< Ayuba 31 >

1 “Na yi alkawari da idanuna kada su dubi budurwa da muguwar sha’awa.
“ਮੈਂ ਆਪਣੀਆਂ ਅੱਖਾਂ ਨਾਲ ਨੇਮ ਕੀਤਾ ਹੈ, ਤਦ ਮੈਂ ਕੁਆਰੀ ਉੱਤੇ ਕਿਸ ਤਰ੍ਹਾਂ ਅੱਖ ਮਟਕਾਵਾਂ?
2 Gama mene ne rabon mutum daga Allah a sama, gādonsa daga Maɗaukaki a sama?
ਕਿਹੜਾ ਭਾਗ ਉੱਪਰੋਂ ਪਰਮੇਸ਼ੁਰ ਵੱਲੋਂ, ਅਤੇ ਕਿਹੜੀ ਮਿਰਾਸ ਉਚਿਆਈ ਤੋਂ ਸਰਬ ਸ਼ਕਤੀਮਾਨ ਵੱਲੋਂ ਹੁੰਦੀ ਹੈ?
3 Ba masifa ba ne domin mugaye, hallaka kuma ga waɗanda suka yi ba daidai ba?
ਕੀ ਇਹ ਕੁਧਰਮੀਆਂ ਦੇ ਲਈ ਬਿਪਤਾ ਨਹੀਂ, ਅਤੇ ਕੁਕਰਮੀਆਂ ਦੇ ਲਈ ਨਾਸ ਦਾ ਕਾਰਨ ਨਹੀਂ?
4 Bai ga hanyoyina ba ne bai ƙirga kowace takawata ba?
ਕੀ ਉਹ ਮੇਰਾ ਰਾਹ ਨਹੀਂ ਵੇਖਦਾ, ਅਤੇ ਮੇਰੇ ਸਭ ਕਦਮ ਨਹੀਂ ਗਿਣਦਾ?
5 “In da na yi tafiya cikin rashin gaskiya ko kuma ƙafata ta yi sauri zuwa yin ƙarya,
“ਜੇ ਮੈਂ ਵਿਅਰਥ ਨਾਲ ਚੱਲਿਆ ਹੋਵਾਂ, ਅਤੇ ਮੇਰਾ ਪੈਰ ਧੋਖੇ ਵੱਲ ਦੌੜਿਆ ਹੋਵੇ, -
6 Bari Allah yă auna a kan ma’auni na gaskiya zai kuma san cewa ni marar laifi ne.
(ਤਾਂ ਉਹ ਮੈਨੂੰ ਧਰਮ ਤੁਲਾ ਉੱਤੇ ਤੋਲੇ, ਅਤੇ ਪਰਮੇਸ਼ੁਰ ਮੇਰੀ ਖਰਿਆਈ ਨੂੰ ਜਾਣੇ)
7 In takawata ta kauce daga hanya, in zuciyata ta bi abin da idanuna ke so, ko kuma in hannuwana suna da laifi;
ਜੇ ਮੇਰੇ ਕਦਮ ਕੁਰਾਹੇ ਪੈ ਗਏ ਹੋਣ ਅਤੇ ਮੇਰਾ ਦਿਲ ਮੇਰੀਆਂ ਅੱਖਾਂ ਦੇ ਮਗਰ ਚੱਲਿਆ ਹੋਵੇ, ਅਤੇ ਮੇਰੇ ਹੱਥਾਂ ਤੇ ਕੋਈ ਦਾਗ਼ ਲੱਗਾ ਹੋਵੇ,
8 bari waɗansu su ci abin da na shuka, kuma bari a tuge amfanin gonata.
ਤਦ ਮੈਂ ਬੀਜਾਂ ਪਰ ਦੂਜਾ ਖਾਵੇ, ਅਤੇ ਮੇਰੀ ਪੈਦਾਵਾਰ ਪੁੱਟੀ ਜਾਵੇ!
9 “In sha’awar mace ya shiga mini zuciya, ko kuma na laɓe a ƙofar maƙwabcina,
“ਜੇ ਮੇਰਾ ਦਿਲ ਕਿਸੇ ਔਰਤ ਤੇ ਮੋਹਿਤ ਹੋ ਗਿਆ ਹੋਵੇ, ਅਤੇ ਮੈਂ ਆਪਣੇ ਗੁਆਂਢੀ ਦੇ ਬੂਹੇ ਉੱਤੇ ਘਾਤ ਲਾ ਕੇ ਬੈਠਾ ਹੋਵਾਂ,
10 sai matata ta niƙa hatsin wani kuma waɗansu maza su kwana da ita.
੧੦ਤਦ ਮੇਰੀ ਪਤਨੀ ਦੂਜੇ ਲਈ ਪੀਹੇ, ਅਤੇ ਪਰਾਏ ਪੁਰਖ ਉਸ ਨੂੰ ਭਰਿਸ਼ਟ ਕਰਨ!
11 Gama wannan zai zama abin kunya, zunubin da za a yi shari’a a kai.
੧੧ਕਿਉਂ ਜੋ ਉਹ ਅੱਤ ਬੁਰਾ ਦੋਸ਼ ਹੁੰਦਾ, ਅਤੇ ਉਹ ਨਿਆਂਈਆਂ ਦੁਆਰਾ ਸਜ਼ਾ ਦੇਣ ਯੋਗ ਬਦੀ ਹੁੰਦੀ!
12 Wuta ce take ƙuna har ta hallakar; za tă cinye saiwar abin da na shuka ƙurmus.
੧੨ਉਹ ਤਾਂ ਇੱਕ ਅੱਗ ਹੈ ਜਿਹੜੀ ਸੜਨ ਤੱਕ ਭਸਮ ਕਰਦੀ ਹੈ, ਸਗੋਂ ਮੇਰੀ ਪੈਦਾਵਾਰ ਨੂੰ ਜੜ੍ਹਾਂ ਤੋਂ ਸਾੜ ਦਿੰਦੀ ਹੈ!
13 “In da na danne wa bayina maza da mata hakkinsu, sa’ad da suke da damuwa da ni,
੧੩“ਜਦ ਮੇਰੇ ਦਾਸ ਜਾਂ ਦਾਸੀ ਨੇ ਮੇਰੇ ਵਿਰੁੱਧ ਸ਼ਿਕਾਇਤ ਕੀਤੀ ਹੋਵੇ, ਤਾਂ ਜੇਕਰ ਮੈਂ ਉਹਨਾਂ ਦਾ ਹੱਕ ਮਾਰਿਆ ਹੋਵੇ,
14 me zan yi lokacin da Allah ya tuhume ni? Me zan ce lokacin da ya tambaye ni?
੧੪ਤਾਂ ਜਦ ਪਰਮੇਸ਼ੁਰ ਉੱਠੇ ਤਦ ਮੈਂ ਕੀ ਕਰਾਂਗਾ, ਅਤੇ ਜਦ ਉਹ ਖ਼ਬਰ ਲਵੇ ਤਦ ਮੈਂ ਕੀ ਉੱਤਰ ਦੇਵਾਂਗਾ?
15 Shi wanda ya yi ni a cikin uwata ba shi ne ya yi su ba? Ba shi ne ya yi mu a cikin uwayenmu ba?
੧੫ਜਿਸ ਨੇ ਮੈਨੂੰ ਕੁੱਖ ਵਿੱਚ ਬਣਾਇਆ, ਕੀ ਉਹ ਨੇ ਉਸ ਨੂੰ ਵੀ ਨਹੀਂ ਬਣਾਇਆ? ਅਤੇ ਇੱਕੋ ਹੀ ਨੇ ਸਾਨੂੰ ਗਰਭ ਵਿੱਚ ਨਹੀਂ ਰਚਿਆ?
16 “In na hana wa matalauta abin da suke so, ko kuma in sa idanun gwauruwa su yi nauyi don kuka,
੧੬“ਜੇ ਮੈਂ ਗ਼ਰੀਬਾਂ ਦੀ ਇੱਛਿਆ ਨੂੰ ਪੂਰਾ ਨਾ ਕੀਤਾ ਹੋਵੇ, ਅਤੇ ਵਿਧਵਾ ਦੀਆਂ ਅੱਖਾਂ ਮੇਰੇ ਕਾਰਨ ਨਿਰਾਸ਼ ਹੋ ਗਈਆਂ ਹੋਣ,
17 in na ajiye burodina don kaina kaɗai, ban kuwa ba wa marayu abinci sa’ad da suke jin yunwa,
੧੭ਜਾਂ ਮੈਂ ਆਪਣੀ ਬੁਰਕੀ ਇਕੱਲਿਆਂ ਹੀ ਖਾਧੀ ਹੋਵੇ, ਅਤੇ ਯਤੀਮ ਨੇ ਉਸ ਤੋਂ ਨਾ ਖਾਧਾ ਹੋਵੇ, -
18 amma tun suna tasowa na lura da su, kamar yadda mahaifi zai lura da ɗa, kuma tun da aka haife ni ina lura da gwauruwa.
੧੮ਕਿਉਂ ਜੋ ਮੇਰੀ ਜੁਆਨੀ ਤੋਂ ਉਹ ਮੇਰੇ ਨਾਲ ਪਲਿਆ ਜਿਵੇਂ ਪਿਤਾ ਨਾਲ, ਅਤੇ ਮੈਂ ਆਪਣੀ ਮਾਂ ਦੀ ਕੁੱਖ ਤੋਂ ਹੀ ਵਿਧਵਾ ਦੀ ਦੇਖਭਾਲ ਕੀਤੀ ਹੈ।
19 In da na ga wani yana mutuwa don rashin sutura, ko wani mai bukata da ba shi da riga,
੧੯ਜੇ ਮੈਂ ਕਿਸੇ ਨੂੰ ਬਿਨ੍ਹਾਂ ਕੱਪੜੇ ਦੇ ਮਰਦੇ, ਜਾਂ ਕੰਗਾਲ ਨੂੰ ਬਿਨ੍ਹਾਂ ਓੜਨੇ ਦੇ ਵੇਖਿਆ ਹੋਵੇ,
20 kuma zuciyarsa ba tă gode mini ba don na yi masa sutura da gashin tumakina,
੨੦ਜੇਕਰ ਮੈਂ ਆਪਣੀਆਂ ਭੇਡਾਂ ਦੀ ਉੱਨ ਦੇ ਕੱਪੜੇ ਉਨ੍ਹਾਂ ਨੂੰ ਨਾ ਦਿੱਤੇ ਹੋਣ, ਅਤੇ ਉਸ ਦੇ ਦਿਲ ਨੇ ਮੈਨੂੰ ਬਰਕਤ ਨਾ ਦਿੱਤੀ ਹੋਵੇ ਜਦ ਉਹ ਗਰਮ ਹੋਇਆ,
21 in na ɗaga hannuna don in cuci maraya, domin na san in na faɗa za a ji ni a wurin masu shari’a,
੨੧ਜੇ ਮੈਂ ਆਪਣਾ ਹੱਥ ਯਤੀਮ ਉੱਤੇ ਚੁੱਕਿਆ ਹੋਵੇ, ਇਸ ਕਾਰਨ ਕਿ ਮੈਂ ਫਾਟਕ ਵਿੱਚ ਆਪਣੇ ਸਹਾਇਕਾਂ ਨੂੰ ਵੇਖਿਆ,
22 bari hannuna yă guntule daga kafaɗata, bari yă tsinke daga inda aka haɗa shi.
੨੨ਤਦ ਮੇਰਾ ਮੌਰ ਮੋਢੇ ਤੋਂ ਡਿੱਗ ਜਾਵੇ, ਅਤੇ ਮੇਰੀ ਬਾਂਹ ਜੋੜ ਤੋਂ ਟੁੱਟ ਜਾਵੇ!
23 Gama ina jin tsoron hallaka daga Allah, kuma domin tsoron ɗaukakarsa ba zan iya yin waɗannan abubuwa ba.
੨੩ਕਿਉਂ ਜੋ ਪਰਮੇਸ਼ੁਰ ਵੱਲੋਂ ਬਿਪਤਾ ਮੈਨੂੰ ਡਰਾਉਂਦੀ ਸੀ, ਅਤੇ ਉਹ ਦੇ ਪਰਤਾਪ ਦੇ ਕਾਰਨ ਮੈਂ ਕੁਝ ਨਹੀਂ ਕਰ ਸਕਦਾ ਸੀ।
24 “In na dogara ga zinariya ko kuma na ce wa zallan zinariya, ‘Gare ki nake dogara,’
੨੪“ਜੇ ਮੈਂ ਸੋਨੇ ਉੱਤੇ ਆਪਣੀ ਆਸ ਰੱਖੀ ਹੁੰਦੀ, ਜਾਂ ਆਖਿਆ ਹੁੰਦਾ ਕਿ ਕੁੰਦਨ ਸੋਨੇ ਤੇ ਮੇਰਾ ਭਰੋਸਾ ਹੈ, -
25 in na yi fahariya don yawan dukiyata, arzikin da hannuwana suka samu.
੨੫ਜੇ ਮੈਂ ਖੁਸ਼ੀ ਮਨਾਈ ਹੁੰਦੀ ਕਿ ਮੇਰਾ ਧਨ ਬਹੁਤ ਹੈ, ਅਤੇ ਮੇਰੇ ਹੱਥ ਨੇ ਬਥੇਰਾ ਕਮਾਇਆ! -
26 In na dubi rana cikin haskenta, ko kuma wata yana tafiyarsa,
੨੬ਜੇ ਮੈਂ ਸੂਰਜ ਨੂੰ ਵੇਖਿਆ ਹੁੰਦਾ ਜਦ ਉਹ ਚਮਕਦਾ ਸੀ, ਜਾਂ ਚੰਦ ਨੂੰ ਜਦ ਉਹ ਸ਼ਾਨ ਨਾਲ ਚੱਲਦਾ ਸੀ,
27 zuciyata ta jarrabtu gare su a ɓoye, hannuna kuma ya sumbace su.
੨੭ਅਤੇ ਮੇਰਾ ਦਿਲ ਚੁੱਪਕੇ ਮੋਹਿਤ ਹੋ ਗਿਆ ਹੁੰਦਾ, ਅਤੇ ਉਹਨਾਂ ਨੂੰ ਸਨਮਾਨ ਦੇ ਕੇ ਮੈਂ ਆਪਣੇ ਹੱਥਾਂ ਨੂੰ ਚੁੰਮ ਲਿਆ ਹੁੰਦਾ,
28 Waɗannan ma za su zama zunubin da za a shari’anta ke nan don zai zama na yi wa Allah na sama rashin aminci.
੨੮ਤਦ ਇਹ ਨਿਆਂਈਆਂ ਦੁਆਰਾ ਸਜ਼ਾ ਦੇਣ ਜੋਗ ਬਦੀ ਹੁੰਦੀ, ਕਿਉਂਕਿ ਅਜਿਹਾ ਕਰਕੇ ਮੈਂ ਸਵਰਗੀ ਪਰਮੇਸ਼ੁਰ ਦਾ ਇਨਕਾਰ ਕੀਤਾ ਹੁੰਦਾ।
29 “In na yi murna domin mugun abu ya faru da maƙiyina; ko kuma domin wahala ta same shi,
੨੯“ਜੇ ਮੈਂ ਆਪਣੇ ਵੈਰੀ ਦੇ ਨਾਸ ਤੋਂ ਅਨੰਦ ਹੋਇਆ ਹੁੰਦਾ, ਅਤੇ ਜਦ ਮੁਸੀਬਤ ਉਸ ਉੱਤੇ ਪਈ ਤਾਂ ਮੈਂ ਖੁਸ਼ੀ ਮਨਾਈ ਹੁੰਦੀ,
30 ban bar bakina yă yi zunubi ta wurin la’anta shi ba,
੩੦(ਸਗੋਂ ਮੈਂ ਤਾਂ ਆਪਣੇ ਮੂੰਹ ਨੂੰ ਪਾਪ ਕਰਨ ਨਾ ਦਿੱਤਾ ਕਿ ਸਰਾਪ ਦੇ ਕੇ ਉਹ ਦੀ ਜਾਨ ਮੰਗਾਂ)
31 in mutanen gidana ba su taɓa cewa, ‘Wane ne bai ƙoshi da naman Ayuba ba?’
੩੧ਜੇ ਮੇਰੇ ਤੰਬੂਆਂ ਵਿੱਚ ਰਹਿਣ ਵਾਲਿਆਂ ਨੇ ਨਾ ਆਖਿਆ ਹੋਵੇ, ਕਿ ਕੌਣ ਹੈ ਜਿਹੜਾ ਉਸ ਦੇ ਘਰ ਦੇ ਮਾਸ ਤੋਂ ਨਾ ਰੱਜਿਆ ਹੋਵੇ?
32 Ba baƙon da ya taɓa kwana a titi, gama koyaushe ƙofata tana buɗe domin matafiya,
੩੨(ਪਰਦੇਸੀ ਨੂੰ ਸੜਕ ਵਿੱਚ ਰਾਤ ਕੱਟਣੀ ਨਾ ਪਈ, ਪਰ ਮੈਂ ਆਪਣੇ ਦਰਵਾਜ਼ੇ ਰਾਹੀ ਲਈ ਖੋਲ੍ਹਦਾ ਸੀ) -
33 in na ɓoye zunubina yadda mutane suke yi, ta wurin ɓoye laifina a cikin zuciyata,
੩੩ਜੇ ਮੈਂ ਆਦਮ ਵਾਂਗੂੰ ਆਪਣਾ ਅਪਰਾਧ ਲੁਕਾਇਆ ਹੋਵੇ, ਅਤੇ ਆਪਣੀ ਬਦੀ ਆਪਣੇ ਸੀਨੇ ਵਿੱਚ ਲੁਕਾਈ ਹੋਵੇ,
34 domin ina tsoron taron mutane kuma ina tsoron wulaƙancin da dangina za su yi mini, sai na yi shiru kuma ban fita waje ba.
੩੪ਇਸ ਕਾਰਨ ਕਿ ਮੈਂ ਵੱਡੀ ਭੀੜ ਤੋਂ ਭੈਅ ਖਾਂਦਾ ਸੀ, ਅਤੇ ਘਰਾਣਿਆਂ ਦੀ ਨਫ਼ਰਤ ਨੇ ਮੈਨੂੰ ਅਜਿਹਾ ਡਰਾਇਆ ਕਿ ਮੈਂ ਚੁੱਪ ਵੱਟ ਲਈ ਅਤੇ ਦਰਵਾਜ਼ੇ ਤੋਂ ਬਾਹਰ ਨਾ ਨਿੱਕਲਿਆ,
35 (“Kash, da ina da wanda zai ji ni! Na sa hannu ga abin da na faɗa don kāre kaina, bari Maɗaukaki yă amsa mini; bari mai tuhumata da laifi yă yi ƙarata a rubuce.
੩੫“ਕਾਸ਼ ਕਿ ਕੋਈ ਮੇਰੀ ਸੁਣਦਾ! ਵੇਖੋ, ਮੈਂ ਆਪਣੀ ਸਫ਼ਾਈ ਪੇਸ਼ ਕੀਤੀ ਹੈ, ਹੁਣ ਸਰਬ ਸ਼ਕਤੀਮਾਨ ਪਰਮੇਸ਼ੁਰ ਮੈਨੂੰ ਉੱਤਰ ਦੇਵੇ! ਕਾਸ਼ ਕਿ ਮੇਰੇ ਉੱਤੇ ਦੋਸ਼ ਲਾਉਣ ਵਾਲੇ ਦੇ ਸ਼ਿਕਾਇਤ-ਨਾਮੇ ਦੀ ਲਿਖਤ ਮੇਰੇ ਕੋਲ ਹੁੰਦੀ!
36 Ba shakka sai in ɗora a kafaɗata, zan aza a kaina kamar rawani.
੩੬ਨਿਸੰਗ ਮੈਂ ਉਹ ਨੂੰ ਆਪਣੇ ਮੋਢੇ ਉੱਤੇ ਚੁੱਕਦਾ, ਮੈਂ ਉਹ ਨੂੰ ਆਪਣੇ ਸਿਰ ਉੱਤੇ ਪਗੜੀ ਵਾਂਗੂੰ ਬੰਨ੍ਹਦਾ,
37 Zan ba shi lissafin duk abin da na taɓa yi; zan zo gabansa kamar ɗan sarki.)
੩੭ਮੈਂ ਉਹ ਨੂੰ ਆਪਣੇ ਕਦਮਾਂ ਦਾ ਹਿਸਾਬ ਦਿੰਦਾ, ਮੈਂ ਉਹ ਦੇ ਅੱਗੇ ਇਸ ਤਰ੍ਹਾਂ ਪੇਸ਼ ਹੁੰਦਾ ਜਿਵੇਂ ਸ਼ਾਸਕ ਦੇ ਅੱਗੇ।
38 “In ƙasata tana kuka da ni kunyoyinta duk sun cika da hawaye,
੩੮“ਜੇ ਮੇਰੀ ਜ਼ਮੀਨ ਨੇ ਮੇਰੇ ਵਿਰੁੱਧ ਦੁਹਾਈ ਦਿੱਤੀ ਹੋਵੇ, ਅਤੇ ਉਹ ਦੇ ਸਿਆੜ ਇਕੱਠੇ ਰੋਏ ਹੋਣ,
39 in na kwashe amfaninta ban biya ba ko kuma na kashe masu ita,
੩੯ਜੇ ਮੈਂ ਆਪਣੀ ਜ਼ਮੀਨ ਦੀ ਉਪਜ ਨੂੰ ਬਿਨ੍ਹਾਂ ਮਜ਼ਦੂਰੀ ਦਿੱਤੇ ਖਾਧਾ ਹੋਵੇ, ਜਾਂ ਉਹ ਦੇ ਮਾਲਕਾਂ ਦੀ ਜਾਨ ਲਈ ਹੋਵੇ,
40 bari ƙaya ta fito a maimakon alkama ciyawa kuma a maimakon sha’ir.” Maganar Ayuba ta ƙare.
੪੦ਤਦ ਕਣਕ ਦੀ ਥਾਂ ਝਾੜੀਆਂ, ਅਤੇ ਜੌਂ ਦੀ ਥਾਂ ਜੰਗਲੀ ਘਾਹ ਉੱਗੇ।” ਅੱਯੂਬ ਦੀਆਂ ਗੱਲਾਂ ਸਮਾਪਤ ਹੋਈਆਂ।

< Ayuba 31 >