< Yoshuwa 23 >
1 An daɗe bayan da Ubangiji ya ba Isra’ilawa hutu daga dukan abokan gāban da suke kewaye da su. Yoshuwa kuwa ya tsufa, shekarunsa sun yi yawa,
੧ਇਸ ਤਰ੍ਹਾਂ ਹੋਇਆ ਜਦ ਯਹੋਵਾਹ ਨੇ ਬਹੁਤੇ ਦਿਨਾਂ ਦੇ ਪਿੱਛੋਂ ਇਸਰਾਏਲ ਨੂੰ ਉਹਨਾਂ ਦੇ ਆਲੇ-ਦੁਆਲੇ ਦੇ ਵੈਰੀਆਂ ਤੋਂ ਸੁੱਖ ਦਿੱਤਾ ਅਤੇ ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ।
2 sai ya aika a kira Isra’ilawa duka, dattawansu, shugabanninsu, alƙalansu, da manyan ma’aikatansu, ya ce musu, “Na tsufa, shekaruna kuwa sun yi yawa,
੨ਤਾਂ ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦ ਕੇ ਆਖਿਆ, ਮੈਂ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹਾਂ।
3 ku kanku kun ga dukan abubuwan da Ubangiji Allahnku ya yi da idanunku wa dukan ƙasashen nan, Ubangiji Allahnku shi ne wanda ya yi yaƙi dominku.
੩ਜੋ ਕੁਝ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਇਨ੍ਹਾਂ ਸਾਰੀਆਂ ਕੌਮਾਂ ਨਾਲ ਤੁਹਾਡੇ ਕਾਰਨ ਕੀਤਾ ਤੁਸੀਂ ਵੇਖ ਲਿਆ ਹੈ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਿਆ ਹੈ।
4 Ku tuna yadda na rarraba wa kabilanku ƙasashen nan su zama naku na gādo, dukan ƙasashen da suka rage, ƙasashen da na ci da yaƙi, tsakanin Urdun da Bahar Rum a yamma.
੪ਵੇਖੋ, ਮੈਂ ਤੁਹਾਡੇ ਲਈ ਇਨ੍ਹਾਂ ਬਾਕੀ ਦੀਆਂ ਕੌਮਾਂ ਨੂੰ ਤੁਹਾਡੀਆਂ ਗੋਤਾਂ ਅਨੁਸਾਰ ਮਿਲਖ਼ ਵਿੱਚ ਵੰਡ ਦਿੱਤਾ ਹੈ ਅਰਥਾਤ ਯਰਦਨ ਤੋਂ ਵੱਡੇ ਸਮੁੰਦਰ ਤੱਕ ਸੂਰਜ ਦੇ ਲਹਿੰਦੇ ਪਾਸੇ ਵੱਲ ਨੂੰ ਸਾਰੀਆਂ ਕੌਮਾਂ ਸਣੇ ਜਿਹੜੀਆਂ ਮੈਂ ਵੱਢ ਛੱਡੀਆਂ ਸਨ
5 Ubangiji Allahnku kansa zai kore su a madadinku. Zai fafare su a gabanku, za ku kuwa mallaki ƙasarsu, yadda Ubangiji Allah ya yi muku alkawari.
੫ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਉਹਨਾਂ ਨੂੰ ਤੁਹਾਡੇ ਅੱਗੋਂ ਕੱਢ ਦੇਵੇਗਾ ਤਦ ਤੁਸੀਂ ਉਹਨਾਂ ਦੇ ਦੇਸ ਉੱਤੇ ਕਬਜ਼ਾ ਕਰ ਲਓਗੇ ਜਿਵੇਂ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਡੇ ਨਾਲ ਬਚਨ ਕੀਤਾ ਸੀ।
6 “Ku yi ƙarfin hali, ku yi hankali, ku yi biyayya da dukan abin da aka rubuta a cikin Littafin Dokoki na Musa, ba tare da kun juya hagu ko dama ba.
੬ਸੋ ਬਹੁਤ ਤਕੜੇ ਹੋਵੋ ਅਤੇ ਮੂਸਾ ਦੀ ਬਿਵਸਥਾ ਦੀ ਪੋਥੀ ਦੀ ਸਾਰੀ ਲਿਖਤ ਨੂੰ ਪੂਰਾ ਕਰ ਕੇ ਪਾਲਨਾ ਕਰੋ ਤਾਂ ਜੋ ਤੁਸੀਂ ਉਸ ਤੋਂ ਸੱਜੇ ਖੱਬੇ ਨਾ ਮੁੜੋ
7 Kada ku haɗa kai da mutanen nan da suke zama cikinku; ba ruwanku da sunayen allolinsu, kada ku rantse da su. Kada kuwa ku bauta musu ko kuwa ku rusuna musu.
੭ਇਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਉਹਨਾਂ ਦੇ ਦੇਵਤਿਆਂ ਦਾ ਨਾਮ ਵੀ ਜੁਬਾਨ ਤੇ ਨਾ ਲਿਆਓ, ਨਾ ਉਹਨਾਂ ਦੀ ਸਹੁੰ ਦੇਵੋ, ਨਾ ਉਹਨਾਂ ਦੀ ਉਪਾਸਨਾ ਕਰੋ ਅਤੇ ਨਾ ਉਹਨਾਂ ਦੇ ਅੱਗੇ ਮੱਥਾ ਟੇਕੋ।
8 Sai dai ku riƙe Ubangiji Allahnku da kyau, yadda kuka yi har zuwa yanzu.
੮ਸਗੋਂ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਜੁੜ੍ਹੇ ਰਹੋ ਜਿਵੇਂ ਅੱਜ ਦੇ ਦਿਨ ਤੱਕ ਤੁਸੀਂ ਕੀਤਾ।
9 “Ubangiji ya kori manyan ƙasashe masu ƙarfi; har wa yau ba wanda ya iya cin ku da yaƙi.
੯ਯਹੋਵਾਹ ਨੇ ਤੁਹਾਡੇ ਅੱਗੋਂ ਵੱਡੀਆਂ ਅਤੇ ਬਲਵੰਤ ਕੌਮਾਂ ਨੂੰ ਕੱਢ ਛੱਡਿਆ ਹੈ ਪਰ ਤੁਹਾਡੇ ਵਿਖੇ ਇਹ ਹੈ ਕਿ ਅੱਜ ਦੇ ਦਿਨ ਤੱਕ ਤੁਹਾਡੇ ਅੱਗੇ ਕੋਈ ਮਨੁੱਖ ਠਹਿਰ ਨਹੀਂ ਸਕਿਆ
10 Mutum ɗaya a cikinku ya isa yă sa mutane dubu nasu su gudu, domin Ubangiji Allahnku yana yaƙi dominku, kamar yadda ya yi alkawari.
੧੦ਤੁਹਾਡੇ ਵਿੱਚੋਂ ਇੱਕ ਮਨੁੱਖ ਹਜ਼ਾਰ ਨੂੰ ਭਜਾਵੇਗਾ ਕਿਉਂ ਜੋ ਯਹੋਵਾਹ ਤੁਹਾਡਾ ਪਰਮੇਸ਼ੁਰ ਹੀ ਤੁਹਾਡੇ ਲਈ ਲੜਦਾ ਹੈ ਜਿਵੇਂ ਉਸ ਤੁਹਾਡੇ ਨਾਲ ਬਚਨ ਕੀਤਾ ਸੀ।
11 Saboda haka sai ku kula da kanku sosai, ku ƙaunaci Ubangiji Allahnku.
੧੧ਤੁਸੀਂ ਆਪਣੀਆਂ ਜਾਨਾਂ ਲਈ ਬਹੁਤ ਸੁਚੇਤ ਰਹੋ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ।
12 “Amma in kuka juya baya kuka zama abokai ga waɗanda suka ragu suke zama a cikinku a ƙasashen nan, har kuka yi auratayya da su, kuka haɗa kai da su,
੧੨ਜੇ ਤੁਸੀਂ ਕਿਸੇ ਤਰ੍ਹਾਂ ਪਿਛੇ ਹੱਟ ਜਾਓ ਅਤੇ ਇਹਨਾਂ ਕੌਮਾਂ ਦੇ ਬਚੇ ਹੋਇਆਂ ਨਾਲ ਜਿਹੜੀਆਂ ਤੁਹਾਡੇ ਵਿੱਚ ਰਹਿ ਗਈਆਂ ਹਨ ਚਿੰਬੜੋ ਅਤੇ ਉਹਨਾਂ ਨਾਲ ਵਿਆਹ ਸ਼ਾਦੀ ਕਰੋ ਅਤੇ ਉਹਨਾਂ ਦੇ ਵਿੱਚ ਵੜੋ ਅਤੇ ਉਹ ਤੁਹਾਡੇ ਵਿੱਚ ਵੜਨ
13 ku tabbata cewa Ubangiji Allahnku ba zai kore muku mutanen ƙasashen nan ba, sai ma su zama muku dutsen tuntuɓe da tarko, za su zama bulala a bayanku, ƙayayyuwa a idanunku, har sai kun hallaka daga wannan ƙasa mai kyau wadda Ubangiji Allahnku ya ba ku.
੧੩ਤੁਸੀਂ ਪੱਕੇ ਤੋਰ ਤੇ ਜਾਣ ਰੱਖੋ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਇਹਨਾਂ ਕੌਮਾਂ ਨੂੰ ਤੁਹਾਡੇ ਅੱਗੋਂ ਫਿਰ ਨਹੀਂ ਕੱਢੇਗਾ ਸਗੋਂ ਉਹ ਤੁਹਾਡੇ ਲਈ ਫਾਹੀ ਅਤੇ ਜਾਲ਼ ਅਤੇ ਤੁਹਾਡੀਆਂ ਵੱਖੀਆਂ ਵਿੱਚ ਕੋਰੜੇ ਅਤੇ ਤੁਹਾਡੀਆਂ ਅੱਖਾਂ ਵਿੱਚ ਕੰਡੇ ਹੋਣਗੇ ਜਦ ਤੱਕ ਇਸ ਚੰਗੀ ਜ਼ਮੀਨ ਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਤੁਸੀਂ ਨਾਸ ਨਾ ਹੋ ਜਾਓ।
14 “Yanzu na kusa barin fuskar duniyan nan. Kun sani da dukan zuciyarku, da dukan ranku cewa, Ba ko ɗaya daga cikin alkawuran da Ubangiji Allahnku ya yi, da bai cika ba. Kowane alkawari ya cika; ba ko ɗaya da bai cika ba.
੧੪ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਕਿ ਇਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਉਹ ਸਾਰੇ ਤੁਹਾਡੇ ਲਈ ਪੂਰੇ ਹੋਏ। ਉਹਨਾਂ ਵਿੱਚੋਂ ਇੱਕ ਬਚਨ ਵੀ ਪੂਰਾ ਹੋਏ ਬਿਨ੍ਹਾਂ ਨਹੀਂ ਰਿਹਾ।
15 Kamar yadda Ubangiji Allahnku kuwa ya cika kowane alkawari mai kyau, haka ma ba zai fasa kawo muku bala’in da ya faɗi ba, sai ya hallaka ku daga wannan ƙasa mai kyau da ya ba ku.
੧੫ਇਸ ਤਰ੍ਹਾਂ ਹੋਵੇਗਾ ਕੇ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੱਕ ਕਿ ਉਹ ਇਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ।
16 In kuka karya alkawarin Ubangiji Allahnku wanda ya umarce ku, in kuka je kuka bauta wa waɗansu alloli, kuka rusuna musu, fushin Ubangiji zai sauko a kanku, za ku kuwa hallaka da sauri daga ƙasan nan mai kyau da ya ba ku.”
੧੬ਜਦ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੇ ਨੇਮ ਦੀ ਉਲੰਘਣਾ ਕਰੋਗੇ ਜਿਹ ਦਾ ਉਸ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਤੁਸੀਂ ਜਾ ਕੇ ਦੂਜੇ ਦੇਵਤਿਆਂ ਦੀ ਉਪਾਸਨਾ ਕਰੋਗੇ ਅਤੇ ਉਹਨਾਂ ਦੇ ਅੱਗੇ ਮੱਥਾ ਟੇਕੋਗੇ ਤਾਂ ਯਹੋਵਾਹ ਦਾ ਕ੍ਰੋਧ ਤੁਹਾਡੇ ਉੱਤੇ ਭੜਕ ਉੱਠੇਗਾ ਅਤੇ ਤੁਸੀਂ ਛੇਤੀ ਨਾਲ ਇਸ ਚੰਗੀ ਧਰਤੀ ਦੇ ਉੱਤੋਂ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਹੈ ਨਾਸ ਹੋ ਜਾਓਗੇ।