< Ayuba 39 >

1 “Ka san lokacin da awakin kan dutse suke haihuwa? Ko ka taɓa lura da yadda batsiya take haihuwa?
“ਕੀ ਤੂੰ ਜੰਗਲੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈਂ? ਕੀ ਤੂੰ ਹਰਨੀਆਂ ਦੀ ਪੀੜ ਨੂੰ ਵੇਖਦਾ ਹੈਂ?
2 Kana ƙirga watanni nawa suke yi kafin su haihu? Ka san lokacin da suke haihuwa?
ਕੀ ਤੂੰ ਉਹ ਮਹੀਨੇ ਜਿਹੜੇ ਉਹ ਪੂਰੇ ਕਰਦੀਆਂ ਹਨ ਗਿਣ ਸਕਦਾ ਹੈਂ, ਅਤੇ ਉਹ ਵੇਲਾ ਜਦ ਉਹ ਸੂੰਦੀਆਂ ਹਨ ਜਾਣਦਾ ਹੈਂ?
3 Suna kwanciya su haifi’ya’yansu; naƙudarsu ta ƙare bayan sun haihu.
ਉਹ ਝੁੱਕ ਜਾਂਦੀਆਂ, ਉਹ ਆਪਣੇ ਬੱਚੇ ਜਣਦੀਆਂ ਹਨ, ਉਹ ਆਪਣੀਆਂ ਪੀੜਾਂ ਤੋਂ ਛੁੱਟ ਜਾਂਦੀਆਂ ਹਨ।
4 ’Ya’yansu suna girma kuma suna girma cikin ƙarfi a jeji; sukan tafi ba su dawowa.
ਉਹਨਾਂ ਦੇ ਬੱਚੇ ਤਕੜੇ ਹੋ ਜਾਂਦੇ, ਉਹ ਮੈਦਾਨ ਵਿੱਚ ਪਲਦੇ ਹਨ, ਉਹ ਨਿੱਕਲ ਜਾਂਦੇ ਹਨ ਅਤੇ ਮੁੜ ਉਹਨਾਂ ਕੋਲ ਨਹੀਂ ਆਉਂਦੇ।
5 “Wane ne yake sakin jakin dawa yă bar shi? Wane ne yake kunce igiyoyinsu?
“ਕਿਸ ਨੇ ਜੰਗਲੀ ਗਧੇ ਨੂੰ ਖੁੱਲ੍ਹਾ ਛੱਡਿਆ, ਜਾਂ ਕਿਸ ਨੇ ਉਸ ਦੇ ਬੰਧਨ ਖੋਲ੍ਹੇ,
6 Na sa jeji yă zama gidansa ƙasar gishiri kuma ta zama wurin zamansa.
ਉਸ ਦਾ ਨਿਵਾਸ ਮੈਂ ਖੁੱਲ੍ਹੇ ਮੈਦਾਨ ਨੂੰ ਠਹਿਰਾਇਆ, ਅਤੇ ਉਹ ਦਾ ਵਸੇਬਾ ਖ਼ਾਰੀ ਭੂਮੀ ਨੂੰ?
7 Yana dariyar hargitsin da yake faruwa a cikin gari; ba ya jin tsawar mai tuƙa shi.
ਉਹ ਨਗਰ ਦੇ ਰੌਲ਼ੇ ਉੱਤੇ ਹੱਸਦਾ ਹੈ, ਉਹ ਹੱਕਣ ਵਾਲੇ ਦੇ ਸ਼ੋਰ ਨੂੰ ਨਹੀਂ ਸੁਣਦਾ।
8 Yana kiwo a kan tuddai don abincinsa yana neman kowane ɗanyen abu mai ruwan ciyawa.
ਉਹ ਆਪਣੇ ਚਰਾਂਦ ਲਈ ਪਹਾੜਾਂ ਤੇ ਲੱਭਦਾ ਫਿਰਦਾ ਹੈ, ਉਹ ਹਰ ਇੱਕ ਹਰੀ ਚੀਜ਼ ਦੀ ਭਾਲ ਕਰਦਾ ਹੈ।
9 “Ko ɓauna zai yarda yă zauna a wurin sa wa dabbobi abinci? Zai tsaya a ɗakin dabbobinka da dare?
“ਕੀ ਜੰਗਲੀ ਸਾਨ੍ਹ ਤੇਰੀ ਸੇਵਾ ਕਰੇਗਾ, ਜਾਂ ਤੇਰੀ ਖੁਰਲੀ ਉੱਤੇ ਰਾਤ ਕੱਟੇਗਾ?
10 Ko za ka iya daure shi da igiya a kwarin kunya? Zai yi maka buɗar gonarka?
੧੦ਕੀ ਤੂੰ ਜੰਗਲੀ ਸਾਨ੍ਹ ਨੂੰ ਰੱਸਿਆਂ ਨਾਲ ਬੰਨ੍ਹ ਕੇ ਆਪਣੇ ਵਾਹੁਣ ਵਿੱਚ ਚਲਾ ਸਕਦਾ ਹੈਂ? ਜਾਂ ਉਹ ਘਾਟੀਆਂ ਵਿੱਚ ਤੇਰੇ ਪਿੱਛੇ-ਪਿੱਛੇ ਸੁਹਾਗਾ ਫੇਰੇਗਾ?
11 Ko za ka dogara da shi don yawan ƙarfinsa? Za ka bar masa nauyin aikinka?
੧੧ਕੀ ਤੂੰ ਉਹ ਦੇ ਵੱਡੇ ਬਲ ਦੇ ਕਾਰਨ ਉਹ ਦੇ ਉੱਤੇ ਭਰੋਸਾ ਕਰੇਂਗਾ, ਅਤੇ ਆਪਣਾ ਕੰਮ-ਧੰਦਾ ਉਹ ਦੇ ਉੱਤੇ ਛੱਡੇਂਗਾ?
12 Ko za ka amince da shi yă kawo maka hatsinka gida yă tattara shi a masussuka?
੧੨ਕੀ ਤੂੰ ਉਸ ਦਾ ਭਰੋਸਾ ਕਰੇਂਗਾ ਕਿ ਉਹ ਤੇਰਾ ਅਨਾਜ ਖਿੱਚ ਕੇ ਘਰ ਲਿਆਵੇ ਅਤੇ ਤੇਰੇ ਪਿੜ ਵਿੱਚ ਇਕੱਠਾ ਕਰੇ?
13 “Fikafikan jimina suna bugawa cike da farin ciki amma ba za su gwada kansu da fikafikan da na shamuwa ba.
੧੩“ਸ਼ੁਤਰਮੁਰਗੀ ਖੁਸ਼ੀ ਨਾਲ ਆਪਣੇ ਪਰ ਮਾਰਦੀ ਹੈ, ਪਰ ਕੀ ਉਹ ਦੇ ਖੰਭ ਅਤੇ ਪਰ ਦਯਾ ਪਰਗਟ ਕਰਦੇ ਹਨ?
14 Tana sa ƙwai nata a ƙasa kuma ta bar su su yi ɗumi a cikin ƙasa,
੧੪ਉਹ ਤਾਂ ਆਪਣੇ ਆਂਡੇ ਧਰਤੀ ਦੇ ਹਵਾਲੇ ਕਰ ਦਿੰਦੀ ਹੈ, ਅਤੇ ਮਿੱਟੀ ਉੱਤੇ ਉਹਨਾਂ ਨੂੰ ਗਰਮ ਰੱਖਦੀ ਹੈ,
15 ba tă damu ko za a taka su a fasa su, ko waɗansu manyan dabbobi za su tattake su.
੧੫ਅਤੇ ਭੁੱਲ ਜਾਂਦੀ ਹੈ ਕਿ ਪੈਰਾਂ ਨਾਲ ਉਹ ਤੋੜੇ ਜਾ ਸਕਦੇ ਹਨ, ਅਤੇ ਖੇਤ ਦਾ ਕੋਈ ਜਾਨਵਰ ਉਹਨਾਂ ਨੂੰ ਮਿੱਧ ਸਕਦਾ ਹੈ।
16 Tana tsananta wa’ya’yanta kamar ba nata ba ba tă damu da wahalar da ta sha ba.
੧੬ਉਹ ਆਪਣੇ ਬੱਚਿਆਂ ਨਾਲ ਸਖ਼ਤੀ ਕਰਦੀ ਹੈ, ਜਿਵੇਂ ਉਹ ਉਸ ਦੇ ਨਹੀਂ, ਭਾਵੇਂ ਉਸ ਦੀ ਪੀੜਾ ਅਕਾਰਥ ਜਾਵੇ, ਉਹ ਬੇਚਿੰਤ ਹੈ,
17 Gama Allah bai ba ta hikima ba ko kuma iya fahimta.
੧੭ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਬੁੱਧਹੀਣ ਬਣਾਇਆ, ਅਤੇ ਉਸ ਨੂੰ ਸਮਝ ਨਹੀਂ ਬਖ਼ਸ਼ੀ।
18 Duk da haka sa’ad da ta buɗe fikafikanta ta shara da gudu tana yi wa doki da mai hawansa dariya.
੧੮ਜਦ ਉਹ ਨੱਠਣ ਲਈ ਉੱਠਦੀ ਹੈ, ਤਾਂ ਘੋੜੇ ਅਤੇ ਉਸ ਦੇ ਅਸਵਾਰ ਉੱਤੇ ਹੱਸਦੀ ਹੈ!
19 “Ko kai ne kake ba doki ƙarfinsa kai kake rufe wuyansa da geza mai yawa?
੧੯“ਭਲਾ, ਤੂੰ ਘੋੜੇ ਨੂੰ ਸ਼ਕਤੀ ਦਿੱਤੀ? ਕੀ ਤੂੰ ਉਹ ਦੀ ਧੌਣ ਉੱਤੇ ਝੂਲਦੀ ਹੋਈ ਅਯਾਲ ਪੁਆਈ?
20 Ko kai kake sa shi yă yi tsalle kamar fāra, ba ya jin tsoro sai dai a ji tsoronsa.
੨੦ਕੀ ਟਿੱਡੀ ਵਾਂਗੂੰ ਟੱਪਣ ਦਾ ਬਲ ਤੂੰ ਉਸ ਨੂੰ ਦਿੰਦਾ ਹੈਂ? ਉਹ ਦੇ ਫੁਰਾਟੇ ਦੀ ਸ਼ਾਨ ਭਿਆਨਕ ਹੈ!
21 Yana takawa da ƙarfi yana jin daɗin ƙarfinsa yana shiga filin yaƙi gabagadi.
੨੧ਉਹ ਵਾਦੀ ਵਿੱਚ ਟਾਪ ਮਾਰਦਾ ਹੈ, ਅਤੇ ਆਪਣੇ ਬਲ ਵਿੱਚ ਖੁਸ਼ ਹੁੰਦਾ ਹੈ, ਉਹ ਹਥਿਆਰਬੰਦਾਂ ਦੇ ਟਾਕਰੇ ਲਈ ਨਿੱਕਲਦਾ ਹੈ।
22 Yana yi wa tsoro dariya ba ya jin tsoron kome; ba ya guje wa takobi.
੨੨ਉਹ ਡਰ ਉੱਤੇ ਹੱਸਦਾ ਹੈ ਅਤੇ ਘਬਰਾਉਂਦਾ ਨਹੀਂ, ਅਤੇ ਤਲਵਾਰ ਅੱਗੋਂ ਮੂੰਹ ਨਹੀਂ ਮੋੜਦਾ!
23 Kwari a baka yana lilo a gabansa kibiya da māshi suna wuce kansa.
੨੩ਉਹ ਦੇ ਉੱਤੇ ਤਰਕਸ਼ ਖੜਕਦਾ ਹੈ, ਅਤੇ ਚਮਕਦਾ ਹੋਇਆ ਬਰਛਾ ਤੇ ਸਾਂਗ ਵੀ।
24 Yana kartar ƙasa da ƙarfi; ba ya iya tsayawa tsab sa’ad da ya ji busar ƙaho.
੨੪ਉਹ ਜੋਸ਼ ਅਤੇ ਕਹਿਰ ਵਿੱਚ ਧਰਤੀ ਨੂੰ ਖਾਈ ਜਾਂਦਾ ਹੈ, ਜਦ ਤੁਰ੍ਹੀ ਦੀ ਅਵਾਜ਼ ਆਉਂਦੀ ਹੈ ਤਾਂ ਉਹ ਖੜ੍ਹਾ ਨਹੀਂ ਰਹਿੰਦਾ।
25 Da jin ƙarar ƙaho sai ya ce, ‘Yauwa!’ Ya ji ƙanshin yaƙi daga nesa, da ihun shugabannin yaƙi.
੨੫ਜਦ ਤੁਰ੍ਹੀ ਵੱਜਦੀ ਹੈ, ਉਹ ਹਿਣਕਦਾ ਹੈ, ਅਤੇ ਲੜਾਈ ਨੂੰ ਦੂਰੋਂ ਸੁੰਘ ਲੈਂਦਾ ਹੈ, ਅਤੇ ਸੈਨਾਪਤੀ ਦੀ ਗੱਜ ਅਤੇ ਲਲਕਾਰ ਨੂੰ ਵੀ!
26 “Ko ta wurin hikimarka ce shirwa take firiya take kuma baza fikafikanta zuwa kudu?
੨੬“ਕੀ ਬਾਜ਼ ਤੇਰੀ ਸਮਝ ਨਾਲ ਉੱਡਦਾ ਹੈ, ਅਤੇ ਦੱਖਣ ਵੱਲ ਆਪਣੇ ਖੰਭਾਂ ਨੂੰ ਫੈਲਾਉਂਦਾ ਹੈ?
27 Ko da umarninka ne shaho yake firiya ya kuma yi sheƙarsa a can sama?
੨੭ਕੀ ਉਕਾਬ ਤੇਰੇ ਹੁਕਮ ਨਾਲ ਉੱਚਾ ਜਾਂਦਾ ਹੈ ਕਿ ਉਹ ਉਚਿਆਈ ਤੇ ਆਪਣਾ ਆਲ੍ਹਣਾ ਬਣਾਵੇ?
28 Yana zama a kan dutse yă zauna a wurin da dare; cikin duwatsu ne wurin zamansa.
੨੮ਉਹ ਟਿੱਲੇ ਉੱਤੇ ਵੱਸਦਾ ਹੈ, ਟਿੱਲੇ ਦੀ ਟੀਸੀ ਉੱਤੇ ਅਤੇ ਪੱਕੇ ਸਥਾਨ ਵਿੱਚ ਰਹਿੰਦਾ ਹੈ।
29 Daga can yake neman abincinsa; idanunsa suna gani daga nesa.
੨੯ਉੱਥੋਂ ਉਹ ਆਪਣਾ ਭੋਜਣ ਲੱਭ ਲੈਂਦਾ ਹੈ, ਉਹ ਦੀਆਂ ਅੱਖਾਂ ਦੂਰੋਂ ਤਾੜ ਲੈਂਦੀਆਂ ਹਨ।
30 ’Ya’yansa suna shan jini, inda akwai waɗanda aka kashe nan za a same shi.”
੩੦ਉਹ ਦੇ ਬੱਚੇ ਲਹੂ ਚੂਸਦੇ ਹਨ, ਅਤੇ ਜਿੱਥੇ ਵੱਢੇ ਲੋਕ ਹੁੰਦੇ ਹਨ, ਉੱਥੇ ਉਹ ਵੀ ਹੁੰਦਾ ਹੈ।”

< Ayuba 39 >