< Ƙidaya 27 >

1 ’Ya’yan nan mata na Zelofehad, ɗan Hefer, ɗan Gileyad, ɗan Makir, ɗan Manasse, suna cikin kabilan Manasse ɗan Yusuf, suka tafi ƙofar shiga Tentin Sujada. Sunayensu kuwa su ne Mala, Nowa, Hogla, Milka da kuma Tirza.
ਯੂਸੁਫ਼ ਦੇ ਪੁੱਤਰ ਮਨੱਸ਼ਹ ਦੇ ਟੱਬਰਾਂ ਵਿੱਚੋਂ ਸਲਾਫ਼ਹਾਦ ਜਿਹੜਾ ਹੇਫ਼ਰ ਦਾ ਪੁੱਤਰ ਗਿਲਆਦ ਦਾ ਪੋਤਾ ਮਾਕੀਰ ਦਾ ਪੜਪੋਤਾ ਅਤੇ ਮਨੱਸ਼ਹ ਦੀ ਅੰਸ ਤੋਂ ਸੀ ਉਸ ਦੀਆਂ ਧੀਆਂ ਆਈਆਂ ਜਿਨ੍ਹਾਂ ਦੇ ਨਾਮ ਮਹਲਾਹ, ਨੋਆਹ, ਹਾਗਲਾਹ, ਮਿਲਕਾਹ, ਅਤੇ ਤਿਰਸਾਹ ਸਨ
2 Da suka tafi ƙofar shiga Tentin Sujada, sai suka tsaya a gaban Musa, Eleyazar firist, shugabannin da sauran taro, suka ce,
ਅਤੇ ਮੂਸਾ ਦੇ ਅੱਗੇ, ਅਲਆਜ਼ਾਰ ਜਾਜਕ, ਪ੍ਰਧਾਨਾਂ ਅਤੇ ਸਾਰੀ ਮੰਡਲੀ ਦੇ ਅੱਗੇ ਮੰਡਲੀ ਦੇ ਤੰਬੂ ਦੇ ਦਰਵਾਜ਼ੇ ਵਿੱਚ ਖੜ੍ਹੇ ਹੋ ਕੇ ਆਖਿਆ,
3 “Mahaifinmu ya mutu a hamada. Ba ya cikin mabiyan Kora waɗanda suka taru suka tayar wa Ubangiji, amma ya mutu ne saboda zunubinsa, bai kuma bar’ya’ya maza ba.
ਸਾਡਾ ਪਿਤਾ ਉਜਾੜ ਵਿੱਚ ਮਰ ਗਿਆ ਪਰ ਉਹ ਉਸ ਟੋਲੀ ਵਿੱਚ ਨਹੀਂ ਸੀ ਜਿਹੜੇ ਕੋਰਹ ਦੀ ਮੰਡਲੀ ਨਾਲ ਰਲ ਕੇ ਯਹੋਵਾਹ ਦੇ ਵਿਰੁੱਧ ਹੋ ਗਏ ਸਨ। ਉਹ ਤਾਂ ਆਪਣੇ ਹੀ ਪਾਪ ਨਾਲ ਮਰਿਆ ਅਤੇ ਉਸ ਦੇ ਪੁੱਤਰ ਨਹੀਂ ਸਨ।
4 Me ya sa sunan mahaifinmu zai ɓace a kabilarsa don kawai ba shi da ɗa? Ka ba mu gādo cikin’yan’uwan mahaifinmu.”
ਸਾਡੇ ਪਿਤਾ ਦਾ ਨਾਮ ਉਸ ਦੇ ਟੱਬਰ ਵਿੱਚੋਂ ਪੁੱਤਰ ਨਾ ਹੋਣ ਦੇ ਕਾਰਨ ਕਿਉਂ ਮਿਟਾਇਆ ਜਾਵੇ? ਸਾਨੂੰ ਵੀ ਸਾਡੇ ਪਿਤਾ ਦੇ ਭਰਾਵਾਂ ਨਾਲ ਜ਼ਮੀਨ ਦਿਓ।
5 Saboda haka Musa ya kawo maganarsu a gaban Ubangiji.
ਤਾਂ ਮੂਸਾ ਉਨ੍ਹਾਂ ਦੀ ਬੇਨਤੀ ਨੂੰ ਯਹੋਵਾਹ ਅੱਗੇ ਲੈ ਗਿਆ।
6 Ubangiji kuwa ya ce wa masa,
ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ,
7 “Abin da’ya’yan nan mata na Zelofehad suke faɗi gaskiya ne. Dole ka ba su mallaka a matsayin gādo cikin’yan’uwan mahaifinsu, ka kuma mayar musu da gādon mahaifinsu.
ਸਲਾਫ਼ਹਾਦ ਦੀਆਂ ਧੀਆਂ ਠੀਕ ਬੋਲਦੀਆਂ ਹਨ, ਉਨ੍ਹਾਂ ਨੂੰ ਉਨ੍ਹਾਂ ਦੇ ਪਿਤਾ ਦੇ ਭਰਾਵਾਂ ਨਾਲ ਜ਼ਰੂਰ ਜਾਇਦਾਦ ਦੇ ਅਰਥਾਤ ਉਨ੍ਹਾਂ ਤੱਕ ਉਨ੍ਹਾਂ ਦੇ ਪਿਤਾ ਦੀ ਜ਼ਮੀਨ ਪਹੁੰਚਾ ਦੇ।
8 “Ka faɗa wa Isra’ilawa cewa, ‘In wani ya mutu ba shi da ɗa, a ba da gādonsa ga’yarsa.
ਤੂੰ ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਮਨੁੱਖ ਮਰ ਜਾਵੇ ਅਤੇ ਉਸ ਦਾ ਪੁੱਤਰ ਨਾ ਹੋਵੇ ਤਾਂ ਉਸ ਦੀ ਜ਼ਮੀਨ ਉਸ ਦੀ ਧੀ ਨੂੰ ਦੇਵੋ।
9 In ba shi da diya, sai a ba wa’yan’uwansa gādonsa.
ਜੇ ਉਸ ਦੀ ਧੀ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਭਰਾਵਾਂ ਨੂੰ ਦਿਓ।
10 In ba shi da’yan’uwa, a ba da gādonsa ga’yan’uwan mahaifinsa.
੧੦ਜੇ ਉਸ ਦਾ ਭਰਾ ਨਾ ਹੋਵੇ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਪਿਤਾ ਦੇ ਭਰਾਵਾਂ ਨੂੰ ਦਿਓ।
11 In mahaifinsa ba shi da’yan’uwa, a ba da gādonsa ga danginsa na kusa, a kabilarsa don yă mallaka. Wannan ya zama ƙa’ida wa Isra’ilawa, yadda Ubangiji ya umarci Musa.’”
੧੧ਅਤੇ ਜੇ ਉਸ ਦੇ ਪਿਤਾ ਦੇ ਭਰਾ ਨਾ ਹੋਣ ਤਾਂ ਤੁਸੀਂ ਉਸ ਦੀ ਜ਼ਮੀਨ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਜਿਹੜੇ ਉਸ ਦੇ ਟੱਬਰ ਦੇ ਹੋਣ ਦਿਓ ਅਤੇ ਉਹ ਆਪਣੇ ਕਬਜ਼ੇ ਵਿੱਚ ਲੈਣ ਅਤੇ ਇਹ ਇਸਰਾਏਲੀਆਂ ਲਈ ਨਿਆਂ ਦੀ ਬਿਧੀ ਹੋਵੇ ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।
12 Sa’an nan Ubangiji ya ce wa Musa, “Hau bisa wannan dutse a Abarim. Ka ga ƙasar da na ba wa Isra’ilawa.
੧੨ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਤੂੰ ਇਸ ਅਬਾਰੀਮ ਨਾਮੀ ਪਰਬਤ ਉੱਤੇ ਚੜ੍ਹ ਅਤੇ ਉਸ ਧਰਤੀ ਨੂੰ ਵੇਖ ਜਿਹੜੀ ਮੈਂ ਇਸਰਾਏਲੀਆਂ ਨੂੰ ਦਿੱਤੀ ਹੈ।
13 Bayan ka gani, kai ma za ka bi ƙafafun mutanenka, kamar yadda ɗan’uwanka Haruna ya yi,
੧੩ਜਦ ਤੂੰ ਉਹ ਨੂੰ ਵੇਖ ਲਿਆ ਤਾਂ ਤੂੰ ਵੀ ਆਪਣੇ ਲੋਕਾਂ ਵਿੱਚ ਜਾ ਰਲੇਗਾ ਜਿਵੇਂ ਹਾਰੂਨ ਤੇਰਾ ਭਰਾ ਜਾ ਰਲਿਆ ਹੈ।
14 gama sa’ad da jama’a suka yi tayarwa saboda rashin ruwa a Hamadan Zin, ku biyu, ba ku kiyaye umarnina don ku ɗaukaka ni matsayin mai tsarki, a gabansu ba.” (Waɗannan su ne ruwaye na Meriba da Kadesh, a Hamadan Zin.)
੧੪ਇਸ ਲਈ ਕਿ ਤੁਸੀਂ ਮੇਰੇ ਹੁਕਮ ਨੂੰ ਸੀਨਈ ਦੀ ਉਜਾੜ ਵਿੱਚ ਰੱਦਿਆ ਜਦ ਮੰਡਲੀ ਵਿਰੋਧੀ ਹੋ ਗਈ ਅਤੇ ਤੁਸੀਂ ਮੈਨੂੰ ਉਸ ਪਾਣੀ ਵਿਖੇ ਉਨ੍ਹਾਂ ਦੀਆਂ ਅੱਖਾਂ ਅੱਗੇ ਪਵਿੱਤਰ ਨਾ ਠਹਿਰਾਇਆ। ਉਹ ਮਰੀਬਾਹ ਦਾ ਪਾਣੀ ਸੀਨ ਦੀ ਉਜਾੜ ਵਿੱਚ ਕਾਦੇਸ਼ ਦੇ ਕੋਲ ਸੀ।
15 Musa ya ce wa Ubangiji,
੧੫ਫਿਰ ਮੂਸਾ ਨੇ ਯਹੋਵਾਹ ਨਾਲ ਗੱਲ ਕੀਤੀ
16 “Bari Ubangiji, Allah na ruhohin’yan adam, yă naɗa wani a kan wannan jama’a
੧੬ਕਿ ਯਹੋਵਾਹ ਜਿਹੜਾ ਸਾਰੇ ਸਰੀਰਾਂ ਦੀਆਂ ਆਤਮਾਵਾਂ ਦਾ ਪਰਮੇਸ਼ੁਰ ਹੈ ਕਿਸੇ ਮਨੁੱਖ ਨੂੰ ਮੰਡਲੀ ਉੱਤੇ ਠਹਿਰਾਵੇ।
17 yă shiga, yă kuma fita a gabansu, wanda zai bishe su zuwa waje, yă kuma dawo da su ciki, don kada mutanen Ubangiji su zama kamar tumakin da ba su da makiyayi.”
੧੭ਜਿਹੜਾ ਉਨ੍ਹਾਂ ਦੇ ਅੱਗੇ ਬਾਹਰ ਜਾਵੇ ਅਤੇ ਜਿਹੜਾ ਉਨ੍ਹਾਂ ਦੇ ਅੱਗੇ ਅੰਦਰ ਆਵੇ ਅਤੇ ਜਿਹੜਾ ਉਨ੍ਹਾਂ ਨੂੰ ਬਾਹਰ ਲੈ ਜਾਵੇ ਅਤੇ ਅੰਦਰ ਲੈ ਆਵੇ ਤਾਂ ਜੋ ਯਹੋਵਾਹ ਦੀ ਮੰਡਲੀ ਉਸ ਇੱਜੜ ਵਾਂਗੂੰ ਨਾ ਹੋਵੇ ਜਿਨ੍ਹਾਂ ਦਾ ਕੋਈ ਚਰਵਾਹਾ ਨਹੀਂ।
18 Sai Ubangiji ya ce wa Musa, “Ka ɗauki Yoshuwa ɗan Nun, mutumin da ruhun shugabanci yake a cikinsa, ka ɗibiya masa hannunka.
੧੮ਅੱਗੋਂ ਯਹੋਵਾਹ ਨੇ ਮੂਸਾ ਨੂੰ ਆਖਿਆ, ਨੂਨ ਦੇ ਪੁੱਤਰ ਯਹੋਸ਼ੁਆ ਨੂੰ ਆਪਣੇ ਲਈ ਲੈ। ਉਹ ਇੱਕ ਮਨੁੱਖ ਹੈ ਜਿਸ ਦੇ ਵਿੱਚ ਆਤਮਾ ਹੈ ਅਤੇ ਤੂੰ ਆਪਣਾ ਹੱਥ ਉਸ ਉੱਤੇ ਰੱਖ।
19 Ka sa yă tsaya a gaban Eleyazar firist, da gaban dukan jama’a, sa’an nan ka keɓe shi a gabansu.
੧੯ਫੇਰ ਤੂੰ ਉਹ ਨੂੰ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕਰ ਕੇ ਉਨ੍ਹਾਂ ਦੇ ਵੇਖਦਿਆਂ ਉਹ ਨੂੰ ਅਧਿਕਾਰ ਦੇ।
20 Ka danƙa masa ikonka don dukan jama’a Isra’ilawa su yi masa biyayya.
੨੦ਅਤੇ ਤੂੰ ਉਸ ਨੂੰ ਆਪਣੀ ਪਦਵੀ ਤੋਂ ਦੇ ਤਾਂ ਜੋ ਇਸਰਾਏਲ ਦੀ ਸਾਰੀ ਮੰਡਲੀ ਉਸ ਦੀ ਸੁਣੇ।
21 Zai tsaya a gaban Eleyazar firist, wanda zai nemi masa shawara ta wurin Urim a gaban Ubangiji. Da umarninsa, da shi da dukan jama’ar Isra’ilawa za su fita, da umarninsa kuma za su shiga.”
੨੧ਅਤੇ ਉਹ ਅਲਆਜ਼ਾਰ ਜਾਜਕ ਦੇ ਅੱਗੇ ਖੜ੍ਹਾ ਹੋਵੇ ਅਤੇ ਉਹ ਯਹੋਵਾਹ ਦੇ ਅੱਗੇ ਊਰੀਮ ਦਾ ਫ਼ੈਸਲਾ ਉਹ ਦੇ ਵਿਖੇ ਪੁੱਛੇ। ਉਸ ਦੇ ਹੁਕਮ ਉੱਤੇ ਉਹ ਸਾਰੇ ਇਸਰਾਏਲੀ ਅਰਥਾਤ ਸਾਰੀ ਮੰਡਲੀ ਬਾਹਰ ਜਾਵੇ ਅਤੇ ਉਸ ਦੇ ਹੁਕਮ ਉੱਤੇ ਅੰਦਰ ਆਵੇ।
22 Musa ya yi yadda Ubangiji ya umarce shi. Ya ɗauki Yoshuwa, ya sa ya tsaya a gaban Eleyazar firist, da kuma gaban dukan jama’a.
੨੨ਸੋ ਮੂਸਾ ਨੇ ਇਸੇ ਤਰ੍ਹਾਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਹ ਨੂੰ ਹੁਕਮ ਦਿੱਤਾ ਸੀ ਅਤੇ ਯਹੋਸ਼ੁਆ ਨੂੰ ਲੈ ਕੇ ਅਲਆਜ਼ਾਰ ਜਾਜਕ ਦੇ ਅੱਗੇ ਅਤੇ ਸਾਰੀ ਮੰਡਲੀ ਦੇ ਅੱਗੇ ਖੜ੍ਹਾ ਕੀਤਾ।
23 Sai ya ɗibiya masa hannuwansa, ya keɓe shi, yadda Ubangiji ya umarta ta wurin Musa.
੨੩ਫੇਰ ਉਹ ਨੇ ਆਪਣੇ ਹੱਥ ਉਸ ਉੱਤੇ ਰੱਖੇ ਅਤੇ ਉਸ ਨੂੰ ਇਖ਼ਤਿਆਰ ਦਿੱਤਾ ਜਿਵੇਂ ਯਹੋਵਾਹ ਮੂਸਾ ਦੇ ਰਾਹੀਂ ਬੋਲਿਆ ਸੀ।

< Ƙidaya 27 >