< Firistoci 26 >
1 “‘Kada ku yi gumaka, ko ku kafa siffa, ko al’amudi wa kanku, kada kuma ku sa sassaƙaƙƙun duwatsu a ƙasarku don ku rusuna musu. Ni ne Ubangiji Allahnku.
੧ਤੁਸੀਂ ਆਪਣੇ ਲਈ ਕੋਈ ਮੂਰਤ ਨਾ ਬਣਾਉਣਾ, ਨਾ ਹੀ ਆਪਣੇ ਲਈ ਕੋਈ ਉੱਕਰੀ ਹੋਈ ਮੂਰਤ ਜਾਂ ਥੰਮ੍ਹ ਖੜ੍ਹਾ ਕਰਨਾ, ਅਤੇ ਨਾ ਹੀ ਮੱਥਾ ਟੇਕਣ ਲਈ ਆਪਣੇ ਦੇਸ਼ ਵਿੱਚ ਕੋਈ ਪੱਥਰ ਦੀ ਮੂਰਤ ਸਥਾਪਿਤ ਕਰਨਾ, ਕਿਉਂ ਜੋ ਮੈਂ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ।
2 “‘Ku kiyaye Asabbataina, ku kuma ba wa wuri mai tsarkina girma. Ni ne Ubangiji.
੨ਤੁਸੀਂ ਮੇਰੇ ਸਬਤਾਂ ਨੂੰ ਮੰਨਣਾ ਅਤੇ ਮੇਰੇ ਪਵਿੱਤਰ ਸਥਾਨ ਦਾ ਆਦਰ ਕਰਨਾ। ਮੈਂ ਯਹੋਵਾਹ ਹਾਂ।
3 “‘In kuka kiyaye farillaina, kuka yi biyayya da umarnaina,
੩ਜੇਕਰ ਤੁਸੀਂ ਮੇਰੀਆਂ ਬਿਧੀਆਂ ਅਨੁਸਾਰ ਚੱਲੋ ਅਤੇ ਮੇਰੇ ਹੁਕਮਾਂ ਨੂੰ ਮੰਨ ਕੇ ਉਨ੍ਹਾਂ ਨੂੰ ਪੂਰਾ ਕਰੋ,
4 zan aika da ruwan sama a lokacinsa, ƙasa kuma za tă ba da hatsi, itatuwa kuma za su haihu’ya’yansu.
੪ਤਾਂ ਮੈਂ ਵੇਲੇ ਸਿਰ ਮੀਂਹ ਵਰ੍ਹਾਵਾਂਗਾ ਅਤੇ ਧਰਤੀ ਆਪਣੀ ਉਪਜ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਆਪਣੇ ਫਲ ਉਗਾਉਣਗੇ।
5 Masussukanku za su ci gaba har lokacin girbin inabi, girbin inabi kuma zai ci gaba har lokacin shuki, za ku kuma ci duk abincin da kuke so cikin salama a ƙasarku.
੫ਅਤੇ ਤੁਸੀਂ ਦਾਖਾਂ ਤੋੜਨ ਦੇ ਸਮੇਂ ਤੱਕ ਗਾਹੁੰਦੇ ਰਹੋਗੇ ਅਤੇ ਬੀਜਣ ਦੇ ਸਮੇਂ ਵੀ ਦਾਖਾਂ ਤੋੜੋਗੇ ਅਤੇ ਤੁਸੀਂ ਆਪਣੀ ਰੋਟੀ ਰੱਜ ਕੇ ਖਾਓਗੇ ਅਤੇ ਆਪਣੇ ਦੇਸ਼ ਵਿੱਚ ਸੁੱਖ ਨਾਲ ਰਹੋਗੇ।
6 “‘Zan ba ku salama a ƙasar, za ku kuwa kwanta, kuma babu wani da zai tsorata ku. Zan kori mugayen namun jeji daga ƙasar, takobi kuma ba zai ratsa cikin ƙasarku ba.
੬ਮੈਂ ਉਸ ਦੇਸ਼ ਵਿੱਚ ਸੁੱਖ ਬਖ਼ਸ਼ਾਂਗਾ ਅਤੇ ਤੁਸੀਂ ਲੰਮੇ ਪਓਗੇ ਪਰ ਤੁਹਾਨੂੰ ਕੋਈ ਨਾ ਡਰਾਵੇਗਾ ਅਤੇ ਮੈਂ ਖ਼ਤਰਨਾਕ ਜਾਨਵਰਾਂ ਨੂੰ ਦੇਸ਼ ਵਿੱਚੋਂ ਕੱਢ ਦਿਆਂਗਾ ਅਤੇ ਤਲਵਾਰ ਤੁਹਾਡੇ ਦੇਸ਼ ਵਿੱਚ ਨਾ ਚੱਲੇਗੀ।
7 Za ku kori abokan gābanku, za su kuwa fāɗi a kaifin takobi a gabanku.
੭ਤੁਸੀਂ ਆਪਣੇ ਵੈਰੀਆਂ ਨੂੰ ਭਜਾਓਗੇ ਅਤੇ ਉਹ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।
8 Mutanenku biyar za su kori mutum ɗari, mutanenku ɗari kuma za su kori mutane dubu goma, abokan gābanku kuma za su fāɗi a kaifin takobi a gabanku.
੮ਤੁਹਾਡੇ ਵਿੱਚੋਂ ਪੰਜ ਮਨੁੱਖ ਸੌ ਨੂੰ ਅਤੇ ਸੌ ਮਨੁੱਖ ਦਸ ਹਜ਼ਾਰ ਨੂੰ ਭਜਾਉਣਗੇ ਅਤੇ ਤੁਹਾਡੇ ਵੈਰੀ ਤੁਹਾਡੇ ਅੱਗੇ ਤਲਵਾਰ ਨਾਲ ਡਿੱਗਣਗੇ।
9 “‘Zan dube ku da idon rahama, in kuma sa ku riɓaɓɓanya ku kuma ƙaru, zan kiyaye alkawarina da ku.
੯ਮੈਂ ਤੁਹਾਡੇ ਵੱਲ ਧਿਆਨ ਕਰਾਂਗਾ ਅਤੇ ਤੁਹਾਨੂੰ ਫਲਾਵਾਂਗਾ ਅਤੇ ਵਧਾਵਾਂਗਾ ਅਤੇ ਤੁਹਾਡੇ ਨਾਲ ਆਪਣਾ ਨੇਮ ਕਾਇਮ ਰੱਖਾਂਗਾ।
10 Za ku ci gaba da cin girbin bara, har ku fitar da shi don ku sami wurin saboda sabo.
੧੦ਤੁਸੀਂ ਪੁਰਾਣੇ ਪਦਾਰਥਾਂ ਨੂੰ ਖਾਓਗੇ ਅਤੇ ਨਵੇਂ ਪਦਾਰਥ ਦੇ ਕਾਰਨ ਪੁਰਾਣੇ ਪਦਾਰਥਾਂ ਨੂੰ ਕੱਢ ਸੁੱਟੋਗੇ।
11 Zan kafa wurin zamana a cikinku, ba zan kuma yi ƙyamarku ba.
੧੧ਅਤੇ ਮੈਂ ਆਪਣਾ ਡੇਰਾ ਤੁਹਾਡੇ ਵਿਚਕਾਰ ਖੜ੍ਹਾ ਕਰਾਂਗਾ ਅਤੇ ਮੇਰਾ ਜੀਅ ਤੁਹਾਨੂੰ ਮਾੜੇ ਨਾ ਸਮਝੇਗਾ।
12 Zan yi tafiya a cikinki in kuma zama Allahnku, za ku kuwa zama mutanena.
੧੨ਮੈਂ ਤੁਹਾਡੇ ਵਿਚਕਾਰ ਤੁਰਾਂਗਾ ਅਤੇ ਤੁਹਾਡਾ ਪਰਮੇਸ਼ੁਰ ਬਣਾਂਗਾ ਅਤੇ ਤੁਸੀਂ ਮੇਰੀ ਪਰਜਾ ਹੋਵੋਗੇ।
13 Ni ne Ubangiji Allahnku, wanda ya fitar da ku daga Masar don kada ku ƙara zama bayi ga Masarawa; na karya sandunan wahalarku, na kuma bar ku ku yi tafiya a sake.
੧੩ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਤੁਸੀਂ ਉਨ੍ਹਾਂ ਦੇ ਦਾਸ ਨਾ ਰਹੋ ਅਤੇ ਮੈਂ ਤੁਹਾਡੇ ਧੌਣ ਦੇ ਜੂਲੇ ਨੂੰ ਤੋੜ ਸੁੱਟਿਆ ਅਤੇ ਤੁਹਾਨੂੰ ਸਿੱਧੇ ਕਰਕੇ ਚਲਾਇਆ ਹੈ।
14 “‘Amma in za ku kasa kunne gare ni, ku kuma aikata dukan waɗannan umarnai,
੧੪ਪਰ ਜੇਕਰ ਤੁਸੀਂ ਮੇਰੀ ਨਾ ਸੁਣੋਗੇ ਅਤੇ ਇਨ੍ਹਾਂ ਸਾਰਿਆਂ ਹੁਕਮਾਂ ਨੂੰ ਨਾ ਮੰਨੋਗੇ,
15 in kuka kuma ƙi farillaina, kuka yi ƙyamar dokokina, kuka kuma kāsa kiyaye umarnaina, har kuka karya alkawarina,
੧੫ਅਤੇ ਜੇਕਰ ਤੁਸੀਂ ਮੇਰੀਆਂ ਬਿਧੀਆਂ ਨੂੰ ਤਿਆਗ ਦਿਓ ਅਤੇ ਮੇਰੇ ਨਿਆਂ ਤੁਹਾਡੇ ਜੀਅ ਨੂੰ ਮਾੜੇ ਲੱਗਣ ਕਿ ਤੁਸੀਂ ਮੇਰੇ ਹੁਕਮਾਂ ਨੂੰ ਨਾ ਮੰਨੋ ਸਗੋਂ ਮੇਰੇ ਨੇਮ ਨੂੰ ਤੋੜ ਦਿਓ,
16 to, zan yi muku wannan. Zan kawo muku abin bantsoro, cututtuka da zazzaɓin da zai lalatar da idonku, yă kuma sa ranku a wahala. Za ku shuka iri a banza, domin abokan gābanku ne za su ci.
੧੬ਤਾਂ ਮੈਂ ਤੁਹਾਡੇ ਨਾਲ ਇਹ ਕਰਾਂਗਾ ਅਰਥਾਤ ਮੈਂ ਤੁਹਾਡੇ ਉੱਤੇ ਡਰ, ਲਾ-ਇਲਾਜ਼ ਰੋਗ ਅਤੇ ਤਾਪ ਪਾਵਾਂਗਾ ਜੋ ਤੁਹਾਡੀਆਂ ਅੱਖਾਂ ਦਾ ਨਾਸ ਕਰਨਗੇ ਅਤੇ ਤੁਹਾਡੇ ਮਨਾਂ ਨੂੰ ਉਦਾਸ ਕਰਨਗੇ ਅਤੇ ਤੁਸੀਂ ਵਿਅਰਥ ਹੀ ਆਪਣੇ ਬੀਜ ਬੀਜੋਗੇ ਕਿਉਂ ਜੋ ਤੁਹਾਡੇ ਵੈਰੀ ਉਸ ਨੂੰ ਖਾ ਜਾਣਗੇ।
17 Zan yi gāba da ku har abokan gābanku su ci ku a yaƙi, su waɗanda suke ƙinku za su yi mulki a kanku, za ku gudu ba tare da wani yana korinku ba.
੧੭ਮੈਂ ਵੀ ਤੁਹਾਡੇ ਵਿਰੁੱਧ ਹੋਵਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਅੱਗੇ ਵੱਢੇ ਜਾਓਗੇ ਅਤੇ ਜਿਹੜੇ ਤੁਹਾਡੇ ਨਾਲ ਵੈਰ ਕਰਦੇ ਹਨ, ਉਹ ਤੁਹਾਡੇ ਉੱਤੇ ਰਾਜ ਕਰਨਗੇ ਅਤੇ ਭਾਵੇਂ ਕੋਈ ਤੁਹਾਡਾ ਪਿੱਛਾ ਨਾ ਕਰੇ ਤਾਂ ਵੀ ਤੁਸੀਂ ਭੱਜੋਗੇ।
18 “‘In bayan dukan wannan, ba ku saurare ni ba, zan hukunta ku saboda zunubanku har sau bakwai.
੧੮ਅਤੇ ਜੇਕਰ ਤੁਸੀਂ ਇਹ ਸਭ ਕਰਕੇ ਵੀ ਤੁਸੀਂ ਮੇਰੇ ਵੱਲ ਧਿਆਨ ਨਾ ਕਰੋ, ਤਾਂ ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ।
19 Zan karya ikonku wanda kuke fariya da shi, in hana ruwan sama, ƙasa kuma tă zama kamar tagulla.
੧੯ਅਤੇ ਮੈਂ ਤੁਹਾਡੀ ਜੋਰਾਵਰੀ ਦਾ ਹੰਕਾਰ ਤੋੜ ਦਿਆਂਗਾ ਅਤੇ ਤੁਹਾਡੇ ਲਈ ਅਕਾਸ਼ ਨੂੰ ਲੋਹੇ ਵਰਗਾ ਅਤੇ ਧਰਤੀ ਨੂੰ ਪਿੱਤਲ ਵਰਗੀ ਬਣਾਵਾਂਗਾ।
20 Ƙarfinku zai ƙare a banza domin ƙasarku ba za tă ba da hatsi ba, balle itatuwan ƙasar su ba da’ya’ya.
੨੦ਅਤੇ ਤੁਹਾਡਾ ਜ਼ੋਰ ਵਿਅਰਥ ਹੋ ਜਾਵੇਗਾ ਕਿਉਂ ਜੋ ਤੁਹਾਡੀ ਧਰਤੀ ਆਪਣੀ ਉਪਜ ਨਾ ਉਪਜਾਵੇਗੀ ਅਤੇ ਧਰਤੀ ਦੇ ਰੁੱਖ ਵੀ ਆਪਣੇ ਫਲ ਨਾ ਉਗਾਉਣਗੇ।
21 “‘In kuka ci gaba da tayar mini, kuka ƙi ku saurare ni, zan ninka wahalolinku sau bakwai, yadda ya dace da zunubanku.
੨੧ਜੇਕਰ ਤੁਸੀਂ ਮੇਰੇ ਵਿਰੁੱਧ ਚਲਦੇ ਰਹੋ ਅਤੇ ਮੇਰੀ ਗੱਲ ਵੱਲ ਧਿਆਨ ਨਾ ਕਰੋ ਤਾਂ ਮੈਂ ਤੁਹਾਡੇ ਪਾਪਾਂ ਦੇ ਅਨੁਸਾਰ ਤੁਹਾਡੇ ਉੱਤੇ ਸੱਤ ਗੁਣਾ ਹੋਰ ਬਵਾ ਪਾਵਾਂਗਾ।
22 Zan aika da mugayen namun jeji a kanku, za su kuwa kashe’ya’yanku, su hallaka shanunku, su rage yawanku, ku zama kaɗan. Wannan zai sa a rasa mutane a kan hanyoyinku.
੨੨ਮੈਂ ਜੰਗਲੀ ਜਾਨਵਰਾਂ ਨੂੰ ਤੁਹਾਡੇ ਵਿਚਕਾਰ ਘੱਲਾਂਗਾ ਜੋ ਤੁਹਾਡੇ ਬੱਚਿਆਂ ਨੂੰ ਖੋਹ ਲੈਣਗੇ ਅਤੇ ਤੁਹਾਡੇ ਪਸ਼ੂਆਂ ਦਾ ਨਾਸ ਕਰਨਗੇ ਅਤੇ ਤੁਹਾਡੀ ਗਿਣਤੀ ਘਟਾ ਦੇਣਗੇ ਅਤੇ ਤੁਹਾਡੀਆਂ ਪੱਕੀਆਂ ਸੜਕਾਂ ਵਿਰਾਨ ਹੋ ਜਾਣਗੀਆਂ।
23 “‘In duk da waɗannan abubuwa, ba ku yarda da gyaran da nake yi muku ba, kuka ci gaba da yin adawa da ni,
੨੩ਫੇਰ ਜੇਕਰ ਤੁਸੀਂ ਇਨ੍ਹਾਂ ਗੱਲਾਂ ਵਿੱਚ ਵੀ ਮੇਰੀ ਤਾੜਨਾ ਨਾਲ ਨਾ ਸੁਧਰੋ ਪਰ ਮੇਰੇ ਵਿਰੁੱਧ ਹੀ ਚਲਦੇ ਰਹੋ,
24 zan yi adawa da ku, zan kuma aukar muku saboda zunubanku har sau bakwai.
੨੪ਤਾਂ ਮੈਂ ਵੀ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਤੁਹਾਡੇ ਪਾਪਾਂ ਦੇ ਕਾਰਨ ਮੈਂ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦੇਵਾਂਗਾ।
25 Zan kawo takobi a kanku don in yi ramuwa saboda karya alkawarin da kuka yi. Sa’ad da kuka janye zuwa cikin biranenku, zan aika da annoba a cikinku, za a kuwa ba da ku ga hannun abokan gāba.
੨੫ਅਤੇ ਮੈਂ ਤੁਹਾਡੇ ਉੱਤੇ ਅਜਿਹੀ ਤਲਵਾਰ ਚਲਾਵਾਂਗਾ, ਜਿਹੜੀ ਮੇਰਾ ਨੇਮ ਤੋੜਨ ਦਾ ਬਦਲਾ ਲਵੇ ਅਤੇ ਜਿਸ ਵੇਲੇ ਤੁਸੀਂ ਆਪਣੇ ਸ਼ਹਿਰਾਂ ਵਿੱਚ ਇਕੱਠੇ ਹੋਵੋਗੇ ਤਾਂ ਮੈਂ ਤੁਹਾਡੇ ਵਿੱਚ ਬਵਾਂ ਘੱਲਾਂਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਹੱਥ ਵਿੱਚ ਸੌਂਪੇ ਜਾਓਗੇ।
26 Sa’ad da na yanke abincinku, mata goma za su dafa abinci a murhu ɗaya, za su kuma rarraba abincin a ma’auni. Za ku ci amma ba za ku ƙoshi ba.
੨੬ਜਿਸ ਵੇਲੇ ਮੈਂ ਤੁਹਾਡੀ ਰੋਟੀ ਦਾ ਜ਼ਰੀਆ ਢਾਹ ਸੁੱਟਾਂਗਾ ਤਾਂ ਦਸ ਇਸਤਰੀਆਂ ਤੁਹਾਡੀਆਂ ਰੋਟੀਆਂ ਇੱਕੋ ਤੰਦੂਰ ਵਿੱਚ ਪਕਾਉਣਗੀਆਂ ਅਤੇ ਤੁਹਾਨੂੰ ਤੁਹਾਡੀ ਆਪਣੀ ਰੋਟੀ ਤੋਲ ਕੇ ਦੇਣਗੀਆਂ, ਤਦ ਤੁਸੀਂ ਖਾਓਗੇ ਪਰ ਰੱਜੋਗੇ ਨਹੀਂ।
27 “‘In duk da haka kuka ci gaba da ƙin saurare ni, kuka ci gaba da yin adawa da ni,
੨੭ਪਰ ਜੇਕਰ ਤੁਸੀਂ ਇਸ ਸਭ ਦੇ ਬਾਅਦ ਵੀ ਮੇਰੇ ਵੱਲ ਧਿਆਨ ਨਾ ਕਰੋ ਪਰ ਮੇਰੇ ਵਿਰੁੱਧ ਹੀ ਚੱਲੋ,
28 cikin fushina, sai in yi adawa da ku, in kuma hukunta ku saboda zunubanku har sau bakwai.
੨੮ਤਦ ਮੈਂ ਵੀ ਡਾਢੇ ਕ੍ਰੋਧ ਨਾਲ ਤੁਹਾਡੇ ਵਿਰੁੱਧ ਚੱਲਾਂਗਾ ਅਤੇ ਮੈਂ, ਹਾਂ, ਮੈਂ ਤੁਹਾਡੇ ਪਾਪਾਂ ਦੇ ਕਾਰਨ ਤੁਹਾਨੂੰ ਸੱਤ ਗੁਣਾ ਹੋਰ ਸਜ਼ਾ ਦਿਆਂਗਾ।
29 Za ku ci naman’ya’yanku maza da na’ya’yanku mata.
੨੯ਤੁਸੀਂ ਆਪਣੇ ਪੁੱਤਰਾਂ ਦਾ ਅਤੇ ਆਪਣੀਆਂ ਧੀਆਂ ਦਾ ਮਾਸ ਖਾਓਗੇ।
30 Zan rurrushe dukan masujadanku, in yanke bagadanku na turare, in yi tarin gawawwakinku a kan gumakanku, zan kuma yi ƙyamarku.
੩੦ਮੈਂ ਤੁਹਾਡੀਆਂ ਉੱਚੀਆਂ ਥਾਵਾਂ ਨੂੰ ਢਾਹ ਦਿਆਂਗਾ ਅਤੇ ਤੁਹਾਡੇ ਸੂਰਜ ਦੇ ਥੰਮ੍ਹਾਂ ਨੂੰ ਵੱਢਾਂਗਾ ਅਤੇ ਤੁਹਾਡੀਆਂ ਲਾਸ਼ਾਂ ਨੂੰ ਤੁਹਾਡੀਆਂ ਟੁੱਟੀਆਂ ਹੋਈਆਂ ਮੂਰਤਾਂ ਦੇ ਉੱਤੇ ਸੁੱਟਾਂਗਾ ਅਤੇ ਮੇਰਾ ਜੀਅ ਤੁਹਾਡੇ ਤੋਂ ਘਿਣ ਕਰੇਗਾ।
31 Zan mai da biranenku kango, in lalace wuraren tsarkinku, ba zan kuma shaƙi ƙanshi hadayunku ba.
੩੧ਮੈਂ ਤੁਹਾਡੇ ਸ਼ਹਿਰਾਂ ਨੂੰ ਉਜਾੜ ਦਿਆਂਗਾ ਅਤੇ ਤੁਹਾਡੇ ਪਵਿੱਤਰ ਸਥਾਨਾਂ ਦਾ ਨਾਸ ਕਰਾਂਗਾ ਅਤੇ ਮੈਂ ਤੁਹਾਡੀਆਂ ਭੇਟਾਂ ਦੀ ਸੁਗੰਧਤਾ ਨੂੰ ਸਵੀਕਾਰ ਨਾ ਕਰਾਂਗਾ।
32 Zan mai da ƙasarku kango har abokan gābanku da suke zama a wurin su yi mamaki.
੩੨ਮੈਂ ਉਸ ਦੇਸ਼ ਦਾ ਨਾਸ ਕਰਵਾ ਦਿਆਂਗਾ ਅਤੇ ਤੁਹਾਡੇ ਵੈਰੀ ਜੋ ਉਸ ਦੇ ਵਿੱਚ ਰਹਿੰਦੇ ਹਨ, ਉਹ ਇਹ ਵੇਖ ਕੇ ਹੱਕੇ-ਬੱਕੇ ਰਹਿ ਜਾਣਗੇ।
33 Zan watsar da ku cikin al’ummai, in kuma ja takobina in kore ku. Ƙasarku za tă zama kufai, biranenku kuma su zama kango.
੩੩ਮੈਂ ਤੁਹਾਨੂੰ ਕੌਮਾਂ ਵਿੱਚ ਖਿਲਾਰ ਦਿਆਂਗਾ ਅਤੇ ਮੈਂ ਤੁਹਾਡੇ ਪਿੱਛੇ-ਪਿੱਛੇ ਤਲਵਾਰ ਚਲਾਵਾਂਗਾ ਅਤੇ ਤੁਹਾਡਾ ਦੇਸ਼ ਵਿਰਾਨ ਹੋ ਜਾਵੇਗਾ ਅਤੇ ਤੁਹਾਡੇ ਸ਼ਹਿਰ ਉੱਜੜ ਜਾਣਗੇ।
34 Sa’an nan ƙasar za tă ji daɗin hutun shekarun Asabbacinta, a dukan lokutan da take kango, ku kuwa kuna a ƙasar abokan gābanku, sa’an nan ƙasar za tă huta ta ji daɗin asabbatanta.
੩੪ਫੇਰ ਜਦ ਤੱਕ ਉਹ ਦੇਸ਼ ਉਜਾੜ ਰਹੇਗਾ ਅਤੇ ਤੁਸੀਂ ਆਪਣੇ ਵੈਰੀਆਂ ਦੇ ਦੇਸ਼ ਵਿੱਚ ਰਹੋਗੇ, ਤਦ ਤੱਕ ਉਹ ਆਪਣੇ ਸਬਤ ਦਾ ਅਨੰਦ ਮਾਣੇਗਾ, ਹਾਂ, ਉਸ ਵੇਲੇ ਦੇਸ਼ ਵਿਸ਼ਰਾਮ ਕਰੇਗਾ ਅਤੇ ਆਪਣੇ ਸਬਤਾਂ ਦਾ ਅਨੰਦ ਮਾਣੇਗਾ।
35 A dukan lokutan da take kango, ƙasar za tă sami hutun da ba tă samu a lokutan asabbatan da kuke zama a cikinta ba.
੩੫ਜਦ ਤੱਕ ਉਹ ਵਿਰਾਨ ਰਹੇ, ਤਦ ਤੱਕ ਉਹ ਵਿਸ਼ਰਾਮ ਕਰੇਗਾ, ਕਿਉਂਕਿ ਜਦ ਤੁਸੀਂ ਉਸ ਦੇਸ਼ ਵਿੱਚ ਵੱਸਦੇ ਸੀ, ਤਦ ਤੁਹਾਡੇ ਸਬਤਾਂ ਵਿੱਚ ਉਸ ਨੂੰ ਵਿਸ਼ਰਾਮ ਨਹੀਂ ਮਿਲਿਆ।
36 “‘Ga waɗanda za su ragu kuwa, zan cika zukatansu da tsoro a ƙasashen abokan gābansu har motsin ganyen da iska ta hura zai sa su ruga da gudu. Za su yi gudu kamar suna gudu daga takobi ne, za su kuma fāɗi, ko da yake babu wanda yake korinsu.
੩੬ਤੁਹਾਡੇ ਵਿੱਚੋਂ ਜੋ ਜੀਉਂਦੇ ਅਤੇ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਮੈਂ ਉੱਥੇ ਉਨ੍ਹਾਂ ਦੇ ਮਨਾਂ ਨੂੰ ਢਿੱਲੇ ਕਰਾਂਗਾ ਅਤੇ ਉਹ ਪੱਤਿਆਂ ਦੀ ਖੜਕਾਰ ਸੁਣਦਿਆਂ ਹੀ ਭੱਜ ਜਾਣਗੇ। ਉਹ ਇਸ ਤਰ੍ਹਾਂ ਭੱਜਣਗੇ, ਜਿਵੇਂ ਕੋਈ ਤਲਵਾਰ ਤੋਂ ਭੱਜਦਾ ਹੈ ਅਤੇ ਭਾਵੇਂ ਕੋਈ ਪਿੱਛਾ ਨਾ ਕਰੇ ਤਾਂ ਵੀ ਉਹ ਡਿੱਗ ਪੈਣਗੇ।
37 Za su yi karo da juna kamar waɗanda suke tsere wa takobi, ko da yake babu wanda yake korinsu. Ta haka ba za ku iya tsaya a gaban abokan gābanku ba.
੩੭ਭਾਵੇਂ ਕੋਈ ਪਿੱਛਾ ਨਾ ਕਰੇ, ਤਾਂ ਵੀ ਉਹ ਤਲਵਾਰ ਦੇ ਭੈਅ ਤੋਂ ਇੱਕ ਦੂਜੇ ਉੱਤੇ ਡਿੱਗਣਗੇ ਅਤੇ ਆਪਣੇ ਵੈਰੀਆਂ ਦੇ ਅੱਗੇ ਖੜ੍ਹੇ ਹੋਣ ਲਈ ਤੁਹਾਡੇ ਵਿੱਚ ਕੁਝ ਜ਼ੋਰ ਨਾ ਰਹੇਗਾ।
38 Za ku mutu a cikin al’ummai, ƙasar abokan gābanku za tă cinye ku.
੩੮ਤੁਸੀਂ ਵੱਖ-ਵੱਖ ਕੌਮਾਂ ਦੇ ਵਿੱਚ ਮਰ ਜਾਓਗੇ ਅਤੇ ਤੁਹਾਡੇ ਵੈਰੀਆਂ ਦਾ ਦੇਸ਼ ਤੁਹਾਨੂੰ ਨਿਗਲ ਜਾਵੇਗਾ,
39 Sauranku da suka ragu za su lalace a ƙasashen abokan gābansu saboda zunubansu; da kuma saboda zunuban kakanninsu.
੩੯ਅਤੇ ਤੁਹਾਡੇ ਵਿੱਚੋਂ ਜੋ ਬਚ ਜਾਣਗੇ ਉਹ ਤੁਹਾਡੇ ਵੈਰੀਆਂ ਦੇ ਦੇਸਾਂ ਵਿੱਚ ਆਪਣੀਆਂ ਬਦੀਆਂ ਦੇ ਕਾਰਨ ਕਮਜ਼ੋਰ ਹੋ ਜਾਣਗੇ, ਅਤੇ ਆਪਣੇ ਪੁਰਖਿਆਂ ਦੀਆਂ ਬਦੀਆਂ ਦੇ ਕਾਰਨ ਉਨ੍ਹਾਂ ਦੀ ਤਰ੍ਹਾਂ ਹੀ ਕਮਜ਼ੋਰ ਹੋ ਜਾਣਗੇ।
40 “‘Amma in suka tuba daga zunubansu da zunuban kakanninsu, da cin amanar da suka yi mini, da kuma adawar da suka yi da ni,
੪੦ਪਰ ਜੇਕਰ ਉਹ ਆਪਣੀ ਅਤੇ ਪੁਰਖਿਆਂ ਦੀਆਂ ਬਦੀਆਂ ਨੂੰ ਮੰਨ ਲੈਣ ਅਤੇ ਉਸ ਬੇਈਮਾਨੀ ਨੂੰ ਜੋ ਉਨ੍ਹਾਂ ਨੇ ਮੇਰੇ ਨਾਲ ਕੀਤੀ ਅਤੇ ਇਹ ਵੀ ਮੰਨ ਲੈਣ ਕਿ ਉਹ ਮੇਰੇ ਵਿਰੁੱਧ ਚੱਲੇ
41 waɗanda suka sa na yi adawa da su har da na aika da su ƙasar abokan gābansu, sa’ad da suka ƙasƙantar da zukatansu marasa kaciya, suka kuma biya hukuncin zunubansu,
੪੧ਅਤੇ ਇਸ ਕਾਰਨ ਹੀ ਮੈਂ ਵੀ ਉਨ੍ਹਾਂ ਦੇ ਵਿਰੁੱਧ ਚੱਲਿਆ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਵੈਰੀਆਂ ਦੇ ਦੇਸ਼ ਵਿੱਚ ਲਿਆਇਆ, ਤਾਂ ਜੇਕਰ ਉਸ ਵੇਲੇ ਉਨ੍ਹਾਂ ਦੇ ਅਸੁੰਨਤੀ ਦਿਲ ਨੀਵੇਂ ਹੋ ਜਾਣ ਅਤੇ ਉਹ ਉਸ ਵੇਲੇ ਆਪਣੀ ਬਦੀ ਦੇ ਸਜ਼ਾ ਨੂੰ ਮੰਨ ਲੈਣ,
42 zan tuna da alkawarina da Yaƙub, da alkawarina da Ishaku, da kuma alkawarina da Ibrahim, zan tuna da ƙasar.
੪੨ਤਦ ਜਿਹੜਾ ਨੇਮ ਮੈਂ ਯਾਕੂਬ ਦੇ ਨਾਲ ਅਤੇ ਜਿਹੜਾ ਨੇਮ ਮੈਂ ਇਸਹਾਕ ਦੇ ਨਾਲ ਅਤੇ ਅਬਰਾਹਾਮ ਦੇ ਨਾਲ ਬੰਨ੍ਹਿਆ ਸੀ, ਉਸ ਨੂੰ ਯਾਦ ਕਰਾਂਗਾ ਅਤੇ ਉਸ ਦੇਸ਼ ਨੂੰ ਵੀ ਮੈਂ ਯਾਦ ਕਰਾਂਗਾ।
43 Gama za su gudu su bar ƙasar, ƙasar kuwa ta ji daɗin asabbatanta yayinda take kango muddin ba su ciki. Za su biya hukuncin zunubansu domin sun ƙi dokokina, suka kuma yi ƙyamar farillaina.
੪੩ਉਹ ਦੇਸ਼ ਵੀ ਉਨ੍ਹਾਂ ਕੋਲੋਂ ਛੱਡਿਆ ਜਾ ਕੇ ਵਿਰਾਨ ਰਹੇਗਾ ਅਤੇ ਉਨ੍ਹਾਂ ਤੋਂ ਵਿਰਾਨ ਹੋ ਕੇ ਵੀ ਆਪਣੇ ਸਬਤਾਂ ਦਾ ਅਨੰਦ ਮਾਣੇਗਾ, ਅਤੇ ਉਹ ਆਪਣੀਆਂ ਬਦੀਆਂ ਦੀ ਸਜ਼ਾ ਮੰਨ ਲੈਣਗੇ, ਕਿਉਂ ਜੋ ਉਨ੍ਹਾਂ ਨੇ ਮੇਰੇ ਨਿਯਮਾਂ ਨੂੰ ਤਿਆਗ ਦਿੱਤਾ ਅਤੇ ਮੇਰੀਆਂ ਬਿਧੀਆਂ ਉਨ੍ਹਾਂ ਦੇ ਜੀਆਂ ਨੂੰ ਮਾੜੀਆਂ ਲੱਗੀਆਂ।
44 Duk da haka, sa’ad da suke a ƙasar abokan gābansu, ba zan ƙi su, ko in yi ƙyamarsu, in hallaka su ƙaƙaf, har in karya alkawarina da su ba. Ni ne Ubangiji Allahnsu.
੪੪ਇਸ ਸਭ ਤੋਂ ਬਾਅਦ ਵੀ ਜਦ ਉਹ ਆਪਣੇ ਵੈਰੀਆਂ ਦੇ ਦੇਸ਼ ਵਿੱਚ ਹੋਣ, ਤਾਂ ਵੀ ਮੈਂ ਉਨ੍ਹਾਂ ਨੂੰ ਨਾ ਤਿਆਗਾਂਗਾ ਅਤੇ ਨਾ ਉਨ੍ਹਾਂ ਤੋਂ ਅਜਿਹੀ ਨਫ਼ਰਤ ਕਰਾਂਗਾ ਕਿ ਉਨ੍ਹਾਂ ਦਾ ਪੂਰੀ ਤਰ੍ਹਾਂ ਨਾਸ ਕਰ ਦਿਆਂ ਅਤੇ ਆਪਣੇ ਉਸ ਨੇਮ ਨੂੰ ਤੋੜ ਦਿਆਂ ਜੋ ਮੈਂ ਉਨ੍ਹਾਂ ਨਾਲ ਬੰਨ੍ਹਿਆ ਸੀ, ਕਿਉਂ ਜੋ ਮੈਂ ਯਹੋਵਾਹ ਉਨ੍ਹਾਂ ਦਾ ਪਰਮੇਸ਼ੁਰ ਹਾਂ।
45 Amma saboda su, zan tuna da alkawarin da na yi da kakanninsu, waɗanda na fitar da su daga Masar a idon al’ummai, don in zama Allahnsu. Ni ne Ubangiji.’”
੪੫ਪਰ ਮੈਂ ਉਨ੍ਹਾਂ ਦੀ ਖਾਤਰ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੇ ਹੋਏ ਨੇਮ ਨੂੰ ਯਾਦ ਕਰਾਂਗਾ, ਜਿਨ੍ਹਾਂ ਨੂੰ ਮੈਂ ਕੌਮਾਂ ਦੇ ਵੇਖਦਿਆਂ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਤਾਂ ਜੋ ਉਨ੍ਹਾਂ ਦਾ ਪਰਮੇਸ਼ੁਰ ਹੋਵਾਂ। ਮੈਂ ਯਹੋਵਾਹ ਹਾਂ।
46 Waɗannan su ne farillai, da dokoki, da kuma ƙa’idodin da Ubangiji ya kafa a Dutsen Sinai, tsakaninsa da Isra’ilawa ta wurin Musa.
੪੬ਜੋ ਬਿਧੀਆਂ, ਨਿਯਮ ਅਤੇ ਬਿਵਸਥਾ ਯਹੋਵਾਹ ਨੇ ਆਪਣੇ ਅਤੇ ਇਸਰਾਏਲੀਆਂ ਦੇ ਵਿਚਕਾਰ ਸੀਨਈ ਪਰਬਤ ਉੱਤੇ ਮੂਸਾ ਦੇ ਦੁਆਰਾ ਠਹਿਰਾਈਆਂ ਸਨ, ਉਹ ਇਹ ਹੀ ਹਨ।