< Ayuba 21 >

1 Sai Ayuba ya amsa,
ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
2 “Ku saurare ni da kyau; bari wannan yă zama ta’aziyyar da za ku ba ni.
“ਗੌਰ ਨਾਲ ਮੇਰੀ ਗੱਲ ਸੁਣੋ, ਅਤੇ ਇਹੋ ਤੁਹਾਡੀ ਤਸੱਲੀ ਹੋਵੇ।
3 Ku ba ni zarafi in yi magana, bayan na gama sai ku yi ba’arku.
ਮੈਨੂੰ ਥੋੜ੍ਹਾ ਸਹਿ ਲਓ ਤਾਂ ਜੋ ਮੈਂ ਬੋਲਾਂ, ਅਤੇ ਮੇਰੇ ਬੋਲਣ ਤੋਂ ਬਾਅਦ ਤੁਸੀਂ ਠੱਠਾ ਕਰਿਓ!
4 “A wurin mutum ne na kawo kukana? Don me ba zan kāsa haƙuri ba?
“ਕੀ ਮੈਂ ਕਿਸੇ ਮਨੁੱਖ ਨੂੰ ਸ਼ਿਕਾਇਤ ਕਰਦਾ ਹਾਂ? ਫੇਰ ਮੇਰਾ ਆਤਮਾ ਬੇਚੈਨ ਕਿਉਂ ਨਾ ਹੋਵੇ?
5 Ku dube ni, ku kuma yi mamaki; ku rufe bakina da hannunku.
ਮੇਰੀ ਵੱਲ ਵੇਖੋ ਅਤੇ ਹੈਰਾਨ ਹੋ ਜਾਓ, ਅਤੇ ਆਪਣਾ ਹੱਥ ਆਪਣੇ ਮੂੰਹ ਤੇ ਰੱਖੋ।
6 Lokacin da na yi tunanin wannan, sai in ji tsoro; jikina yă fara rawa.
ਜਦ ਮੈਂ ਯਾਦ ਕਰਦਾ ਹਾਂ ਤਾਂ ਮੈਂ ਘਬਰਾ ਜਾਂਦਾ ਹਾਂ, ਅਤੇ ਕੰਬਣੀ ਮੇਰੇ ਸਰੀਰ ਨੂੰ ਫੜ੍ਹ ਲੈਂਦੀ ਹੈ!
7 Don me mugaye suke rayuwa har su tsufa, suna kuma ƙaruwa da iko?
ਦੁਸ਼ਟ ਕਿਉਂ ਜੀਉਂਦੇ ਰਹਿੰਦੇ ਹਨ, ਸਗੋਂ ਬੁੱਢੇ ਵੀ ਹੋ ਜਾਂਦੇ ਅਤੇ ਮਾਲ-ਧਨ ਵਿੱਚ ਵੀ ਬਲਵਾਨ ਹੋ ਜਾਂਦੇ ਹਨ?
8 Suna ganin’ya’yansu suna girma, suna ganin jikokinsu suna tasowa a kan idanunsu.
ਉਹਨਾਂ ਦਾ ਵੰਸ਼ ਉਹਨਾਂ ਦੇ ਸਨਮੁਖ, ਅਤੇ ਉਹਨਾਂ ਦੀ ਔਲਾਦ ਉਹਨਾਂ ਦੀਆਂ ਅੱਖਾਂ ਦੇ ਅੱਗੇ ਦ੍ਰਿੜ੍ਹ ਹੋ ਜਾਂਦੀ ਹੈ।
9 Gidajensu suna zama cikin lafiya ba ruwansu da fargaba. Kuma Allah ba ya ba su horo.
ਉਹਨਾਂ ਦੇ ਘਰ ਭੈਅ ਰਹਿਤ ਅਤੇ ਸਲਾਮਤ ਹਨ, ਅਤੇ ਪਰਮੇਸ਼ੁਰ ਦਾ ਡੰਡਾ ਉਹਨਾਂ ਨੂੰ ਨਹੀਂ ਪੈਂਦਾ।
10 Shanunsu ba sa fasa haihuwa; suna haihuwa ba sa yin ɓari.
੧੦ਉਹਨਾਂ ਦਾ ਸਾਨ੍ਹ ਗੱਭਣ ਕਰ ਦਿੰਦਾ ਹੈ ਅਤੇ ਨਾਕਾਮ ਨਹੀਂ ਹੁੰਦਾ, ਉਹਨਾਂ ਦੀਆਂ ਗਾਂਵਾਂ ਸੂੰਦੀਆਂ ਹਨ ਅਤੇ ਉਹਨਾਂ ਦਾ ਗਰਭ ਨਹੀਂ ਡਿੱਗਦਾ।
11 Suna aika’ya’yansu kamar garke;’ya’yansu suna guje-guje da tsalle-tsalle.
੧੧ਉਹ ਆਪਣੇ ਨਿਆਣੇ ਇੱਜੜ ਵਾਂਗੂੰ ਬਾਹਰ ਘੱਲਦੇ ਹਨ, ਅਤੇ ਉਹਨਾਂ ਦੇ ਬੱਚੇ ਨੱਚਦੇ ਹਨ।
12 Suna rera da kayan kiɗa na ganga da garaya; suna jin daɗin busar sarewa.
੧੨ਉਹ ਡੱਫ਼ ਤੇ ਬਰਬਤ ਨਾਲ ਗਾਉਂਦੇ ਹਨ, ਅਤੇ ਬੀਨ ਦੀ ਅਵਾਜ਼ ਨਾਲ ਖੁਸ਼ੀ ਮਨਾਉਂਦੇ ਹਨ।
13 Suna yin rayuwarsu cikin arziki kuma su mutu cikin salama. (Sheol h7585)
੧੩ਉਹ ਆਪਣੇ ਦਿਨ ਸੁੱਖ ਨਾਲ ਕੱਟਦੇ ਹਨ, ਪਰ ਇੱਕ ਪਲ ਵਿੱਚ ਹੀ ਸ਼ਾਂਤੀ ਨਾਲ ਅਧੋਲੋਕ ਨੂੰ ਉਤਰ ਜਾਂਦੇ ਹਨ! (Sheol h7585)
14 Duk da haka suna ce wa Allah, ‘Ka rabu da mu.’ Ba ma so mu san hanyoyinka.
੧੪ਫੇਰ ਵੀ ਉਹ ਪਰਮੇਸ਼ੁਰ ਨੂੰ ਆਖਦੇ ਹਨ, ਸਾਥੋਂ ਦੂਰ ਹੋ, ਅਸੀਂ ਤੇਰੇ ਰਾਹਾਂ ਨੂੰ ਜਾਣਨਾ ਨਹੀਂ ਚਾਹੁੰਦੇ!
15 Wane ne Maɗaukaki har da za mu bauta masa? Wace riba za mu samu ta wurin yin addu’a gare shi?
੧੫ਸਰਬ ਸ਼ਕਤੀਮਾਨ ਕੌਣ ਹੈ ਜੋ ਅਸੀਂ ਉਹ ਦੀ ਉਪਾਸਨਾ ਕਰੀਏ, ਅਤੇ ਸਾਨੂੰ ਕੀ ਲਾਭ ਜੋ ਅਸੀਂ ਉਹ ਦੇ ਅੱਗੇ ਬੇਨਤੀ ਕਰੀਏ?
16 Amma arzikinsu ba a hannunsu yake ba saboda haka ba ruwana da shawarar mugaye.
੧੬ਵੇਖੋ, ਕੀ ਉਹਨਾਂ ਦੀ ਖੁਸ਼ਹਾਲੀ ਉਹਨਾਂ ਦੇ ਹੱਥ ਵਿੱਚ ਨਹੀਂ, ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੀ ਰਹੇ।
17 “Duk da haka, sau nawa fitilar mugu take mutuwa? Sau nawa bala’i yake auka masa, ko Allah ya taɓa hukunta mugu cikin fushi?
੧੭“ਦੁਸ਼ਟਾਂ ਦਾ ਦੀਵਾ ਕਿੰਨੀ ਵਾਰੀ ਬੁੱਝ ਜਾਂਦਾ, ਅਤੇ ਉਹਨਾਂ ਦੀ ਬਿਪਤਾ ਉਹਨਾਂ ਉੱਤੇ ਆ ਪੈਂਦੀ ਹੈ, ਜਦ ਪਰਮੇਸ਼ੁਰ ਕ੍ਰੋਧ ਕਰਕੇ ਉਹਨਾਂ ਦੇ ਹਿੱਸੇ ਵਿੱਚ ਦੁੱਖ ਵੰਡਦਾ ਹੈ।
18 Sau nawa suke zama kamar tattaka a iska, ko kuma kamar ƙura da iskar hadari take kwashewa?
੧੮ਉਹ ਪੌਣ ਦੀ ਉਡਾਈ ਹੋਈ ਤੂੜੀ ਵਾਂਗੂੰ ਹਨ, ਅਤੇ ਕੱਖ ਵਾਂਗੂੰ ਹਨ, ਜਿਸ ਨੂੰ ਵਾਵਰੋਲਾ ਉਡਾ ਕੇ ਲੈ ਜਾਂਦਾ ਹੈ।
19 An ce ‘Allah yana tara wa’ya’yan mutum horon da zai ba mutumin.’ Bari yă ba mutumin horo don yă san ya yi haka!
੧੯ਤੁਸੀਂ ਆਖਦੇ ਹੋ, ਕਿ ਪਰਮੇਸ਼ੁਰ ਉਹ ਦੀ ਬਦੀ ਨੂੰ ਉਹ ਦੇ ਬੱਚਿਆਂ ਲਈ ਰੱਖ ਛੱਡਦਾ ਹੈ, ਉਹ ਹੀ ਉਸ ਦਾ ਬਦਲਾ ਉਹ ਨੂੰ ਦੇਵੇ ਜੋ ਉਹ ਜਾਣ ਲਵੇ।
20 Bari idanunsa su ga yadda zai hallaka; bari yă sha daga fushin Maɗaukaki.
੨੦ਉਹ ਦੀਆਂ ਅੱਖਾਂ ਆਪਣੀ ਹੀ ਬਰਬਾਦੀ ਨੂੰ ਵੇਖਣ, ਅਤੇ ਉਹ ਸਰਬ ਸ਼ਕਤੀਮਾਨ ਦੇ ਕ੍ਰੋਧ ਦੇ ਪਿਆਲੇ ਵਿੱਚੋਂ ਪੀਵੇ।
21 Ko zai damu da iyalin da ya bari a baya sa’ad da kwanakinsa suka ƙare?
੨੧ਉਹ ਨੂੰ ਆਪਣੇ ਬਾਅਦ ਆਪਣੇ ਘਰਾਣੇ ਲਈ ਕੀ ਖੁਸ਼ੀ ਹੁੰਦੀ ਹੈ, ਜਦੋਂ ਉਸ ਨੂੰ ਦਿੱਤੇ ਹੋਏ ਮਹੀਨਿਆਂ ਦੀ ਗਿਣਤੀ ਮੁੱਕ ਜਾਂਦੀ ਹੈ?
22 “Wani zai iya koya wa Allah ilimi tun da yana shari’anta har da waɗanda suke manya masu iko?
੨੨“ਕੀ ਕੋਈ ਪਰਮੇਸ਼ੁਰ ਨੂੰ ਸਿੱਖਿਆ ਦੇਵੇਗਾ? ਉਹ ਤਾਂ ਉੱਚਿਆਂ-ਉੱਚਿਆਂ ਦਾ ਨਿਆਂ ਕਰਦਾ ਹੈ।
23 Wani mutum zai mutu cikin jin daɗi da kwanciyar hankali,
੨੩ਕੋਈ ਆਪਣੀ ਪੂਰੀ ਸ਼ਕਤੀ ਵਿੱਚ ਮਰ ਜਾਂਦਾ ਹੈ, ਜਦ ਉਸ ਨੂੰ ਚੈਨ ਸੀ ਅਤੇ ਉਸਦਾ ਸੁੱਖ ਸੰਪੂਰਨ ਸੀ।
24 jikinsa ɓulɓul, ƙasusuwansa da alamar ƙarfi.
੨੪ਉਹ ਦੀਆਂ ਦੋਹਨੀਆਂ ਦੁੱਧ ਨਾਲ ਭਰੀਆਂ ਹੋਈਆਂ ਹਨ, ਅਤੇ ਉਹ ਦੀਆਂ ਹੱਡੀਆਂ ਦਾ ਗੁੱਦਾ ਤਰ ਰਹਿੰਦਾ ਹੈ,
25 Wani kuma zai mutu cikin ɗacin rai, bai taɓa jin daɗin wani abu mai kyau ba.
੨੫ਅਤੇ ਕੋਈ ਆਪਣੀ ਜਾਨ ਦੀ ਕੁੜੱਤਣ ਵਿੱਚ ਮਰ ਜਾਂਦਾ, ਅਤੇ ਕੋਈ ਸੁੱਖ ਨਹੀਂ ਭੋਗਦਾ ਹੈ।
26 Dukansu kuwa za a bizne su a ƙasa, kuma tsutsotsi za su cinye su.
੨੬ਉਹ ਦੋਵੇਂ ਮਿੱਟੀ ਵਿੱਚ ਮਿਲ ਜਾਂਦੇ ਹਨ, ਅਤੇ ਕੀੜੇ ਉਹਨਾਂ ਨੂੰ ਢੱਕ ਲੈਂਦੇ ਹਨ।
27 “Na san duk abin da kuke tunani, yadda za ku saɓa mini.
੨੭“ਵੇਖੋ, ਮੈਂ ਤੁਹਾਡੇ ਖਿਆਲਾਂ ਨੂੰ ਜਾਣਦਾ ਹਾਂ, ਅਤੇ ਉਹਨਾਂ ਜੁਗਤੀਆਂ ਨੂੰ ਵੀ ਜਿਹਨਾਂ ਨਾਲ ਤੁਸੀਂ ਮੇਰੇ ਵਿਰੁੱਧ ਜ਼ੁਲਮ ਕਰਦੇ ਹੋ।
28 Kuna cewa, ‘Yanzu ina gidan babban mutumin nan, tenti wurin da mugaye suke zama?’
੨੮ਤੁਸੀਂ ਤਾਂ ਕਹਿੰਦੇ ਹੋ ਪਤਵੰਤੇ ਦਾ ਘਰ ਕਿੱਥੇ ਹੈ, ਅਤੇ ਉਹ ਤੰਬੂ ਕਿੱਥੇ ਜਿਸ ਵਿੱਚ ਦੁਸ਼ਟ ਵੱਸਦੇ ਸਨ?
29 Ba ku taɓa tambayar waɗanda suke tafiya ba? Ba ku kula da labaransu,
੨੯ਕੀ ਤੁਸੀਂ ਕਦੀ ਰਾਹ ਚੱਲਣ ਵਾਲਿਆਂ ਕੋਲੋਂ ਨਹੀਂ ਪੁੱਛਿਆ, ਅਤੇ ਉਹਨਾਂ ਦੇ ਨਿਸ਼ਾਨਾਂ ਨੂੰ ਨਹੀਂ ਪਹਿਚਾਣਦੇ ਹੋ,
30 cewa an kāre mugu daga ranar bala’i, an kāre shi daga ranar fushi?
੩੦ਭਈ ਬੁਰਿਆਰ ਤਾਂ ਬਿਪਤਾ ਦੇ ਦਿਨ ਲਈ ਰੱਖਿਆ ਜਾਂਦਾ ਹੈ, ਉਹ ਕਹਿਰ ਦੇ ਦਿਨ ਲਈ ਲਿਆਇਆ ਜਾਂਦਾ ਹੈ?
31 Wane ne yake gaya masa abin da ya yi? Wane ne yake rama abin da ya yi?
੩੧ਕੌਣ ਉਹ ਦੇ ਰਾਹ ਨੂੰ ਉਹ ਦੇ ਸਨਮੁਖ ਦੱਸੇਗਾ, ਅਤੇ ਕੌਣ ਉਹ ਦੇ ਕੀਤੇ ਦਾ ਬਦਲਾ ਉਹ ਨੂੰ ਦੇਵੇਗਾ?
32 Za a bizne shi a kabari, a kuma yi tsaron kabarinsa.
੩੨ਉਹ ਕਬਰ ਵਿੱਚ ਪਹੁੰਚਾਇਆ ਜਾਂਦਾ ਹੈ, ਅਤੇ ਉਹ ਦੀ ਕਬਰ ਉੱਤੇ ਪਹਿਰਾ ਦਿੱਤਾ ਜਾਂਦਾ ਹੈ।
33 Akan mai da ƙasa a kan gawarsa a hankali; dukan jama’a suna binsa, da yawa kuma suna gabansa.
੩੩ਵਾਦੀ ਦੇ ਡਲੇ ਉਹ ਨੂੰ ਚੰਗੇ ਲੱਗਦੇ ਹਨ, ਜਿਵੇਂ ਉਸ ਤੋਂ ਪਹਿਲਾਂ ਅਣਗਿਣਤ ਲੋਕ ਜਾ ਚੁੱਕੇ ਹਨ, ਤਿਵੇਂ ਹੀ ਉਹ ਦੇ ਬਾਅਦ ਦੇ ਸਭ ਮਨੁੱਖ ਵੀ ਚਲੇ ਜਾਣਗੇ।
34 “Saboda haka ta yaya za ku iya yi mini ta’aziyya da surutan banzan nan naku? Babu wani abu cikin amsarku sai ƙarya!”
੩੪“ਫੇਰ ਤੁਸੀਂ ਮੈਨੂੰ ਫੋਕੀਆਂ ਤਸੱਲੀਆਂ ਕਿਉਂ ਦਿੰਦੇ ਹੋ, ਕਿਉਂ ਜੋ ਤੁਹਾਡੇ ਉੱਤਰਾਂ ਵਿੱਚ ਤਾਂ ਬੇਈਮਾਨੀ ਹੀ ਪਾਈ ਜਾਂਦੀ ਹੈ?”

< Ayuba 21 >