< Mika 6 >
1 Ku saurari abin da Ubangiji ya ce, “Tashi ku gabatar da ƙararku a gaban duwatsu; bari tuddai su ji abin da kuke so ku faɗa.
੧ਸੁਣੋ ਕਿ ਹੁਣ ਯਹੋਵਾਹ ਕੀ ਆਖਦਾ ਹੈ, ਉੱਠ, ਪਹਾੜਾਂ ਦੇ ਅੱਗੇ ਮੁਕੱਦਮਾ ਲੜ, ਅਤੇ ਟਿੱਲੇ ਤੇਰੀ ਅਵਾਜ਼ ਸੁਣਨ!
2 “Ku saurara, ya ku duwatsu game da tuhumar da Ubangiji yake muku, ku ji, ku daɗaɗɗun tushin duniya. Gama Ubangiji yana da ƙara a kan mutanensa; yana tuhumar Isra’ila.
੨ਹੇ ਪਰਬਤੋਂ, ਯਹੋਵਾਹ ਦਾ ਮੁਕੱਦਮਾ ਸੁਣੋ, ਤੁਸੀਂ ਵੀ, ਹੇ ਧਰਤੀ ਦੀਓ ਅਟੱਲ ਨੀਂਹੋ! ਕਿਉਂ ਜੋ ਯਹੋਵਾਹ ਦਾ ਮੁਕੱਦਮਾ ਆਪਣੀ ਪਰਜਾ ਦੇ ਨਾਲ ਹੈ, ਅਤੇ ਉਹ ਇਸਰਾਏਲ ਨਾਲ ਝਗੜੇਗਾ।
3 “Ya ku mutanena, me na yi muku? Ta yaya na nawaita muku? Ku amsa mini.
੩ਹੇ ਮੇਰੀ ਪਰਜਾ, ਮੈਂ ਤੇਰਾ ਕੀ ਵਿਗਾੜਿਆ ਹੈ? ਮੈਂ ਕਿਵੇਂ ਤੈਨੂੰ ਥਕਾ ਦਿੱਤਾ ਹੈ? ਮੈਨੂੰ ਉੱਤਰ ਦੇ!
4 Na fito da ku daga ƙasar Masar na kuma’yantar da ku daga ƙasar bauta. Na aika da Musa yă jagorance ku, haka ma Haruna da Miriyam.
੪ਮੈਂ ਤਾਂ ਤੈਨੂੰ ਮਿਸਰ ਦੇਸ਼ ਵਿੱਚੋਂ ਕੱਢ ਲਿਆਇਆ, ਅਤੇ ਤੈਨੂੰ ਗੁਲਾਮੀ ਦੇ ਘਰ ਤੋਂ ਛੁਡਾ ਲਿਆ, ਮੈਂ ਤੇਰੇ ਅੱਗੇ ਮੂਸਾ, ਹਾਰੂਨ ਅਤੇ ਮਿਰਯਮ ਨੂੰ ਭੇਜਿਆ।
5 Ya ku mutanena, ku tuna abin da Balak sarkin Mowab ya ƙulla da kuma amsar da Bala’am ɗan Beyor ya bayar. Ku tuna da tafiyarku daga Shittim zuwa Gilgal, don ku san ayyukan adalcin Ubangiji.”
੫ਹੇ ਮੇਰੀ ਪਰਜਾ, ਯਾਦ ਕਰ ਕਿ ਮੋਆਬ ਦੇ ਰਾਜੇ ਬਾਲਾਕ ਨੇ ਤੇਰੇ ਵਿਰੁੱਧ ਕੀ ਜੁਗਤੀ ਕੀਤੀ, ਅਤੇ ਬਓਰ ਦੇ ਪੁੱਤਰ ਬਿਲਆਮ ਨੇ ਉਹ ਨੂੰ ਕੀ ਉੱਤਰ ਦਿੱਤਾ, ਸ਼ਿੱਟੀਮ ਤੋਂ ਲੈ ਕੇ ਗਿਲਗਾਲ ਤੱਕ ਕੀ ਹੋਇਆ, ਤਾਂ ਜੋ ਤੁਸੀਂ ਯਹੋਵਾਹ ਦੇ ਧਰਮ ਦੇ ਕੰਮਾਂ ਨੂੰ ਜਾਣੋ!
6 Da me zan zo a gaban Ubangiji in rusuna a gaban Maɗaukaki Allah? Shin, zan zo ne a gabansa da hadaya ta ƙonawa, da ɗan maraƙi bana ɗaya?
੬ਮੈਂ ਕੀ ਲੈ ਕੇ ਯਹੋਵਾਹ ਦੇ ਹਜ਼ੂਰ ਆਵਾਂ, ਅਤੇ ਮਹਾਨ ਪਰਮੇਸ਼ੁਰ ਦੇ ਅੱਗੇ ਝੁਕਾਂ? ਕੀ ਮੈਂ ਹੋਮ ਬਲੀਆਂ ਲਈ ਇੱਕ-ਇੱਕ ਸਾਲ ਦੇ ਵੱਛੇ ਲੈ ਕੇ ਉਹ ਦੇ ਹਜ਼ੂਰ ਆਵਾਂ?
7 Ubangiji zai ji daɗin hadayar raguna dubbai da kuma rafuffukan mai dubbai goma? Zan ba da ɗan farina ne don laifina, ko’ya’yan jikina domin zunubin raina?
੭ਭਲਾ, ਯਹੋਵਾਹ ਹਜ਼ਾਰਾਂ ਭੇਡੂਆਂ ਨਾਲ, ਜਾਂ ਤੇਲ ਦੀਆਂ ਲੱਖਾਂ ਨਦੀਆਂ ਨਾਲ ਖੁਸ਼ ਹੋਵੇਗਾ? ਕੀ ਮੈਂ ਆਪਣੇ ਪਹਿਲੌਠੇ ਨੂੰ ਆਪਣੇ ਅਪਰਾਧ ਦੇ ਬਦਲੇ ਦਿਆਂ, ਅਤੇ ਮੇਰੇ ਸਰੀਰ ਦੇ ਫਲ ਨੂੰ ਮੇਰੇ ਮਨ ਦੇ ਪਾਪ ਲਈ?
8 Ya nuna maka, ya mutum, abin da yake mai kyau. Me Ubangiji yake bukata daga gare ka kuwa shi ne ka yi gaskiya ka so aikata jinƙai ka kuma yi tafiya da tawali’u a gaban Allah.
੮ਹੇ ਮਨੁੱਖ, ਉਹ ਨੇ ਤੈਨੂੰ ਦੱਸਿਆ ਕਿ ਭਲਾ ਕੀ ਹੈ, ਅਤੇ ਯਹੋਵਾਹ ਤੈਥੋਂ ਹੋਰ ਕੀ ਮੰਗਦਾ ਹੈ, ਸਿਰਫ਼ ਇਹ ਕਿ ਤੂੰ ਇਨਸਾਫ਼ ਕਰ, ਦਯਾ ਨਾਲ ਪ੍ਰੇਮ ਰੱਖ, ਅਤੇ ਅਧੀਨ ਹੋ ਕੇ ਆਪਣੇ ਪਰਮੇਸ਼ੁਰ ਨਾਲ ਚੱਲ?
9 Ku saurara! Ubangiji yana kira ga birni, a ji tsoron sunana kuwa hikima ce, “Ku kasa kunne ga sandan nan da kuma wannan wanda ya naɗa.
੯ਯਹੋਵਾਹ ਦੀ ਅਵਾਜ਼ ਸ਼ਹਿਰ ਨੂੰ ਪੁਕਾਰਦੀ ਹੈ, ਅਤੇ ਬੁੱਧ ਤੇਰੇ ਨਾਮ ਦਾ ਭੈਅ ਮੰਨੇਗੀ, ਰਾਜ-ਡੰਡੇ ਦੀ ਅਤੇ ਉਹ ਦੀ ਜਿਸ ਨੇ ਉਸ ਨੂੰ ਠਹਿਰਾਇਆ, ਸੁਣੋ!
10 Har yanzu zan manta, ya muguwar gida da dukiyarki da kika samu a muguwar hanya zan kuma manta da bugaggen mudun awo wanda ake zargi?
੧੦ਕੀ ਦੁਸ਼ਟ ਦੇ ਘਰ ਵਿੱਚ ਹੁਣ ਤੱਕ ਦੁਸ਼ਟਪੁਣੇ ਦੇ ਖ਼ਜ਼ਾਨੇ ਹਨ? ਨਾਲੇ ਏਫ਼ਾਹ ਦੇ ਘੱਟ ਨਾਪ ਜੋ ਸਰਾਪੀ ਹਨ?
11 Zan kuɓutar da mutumin da yake da ma’auni na rashin gaskiya, da kuma buhun ma’aunan ƙarya?
੧੧ਭਲਾ, ਮੈਂ ਪਵਿੱਤਰ ਠਹਿਰ ਸਕਦਾ ਹਾਂ, ਜਦ ਮੇਰੇ ਕੋਲ ਕਾਣੀ ਡੰਡੀ, ਅਤੇ ਮੇਰੀ ਥੈਲੀ ਵਿੱਚ ਖੋਟੇ ਵੱਟੇ ਹਨ?
12 Attajiranta masu fitina ne; mutanenta kuma maƙaryata ne harsunansu kuwa suna yaudara.
੧੨ਉਸ ਦੇ ਧਨੀ ਲੋਕ ਅਨ੍ਹੇਰ ਨਾਲ ਭਰੇ ਹੋਏ ਹਨ, ਉਸ ਦੇ ਵਾਸੀ ਝੂਠ ਬੋਲਦੇ ਹਨ, ਅਤੇ ਉਨ੍ਹਾਂ ਦੀ ਜੀਭ ਫ਼ਰੇਬ ਦੀਆਂ ਗੱਲਾਂ ਬਕਦੀ ਹੈ।
13 Saboda haka, zan hallaka ku in lalace ku saboda zunubanku.
੧੩ਇਸ ਲਈ ਮੈਂ ਤੈਨੂੰ ਦੁੱਖਦਾਈ ਜ਼ਖਮਾਂ ਨਾਲ ਮਾਰਿਆ ਹੈ, ਅਤੇ ਤੈਨੂੰ ਤੇਰੇ ਪਾਪਾਂ ਦੇ ਕਾਰਨ ਵਿਰਾਨ ਕੀਤਾ ਹੈ।
14 Za ku ci amma ba za ku ƙoshi ba, cikinku zai zama babu kome Za ku tattara amma ba za ku yi ajiyar kome ba, gama abin da kuka yi ajiya zan ba wa takobi.
੧੪ਤੂੰ ਖਾਵੇਂਗਾ ਪਰ ਰੱਜੇਂਗਾ ਨਹੀਂ, ਅਤੇ ਤੇਰੇ ਅੰਦਰ ਭੁੱਖ ਰਹੇਗੀ, ਤੂੰ ਜਮਾਂ ਤਾਂ ਕਰੇਂਗਾ ਪਰ ਬਚਾਵੇਂਗਾ ਨਹੀਂ, ਅਤੇ ਜੋ ਤੂੰ ਬਚਾਵੇਂ ਉਹ ਮੈਂ ਤਲਵਾਰ ਨੂੰ ਦੇ ਦਿਆਂਗਾ।
15 Za ku yi shuki amma ba za ku girba ba; za ku matse zaitun amma ba za ku yi amfani da mai wa kanku ba, za ku tattaka’ya’yan inabi amma ba za ku sha ruwan inabin ba.
੧੫ਤੂੰ ਬੀਜੇਂਗਾ ਪਰ ਵੱਢੇਂਗਾ ਨਹੀਂ, ਤੂੰ ਜ਼ੈਤੂਨ ਦਾ ਤੇਲ ਕੱਢੇਂਗਾ ਪਰ ਉਸ ਨੂੰ ਮਲੇਂਗਾ ਨਹੀਂ, ਤੂੰ ਅੰਗੂਰ ਮਿੱਧੇਂਗਾ ਪਰ ਦਾਖਰਸ ਨਾ ਪੀਵੇਂਗਾ।
16 Kuna kiyaye ƙa’idodin Omri da dukan ayyukan gidan Ahab kun kuma bi al’adunsu. Saboda haka, zan maishe ku kufai in mai da ku abin dariya a cikin mutane, za ku sha reni a wurin al’ummai.”
੧੬ਕਿਉਂ ਜੋ ਆਮਰੀ ਦੀਆਂ ਬਿਧੀਆਂ ਮਨਾਈਆਂ ਜਾਂਦੀਆਂ ਹਨ, ਨਾਲੇ ਅਹਾਬ ਦੇ ਘਰਾਣੇ ਦੇ ਸਾਰੇ ਕੰਮ, ਅਤੇ ਤੁਸੀਂ ਉਨ੍ਹਾਂ ਦੀਆਂ ਮੱਤਾਂ ਅਨੁਸਾਰ ਚੱਲਦੇ ਹੋ, ਇਸ ਲਈ ਮੈਂ ਤੈਨੂੰ ਵਿਰਾਨ ਕਰ ਦਿਆਂਗਾ, ਅਤੇ ਉਸ ਦੇ ਵਾਸੀਆਂ ਨੂੰ ਮਖ਼ੌਲ ਦਾ ਕਾਰਨ ਬਣਾਵਾਂਗਾ, ਅਤੇ ਤੁਸੀਂ ਮੇਰੀ ਪਰਜਾ ਦੀ ਨਿੰਦਿਆ ਚੁੱਕੋਗੇ।