< Nehemiya 1 >

1 Kalmomin Nehemiya ɗan Hakaliya. A cikin watan Kisleb a shekara ta ashirin, yayinda nake a fadar Shusha.
ਹਕਲਯਾਹ ਦੇ ਪੁੱਤਰ ਨਹਮਯਾਹ ਦੇ ਬਚਨ। ਇਸ ਤਰ੍ਹਾਂ ਹੋਇਆ ਕਿ ਵੀਹਵੇਂ ਸਾਲ ਦੇ ਕਿਸਲੇਵ ਮਹੀਨੇ ਵਿੱਚ, ਜਦ ਮੈਂ ਸ਼ੂਸ਼ਨ ਦੇ ਮਹਿਲ ਵਿੱਚ ਰਹਿੰਦਾ ਸੀ,
2 Hanani, ɗaya daga cikin’yan’uwana, ya zo daga Yahuda tare da waɗansu mutane. Na kuwa tambaye shi game da raguwar Yahudawan da suka tsira daga kwasan zuwa zaman bauta, da kuma game da Urushalima.
ਤਦ ਮੇਰੇ ਭਰਾਵਾਂ ਵਿੱਚੋਂ ਹਨਾਨੀ ਅਤੇ ਯਹੂਦਾਹ ਤੋਂ ਆਏ ਹੋਏ ਕਈ ਮਨੁੱਖ ਮੇਰੇ ਕੋਲ ਆਏ, ਤਾਂ ਮੈਂ ਉਹਨਾਂ ਤੋਂ ਉਨ੍ਹਾਂ ਬਚੇ ਹੋਏ ਯਹੂਦੀਆਂ ਦੇ ਬਾਰੇ ਜੋ ਗ਼ੁਲਾਮੀ ਤੋਂ ਛੁੱਟ ਗਏ ਸਨ, ਅਤੇ ਯਰੂਸ਼ਲਮ ਦੇ ਬਾਰੇ ਪੁੱਛਿਆ।
3 Suka ce mini, “Waɗanda suka tsira daga kwasan zuwa zaman bauta da kuma suka komo cikin yankin suna cikin babban damuwa da wulaƙanci. An rushe katangar Urushalima aka kuma ƙone ƙofofin da wuta.”
ਤਦ ਉਹਨਾਂ ਨੇ ਮੈਨੂੰ ਕਿਹਾ, “ਉਹ ਬਚੇ ਹੋਏ ਲੋਕ ਜਿਹੜੇ ਗ਼ੁਲਾਮੀ ਤੋਂ ਛੁੱਟ ਕੇ ਉਸ ਸੂਬੇ ਵਿੱਚ ਰਹਿੰਦੇ ਹਨ, ਉਹ ਬਹੁਤ ਦੁਰਦਸ਼ਾ ਵਿੱਚ ਹਨ ਅਤੇ ਉਹਨਾਂ ਦਾ ਨਿਰਾਦਰ ਹੁੰਦਾ ਹੈ, ਕਿਉਂਕਿ ਯਰੂਸ਼ਲਮ ਦੀ ਕੰਧਾਂ ਟੁੱਟੀਆਂ ਪਈਆਂ ਹਨ ਅਤੇ ਉਸ ਦੇ ਫਾਟਕ ਅੱਗ ਨਾਲ ਜਲੇ ਹੋਏ ਹਨ।”
4 Da na ji waɗannan abubuwa, sai na zauna na yi kuka. Na yi kwanaki ina makoki da azumi, na kuma yi addu’a a gaban Allah na sama.
ਇਹ ਗੱਲਾਂ ਸੁਣਦੇ ਹੀ ਮੈਂ ਬੈਠ ਕੇ ਰੋਣ ਲੱਗ ਪਿਆ ਅਤੇ ਮੈਂ ਕਈ ਦਿਨਾਂ ਤੱਕ ਵਿਰਲਾਪ ਕਰਦਾ ਰਿਹਾ ਅਤੇ ਸਵਰਗ ਦੇ ਪਰਮੇਸ਼ੁਰ ਦੇ ਸਨਮੁਖ ਵਰਤ ਰੱਖਿਆ ਅਤੇ ਇਹ ਆਖ ਕੇ ਪ੍ਰਾਰਥਨਾ ਕੀਤੀ,
5 Na ce, “Ya Ubangiji Allah na sama, Allah mai girma da mai banrazana, wanda yake kiyaye alkawarinsa na ƙauna da waɗanda suke ƙaunarsa, suke kuma yin biyayya da umarnansa,
“ਹੇ ਸਵਰਗ ਦੇ ਪਰਮੇਸ਼ੁਰ ਯਹੋਵਾਹ, ਹੇ ਮਹਾਨ ਅਤੇ ਭੈਅ ਯੋਗ ਪਰਮੇਸ਼ੁਰ! ਤੂੰ ਜੋ ਆਪਣੇ ਪ੍ਰੇਮੀਆਂ ਅਤੇ ਆਪਣੇ ਹੁਕਮ ਮੰਨਣ ਵਾਲਿਆਂ ਨਾਲ ਆਪਣੇ ਨੇਮ ਦੀ ਪਾਲਨਾ ਕਰਦਾ ਹੈਂ ਅਤੇ ਉਨ੍ਹਾਂ ਉੱਤੇ ਦਯਾ ਕਰਦਾ ਹੈਂ,
6 ka sa kunne ka kuma buɗe idanunka ka ji addu’ar da bawanka yake yi a gabanka dare da rana saboda bayinka, mutanen Isra’ila. Na furta zunuban da mu Isra’ilawa, har da ni da kuma gidan mahaifina muka yi maka.
ਤੇਰੇ ਕੰਨ ਲੱਗੇ ਰਹਿਣ ਅਤੇ ਤੇਰੀਆਂ ਅੱਖਾਂ ਖੁੱਲ੍ਹੀਆਂ ਰਹਿਣ ਅਤੇ ਇਸ ਸਮੇਂ ਜੋ ਪ੍ਰਾਰਥਨਾ ਮੈਂ ਤੇਰਾ ਦਾਸ ਤੇਰੇ ਦਾਸਾਂ ਇਸਰਾਏਲੀਆਂ ਦੇ ਲਈ ਦਿਨ ਰਾਤ ਕਰਦਾ ਰਹਿੰਦਾ ਹਾਂ, ਉਸ ਨੂੰ ਤੂੰ ਸੁਣ ਲੈ। ਮੈਂ ਇਸਰਾਏਲੀਆਂ ਦੇ ਪਾਪਾਂ ਨੂੰ ਜਿਹੜੇ ਅਸੀਂ ਤੇਰੇ ਵਿਰੁੱਧ ਕੀਤੇ ਹਨ ਮੰਨ ਲੈਂਦਾ ਹਾਂ। ਹਾਂ, ਮੈਂ ਅਤੇ ਮੇਰੇ ਪੁਰਖਿਆਂ ਦੇ ਘਰਾਣੇ ਨੇ ਤੇਰੇ ਵਿਰੁੱਧ ਪਾਪ ਕੀਤਾ ਹੈ।
7 Mun yi mugunta gare ka. Ba mu yi biyayya da umarnai, ƙa’idodi da kuma dokokin da ka ba wa bawanka Musa ba.
ਅਸੀਂ ਤੇਰੇ ਵਿਰੁੱਧ ਬਹੁਤ ਬੁਰਿਆਈ ਕੀਤੀ ਹੈ, ਅਤੇ ਅਸੀਂ ਉਨ੍ਹਾਂ ਹੁਕਮਾਂ, ਬਿਧੀਆਂ ਅਤੇ ਨਿਯਮਾਂ ਨੂੰ ਜਿਹੜੇ ਤੂੰ ਆਪਣੇ ਦਾਸ ਮੂਸਾ ਨੂੰ ਦਿੱਤੇ ਸਨ, ਨਹੀਂ ਮੰਨਿਆ।
8 “Ka tuna da umarnan da ka ba wa bawanka Musa, kana cewa, ‘In kun yi rashin aminci, zan warwatsar da ku a cikin al’ummai,
ਉਸ ਬਚਨ ਨੂੰ ਯਾਦ ਕਰ, ਜਿਸ ਦਾ ਤੂੰ ਆਪਣੇ ਦਾਸ ਮੂਸਾ ਨੂੰ ਹੁਕਮ ਦਿੱਤਾ ਸੀ, ‘ਜੇ ਤੁਸੀਂ ਧੋਖਾ ਕਰੋਗੇ ਤਾਂ ਮੈਂ ਤੁਹਾਨੂੰ ਦੇਸ਼-ਦੇਸ਼ ਦੇ ਲੋਕਾਂ ਵਿੱਚ ਖਿਲਾਰ ਦਿਆਂਗਾ,
9 amma in kuka dawo gare ni kuka kuma yi biyayya da umarnaina, to, ko mutanenku da aka kwasa zuwa zaman bauta suna can wuri mafi nisa, zan tattara su daga can in kawo su wurin da na zaɓa yă zama wurin zama don Sunana.’
ਪਰ ਜੇ ਤੁਸੀਂ ਮੇਰੀ ਵੱਲ ਮੁੜੋ ਅਤੇ ਮੇਰੇ ਹੁਕਮਾਂ ਨੂੰ ਮੰਨੋ ਅਤੇ ਉਨ੍ਹਾਂ ਦੀ ਪਾਲਨਾ ਕਰੋ, ਤੁਹਾਡੇ ਵਿੱਚੋਂ ਕੱਢੇ ਹੋਏ ਲੋਕ ਆਕਾਸ਼ ਦੇ ਆਖਰੀ ਸਿਰੇ ਤੇ ਹੋਣ, ਤਾਂ ਵੀ ਮੈਂ ਉੱਥੋਂ ਉਹਨਾਂ ਨੂੰ ਇਕੱਠੇ ਕਰ ਕੇ ਉਸ ਸਥਾਨ ਵਿੱਚ ਲਿਆਵਾਂਗਾ, ਜਿਹੜਾ ਮੈਂ ਆਪਣਾ ਨਾਮ ਵਸਾਉਣ ਲਈ ਚੁਣ ਲਿਆ ਹੈ’
10 “Su bayinka ne da kuma mutanenka da ka fansa ta wurin ƙarfinka mai girma da kuma hannunka mai iko.
੧੦ਹੁਣ ਉਹ ਤੇਰੇ ਦਾਸ ਅਤੇ ਤੇਰੀ ਪਰਜਾ ਹਨ, ਜਿਨ੍ਹਾਂ ਨੂੰ ਤੂੰ ਵੱਡੇ ਬਲ ਅਤੇ ਤਕੜੇ ਹੱਥ ਨਾਲ ਛੁਟਕਾਰਾ ਦਿੱਤਾ ਹੈ।
11 Ya Ubangiji, ka kasa kunne ga addu’ar wannan bawanka da kuma ga addu’ar bayinka waɗanda suke farin cikin girmama sunanka. Ka ba wa bawanka nasara a yau ta wurinsa yă sami tagomashi a gaban wannan mutum.” Ni ne mai riƙon kwaf sarki.
੧੧ਹੇ ਪਰਮੇਸ਼ੁਰ ਮੇਰੀ ਬੇਨਤੀ ਹੈ ਕਿ ਤੂੰ ਆਪਣੇ ਦਾਸ ਦੀ ਪ੍ਰਾਰਥਨਾ ਵੱਲ ਕੰਨ ਲਾ ਅਤੇ ਆਪਣੇ ਉਨ੍ਹਾਂ ਦਾਸਾਂ ਦੀ ਪ੍ਰਾਰਥਨਾ ਵੱਲ ਵੀ ਜਿਹੜੇ ਤੇਰੇ ਨਾਮ ਤੋਂ ਡਰਨ ਦੇ ਚਾਹਵੰਦ ਹਨ, ਅਤੇ ਅੱਜ ਤੂੰ ਆਪਣੇ ਦਾਸ ਨੂੰ ਸਫ਼ਲ ਕਰ ਅਤੇ ਉਸ ਮਨੁੱਖ ਦੇ ਅੱਗੇ ਮੈਨੂੰ ਦਯਾ ਦਾ ਭਾਗੀ ਬਣਾ।” ਮੈਂ ਤਾਂ ਰਾਜਾ ਦਾ ਸਾਕੀ ਸੀ।

< Nehemiya 1 >