< Firistoci 20 >
1 Ubangiji ya ce wa Musa,
੧ਫੇਰ ਯਹੋਵਾਹ ਨੇ ਮੂਸਾ ਨੂੰ ਆਖਿਆ,
2 “Faɗa wa Isra’ilawa cewa, ‘Duk wani mutumin Isra’ila ko baƙon da yake zama a cikin Isra’ila da ya miƙa wani daga cikin’ya’yansa wa Molek, dole sa kashe shi. Mutanen ƙasar za su jajjefe shi.
੨ਤੂੰ ਇਸਰਾਏਲੀਆਂ ਨੂੰ ਇਹ ਵੀ ਆਖੀਂ, ਜਿਹੜਾ ਭਾਵੇਂ ਇਸਰਾਏਲੀਆਂ ਵਿੱਚੋਂ ਜਾਂ ਉਨ੍ਹਾਂ ਪਰਦੇਸੀਆਂ ਵਿੱਚੋਂ, ਜੋ ਇਸਰਾਏਲ ਵਿੱਚ ਵੱਸਦੇ ਹਨ, ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਨੂੰ ਦੇਵੇ, ਤਾਂ ਉਹ ਜ਼ਰੂਰ ਹੀ ਮਾਰਿਆ ਜਾਵੇ। ਦੇਸ ਦੇ ਲੋਕ ਉਸ ਨੂੰ ਪੱਥਰਾਂ ਨਾਲ ਮਾਰ ਸੁੱਟਣ।
3 Zan yi gāba da wannan mutum, zan kuma raba shi da mutanensa; gama ta wurin miƙa’ya’yansa ga Molek, ya ƙazantar da wuri mai tsarkina, ya kuma ƙazantar da sunana mai tsarki.
੩ਮੈਂ ਉਸ ਮਨੁੱਖ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰਾਂਗਾ ਕਿਉਂ ਜੋ ਉਸ ਨੇ ਮੇਰੇ ਪਵਿੱਤਰ ਸਥਾਨ ਨੂੰ ਅਸ਼ੁੱਧ ਕਰਨ ਅਤੇ ਮੇਰੇ ਪਵਿੱਤਰ ਨਾਮ ਨੂੰ ਬਦਨਾਮ ਕਰਨ ਲਈ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਪਰਾਏ ਦੇਵਤੇ ਮੋਲਕ ਦੇ ਅੱਗੇ ਚੜ੍ਹਾਇਆ।
4 In mutanen ƙasar suka kau da idanunsu sa’ad da wannan mutum ya miƙa’ya’yansa ga Molek, suka kāsa kashe shi,
੪ਜੇਕਰ ਉਸ ਦੇਸ ਦੇ ਲੋਕ ਉਸ ਮਨੁੱਖ ਵੱਲੋਂ ਅਣਦੇਖੀ ਕਰਨ, ਜਿਸ ਨੇ ਆਪਣੇ ਵੰਸ਼ ਵਿੱਚੋਂ ਕਿਸੇ ਨੂੰ ਮੋਲਕ ਦੇਵਤੇ ਦੇ ਅੱਗੇ ਚੜ੍ਹਾਇਆ ਅਤੇ ਉਸ ਨੂੰ ਨਾ ਮਾਰਨ,
5 zan yi gāba da wannan mutum da iyalinsa, zan raba shi da kuma duk waɗanda suka bi shi cikin karuwanci ga Molek daga mutanensu.
੫ਤਦ ਮੈਂ ਆਪ ਉਸ ਮਨੁੱਖ ਅਤੇ ਉਸ ਦੇ ਘਰਾਣੇ ਦਾ ਵਿਰੋਧੀ ਬਣਾਂਗਾ ਅਤੇ ਉਸ ਨੂੰ ਅਤੇ ਉਨ੍ਹਾਂ ਸਾਰਿਆਂ ਨੂੰ ਜਿਨ੍ਹਾਂ ਦੇ ਉਸ ਦੇ ਪਿੱਛੇ ਲੱਗ ਕੇ ਮੋਲਕ ਦੇ ਨਾਲ ਵਿਭਚਾਰ ਕੀਤਾ, ਉਨ੍ਹਾਂ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
6 “‘Zan yi gāba da mutumin da ya juyo ga masu duba da bokaye, don yă yi karuwanci ta wurin bin su, zan kuma raba shi daga mutanensa.
੬ਅਤੇ ਜਿਹੜਾ ਝਾੜਾ-ਫੂਕੀ ਕਰਨ ਵਾਲਿਆਂ ਜਾਂ ਭੂਤ ਕੱਢਣ ਵਾਲਿਆਂ ਦੇ ਪਿੱਛੇ ਲੱਗ ਕੇ ਵਿਭਚਾਰ ਕਰੇ ਤਾਂ ਮੈਂ ਉਸ ਮਨੁੱਖ ਦਾ ਵਿਰੋਧੀ ਬਣ ਕੇ ਉਸ ਨੂੰ ਉਸ ਦੇ ਲੋਕਾਂ ਵਿੱਚੋਂ ਨਾਸ ਕਰ ਦਿਆਂਗਾ।
7 “‘Ku tsarkake kanku, ku kuma zama da tsarki, gama Ni ne Ubangiji Allahnku.
੭ਇਸ ਲਈ ਤੁਸੀਂ ਆਪਣੇ ਆਪ ਨੂੰ ਪਵਿੱਤਰ ਕਰੋ ਅਤੇ ਪਵਿੱਤਰ ਬਣੇ ਰਹੋ ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
8 Ku kiyaye farillaina, ku kuma bi su. Ni ne Ubangiji, wanda ya mai da ku masu tsarki.
੮ਤੁਸੀਂ ਮੇਰੀਆਂ ਬਿਧੀਆਂ ਨੂੰ ਮੰਨਣਾ ਅਤੇ ਉਨ੍ਹਾਂ ਦੀ ਪਾਲਣਾ ਕਰਨਾ। ਮੈਂ ਉਹੋ ਯਹੋਵਾਹ ਹਾਂ ਜੋ ਤੁਹਾਨੂੰ ਪਵਿੱਤਰ ਕਰਦਾ ਹਾਂ।
9 “‘In wani ya zagi mahaifinsa ko mahaifiyarsa, dole a kashe shi. Domin ya zagi mahaifinsa ko mahaifiyarsa, alhakin jininsa zai zauna a kansa.
੯ਜਿਹੜਾ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰੇ ਉਹ ਜ਼ਰੂਰ ਹੀ ਮਾਰਿਆ ਜਾਵੇ। ਉਸ ਨੇ ਆਪਣੇ ਪਿਤਾ ਜਾਂ ਆਪਣੀ ਮਾਂ ਨੂੰ ਫਿਟਕਾਰਿਆ, ਇਸ ਲਈ ਉਸ ਦਾ ਖੂਨ ਉਸੇ ਦੇ ਜੁੰਮੇ ਹੋਵੇ।
10 “‘In mutum ya yi zina da matar wani, da matar maƙwabcinsa, dole a kashe su biyu da suka yi zinan.
੧੦ਜਿਹੜਾ ਕਿਸੇ ਹੋਰ ਮਨੁੱਖ ਦੀ ਪਤਨੀ ਨਾਲ ਵਿਭਚਾਰ ਕਰੇ, ਤਾਂ ਉਹ ਮਨੁੱਖ ਜਿਸ ਨੇ ਆਪਣੇ ਗੁਆਂਢੀ ਦੀ ਪਤਨੀ ਨਾਲ ਵਿਭਚਾਰ ਕੀਤਾ ਅਤੇ ਉਹ ਇਸਤਰੀ ਦੋਵੇਂ ਜ਼ਰੂਰ ਹੀ ਮਾਰੇ ਜਾਣ।
11 “‘In mutum ya kwana da matar mahaifinsa, ya ƙasƙantar da mahaifinsa. Dole a kashe shi da macen, alhakin jininsu zai zauna a kansu.
੧੧ਜਿਹੜਾ ਮਨੁੱਖ ਆਪਣੀ ਸੌਤੇਲੀ ਮਾਂ ਨਾਲ ਸੰਗ ਕਰੇ, ਤਾਂ ਇਸ ਲਈ ਕਿ ਉਸ ਨੇ ਆਪਣੇ ਪਿਤਾ ਦਾ ਨੰਗੇਜ਼ ਉਘਾੜਿਆ ਹੈ, ਉਹ ਦੋਵੇਂ ਜ਼ਰੂਰ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
12 “‘In mutum ya kwana da matar ɗansa, dole a kashe su biyun. Abin da suka yi haram ne; alhakin jininsu zai zauna a kansu.
੧੨ਜੇਕਰ ਕੋਈ ਮਨੁੱਖ ਆਪਣੀ ਨੂੰਹ ਨਾਲ ਸੰਗ ਕਰੇ, ਤਾਂ ਉਹ ਦੋਵੇਂ ਜ਼ਰੂਰ ਹੀ ਮਾਰੇ ਜਾਣ ਕਿਉਂ ਜੋ ਉਨ੍ਹਾਂ ਨੇ ਪੁੱਠਾ ਕੰਮ ਕੀਤਾ ਹੈ, ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
13 “‘In mutum ya kwana da mutum kamar yadda ake kwana da mace, su biyun sun yi abin ƙyama. Dole a kashe su, alhakin jininsu zai zauna a kansu.
੧੩ਜਿਸ ਤਰ੍ਹਾਂ ਕੋਈ ਪੁਰਖ ਕਿਸੇ ਇਸਤਰੀ ਨਾਲ ਸੰਗ ਕਰਦਾ ਹੈ, ਜੇਕਰ ਉਹ ਉਸੇ ਤਰ੍ਹਾਂ ਹੀ ਪੁਰਖ ਨਾਲ ਸੰਗ ਕਰੇ ਤਾਂ ਉਨ੍ਹਾਂ ਨੇ ਘਿਣਾਉਣਾ ਕੰਮ ਕੀਤਾ ਹੈ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਹੀ ਜੁੰਮੇ ਹੋਵੇ।
14 “‘In mutum ya auri’ya da mahaifiyarta, mugun abu ne. Da shi da su, dole a ƙone su da wuta, saboda kada mugun abu yă kasance a cikinku.
੧੪ਜੇਕਰ ਕੋਈ ਮਨੁੱਖ ਕਿਸੇ ਇਸਤਰੀ ਅਤੇ ਉਸ ਦੀ ਮਾਂ ਦੋਹਾਂ ਨਾਲ ਵਿਆਹ ਕਰੇ ਤਾਂ ਇਹ ਦੁਸ਼ਟਤਾ ਹੈ, ਉਹ ਮਨੁੱਖ ਅਤੇ ਦੋਵੇਂ ਇਸਤਰੀਆਂ ਅੱਗ ਨਾਲ ਸਾੜੇ ਜਾਣ, ਤਾਂ ਜੋ ਤੁਹਾਡੇ ਵਿਚਕਾਰ ਕੋਈ ਦੁਸ਼ਟਤਾ ਨਾ ਰਹੇ।
15 “‘In mutum ya yi jima’i da dabba, dole a kashe shi, dole kuma ku kashe dabbar.
੧੫ਜੇਕਰ ਕੋਈ ਮਨੁੱਖ ਕਿਸੇ ਪਸ਼ੂ ਨਾਲ ਸੰਗ ਕਰੇ ਤਾਂ ਉਹ ਜ਼ਰੂਰ ਮਾਰਿਆ ਜਾਵੇ ਅਤੇ ਤੁਸੀਂ ਪਸ਼ੂ ਨੂੰ ਵੀ ਵੱਢ ਸੁੱਟਣਾ।
16 “‘In mace ta kusaci dabba don tă yi jima’i da ita, ku kashe macen da dabbar. Dole a kashe su; alhakin jininsu zai zauna a kansu.
੧੬ਜੇਕਰ ਕੋਈ ਇਸਤਰੀ ਕਿਸੇ ਪਸ਼ੂ ਦੇ ਅੱਗੇ ਆਵੇ ਅਤੇ ਉਸ ਤੋਂ ਸੰਗ ਕਰਵਾਏ ਤਾਂ ਤੂੰ ਉਸ ਇਸਤਰੀ ਨੂੰ ਅਤੇ ਉਸ ਪਸ਼ੂ ਨੂੰ ਵੱਢ ਸੁੱਟਣਾ। ਉਹ ਜ਼ਰੂਰ ਹੀ ਮਾਰੇ ਜਾਣ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇ।
17 “‘In mutum ya auri’yar’uwarsa, ko’yar mahaifinsa, ko kuwa ta mahaifiyarsa, suka kuma yi jima’i, abin kunya ne. Dole a raba su a idanun mutanensu. Ya ƙasƙantar da’yar’uwarsa kuma za a nemi hakki daga gare shi.
੧੭ਜੇਕਰ ਕੋਈ ਮਨੁੱਖ ਆਪਣੀ ਭੈਣ ਦਾ ਭਾਵੇਂ ਉਹ ਉਸ ਦੀ ਸੱਕੀ ਭੈਣ ਹੋਵੇ ਭਾਵੇਂ ਸੌਤੇਲੀ, ਉਸ ਦਾ ਨੰਗੇਜ਼ ਵੇਖੇ ਅਤੇ ਉਸ ਦੀ ਭੈਣ ਵੀ ਉਸਦਾ ਨੰਗੇਜ਼ ਵੇਖੇ ਤਾਂ ਇਹ ਸ਼ਰਮ ਦੀ ਗੱਲ ਹੈ। ਉਹ ਆਪਣੇ ਲੋਕਾਂ ਦੇ ਸਾਹਮਣੇ ਹੀ ਵੱਢੇ ਜਾਣ। ਉਸ ਨੇ ਆਪਣੀ ਭੈਣ ਦਾ ਨੰਗੇਜ਼ ਉਘਾੜਿਆ, ਇਸ ਲਈ ਉਸ ਦਾ ਦੋਸ਼ ਉਸ ਦੇ ਜੁੰਮੇ ਹੋਵੇ।
18 “‘In mutum ya kwana da mace a lokacin al’adarta, duka biyunsu za a kore su daga cikin jama’arsu, gama sun karya ƙa’idodi a kan rashi tsarki.
੧੮ਜੇਕਰ ਕੋਈ ਮਨੁੱਖ ਕਿਸੇ ਇਸਤਰੀ ਨਾਲ ਉਸ ਦੀ ਮਾਹਵਾਰੀ ਦੇ ਸਮੇਂ ਸੰਗ ਕਰੇ ਅਤੇ ਉਸ ਦਾ ਨੰਗੇਜ਼ ਉਘਾੜੇ ਤਾਂ ਇਸ ਲਈ ਕਿ ਉਸ ਨੇ ਉਹ ਦਾ ਸੁੰਬ ਖੋਲ੍ਹਿਆ ਅਤੇ ਉਹ ਨੇ ਵੀ ਆਪਣੇ ਲਹੂ ਦਾ ਸੁੰਬ ਖੁਲ੍ਹਵਾਇਆ, ਉਹ ਦੋਵੇਂ ਆਪਣੇ ਲੋਕਾਂ ਵਿੱਚੋਂ ਛੇਕੇ ਜਾਣ।
19 “‘Kada ka yi jima’i da’yar’uwar mahaifiyarka, ko ta mahaifinka, gama wannan zai ƙasƙantar da dangi na kurkusa, dukanku za ku ɗauki laifin.
੧੯ਤੂੰ ਆਪਣੀ ਮਾਂ ਦੀ ਭੈਣ ਅਤੇ ਆਪਣੇ ਪਿਤਾ ਦੀ ਭੈਣ ਦਾ ਨੰਗੇਜ਼ ਨਾ ਉਘਾੜੀਂ, ਕਿਉਂ ਜੋ ਉਹ ਤੇਰੀਆਂ ਨਜ਼ਦੀਕੀ ਰਿਸ਼ਤੇਦਾਰ ਹਨ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਹੀ ਜੁੰਮੇ ਹੋਵੇ।
20 “‘In mutum ya kwana da bābarsa, ya ƙasƙantar da kawunsa ke nan. Hakkin zai kasance a kansu, za su mutu babu’ya’ya.
੨੦ਜੇਕਰ ਕੋਈ ਮਨੁੱਖ ਆਪਣੀ ਚਾਚੀ ਨਾਲ ਸੰਗ ਕਰੇ, ਤਾਂ ਉਸ ਨੇ ਆਪਣੇ ਚਾਚੇ ਦਾ ਨੰਗੇਜ਼ ਉਘਾੜਿਆ ਹੈ। ਉਨ੍ਹਾਂ ਦਾ ਦੋਸ਼ ਉਨ੍ਹਾਂ ਦੇ ਜੁੰਮੇ ਹੋਵੇ ਅਤੇ ਉਹ ਬੇ-ਔਲਾਦ ਮਰਨਗੇ।
21 “‘In mutum ya auri matar ɗan’uwansa, aikin rashin tsabta ne, ya ƙasƙantar da ɗan’uwansa ke nan. Za su mutu babu’ya’ya.
੨੧ਜੇਕਰ ਕੋਈ ਮਨੁੱਖ ਆਪਣੇ ਭਰਾ ਦੀ ਪਤਨੀ ਨੂੰ ਲਵੇ, ਤਾਂ ਇਹ ਘਿਣਾਉਣੀ ਗੱਲ ਹੈ। ਉਸ ਨੇ ਆਪਣੇ ਭਰਾ ਦਾ ਨੰਗੇਜ਼ ਉਘਾੜਿਆ ਹੈ, ਇਸ ਲਈ ਉਹ ਬੇ-ਔਲਾਦ ਰਹਿਣਗੇ।
22 “‘Ku kiyaye dukan farillaina da dokokina duka, don kada ƙasar da nake kai ku ta amayar da ku.
੨੨ਇਸ ਲਈ ਤੁਸੀਂ ਮੇਰੀਆਂ ਸਾਰੀਆਂ ਬਿਧੀਆਂ ਅਤੇ ਮੇਰੇ ਸਾਰੇ ਨਿਯਮਾਂ ਨੂੰ ਮੰਨ ਕੇ ਪਾਲਣਾ ਕਰਨਾ ਤਾਂ ਜੋ ਉਹ ਦੇਸ ਜਿਸ ਦੇ ਵਿੱਚ ਵੱਸਣ ਲਈ ਮੈਂ ਤੁਹਾਨੂੰ ਲੈ ਕੇ ਜਾ ਰਿਹਾ ਹਾਂ, ਤੁਹਾਨੂੰ ਉਗਲ ਨਾ ਦੇਵੇ।
23 Kada ku yi zama bisa ga al’adun al’umman da zan kora a gabanku. Domin sun aikata dukan waɗannan abubuwa, na yi ƙyamarsu.
੨੩ਅਤੇ ਜਿਨ੍ਹਾਂ ਕੌਮਾਂ ਨੂੰ ਮੈਂ ਤੁਹਾਡੇ ਅੱਗਿਓਂ ਕੱਢਦਾ ਹਾਂ, ਤੁਸੀਂ ਉਨ੍ਹਾਂ ਦੀਆਂ ਰੀਤਾਂ ਦੇ ਅਨੁਸਾਰ ਨਾ ਚੱਲਣਾ ਕਿਉਂ ਜੋ ਉਨ੍ਹਾਂ ਨੇ ਇਹ ਸਾਰੇ ਬੁਰੇ ਕੰਮ ਕੀਤੇ, ਇਸ ਲਈ ਮੈਂ ਉਨ੍ਹਾਂ ਤੋਂ ਘਿਣ ਕਰਦਾ ਹਾਂ।
24 Amma na faɗa muku, “Za ku mallaki ƙasarsu, zan ba ku ita gādo, ƙasa mai zub da madara da zuma.” Ni ne Ubangiji Allahnku, wanda ya keɓe ku daga al’ummai.
੨੪ਪਰ ਮੈਂ ਤੁਹਾਨੂੰ ਆਖਦਾ ਹਾਂ, ਤੁਸੀਂ ਉਨ੍ਹਾਂ ਦੇ ਦੇਸ ਦੇ ਅਧਿਕਾਰੀ ਬਣੋਗੇ ਅਤੇ ਮੈਂ ਉਹ ਦੇਸ ਜਿੱਥੇ ਦੁੱਧ ਅਤੇ ਸ਼ਹਿਦ ਵਗਦਾ ਹੈ, ਤੁਹਾਨੂੰ ਦੇ ਦਿਆਂਗਾ, ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜਿਸ ਨੇ ਤੁਹਾਨੂੰ ਹੋਰਨਾਂ ਲੋਕਾਂ ਤੋਂ ਵੱਖਰੇ ਕੀਤਾ ਹੈ।
25 “‘Saboda haka sai ku bambanta tsakanin dabbobi masu tsarki da marasa tsarki, da kuma tsakanin tsuntsaye masu tsarki da marasa tsarki. Kada ku ƙazantar da kanku ta wurin wata dabba, ko tsuntsu, ko wani abin da yake rarrafe a ƙasa, waɗanda na keɓe a matsayi marasa tsarki a gare ku.
੨੫ਇਸ ਲਈ ਤੁਸੀਂ ਸ਼ੁੱਧ ਅਤੇ ਅਸ਼ੁੱਧ ਪਸ਼ੂ ਦੇ ਵਿੱਚ ਅਤੇ ਅਸ਼ੁੱਧ ਅਤੇ ਸ਼ੁੱਧ ਪੰਛੀਆਂ ਦੇ ਵਿੱਚ ਭੇਦ ਰੱਖਣਾ ਅਤੇ ਕਿਸੇ ਪਸ਼ੂ ਜਾਂ ਪੰਛੀ ਜਾਂ ਕਿਸੇ ਪ੍ਰਕਾਰ ਦਾ ਜੀਵ ਜੋ ਧਰਤੀ ਉੱਤੇ ਘਿਸਰਦਾ ਹੈ, ਜਿਸ ਨੂੰ ਮੈਂ ਤੁਹਾਡੇ ਲਈ ਅਸ਼ੁੱਧ ਠਹਿਰਾ ਕੇ ਵੱਖਰਾ ਕੀਤਾ ਹੈ, ਉਸ ਦੇ ਕਾਰਨ ਆਪਣੇ ਆਪ ਨੂੰ ਭਰਿਸ਼ਟ ਨਾ ਕਰਨਾ।
26 Ku zama tsarkakakke gare ni, gama Ni Ubangiji, mai tsarki ne, na kuma keɓe ku daga al’ummai don ku zama nawa.
੨੬ਤੁਸੀਂ ਮੇਰੇ ਅੱਗੇ ਪਵਿੱਤਰ ਹੋਵੋ, ਕਿਉਂ ਜੋ ਮੈਂ ਯਹੋਵਾਹ ਪਵਿੱਤਰ ਹਾਂ ਅਤੇ ਮੈਂ ਤੁਹਾਨੂੰ ਹੋਰਨਾਂ ਲੋਕਾਂ ਵਿੱਚੋਂ ਆਪਣਾ ਬਣਾਉਣ ਲਈ ਵੱਖਰਾ ਕੀਤਾ ਹੈ।
27 “‘Namiji, ko ta macen da yake mai duba, ko maita a cikinku dole a kashe. Za ku jajjefe su da duwatsu; alhakin jininsu zai zauna a kansu.’”
੨੭ਜੇਕਰ ਕੋਈ ਪੁਰਖ ਜਾਂ ਇਸਤਰੀ ਝਾੜਾ-ਫੂਕੀ ਕਰਨ ਵਾਲੇ ਜਾਂ ਭੂਤ ਕੱਢਣ ਵਾਲੇ ਹੋਣ, ਤਾਂ ਉਹ ਜ਼ਰੂਰ ਹੀ ਮਾਰੇ ਜਾਣ। ਉਨ੍ਹਾਂ ਨੂੰ ਪੱਥਰਾਂ ਨਾਲ ਮਾਰ ਸੁੱਟਣਾ ਅਤੇ ਉਨ੍ਹਾਂ ਦਾ ਖੂਨ ਉਨ੍ਹਾਂ ਦੇ ਜੁੰਮੇ ਹੋਵੇਗਾ।