< Irmiya 37 >

1 Nebukadnezzar sarkin Babilon ya naɗa Zedekiya ɗan Yosiya sarkin Yahuda; ya yi mulki a madadin Yehohiyacin ɗan Yehohiyakim.
ਯੋਸ਼ੀਯਾਹ ਦੇ ਪੁੱਤਰ ਸਿਦਕੀਯਾਹ ਜਿਹ ਨੂੰ ਬਾਬਲ ਦੇ ਰਾਜਾ ਨਬੂਕਦਨੱਸਰ ਨੇ ਯਹੂਦਾਹ ਦੇ ਦੇਸ ਵਿੱਚ ਰਾਜ ਕਰਨ ਲਈ ਰਾਜਾ ਬਣਾਇਆ ਯਹੋਯਾਕੀਮ ਦੇ ਪੁੱਤਰ ਕਾਨਯਾਹ ਦੇ ਥਾਂ ਰਾਜ ਕਰਦਾ ਸੀ
2 Shi da masu yin masa hidima da mutanen ƙasar ba su kula da maganar da Ubangiji ya yi ta wurin Irmiya annabi ba.
ਪਰ ਨਾ ਉਸ ਨੇ, ਨਾ ਉਸ ਦੇ ਟਹਿਲੂਆਂ ਨੇ, ਨਾ ਦੇਸ ਦੇ ਲੋਕਾਂ ਨੇ ਯਹੋਵਾਹ ਦੇ ਬਚਨ ਜਿਹੜੇ ਉਸ ਯਿਰਮਿਯਾਹ ਦੇ ਰਾਹੀਂ ਆਖੇ ਸਨ ਸੁਣੇ
3 Sai sarki Zedekiya ya aiki Yehukal ɗan Shelemiya tare da firist nan Zefaniya ɗan Ma’asehiya da wannan saƙo cewa, “Ina roƙonka ka yi addu’a ga Ubangiji Allahnmu saboda mu.”
ਤਾਂ ਸਿਦਕੀਯਾਹ ਰਾਜਾ ਨੇ ਸ਼ਲਮਯਾਹ ਦੇ ਪੁੱਤਰ ਯਹੂਕਲ ਨੂੰ ਅਤੇ ਮਆਸੇਯਾਹ ਦੇ ਪੁੱਤਰ ਸਫ਼ਨਯਾਹ ਜਾਜਕ ਨੂੰ ਯਿਰਮਿਯਾਹ ਨਬੀ ਕੋਲ ਭੇਜਿਆ ਕਿ ਯਹੋਵਾਹ ਸਾਡੇ ਪਰਮੇਸ਼ੁਰ ਅੱਗੇ ਸਾਡੇ ਲਈ ਪ੍ਰਾਰਥਨਾ ਕਰੀਂ
4 To, fa, Irmiya ya sami’yancin kai da kawowa a cikin mutane, gama ba a riga an sa shi a kurkuku ba.
ਯਿਰਮਿਯਾਹ ਲੋਕਾਂ ਵਿੱਚ ਅੰਦਰ-ਬਾਹਰ ਆਉਂਦਾ ਜਾਂਦਾ ਸੀ ਅਤੇ ਉਹਨਾਂ ਨੇ ਉਹ ਨੂੰ ਅਜੇ ਕੈਦ ਵਿੱਚ ਨਹੀਂ ਸੀ ਪਾਇਆ
5 Sojojin Fir’auna suka fita daga Masar, sa’ad da Babiloniyawa waɗanda suke ƙawanya wa Urushalima suka ji labari game da su, sai suka janye daga Urushalima.
ਫ਼ਿਰਊਨ ਦੀ ਫੌਜ ਮਿਸਰੋਂ ਨਿੱਕਲ ਆਈ ਸੀ ਅਤੇ ਜਦੋਂ ਕਸਦੀਆਂ ਨੇ ਜਿਹਨਾਂ ਯਰੂਸ਼ਲਮ ਨੂੰ ਘੇਰਿਆ ਹੋਇਆ ਸੀ ਉਹਨਾਂ ਦੀਆਂ ਖ਼ਬਰਾਂ ਸੁਣੀਆਂ ਤਾਂ ਉਹ ਯਰੂਸ਼ਲਮ ਤੋਂ ਤੁਰ ਗਏ।
6 Sai maganar Ubangiji ta zo wa Irmiya annabi cewa,
ਤਾਂ ਯਹੋਵਾਹ ਦਾ ਬਚਨ ਯਿਰਮਿਯਾਹ ਨਬੀ ਕੋਲ ਆਇਆ ਕਿ
7 “Ga abin da Ubangiji, Allah na Isra’ila, yana cewa ka faɗa wa sarkin Yahuda, wanda ya aika a neme ni cewa, ‘Sojojin Fir’aunan da suka fito su taimake ka, za su koma ƙasarsu, Masar.
ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਫਰਮਾਉਂਦਾ ਹੈ, - ਤੁਸੀਂ ਯਹੂਦਾਹ ਦੇ ਰਾਜਾ ਨੂੰ ਜਿਸ ਨੇ ਤੁਹਾਨੂੰ ਮੇਰੇ ਕੋਲ ਪੁੱਛਣ ਲਈ ਭੇਜਿਆ ਹੈ ਇਹ ਆਖੋ ਕਿ ਵੇਖ, ਫ਼ਿਰਊਨ ਦੀ ਫੌਜ ਜਿਹੜੀ ਤੁਹਾਡੀ ਸਹਾਇਤਾ ਲਈ ਨਿੱਕਲੀ ਹੈ ਫਿਰ ਆਪਣੇ ਦੇਸ ਮਿਸਰ ਨੂੰ ਮੁੜ ਜਾਵੇਗੀ
8 Sa’an nan Babiloniyawa za su koma su yaƙi wannan birni su ci ta su kuma ƙone shi.’
ਅਤੇ ਕਸਦੀ ਫੇਰ ਆ ਕੇ ਇਸ ਸ਼ਹਿਰ ਦੇ ਵਿਰੁੱਧ ਲੜਾਈ ਕਰਨਗੇ ਅਤੇ ਇਹ ਨੂੰ ਲੈ ਲੈਣਗੇ ਅਤੇ ਇਹ ਨੂੰ ਅੱਗ ਨਾਲ ਸਾੜ ਦੇਣਗੇ।
9 “Ga abin da Ubangiji yana cewa, kada ku ruɗe kanku, kuna tsammani, ‘Tabbatacce Babiloniyawa sun bar mu.’ Ba za su bari ba!
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਤੁਸੀਂ ਆਪਣੀਆਂ ਜਾਨਾਂ ਨੂੰ ਇਹ ਆਖ ਕੇ ਧੋਖਾ ਨਾ ਦਿਓ ਕਿ ਕਸਦੀ ਸੱਚ-ਮੁੱਚ ਸਾਡੇ ਕੋਲੋਂ ਚੱਲੇ ਜਾਣਗੇ। ਉਹ ਤਾਂ ਨਾ ਜਾਣਗੇ
10 Ko da a ce za ku ci dukan sojojin Babiloniyawan da suke yaƙi da ku har raunana ne kawai aka bari a tentunansu, za su fito su ƙone wannan birni.”
੧੦ਕਿਉਂ ਜੋ ਜੇ ਤੁਸੀਂ ਕਸਦੀਆਂ ਦੀ ਸਾਰੀ ਫੌਜ ਨੂੰ ਜਿਹੜੀ ਤੁਹਾਡੇ ਨਾਲ ਲੜਦੀ ਹੈ ਐਉਂ ਮਾਰ ਸੁੱਟਦੇ ਕਿ ਉਹਨਾਂ ਵਿੱਚ ਨਿਰੇ ਫੱਟੜ ਮਨੁੱਖ ਹੀ ਰਹਿੰਦੇ ਤਾਂ ਉਹ ਆਪਣਿਆਂ-ਆਪਣਿਆਂ ਤੰਬੂਆਂ ਵਿੱਚੋਂ ਉੱਠ ਕੇ ਇਸ ਸ਼ਹਿਰ ਨੂੰ ਅੱਗ ਨਾਲ ਸਾੜ ਸੁੱਟਦੇ!।
11 Bayan sojojin Babiloniyawa suka janye daga Urushalima saboda sojojin Fir’auna,
੧੧ਤਾਂ ਇਸ ਤਰ੍ਹਾਂ ਹੋਇਆ ਕਿ ਜਦ ਕਸਦੀਆਂ ਦੀ ਸਾਰੀ ਫੌਜ ਫ਼ਿਰਊਨ ਦੀ ਫੌਜ ਦੇ ਅੱਗੋਂ ਯਰੂਸ਼ਲਮ ਤੋਂ ਚਲੀ ਗਈ ਸੀ
12 sai Irmiya ya bar birnin don yă je yankin Benyamin ya sami rabon mallaka a cikin mutane a can.
੧੨ਤਾਂ ਯਿਰਮਿਯਾਹ ਯਰੂਸ਼ਲਮ ਤੋਂ ਬਿਨਯਾਮੀਨ ਦੇ ਇਲਾਕੇ ਨੂੰ ਜਾਣ ਲਈ ਨਿੱਕਲਣ ਲੱਗਾ ਭਈ ਉੱਥੇ ਲੋਕਾਂ ਵਿੱਚ ਆਪਣਾ ਹਿੱਸਾ ਲਵੇ
13 Amma sa’ad da ya kai Ƙofar Benyamin, sai hafsa mai tsaro, wanda ake kira Iriya ɗan Shelemiya, ɗan Hananiya, ya kama shi ya kuma ce, “Kana gudu daga Babiloniyawa ne!”
੧੩ਜਦ ਉਹ ਬਿਨਯਾਮੀਨ ਦੇ ਫਾਟਕ ਉੱਤੇ ਆਇਆ ਤਾਂ ਉੱਥੇ ਪਹਿਰੇਦਾਰਾਂ ਦੇ ਕਪਤਾਨ ਨੇ ਜਿਹ ਦਾ ਨਾਮ ਯਿਰੀਯਾਹ ਸੀ ਜੋ ਹਨਨਯਾਹ ਦਾ ਪੋਤਾ ਅਤੇ ਸ਼ਲਮਯਾਹ ਦਾ ਪੁੱਤਰ ਸੀ ਯਿਰਮਿਯਾਹ ਨਬੀ ਨੂੰ ਇਹ ਆਖ ਕੇ ਫੜ ਲਿਆ ਕਿ ਤੂੰ ਕਸਦੀਆਂ ਕੋਲ ਨੱਠਾ ਜਾਂਦਾ ਹੈਂ!
14 Sai Irmiya ya ce, “Ba gaskiya ba ce, ba na gudu daga Babiloniyawa.” Amma Iriya bai saurare shi ba; a maimako, ya kama Irmiya ya kawo shi wurin fadawa.
੧੪ਯਿਰਮਿਯਾਹ ਨੇ ਆਖਿਆ, ਇਹ ਝੂਠ ਹੈ, ਮੈਂ ਕਸਦੀਆਂ ਕੋਲ ਨੱਠਾ ਨਹੀਂ ਜਾਂਦਾ, ਪਰ ਉਸ ਉਹ ਦੀ ਨਾ ਸੁਣੀ ਸੋ ਯਿਰੀਯਾਹ ਯਿਰਮਿਯਾਹ ਨੂੰ ਫੜ੍ਹ ਕੇ ਸਰਦਾਰਾਂ ਕੋਲ ਲੈ ਗਿਆ
15 Suka yi fushi da Irmiya suka sa aka yi masa dūka aka kuma jefa shi cikin kurkuku a gidan Yonatan magatakarda, gama an mai da gidansa ya zama kurkuku.
੧੫ਤਾਂ ਸਰਦਾਰ ਯਿਰਮਿਯਾਹ ਨਾਲ ਲਾਲ ਪੀਲੇ ਹੋਏ ਅਤੇ ਉਹ ਨੂੰ ਮਾਰਿਆ ਅਤੇ ਉਸ ਨੂੰ ਯੋਨਾਥਾਨ ਲਿਖਾਰੀ ਦੇ ਘਰ ਕੈਦ ਵਿੱਚ ਪਾ ਦਿੱਤਾ ਕਿਉਂ ਜੋ ਉਹਨਾਂ ਨੇ ਉਸ ਨੂੰ ਕੈਦਖ਼ਾਨਾ ਬਣਾਇਆ ਹੋਇਆ ਸੀ
16 Aka sa Irmiya a can cikin kurkuku, inda ya kasance kwanaki masu yawa.
੧੬ਜਦ ਯਿਰਮਿਯਾਹ ਬੰਦੀ ਖ਼ਾਨੇ ਦੇ ਭੋਰੇ ਵਿੱਚ ਗਿਆ ਅਤੇ ਯਿਰਮਿਯਾਹ ਉੱਥੇ ਬਹੁਤੇ ਦਿਨਾਂ ਤੱਕ ਟਿਕਿਆ ਰਿਹਾ
17 Sa’an nan Sarki Zedekiya ya aika a kawo shi aka kuma kawo shi fada, inda ya tambaye shi a kaɗaice ya ce, “Akwai wata magana daga Ubangiji?” Irmiya ya amsa ya ce, “I, za a ba da kai ga sarkin Babilon.”
੧੭ਸਿਦਕੀਯਾਹ ਰਾਜਾ ਨੇ ਮਨੁੱਖ ਘੱਲ ਕੇ ਉਹ ਨੂੰ ਲਿਆ ਅਤੇ ਆਪਣੇ ਮਹਿਲ ਵਿੱਚ ਪੜਦੇ ਨਾਲ ਉਸ ਨੂੰ ਇਹ ਆਖ ਕੇ ਪੁੱਛਿਆ, ਕੀ ਕੋਈ ਯਹੋਵਾਹ ਵੱਲੋਂ ਬਚਨ ਹੈ? ਤਾਂ ਯਿਰਮਿਯਾਹ ਨੇ ਆਖਿਆ, ਹੈ! ਅਤੇ ਉਸ ਇਹ ਵੀ ਆਖਿਆ ਕਿ ਤੂੰ ਬਾਬਲ ਦੇ ਰਾਜਾ ਦੇ ਹੱਥ ਵਿੱਚ ਦਿੱਤਾ ਜਾਵੇਂਗਾ
18 Sai Irmiya ya ce wa Sarki Zedekiya, “Wane laifi na yi maka ko fadawanka ko kuwa wannan mutane, da ka sa aka jefa ni cikin kurkuku?
੧੮ਯਿਰਮਿਯਾਹ ਨੇ ਸਿਦਕੀਯਾਹ ਰਾਜਾ ਨੂੰ ਆਖਿਆ ਕਿ ਮੈਂ ਤੇਰਾ ਅਤੇ ਤੇਰੇ ਟਹਿਲੂਆਂ ਦਾ ਅਤੇ ਇਹਨਾਂ ਲੋਕਾਂ ਦਾ ਕੀ ਪਾਪ ਕੀਤਾ ਹੈ ਜੋ ਤੁਸੀਂ ਮੈਨੂੰ ਇਸ ਕੈਦਖ਼ਾਨੇ ਵਿੱਚ ਪਾ ਛੱਡਿਆ ਹੈ?
19 Ina annabawanka waɗanda suka yi maka annabci suna cewa, ‘Sarkin Babilon ba zai yaƙe ka ko wannan ƙasa ba’?
੧੯ਉਹ ਤੁਹਾਡੇ ਨਬੀ ਕਿੱਥੇ ਹਨ ਜਿਹੜੇ ਤੁਹਾਡੇ ਲਈ ਅਗੰਮ ਵਾਚਦੇ ਹੁੰਦੇ ਸਨ ਅਤੇ ਆਖਦੇ ਹੁੰਦੇ ਸਨ ਕਿ ਬਾਬਲ ਦਾ ਰਾਜਾ ਤੁਹਾਡੇ ਉੱਤੇ ਅਤੇ ਇਸ ਦੇਸ ਉੱਤੇ ਚੜ੍ਹਾਈ ਨਾ ਕਰੇਗਾ?
20 Amma yanzu, ranka yă daɗe, sarkina, ka saurara. Bari in kawo kukata a gabanka. Kada ka mai da ni gidan Yonatan magatakarda, in ba haka zan mutu a can.”
੨੦ਹੁਣ ਹੇ ਮੇਰੇ ਮਾਲਕ ਪਾਤਸ਼ਾਹ, ਜ਼ਰਾ ਮੇਰੀ ਸੁਣ ਅਤੇ ਮੇਰੀ ਬੇਨਤੀ ਤੇਰੇ ਹਜ਼ੂਰ ਕਬੂਲ ਹੋਵੇ। ਤੂੰ ਮੈਨੂੰ ਯੋਨਾਥਾਨ ਲਿਖਾਰੀ ਦੇ ਘਰ ਮੁੜ ਕੇ ਨਾ ਘੱਲੀਂ ਭਈ ਮੈਂ ਕੀਤੇ ਉੱਥੇ ਮਰ ਨਾ ਜਾਂਵਾਂ
21 Sarki Zedekiya ya yi umarni a ajiye Irmiya a sansanin matsara a kuma ba shi burodi daga titin masu gashin burodi kowace rana sai duka burodi a birnin ya ƙare. Saboda haka Irmiya ya zauna a sansanin matsara.
੨੧ਤਾਂ ਸਿਦਕੀਯਾਹ ਰਾਜਾ ਨੇ ਹੁਕਮ ਦਿੱਤਾ ਅਤੇ ਉਹਨਾਂ ਨੇ ਯਿਰਮਿਯਾਹ ਨੂੰ ਪਹਿਰੇਦਾਰਾਂ ਦੇ ਵੇਹੜੇ ਵਿੱਚ ਰੱਖਿਆ ਅਤੇ ਨਿੱਤ ਉਸ ਨੂੰ ਲਾਂਗਰੀਆਂ ਦੀ ਗਲੀ ਵਿੱਚੋਂ ਰੋਟੀ ਦਾ ਟੁੱਕੜਾ ਲੈ ਕੇ ਦਿੰਦੇ ਰਹੇ ਜਦ ਤੱਕ ਕਿ ਸ਼ਹਿਰ ਦੀਆਂ ਸਾਰੀਆਂ ਰੋਟੀਆਂ ਮੁੱਕ ਨਾ ਗਈਆਂ। ਸੋ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।

< Irmiya 37 >