< Makoki 4 >
1 Zinariya ta rasa kyanta, hasken zinariya ya dushe! An warwatsar da tsarkakakkun duwatsu masu daraja a kan tituna.
੧ਸੋਨਾ ਕਿਵੇਂ ਫਿੱਕਾ ਹੋ ਗਿਆ! ਖ਼ਰਾ ਸੋਨਾ ਕਿਵੇਂ ਬਦਲ ਗਿਆ? ਪਵਿੱਤਰ ਸਥਾਨ ਦੇ ਪੱਥਰ ਹਰ ਗਲੀ ਦੇ ਸਿਰ ਉੱਤੇ ਖਿੱਲਰੇ ਪਏ ਹਨ!
2 Dubi samarin Sihiyona masu daraja, waɗanda a dā darajarsu ta isa nauyin zinariya, yanzu ana ɗaukar su a matsayin tukwanen ƙasa, aikin maginin tukwane!
੨ਸੀਯੋਨ ਦੇ ਲਾਡਲੇ ਪੁੱਤਰ, ਜਿਹੜੇ ਸੋਨੇ ਦੇ ਤੁੱਲ ਸਨ, ਕਿਵੇਂ ਘੁਮਿਆਰ ਦੇ ਬਣਾਏ ਮਿੱਟੀ ਦੇ ਭਾਂਡਿਆਂ ਵਾਂਗੂੰ ਤੁੱਛ ਸਮਝੇ ਗਏ ਹਨ!
3 Ko diloli suna ba’ya’yansu nono su sha, amma mutanena sun zama marasa zuciya kamar jiminai a cikin jeji.
੩ਗਿੱਦੜੀਆਂ ਵੀ ਆਪਣੀਆਂ ਛਾਤੀ ਤੋਂ ਆਪਣੇ ਬੱਚਿਆਂ ਨੂੰ ਦੁੱਧ ਚੁੰਘਾਉਂਦੀਆਂ ਹਨ, ਪਰ ਮੇਰੀ ਪਰਜਾ ਦੀ ਧੀ, ਉਜਾੜ ਦੇ ਸ਼ੁਤਰਮੁਰਗਾਂ ਵਾਂਗੂੰ ਨਿਰਦਈ ਹੋ ਗਈ ਹੈ!
4 Domin ƙishirwa harshen jarirai ya manne a rufin bakinsu; yaran suna roƙo a ba su burodi, amma ba wanda ya ba su.
੪ਦੁੱਧ ਚੁੰਘਣ ਵਾਲੇ ਬੱਚੇ ਦੀ ਜੀਭ ਪਿਆਸ ਦੇ ਕਾਰਨ ਤਾਲੂ ਨਾਲ ਜਾ ਲੱਗੀ ਹੈ, ਨਿਆਣੇ ਰੋਟੀ ਮੰਗਦੇ ਪਰ ਕੋਈ ਉਹਨਾਂ ਨੂੰ ਨਹੀਂ ਦਿੰਦਾ।
5 Waɗanda a dā sukan ci abinci mai daɗi yanzu su ne masu bara a tituna. Waɗanda a dā suke sa kaya masu kyau yanzu suna kwance a kan tarin toka.
੫ਜਿਹੜੇ ਸੁਆਦਲਾ ਭੋਜਨ ਖਾਂਦੇ ਸਨ, ਗਲੀਆਂ ਵਿੱਚ ਭੁੱਖੇ ਫਿਰਦੇ ਹਨ, ਜਿਹੜੇ ਮਖ਼ਮਲੀ ਕੱਪੜਿਆਂ ਵਿੱਚ ਪਲਦੇ ਸਨ, ਉਹ ਗੁਹੀਰਿਆਂ ਨੂੰ ਜੱਫ਼ੀਆਂ ਪਾਉਂਦੇ ਹਨ!
6 Horon mutanena ya fi na Sodom girma, wadda aka hallaka farat ɗaya ba wani hannu da ya juya ya taimake ta.
੬ਮੇਰੀ ਪਰਜਾ ਦੀ ਧੀ ਦੀ ਬੁਰਿਆਈ ਸਦੂਮ ਦੇ ਪਾਪ ਨਾਲੋਂ ਵੱਡੀ ਹੈ, ਜਿਹੜਾ ਬਿਨ੍ਹਾਂ ਕਿਸੇ ਦੇ ਹੱਥ ਲਾਏ ਇੱਕ ਪਲ ਵਿੱਚ ਢਾਹਿਆ ਗਿਆ।
7 ’Ya’yan sarakunansu sun fi ƙanƙara haske sun kuma fi madara fari, jikunansu sun fi murjani ja, kyansu kamar shuɗin yakutu.
੭ਉਹ ਦੇ ਪਤਵੰਤ ਬਰਫ਼ ਨਾਲੋਂ ਸ਼ੁੱਧ ਅਤੇ ਦੁੱਧ ਨਾਲੋਂ ਚਿੱਟੇ ਸਨ, ਉਹਨਾਂ ਦੇ ਸਰੀਰ ਮੂੰਗੇ ਨਾਲੋਂ ਲਾਲ ਸਨ, ਉਹਨਾਂ ਦੀ ਚਮਕ ਨੀਲਮ ਵਰਗੀ ਸੀ।
8 Amma yanzu sun fi dare duhu; ba a iya gane su a tituna. Fatar jikinsu ta manne da ƙasusuwansu; sun bushe kamar itace.
੮ਹੁਣ ਉਹਨਾਂ ਦਾ ਰੂਪ ਕਾਲਖ ਨਾਲੋਂ ਕਾਲਾ ਹੈ, ਉਹ ਬਜ਼ਾਰਾਂ ਵਿੱਚ ਪਹਿਚਾਣੇ ਨਹੀਂ ਜਾਂਦੇ, ਉਹਨਾਂ ਦਾ ਚਮੜਾ ਸੁੰਗੜ ਕੇ ਹੱਡੀਆਂ ਨਾਲ ਜੁੜ ਗਿਆ, ਉਹ ਸੁੱਕ ਕੇ ਲੱਕੜ ਵਾਂਗੂੰ ਹੋ ਗਿਆ ਹੈ।
9 Gara waɗanda aka kashe su da takobi da waɗanda suke mutuwa da yunwa; sun rame domin rashin abinci a gona.
੯ਤਲਵਾਰ ਦੇ ਮਾਰੇ ਹੋਏ, ਭੁੱਖ ਦੇ ਮਾਰੇ ਹੋਇਆਂ ਨਾਲੋਂ ਚੰਗੇ ਹਨ, ਖੇਤ ਦਾ ਫਲ ਨਾ ਮਿਲਣ ਕਰਕੇ, ਇਹਨਾਂ ਦਾ ਪ੍ਰਾਣ ਸੁੱਕਦਾ ਜਾਂਦਾ ਹੈ।
10 Da hannuwansu mata masu tausayi sun dafa yaransu, suka zama masu abinci sa’ad da aka hallaka mutanena.
੧੦ਦਿਆਲੂ ਇਸਤਰੀਆਂ ਨੇ ਆਪਣੇ ਹੱਥੀਂ ਆਪਣੇ ਬੱਚਿਆਂ ਨੂੰ ਪਕਾਇਆ! ਮੇਰੀ ਪਰਜਾ ਦੀ ਧੀ ਦੀ ਬਰਬਾਦੀ ਵਿੱਚ, ਉਹ ਹੀ ਇਹਨਾਂ ਦਾ ਭੋਜਨ ਸਨ!
11 Ubangiji ya saki fushinsa; ya zuba zafin fushinsa. Ya hura wuta a Sihiyona ta kuma cinye harsashin gininta.
੧੧ਯਹੋਵਾਹ ਨੇ ਆਪਣਾ ਪੂਰਾ ਕਹਿਰ ਪਰਗਟ ਕੀਤਾ, ਉਸ ਨੇ ਆਪਣਾ ਭੜਕਦਾ ਕ੍ਰੋਧ ਡੋਲ੍ਹ ਦਿੱਤਾ, ਉਸ ਨੇ ਸੀਯੋਨ ਵਿੱਚ ਇੱਕ ਅੱਗ ਭੜਕਾਈ, ਜਿਸਨੇ ਉਸ ਦੀਆਂ ਨੀਹਾਂ ਨੂੰ ਭਸਮ ਕਰ ਦਿੱਤਾ।
12 Sarakunan duniya ba su gaskata ba, haka ma mutanen duniya, cewa magabta da maƙiya za su iya shiga ƙofofin Urushalima.
੧੨ਧਰਤੀ ਦੇ ਰਾਜੇ ਅਤੇ ਜਗਤ ਦੇ ਸਾਰੇ ਵਾਸੀ ਯਕੀਨ ਨਹੀਂ ਕਰਦੇ, ਕਿ ਵੈਰੀ ਅਤੇ ਵਿਰੋਧੀ ਯਰੂਸ਼ਲਮ ਦੇ ਫਾਟਕਾਂ ਵਿੱਚ ਆ ਵੜੇ।
13 Amma ya faru domin zunuban annabawanta da muguntar firistocinta, waɗanda suka zub da jinin masu adalci a cikinsu.
੧੩ਇਹ ਉਸ ਦੇ ਨਬੀਆਂ ਦੇ ਪਾਪ ਅਤੇ ਉਸ ਦੇ ਜਾਜਕਾਂ ਦੀ ਬਦੀ ਦੇ ਕਾਰਨ ਹੋਇਆ, ਜਿਨ੍ਹਾਂ ਨੇ ਉਹ ਦੇ ਵਿਚਕਾਰ ਧਰਮੀਆਂ ਦਾ ਲਹੂ ਵਹਾਇਆ।
14 Yanzu suna yawo barkatai a tituna kamar makafi. Sun ƙazantu da jini yadda ba wanda zai kuskura ya taɓa rigunansu.
੧੪ਉਹ ਅੰਨ੍ਹਿਆਂ ਵਰਗੇ ਹੋ ਕੇ ਗਲੀਆਂ ਵਿੱਚ ਫਿਰਦੇ ਹਨ, ਉਹ ਲਹੂ ਨਾਲ ਇੰਨ੍ਹੇ ਅਸ਼ੁੱਧ ਹੋ ਗਏ ਹਨ, ਭਈ ਕੋਈ ਉਹਨਾਂ ਦੇ ਬਸਤਰ ਛੂਹ ਨਹੀਂ ਸਕਦਾ।
15 “Ku tafi! Ba ku da tsabta!” Haka mutane suke ihu suke ce musu. “Ku tashi daga nan! Ku tashi daga nan! Kada ku taɓa mu!” Sa’ad da suka gudu suna yawo, mutanen waɗansu ƙasashe suka ce, “Ba za su ci gaba da zama a nan ba.”
੧੫ਲੋਕ ਉਹਨਾਂ ਨੂੰ ਪੁਕਾਰ ਕੇ ਆਖਦੇ ਹਨ “ਦੂਰ ਹੋਵੋ,” “ਭਰਿਸ਼ਟੇ ਹੋਇਓ! ਦੂਰ ਹੋਵੋ, ਦੂਰ ਹੋਵੋ! ਸਾਨੂੰ ਨਾ ਛੂਹੋ!” ਜਦ ਉਹ ਭੱਜ ਗਏ ਅਤੇ ਮਾਰੇ-ਮਾਰੇ ਫਿਰਨ ਲੱਗੇ, ਤਦ ਕੌਮਾਂ ਵਿੱਚ ਲੋਕ ਆਖਦੇ ਸਨ, “ਉਹ ਐਥੇ ਨਹੀਂ ਰਹਿ ਸਕਦੇ!”
16 Ubangiji kansa ya warwatsa su; ya daina duban su. Ba a ba firistoci girma, ba su ba dattawa gata.
੧੬ਯਹੋਵਾਹ ਦੇ ਕ੍ਰੋਧ ਨੇ ਉਹਨਾਂ ਨੂੰ ਖਿਲਾਰ ਦਿੱਤਾ, ਉਹ ਫੇਰ ਉਹਨਾਂ ਉੱਤੇ ਦਯਾ ਦ੍ਰਿਸ਼ਟੀ ਨਹੀਂ ਕਰੇਗਾ, ਉਹਨਾਂ ਦੇ ਜਾਜਕਾਂ ਦਾ ਮਾਣ ਨਹੀਂ ਰੱਖਿਆ, ਨਾ ਬਜ਼ੁਰਗਾਂ ਉੱਤੇ ਕਿਰਪਾ ਕੀਤੀ।
17 Idanunmu sun gaji, suna ta dubawa ko taimako zai zo; mu sa ido ko za mu ga ƙasar da za tă iya taimakon mu.
੧੭ਸਾਡੀਆਂ ਅੱਖਾਂ ਵਿਅਰਥ ਵਿੱਚ ਸਹਾਇਤਾ ਦੀ ਉਡੀਕ ਕਰਦਿਆਂ ਥੱਕ ਗਈਆਂ, ਅਸੀਂ ਇੱਕ ਕੌਮ ਦੀ ਉਡੀਕ ਕਰਦੇ ਰਹੇ, ਜਿਹੜੀ ਬਚਾ ਨਹੀਂ ਸਕਦੀ।
18 Ana bin sawunmu, ba za mu iya tafiya kan tituna ba. Ƙarshenmu ya kusa, kwanakinmu sun ƙare, gama ƙarshenmu ya zo.
੧੮ਉਹ ਸਾਡੇ ਪੈਰਾਂ ਦੇ ਨਿਸ਼ਾਨਾਂ ਦਾ ਪਿੱਛਾ ਕਰਦੇ ਹਨ, ਕਿ ਅਸੀਂ ਆਪਣੇ ਚੌਂਕਾਂ ਦੇ ਵਿੱਚ ਵੀ ਨਹੀਂ ਜਾ ਸਕਦੇ, ਸਾਡਾ ਅੰਤ ਨੇੜੇ ਆਇਆ, ਸਾਡੇ ਦਿਨ ਪੂਰੇ ਹੋ ਗਏ, ਕਿਉਂ ਜੋ ਸਾਡਾ ਅੰਤ ਆ ਗਿਆ ਸੀ।
19 Masu fafarar mu sun fi gaggafa mai firiya a sararin sama sauri; sun fafare mu a kan duwatsu suna fakon mu a jeji.
੧੯ਸਾਡਾ ਪਿੱਛਾ ਕਰਨ ਵਾਲੇ ਅਕਾਸ਼ ਦੇ ਉਕਾਬਾਂ ਨਾਲੋਂ ਵੀ ਤੇਜ਼ ਸਨ, ਉਹ ਪਹਾੜਾਂ ਦੇ ਉੱਤੇ ਸਾਡੇ ਪਿੱਛੇ ਭੱਜੇ, ਉਹ ਉਜਾੜ ਵਿੱਚ ਸਾਡੀ ਘਾਤ ਵਿੱਚ ਬੈਠੇ ਸਨ।
20 Shafaffe na Ubangiji, numfashin ranmu, ya fāɗi cikin tarkonsu. Muna tunani cewa za mu iya rayuwa cikin sauran mutane a ƙarƙashin inuwarsa.
੨੦ਯਹੋਵਾਹ ਦਾ ਮਸਹ ਕੀਤਾ ਹੋਇਆ, ਜੋ ਸਾਡੀਆਂ ਨਾਸਾਂ ਦਾ ਸਾਹ ਸੀ, ਜਿਸ ਦੇ ਵਿਖੇ ਅਸੀਂ ਕਹਿੰਦੇ ਸੀ, ਕਿ ਉਹ ਦੇ ਸਾਏ ਹੇਠ ਅਸੀਂ ਪਰਾਈਆਂ ਕੌਮਾਂ ਵਿੱਚ ਜੀਉਂਦੇ ਰਹਾਂਗੇ, ਉਹ ਉਹਨਾਂ ਦੇ ਪੁੱਟੇ ਹੋਏ ਟੋਇਆਂ ਵਿੱਚ ਫੜ੍ਹਿਆ ਗਿਆ!
21 Ku yi murna da farin ciki, ya Diyar Edom, ke mai zama a ƙasar Uz. Amma ke ma za a ba ki kwaf; za ki bugu ki zama tsirara.
੨੧ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ, ਅਨੰਦ ਹੋ ਅਤੇ ਖੁਸ਼ੀ ਮਨਾ! ਇਹ ਪਿਆਲਾ ਤੇਰੇ ਤੱਕ ਵੀ ਪਹੁੰਚੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ!
22 Ya Diyar Sihiyona, hukuncinki zai ƙare; ba zai sa zaman bautarki yă yi tsayi ba. Amma ya Diyar Edom, zai hukunta zunubinki yă tona tsiraicinki.
੨੨ਹੇ ਸੀਯੋਨ ਦੀਏ ਧੀਏ, ਤੇਰੀ ਬਦੀ ਦੀ ਸਜ਼ਾ ਪੂਰੀ ਹੋਈ, ਉਹ ਤੈਨੂੰ ਫੇਰ ਗੁਲਾਮ ਬਣਾ ਕੇ ਨਹੀਂ ਲੈ ਜਾਵੇਗਾ! ਹੇ ਅਦੋਮ ਦੀਏ ਧੀਏ, ਉਹ ਤੇਰੀ ਬਦੀ ਦੀ ਖ਼ਬਰ ਲਵੇਗਾ, ਉਹ ਤੇਰੇ ਪਾਪ ਉਘਾੜ ਦੇਵੇਗਾ!