< Mahukunta 12 >
1 Mutanen Efraim suka tattaro mayaƙansu, suka haye zuwa Zafon suka cewa Yefta, “Don me ka tafi ka yaƙi Ammonawa ba ka gayyace mu ba? Za mu ƙone gidanka a kanka.”
੧ਇਫ਼ਰਾਈਮ ਦੇ ਲੋਕ ਇਕੱਠੇ ਹੋ ਕੇ ਸਾਪੋਨ ਵੱਲ ਗਏ ਅਤੇ ਯਿਫ਼ਤਾਹ ਨੂੰ ਕਿਹਾ, “ਜਦ ਤੂੰ ਅੰਮੋਨੀਆਂ ਨਾਲ ਲੜਾਈ ਕਰਨ ਨੂੰ ਪਾਰ ਗਿਆ ਤਾਂ ਸਾਨੂੰ ਕਿਉਂ ਨਹੀਂ ਬੁਲਾਇਆ ਤਾਂ ਜੋ ਅਸੀਂ ਵੀ ਤੇਰੇ ਨਾਲ ਜਾਂਦੇ? ਹੁਣ ਅਸੀਂ ਤੇਰੇ ਘਰ ਨੂੰ ਤੇਰੇ ਨਾਲ ਫੂਕ ਦਿਆਂਗੇ।”
2 Yefta ya ce, “Ni da mutanena mun yi ta jayayya sosai da Ammonawa, ko da yake na kira ku, amma ba ku cece ni daga hannuwansu ba.
੨ਤਦ ਯਿਫ਼ਤਾਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਮੇਰਾ ਅਤੇ ਮੇਰੇ ਲੋਕਾਂ ਦਾ ਅੰਮੋਨੀਆਂ ਨਾਲ ਵੱਡਾ ਝਗੜਾ ਹੋਇਆ ਸੀ, ਅਤੇ ਜਦ ਮੈਂ ਤੁਹਾਨੂੰ ਬੁਲਾਇਆ ਤਾਂ ਤੁਸੀਂ ਮੈਨੂੰ ਉਨ੍ਹਾਂ ਦੇ ਹੱਥੋਂ ਨਾ ਛੁਡਾਇਆ।
3 Da na ga ba za ku taimake ni ba, sai na yi kasai da raina na kuwa haye don in yaƙi Ammonawa, Ubangiji kuwa ya ba ni nasara a kansu. To, don me kuka zo yau don ku yaƙe ni?”
੩ਜਦ ਮੈਂ ਵੇਖਿਆ ਕਿ ਤੁਹਾਡੇ ਵੱਲੋਂ ਮੇਰਾ ਬਚਾਉ ਨਹੀਂ ਹੁੰਦਾ ਤਾਂ ਮੈਂ ਆਪਣੀ ਜਾਨ ਤਲੀ ਉੱਤੇ ਰੱਖ ਕੇ ਪਾਰ ਗਿਆ ਅਤੇ ਅੰਮੋਨੀਆਂ ਦਾ ਸਾਹਮਣਾ ਕੀਤਾ, ਅਤੇ ਯਹੋਵਾਹ ਨੇ ਉਨ੍ਹਾਂ ਨੂੰ ਮੇਰੇ ਹੱਥ ਕਰ ਦਿੱਤਾ, ਫਿਰ ਤੁਸੀਂ ਅੱਜ ਦੇ ਦਿਨ ਮੇਰੇ ਨਾਲ ਲੜਨ ਨੂੰ ਕਿਉਂ ਚੜ੍ਹ ਆਏ ਹੋ?”
4 Sa’an nan Yefta ya tara mutanen Gileyad wuri guda ya kuma yaƙi Efraim. Mutanen Gileyad suka fatattake su domin mutanen Efraim sun ce, “Ku Mutanen Gileyad masu neman mafaka ne cikin Efraim da Manasse.”
੪ਤਦ ਯਿਫ਼ਤਾਹ ਨੇ ਸਾਰੇ ਗਿਲਆਦੀਆਂ ਨੂੰ ਇਕੱਠੇ ਕਰਕੇ ਇਫ਼ਰਾਈਮੀਆਂ ਨਾਲ ਲੜਾਈ ਕੀਤੀ, ਅਤੇ ਗਿਲਆਦੀਆਂ ਨੇ ਇਫ਼ਰਾਈਮੀਆਂ ਨੂੰ ਮਾਰ ਲਿਆ ਕਿਉਂ ਜੋ ਉਹ ਕਹਿੰਦੇ ਸਨ, “ਤੁਸੀਂ ਗਿਲਆਦੀ, ਇਫ਼ਰਾਈਮ ਦੇ ਭਗੌੜੇ ਹੋ ਜੋ ਇਫ਼ਰਾਈਮੀਆਂ ਅਤੇ ਮਨੱਸ਼ੀਆਂ ਦੇ ਵਿਚਕਾਰ ਰਹਿੰਦੇ ਹੋ!”
5 Mutanen Gileyad suka ƙwace mashigan Urdun masu zuwa Efraim, duk sa’ad da wani daga Efraim da ya tsira ya ce, “Bari in haye,” sai mutane Gileyad su ce “Kai mutumin Efraim ne?” In ya ce, “A’a,”
੫ਅਤੇ ਗਿਲਆਦੀਆਂ ਨੇ ਯਰਦਨ ਦੇ ਕੰਢਿਆਂ ਉੱਤੇ ਜੋ ਇਫ਼ਰਾਈਮ ਦੇ ਸਾਹਮਣੇ ਸਨ, ਕਬਜ਼ਾ ਕਰ ਲਿਆ ਅਤੇ ਜਦ ਕੋਈ ਇਫ਼ਰਾਈਮੀ ਭਗੌੜਾ ਆ ਕੇ ਕਹਿੰਦਾ, “ਮੈਨੂੰ ਪਾਰ ਲੰਘਣ ਦਿਉ,” ਤਾਂ ਗਿਲਆਦੀ ਉਸ ਨੂੰ ਪੁੱਛਦੇ, “ਕੀ ਤੂੰ ਇਫ਼ਰਾਈਮੀ ਹੈਂ?” ਅਤੇ ਜੇਕਰ ਉਹ ਕਹਿੰਦਾ, “ਨਹੀਂ”
6 sai su ce, “To, ka ce, ‘Shibbolet.’” In ya ce, “Sibbolet,” saboda ba sa iya faɗin kalmar daidai, sai su kama shi su kashe a mashigan Urdun. Aka kashe mutanen Efraim dubu arba’in da biyu a ta haka.
੬ਤਾਂ ਉਹ ਉਸ ਨੂੰ ਕਹਿੰਦੇ, “ਭਲਾ, ਸ਼ਿੱਬੋਲਥ ਤਾਂ ਬੋਲ” ਅਤੇ ਉਹ ਕਹਿੰਦਾ “ਸਿੱਬੋਲਥ” ਕਿਉਂ ਜੋ ਉਹ ਇਸ ਗੱਲ ਨੂੰ ਠੀਕ ਤਰ੍ਹਾਂ ਨਹੀਂ ਬੋਲ ਸਕਦਾ ਸੀ, ਤਾਂ ਉਹ ਉਸ ਨੂੰ ਫੜ੍ਹ ਕੇ ਯਰਦਨ ਦੇ ਕੰਢਿਆਂ ਕੋਲ ਵੱਢ ਸੁੱਟਦੇ ਸਨ। ਇਸ ਤਰ੍ਹਾਂ ਉਸ ਸਮੇਂ ਬਤਾਲੀ ਹਜ਼ਾਰ ਇਫ਼ਰਾਈਮੀ ਮਾਰੇ ਗਏ।
7 Yefta ya shugabanci Isra’ila shekara shida. Sa’an nan Yefta mutumin Gileyad ya mutu, aka kuwa binne shi wani gari a Gileyad.
੭ਯਿਫ਼ਤਾਹ ਨੇ ਛੇ ਸਾਲ ਤੱਕ ਇਸਰਾਏਲ ਦਾ ਨਿਆਂ ਕੀਤਾ। ਇਸ ਤੋਂ ਬਾਅਦ ਯਿਫ਼ਤਾਹ ਗਿਲਆਦੀ ਮਰ ਗਿਆ ਅਤੇ ਗਿਲਆਦ ਦੇ ਕਿਸੇ ਨਗਰ ਵਿੱਚ ਦੱਬਿਆ ਗਿਆ।
8 Bayansa, Ibzan mutumin Betlehem, ya shugabanci Isra’ila.
੮ਉਸ ਦੇ ਬਾਅਦ ਬੈਤਲਹਮ ਵਾਸੀ ਇਬਸਾਨ ਇਸਰਾਏਲ ਦਾ ਨਿਆਈਂ ਬਣਿਆ।
9 Yana’ya’ya maza talatin da’ya’ya mata talatin. Ya ba da auren’ya’yansa mata ga waɗanda ba daga dangi ba, ga’ya’yansa maza kuwa ya kawo’yan mata talatin su zama matansu waje da danginsa. Ibzan ya shugabanci Isra’ila shekara bakwai.
੯ਉਸ ਦੇ ਤੀਹ ਪੁੱਤਰ ਅਤੇ ਤੀਹ ਧੀਆਂ ਸਨ, ਅਤੇ ਉਸ ਨੇ ਆਪਣੀਆਂ ਸਾਰੀਆਂ ਧੀਆਂ ਪਰਦੇਸ ਵਿੱਚ ਵਿਆਹ ਦਿੱਤੀਆਂ ਅਤੇ ਆਪਣੇ ਤੀਹ ਪੁੱਤਰਾਂ ਲਈ ਪਰਦੇਸ ਤੋਂ ਤੀਹ ਨੂੰਹਾਂ ਲੈ ਆਇਆ। ਉਹ ਸੱਤ ਸਾਲਾਂ ਤੱਕ ਇਸਰਾਏਲੀਆਂ ਦਾ ਨਿਆਈਂ ਬਣਿਆ ਰਿਹਾ।
10 Sa’an nan Ibzan ya mutu, aka kuwa binne shi Betlehem.
੧੦ਤਦ ਇਬਸਾਨ ਮਰ ਗਿਆ ਅਤੇ ਬੈਤਲਹਮ ਵਿੱਚ ਦੱਬਿਆ ਗਿਆ।
11 Bayansa, Elon mutumin Zebulun, ya shugabanci Isra’ila shekara goma.
੧੧ਉਸ ਦੇ ਬਾਅਦ ਜ਼ਬੂਲੁਨੀ ਏਲੋਨ ਇਸਰਾਏਲੀਆਂ ਦਾ ਨਿਆਈਂ ਬਣਿਆ ਅਤੇ ਉਹ ਦਸ ਸਾਲਾਂ ਤੱਕ ਇਸਰਾਏਲੀਆਂ ਦਾ ਨਿਆਂ ਕਰਦਾ ਰਿਹਾ।
12 Sa’an nan Elon ya mutu, aka kuwa binne shi a Aiyalon a ƙasar Zebulun.
੧੨ਫਿਰ ਜ਼ਬੂਲੁਨੀ ਏਲੋਨ ਮਰ ਗਿਆ ਅਤੇ ਜ਼ਬੂਲੁਨ ਦੇਸ਼ ਦੇ ਅੱਯਾਲੋਨ ਵਿੱਚ ਦੱਬਿਆ ਗਿਆ।
13 Bayansa, Abdon ɗan Hillel, daga Firaton, ya shugabanci Isra’ila.
੧੩ਉਸ ਦੇ ਬਾਅਦ ਹਿੱਲੇਲ ਪਿਰਾਥੋਨੀ ਦਾ ਪੁੱਤਰ ਅਬਦੋਨ ਇਸਰਾਏਲ ਦਾ ਨਿਆਈਂ ਬਣਿਆ।
14 Yana da’ya’ya maza arba’in da’yan taɓa kunne talatin, waɗanda suka hau jakuna saba’in. Ya shugabanci Isra’ila shekara takwas.
੧੪ਉਸ ਦੇ ਚਾਲ੍ਹੀ ਪੁੱਤਰ ਅਤੇ ਤੀਹ ਪੋਤਰੇ ਸਨ, ਜਿਹੜੇ ਗਧੀਆਂ ਦੇ ਸੱਤਰ ਬੱਚਿਆਂ ਉੱਤੇ ਸਵਾਰ ਹੁੰਦੇ ਸਨ। ਉਸ ਨੇ ਅੱਠ ਸਾਲਾਂ ਤੱਕ ਇਸਰਾਏਲੀਆਂ ਦਾ ਨਿਆਂ ਕੀਤਾ।
15 Sa’an nan Abdon ɗan Hillel ya mutu, aka kuwa binne shi a Firaton a Efraim, a ƙasar tudu ta Amalekawa.
੧੫ਤਦ ਹਿੱਲੇਲ ਪਿਰਾਥੋਨੀ ਦਾ ਪੁੱਤਰ ਅਬਦੋਨ ਮਰ ਗਿਆ ਅਤੇ ਇਫ਼ਰਾਈਮ ਦੇਸ਼ ਦੇ ਫਿਰਾਤੋਨ ਵਿੱਚ, ਜੋ ਅਮਾਲੇਕ ਦੇ ਪਹਾੜੀ ਦੇਸ਼ ਵਿੱਚ ਹੈ, ਦੱਬਿਆ ਗਿਆ।