੇ ਪੁਕਾਰਨਗੇ, ਉੱਠੋ ਭਈ ਅਸੀਂ ਸੀਯੋਨ ਨੂੰ, ਯਹੋਵਾਹ ਆਪਣੇ ਪਰਮੇਸ਼ੁਰ ਕੋਲ ਜਾਈਏ!।
7 Ga abin da Ubangiji yana cewa, “Ku rera don farin ciki wa Yaƙub; ku yi sowa don al’ummai da suke nesa. Ka sa a ji yabanku, ku kuma ce, ‘Ya Ubangiji ka ceci mutanenka, raguwar Isra’ila.’
ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਯਾਕੂਬ ਦੇ ਆਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ!
8 Ga shi, zan kawo su daga ƙasar arewa in tattara su daga iyakar duniya. A cikinsu makafi da guragu za su kasance, mata masu ciki da matan da suke naƙuda; jama’a mai yawan gaske za su komo.
ਵੇਖੋ, ਮੈਂ ਉੱਤਰ ਦੇ ਦੇਸ ਵੱਲੋਂ ਉਹਨਾਂ ਨੂੰ ਲਿਆਵਾਂਗਾ, ਮੈਂ ਉਹਨਾਂ ਨੂੰ ਧਰਤੀ ਦੇ ਦੂਰ ਦਿਆਂ ਹਿੱਸਿਆਂ ਤੋਂ ਇਕੱਠਾ ਕਰਾਂਗਾ, ਉਹਨਾਂ ਵਿੱਚ ਅੰਨ੍ਹੇ ਅਤੇ ਲੰਗੜੇ, ਗਰਭਵਤੀ ਔਰਤ ਅਤੇ ਜਣਨ ਦੀਆਂ ਪੀੜਾਂ ਵਾਲੀ ਇਕੱਠੀਆਂ, ਅਤੇ ਇੱਕ ਵੱਡੀ ਸਭਾ ਇੱਥੇ ਮੁੜੇਗੀ!
9 Za su zo da kuka; za su yi addu’a yayinda nake komo da su. Zan bishe su kusa da rafuffukan ruwa a miƙaƙƙiyar hanya inda ba za su yi tuntuɓe ba, domin ni ne mahaifin Isra’ila, Efraim kuma ɗan farina ne.
ਉਹ ਰੋਂਦੇ ਹੋਏ ਆਉਣਗੇ, ਮੈਂ ਉਹਨਾਂ ਦੀ ਅਰਦਾਸਾਂ ਨਾਲ ਅਗਵਾਈ ਕਰਾਂਗਾ, ਮੈਂ ਪਾਣੀ ਦੀਆਂ ਨਦੀਆਂ ਉੱਤੇ ਉਹਨਾਂ ਨੂੰ ਲੈ ਜਾਂਵਾਂਗਾ, ਅਤੇ ਉਸ ਸਿੱਧੇ ਰਾਹ ਵਿੱਚ ਜਿੱਥੇ ਉਹ ਠੋਕਰ ਨਾ ਖਾਣ, ਕਿਉਂ ਜੋ ਮੈਂ ਇਸਰਾਏਲ ਦਾ ਪਿਤਾ ਹਾਂ, ਅਤੇ ਇਫ਼ਰਾਈਮ ਮੇਰਾ ਪਹਿਲੌਠਾ ਹੈ।
10 “Ku ji maganar Ubangiji, ya al’ummai; ku yi shelarta a gaban teku masu nesa cewa, ‘Shi wanda ya watsar da Isra’ila zai tattara su zai kuma lura da garkensa kamar makiyayi.’
੧੦ਹੇ ਕੌਮੋਂ ਯਹੋਵਾਹ ਦਾ ਬਚਨ ਸੁਣੋ, ਅਤੇ ਦੂਰ ਦੇ ਟਾਪੂਆਂ ਵਿੱਚ ਇਹ ਦੱਸੋ, ਅਤੇ ਆਖੋ, ਉਹ ਜਿਸ ਇਸਰਾਏਲ ਨੂੰ ਖੇਰੂੰ-ਖੇਰੂੰ ਕੀਤਾ ਉਹ ਨੂੰ ਇਕੱਠਾ ਕਰੇਗਾ, ਅਤੇ ਆਜੜੀ ਵਾਂਗੂੰ ਆਪਣੇ ਇੱਜੜ ਦੀ ਰਾਖੀ ਕਰੇਗਾ,
11 Gama Ubangiji zai fanshi Yaƙub zai cece su daga hannun waɗanda suka fi su ƙarfi.
੧੧ਕਿਉਂ ਜੋ ਯਹੋਵਾਹ ਨੇ ਯਾਕੂਬ ਦਾ ਨਿਸਤਾਰਾ ਕੀਤਾ ਹੈ, ਅਤੇ ਉਹ ਨੂੰ ਉਹ ਦੇ ਹੱਥੋਂ ਜਿਹੜਾ ਉਹ ਦੇ ਨਾਲੋਂ ਤਕੜਾ ਸੀ ਛੁਡਾਇਆ ਹੈ।
12 Za su zo su yi sowa don farin ciki a ƙwanƙolin Sihiyona; za su yi farin ciki cikin yalwar Ubangiji hatsi, sabon ruwan inabi da mai,’ya’yan garken tumaki da na shanu. Za su zama kamar gonar da aka yi wa banruwa, ba za su ƙara yin baƙin ciki ba.
੧੨ਉਹ ਆਉਣਗੇ ਅਤੇ ਸੀਯੋਨ ਦੀ ਚੋਟੀ ਉੱਤੇ ਜੈਕਾਰੇ ਗਜਾਉਣਗੇ, ਅਤੇ ਯਹੋਵਾਹ ਦੀ ਭਲਿਆਈ ਦੇ ਕਾਰਨ ਚਮਕਣਗੇ, ਅੰਨ, ਨਵੀਂ ਮੈਂ ਅਤੇ ਤੇਲ, ਇੱਜੜ ਦੇ ਬੱਚੇ ਅਤੇ ਗਾਈਆਂ ਬਲ਼ਦ ਦੇ ਕਾਰਨ, ਉਹਨਾਂ ਦੀ ਜਾਨ ਸਿੰਜੇ ਹੋਏ ਬਾਗ਼ ਵਾਂਗੂੰ ਹੋਵੇਗੀ, ਉਹ ਫਿਰ ਕਦੀ ਉਦਾਸ ਨਾ ਹੋਣਗੇ।
13 ’Yan mata za su yi rawa su kuma yi murna, haka ma samari da tsofaffi. Zan mai da makokinsu farin ciki; zan ta’azantar da su in kuma sa su yi farin ciki a maimakon baƙin ciki.
੧੩ਉਸ ਵੇਲੇ ਕੁਆਰੀ ਨੱਚਣ ਨਾਲ, ਅਤੇ ਜੁਆਨ ਅਤੇ ਬੁੱਢੇ ਵੀ ਇਕੱਠੇ ਅਨੰਦ ਹੋਣਗੇ, ਮੈਂ ਉਹਨਾਂ ਦੇ ਸਿਆਪੇ ਨੂੰ ਖੁਸ਼ੀ ਵਿੱਚ ਪਲਟ ਦਿਆਂਗਾ, ਮੈਂ ਉਹਨਾਂ ਨੂੰ ਦਿਲਾਸਾ ਦਿਆਂਗਾ, ਮੈਂ ਉਹਨਾਂ ਦੇ ਗ਼ਮ ਦੇ ਥਾਂ ਉਹਨਾਂ ਨੂੰ ਅਨੰਦ ਕਰਾਂਗਾ।
14 Zan ƙosar da firistoci da yalwa, mutanena kuma za su cika da yalwa,” in ji Ubangiji.
੧੪ਮੈਂ ਜਾਜਕਾਂ ਦੀ ਜਾਨ ਨੂੰ ਚਰਬੀ ਨਾਲ ਰਜਾਵਾਂਗਾ, ਮੇਰੀ ਪਰਜਾ ਮੇਰੀ ਭਲਿਆਈ ਨਾਲ ਨਿਹਾਲ ਹੋਵੇਗੀ, ਯਹੋਵਾਹ ਦਾ ਵਾਕ ਹੈ।
15 Ga abin da Ubangiji yana cewa, “An ji murya daga Rama, makoki da kuka mai zafi, Rahila tana kuka domin’ya’yanta ta kuma ƙi a ta’azantar da ita domin’ya’yanta ba su.”
੧੫ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਰਾਮਾਹ ਵਿੱਚ ਇੱਕ ਅਵਾਜ਼ ਸੁਣਾਈ ਦਿੱਤੀ, ਰੋਣਾ ਅਤੇ ਵੱਡਾ ਵਿਰਲਾਪ, ਰਾਖ਼ੇਲ ਆਪਣੇ ਬਾਲ ਬੱਚਿਆਂ ਨੂੰ ਰੋਂਦੀ ਹੈ, ਅਤੇ ਤਸੱਲੀ ਨਹੀਂ ਚਾਹੁੰਦੀ, ਇਸ ਲਈ ਜੋ ਉਹ ਨਹੀਂ ਹਨ।
16 Ga abin da Ubangiji yana cewa, “Hana muryarki kuka da kuma idanunki hawaye, gama za a sāka wa aikinki,” in ji Ubangiji. “Za su komo daga ƙasar abokin gāba.
੧੬ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਆਪਣੀ ਅਵਾਜ਼ ਨੂੰ ਰੋਣ ਤੋਂ ਮਨਾ ਕਰ ਅਤੇ ਆਪਣੀਆਂ ਅੱਖਾਂ ਨੂੰ ਅੰਝੂਆਂ ਤੋਂ ਕਿਉਂ ਜੋ ਤੇਰੇ ਕੰਮਾਂ ਦਾ ਤੈਨੂੰ ਵੱਟਾ ਮਿਲੇਗਾ ਯਹੋਵਾਹ ਦਾ ਵਾਕ ਹੈ, ਉਹ ਵੈਰੀਆਂ ਦੇ ਦੇਸ ਵਿੱਚੋਂ ਫਿਰ ਮੁੜਨਗੇ।
17 Saboda haka akwai sa zuciya domin nan gaba,” in ji Ubangiji. “’Ya’yanki za su komo ƙasarsu.
੧੭ਤੇਰੇ ਭਵਿੱਖਤ ਸਮੇਂ ਲਈ ਆਸ ਹੈ, ਯਹੋਵਾਹ ਦਾ ਵਾਕ ਹੈ। ਤੇਰੇ ਬੱਚੇ ਆਪਣੀ ਹੱਦ ਵਿੱਚ ਫਿਰ ਮੁੜਨਗੇ।
18 “Tabbatacce na ji gurnanin Efraim yana cewa, ‘Ka hore ni kamar ɗan maraƙi mai ƙin ji, na kuwa horu. Ka mayar da ni, zan kuwa dawo, domin kai ne Ubangiji Allahna.
੧੮ਮੈਂ ਸੱਚ-ਮੁੱਚ ਇਫ਼ਰਾਈਮ ਨੂੰ ਬੁਸ-ਬੁਸ ਕਰਦਾ ਸੁਣਿਆ, ਤੂੰ ਮੈਨੂੰ ਤਾੜਿਆ ਅਤੇ ਮੈਂ ਤਾੜ ਝੱਲੀ, ਉਸ ਵੱਛੇ ਵਾਂਗੂੰ ਜਿਹੜਾ ਸਿਖਾਇਆ ਨਹੀਂ ਗਿਆ, ਮੈਨੂੰ ਮੋੜ ਤਾਂ ਮੈਂ ਮੁੜਾਂਗਾ, ਕਿਉਂ ਜੋ ਤੂੰ ਯਹੋਵਾਹ ਮੇਰਾ ਪਰਮੇਸ਼ੁਰ ਹੈ।
19 Bayan na kauce, sai na tuba; bayan na gane, sai na sunkuyar da kaina. Na ji kunya da ƙasƙanci domin ina ɗauke da kunyar ƙuruciyata.’
੧੯ਮੇਰੇ ਮੁੜ ਆਉਣ ਦੇ ਪਿੱਛੋਂ ਮੈਂ ਪਛਤਾਇਆ, ਮੇਰੇ ਸਿਖਾਏ ਜਾਣ ਦੇ ਪਿੱਛੋਂ ਮੈਂ ਆਪਣੇ ਪੱਟ ਉੱਤੇ ਹੱਥ ਮਾਰਿਆ, ਮੈਨੂੰ ਨਮੋਸ਼ੀ ਆਈ ਅਤੇ ਮੈਂ ਹੱਕਾ-ਬੱਕਾ ਹੋ ਗਿਆ, ਕਿਉਂ ਜੋ ਮੈਂ ਆਪਣੀ ਜੁਆਨੀ ਦੀ ਬਦਨਾਮੀ ਚੁੱਕੀ।
20 Efraim ba ƙaunataccen ɗana ba ne, ɗan da nake jin daɗinsa? Ko da yake sau da dama ina maganar gāba a kansa, duk da haka nakan tuna da shi. Saboda haka zuciyata tana marmarinsa; ina da jinƙai mai girma dominsa,” in ji Ubangiji.
੨੦ਕੀ ਇਫ਼ਰਾਈਮ ਮੇਰਾ ਪਿਆਰਾ ਪੁੱਤਰ ਹੈ? ਕੀ ਉਹ ਲਾਡਲਾ ਬੱਚਾ ਹੈ? ਜਦ ਕਦੀ ਵੀ ਮੈਂ ਉਹ ਦੇ ਵਿਰੁੱਧ ਬੋਲਦਾ ਹਾਂ, ਤਦ ਵੀ ਮੈਂ ਹੁਣ ਤੱਕ ਉਹ ਨੂੰ ਚੇਤੇ ਰੱਖਦਾ ਹਾਂ, ਮੇਰਾ ਦਿਲ ਉਹ ਦੇ ਲਈ ਤਰਸਦਾ ਹੈ, ਮੈਂ ਸੱਚ-ਮੁੱਚ ਉਸ ਦੇ ਉੱਤੇ ਰਹਮ ਕਰਾਂਗਾ, ਯਹੋਵਾਹ ਦਾ ਵਾਕ ਹੈ।
21 “Ki kafa alamun hanya; ki sa shaidun bishewa. Ki lura da babbar hanya da kyau, hanyar da kika bi. Ki komo, ya Budurwar Isra’ila, ki komo zuwa garuruwanki.
੨੧ਆਪਣੇ ਲਈ ਰਾਹ ਦੇ ਨਿਸ਼ਾਨ ਕਾਇਮ ਕਰ, ਅਤੇ ਆਪਣੇ ਲਈ ਮੁਨਾਰੇ ਬਣਾ, ਆਪਣਾ ਦਿਲ ਸ਼ਾਹੀ ਰਾਹ ਵੱਲ ਲਾ, ਹਾਂ, ਉਸ ਰਾਹ ਵੱਲ ਜਿਸ ਦੇ ਉੱਤੋਂ ਦੀ ਤੂੰ ਗਈ, ਹੇ ਇਸਰਾਏਲ ਦੀਏ ਕੁਆਰੀਏ, ਮੁੜ ਆ, ਤੂੰ ਆਪਣੇ ਇਹਨਾਂ ਸ਼ਹਿਰਾਂ ਵਿੱਚ ਮੁੜ ਆ!
22 Har yaushe za ki yi ta yawo, Ya’ya marar aminci? Ubangiji zai ƙirƙiro sabon abu a duniya mace za tă kewaye namiji.”
੨੨ਤੂੰ ਕਦ ਤੱਕ ਅਵਾਰਾ ਫਿਰੇਂਗੀ, ਹੇ ਫਿਰਤੂ ਧੀਏ? ਕਿਉਂ ਜੋ ਯਹੋਵਾਹ ਨੇ ਧਰਤੀ ਉੱਤੇ ਇੱਕ ਨਵੀਂ ਚੀਜ਼ ਉਤਪੰਨ ਕੀਤੀ ਹੈ, ਭਈ ਔਰਤ ਮਰਦ ਨੂੰ ਘੇਰ ਲਵੇਂਗੀ!।
23 Ga abin da Ubangiji Maɗaukaki, Allah na Isra’ila yana cewa, “Sa’ad da na komo da su daga bauta mutane a ƙasar Yahuda da cikin garuruwanta za su sāke yi amfani da waɗannan kalmomi. ‘Ubangiji ya albarkace ka, ya mazauni mai adalci, ya tsarkakan dutse.’
੨੩ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵੱਸੋਂ ਅਤੇ ਪਵਿੱਤਰ ਪਰਬਤ, ਯਹੋਵਾਹ ਤੈਨੂੰ ਬਰਕਤ ਦੇਵੇ!
24 Mutane za su zauna tare a Yahuda da dukan garuruwansa, manoma da waɗanda suke yawo da garkunansu.
੨੪ਯਹੂਦਾਹ ਅਤੇ ਉਸ ਦੇ ਸਾਰੇ ਸ਼ਹਿਰ ਉਸ ਦੇ ਵਿੱਚ ਇਕੱਠੇ ਵੱਸਣਗੇ, ਹਾਲ੍ਹੀ ਅਤੇ ਉਹ ਜਿਹੜੇ ਇੱਜੜਾਂ ਨਾਲ ਫਿਰਦੇ ਹਨ
25 Zan wartsake waɗanda suka gaji in kuma ƙosar da waɗanda ransu ya yi yaushi.”
੨੫ਕਿਉਂ ਜੋ ਮੈਂ ਥੱਕੇ ਹੋਏ ਦੀ ਜਾਨ ਨੂੰ ਤ੍ਰਿਪਤ ਕਰਾਂਗਾ ਅਤੇ ਹਰੇਕ ਉਦਾਸ ਜਾਨ ਨੂੰ ਰਜਾ ਦਿਆਂਗਾ
26 A kan wannan na farka na duba kewaye. Barcina ya yi mini daɗi.
੨੬ਇਸ ਉੱਤੇ ਮੈਂ ਜਾਗ ਉੱਠਿਆ ਅਤੇ ਵੇਖਿਆ ਅਤੇ ਮੇਰੀ ਨੀਂਦ ਮੇਰੇ ਲਈ ਮਿੱਠੀ ਸੀ।
27 “Kwanaki suna zuwa,” in ji Ubangiji, “sa’ad da zan kafa gidan Isra’ila da gidan Yahuda da’ya’yan mutane da na dabbobi.
੨੭ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ
28 Kamar yadda na lura da su don su tumɓuke su kuma rusar, su lalatar, su hallaka su kuma kawo masifa, haka zan lura da su don su gina su kuma dasa,” in ji Ubangiji.
੨੮ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਵੇਂ ਮੈਂ ਉਹਨਾਂ ਦੀ ਤਾੜ ਵਿੱਚ ਬੈਠਾ ਭਈ ਮੈਂ ਉਹਨਾਂ ਨੂੰ ਪੁੱਟਾਂ ਅਤੇ ਢਾਹਵਾਂ, ਉਲਟਾਵਾਂ ਅਤੇ ਨਾਸ ਕਰਾਂ ਅਤੇ ਬੁਰਿਆਈ ਲਿਆਵਾਂ ਤਿਵੇਂ ਮੈਂ ਤਾੜ ਵਿੱਚ ਬੈਠਾਂਗਾ ਭਈ ਮੈਂ ਉਹਨਾਂ ਨੂੰ ਬਣਾਵਾਂ ਅਤੇ ਲਾਵਾਂ, ਯਹੋਵਾਹ ਦਾ ਵਾਕ ਹੈ
29 “A waɗannan kwanaki mutane ba za su ƙara ce, “‘Ubanni suka ci’ya’yan inabi masu tsami, haƙoran’ya’ya suka mutu ba.’
੨੯ਉਹਨਾਂ ਦਿਨਾਂ ਵਿੱਚ ਉਹ ਨਾ ਆਖਣਗੇ, ਮਾਪਿਆਂ ਨੇ ਖੱਟੇ ਅੰਗੂਰ ਖਾਧੇ, ਅਤੇ ਬੱਚਿਆਂ ਦੇ ਦੰਦ ਖੱਟੇ ਹੋ ਗਏ।
30 A maimako, kowa zai mutu saboda zunubinsa; duk wanda ya ci’ya’yan inabi masu tsami, haƙoransa ne za su mutu.
੩੦ਹਰੇਕ ਆਪਣੀ ਬਦੀ ਦੇ ਕਾਰਨ ਮਰੇਗਾ ਅਤੇ ਹਰੇਕ ਜਿਹੜਾ ਖੱਟੇ ਅੰਗੂਰ ਖਾਏਗਾ ਉਹ ਦੇ ਦੰਦ ਖੱਟੇ ਹੋ ਜਾਣਗੇ
31 “Lokaci yana zuwa,” in ji Ubangiji, “sa’ad da zan yi sabon alkawari da gidan Isra’ila da kuma gidan Yahuda.
੩੧ਵੇਖੋ, ਉਹ ਦਿਨ ਆ ਰਹੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇੱਕ ਨਵਾਂ ਨੇਮ ਬੰਨ੍ਹਾਂਗਾ
32 Ba zai zama kamar alkawarin da na yi da kakanni kakanninsu ba sa’ad da na kama su da hannu na bishe su daga Masar, domin sun take alkawarina, ko da yake na zama miji a gare su,” in ji Ubangiji.
੩੨ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਸੁਆਮੀ ਸੀ, ਯਹੋਵਾਹ ਦਾ ਵਾਕ ਹੈ
33 “Ga alkawarin da zan yi da gidan Isra’ila bayan wannan lokaci,” in ji Ubangiji. “Zan sa dokata a tunaninsu in kuma rubuta ta a zukatansu. Zan zama Allahnsu, za su kuma zama mutanena.
੩੩ਇਹ ਉਹ ਨੇਮ ਹੈ ਜਿਹੜਾ ਮੈਂ ਉਹਨਾਂ ਦਿਨਾਂ ਦੇ ਪਿੱਛੋਂ ਇਸਰਾਏਲ ਦੇ ਘਰਾਣੇ ਨਾਲ ਬੰਨ੍ਹਾਂਗਾ, ਯਹੋਵਾਹ ਦਾ ਵਾਕ ਹੈ, ਮੈਂ ਆਪਣੀ ਬਿਵਸਥਾ ਨੂੰ ਉਹਨਾਂ ਦੇ ਮਨਾਂ ਵਿੱਚ ਪਾਵਾਂਗਾ ਅਤੇ ਉਹਨਾਂ ਦੇ ਦਿਲਾਂ ਉੱਤੇ ਲਿਖਾਂਗਾ। ਮੈਂ ਉਹਨਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੀ ਪਰਜਾ ਹੋਣਗੇ
34 Mutum ba zai ƙara koya wa maƙwabci ba, ko ya koya wa ɗan’uwansa cewa, ‘Ka san Ubangiji,’ domin duk za su san ni, daga ƙaraminsu har zuwa babba,” in ji Ubangiji. “Gama zan gafarta muguntarsu ba zan kuwa ƙara tuna da zunubansu ba.”
੩੪ਉਹ ਫਿਰ ਕਦੀ ਹਰੇਕ ਆਪਣੇ ਗੁਆਂਢੀ ਨੂੰ ਅਤੇ ਹਰੇਕ ਆਪਣੇ ਭਰਾ ਨੂੰ ਨਾ ਸਿਖਲਾਏਗਾ ਭਈ ਯਹੋਵਾਹ ਨੂੰ ਜਾਣੋ ਕਿਉਂ ਜੋ ਉਹ ਸਾਰੀਆਂ ਦੇ ਸਾਰੇ ਉਹਨਾਂ ਦੇ ਛੋਟੇ ਤੋਂ ਲੈ ਕੇ ਵੱਡੇ ਤੱਕ ਮੈਨੂੰ ਜਾਣ ਲੈਣਗੇ, ਯਹੋਵਾਹ ਦਾ ਵਾਕ ਹੈ, ਕਿਉਂ ਜੋ ਮੈਂ ਉਹਨਾਂ ਦੀ ਬਦੀ ਨੂੰ ਮਾਫ਼ ਕਰਾਂਗਾ ਅਤੇ ਉਹਨਾਂ ਦੇ ਪਾਪਾਂ ਨੂੰ ਫੇਰ ਕਦੇ ਚੇਤੇ ਨਾ ਕਰਾਂਗਾ।
35 Ga abin da Ubangiji yana cewa, shi da ya kafa rana don tă yi haske a yini shi da ya sa wata da taurari su yi haske da dare, shi da yake dama teku don raƙuman ruwansa su yi ruri Ubangiji Maɗaukaki ne sunansa.
੩੫ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੋ ਦਿਨ ਦੇ ਚਾਨਣ ਲਈ ਸੂਰਜ ਦਿੰਦਾ, ਅਤੇ ਰਾਤ ਦੇ ਚਾਨਣ ਲਈ ਚੰਦ ਅਤੇ ਤਾਰਿਆਂ ਦੀ ਬਿਧੀ, ਜੋ ਸਮੁੰਦਰ ਨੂੰ ਐਉਂ ਉਛਾਲਦਾ ਹੈ, ਕਿ ਉਹ ਦੀਆਂ ਲਹਿਰਾਂ ਗੱਜਦੀਆਂ ਹਨ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।
36 “In dai wannan kafaffiyar ƙa’ida ta daina aiki a gabana,” in ji Ubangiji, “to, sai zuriyar Isra’ila ta daina zama al’umma a gabana.”
੩੬ਜੇ ਇਹ ਬਿਧੀਆਂ ਮੇਰੇ ਅੱਗੋਂ ਹਟਾਈਆਂ ਜਾਣ, ਯਹੋਵਾਹ ਦਾ ਵਾਕ ਹੈ, ਤਾਂ ਇਸਰਾਏਲ ਦੀ ਨਸਲ ਵੀ ਜਾਂਦੀ ਰਹੇਗੀ, ਭਈ ਉਹ ਸਦਾ ਲਈ ਮੇਰੇ ਅੱਗੇ ਕੌਮ ਨਾ ਰਹੇ।
37 Ga abin da Ubangiji yana cewa, “In a iya auna sammai a kuma bincike tushen duniya a ƙarƙas to, sai in ƙi dukan zuriyar Isra’ila ke nan saboda dukan abin da suka yi,” in ji Ubangiji.
੩੭ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਉੱਪਰੋਂ ਅਕਾਸ਼ ਮਿਣਿਆ ਜਾਵੇ, ਅਤੇ ਹੇਠਾਂ ਧਰਤੀ ਦੀਆਂ ਨੀਹਾਂ ਦੀ ਭਾਲ ਕੀਤੀ ਜਾਵੇ, ਤਦ ਮੈਂ ਵੀ ਇਸਰਾਏਲ ਦੀ ਸਾਰੀ ਨਸਲ ਨੂੰ ਉਹਨਾਂ ਦੇ ਸਾਰੇ ਕੰਮਾਂ ਦੇ ਕਾਰਨ ਰੱਦ ਦਿਆਂਗਾ, ਯਹੋਵਾਹ ਦਾ ਵਾਕ ਹੈ।
38 “Kwanaki suna zuwa,” in ji Ubangiji, “sa’ad da za a sāke gina wannan birni domina daga Hasumiyar Hananel zuwa Ƙofar Kusurwa.
੩੮ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਇਹ ਸ਼ਹਿਰ ਯਹੋਵਾਹ ਦੇ ਲਈ ਹਨਨੇਲ ਦੇ ਬੁਰਜ ਤੋਂ ਨੁੱਕਰ ਦੇ ਫਾਟਕ ਤੱਕ ਬਣਾਇਆ ਜਾਵੇਗਾ
39 Ma’auni zai miƙe daga can ya nausa kai tsaye zuwa tudun Gareb sa’an nan ya juya zuwa Gowa.
੩੯ਫੇਰ ਮਿਣਨ ਦੀ ਰੱਸੀ ਸਿੱਧੀ ਗਾਰੇਬ ਦੀ ਪਹਾੜੀ ਉੱਤੋਂ ਦੀ ਹੁੰਦੀ ਹੋਈ ਗੋਆਹ ਨੂੰ ਘੇਰ ਲਵੇਗੀ
40 Dukan kwarin da ake zubar da toka da kuma gawawwaki, da dukan lambatun da suke can har zuwa Kwarin Kidron a gabas zuwa kusurwar Ƙofar Doki, za su zama mai tsarki ga Ubangiji. Ba za a ƙara tumɓuke birnin ko a rushe shi ba.”
੪੦ਤਾਂ ਲੋਥਾਂ ਅਤੇ ਸੁਆਹ ਦੀ ਸਾਰੀ ਵਾਦੀ ਅਤੇ ਸਾਰੇ ਖੇਤ ਕਿਦਰੋਨ ਦੇ ਨਾਲੇ ਤੱਕ ਅਤੇ ਘੋੜੇ ਫਾਟਕ ਦੀ ਨੁੱਕਰ ਤੱਕ ਚੜ੍ਹਦੇ ਪਾਸੇ ਵੱਲ ਯਹੋਵਾਹ ਲਈ ਪਵਿੱਤਰ ਹੋਣਗੇ ਅਤੇ ਉਹ ਫਿਰ ਸਦਾ ਤੱਕ ਨਾ ਕਦੀ ਪੁੱਟਿਆ ਜਾਵੇਗਾ ਨਾ ਡੇਗਿਆ ਜਾਵੇਗਾ।

< Irmiya 31 >