< Ƙidaya 18 >
1 Ubangiji ya ce wa Haruna, “Kai da’ya’yanka, da kuma iyalin mahaifinka za ku ɗauki hakkin abin da ya shafi Tentin Sujada, kai da’ya’yanka kaɗai za ku ɗauki hakkin aikinku wanda ya shafi firistoci.
੧ਫੇਰ ਯਹੋਵਾਹ ਨੇ ਹਾਰੂਨ ਨੂੰ ਆਖਿਆ, ਪਵਿੱਤਰ ਸਥਾਨ ਦੀ ਬੁਰਾਈ ਦਾ ਭਾਰ ਤੇਰੇ ਉੱਤੇ, ਤੇਰੇ ਪੁੱਤਰਾਂ ਉੱਤੇ ਅਤੇ ਤੇਰੇ ਪਿਤਾ ਦੇ ਪਰਿਵਾਰ ਉੱਤੇ ਹੋਵੇਗਾ ਅਤੇ ਤੇਰੀ ਜਾਜਕਾਈ ਦੀ ਬੁਰਾਈ ਦਾ ਭਾਰ ਵੀ ਤੇਰੇ ਨਾਲ, ਤੇਰੇ ਪੁੱਤਰਾਂ ਉੱਤੇ ਹੋਵੇਗਾ।
2 Ka kawo’yan’uwanka Lawiyawa daga kabilar kakanka tare da kai, don su taimake ka sa’ad da kai da’ya’yanka kuke hidima a gaban Tentin Sujada.
੨ਅਤੇ ਲੇਵੀ ਦਾ ਗੋਤ ਅਰਥਾਤ ਤੇਰੇ ਪੁਰਖਿਆਂ ਦੇ ਗੋਤ ਵਾਲੇ ਜਿਹੜੇ ਤੇਰੇ ਭਰਾ ਹਨ ਉਹਨਾਂ ਨੂੰ ਵੀ ਆਪਣੇ ਨਾਲ ਲਿਆਇਆ ਕਰ ਅਤੇ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਤੇਰੀ ਟਹਿਲ ਸੇਵਾ ਕਰਿਆ ਕਰਨ, ਪਰ ਸਾਖੀ ਦੇ ਤੰਬੂ ਦੇ ਸਾਹਮਣੇ ਤੂੰ ਅਤੇ ਤੇਰੇ ਪੁੱਤਰ ਹੀ ਆਉਣ।
3 Za su kasance a ƙarƙashinka, su ne kuma za su yi dukan hidima ta Tenti, amma kada su je kusa da kayayyakin wuri mai tsarki, ko bagade, in ba haka ba, da kai da su, za ku mutu.
੩ਤਾਂ ਜੋ ਉਹ ਤੇਰੀ ਅਤੇ ਸਾਰੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ ਪਰ ਪਵਿੱਤਰ ਸਥਾਨ ਦੇ ਭਾਂਡਿਆਂ ਕੋਲ ਅਤੇ ਜਗਵੇਦੀ ਕੋਲ ਉਹ ਨਾ ਆਉਣ ਤਾਂ ਜੋ ਉਹ ਅਤੇ ਤੁਸੀਂ ਮਰ ਨਾ ਜਾਓ।
4 Za su haɗa hannu tare da kai su ɗauki nauyin lura da Tentin Sujada, dukan ayyuka a Tenti, ba kuma wanda zai zo kusa da inda kake.
੪ਪਰ ਉਹ ਤੇਰੇ ਨਾਲ ਮਿਲ ਜਾਣ ਅਤੇ ਉਹ ਮੰਡਲੀ ਦੇ ਤੰਬੂ ਦੀ ਜ਼ਿੰਮੇਵਾਰੀ ਨੂੰ ਸੰਭਾਲਣ। ਉਹ ਤੰਬੂ ਦੀ ਸਾਰੀ ਟਹਿਲ ਸੇਵਾ ਕਰਨ ਪਰ ਹੋਰ ਕੋਈ ਵੀ ਤੁਹਾਡੇ ਨੇੜੇ ਨਾ ਆਵੇ।
5 “Kai ne za ka ɗauki nauyin lura da wuri mai tsarki da bagade, domin kada fushi yă sāke fāɗa a kan Isra’ilawa.
੫ਤੁਸੀਂ ਪਵਿੱਤਰ ਸਥਾਨ ਅਤੇ ਜਗਵੇਦੀ ਦੀ ਜ਼ਿੰਮੇਵਾਰੀ ਨੂੰ ਸੰਭਾਲੋ ਤਾਂ ਜੋ ਕ੍ਰੋਧ ਫੇਰ ਇਸਰਾਏਲੀਆਂ ਦੇ ਉੱਤੇ ਨਾ ਭੜਕੇ।
6 Ni da kaina na zaɓo’yan’uwanka Lawiyawa daga cikin Isra’ilawa a matsayin kyauta a gare ku, keɓaɓɓu don Ubangiji, domin su yi hidima a Tentin Sujada.
੬ਪਰ ਮੈਂ ਆਪ ਤੁਹਾਡੇ ਲੇਵੀ ਭਰਾਵਾਂ ਨੂੰ ਇਸਰਾਏਲੀਆਂ ਦੇ ਵਿੱਚੋਂ ਅਲੱਗ ਕਰ ਲਿਆ ਹੈ। ਅਤੇ ਉਹ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਲਈ ਤੁਹਾਨੂੰ ਅਤੇ ਯਹੋਵਾਹ ਨੂੰ ਸਮਰਪਤ ਕੀਤੇ ਗਏ ਹਨ।
7 Amma kai ne kaɗai da’ya’yanka za ku yi aiki a matsayin firistoci game da kowane abu a Tentin Sujada da kuma bayan labule. Ina ba ka aikin firist, yă zama naka. Duk wani kuma da ya zo kusa da wuri mai tsarki, dole a kashe shi.”
੭ਪਰ ਤੂੰ ਅਤੇ ਤੇਰੇ ਪੁੱਤਰ ਆਪਣੀ ਜਾਜਕਾਈ ਨੂੰ ਜਗਵੇਦੀ ਦਾ ਅਤੇ ਪਰਦੇ ਦੇ ਅੰਦਰਲਾ ਸਭ ਕੁਝ ਸੰਭਾਲੋ, ਇਸ ਤਰ੍ਹਾਂ ਤੁਸੀਂ ਉਪਾਸਨਾ ਕਰੋ। ਮੈਂ ਤੁਹਾਨੂੰ ਜਾਜਕਾਈ ਦੀ ਸੇਵਾ ਦਾਨ ਦੇ ਰੂਪ ਵਿੱਚ ਦਿੱਤੀ ਹੈ, ਪਰ ਜੇ ਕੋਈ ਅਜਨਬੀ ਹੋਵੇ ਜੇ ਉਹ ਉਸ ਦੇ ਨੇੜ੍ਹੇ ਆਵੇ ਤਾਂ ਉਹ ਮਾਰਿਆ ਜਾਵੇ।
8 Sai Ubangiji ya ce wa Haruna, “Na ba ka aikin lura da hadayun da za a miƙa mini, dukan tsarkakan hadayun da Isra’ilawa suka ba ni, na ba ka su su zama rabonka da na’ya’yanka har abada.
੮ਫੇਰ ਯਹੋਵਾਹ ਹਾਰੂਨ ਨੂੰ ਬੋਲਿਆ, ਵੇਖ, ਮੈਂ ਆਪ ਤੈਨੂੰ ਚੁੱਕਣ ਦੀਆਂ ਭੇਟਾਂ ਦੀ ਜ਼ਿੰਮੇਵਾਰੀ ਦਿੱਤੀ ਹੈ ਅਤੇ ਇਸਰਾਏਲੀਆਂ ਦੀਆਂ ਸਾਰੀਆਂ ਪਵਿੱਤਰ ਚੀਜ਼ਾਂ ਤੈਨੂੰ ਮਸਹ ਹੋਣ ਦੇ ਕਾਰਨ ਅਤੇ ਤੇਰੇ ਪੁੱਤਰਾਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ।
9 Kai za ka riƙe sashe mafi tsarki na hadayun da suka ragu daga wuta. Daga dukan kyautai mafi tsarki na hadayun da suka miƙa mini, ko ta gari, ko don zunubi, ko kuma don laifi, wannan kashi naka ne da’ya’yanka.
੯ਇਹ ਤੇਰੇ ਲਈ ਅੱਤ ਪਵਿੱਤਰ ਚੀਜ਼ਾਂ ਤੋਂ ਹੋਣਗੀਆਂ ਜਿਹੜੀਆਂ ਅੱਗ ਤੋਂ ਬਚੀਆਂ ਰਹਿਣ। ਇਸਰਾਏਲ ਦੇ ਸਾਰੇ ਚੜ੍ਹਾਵੇ ਅਰਥਾਤ ਉਨ੍ਹਾਂ ਦੀਆਂ ਮੈਦੇ ਦੀਆਂ ਭੇਟਾਂ, ਉਨ੍ਹਾਂ ਦੀਆਂ ਪਾਪ ਬਲੀ ਦੀਆਂ ਭੇਟਾਂ, ਅਤੇ ਉਨ੍ਹਾਂ ਦੇ ਅਪਰਾਧ ਦੀਆਂ ਭੇਟਾਂ ਜਿਹੜੀਆਂ ਉਹ ਮੈਨੂੰ ਚੜ੍ਹਾਉਂਦੇ ਹਨ, ਤੇਰੇ ਲਈ ਅਤੇ ਤੇਰੇ ਪੁੱਤਰਾਂ ਲਈ ਅੱਤ ਪਵਿੱਤਰ ਹੋਣਗੀਆਂ।
10 Ku ci shi a matsayin abu mafi tsarki; kowane namiji zai ci. Dole ku ɗauke shi da tsarki.
੧੦ਤੁਸੀਂ ਉਨ੍ਹਾਂ ਨੂੰ ਅੱਤ ਪਵਿੱਤਰ ਜਾਣਦੇ ਹੋਏ ਖਾਓ। ਹਰ ਇੱਕ ਪੁਰਖ ਉਨ੍ਹਾਂ ਨੂੰ ਖਾਵੇ। ਉਹ ਤੇਰੇ ਲਈ ਪਵਿੱਤਰ ਹੋਣਗੀਆਂ।
11 “Har yanzu kuma duk abin da aka keɓe daga kyautai na dukan hadayun kaɗawa na Isra’ilawa naka ne. Na ba da wannan gare ka da’ya’yanka maza da mata, a kowane lokaci. Kowa da yake da tsarki a gidanka zai iya ci.
੧੧ਅਤੇ ਤੇਰੇ ਲਈ ਇਹ ਵੀ ਹੈ ਕਿ ਉਨ੍ਹਾਂ ਦੇ ਦਾਨ ਦੀ ਚੁੱਕਣ ਵਾਲੀ ਭੇਟ ਅਰਥਾਤ ਇਸਰਾਏਲੀਆਂ ਦੀਆਂ ਸਾਰੀਆਂ ਹਿਲਾਉਣ ਵਾਲੀਆਂ ਭੇਟਾਂ, ਮੈਂ ਤੈਨੂੰ ਅਤੇ ਤੇਰੇ ਸੰਗ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਸਦਾ ਦੇ ਹੱਕ ਲਈ ਦਿੱਤੀਆਂ ਹਨ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਸ਼ੁੱਧ ਹੋਵੇ ਉਹ ਉਨ੍ਹਾਂ ਨੂੰ ਖਾਵੇ।
12 “Na ba ka duk man zaitun mafi kyau, da ruwan inabi mafi kyau duka, da hatsi mafi kyau duka na nunan farinsu da suke bayarwa ga Ubangiji.
੧੨ਸਭ ਤੋਂ ਚੰਗਾ ਸਾਰਾ ਤੇਲ, ਸਭ ਤੋਂ ਚੰਗਾ ਸਾਰਾ ਦਾਖਰਸ, ਅੰਨ ਅਤੇ ਉਨ੍ਹਾਂ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਦਿੰਦੇ ਹਨ, ਸੋ ਮੈਂ ਤੁਹਾਨੂੰ ਦਿੰਦਾ ਹਾਂ।
13 Dukan nunan fari na ƙasar da suke kawo wa Ubangiji, zai zama naka. Kowa da yake da tsarki a gidanka zai iya ci.
੧੩ਉਨ੍ਹਾਂ ਦੀ ਧਰਤੀ ਦੇ ਪਹਿਲੇ ਫਲ ਜਿਹੜੇ ਉਹ ਯਹੋਵਾਹ ਲਈ ਲਿਆਉਂਦੇ ਹਨ, ਉਹ ਤੇਰੇ ਹੋਣਗੇ। ਹਰ ਇੱਕ ਜਿਹੜਾ ਤੇਰੇ ਘਰ ਵਿੱਚ ਹੈ ਅਤੇ ਸ਼ੁੱਧ ਹੋਵੇ, ਉਹ ਖਾਵੇ।
14 “Kome a Isra’ila da aka keɓe wa Ubangiji, zai zama naka.
੧੪ਇਸਰਾਏਲੀਆਂ ਵਿੱਚ ਸਾਰੀਆਂ ਅਰਪਣ ਕੀਤੀਆਂ ਹੋਈਆਂ ਚੀਜ਼ਾਂ ਤੇਰੀਆਂ ਹੋਣਗੀਆਂ।
15 Kowane haihuwar fari, ta mutum, ko ta dabba da suka miƙa wa Ubangiji, naka ne. Amma ka fanshi kowace haihuwar fari ta mutum, ko ta dabbar da take haram.
੧੫ਸਾਰੇ ਪਹਿਲੌਠੇ ਜਿਹੜੇ ਉਹ ਯਹੋਵਾਹ ਲਈ ਲਿਆਉਣ ਭਾਵੇਂ ਆਦਮੀ ਦਾ ਭਾਵੇਂ ਪਸ਼ੂ ਦਾ, ਉਹ ਵੀ ਤੇਰੇ ਲਈ ਹੋਣਗੇ ਤਾਂ ਵੀ ਆਦਮੀ ਦੇ ਪਹਿਲੌਠੇ ਦੇ ਨਿਸਤਾਰੇ ਦਾ ਮੁੱਲ ਜ਼ਰੂਰ ਦੇਣਾ ਨਾਲੇ ਅਸ਼ੁੱਧ ਪਸ਼ੂਆਂ ਦੇ ਪਹਿਲੌਠਿਆਂ ਦੇ ਨਿਸਤਾਰੇ ਦਾ ਮੁੱਲ ਦੇਣਾ।
16 Sa’ad da suke wata ɗaya da haihuwa, dole a fanshe su a bakin shekel biyar-biyar, bisa ga ma’aunin shekel na tsattsarkan wuri da ake amfani da shi, wanda nauyinsa ya kai gera ashirin.
੧੬ਜਿਨ੍ਹਾਂ ਦੇ ਨਿਸਤਾਰੇ ਦਾ ਮੁੱਲ ਤੂੰ ਦੇਣਾ ਹੋਵੇ ਅਰਥਾਤ ਇੱਕ ਮਹੀਨੇ ਤੋਂ ਉੱਪਰ ਵਾਲੇ ਦਾ ਤੂੰ ਨਿਸਤਾਰੇ ਦਾ ਮੁੱਲ ਦੇ ਅਰਥਾਤ ਆਪਣੇ ਠਹਿਰਾਏ ਹੋਏ ਲੇਖੇ ਅਨੁਸਾਰ ਚਾਂਦੀ ਦੇ ਪੰਜ ਰੁਪਏ ਪਵਿੱਤਰ ਸਥਾਨ ਦੇ ਸ਼ਕੇਲ ਅਨੁਸਾਰ ਜਿਹੜਾ ਵੀਹ ਗੀਰਹ ਦਾ ਹੈ।
17 “Amma kada ka fanshe ɗan fari na saniya, tunkiya, ko akuya; gama suna da tsarki. Ka yayyafa jininsu a bisan bagade, ka kuma ƙone kitsensu kamar hadayar da ka yi da wuta, mai daɗin ƙanshi ga Ubangiji.
੧੭ਪਰੰਤੂ ਗਊ ਦਾ ਪਹਿਲੌਠੇ, ਭੇਡ ਦੇ ਪਹਿਲੌਠੇ ਅਤੇ ਬੱਕਰੀ ਦੇ ਪਹਿਲੌਠੇ ਦਾ ਨਿਸਤਾਰੇ ਦਾ ਮੁੱਲ ਨਾ ਦੇਣਾ, ਉਹ ਪਵਿੱਤਰ ਹਨ। ਉਨ੍ਹਾਂ ਦਾ ਲਹੂ ਤੂੰ ਜਗਵੇਦੀ ਉੱਤੇ ਛਿੜਕੀਂ ਅਤੇ ਉਨ੍ਹਾਂ ਦੀ ਚਰਬੀ ਯਹੋਵਾਹ ਲਈ ਸੁਗੰਧਤਾ ਕਰਕੇ ਅੱਗ ਦੀ ਭੇਟ ਲਈ ਸਾੜ ਦੇਵੀਂ।
18 Namansu zai zama naka, haka ma ƙirji na kaɗawa da cinyar dama za su zama naka.
੧੮ਉਨ੍ਹਾਂ ਦਾ ਮਾਸ ਤੇਰਾ ਹੋਵੇਗਾ ਜਿਵੇਂ ਹਿਲਾਈ ਹੋਈ ਛਾਤੀ ਅਤੇ ਸੱਜਾ ਪੱਟ ਤੇਰੇ ਹਨ।
19 Kome da aka keɓe daga tsarkakakku hadayun da Isra’ilawa suka miƙa wa Ubangiji, na ba ka, da kai da’ya’yanka maza da mata a matsayin zaunannen rabo. Wannan madawwamin alkawarin gishiri ne a gaban Ubangiji dominka da zuriyarka.”
੧੯ਸਾਰੀਆਂ ਪਵਿੱਤਰ ਚੀਜ਼ਾਂ ਦੀਆਂ ਚੁੱਕਣ ਵਾਲੀਆਂ ਭੇਟਾਂ ਜਿਹੜੀਆਂ ਇਸਰਾਏਲੀ ਯਹੋਵਾਹ ਲਈ ਚੁੱਕਣ, ਮੈਂ ਤੈਨੂੰ ਅਤੇ ਤੇਰੇ ਪੁੱਤਰਾਂ ਅਤੇ ਤੇਰੀਆਂ ਧੀਆਂ ਨੂੰ ਤੇਰੇ ਨਾਲ ਸਦਾ ਦੇ ਹੱਕ ਲਈ ਦਿੱਤੀਆਂ ਹਨ। ਇਹ ਲੂਣ ਦਾ ਸਦਾ ਦਾ ਨੇਮ ਯਹੋਵਾਹ ਅੱਗੇ ਤੇਰੇ ਲਈ ਅਤੇ ਤੇਰੀ ਅੰਸ ਲਈ ਹੋਵੇ।
20 Ubangiji ya ce wa Haruna, “Ba ka da gādo a ƙasarsu, ba kuwa za ka sami rabo daga cikinsu ba; ni ne rabonka da gādonka a cikin Isra’ilawa.
੨੦ਤਦ ਯਹੋਵਾਹ ਨੇ ਹਾਰੂਨ ਨੂੰ ਆਖਿਆ, ਇਸਰਾਏਲੀਆਂ ਦੀ ਧਰਤੀ ਵਿੱਚ ਕੋਈ ਹਿੱਸਾ ਨਾ ਲਵੀਂ, ਨਾ ਉਨ੍ਹਾਂ ਵਿੱਚ ਤੇਰਾ ਕੋਈ ਹਿੱਸਾ ਹੋਵੇਗਾ। ਤੇਰਾ ਹਿੱਸਾ ਅਤੇ ਤੇਰਾ ਵਿਰਸਾ ਇਸਰਾਏਲੀਆਂ ਵਿੱਚ ਮੈਂ ਹੀ ਹਾਂ।
21 “Na ba wa Lawiyawa dukan zakka na Isra’ilawa a matsayin gādonsu, saboda aikin da suke yi yayinda suke hidima a Tentin Sujada.
੨੧ਅਤੇ ਵੇਖੋ, ਲੇਵੀਆਂ ਲਈ ਮੈਂ ਇਸਰਾਏਲੀਆਂ ਦੇ ਸਾਰਿਆਂ ਦਸਵੰਧਾਂ ਨੂੰ ਉਨ੍ਹਾਂ ਦੇ ਵਿਰਸੇ ਵਿੱਚ, ਉਸ ਟਹਿਲ ਸੇਵਾ ਦੇ ਬਦਲੇ ਜਿਹੜੀ ਉਹ ਮੰਡਲੀ ਦੇ ਤੰਬੂ ਵਿੱਚ ਕਰਦੇ ਹਨ, ਦੇ ਦਿੱਤਾ ਹੈ।
22 Daga yanzu zuwa gaba, kada Isra’ilawa su yi kusa da Tentin Sujada, in ba haka ba kuwa su sha hukuncin zunubinsu, su kuma mutu.
੨੨ਇਸ ਲਈ ਅੱਗੇ ਤੋਂ ਇਸਰਾਏਲੀ ਮੰਡਲੀ ਦੇ ਤੰਬੂ ਦੇ ਨੇੜੇ ਨਾ ਆਉਣ ਕਿਤੇ ਅਜਿਹਾ ਨਾ ਹੋਵੇ ਕਿ ਪਾਪ ਦਾ ਬੋਝ ਉਹਨਾਂ ਉੱਤੇ ਹੋਵੇ ਅਤੇ ਉਹ ਮਰ ਜਾਣ।
23 Lawiyawa ne za su yi aikin Tentin Sujada, su kuma ɗauki nauyin kowane laifin da aka aikata a wurin. Wannan za tă zama dawwammamiyar farilla ce daga yanzu har tsararraki masu zuwa. Ba za su sami gādo a cikin Isra’ilawa ba.
੨੩ਪਰ ਲੇਵੀ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਕਰਨ ਅਤੇ ਉਹ ਆਪਣੀ ਬਦੀ ਨੂੰ ਆਪ ਚੁੱਕਣ। ਇਹ ਬਿਧੀ ਤੁਹਾਡੀਆਂ ਪੀੜ੍ਹੀਆਂ ਲਈ ਸਦਾ ਦੀ ਹੋਵੇ, ਪਰ ਇਸਰਾਏਲੀਆਂ ਦੇ ਵਿੱਚ ਉਹ ਵਿਰਸਾ ਨਾ ਪਾਉਣਗੇ।
24 A maimako haka, na ba wa Lawiyawa zakka da Isra’ilawa suka kawo domin hadaya ga Ubangiji, a matsayin gādonsu. Shi ya sa na ce game da su, ‘Ba su da gādo a cikin Isra’ilawa.’”
੨੪ਕਿਉਂ ਜੋ ਇਸਰਾਏਲੀਆਂ ਦੇ ਦਸਵੰਧ ਨੂੰ ਜਿਹੜਾ ਉਹ ਯਹੋਵਾਹ ਲਈ ਚੁੱਕਣ ਦੀ ਭੇਟ ਕਰਕੇ ਲਿਆਉਂਦੇ ਹਨ, ਮੈਂ ਲੇਵੀਆਂ ਨੂੰ ਵਿਰਸੇ ਵਿੱਚ ਦੇ ਦਿੱਤਾ ਹੈ। ਇਸ ਲਈ ਮੈਂ ਉਨ੍ਹਾਂ ਨੂੰ ਆਖਿਆ ਕਿ ਉਹ ਇਸਰਾਏਲੀਆਂ ਵਿੱਚ ਜਾਇਦਾਦ ਨਾ ਪਾਉਣਗੇ।
25 Ubangiji ya ce wa Musa,
੨੫ਯਹੋਵਾਹ ਨੇ ਮੂਸਾ ਨੂੰ ਆਖਿਆ,
26 “Ka yi wa Lawiyawa magana, ka ce musu, ‘Sa’ad da kuka karɓi zakka daga Isra’ila da na ba ku gādo, dole ku miƙa kashi ɗaya bisa goma na wannan zakka a matsayin hadaya ga Ubangiji.
੨੬ਲੇਵੀਆਂ ਨੂੰ ਆਖ ਕਿ ਜਦ ਤੁਸੀਂ ਇਸਰਾਏਲੀਆਂ ਤੋਂ ਦਸਵੰਧ ਲੈਂਦੇ ਹੋ, ਜਿਹੜਾ ਮੈਂ ਤੁਹਾਨੂੰ ਉਨ੍ਹਾਂ ਵੱਲੋਂ ਤੁਹਾਡੇ ਵਿਰਸੇ ਵਿੱਚ ਦਿੱਤਾ ਹੈ ਤਾਂ ਤੁਸੀਂ ਯਹੋਵਾਹ ਲਈ ਉਸ ਤੋਂ ਚੁੱਕਣ ਦੀ ਭੇਟ ਚੜ੍ਹਾਓ, ਅਰਥਾਤ ਦਸਵੰਧ ਦਾ ਦਸਵੰਧ।
27 Za a lissafta hadayarku kamar hatsin da aka sussuka daga masussuka, ko ruwan inabi daga wurin matsewar inabi.
੨੭ਇਹ ਤੁਹਾਡੇ ਲੇਖੇ ਵਿੱਚ ਚੁੱਕਣ ਦੀ ਭੇਟ ਗਿਣੀ ਜਾਵੇ, ਜਿਵੇਂ ਇਹ ਪਿੜ ਦਾ ਅੰਨ ਅਤੇ ਕੋਹਲੂ ਦੇ ਦਾਖ਼ਰਸ ਹੈ।
28 Ta haka za ku miƙa hadaya ga Ubangiji daga cikin dukan zakkar da kuka karɓa daga wurin Isra’ilawa. Daga waɗannan zakka kuwa dole ku ba Haruna firist rabon Ubangiji.
੨੮ਇਸ ਤਰ੍ਹਾਂ ਤੁਸੀਂ ਵੀ ਯਹੋਵਾਹ ਲਈ ਚੁੱਕਣ ਦੀ ਭੇਟ ਆਪਣਿਆਂ ਸਾਰਿਆਂ ਦਸਵੰਧਾਂ ਤੋਂ ਜਿਹੜੇ ਤੁਸੀਂ ਇਸਰਾਏਲੀਆਂ ਤੋਂ ਲੈਂਦੇ ਹੋ ਚੜ੍ਹਾਓਗੇ ਅਤੇ ਤੁਸੀਂ ਉਨ੍ਹਾਂ ਤੋਂ ਯਹੋਵਾਹ ਦੀ ਚੁੱਕਣ ਦੀ ਭੇਟ ਹਾਰੂਨ ਜਾਜਕ ਨੂੰ ਦਿਓ।
29 Dole ku miƙa wa Ubangiji rabo mafi kyau da kuma sashi mafi tsarki na kowane abin da aka ba ku.’
੨੯ਆਪਣਿਆਂ ਸਾਰਿਆਂ ਦਾਨਾਂ ਤੋਂ ਤੁਸੀਂ ਯਹੋਵਾਹ ਲਈ ਚੁੱਕਣ ਦੀ ਭੇਟ, ਉਸ ਦੀ ਚਿਕਨਾਈ ਤੋਂ ਅਰਥਾਤ ਉਸ ਦੇ ਪਵਿੱਤਰ ਕੀਤੇ ਹੋਏ ਹਿੱਸੇ ਤੋਂ ਚੜ੍ਹਾਓ।
30 “Ka faɗa wa Lawiyawa cewa, ‘Sa’ad da kuka miƙa sashi mafi kyau, za a lissafta shi a matsayin abin da ya fito daga masussuka, ko wurin matsewar ruwan inabi ne.
੩੦ਅਤੇ ਤੂੰ ਲੇਵੀਆਂ ਨੂੰ ਆਖ ਕਿ ਜਦ ਤੁਸੀਂ ਉਸ ਦੀ ਚਿਕਨਾਈ ਚੜ੍ਹਾਉਂਦੇ ਹੋ ਤਾਂ ਉਹ ਲੇਵੀਆਂ ਦੇ ਲੇਖੇ ਵਿੱਚ ਗਿਣੀ ਜਾਵੇ ਜਿਵੇਂ ਪਿੜ ਦੇ ਵਾਧੇ ਅਤੇ ਕੋਹਲੂ ਦੀ ਵਾਫ਼ਰੀ ਹੈ।
31 Da kai da gidanka, za ku iya cin abin da ya rage a ko’ina, gama ladan aikinku ne a Tentin Sujada.
੩੧ਤਾਂ ਤੁਸੀਂ ਉਹ ਨੂੰ ਸਾਰਿਆਂ ਥਾਵਾਂ ਵਿੱਚ ਖਾਓ, ਤੁਸੀਂ ਅਤੇ ਤੁਹਾਡੇ ਪਰਿਵਾਰ ਕਿਉਂ ਜੋ ਉਹ ਤੁਹਾਡੇ ਲਈ ਮੰਡਲੀ ਦੇ ਤੰਬੂ ਦੀ ਟਹਿਲ ਸੇਵਾ ਦੇ ਬਦਲੇ ਤੁਹਾਡਾ ਇਨਾਮ ਹੈ।
32 Ta wurin miƙa masa sashi mafi kyau, ba za ku zama masu laifi a wannan batu ba; ta haka ba za ku ƙazantar da tsarkakakkun hadayu na Isra’ilawa ba, ba kuwa za ku mutu ba.’”
੩੨ਅਤੇ ਤੁਸੀਂ ਉਸ ਦੇ ਕਰਨ ਪਾਪ ਨਾ ਕਰਿਓ ਜਦ ਤੁਸੀਂ ਉਸ ਦੀ ਚਿਕਨਾਈ ਵਿੱਚੋਂ ਚੁੱਕਿਆ, ਅਤੇ ਤੁਸੀਂ ਇਸਰਾਏਲੀਆਂ ਦੀਆਂ ਪਵਿੱਤਰ ਚੀਜ਼ਾਂ ਨੂੰ ਭਰਿਸ਼ਟ ਨਾ ਕਰੋ ਅਜਿਹਾ ਨਾ ਹੋਵੇ ਕਿ ਤੁਸੀਂ ਮਰ ਜਾਓ।