< Yoshuwa 15 >
1 An raba wa kabilar Yahuda gādonsu ta wurin yin ƙuri’a, bisa ga iyalansu, rabon ya kai har zuwa sashen Edom, zuwa Jejin Zin can kurewar kudu.
੧ਯਹੂਦੀਆਂ ਦੇ ਗੋਤ ਦਾ ਭਾਗ ਉਹਨਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੱਕ ਸੀ ਅਰਥਾਤ ਦੱਖਣ ਵੱਲ ਸੀਨ ਦੇ ਉਜਾੜ ਤੱਕ ਜਿਹੜੀ ਦੱਖਣ ਦੀ ਸੀਮਾ ਉੱਤੇ ਹੈ।
2 Iyakarsu a kudanci ta tashi tun daga kurewar kudu na Tekun Gishiri,
੨ਅਤੇ ਉਹਨਾਂ ਦੀ ਦੱਖਣੀ ਹੱਦ ਖਾਰੇ ਸਮੁੰਦਰ ਤੋਂ ਸੀ ਅਰਥਾਤ ਉਸ ਖਾੜੀ ਤੋਂ ਜਿਹੜੀ ਦੱਖਣ ਵੱਲ ਮੁੜਦੀ ਹੈ।
3 zuwa kudancin Hanyar Kunama, ta ci gaba har zuwa Zin, zuwa kudancin Kadesh Barneya. Sa’an nan ta kurɗa zuwa Hezron har zuwa Addar, ta kuma karkata zuwa Karka.
੩ਉਹ ਦੱਖਣ ਵੱਲ ਅਕਰਾਬੀਮ ਦੀ ਚੜ੍ਹਾਈ ਤੱਕ ਪਹੁੰਚਦੀ ਸੀ ਅਤੇ ਸੀਨ ਵੱਲ ਜਾਂਦੀ ਸੀ ਅਤੇ ਕਾਦੇਸ਼-ਬਰਨੇਆ ਦੇ ਦੱਖਣ ਤੋਂ ਉਤਾਹਾਂ ਜਾ ਕੇ ਹਸਰੋਨ ਕੋਲੋਂ ਦੀ ਲੰਘ ਕੇ ਅੱਦਾਰ ਵੱਲ ਚੜ੍ਹਦੀ ਸੀ ਅਤੇ ਕਰਕਾ ਵੱਲ ਮੁੜਦੀ ਸੀ।
4 Sai ta wuce zuwa Azmon ta haɗu da Rafin Masar, ta ƙarasa a Bahar Rum. Wannan shi ne iyakarsu ta kudu.
੪ਅਸਮੋਨ ਤੱਕ ਅੱਪੜ ਕੇ ਮਿਸਰ ਦੀ ਨਦੀ ਦੇ ਕੋਲ ਦੀ ਜਾ ਕੇ ਉਸ ਦੀ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ। ਇਹ ਤੁਹਾਡੀ ਦੱਖਣੀ ਹੱਦ ਇਹੀ ਰਹੇਗੀ।
5 Iyakarsu ta gabas kuwa ita ce Tekun Gishiri wadda ta zarce har zuwa gaɓar Urdun. Iyakarsu ta arewa ta fara ne daga Tekun Gishiri a bakin Urdun,
੫ਪੂਰਬੀ ਹੱਦ ਖਾਰੇ ਸਮੁੰਦਰ ਯਰਦਨ ਦੇ ਸਿਰੇ ਤੱਕ ਸੀ ਅਤੇ ਉੱਤਰ ਦੇ ਪਾਸੇ ਦੀ ਹੱਦ ਯਰਦਨ ਦੇ ਸਿਰੇ ਦੀ ਸਮੁੰਦਰ ਦੀ ਖਾੜੀ ਤੋਂ ਸੀ।
6 wajen Bet-Hogla ta wuce har zuwa arewancin Bet-Araba, zuwa Dutsen Bohan ɗan Ruben.
੬ਉਹ ਹੱਦ ਬੈਤ ਹਗਲਾਹ ਤੱਕ ਚੜ੍ਹ ਕੇ ਬੈਤ ਅਰਾਬਾਹ ਦੇ ਉਤਰ ਦੇ ਪਾਸੇ ਦੀ ਲੰਘੀ ਅਤੇ ਉਹ ਹੱਦ ਰਊਬੇਨ ਦੇ ਪੁੱਤਰ ਬੋਹਨ ਦੇ ਪੱਥਰ ਤੱਕ ਚੜ੍ਹੀ।
7 Sai iyakar ta haura zuwa Debir daga Kwarin Akor ta juya arewa da Gilgal, wadda take fuskantar hawan Adummim a kudancin kwari, ta ci gaba zuwa ruwan En Shemesh, ta ɓullo ta En Rogel.
੭ਫਿਰ ਉਹ ਹੱਦ ਆਕੋਰ ਦੀ ਘਾਟੀ ਤੋਂ ਦਬੀਰ ਤੱਕ ਚੜ੍ਹ ਗਈ ਅਤੇ ਉਤਰ ਵੱਲ ਗਿਲਗਾਲ ਨੂੰ ਮੁੜੀ ਜਿਹੜਾ ਅੱਦੁਮੀਮ ਦੀ ਚੜ੍ਹਾਈ ਦੇ ਸਾਹਮਣੇ ਹੈ ਜੋ ਨਦੀ ਦੇ ਦੱਖਣ ਵੱਲ ਹੈ ਅਤੇ ਉਹ ਹੱਦ ਏਨ-ਸ਼ਮਸ਼ ਦੇ ਪਾਣੀਆਂ ਤੱਕ ਲੰਘੀ ਅਤੇ ਉਸ ਦਾ ਫੈਲਾਓ ਏਨ-ਰੋਗੇਲ ਤੱਕ ਸੀ।
8 Sai kuma ta gangara zuwa Kwarin Ben Hinnom a gangaren kudancin birnin Yebusiyawa (wato, Urushalima). Daga can ta haura zuwa kan tudun a yammancin Kwarin Hinnom, a arewancin ƙarshen Kwarin Refayim.
੮ਤਾਂ ਫਿਰ ਉਹ ਹੱਦ ਹਿੰਨੋਮ ਦੇ ਪੁੱਤਰ ਦੀ ਵਾਦੀ ਥਾਣੀ ਯਬੂਸੀਆਂ ਦੇ ਚੜ੍ਹਾਈ ਤੱਕ ਦੱਖਣ ਵੱਲ ਚੜ੍ਹ ਗਈ ਅਤੇ ਉਹ ਯਰੂਸ਼ਲਮ ਹੈ ਤਾਂ ਉਹ ਹੱਦ ਉਸ ਪਰਬਤ ਦੀ ਟੀਸੀ ਤੱਕ ਚੜ੍ਹੀ ਜਿਹੜੀ ਲਹਿੰਦੇ ਵੱਲ ਹਿੰਨੋਮ ਦੀ ਵਾਦੀ ਦੇ ਸਾਹਮਣੇ ਹੈ ਅਤੇ ਜੋ ਰਫ਼ਾਈਮ ਦੀ ਖੱਡ ਦੇ ਸਿਰੇ ਉੱਤੇ ਉੱਤਰ ਵੱਲ ਨੂੰ ਹੈ।
9 Daga kan tudun, iyakar ta nufi maɓulɓular ruwa na Neftowa, ta ɓullo a garuruwan da suke a Dutsen Efron, ta gangara zuwa Ba’ala (wato, Kiriyat Yeyarim).
੯ਤਾਂ ਉਹ ਹੱਦ ਪਰਬਤ ਦੀ ਟੀਸੀ ਤੋਂ ਨਫ਼ਤੋਆਹ ਦੇ ਸੋਤੇ ਦੇ ਪਾਣੀਆਂ ਤੱਕ ਜਾ ਪਹੁੰਚੀ ਅਤੇ ਅਫਰੋਨ ਪਰਬਤ ਦੇ ਸ਼ਹਿਰਾਂ ਤੱਕ ਗਈ ਫਿਰ ਉਹ ਹੱਦ ਬਆਲਾਹ ਤੱਕ ਜਿਹੜਾ ਕਿਰਯਥ-ਯਾਰੀਮ ਹੈ ਪਹੁੰਚੀ।
10 Sa’an nan ta karkata yamma daga Ba’ala zuwa Dutsen Seyir, ta wuce ta gangaren Dutsen Yeyarim (wato, Kesalon), ta ci gaba zuwa Bet-Shemesh, ta bi zuwa Timna.
੧੦ਫਿਰ ਉਹ ਹੱਦ ਬਆਲਾਹ ਤੋਂ ਲਹਿੰਦੇ ਵੱਲ ਸੇਈਰ ਪਰਬਤ ਤੱਕ ਮੁੜੀ ਅਤੇ ਯਾਰੀਮ ਪਰਬਤ ਦੀ ਉਚਿਆਈ ਤੱਕ ਉਤਰ ਵੱਲ ਲੰਘੀ ਜਿਹੜਾ ਕਸਾਲੋਨ ਹੈ। ਫਿਰ ਬੈਤ ਸ਼ਮਸ਼ ਨੂੰ ਉਤਰ ਕੇ ਤਿਮਨਾਹ ਦੇ ਕੋਲੋਂ ਦੀ ਲੰਘੀ।
11 Ta wuce zuwa gangaren arewancin Ekron, ta juya zuwa Shikkeron, ta wuce zuwa Dutsen Ba’ala, ta kai Yabneyel, iyakarta ta ƙare a teku.
੧੧ਫਿਰ ਉਹ ਹੱਦ ਅਕਰੋਨ ਦੀ ਉਚਿਆਈ ਤੱਕ ਉਤਰ ਵੱਲ ਗਈ, ਅਤੇ ਉਹ ਹੱਦ ਸਿਕਰੋਨ ਤੱਕ ਪਹੁੰਚੀ ਤਾਂ ਬਆਲਾਹ ਪਰਬਤ ਥਾਣੀ ਲੰਘ ਕੇ ਯਬਨੇਲ ਕੋਲ ਜਾ ਨਿੱਕਲੀ। ਉਸ ਹੱਦ ਦਾ ਫੈਲਾਓ ਸਮੁੰਦਰ ਤੱਕ ਸੀ।
12 Bakin Bahar Rum nan ne iyakar yammanci. Wannan ita ce iyakar da ta kewaye jama’ar Yahuda bisa ga iyalansu.
੧੨ਪੱਛਮ ਹੱਦ ਵੱਡੇ ਸਮੁੰਦਰ ਦੇ ਕੰਢੇ ਤੱਕ ਸੀ। ਇਹ ਯਹੂਦੀਆਂ ਦੇ ਆਲੇ-ਦੁਆਲੇ ਦੀ ਹੱਦ ਉਹਨਾਂ ਦੇ ਘਰਾਣਿਆਂ ਅਨੁਸਾਰ ਹੈ।
13 Yoshuwa ya ba Kaleb ɗan Yefunne wuri a Yahuda, Kiriyat Arba, wato, Hebron, bisa ga umarnin Ubangiji. (Arba shi ne mahaifin Anak.)
੧੩ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਉਸ ਨੇ ਯਹੂਦੀਆਂ ਦੇ ਵਿੱਚ ਯਹੋਵਾਹ ਦੇ ਹੁਕਮ ਅਨੁਸਾਰ ਜੋ ਉਹ ਨੇ ਯਹੋਸ਼ੁਆ ਨੂੰ ਦਿੱਤਾ ਸੀ ਭਾਗ ਦਿੱਤਾ ਅਰਥਾਤ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਅਰਬਾ ਅਨਾਕ ਦਾ ਪਿਤਾ ਸੀ।
14 Daga can sai Kaleb ya kori’ya’yan Anak, maza su uku daga Hebron, wato, Sheshai, Ahiman da Talmai.
੧੪ਤਾਂ ਕਾਲੇਬ ਨੇ ਉੱਥੋਂ ਅਨਾਕ ਦੇ ਤਿੰਨਾਂ ਪੁੱਤਰਾਂ ਨੂੰ ਕੱਢ ਦਿੱਤਾ ਅਰਥਾਤ ਸ਼ੇਸ਼ਈ, ਅਹੀਮਾਨ ਅਤੇ ਤਲਮਈ ਅਨਾਕ ਦੀ ਅੰਸ ਨੂੰ
15 Daga can ya nufi Debir ya yi yaƙi da mutanen da suke zama a can (Dā sunan Debir, Kiriyat Sefer ne).
੧੫ਉੱਥੋਂ ਉਹ ਨੇ ਦਬੀਰ ਦੇ ਵਸਨੀਕਾਂ ਦੇ ਉੱਤੇ ਚੜ੍ਹਾਈ ਕੀਤੀ ਅਤੇ ਦਬੀਰ ਦਾ ਨਾਮ ਪਹਿਲਾਂ ਕਿਰਯਥ-ਸੇਫ਼ਰ ਸੀ।
16 Kaleb ya ce, “Zan ba da’yata Aksa aure ga wanda zai ci Kiriyat Sefer da yaƙi.”
੧੬ਤਦ ਕਾਲੇਬ ਨੇ ਆਖਿਆ, ਜੋ ਕੋਈ ਕਿਰਯਥ-ਸੇਫ਼ਰ ਉੱਤੇ ਹਮਲਾ ਕਰਕੇ ਉਸ ਨੂੰ ਜਿੱਤ ਲਵੇ ਤਾਂ ਮੈਂ ਉਸ ਨੂੰ ਆਪਣੀ ਧੀ ਅਕਸਾਹ ਵਿਆਹ ਦਿਆਂਗਾ।
17 Otniyel ɗan Kenaz, ɗan’uwan Kaleb, ya ci Kiriyat Sefer da yaƙi; saboda haka Kaleb ya ba wa Aksa’yarsa, ya kuwa aure ta.
੧੭ਕਾਲੇਬ ਦੇ ਭਰਾ ਕਨਜ਼ ਦੇ ਪੁੱਤਰ ਆਥਨੀਏਲ ਨੇ ਉਸ ਨੂੰ ਜਿੱਤ ਲਿਆ ਸੋ ਉਹ ਨੇ ਅਕਸਾਹ ਆਪਣੀ ਧੀ ਉਸ ਨੂੰ ਵਿਆਹ ਦਿੱਤੀ।
18 Wata rana da ta zo wurin Otniyel, sai ya zuga ta ta roƙi mahaifinta fili. Da ta sauka daga kan jakinta sai Kaleb ya tambaye ta ya ce, “Me kike so in yi miki?”
੧੮ਫਿਰ ਇਸ ਤਰ੍ਹਾਂ ਹੋਇਆ ਜਦ ਉਹ ਉੱਥੇ ਆਈ ਤਾਂ ਉਸ ਨੇ ਉਹ ਨੂੰ ਉਕਸਾਇਆ ਕਿ ਉਹ ਦੇ ਪਿਤਾ ਕੋਲੋਂ ਥੋੜੀ ਜ਼ਮੀਨ ਮੰਗੇ। ਜਦ ਉਹ ਆਪਣੇ ਗਧੇ ਤੋਂ ਉਤਰੀ ਤਦ ਕਾਲੇਬ ਨੇ ਉਸ ਨੂੰ ਪੁੱਛਿਆ, ਤੂੰ ਕੀ ਮੰਗਦੀ ਹੈਂ?
19 Ta amsa ta ce, “Ka yi mini alheri na musamman, tun da ka ba ni wuri a Negeb, ina roƙonka, ka ba ni maɓulɓulan ruwa.” Kaleb kuwa ya ba ta maɓulɓulan ruwa na tuddai da na kwari.
੧੯ਤਾਂ ਉਸ ਆਖਿਆ, ਮੈਨੂੰ ਅਸੀਸ ਦੇ ਕਿਉਂ ਜੋ ਤੁਸੀਂ ਮੈਨੂੰ ਦੱਖਣ ਦਾ ਦੇਸ਼ ਦਾਨ ਵਿੱਚ ਦਿੱਤਾ ਹੈ। ਹੁਣ ਮੈਨੂੰ ਪਾਣੀ ਦੇ ਸੋਤੇ ਵੀ ਦਿਉ। ਤਦ ਕਾਲੇਬ ਨੇ ਉੱਪਰਲੇ ਸੋਤੇ ਅਤੇ ਹੇਠਲੇ ਸੋਤੇ ਉਸ ਨੂੰ ਦੇ ਦਿੱਤੇ।
20 Wannan shi ne gādon kabilar Yahuda bisa ga iyalansu.
੨੦ਇਹ ਯਹੂਦੀਆਂ ਦੇ ਗੋਤ ਦੀ ਮਿਲਖ਼ ਉਹਨਾਂ ਦੇ ਘਰਾਣਿਆਂ ਦੇ ਅਨੁਸਾਰ ਹੈ।
21 Garuruwan kabilar Yahuda da suke kudu cikin Negeb zuwa iyakar Edom su ne. Kabzeyel, Eder, Yagur,
੨੧ਯਹੂਦੀਆਂ ਦੇ ਗੋਤ ਦੇ ਸ਼ਹਿਰ ਅਦੋਮ ਦੀ ਹੱਦ ਦੇ ਕੋਲ ਦੱਖਣ ਵੱਲ ਇਹ ਹਨ - ਕਬਸਏਲ ਅਤੇ ਏਦਰ ਅਤੇ ਯਾਗੂਰ
੨੨ਅਤੇ ਕੀਨਾਹ ਅਤੇ ਦੀਮੋਨਾਹ ਅਤੇ ਅਦਾਦਾਹ
੨੩ਅਤੇ ਕਦਸ਼ ਅਤੇ ਹਾਸੋਰ ਅਤੇ ਯਿਥਨਾਨ
੨੪ਜ਼ੀਫ਼ ਅਤੇ ਤਲਮ ਅਤੇ ਬਆਲੋਥ
25 Hazor-Hadatta, Keriyot Hezron (wato, Hazor),
੨੫ਅਤੇ ਹਾਸੋਰ ਹੱਦਤਾਹ ਅਤੇ ਕਰੀਯੋਥ ਹਸਰੋਨ ਜਿਹੜਾ ਹਾਸੋਰ ਹੈ
੨੬ਅਮਾਮ ਅਤੇ ਸ਼ਮਾ ਅਤੇ ਮੋਲਾਦਾਹ
27 Hazar Gadda, Heshmon, Bet-Felet,
੨੭ਅਤੇ ਹਸਰ ਗੱਦਾਹ ਅਤੇ ਹਸ਼ਮੋਨ ਅਤੇ ਬੈਤ-ਪਾਲਟ
28 Hazar Shuwal, Beyersheba, Biziyotiya,
੨੮ਅਤੇ ਹਸਰਸ਼ੂਆਲ ਅਤੇ ਬਏਰਸ਼ਬਾ ਅਤੇ ਬਿਜ਼ਯੋਥਯਾਹ
੨੯ਬਆਲਾਹ ਅਤੇ ਇੱਯੀਮ ਅਤੇ ਆਸਮ
30 Eltolad, Kesil, Horma,
੩੦ਅਤੇ ਅਲਤੋਲਦ ਅਤੇ ਕਸੀਲ ਅਤੇ ਹਾਰਮਾਹ
31 Ziklag, Madmanna, Sansanna,
੩੧ਅਤੇ ਸਿਕਲਗ ਅਤੇ ਮਦਮੰਨਾਹ ਅਤੇ ਸਨਸੰਨਾਹ
32 Lebayot, Shilhim, Ayin, Rimmon, jimillarsu, garuruwa da ƙauyukansu duka ashirin da tara ne.
੩੨ਅਤੇ ਲਬਾਓਥ ਅਤੇ ਸ਼ਿਲਹੀਮ ਅਤੇ ਆਇਨ ਅਤੇ ਰਿੰਮੋਨ। ਸਾਰੇ ਸ਼ਹਿਰ ਉਨੱਤੀ ਅਤੇ ਉਹਨਾਂ ਦੇ ਪਿੰਡਾਂ।
33 Biranen da suke a filayen kwari su ne, Eshtawol, Zora; Ashna,
੩੩ਮੈਦਾਨ ਵਿੱਚ ਅਸ਼ਤਾਓਲ ਅਤੇ ਜੋਰਾਹ ਅਤੇ ਅਸ਼ਨਾਹ
34 Zanowa, En Gannim, Taffuwa, Enam,
੩੪ਅਤੇ ਜ਼ਾਨੋਅਹ ਅਤੇ ਏਨ-ਗੱਨੀਮ, ਤੱਪੂਆਹ ਅਤੇ ਏਨਾਮ
35 Yarmut, Adullam, Soko, Azeka,
੩੫ਯਰਮੂਥ ਅਤੇ ਅਦੁੱਲਾਮ, ਸੋਕੋਹ ਅਤੇ ਅਜ਼ੇਕਾਹ
36 Sha’arayim, Aditayim, Gedera (Gederotayim ke nan). Garuruwa goma sha huɗu ke nan da ƙauyukansu.
੩੬ਅਤੇ ਸ਼ਅਰਯਿਮ ਅਤੇ ਅਦੀਯਮਿਥ ਅਤੇ ਗਦੇਰਾਹ ਅਤੇ ਗਦੇਰੋਥਯਿਮ। ਚੌਦਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
37 Zenan, Hadasha, Migdal Gad,
੩੭ਸਨਾਨ ਅਤੇ ਹਾਦਾਸ਼ਾਹ ਅਤੇ ਮਿਗਦਲ ਗਾਦ
38 Dileyan, Mizfa, Yokteyel,
੩੮ਅਤੇ ਦਿਲਾਨ ਅਤੇ ਮਿਸਪੇਹ ਅਤੇ ਯਾਕਥਏਲ
39 Lakish, Bozkat, Eglon,
੩੯ਲਾਕੀਸ਼ ਅਤੇ ਬਾਸਕਥ ਅਤੇ ਅਗਲੋਨ
40 Kabbon, Lahman, Kitlish,
੪੦ਅਤੇ ਕੱਬੋਨ, ਲਹਮਾਸ ਅਤੇ ਕਿਥਲੀਸ਼
41 Gederot, Bet-Dagon, Na’ama, Makkeda, garuruwa goma sha shida ke nan da ƙauyukansu.
੪੧ਅਤੇ ਗਦੇਰੋਥ, ਬੈਤ ਦਾਗੋਨ ਅਤੇ ਨਅਮਾਹ ਅਤੇ ਮੱਕੇਦਾਹ। ਸੋਲਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
੪੨ਲਿਬਨਾਹ ਅਤੇ ਅਥਰ ਅਤੇ ਆਸ਼ਾਨ
੪੩ਅਤੇ ਯਿਫ਼ਤਾਹ ਅਤੇ ਅਸ਼ਨਾਹ ਅਤੇ ਨਸੀਬ
44 Keyila, Akzib, Maresha, garuruwa tara ke nan da ƙauyukansu.
੪੪ਅਤੇ ਕਈਲਾਹ ਅਤੇ ਅਕਜ਼ੀਬ ਅਤੇ ਮਾਰੇਸ਼ਾਹ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
45 Ekron da ƙauyukan da suke kewaye da ita;
੪੫ਅਕਰੋਨ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ
46 yammancin Ekron da dukan garuruwa da ƙauyukan da suke kusa da Ashdod.
੪੬ਅਕਰੋਨ ਤੋਂ ਸਮੁੰਦਰ ਤੱਕ ਸਾਰੇ ਜਿਹੜੇ ਅਸ਼ਦੋਦ ਦੇ ਲਾਗੇ ਸਨ ਨਾਲੇ ਉਹਨਾਂ ਦੇ ਪਿੰਡ।
47 Ashdod da garuruwa da kuma ƙauyukan da suke kewaye da ita, Gaza da garuruwanta da ƙauyukanta har zuwa Rafin Masar da kuma Bahar Rum.
੪੭ਅਸ਼ਦੋਦ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ। ਅੱਜ਼ਾਹ ਅਤੇ ਉਹ ਦੀਆਂ ਬਸਤੀਆਂ ਅਤੇ ਪਿੰਡ ਮਿਸਰ ਦੀ ਨਦੀ ਅਤੇ ਵੱਡੇ ਸਮੁੰਦਰ ਦੇ ਕਿਨਾਰੇ ਤੱਕ।
48 Birane na cikin ƙasar tuddai kuwa, su ne, Shamir, Yattir, Soko,
੪੮ਅਤੇ ਪਹਾੜੀ ਦੇਸ ਵਿੱਚ ਸ਼ਾਮੀਰ ਅਤੇ ਯੱਤੀਰ ਅਤੇ ਸੋਕੋਹ
49 Danna, Kiriyat Sanna (wato, Debir),
੪੯ਅਤੇ ਦੰਨਾਹ ਅਤੇ ਕਿਰਯਥ-ਸੰਨਾਹ ਜਿਹੜਾ ਦਬੀਰ ਹੈ।
੫੦ਅਤੇ ਅਨਾਬ ਅਤੇ ਅਸ਼ਤਮੋਹ ਅਤੇ ਅਨੀਮ
51 Goshen, Holon, Gilo, garuruwa goma sha ɗaya ke nan da ƙauyukansu.
੫੧ਅਤੇ ਗੋਸ਼ਨ ਅਤੇ ਹੋਲੋਨ ਅਤੇ ਗਿਲੋਹ ਗਿਆਰ੍ਹਾਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
53 Yanum, Bet-Taffuwa, Afeka,
੫੩ਅਤੇ ਯਾਨੀਮ ਅਤੇ ਬੈਤ ਤੱਪੂਆਹ ਅਤੇ ਅਫੇਕਾਹ
54 Humta, Kiriyat Arba (wato, Hebron) da Ziyor, garuruwa tara ke nan da ƙauyukansu.
੫੪ਅਤੇ ਹੁਮਤਾਹ ਅਤੇ ਕਿਰਯਥ-ਅਰਬਾ ਜਿਹੜਾ ਹਬਰੋਨ ਹੈ ਅਤੇ ਸੀਓਰ। ਨੌਂ ਸ਼ਹਿਰ ਅਤੇ ਉਹਨਾਂ ਦੇ ਪਿੰਡ।
55 Mawon, Karmel, Zif, Yutta
੫੫ਮਾਓਨ ਕਰਮਲ ਅਤੇ ਜ਼ੀਫ ਅਤੇ ਯੁੱਤਾਹ
56 Yezireyel, Yokdeyam, Zanowa,
੫੬ਅਤੇ ਯਿਜ਼ਰਏਲ ਅਤੇ ਯਾਕਦਾਮ ਅਤੇ ਜ਼ਾਨੋਅਹ
57 Kayin, Gibeya, Timna, garuruwa goma ke nan da ƙauyukansu.
੫੭ਕਯਿਨ ਗਿਬਆਹ ਅਤੇ ਤਿਮਨਾਹ। ਦਸ ਸ਼ਹਿਰ ਅਤੇ ਉਹਨਾਂ ਦੇ ਪਿੰਡ।
58 Halhul, Bet-Zur, Gedor,
੫੮ਹਲਹੂਲ ਬੈਤ ਸੂਰ ਅਤੇ ਗਦੋਰ
59 Ma’arat, Bet-Anot, Eltekon, garuruwa shida ke nan da ƙauyukansu.
੫੯ਅਤੇ ਮਅਰਾਥ ਅਤੇ ਬੈਤ ਅਨੋਥ ਅਤੇ ਅਲਤਕੋਨ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ।
60 Kiriyat Ba’al (wato, Kiriyat Yeyarim) da Rabba, garuruwa biyu ke nan da ƙauyukansu.
੬੦ਕਿਰਯਥ-ਬਆਲ ਜਿਹੜਾ ਕਿਰਯਥ-ਯਾਰੀਮ ਹੈ ਅਤੇ ਰੱਬਾਹ। ਦੋ ਸ਼ਹਿਰ ਅਤੇ ਉਹਨਾਂ ਦੇ ਪਿੰਡ।
61 Biranen da suke a jeji kuwa su ne, Bet-Araba, Middin, Sekaka,
੬੧ਉਜਾੜ ਵਿੱਚ ਬੈਤ ਅਰਾਬਾਹ ਮਿੱਦੀਨ ਅਤੇ ਸਕਾਕਾਹ
62 Nibshan, Birnin gishiri da En Gedi, garuruwa shida ke nan da ƙauyukansu.
੬੨ਅਤੇ ਨਿਬਸ਼ਾਨ ਅਤੇ ਲੂਣ ਦਾ ਸ਼ਹਿਰ ਅਤੇ ਏਨ-ਗਦੀ। ਛੇ ਸ਼ਹਿਰ ਅਤੇ ਉਹਨਾਂ ਦੇ ਪਿੰਡ।
63 Kabilar Yahuda kuwa ba su iya korar Yebusiyawa waɗanda suke zama cikin Urushalima ba; har wa yau Yebusiyawa suna nan zaune tare da mutanen Yahuda.
੬੩ਪਰ ਜਿਹੜੇ ਯਰੂਸ਼ਲਮ ਵਿੱਚ ਯਬੂਸੀ ਵੱਸਦੇ ਸਨ ਯਹੂਦੀ ਉਹਨਾਂ ਨੂੰ ਨਾ ਕੱਢ ਸਕੇ ਅਤੇ ਯਬੂਸੀ ਯਹੂਦੀਆਂ ਨਾਲ ਯਰੂਸ਼ਲਮ ਵਿੱਚ ਅੱਜ ਦੇ ਦਿਨ ਤੱਕ ਵੱਸਦੇ ਹਨ।