< Irmiya 38 >

1 Shefatiya ɗan Mattan, Gedaliya ɗan Fashhur, Yukal ɗan Shelemiya da Fashhur ɗan Malkiya ya ji abin da Irmiya yana faɗa wa dukan mutane sa’ad da ya ce,
ਮੱਤਾਨ ਦੇ ਪੁੱਤਰ ਸ਼ਫਟਯਾਹ, ਪਸ਼ਹੂਰ ਦੇ ਪੁੱਤਰ ਗਦਲਯਾਹ, ਸ਼ਲਮਯਾਹ ਦੇ ਪੁੱਤਰ ਯੂਕਲ ਅਤੇ ਮਲਕੀਯਾਹ ਦੇ ਪੁੱਤਰ ਪਸ਼ਹੂਰ ਨੇ ਉਹ ਗੱਲਾਂ ਜਿਹੜੀਆਂ ਯਿਰਮਿਯਾਹ ਸਾਰੇ ਲੋਕਾਂ ਨੂੰ ਬੋਲਦਾ ਸੀ ਸੁਣੀਆਂ ਕਿ
2 “Ga abin da Ubangiji yana cewa, ‘Duk wanda ya zauna a wannan birni zai mutu ta takobi, yunwa ko annoba, amma duk wanda ya je wurin Babiloniyawa zai rayu. Zai tsira da ransa, ya rayu.’
ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜਿਹੜਾ ਇਸ ਸ਼ਹਿਰ ਵਿੱਚ ਟਿਕਿਆ ਰਹੇਗਾ ਉਹ ਤਲਵਾਰ, ਕਾਲ ਅਤੇ ਬਵਾ ਨਾਲ ਮਰੇਗਾ ਪਰ ਜਿਹੜਾ ਕਸਦੀਆਂ ਕੋਲ ਬਾਹਰ ਚਲਾ ਜਾਵੇਗਾ ਉਹ ਜੀਉਂਦਾ ਰਹੇਗਾ, ਉਹ ਦੀ ਜਾਣ ਉਹ ਦੇ ਵਿੱਚ ਲੁੱਟ ਦਾ ਮਾਲ ਹੋਵੇਗੀ ਅਤੇ ਉਹ ਜੀਵੇਗਾ
3 Kuma ga abin da Ubangiji yana cewa, ‘Tabbatacce za a ba da wannan birni ga sojojin sarkin Babilon, wanda zai ci shi.’”
ਯਹੋਵਾਹ ਇਸ ਤਰ੍ਹਾਂ ਆਖਦਾ ਹੈ ਕਿ ਇਹ ਸ਼ਹਿਰ ਜ਼ਰੂਰ ਬਾਬਲ ਦੇ ਰਾਜਾ ਦੀ ਫੌਜ ਦੇ ਹੱਥ ਵਿੱਚ ਦਿੱਤਾ ਜਾਵੇਗਾ ਅਤੇ ਉਹ ਇਹ ਨੂੰ ਲੈ ਲਵੇਗਾ
4 Sai fadawa suka ce wa sarki, “Ya kamata a kashe wannan mutum. Yana karya zuciyar sojojin da suka ragu a birnin, da zuciyar sauran mutane, ta wurin abubuwan da yake faɗa musu. Wannan mutum ba ya neman jin daɗin zaman wannan sai dai wahala.”
ਤਾਂ ਸਰਦਾਰਾਂ ਨੇ ਰਾਜਾ ਨੂੰ ਆਖਿਆ, ਇਸ ਮਨੁੱਖ ਨੂੰ ਮਾਰ ਹੀ ਸੁੱਟੋ, ਇਸ ਲਈ ਜੋ ਉਹ ਯੋਧਿਆਂ ਦੇ ਹੱਥ ਜਿਹੜੇ ਇਸ ਸ਼ਹਿਰ ਦੇ ਵਿੱਚ ਬਚ ਰਹੇ ਹਨ ਅਤੇ ਸਾਰੇ ਲੋਕਾਂ ਦੇ ਹੱਥ ਢਿੱਲੇ ਕਰਦਾ ਹੈ ਜਦ ਉਹਨਾਂ ਦੇ ਲਈ ਇਹੋ ਜਿਹੀਆਂ ਗੱਲਾਂ ਬੋਲਦਾ ਹੈ ਕਿਉਂ ਜੋ ਇਹ ਮਨੁੱਖ ਇਹਨਾਂ ਦੀ ਸ਼ਾਂਤੀ ਨਹੀਂ ਸਗੋਂ ਬੁਰਿਆਈ ਭਾਲਦਾ ਹੈ
5 “Yana a hannuwanku” Sarki Zedekiya ya amsa. “Sarki ba zai iya yin kome ya hana ku ba.”
ਅੱਗੋਂ ਸਿਦਕੀਯਾਹ ਰਾਜਾ ਨੇ ਆਖਿਆ, ਵੇਖੋ, ਇਹ ਤੁਹਾਡੇ ਹੱਥ ਵਿੱਚ ਹੈ, ਅਤੇ ਰਾਜਾ ਤੁਹਾਡੇ ਵਿਰੁੱਧ ਕੋਈ ਗੱਲ ਨਹੀਂ ਕਰ ਸਕਦਾ
6 Saboda haka suka kama Irmiya suka sa a rijiyar da ba ruwa a ciki ta Malkiya, ɗan sarki, wadda take a sansanin matsara. Suka saukar da Irmiya cikin rijiyar da ba ruwa da igiya; babu ruwa a cikinta, sai laka, Irmiya ya nutse cikin laka.
ਤਦ ਉਹਨਾਂ ਨੇ ਯਿਰਮਿਯਾਹ ਨੂੰ ਲਿਆ ਅਤੇ ਉਹ ਨੂੰ ਰਾਜਾ ਦੇ ਰਾਜਕੁਮਾਰ ਮਲਕੀਯਾਹ ਦੇ ਭੋਰੇ ਵਿੱਚ ਸੁੱਟ ਦਿੱਤਾ ਜਿਹੜਾ ਪਹਿਰੇਦਾਰਾਂ ਦੇ ਵੇਹੜੇ ਵਿੱਚ ਸੀ। ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਲਮਕਾ ਦਿੱਤਾ ਅਤੇ ਭੋਹਰੇ ਵਿੱਚ ਪਾਣੀ ਨਹੀਂ ਸੀ ਸਗੋਂ ਚਿੱਕੜ ਸੀ ਅਤੇ ਯਿਰਮਿਯਾਹ ਚਿੱਕੜ ਵਿੱਚ ਖੁੱਭ ਗਿਆ।
7 Amma Ebed-Melek mutumin Kush, wani hafsa a fada, ya ji cewa sun sa Irmiya a rijiyar da ba ruwa. Yayinda sarki yana zama a Ƙofar Benyamin,
ਜਦ ਅਬਦ-ਮਲਕ ਕੂਸ਼ੀ ਨੇ ਜਿਹੜਾ ਰਾਜਾ ਦੇ ਮਹਿਲ ਵਿੱਚ ਇੱਕ ਖੁਸਰਾ ਸੀ ਸੁਣਿਆ ਕਿ ਉਹਨਾਂ ਨੇ ਯਿਰਮਿਯਾਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ ਅਤੇ ਰਾਜਾ ਬਿਨਯਾਮੀਨ ਦੇ ਫਾਟਕ ਵਿੱਚ ਬੈਠਾ ਹੋਇਆ ਸੀ
8 Ebed-Melek ya fita daga fadar ya ce masa,
ਤਦ ਅਬਦ-ਮਲਕ ਰਾਜਾ ਦੇ ਮਹਿਲ ਤੋਂ ਬਾਹਰ ਗਿਆ ਅਤੇ ਰਾਜਾ ਨੂੰ ਬੋਲਿਆ ਕਿ
9 “Ranka yă daɗe sarki, waɗannan mutane sun yi mugun abu a duk abin da suka yi wa Irmiya annabi. Sun jefa shi cikin rijiyar da ba ruwa, inda zai mutu da yunwa gama ba sauran wani burodi a birnin.”
ਹੇ ਪਾਤਸ਼ਾਹ, ਮੇਰੇ ਮਾਲਕ ਇਹਨਾਂ ਮਨੁੱਖਾਂ ਨੇ ਸਭ ਕੁਝ ਜੋ ਇਹਨਾਂ ਨੇ ਯਿਰਮਿਯਾਹ ਨਬੀ ਨਾਲ ਕੀਤਾ ਹੈ ਸੋ ਬੁਰਾ ਕੀਤਾ ਹੈ ਜਦੋਂ ਇਹਨਾਂ ਨੇ ਉਹ ਨੂੰ ਭੋਰੇ ਵਿੱਚ ਪਾ ਦਿੱਤਾ ਹੈ। ਉੱਥੇ ਉਹ ਕਾਲ ਨਾਲ ਮਰ ਜਾਵੇਗਾ ਕਿਉਂ ਜੋ ਸ਼ਹਿਰ ਵਿੱਚ ਹੋਰ ਰੋਟੀ ਹੈ ਨਹੀਂ
10 Sai sarki ya umarce Ebed-Melek mutumin Kush, “Ka ɗauko mutane talatin daga nan ku fid da Irmiya annabi daga rijiyar kafin ya mutu.”
੧੦ਤਾਂ ਰਾਜਾ ਨੇ ਅਬਦ-ਮਲਕ ਕੂਸ਼ੀ ਨੂੰ ਹੁਕਮ ਦਿੱਤਾ ਕਿ ਐਥੋਂ ਤੀਹ ਮਨੁੱਖ ਆਪਣੇ ਨਾਲ ਲੈ ਅਤੇ ਯਿਰਮਿਯਾਹ ਨਬੀ ਨੂੰ ਮਰਨ ਤੋਂ ਪਹਿਲਾਂ ਭੋਰੇ ਵਿੱਚੋਂ ਕੱਢ
11 Saboda haka Ebed-Melek ya ɗauki mutane tare da shi suka shiga ɗaki a ƙarƙashin baitulmali a cikin fada. Ya ɗauko waɗansu tsofaffin tsummoki da tsofaffi riguna daga can ya kuma zurara su da igiya wa Irmiya a cikin rijiyar.
੧੧ਸੋ ਅਬਦ-ਮਲਕ ਨੇ ਮਨੁੱਖਾਂ ਨੂੰ ਆਪਣੇ ਨਾਲ ਲੈ ਕੇ ਰਾਜਾ ਦੇ ਮਹਿਲ ਨੂੰ ਖ਼ਜ਼ਾਨੇ ਹੇਠ ਗਿਆ ਅਤੇ ਉੱਥੋਂ ਪੁਰਾਣੇ ਚਿੱਥੜੇ ਅਤੇ ਹੰਢੇ ਹੋਏ ਲੀੜੇ ਲਏ ਅਤੇ ਉਹਨਾਂ ਨੂੰ ਰੱਸੀਆਂ ਨਾਲ ਯਿਰਮਿਯਾਹ ਕੋਲ ਭੋਰੇ ਵਿੱਚ ਲਮਕਾਇਆ
12 Ebed-Melek mutumin Kush ya ce wa Irmiya, “Ka sa waɗannan tsummoki da tsofaffin rigunan a hammatarka, ya zarga igiya.” Irmiya ya yi haka,
੧੨ਅਬਦ-ਮਲਕ ਕੂਸ਼ੀ ਨੇ ਯਿਰਮਿਯਾਹ ਨੂੰ ਆਖਿਆ, ਇਹਨਾਂ ਚਿੱਥੜਿਆਂ ਅਤੇ ਹੰਢੇ ਹੋਇਆਂ ਲੀੜਿਆਂ ਨੂੰ ਰੱਸੀਆਂ ਦੇ ਹੇਠ ਦੀ ਆਪਣੀਆਂ ਬਗਲਾਂ ਹੇਠ ਰੱਖ। ਸੋ ਯਿਰਮਿਯਾਹ ਨੇ ਉਵੇਂ ਹੀ ਕੀਤਾ
13 suka kuma ja shi sama da igiya suka fid da shi daga rijiyar. Irmiya kuwa ya zauna a sansanin matsara.
੧੩ਤਾਂ ਉਹਨਾਂ ਨੇ ਯਿਰਮਿਯਾਹ ਨੂੰ ਰੱਸੀਆਂ ਨਾਲ ਖਿੱਚਿਆ ਅਤੇ ਭੋਰੇ ਵਿੱਚੋਂ ਉਤਾਹਾਂ ਲਿਆਂਦਾ। ਫਿਰ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਰਿਹਾ।
14 Sai Sarki Zedekiya ya aika a kawo Irmiya annabi, ya sa aka kawo shi a ƙofa ta uku ta haikalin Ubangiji. Sai sarki ya ce wa Irmiya, “Zan tambaye ka wani abu, kada ka ɓoye mini wani abu.”
੧੪ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨਬੀ ਕੋਲ ਮਨੁੱਖ ਘੱਲੇ ਅਤੇ ਉਹ ਨੂੰ ਯਹੋਵਾਹ ਦੇ ਭਵਨ ਦੇ ਤੀਜੇ ਲਾਂਘੇ ਵਿੱਚ ਆਪਣੇ ਕੋਲ ਸਦਵਾਇਆ ਅਤੇ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਤੈਥੋਂ ਇੱਕ ਗੱਲ ਪੁੱਛਦਾ ਹਾਂ, ਤੂੰ ਮੈਥੋਂ ਕੋਈ ਗੱਲ ਨਾ ਲੁਕਾਈਂ
15 Irmiya ya ce wa Zedekiya, “In na ba ka amsa, ba za ka kashe ni ba? Ko da na ba ka shawara, ba za ka saurare ni ba.”
੧੫ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਜੇ ਮੈਂ ਤੈਨੂੰ ਦੱਸਾਂ ਤਾਂ ਕੀ ਤੂੰ ਜ਼ਰੂਰ ਮੈਨੂੰ ਨਾ ਮਾਰੇਂਗਾ? ਅਤੇ ਜੇ ਮੈਂ ਤੈਨੂੰ ਸਲਾਹ ਦਿਆਂ ਤਾਂ ਤੂੰ ਮੇਰੀ ਨਾ ਸੁਣੇਂਗਾ
16 Amma Sarki Zedekiya ya yi wannan rantsuwa a kaɗaice ga Irmiya cewa, “Muddin Ubangiji yana a raye, wanda ya ba mu numfashi, ba zan kashe ka ko in ba da kai ga waɗanda suke neman ranka ba.”
੧੬ਤਾਂ ਸਿਦਕੀਯਾਹ ਰਾਜਾ ਨੇ ਪੜਦੇ ਵਿੱਚ ਯਿਰਮਿਯਾਹ ਨਾਲ ਸਹੁੰ ਖਾਧੀ ਅਤੇ ਆਖਿਆ, ਜੀਉਂਦੇ ਯਹੋਵਾਹ ਦੀ ਸਹੁੰ, ਜਿਸ ਸਾਡੀਆਂ ਜਾਨਾਂ ਬਣਾਈਆਂ ਹਨ, ਮੈਂ ਤੈਨੂੰ ਨਾ ਮਾਰਾਂਗਾ, ਨਾ ਤੈਨੂੰ ਉਹਨਾਂ ਮਨੁੱਖਾਂ ਦੇ ਹੱਥ ਵਿੱਚ ਦਿਆਂਗਾ ਜਿਹੜੇ ਤੇਰੀ ਜਾਨ ਦੇ ਗਾਹਕ ਹਨ
17 Sa’an nan Irmiya ya ce wa Zedekiya, “Ga abin da Ubangiji Allah Maɗaukaki, Allah na Isra’ila, yana cewa, ‘In ka miƙa wuya ga hafsoshin sarkin Babilon, za a bar ka da rai ba za a kuma ƙone wannan birni ba; da kai da iyalinka za ku rayu.
੧੭ਤਾਂ ਯਿਰਮਿਯਾਹ ਨੇ ਸਿਦਕੀਯਾਹ ਨੂੰ ਆਖਿਆ, ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਸੱਚ-ਮੁੱਚ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਚਲਾ ਜਾਵੇਂ ਤਾਂ ਤੂੰ ਆਪਣੀ ਜਾਣ ਨੂੰ ਜੀਉਂਦਾ ਰੱਖੇਗਾ ਅਤੇ ਇਹ ਸ਼ਹਿਰ ਅੱਗ ਨਾਲ ਸੜਿਆ ਨਾ ਜਾਵੇਗਾ ਅਤੇ ਤੂੰ ਜੀਉਂਦਾ ਰਹੇਗਾ ਅਤੇ ਤੇਰਾ ਘਰਾਣਾ ਵੀ
18 Amma in ba ka miƙa wuya ga hafsoshin sarkin Babilon ba, za a ba da wannan birni ga Babiloniyawa za su kuma cinna mata wuta; kai kanka ba za ka tsira daga hannuwansu ba.’”
੧੮ਪਰ ਜੇ ਤੂੰ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਨਾ ਜਾਵੇਂਗਾ ਤਾਂ ਇਹ ਸ਼ਹਿਰ ਕਸਦੀਆਂ ਦੇ ਹੱਥ ਵਿੱਚ ਦਿੱਤਾ ਜਾਵੇਗਾ। ਉਹ ਇਸ ਨੂੰ ਅੱਗ ਨਾਲ ਸਾੜ ਸੁੱਟਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ
19 Sarki Zedekiya ya ce wa Irmiya, “Ina jin tsoron Yahudawan da suka tafi wurin Babiloniyawa, gama Babiloniyawa mai yiwuwa su ba da ni gare su su kuma wulaƙanta ni.”
੧੯ਤਾਂ ਸਿਦਕੀਯਾਹ ਰਾਜਾ ਨੇ ਯਿਰਮਿਯਾਹ ਨੂੰ ਆਖਿਆ, ਮੈਂ ਇਹਨਾਂ ਯਹੂਦੀਆਂ ਤੋਂ ਡਰਦਾ ਹਾਂ ਜਿਹੜੇ ਕਸਦੀਆਂ ਨਾਲ ਮਿਲੇ ਹੋਏ ਹਨ, ਮਤੇ ਉਹ ਮੈਨੂੰ ਉਹਨਾਂ ਦੇ ਹੱਥ ਵਿੱਚ ਦੇ ਦੇਣ ਅਤੇ ਉਹ ਮੈਨੂੰ ਤਾਹਨਾ ਮਾਰਨ
20 Irmiya ya ce, “Ba za su ba da kai ba, ka yi biyayya ga Ubangiji ta wurin yin abin da na faɗa maka. Ta haka zai zama maka da amfani, za ka kuwa rayu.
੨੦ਯਿਰਮਿਯਾਹ ਨੇ ਆਖਿਆ, ਉਹ ਤੈਨੂੰ ਨਾ ਫੜਾ ਦੇਣਗੇ, ਜ਼ਰਾ ਯਹੋਵਾਹ ਦੀ ਅਵਾਜ਼ ਸੁਣੋ ਜੋ ਮੈਂ ਤੈਨੂੰ ਬੋਲਦਾ ਹਾਂ ਸੋ ਤੇਰਾ ਭਲਾ ਹੋਵੇਗਾ ਅਤੇ ਤੇਰੀ ਜਾਨ ਜੀਉਂਦੀ ਰਹੇਗੀ
21 Amma in ka ƙi miƙa wuya, ga abin da Ubangiji ya bayyana mini.
੨੧ਪਰ ਜੇ ਤੂੰ ਜਾਣ ਤੋਂ ਨਾਂਹ ਕਰੇਂ ਤਾਂ ਇਹ ਉਹ ਬਚਨ ਹੈ ਜਿਹੜਾ ਯਹੋਵਾਹ ਨੇ ਮੈਨੂੰ ਵਿਖਾਇਆ ਹੈ, -
22 Za a fitar da dukan matan da suka ragu a fadan sarkin Yahuda wa hafsoshin sarkin Babilon. Waɗannan mata za su ce maka, “‘Sun ruɗe ka suka kuma rinjaye ka, waɗannan abokanka. Ƙafafunka sun nutse a cikin laka; abokanka sun yashe ka.’
੨੨ਵੇਖ, ਸਾਰੀਆਂ ਔਰਤਾਂ ਜਿਹੜੀਆਂ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਬਾਕੀ ਰਹਿ ਗਈਆਂ ਹਨ ਬਾਬਲ ਦੇ ਰਾਜਾ ਦੇ ਸਰਦਾਰਾਂ ਕੋਲ ਲੈ ਜਾਈਆਂ ਜਾਣਗੀਆਂ ਅਤੇ ਉਹ ਆਖਣਗੀਆਂ, - ਤੇਰੇ ਦਿਲੀ ਯਾਰਾਂ ਨੇ ਤੈਨੂੰ ਧੋਖਾ ਦਿੱਤਾ, ਅਤੇ ਤੇਰੇ ਉੱਤੇ ਦਬਾ ਪਾਇਆ। ਹੁਣ ਤੇਰੇ ਪੈਰ ਗਾਰੇ ਵਿੱਚ ਖੁੱਭ ਗਏ ਹਨ, ਉਹ ਤੈਥੋਂ ਮੁੜ ਗਏ ਹਨ।
23 “Za a kawo dukan matanka da’ya’yanka wa Babiloniyawa. Kai kanka ba za ka tsira daga hannuwansu ba amma za su sa sarkin Babilon zai kama ka; za a kuma ƙone wannan birni.”
੨੩ਤੇਰੀਆਂ ਸਾਰੀਆਂ ਰਾਣੀਆਂ ਅਤੇ ਤੇਰੇ ਰਾਜਕੁਮਾਰ ਕਸਦੀਆਂ ਕੋਲ ਪੁਚਾਏ ਜਾਣਗੇ ਅਤੇ ਤੂੰ ਉਹਨਾਂ ਦੇ ਹੱਥੋਂ ਨਾ ਛੁੱਟੇਗਾ ਕਿਉਂ ਜੋ ਤੂੰ ਬਾਬਲ ਦੇ ਰਾਜਾ ਦੇ ਹੱਥੀਂ ਫੜਿਆ ਜਾਵੇਗਾ ਅਤੇ ਇਹ ਸ਼ਹਿਰ ਅੱਗ ਨਾਲ ਸਾੜਿਆ ਜਾਵੇਗਾ।
24 Sai Zedekiya ya ce wa Irmiya, “Kada ka bar wani ya san wannan zance, in ba haka ba za ka mutu.
੨੪ਤਾਂ ਸਿਦਕੀਯਾਹ ਨੇ ਯਿਰਮਿਯਾਹ ਨੂੰ ਆਖਿਆ ਕਿ ਇਹਨਾਂ ਗੱਲਾਂ ਨੂੰ ਕੋਈ ਮਨੁੱਖ ਨਾ ਜਾਣੇ ਅਤੇ ਤੂੰ ਨਾ ਮਰੇਂਗਾ
25 In fadawa suka ji cewa na yi magana da kai, suka kuma zo wurinka suka ce, ‘Faɗa mana abin da ka faɗa wa sarki da kuma abin da sarki ya faɗa maka; kada ka ɓoye mana, in ba haka za mu kashe ka,’
੨੫ਜੇ ਸਰਦਾਰ ਸੁਣਨ ਕਿ ਮੈਂ ਤੇਰੇ ਨਾਲ ਗੱਲਾਂ ਕੀਤੀਆਂ ਹਨ ਅਤੇ ਉਹ ਤੇਰੇ ਕੋਲ ਆਉਣ ਅਤੇ ਤੈਨੂੰ ਆਖਣ ਕਿ ਸਾਨੂੰ ਜ਼ਰਾ ਦੱਸ ਤਾਂ, ਤੂੰ ਰਾਜਾ ਨਾਲ ਕੀ ਗੱਲਾਂ ਕੀਤੀਆਂ ਹਨ? ਸਾਡੇ ਕੋਲੋਂ ਨਾ ਲੁਕਾ, ਅਸੀਂ ਤੈਨੂੰ ਨਾ ਮਰਾਂਗੇ। ਰਾਜਾ ਤੈਨੂੰ ਕੀ ਬੋਲਿਆ ਹੈ?
26 sai ka ce musu cewa, ‘Na roƙi sarki kada yă mai da ni gidan Yonatan in mutu a can.’”
੨੬ਤਾਂ ਤੂੰ ਉਹਨਾਂ ਨੂੰ ਆਖੀਂ ਕਿ ਮੈਂ ਰਾਜਾ ਦੇ ਅੱਗੇ ਆਪਣੀ ਬੇਨਤੀ ਕੀਤੀ ਸੀ ਕਿ ਮੈਨੂੰ ਯੋਨਾਥਾਨ ਦੇ ਘਰ ਨਾ ਮੋੜ ਕੇ ਘੱਲੇ ਭਈ ਮੈਂ ਉੱਥੇ ਮਰ ਨਾ ਜਾਂਵਾਂ
27 Dukan fadawa kuwa suka zo wurin Irmiya suka tambaye shi, ya kuma faɗa musu dukan abin da sarki ya umarce shi ya faɗa. Saboda haka ba su ƙara ce masa kome ba, gama ba wanda ya ji zance da suka yi da sarki.
੨੭ਤਾਂ ਸਾਰੇ ਸਰਦਾਰ ਯਿਰਮਿਯਾਹ ਕੋਲ ਆਏ ਅਤੇ ਉਹਨਾਂ ਨੇ ਉਸ ਤੋਂ ਪੁੱਛਿਆ ਸੋ ਉਸ ਉਹਨਾਂ ਨੂੰ ਉਹ ਸਾਰੀਆਂ ਗੱਲਾਂ ਦੱਸੀਆਂ ਜਿਵੇਂ ਰਾਜਾ ਨੇ ਹੁਕਮ ਦਿੱਤਾ ਸੀ। ਉਹ ਉਸ ਦੇ ਕੋਲੋਂ ਚੁੱਪ ਕੀਤੇ ਚੱਲੇ ਗਏ ਕਿਉਂ ਜੋ ਇਹ ਗੱਲ ਸੁਣੀ ਨਾ ਗਈ
28 Irmiya kuwa ya zauna a sansanin masu gadi har ranar da aka ci Urushalima da yaƙi. Ga yadda aka ci Urushalima,
੨੮ਯਰੂਸ਼ਲਮ ਦੇ ਲਏ ਜਾਣ ਦੇ ਦਿਨ ਤੱਕ ਯਿਰਮਿਯਾਹ ਪਹਿਰੇਦਾਰਾਂ ਦੇ ਵੇਹੜੇ ਵਿੱਚ ਟਿਕਿਆ ਰਿਹਾ ਅਤੇ ਜਦ ਯਰੂਸ਼ਲਮ ਲਿਆ ਗਿਆ ਤਾਂ ਉਹ ਉੱਥੇ ਸੀ।

< Irmiya 38 >